(ਭੱਟਾਂ ਦੇ) ਸਵਈਏ ਮਹਲੇ ਚਉਥੇ ਕੇ, (Bhatt) Savaiye Mahalle 4 Ke Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਸਵਈਏ ਮਹਲੇ ਚਉਥੇ ਕੇ ੪
ੴ ਸਤਿਗੁਰ ਪ੍ਰਸਾਦਿ ॥

ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲੵ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥

ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥

ਸਤਗੁਰ ਮਤਿ ਗੂੜ੍ਹ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥ ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥

ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥

ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥

ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥

ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥ ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥ ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥

ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥

ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥

ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥

ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥

ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ਹ੍ਹ ਹੂ ਰਸੁ ਜਾਣੇ ॥੧੨॥

ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹ੍ਹੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥

ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥

ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥

ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥

ਰਡ ॥
ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥

ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥

ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥

ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥ ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥

ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥

ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥ ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥

ਸਮਰਥ ਗੁਰੂ ਸਿਰਿ ਹਥੁ ਧਰੵਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥

ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥

ਝੋਲਨਾ ॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥ ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥

ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥

ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖੵਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥ ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥ ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥

ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥

ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥

ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥ ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥

ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥

ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥

ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥

ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥

ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥

ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮ੍ਹ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥

ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥

ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥

ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥

ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥

ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥

ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥

ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥

ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥

ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥

ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥

ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥

ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥

ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥

ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥

ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥

ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥

ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥

ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates