ਰੁਤੀ ਸਲੋਕ (ਮਹਲਾ 5), Ruti Slok (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥

ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥

ਛੰਤੁ ॥
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

ਸਲੋਕ ॥
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥

ਛੰਤੁ ॥
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥

ਸਲੋਕ ॥
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥

ਛੰਤੁ ॥
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥

ਸਲੋਕ ॥
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥

ਛੰਤੁ ॥
ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥

ਸਲੋਕ ॥
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥

ਛੰਤੁ ॥
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥

ਸਲੋਕ ॥
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥

ਛੰਤੁ ॥
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥

ਸਲੋਕ ॥
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥

ਛੰਤੁ ॥
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥

ਸਲੋਕ ॥
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥

ਛੰਤੁ ॥
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates