Pt 11 - ਸੰਕਟ ਮੋਚਨ ਸ਼ਬਦ, Part 11 - Sankat mochan / Gurshabad sidhi / Shradha puran Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


** ਵਿਦਿਆ ਦੀ ਪ੍ਰਾਪਤੀ **
(ਗੁਰੂ ਨਾਨਕ ਦੇਵ ਜੀ) (ਅੰਗ 356)
ਆਸਾ ਮਹਲਾ ੧ ਚਉਪਦੇ ॥
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥ ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥੩॥ ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥

** ਅਗਿਆਨਤਾ ਨਾਸ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 293)
ਸਲੋਕੁ ॥
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥

** ਗਿਆਨ ਪ੍ਰਕਾਸ਼ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 377)
ਆਸਾ ਮਹਲਾ ੫ ॥
ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥ ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥ ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥ ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates