Pt 5 - ਸੰਕਟ ਮੋਚਨ ਸ਼ਬਦ, Part 5 - Sankat mochan / Gurshabad sidhi / Shradha puran Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


** ਗਾਇਬੀ ਸਹਾਇਤਾ ਮਿਲੇ **
(ਗੁਰੂ ਰਾਮਦਾਸ ਜੀ) (ਅੰਗ 366)
ਰਾਗੁ ਆਸਾ ਘਰੁ ੨ ਮਹਲਾ ੪ ॥
ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ ਜਿਨੑ ਸਿਉ ਧੜੇ ਕਰਹਿ ਸੇ ਜਾਹਿ ॥ ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥

** ਮਾਇਆ ਤੋਂ ਛੁਟਕਾਰਾ **
(ਗੁਰੂ ਅਰਜਨ ਦੇਵ ਜੀ) (ਅੰਗ 394)
ਆਸਾ ਮਹਲਾ ੫ ॥
ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥

** ਜਮਾਂ ਦਾ ਡਰ ਦੂਰ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 218)
ਗਉੜੀ ਮਹਲਾ ੫ ਮਾਂਝ ॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥

** ਨੌਂ ਨਿਧੀਆਂ ਬਾਰਹ ਸਿੱਧੀ ਦੀ ਪ੍ਰਾਪਤੀ **
(ਗੁਰੂ ਨਾਨਕ ਦੇਵ ਜੀ) (ਅੰਗ 9)
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥

** ਜਮਾਂ ਦਾ ਡਰ ਮਿਟੇ **
(ਗੁਰੂ ਅਰਜਨ ਦੇਵ ਜੀ) (ਅੰਗ 679)
ਧਨਾਸਰੀ ਮਹਲਾ ੫ ॥
ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥

** ਪ੍ਰਭੂ ਸਹਾਈ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 724)
ਤਿਲੰਗ ਮਹਲਾ ੫ ਘਰੁ ੩ ॥
ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

** ਰਿਧੀਆਂ ਸਿਧੀਆਂ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 783)
ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥

** ਜੂਨਾਂ ਤੋਂ ਛੁਟਕਾਰਾ **
(ਗੁਰੂ ਅਰਜਨ ਦੇਵ ਜੀ) (ਅੰਗ 261)
ਪਉੜੀ ॥
ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates