ਰਾਗ ਤੁਖਾਰੀ - ਬਾਣੀ ਸ਼ਬਦ, Raag Tukhari - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 1107) ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥

(ਗੁਰੂ ਨਾਨਕ ਦੇਵ ਜੀ -- SGGS 1107) ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥

(ਗੁਰੂ ਨਾਨਕ ਦੇਵ ਜੀ -- SGGS 1107) ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥

(ਗੁਰੂ ਨਾਨਕ ਦੇਵ ਜੀ -- SGGS 1107) ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥

(ਗੁਰੂ ਨਾਨਕ ਦੇਵ ਜੀ -- SGGS 1107) ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥

(ਗੁਰੂ ਨਾਨਕ ਦੇਵ ਜੀ -- SGGS 1108) ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥

(ਗੁਰੂ ਨਾਨਕ ਦੇਵ ਜੀ -- SGGS 1108) ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥

(ਗੁਰੂ ਨਾਨਕ ਦੇਵ ਜੀ -- SGGS 1108) ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥

(ਗੁਰੂ ਨਾਨਕ ਦੇਵ ਜੀ -- SGGS 1108) ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

(ਗੁਰੂ ਨਾਨਕ ਦੇਵ ਜੀ -- SGGS 1108) ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥

(ਗੁਰੂ ਨਾਨਕ ਦੇਵ ਜੀ -- SGGS 1108) ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥

(ਗੁਰੂ ਨਾਨਕ ਦੇਵ ਜੀ -- SGGS 1109) ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥

(ਗੁਰੂ ਨਾਨਕ ਦੇਵ ਜੀ -- SGGS 1109) ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥

(ਗੁਰੂ ਨਾਨਕ ਦੇਵ ਜੀ -- SGGS 1109) ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥

(ਗੁਰੂ ਨਾਨਕ ਦੇਵ ਜੀ -- SGGS 1109) ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥

(ਗੁਰੂ ਨਾਨਕ ਦੇਵ ਜੀ -- SGGS 1109) ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥

(ਗੁਰੂ ਨਾਨਕ ਦੇਵ ਜੀ -- SGGS 1109) ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥

(ਗੁਰੂ ਨਾਨਕ ਦੇਵ ਜੀ -- SGGS 1110) ਤੁਖਾਰੀ ਮਹਲਾ ੧ ॥
ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥

ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥

ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥

ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥

ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥

(ਗੁਰੂ ਨਾਨਕ ਦੇਵ ਜੀ -- SGGS 1110) ਤੁਖਾਰੀ ਮਹਲਾ ੧ ॥
ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥ ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥

ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥

ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 1111) ਤੁਖਾਰੀ ਮਹਲਾ ੧ ॥
ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥

ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥

ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥

ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥

(ਗੁਰੂ ਨਾਨਕ ਦੇਵ ਜੀ -- SGGS 1112) ਤੁਖਾਰੀ ਮਹਲਾ ੧ ॥
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥

ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥

ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥

ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥

(ਗੁਰੂ ਨਾਨਕ ਦੇਵ ਜੀ -- SGGS 1112) ਤੁਖਾਰੀ ਮਹਲਾ ੧ ॥
ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥

ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥

ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥

ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥

ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥

(ਗੁਰੂ ਰਾਮਦਾਸ ਜੀ -- SGGS 1113) ਤੁਖਾਰੀ ਛੰਤ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥

ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥

ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥

ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥

(ਗੁਰੂ ਰਾਮਦਾਸ ਜੀ -- SGGS 1114) ਤੁਖਾਰੀ ਮਹਲਾ ੪ ॥
ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥

ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥

ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥

ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥

(ਗੁਰੂ ਰਾਮਦਾਸ ਜੀ -- SGGS 1115) ਤੁਖਾਰੀ ਮਹਲਾ ੪ ॥
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥

ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥

ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥

ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥

(ਗੁਰੂ ਰਾਮਦਾਸ ਜੀ -- SGGS 1116) ਤੁਖਾਰੀ ਮਹਲਾ ੪ ॥
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥

ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥

ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥

ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥

ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥

(ਗੁਰੂ ਅਰਜਨ ਦੇਵ ਜੀ -- SGGS 1117) ਤੁਖਾਰੀ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥

ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥

ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates