ਸਵਈਏ ਸ੍ਰੀ ਮੁਖਬਾਕੵ ਮਹਲਾ 5, Savaiye Sri Mukhbak (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਵਈਏ ਸ੍ਰੀ ਮੁਖਬਾਕੵ ਮਹਲਾ ੫ ॥

ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥

ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥

ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥

ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥

ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥

ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥

ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥

ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥

ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

ਸਵਈਏ ਸ੍ਰੀ ਮੁਖਬਾਕੵ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥

ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥

ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥

ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥

ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥

ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥

ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥

ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥

ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥

ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates