Pt 3 - ਰਾਗ ਵਡਹੰਸ - ਬਾਣੀ ਸ਼ਬਦ, Part 3 - Raag Vadhans - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਮਰਦਾਸ ਜੀ -- SGGS 583) ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

(ਗੁਰੂ ਅਮਰਦਾਸ ਜੀ -- SGGS 584) ਵਡਹੰਸੁ ਮਃ ੩ ॥
ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

(ਗੁਰੂ ਅਮਰਦਾਸ ਜੀ -- SGGS 584) ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

(ਗੁਰੂ ਰਾਮਦਾਸ ਜੀ -- SGGS 585) ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥
(ਗੁਰੂ ਅਮਰਦਾਸ ਜੀ -- SGGS 585) ਸਲੋਕ ਮਃ ੩ ॥
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥

(ਗੁਰੂ ਅਮਰਦਾਸ ਜੀ -- SGGS 585) ਮਃ ੩ ॥
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥

(ਗੁਰੂ ਅਮਰਦਾਸ ਜੀ -- SGGS 585) ਮਃ ੩ ॥
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥

(ਗੁਰੂ ਰਾਮਦਾਸ ਜੀ -- SGGS 585) ਪਉੜੀ ॥
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥

(ਗੁਰੂ ਅਮਰਦਾਸ ਜੀ -- SGGS 586) ਸਲੋਕੁ ਮਃ ੩ ॥
ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥

(ਗੁਰੂ ਅਮਰਦਾਸ ਜੀ -- SGGS 586) ਮਃ ੩ ॥
ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥

(ਗੁਰੂ ਰਾਮਦਾਸ ਜੀ -- SGGS 586) ਪਉੜੀ ॥
ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥

(ਗੁਰੂ ਅਮਰਦਾਸ ਜੀ -- SGGS 586) ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

(ਗੁਰੂ ਅਮਰਦਾਸ ਜੀ -- SGGS 586) ਮਃ ੩ ॥
ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥

(ਗੁਰੂ ਰਾਮਦਾਸ ਜੀ -- SGGS 586) ਪਉੜੀ ॥
ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

(ਗੁਰੂ ਅਮਰਦਾਸ ਜੀ -- SGGS 586) ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥

(ਗੁਰੂ ਅਮਰਦਾਸ ਜੀ -- SGGS 587) ਮਃ ੩ ॥
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥

(ਗੁਰੂ ਰਾਮਦਾਸ ਜੀ -- SGGS 587) ਪਉੜੀ ॥
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥

(ਗੁਰੂ ਅਮਰਦਾਸ ਜੀ -- SGGS 587) ਸਲੋਕ ਮਃ ੩ ॥
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥

(ਗੁਰੂ ਅਮਰਦਾਸ ਜੀ -- SGGS 587) ਮਃ ੩ ॥
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥

(ਗੁਰੂ ਰਾਮਦਾਸ ਜੀ -- SGGS 587) ਪਉੜੀ ॥
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥

(ਗੁਰੂ ਅਮਰਦਾਸ ਜੀ -- SGGS 588) ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥

(ਗੁਰੂ ਅਮਰਦਾਸ ਜੀ -- SGGS 588) ਮਃ ੩ ॥
ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥

(ਗੁਰੂ ਰਾਮਦਾਸ ਜੀ -- SGGS 588) ਪਉੜੀ ॥
ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

(ਗੁਰੂ ਅਮਰਦਾਸ ਜੀ -- SGGS 588) ਸਲੋਕ ਮਃ ੩ ॥
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥

(ਗੁਰੂ ਅਮਰਦਾਸ ਜੀ -- SGGS 588) ਮਃ ੩ ॥
ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

(ਗੁਰੂ ਰਾਮਦਾਸ ਜੀ -- SGGS 588) ਪਉੜੀ ॥
ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥

(ਗੁਰੂ ਅਮਰਦਾਸ ਜੀ -- SGGS 589) ਸਲੋਕੁ ਮਃ ੩ ॥
ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥

(ਗੁਰੂ ਅਮਰਦਾਸ ਜੀ -- SGGS 589) ਮਃ ੩ ॥
ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥

(ਗੁਰੂ ਰਾਮਦਾਸ ਜੀ -- SGGS 589) ਪਉੜੀ ॥
ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥

(ਗੁਰੂ ਅਮਰਦਾਸ ਜੀ -- SGGS 589) ਸਲੋਕ ਮਃ ੩ ॥
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥

(ਗੁਰੂ ਅਮਰਦਾਸ ਜੀ -- SGGS 589) ਮਃ ੩ ॥
ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥

(ਗੁਰੂ ਰਾਮਦਾਸ ਜੀ -- SGGS 589) ਪਉੜੀ ॥
ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥

(ਗੁਰੂ ਅਮਰਦਾਸ ਜੀ -- SGGS 589) ਸਲੋਕ ਮਃ ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

(ਗੁਰੂ ਨਾਨਕ ਦੇਵ ਜੀ -- SGGS 590) ਮਹਲਾ ੧ ॥
ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥

(ਗੁਰੂ ਰਾਮਦਾਸ ਜੀ -- SGGS 590) ਪਉੜੀ ॥
ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

(ਗੁਰੂ ਅਮਰਦਾਸ ਜੀ -- SGGS 590) ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥

(ਗੁਰੂ ਅਮਰਦਾਸ ਜੀ -- SGGS 590) ਮਃ ੩ ॥
ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥

(ਗੁਰੂ ਰਾਮਦਾਸ ਜੀ -- SGGS 590) ਪਉੜੀ ॥
ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

(ਗੁਰੂ ਅਮਰਦਾਸ ਜੀ -- SGGS 590) ਸਲੋਕ ਮਃ ੩ ॥
ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥

(ਗੁਰੂ ਅਮਰਦਾਸ ਜੀ -- SGGS 590) ਮਃ ੩ ॥
ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥

(ਗੁਰੂ ਰਾਮਦਾਸ ਜੀ -- SGGS 590) ਪਉੜੀ ॥
ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥

(ਗੁਰੂ ਅਮਰਦਾਸ ਜੀ -- SGGS 591) ਸਲੋਕ ਮਃ ੩ ॥
ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥

(ਗੁਰੂ ਅਮਰਦਾਸ ਜੀ -- SGGS 591) ਮਃ ੩ ॥
ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥

(ਗੁਰੂ ਰਾਮਦਾਸ ਜੀ -- SGGS 591) ਪਉੜੀ ॥
ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥

(ਗੁਰੂ ਅਮਰਦਾਸ ਜੀ -- SGGS 591) ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

(ਗੁਰੂ ਅਮਰਦਾਸ ਜੀ -- SGGS 591) ਮਃ ੩ ॥
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

(ਗੁਰੂ ਰਾਮਦਾਸ ਜੀ -- SGGS 591) ਪਉੜੀ ॥
ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

(ਗੁਰੂ ਅਮਰਦਾਸ ਜੀ -- SGGS 591) ਸਲੋਕੁ ਮਃ ੩ ॥
ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥

(ਗੁਰੂ ਅਮਰਦਾਸ ਜੀ -- SGGS 591) ਮਃ ੩ ॥
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥

(ਗੁਰੂ ਰਾਮਦਾਸ ਜੀ -- SGGS 592) ਪਉੜੀ ॥
ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥

(ਗੁਰੂ ਅਮਰਦਾਸ ਜੀ -- SGGS 592) ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥

(ਗੁਰੂ ਅਮਰਦਾਸ ਜੀ -- SGGS 592) ਮਃ ੩ ॥
ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥

(ਗੁਰੂ ਰਾਮਦਾਸ ਜੀ -- SGGS 592) ਪਉੜੀ ॥
ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

(ਗੁਰੂ ਅਮਰਦਾਸ ਜੀ -- SGGS 592) ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

(ਗੁਰੂ ਅਮਰਦਾਸ ਜੀ -- SGGS 592) ਮਃ ੩ ॥
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥

(ਗੁਰੂ ਰਾਮਦਾਸ ਜੀ -- SGGS 593) ਪਉੜੀ ॥
ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

(ਗੁਰੂ ਅਮਰਦਾਸ ਜੀ -- SGGS 593) ਸਲੋਕ ਮਃ ੩ ॥
ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥

(ਗੁਰੂ ਅਮਰਦਾਸ ਜੀ -- SGGS 593) ਮਃ ੩ ॥
ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥

(ਗੁਰੂ ਰਾਮਦਾਸ ਜੀ -- SGGS 593) ਪਉੜੀ ॥
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥

(ਗੁਰੂ ਅਮਰਦਾਸ ਜੀ -- SGGS 593) ਸਲੋਕੁ ਮਃ ੩ ॥
ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥

(ਗੁਰੂ ਅਮਰਦਾਸ ਜੀ -- SGGS 593) ਮਃ ੩ ॥
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥

(ਗੁਰੂ ਰਾਮਦਾਸ ਜੀ -- SGGS 594) ਪਉੜੀ ॥
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥

(ਗੁਰੂ ਨਾਨਕ ਦੇਵ ਜੀ -- SGGS 594) ਸਲੋਕੁ ਮਃ ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥

(ਗੁਰੂ ਨਾਨਕ ਦੇਵ ਜੀ -- SGGS 594) ਮਃ ੧ ॥
ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥

(ਗੁਰੂ ਰਾਮਦਾਸ ਜੀ -- SGGS 594) ਪਉੜੀ ॥
ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

(ਗੁਰੂ ਅਮਰਦਾਸ ਜੀ -- SGGS 594) ਸਲੋਕੁ ਮਃ ੩ ॥
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

(ਗੁਰੂ ਅਮਰਦਾਸ ਜੀ -- SGGS 594) ਮਃ ੩ ॥
ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥

(ਗੁਰੂ ਰਾਮਦਾਸ ਜੀ -- SGGS 594) ਪਉੜੀ ॥
ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates