Pt 10 - ਸੰਕਟ ਮੋਚਨ ਸ਼ਬਦ, Part 10 - Sankat mochan / Gurshabad sidhi / Shradha puran Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


** ਸਰੀਰਕ ਰਖਿਆ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 819)
ਬਿਲਾਵਲੁ ਮਹਲਾ ੫ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥

** ਅੱਖਾਂ ਦੇ ਰੋਗ ਦੂਰ ਕਰਨ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 200)
ਗਉੜੀ ਮਹਲਾ ੫ ॥
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥

** ਦੇਹ ਦੀ ਅਰੋਗਤਾ ਲਈ **
(ਗੁਰੂ ਨਾਨਕ ਦੇਵ ਜੀ) (ਅੰਗ 149)
ਪਉੜੀ ॥
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥

** ਅਸਾਧ ਰੋਗ ਹਟੇ **
(ਗੁਰੂ ਅਰਜਨ ਦੇਵ ਜੀ) (ਅੰਗ 611)
ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

** ਦਵਾਈ ਦਾ ਅਸਰ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 618)
ਸੋਰਠਿ ਮਹਲਾ ੫ ॥
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥

** ਕੁਸ਼ਟ ਰੋਗ ਤੋਂ ਛੁਟਕਾਰਾ **
(ਗੁਰੂ ਰਾਮਦਾਸ ਜੀ) (ਅੰਗ 735)
ਸੂਹੀ ਮਹਲਾ ੪ ॥
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥

** ਸੀਤਲਾ ਤੋਂ ਰਖਿਆ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 627)
ਸੋਰਠਿ ਮਹਲਾ ੫ ॥
ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥੧॥ ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ ਜੀਅ ਭਇਆ ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਾਥਾ ॥ ਹਰਿ ਸਿਮਰਤ ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ ਬੇਨੰਤੀ ॥ ਸਭ ਨਾਨਕ ਸੁਖਿ ਸਵੰਤੀ ॥੨॥੧੧॥੭੫॥

** ਅਰੋਗਤਾ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 807)
ਬਿਲਾਵਲੁ ਮਹਲਾ ੫ ॥
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates