ਰਾਗ ਸੂਹੀ ਕਾਫੀ - ਬਾਣੀ ਸ਼ਬਦ, Raag Suhi Kafi - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 751) ਸੂਹੀ ਮਹਲਾ ੧ ਕਾਫੀ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

(ਗੁਰੂ ਅਰਜਨ ਦੇਵ ਜੀ -- SGGS 761) ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ
ੴ ਸਤਿਗੁਰ ਪ੍ਰਸਾਦਿ ॥
ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥ ਜਿਨੑਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥

ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥

ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥

ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥

ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥

ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥

ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨੑਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥

ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates