Pt 6 - ਸੰਕਟ ਮੋਚਨ ਸ਼ਬਦ, Part 6 - Sankat mochan / Gurshabad sidhi / Shradha puran Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


** ਦੁਸ਼ਮਣ ਦੇ ਨਾਸ ਲਈ **
(ਗੁਰੂ ਅਰਜਨ ਦੇਵ ਜੀ) (ਅੰਗ 630)
ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

** ਦੁਸ਼ਮਣ ਤੋਂ ਰੱਖਿਆ **
(ਗੁਰੂ ਅਰਜਨ ਦੇਵ ਜੀ) (ਅੰਗ 825)
ਬਿਲਾਵਲੁ ਮਹਲਾ ੫ ॥
ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥

** ਦੁਸ਼ਮਣਾਂ ਤੋਂ ਰੱਖਿਆ **
(ਗੁਰੂ ਅਰਜਨ ਦੇਵ ਜੀ) (ਅੰਗ 190)
ਗਉੜੀ ਮਹਲਾ ੫ ॥
ਰਾਖਿ ਲੀਆ ਗੁਰਿ ਪੂਰੈ ਆਪਿ ॥ ਮਨਮੁਖ ਕਉ ਲਾਗੋ ਸੰਤਾਪੁ ॥੧॥ ਗੁਰੂ ਗੁਰੂ ਜਪਿ ਮੀਤ ਹਮਾਰੇ ॥ ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥ ਗੁਰ ਕੇ ਚਰਣ ਹਿਰਦੈ ਵਸਾਇ ॥ ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥ ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ ਦਇਆਲ ਭਏ ਸਗਲੇ ਜੀਅ ਭਾਈ ॥੩॥ ਗੁਰਿ ਪੂਰੈ ਜਬ ਕਿਰਪਾ ਕਰੀ ॥ ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥

** ਦੁਸ਼ਟਾਂ ਦਾ ਨਾਸ **
(ਗੁਰੂ ਅਰਜਨ ਦੇਵ ਜੀ) (ਅੰਗ 714)
ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥

** ਪਾਪ ਨਾਸ ਹੋਵਣ **
(ਗੁਰੂ ਅਰਜਨ ਦੇਵ ਜੀ) (ਅੰਗ 673)
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

** ਦੋਖੀ ਨਿੰਦਕ ਨੂੰ ਸਜਾ **
(ਗੁਰੂ ਅਰਜਨ ਦੇਵ ਜੀ) (ਅੰਗ 373)
ਆਸਾ ਮਹਲਾ ੫ ॥
ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥ ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥

** ਹੰਕਾਰੀ ਦਾ ਹੰਕਾਰ ਟੁਟੇ **
(ਗੁਰੂ ਨਾਨਕ ਦੇਵ ਜੀ) (ਅੰਗ 722)
ਤਿਲੰਗ ਮਹਲਾ ੧ ॥
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥

** ਛਾਇਆ ਦੂਰ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 749)
ਸੂਹੀ ਮਹਲਾ ੫ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥

** ਦੋਖੀ ਨੂੰ ਸਜ਼ਾ ਮਿਲੇ **
(ਗੁਰੂ ਅਰਜਨ ਦੇਵ ਜੀ) (ਅੰਗ 826)
ਬਿਲਾਵਲੁ ਮਹਲਾ ੫ ॥
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥

** ਦੁਸ਼ਮਣਾਂ ਦਾ ਨਾਸ਼ **
(ਗੁਰੂ ਅਰਜਨ ਦੇਵ ਜੀ) (ਅੰਗ 681)
ਧਨਾਸਰੀ ਮਹਲਾ ੫ ॥
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥

** ਭੂਤ ਪ੍ਰੇਤ ਦੀ ਛਾਇਆ ਦੂਰ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 813)
ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

** ਛਾਇਆ ਦੂਰ ਹੋਵੇ **
(ਗੁਰੂ ਅਰਜਨ ਦੇਵ ਜੀ) (ਅੰਗ 867)
ਗੋਂਡ ਮਹਲਾ ੫ ॥
ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates