ਸੰਕਟ ਮੋਚਨ ਸ਼ਬਦ, Sankat mochan / Gurshabad sidhi / Shradha puran Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


** ਸਰਬ ਇੱਛਾ ਸੰਪੂਰਨ **
(ਗੁਰੂ ਨਾਨਕ ਦੇਵ ਜੀ) (ਅੰਗ 1)
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

** ਜਪਾਂ ਤਪਾਂ ਦੀ ਪ੍ਰਾਪਤੀ **
(ਗੁਰੂ ਨਾਨਕ ਦੇਵ ਜੀ) (ਅੰਗ 3)
ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥

** ਸਭੇ ਕਾਜ ਰਾਸ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 628)
ਸੋਰਠਿ ਮਹਲਾ ੫ ॥
ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥

** ਘਰ ਵਿਚ ਸੁਖ ਸ਼ਾਂਤੀ **
(ਗੁਰੂ ਅਰਜਨ ਦੇਵ ਜੀ) (ਅੰਗ 825)
ਬਿਲਾਵਲੁ ਮਹਲਾ ੫ ॥
ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥

** ਕਾਰਜ ਸਿਧ ਹੋਵਣ **
(ਗੁਰੂ ਅਰਜਨ ਦੇਵ ਜੀ) (ਅੰਗ 201)
ਗਉੜੀ ਮਹਲਾ ੫ ॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥

** ਸੁਖਾਂ ਦੀ ਪ੍ਰਾਪਤੀ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 783)
ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥

** ਵਿਗੜੇ ਕੰਮ ਸੌਰਨ **
(ਗੁਰੂ ਅਰਜਨ ਦੇਵ ਜੀ) (ਅੰਗ 625)
ਸੋਰਠਿ ਮਃ ੫ ॥
ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥ ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੨॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥ ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥

** ਕਾਰਜਾਂ ਦੀ ਪੂਰਤੀ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 621)
ਸੋਰਠਿ ਮਹਲਾ ੫ ॥
ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥

** ਸੁਖਾਂ ਦੀ ਪ੍ਰਾਪਤੀ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 187)
ਗਉੜੀ ਮਹਲਾ ੫ ॥
ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥ ਸਤਿਗੁਰ ਅਪੁਨੇ ਕਉ ਕੁਰਬਾਨੀ ॥ ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥ ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ ਅਹੰਬੁਧਿ ਤਿਨਿ ਸਗਲ ਤਿਆਗੀ ॥੨॥ ਗੁਰ ਕਾ ਸਬਦੁ ਲਗੋ ਮਨਿ ਮੀਠਾ ॥ ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥ ਗੁਰੁ ਸੁਖਦਾਤਾ ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥

** ਸਰਬਤ ਦੇ ਭਲੇ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 261)
ਪਉੜੀ ॥
ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥ ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥

** ਮਨ ਦੀ ਸ਼ਾਂਤੀ ਪ੍ਰਾਪਤ ਹੋਵੇ **
(ਗੁਰੂ ਅਮਰਦਾਸ ਜੀ) (ਅੰਗ 560)
ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

** ਘਰ ਦੀ ਖੁਸ਼ਹਾਲੀ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 268)
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥

** ਸੁਖਾਂ ਦੀ ਪ੍ਰਾਪਤੀ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 630)
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

** ਮਨ ਇਛਕ ਫਲ ਮਿਲੇ **
(ਗੁਰੂ ਅਰਜਨ ਦੇਵ ਜੀ) (ਅੰਗ 812)
ਬਿਲਾਵਲੁ ਮਹਲਾ ੫ ॥
ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥ ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥ ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥ ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥ ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮ੍ਹ੍ਹਾਰੈ ॥੨॥ ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥ ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥ ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥ ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥

** ਮਨ ਨੂੰ ਸ਼ਾਂਤੀ ਮਿਲੇ **
(ਗੁਰੂ ਅਰਜਨ ਦੇਵ ਜੀ) (ਅੰਗ 817)
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

** ਵਿਗੜੇ ਕੰਮ ਰਾਸ ਹੋਣ **
(ਗੁਰੂ ਅਰਜਨ ਦੇਵ ਜੀ) (ਅੰਗ 816)
ਬਿਲਾਵਲੁ ਮਹਲਾ ੫ ॥
ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

** ਸੁਖਾਂ ਦੀ ਪ੍ਰਾਪਤੀ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 192)
ਗਉੜੀ ਮਹਲਾ ੫ ॥
ਜਿਸੁ ਸਿਮਰਤ ਦੂਖੁ ਸਭੁ ਜਾਇ ॥ ਨਾਮੁ ਰਤਨੁ ਵਸੈ ਮਨਿ ਆਇ ॥੧॥ ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥ ਇਕਸੁ ਬਿਨੁ ਨਾਹੀ ਦੂਜਾ ਕੋਇ ॥ ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥ ਸਾਜਨੁ ਮੀਤੁ ਸਖਾ ਕਰਿ ਏਕੁ ॥ ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥ ਰਵਿ ਰਹਿਆ ਸਰਬਤ ਸੁਆਮੀ ॥ ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥

** ਕਲਿਆਣ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 826)
ਬਿਲਾਵਲੁ ਮਹਲਾ ੫ ॥
ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

** ਅਟਕੇ ਕਾਰਜ ਰਾਸ ਹੋਣ **
(ਗੁਰੂ ਅਰਜਨ ਦੇਵ ਜੀ) (ਅੰਗ 386)
ਆਸਾ ਮਹਲਾ ੫ ॥
ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥

** ਪ੍ਰਫੁਲਤਾ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 681)
ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates