(ਭੱਟਾਂ ਦੇ) ਸਵਈਏ ਮਹਲੇ ਤੀਜੇ ਕੇ, (Bhatt) Savaiye Mahalle 3 Ke Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਸਵਈਏ ਮਹਲੇ ਤੀਜੇ ਕੇ ੩
ੴ ਸਤਿਗੁਰ ਪ੍ਰਸਾਦਿ ॥

ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥

ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥

ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥

ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥

ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥

ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥

ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥

ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥ ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥

ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥

ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥

ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥

ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥

ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥

ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥

ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥

ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥

ਭਿਖੇ ਕੇ ॥
ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥

ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥

ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥

ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates