33 ਸਵਯੇ (ਪਾਤਸਾਹੀ 10), 33 Savaiye (Patshahi 10) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਵਾਹਿਗੁਰੂ ਜੀ ਕੀ ਫਤਹਿ ॥
ਸਵਯੇ ॥
ਸ੍ਰੀ ਮੁਖਵਾਕ ਪਾਤਸਾਹੀ ੧੦ ॥
ਸਵੈਯਾ ॥

ਜਾਗਤ ਜੋਤਿ ਜਪੈ ਨਿਸ ਬਾਸੁਰ ਏਕੁ ਬਿਨਾ ਮਨਿ ਨੈਕ ਨ ਆਨੈ ॥ ਪੂਰਨ ਪ੍ਰੇਮ ਪ੍ਰਤੀਤ ਸਜੈ ਬ੍ਰਤ ਗੋਰ ਮੜ੍ਰਹੀ ਮਠ ਭੂਲ ਨ ਮਾਨੈ ॥ ਤੀਰਥ ਦਾਨ ਦਇਆ ਤਪ ਸੰਜਮ ਏਕੁ ਬਿਨਾ ਨਹਿ ਏਕ ਪਛਾਨੈ ॥ ਪੂਰਨ ਜੋਤਿ ਜਗੈ ਘਟ ਮੈ ਤਬ ਖਾਲਸ ਤਾਹਿ ਨ ਖਾਲਸ ਜਾਨੈ ॥੧॥

ਸਤਿ ਸਦੈਵ ਸਰੂਪ ਸਤ ਬ੍ਰਤ ਆਦਿ ਅਨਾਦਿ ਅਗਾਧ ਅਜੈ ਹੈ ॥ ਦਾਨ ਦਯਾ ਦਮ ਸੰਜਮ ਨੇਮ ਜਤ ਬ੍ਰਤ ਸੀਲ ਸੁਬ੍ਰਿਤ ਅਬੈ ਹੈ ॥ ਆਦਿ ਅਨੀਲ ਅਨਾਦਿ ਅਨਾਹਦ ਆਪਿ ਅਦ੍ਵੇਖ ਅਭੇਖ ਅਭੈ ਹੈ ॥ ਰੂਪ ਅਰੂਪ ਅਰੇਖ ਜਰਾਰਦਨ ਦੀਨ ਦਯਾਲ ਕ੍ਰਿਪਾਲ ਭਏ ਹੈ ॥੨॥

ਆਦਿ ਅਦ੍ਵੈਖ ਅਵੇਖ ਮਹਾ ਪ੍ਰਭ ਸਤਿ ਸਰੂਪ ਸੁ ਜੋਤਿ ਪ੍ਰਕਾਸੀ ॥ ਪੂਰ ਰਹਯੋ ਸਭ ਹੀ ਘਟ ਕੈ ਪਟ ਤਤ ਸਮਾਧਿ ਸੁਭਾਵ ਪ੍ਰਨਾਸੀ ॥ ਆਦਿ ਜੁਗਾਦਿ ਜਗਾਦਿ ਤੁਹੀ ਪ੍ਰਭ ਫੈਲ ਰਹਯੋ ਸਭ ਅੰਤਰ ਬਾਸੀ ॥ ਦੀਨ ਦਯਾਲ ਕ੍ਰਿਪਾਲ ਕ੍ਰਿਪਾ ਕਰ ਆਦਿ ਅਜੋਨ ਅਜੈ ਅਬਿਨਾਸੀ ॥੩॥

ਆਦਿ ਅਭੇਖ ਅਛੇਦ ਸਦਾ ਪ੍ਰਭ ਬੇਦ ਕਤੇਬਨਿ ਭੇਦੁ ਨ ਪਾਯੋ ॥ ਦੀਨ ਦਯਾਲ ਕ੍ਰਿਪਾਲ ਕ੍ਰਿਪਾਨਿਧਿ ਸਤਿ ਸਦੈਵ ਸਭੈ ਘਟ ਛਾਯੋ ॥ ਸੇਸ ਸੁਰੇਸ ਗਣੇਸ ਮਹੇਸੁਰ ਗਾਹਿ ਫਿਰੈ ਸ੍ਰੁਤਿ ਥਾਹ ਨਾ ਆਯੋ ॥ ਰੇ ਮਨ ਮੂੜਿ ਅਗੂੜ ਇਸੋ ਪ੍ਰਭ ਤੈ ਕਿਹਿ ਕਾਜਿ ਕਹੋ ਬਿਸਰਾਯੋ ॥੪॥

ਅਚੁਤ ਆਦਿ ਅਨੀਲ ਅਨਾਹਦ ਸਤ ਸਰੂਪ ਸਦੈਵ ਬਖਾਨੇ ॥ ਆਦਿ ਅਜੋਨਿ ਅਜਾਇ ਜਹਾ ਬਿਨੁ ਪਰਮ ਪੁਨੀਤ ਪਰੰਪਰ ਮਾਨੇ ॥ ਸਿਧ ਸਯੰਭੂ ਪ੍ਰਸਿਧ ਸਬੈ ਜਗ ਏਕ ਹੀ ਠੌਰ ਅਨੇਕ ਬਖਾਨੇ ॥ ਰੇ ਮਨ ਰੰਕ ਕਲੰਕ ਬਿਨਾ ਹਰਿ ਤੈ ਕਿਹ ਕਾਰਣ ਤੇ ਨ ਪਹਿਚਾਨੇ ॥੫॥

ਅਛਰ ਆਦਿ ਅਨੀਲ ਅਨਾਹਦ ਸਤ ਸਦੈਵ ਤੁਹੀ ਕਰਤਾਰਾ ॥ ਜੀਵ ਜਿਤੇ ਜਲ ਮੈ ਥਲ ਮੈ ਸਬ ਕੈ ਸਦ ਪੇਟ ਕੌ ਪੋਖਨ ਹਾਰਾ ॥ ਬੇਦ ਪੁਰਾਨ ਕੁਰਾਨ ਦੁਹੂੰ ਮਿਲਿ ਭਾਤਿ ਅਨੇਕ ਬਿਚਾਰ ਬਿਚਾਰਾ ॥ ਔਰ ਜਹਾਨ ਨਿਦਾਨ ਕਛੂ ਨਹਿ ਏ ਸੁਬਹਾਨ ਤੁਹੀ ਸਿਰਦਾਰਾ ॥੬॥

ਆਦਿ ਅਗਾਧਿ ਅਛੇਦ ਅਭੇਦ ਅਲੇਖ ਅਜੇਅ ਅਨਾਹਦ ਜਾਨਾ ॥ ਭੂਤ ਭਵਿਖ ਭਵਾਨ ਤੁਹੀ ਸਬਹੂੰ ਸਬ ਠੌਰਨ ਮੋ ਮਨ ਮਾਨਾ ॥ ਸਦੇਵ ਅਦੇਵ ਮਣੀਧਰ ਨਾਰਦ ਸਾਰਦ ਸਤਿ ਸਦੈਵ ਪਛਾਨਾ ॥ ਦੀਨ ਦਯਾਲ ਕ੍ਰਿਪਾਨਿਧਿਕੋ ਕਛੁ ਭੇਦ ਪੁਰਾਨ ਕੁਰਾਨ ਨ ਜਾਨਾ ॥੭॥

ਸਤਿ ਸਦੈਵ ਸਰੂਪ ਸਦਾਬ੍ਰਤ ਬੇਦ ਕਤੇਬ ਤੁਹੀ ਉਪਜਾਯੋ ॥ ਦੇਵ ਅਦੇਵਨ ਦੇਵ ਮਹੀਧਰ ਭੂਤ ਭਵਾਨ ਵਹੀ ਠਹਰਾਯੋ ॥ ਆਦਿ ਜੁਗਾਦਿ ਅਨੀਲ ਅਨਾਹਦ ਲੋਕ ਅਲੋਕ ਬਿਲੋਕ ਨ ਪਾਯੋ ॥ ਰੇ ਮਨ ਮੂੜ ਅਗੂੜਿ ਇਸੋ ਪ੍ਰਭ ਤੋਹਿ ਕਹੋ ਕਿਹਿ ਆਨ ਸੁਨਾਯੋ ॥੮॥

ਦੇਵ ਅਦੇਵ ਮਹੀਧਰ ਨਾਗਨ ਸਿਧ ਪ੍ਰਸਿਧ ਬਡੋ ਤਪੁ ਕੀਨੋ ॥ ਬੇਦ ਪੁਰਾਨ ਕੁਰਾਨ ਸਬੈ ਗੁਨ ਗਾਇ ਥਕੇ ਪੈ ਤੋ ਜਾਇ ਨ ਚੀਨੋ ॥ ਭੂਮਿ ਅਕਾਸ ਪਤਾਰ ਦਿਸਾ ਬਿਦਿਸਾ ਜਿਹਿ ਸੋ ਸਬ ਕੇ ਚਿਤ ਚੀਨੋ ॥ ਪੂਰ ਰਹੀ ਮਹਿ ਮੋ ਮਹਿਮਾ ਮਨ ਮੈ ਤਿਨਿ ਆਨਿ ਮੁਝੈ ਕਹਿ ਦੀਨੋ ॥੯॥

ਬੇਦ ਕਤੇਬ ਨ ਭੇਦ ਲਹਯੋ ਤਿਹਿ ਸਿਧ ਸਮਾਧਿ ਸਬੈ ਕਰਿ ਹਾਰੇ ॥ ਸਿੰਮ੍ਰਿਤ ਸਾਸਤ੍ਰ ਬੇਦ ਸਬੈ ਬਹੁ ਭਾਤਿ ਪੁਰਾਨ ਬੀਚਾਰ ਬੀਚਾਰੇ ॥ ਆਦਿ ਅਨਾਦਿ ਅਗਾਧਿ ਕਥਾ ਧ੍ਰੂਅ ਸੇ ਪ੍ਰਹਿਲਾਦਿ ਅਜਾਮਲ ਤਾਰੇ ॥ ਨਾਮੁ ਉਚਾਰ ਤਰੀ ਗਨਿਕਾ ਸੋਈ ਨਾਮੁ ਅਧਾਰ ਬੀਚਾਰ ਹਮਾਰੇ ॥੧੦॥

ਆਦਿ ਅਨਾਦਿ ਅਗਾਧਿ ਸਦਾ ਪ੍ਰਭ ਸਿਧ ਸ੍ਵਰੂਪ ਸਬੋ ਪਹਿਚਾਨਯੋ ॥ ਗੰਧ੍ਰਬ ਜਛ ਮਹੀਧਰ ਨਾਗਨ ਭੂਮਿ ਅਕਾਸ ਚਹੂੰ ਚਕ ਜਾਨਯੋ ॥ ਲੋਕ ਅਲੋਕ ਦਿਸਾ ਬਿਦਿਸਾ ਅਰੁ ਦੇਵ ਅਦੇਵ ਦੁਹੂੰ ਪ੍ਰਭ ਮਾਨਯੋ ॥ ਚਿਤ ਅਗਯਾਨ ਸੁ ਜਾਨ ਸੁਯੰਭਵ ਕੌਨ ਕੀ ਕਾਨਿ ਨਿਧਾਨ ਭੁਲਾਨਯੋ ॥੧੧॥

ਕਾਹੂੰ ਲੈ ਠੋਕਿ ਬਧੇ ਉਰਿ ਠਾਕੁਰ ਕਾਹੂੰ ਮਹੇਸ ਕੋ ਏਸ ਬਖਾਨਯੋ ॥ ਕਾਹੂ ਕਹਿਯੋ ਹਰਿ ਮੰਦਰ ਮੈ ਹਰਿ ਕਾਹੂ ਮਸੀਤ ਕੈ ਬੀਚ ਪ੍ਰਮਾਨਯੋ ॥ ਕਾਹੂੰ ਨੇ ਰਾਮ ਕਹਯੋ ਕ੍ਰਿਸਨਾ ਕਹੁ ਕਾਹੂ ਮਨੈ ਅਵਤਾਰਨ ਮਾਨਯੋ ॥ ਫੋਕਟ ਧਰਮ ਬਿਸਾਰ ਸਬੈ ਕਰਤਾਰ ਹੀ ਕਉ ਕਰਤਾ ਜੀਅ ਜਾਨਯੋ ॥੧੨॥

ਜੌ ਕਹੋ ਰਾਮ ਅਜੋਨਿ ਅਜੈ ਅਤਿ ਕਾਹੇ ਕੌ ਕੌਸਲਿ ਕੁਖ ਜਯੋ ਜੂ ॥ ਕਾਲ ਹੂੰ ਕਾਲ ਕਹੋ ਜਿਹ ਕੌ ਕਿਹਿ ਕਾਰਣ ਕਾਲ ਤੇ ਦੀਨ ਭਯੋ ਜੂ ॥ ਸਤਿ ਸਰੂਪ ਬਿਬੈਰ ਕਹਾਇ ਸੁ ਕਯੋਂ ਪਥ ਕੋ ਰਥ ਹਾਕਿ ਧਯੋ ਜੂ ॥ ਤਾਹੀ ਕੋ ਮਾਨਿ ਪ੍ਰਭੂ ਕਰਿ ਕੈ ਜਿਹ ਕੋ ਕੋਊ ਭੇਦੁ ਨ ਲੈਨ ਲਯੋ ਜੂ ॥੧੩॥

ਕ੍ਯੋ ਕਹੋ ਕ੍ਰਿਸਨ ਕ੍ਰਿਪਾਨਿਧਿ ਹੈ ਕਿਹ ਕਾਜ ਤੇ ਬਧਕ ਬਾਣੁ ਲਗਾਯੋ ॥ ਅਉਰ ਕੁਲੀਨ ਉਧਾਰਤ ਜੋ ਕਿਹ ਤੇ ਅਪਨੋ ਕੁਲਿ ਨਾਸੁ ਕਰਾਯੋ ॥ ਆਦਿ ਅਜੋਨਿ ਕਹਾਇ ਕਹੋ ਕਿਮ ਦੇਵਕਿ ਕੇ ਜਠਰੰਤਰ ਆਯੋ ॥ ਤਾਤ ਨ ਮਾਤ ਕਹੈ ਜਿਹ ਕੋ ਤਿਹ ਕਯੋ ਬਸੁਦੇਵਹਿ ਬਾਪੁ ਕਹਾਯੋ ॥੧੪॥

ਕਾਹੇ ਕੌ ਏਸ ਮਹੇਸਹਿ ਭਾਖਤ ਕਾਹਿ ਦਿਜੇਸ ਕੋ ਏਸ ਬਖਾਨਯੋ ॥ ਹੈ ਨ ਰਘ੍ਵੇਸ ਜਦ੍ਵੇਸ ਰਮਾਪਤਿ ਤੈ ਜਿਨ ਕੋ ਬਿਸੁਨਾਥ ਪਛਾਨਯੋ ॥ ਏਕ ਕੋ ਛਾਡਿ ਅਨੇਕ ਭਜੇ ਸੁਕਦੇਵ ਪਰਾਸਰ ਬਯਾਸ ਝੁਠਾਨਯੋ ॥ ਫੋਕਟ ਧਰਮ ਸਜੇ ਸਬ ਹੀ ਹਮ ਏਕ ਹੀ ਕੌ ਬਿਧਿ ਨੇਕ ਪ੍ਰਮਾਨਯੋ ॥੧੫॥

ਕੋਊ ਦਿਜੇਸ ਕੁ ਮਾਨਤ ਹੈ ਅਰੁ ਕੋਊ ਮਹੇਸ ਕੋ ਏਸ ਬਤੈ ਹੈ ॥ ਕੋਊ ਕਹੈ ਬਿਸਨੋ ਬਿਸੁਨਾਇਕ ਜਾਹਿ ਭਜੇ ਅਘ ਓਘ ਕਟੈ ਹੈ ॥ ਬਾਰ ਹਜਾਰ ਬਿਚਾਰ ਅਰੇ ਜੜ ਅੰਤ ਸਮੇ ਸਬ ਹੀ ਤਜਿ ਜੈ ਹੈ ॥ ਤਾ ਹੀ ਕੋ ਧਯਾਨ ਪ੍ਰਮਾਨਿ ਹੀਏ ਜੋਊ ਕੇ ਅਬ ਹੈ ਅਰ ਆਗੈ ਊ ਹ੍ਵੈ ਹੈ ॥੧੬॥

ਕੋਟਕ ਇੰਦ੍ਰ ਕਰੇ ਜਿਹ ਕੇ ਕਈ ਕੋਟਿ ਉਪਿੰਦ੍ਰ ਬਨਾਇ ਖਪਾਯੋ ॥ ਦਾਨਵ ਦੇਵ ਫਨਿੰਦ੍ਰ ਧਰਾਧਰ ਪਛ ਪਸੂ ਨਹਿ ਜਾਤਿ ਗਨਾਯੋ ॥ ਆਜ ਲਗੇ ਤਪੁ ਸਾਧਤ ਹੈ ਸਿਵ ਊ ਬ੍ਰਹਮਾ ਕਛੁ ਪਾਰ ਨ ਪਾਯੋ ॥ ਬੇਦ ਕਤੇਬ ਨ ਭੇਦ ਲਖਯੋ ਜਿਹ ਸੋਊ ਗੁਰੂ ਗੁਰ ਮੋਹਿ ਬਤਾਯੋ ॥੧੭॥

ਧਯਾਨ ਲਗਾਇ ਠਗਿਓ ਸਬ ਲੋਗਨ ਸੀਸ ਜਟਾ ਨ ਹਾਥਿ ਬਢਾਏ ॥ ਲਾਇ ਬਿਭੂਤ ਫਿਰਯੋ ਮੁਖ ਊਪਰਿ ਦੇਵ ਅਦੇਵ ਸਬੈ ਡਹਕਾਏ ॥ ਲੋਭ ਕੇ ਲਾਗੇ ਫਿਰਯੋ ਘਰ ਹੀ ਘਰਿ ਜੋਗ ਕੇ ਨਯਾਸ ਸਬੈ ਬਿਸਰਾਏ ॥ ਲਾਜ ਗਈ ਕਛੁ ਕਾਜੁ ਸਰਯੋ ਨਹਿ ਪ੍ਰੇਮ ਬਿਨਾ ਪ੍ਰਭ ਪਾਨਿ ਨ ਆਏ ॥੧੮॥

ਕਾਹੇ ਕਉ ਡਿੰਭ ਕਰੈ ਮਨ ਮੂਰਖ ਡਿੰਭ ਕਰੇ ਅਪੁਨੀ ਪਤਿ ਖ੍ਵੈ ਹੈ ॥ ਕਾਹੇ ਕਉ ਲੋਗ ਠਗੇ ਠਗ ਲੋਗਨਿ ਲੋਗ ਗਯੋ ਪਰਲੋਗ ਗਵੈ ਹੈ ॥ ਦੀਲ ਦਯਾਲ ਕੀ ਠੌਰ ਜਹਾ ਤਿਹਿ ਠੌਰ ਬਿਖੈ ਤੁਹਿ ਠੌਰ ਨ ਹ੍ਵੈ ਹੈ ॥ ਚੇਤ ਰੇ ਚੇਤ ਅਚੇਤ ਮਹਾ ਜੜ ਭੇਖ ਕੇ ਕੀਨੇ ਅਲੇਖ ਨ ਪੈ ਹੈ ॥੧੯॥

ਕਾਹੇ ਕਉ ਪੂਜਤ ਪਾਹਨ ਕਉ ਕਛੁ ਪਾਹਨ ਮੈ ਪਰਮੇਸਰ ਨਾਹੀ ॥ ਤਾਹੀ ਕੋ ਪੂਜ ਪ੍ਰਭੂ ਕਰਿ ਕੇ ਜਿਹ ਪੂਜਤ ਹੀ ਅਘ ਓਘ ਮਿਟਾਹੀ ॥ ਆਧਿ ਬਿਆਧਿ ਕੇ ਬੰਧਨ ਜੇਤਕ ਨਾਮ ਕੇ ਲੇਤ ਸਬੈ ਛੁਟਿ ਜਾਹੀ ॥ ਤਾਹੀ ਕੋ ਧਯਾਨੁ ਪ੍ਰਮਾਨ ਸਦਾ ਇਨ ਫੋਕਟ ਧਰਮ ਕਰੇ ਫਲੁ ਨਾਹੀ ॥੨੦॥

ਫੋਕਟ ਧਰਮ ਭਯੋ ਫਲ ਹੀਨ ਜੁ ਪੂਜ ਸਿਲਾ ਜੁਗਿ ਕੋਟਿ ਗਵਾਈ ॥ ਸਿਧਿ ਕਹਾ ਸਿਲ ਕੇ ਪਰਸੈ ਬਲੁ ਬ੍ਰਿਧ ਘਟੀ ਨਵ ਨਿਧਿ ਨ ਪਾਈ ॥ ਆਜ ਹੀ ਆਜੁ ਸਮੋ ਜੁ ਬਿਤਯੋ ਨਹਿ ਕਾਜਿ ਸਰਯੋ ਕਛੁ ਲਾਜਿ ਨ ਆਈ ॥ ਸ੍ਰੀ ਭਗਵੰਤ ਭਜਯੋ ਨ ਅਰੇ ਜੜ ਐਸੇ ਹੀ ਐਸੇ ਸੁ ਬੈਸ ਗਵਾਈ ॥੨੧॥

ਜੌ ਜੁਗ ਤੇ ਕਰ ਹੈ ਤਪਸਾ ਕੁਛ ਤੋਹਿ ਪ੍ਰਸੰਨੁ ਨ ਪਾਹਨ ਕੈ ਹੈ ॥ ਹਾਥਿ ਉਠਾਇ ਭਲੀ ਬਿਧਿ ਸੋ ਜੜ ਤੋਹਿ ਕਛੂ ਬਰਦਾਨੁ ਨ ਦੈ ਹੈ ॥ ਕਉਨ ਭਰੋਸੋ ਭਯਾ ਇਹ ਕੋ ਕਹੁ ਭੀਰ ਪਰੀ ਨਹਿ ਆਨਿ ਬਚੈ ਹੈ ॥ ਜਾਨੁ ਰੇ ਜਾਨੁ ਅਜਾਨ ਹਠੀ ਇਹ ਫੋਕਟ ਧਰਮ ਸੁ ਭਰਮ ਗਵੈ ਹੈ ॥੨੨॥

ਜਾਲ ਬਧੇ ਸਬ ਹੀ ਮ੍ਰਿਤ ਕੇ ਕੋਊ ਰਾਮ ਰਸੂਲ ਨ ਬਾਚਨ ਪਾਏ ॥ ਦਾਨਵ ਦੇਵ ਫਨਿੰਦ ਧਰਾਧਰ ਭੂਤ ਭਵਿਖ ਉਪਾਇ ਮਿਟਾਏ ॥ ਅੰਤ ਮਰੇ ਪਛੁਤਾਇ ਪ੍ਰਿਥੀ ਪਰਿ ਜੇ ਜਗ ਮੈ ਅਵਤਾਰ ਕਹਾਏ ॥ ਰੇ ਮਨ ਲੈਲ ਇਕੇਲ ਹੀ ਕਾਲ ਕੇ ਲਾਗਤ ਕਾਹਿ ਨ ਪਾਇਨ ਧਾਏ ॥੨੩॥

ਕਾਲ ਹੀ ਪਾਇ ਭਇਓ ਬ੍ਰਹਮਾ ਗਹਿ ਦੰਡ ਕਮੰਡਲ ਭੂਮਿ ਭ੍ਰਮਾਨਯੋ ॥ ਕਾਲ ਹੀ ਪਾਇ ਸਦਾ ਸਿਵ ਜੂ ਸਭ ਦੇਸ ਬਦੇਸ ਭਇਆ ਹਮ ਜਾਨਯੋ ॥ ਕਾਲ ਹੀ ਪਾਇ ਭਯੋ ਮਿਟ ਗਯੋ ਜਗ ਯਾ ਹੀ ਤੇ ਤਾਹਿ ਸਭੋ ਪਹਿਚਾਨਯੋ ॥ ਬੇਦ ਕਤੇਬ ਕੇ ਭੇਦ ਸਬੈ ਤਜਿ ਕੇਵਲ ਕਾਲ ਕ੍ਰਿਪਾਨਿਧਿ ਮਾਨਯੋ ॥੨੪॥

ਕਾਲ ਗਯੋ ਇਨ ਕਾਮਨ ਸਿਉ ਜੜ ਕਾਲ ਕ੍ਰਿਪਾਲ ਹੀਐ ਨ ਚਿਤਾਰਯੋ ॥ ਲਾਜ ਕੋ ਛਾਡਿ ਨ੍ਰਿਲਾਜ ਅਰੇ ਤਜਿ ਕਾਜਿ ਅਕਾਜ ਕੇ ਕਾਜ ਸਵਾਰਯੋ ॥ ਬਾਜ ਬਨੇ ਗਜਰਾਜ ਬਡੇ ਖਰ ਕੋ ਚੜਿਬੋ ਚਿਤ ਬੀਚ ਬਿਚਾਰਯੋ ॥ ਸ੍ਰੀ ਭਗਵੰਤ ਭਜਯੋ ਨ ਅਰੇ ਜੜ ਲਾਜ ਹੀ ਲਾਜ ਤੈ ਕਾਜੁ ਬਿਗਾਰਯੋ ॥੨੫॥

ਬੇਦ ਕਤੇਬ ਪੜੇ ਬਹੁਤੇ ਦਿਨ ਭੇਦ ਕਛੂ ਤਿਨ ਕੋ ਨਹਿ ਪਾਯੋ ॥ ਪੂਜਤ ਠੌਰ ਅਨੇਕ ਫਿਰਯੋ ਪਰ ਏਕ ਕਬੈ ਹੀਯ ਮੈ ਨ ਬਸਾਯੋ ॥ ਪਾਹਨ ਕੋ ਅਸਥਾਲਯ ਕੋ ਸਿਰ ਨਯਾਇ ਫਿਰਯੋ ਕਛੁ ਹਾਥਿ ਨ ਆਯੋ ॥ ਰੇ ਮਨ ਮੂੜ ਅਗੂੜ ਪ੍ਰਭੂ ਤਜਿ ਆਪਨ ਹੂੜ ਕਹਾ ਉਰਝਾਯੋ ॥੨੬॥

ਜੋ ਜੁਗਿਯਾਨ ਕੇ ਜਾਇ ਉਠਿ ਆਸ੍ਰਮ ਗੋਰਖ ਕੋ ਤਿਹ ਜਾਪ ਜਪਾਵੈ ॥ ਜਾਇ ਸੰਨਯਾਸਨ ਕੇ ਤਿਹ ਕੌ ਕਹਿ ਦਤ ਹੀ ਸਤਿ ਹੈ ਮੰਤ੍ਰ ਦ੍ਰਿੜਾਵੈ ॥ ਜੋ ਕੋਊ ਜਾਇ ਤੁਰਕਨ ਮੈ ਮਹਿਦੀਨ ਕੇ ਦੀਨ ਤਿਸੇ ਗਹਿ ਲਯਾਵੈ ॥ ਆਪਹਿ ਬੀਚ ਗਨੈ ਕਰਤਾ ਕਰਤਾਰ ਕੋ ਭੇਦੁ ਨ ਕੋਊ ਬਤਾਵੈ ॥੨੭॥

ਜੋ ਜੁਗੀਆਨ ਕੇ ਜਾਇ ਕਹੈ ਸਬ ਜੋਗਨ ਕੋ ਗ੍ਰਿਹ ਮਾਲ ਉਠੈ ਦੈ ॥ ਜੋ ਪਰੋ ਭਾਜਿ ਸੰਨ੍ਯਾਸਨ ਕੈ ਕਹੈ ਦੱਤ ਕੇ ਨਾਮ ਪੈ ਧਾਮ ਲੁਟੈ ਦੈ ॥ ਜੋ ਕਰਿ ਕੋਊ ਮਸੰਦਨ ਸੌ ਕਹੈ ਸਰਬ ਦਰਬ ਲੈ ਮੋਹਿ ਅਬੈ ਦੈ ॥ ਲੇਉ ਹੀ ਲੇਉ ਕਹੈ ਸਬ ਕੋ ਨਰ ਕੋਊ ਨ ਬ੍ਰਹਮ ਬਤਾਇ ਹਮੈ ਦੈ ॥੨੮॥

ਜੋ ਕਰਿ ਸੇਵ ਮਸੰਦਨ ਕੀ ਕਹੈ ਆਨਿ ਪ੍ਰਸਾਦਿ ਸਬੈ ਮੋਹਿ ਦੀਜੈ ॥ ਜੋ ਕਛੁ ਮਾਲ ਤਵਾਲਯ ਸੋ ਅਬ ਹੀ ਉਠਿ ਭੇਟ ਹਮਾਰੀ ਹੀ ਕੀਜੈ ॥ ਮੇਰੋ ਈ ਧਯਾਨ ਧਰੋ ਨਿਸਿ ਬਾਸੁਰ ਭੂਲ ਕੈ ਅਉਰ ਕੋ ਨਾਮੁ ਨ ਲੀਜੈ ॥ ਦੀਨੇ ਕੋ ਨਾਮੁ ਸੁਨੈ ਭਜਿ ਰਾਤਹਿ ਲੀਨੇ ਬਿਨਾ ਨਹਿ ਨੈਕੁ ਪ੍ਰਸੀਜੈ ॥੨੯॥

ਆਖਨ ਭੀਤਰਿ ਤੇਲ ਕੌ ਡਾਰ ਸੁ ਲੋਗਨ ਨੀਰੁ ਬਹਾਇ ਦਿਖਾਵੈ ॥ ਜੋ ਧਨਵਾਨੁ ਲਖੈ ਨਿਜ ਸੇਵਕ ਤਾਹੀ ਪਰੋਸਿ ਪ੍ਰਸਾਦਿ ਜਿਮਾਵੈ ॥ ਜੋ ਧਨ ਹੀਨ ਲਖੈ ਤਿਹ ਦੇਤ ਨ ਮਾਗਨ ਜਾਤ ਮੁਖੋ ਨ ਦਿਖਾਵੈ ॥ ਲੂਟਤ ਹੈ ਪਸੁ ਲੋਗਨ ਕੋ ਕਬਹੂੰ ਨ ਪ੍ਰਮੇਸੁਰ ਕੇ ਗੁਨ ਗਾਵੈ ॥੩੦॥

ਆਂਖਨ ਮੀਚਿ ਰਹੈ ਬਕ ਕੀ ਜਿਮ ਲੋਗਨ ਏਕ ਪ੍ਰਪੰਚ ਦਿਖਾਯੋ ॥ ਨਿਆਤ ਫਿਰਯੋ ਸਿਰੁ ਬਧਕ ਜਯੋ ਧਯਾਨ ਬਿਲੋਕ ਬਿੜਾਲ ਲਜਾਯੋ ॥ ਲਾਗਿ ਫਿਰਯੋ ਧਨ ਆਸ ਜਿਤੈ ਤਿਤ ਲੋਗ ਗਯੋ ਪਰਲੋਗ ਗਵਾਯੋ ॥ ਸ੍ਰੀ ਭਗਵੰਤ ਭਜਯੋ ਨ ਅਰੇ ਜੜ ਧਾਮ ਕੇ ਕਾਮ ਕਹਾ ਉਰਝਾਯੋ ॥੩੧॥

ਫੋਕਟ ਕਰਮ ਦ੍ਰਿੜਾਤ ਕਹਾ ਇਨ ਲੋਗਨ ਕੋ ਕੋਈ ਕਾਮ ਨ ਐ ਹੈ ॥ ਭਾਜਤ ਕਾ ਧਨ ਹੇਤ ਅਰੇ ਜਮ ਕਿੰਕਰ ਤੇ ਨਹ ਭਾਜਨ ਪੈ ਹੈ ॥ ਪੁਤ੍ਰ ਕਲਿਤ੍ਰ ਨ ਮਿਤ੍ਰ ਸਬੈ ਊਹਾ ਸਿਖ ਸਖਾ ਕੋਊ ਸਾਖ ਨ ਦੈ ਹੈ ॥ ਚੇਤ ਰੇ ਚੇਤ ਅਚੇਤ ਮਹਾ ਪਸੁ ਅੰਤ ਕੀ ਬਾਰ ਇਕੇਲੋ ਈ ਜੈ ਹੈ ॥੩੨॥

ਤੋ ਤਨ ਤਯਾਗਤ ਹੀ ਸੁਨ ਰੇ ਜੜ ਪ੍ਰੇਤ ਬਖਾਨ ਤ੍ਰਿਆ ਭਜਿ ਜੈ ਹੈ ॥ ਪੁਤ੍ਰ ਕਲਤ੍ਰ ਸੁ ਮਿਤ੍ਰ ਸਖਾ ਇਹ ਬੇਗ ਨਿਕਾਰਹੁ ਆਇਸੁ ਦੈ ਹੈ ॥ ਭਉਨ ਭੰਡਾਰ ਧਰਾ ਗੜ ਜੇਤਕ ਛਾਡਤ ਪ੍ਰਾਨ ਬਿਗਾਨ ਕਹੈ ਹੈ ॥ ਚੇਤ ਰੇ ਚੇਤ ਅਚੇਤ ਮਹਾ ਪਸੁ ਅੰਤ ਕੀ ਬਾਰਿ ਇਕੇਲੋ ਈ ਜੈ ਹੈ ॥੩੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates