ANG 1027, Guru Granth Sahib ji (hindi punjabi english)

Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਚਾਰਿ ਪਦਾਰਥ ਲੈ ਜਗਿ ਆਇਆ ॥

चारि पदारथ लै जगि आइआ ॥

Chaari padaarath lai jagi aaiaa ||

(ਪਰਮਾਤਮਾ ਪਾਸੋਂ) ਚਾਰ ਪਦਾਰਥ ਲੈ ਕੇ ਜੀਵ ਜਗਤ ਵਿਚ ਆਇਆ ਹੈ,

धर्म, अर्थ, काम एवं मोक्ष-चार पदार्थों की कामना लेकर वह जगत् में आया,

He came into the world to obtain the four great blessings.

Guru Nanak Dev ji / Raag Maru / Solhe / Guru Granth Sahib ji - Ang 1027

ਸਿਵ ਸਕਤੀ ਘਰਿ ਵਾਸਾ ਪਾਇਆ ॥

सिव सकती घरि वासा पाइआ ॥

Siv sakatee ghari vaasaa paaiaa ||

(ਪਰ ਇਥੇ ਆ ਕੇ) ਪ੍ਰਭੂ ਦੀ ਰਚੀ ਮਾਇਆ ਦੇ ਘਰ ਵਿਚ ਟਿਕਾਣਾ ਬਣਾ ਬੈਠਾ ਹੈ ।

लेकिन जीव ने माया के जग रूपी घर में निवास पा लिया।

He came to dwell in the home of the Shiva and Shakti, energy and matter.

Guru Nanak Dev ji / Raag Maru / Solhe / Guru Granth Sahib ji - Ang 1027

ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥

एकु विसारे ता पिड़ हारे अंधुलै नामु विसारा हे ॥६॥

Eku visaare taa pi(rr) haare anddhulai naamu visaaraa he ||6||

(ਭਾਵ, ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ, ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ । ਜੇਹੜਾ ਜੀਵ ਨਾਮ ਭੁਲਾਂਦਾ ਹੈ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ ॥੬॥

जब कोई ईश्वर को भुला देता है तो वह अपनी जीवन बाजी हार जाता है। अन्धे जीव ने नाम को भुला दिया है॥ ६॥

But he forgot the One Lord, and he has lost the game. The blind person forgets the Naam, the Name of the Lord. ||6||

Guru Nanak Dev ji / Raag Maru / Solhe / Guru Granth Sahib ji - Ang 1027

ਬਾਲਕੁ ਮਰੈ ਬਾਲਕ ਕੀ ਲੀਲਾ ॥

बालकु मरै बालक की लीला ॥

Baalaku marai baalak kee leelaa ||

(ਵੇਖੋ ਮਾਇਆ ਦੇ ਮੋਹ ਦਾ ਪ੍ਰਭਾਵ! ਜਦੋਂ ਕਿਸੇ ਘਰ ਵਿਚ ਕੋਈ) ਬਾਲਕ ਮਰਦਾ ਹੈ,

अकस्मात् जब बालक की जीवन-लीला समाप्त हो जाती है तो परिवार वाले उसकी नटखट लीला को याद करते हैं।

The child dies in his childish games.

Guru Nanak Dev ji / Raag Maru / Solhe / Guru Granth Sahib ji - Ang 1027

ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥

कहि कहि रोवहि बालु रंगीला ॥

Kahi kahi rovahi baalu ranggeelaa ||

ਤਾਂ (ਮਾਂ ਪਿਉ ਭੈਣ ਭਰਾ ਆਦਿਕ ਸੰਬੰਧੀ) ਉਸ ਬਾਲਕ ਦੀਆਂ ਪਿਆਰ-ਭਰੀਆਂ ਖੇਡਾਂ ਚੇਤੇ ਕਰਦੇ ਹਨ, ਤੇ ਇਹ ਆਖ ਆਖ ਕੇ ਰੋਂਦੇ ਹਨ ਕਿ ਬਾਲਕ ਬੜਾ ਹਸ-ਮੁਖਾ ਸੀ ।

वे यह कह-कहकर विलाप करते हैं कि बालक बड़ा रंगीला था।

They cry and mourn, saying that he was such a playful child.

Guru Nanak Dev ji / Raag Maru / Solhe / Guru Granth Sahib ji - Ang 1027

ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥

जिस का सा सो तिन ही लीआ भूला रोवणहारा हे ॥७॥

Jis kaa saa so tin hee leeaa bhoolaa rova(nn)ahaaraa he ||7||

ਜਿਸ ਪ੍ਰਭੂ ਦਾ ਭੇਜਿਆ ਹੋਇਆ ਉਹ ਬਾਲਕ ਸੀ ਉਸ ਨੇ ਉਹ ਵਾਪਸ ਲੈ ਲਿਆ (ਉਸ ਨੂੰ ਯਾਦ ਕਰ ਕਰ ਕੇ) ਰੋਣ ਵਾਲਾ (ਮਾਇਆ ਦੇ ਮੋਹ ਵਿਚ ਫਸ ਕੇ ਜੀਵਨ-ਰਾਹ ਤੋਂ) ਖੁੰਝ ਜਾਂਦਾ ਹੈ ॥੭॥

मगर रोने वाला इस सत्य को समझने की भूल करता है कि जिस (ईश्वर) का था, उसने ही उसे ले लिया है। ७॥

The Lord who owns him has taken him back. Those who weep and mourn are mistaken. ||7||

Guru Nanak Dev ji / Raag Maru / Solhe / Guru Granth Sahib ji - Ang 1027

ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥

भरि जोबनि मरि जाहि कि कीजै ॥

Bhari jobani mari jaahi ki keejai ||

ਜਦੋਂ ਕੋਈ ਭਰ-ਜਵਾਨੀ ਵੇਲੇ ਮਰ ਜਾਂਦੇ ਹਨ ਤਦੋਂ ਭੀ ਕੀਹ ਕੀਤਾ ਜਾ ਸਕਦਾ ਹੈ?

अगर कोई भरी जवानी में मृत्यु को प्राप्त हो जाता है तो उसके परिवार वाले क्या करते हैं।

What can they do, if he dies in his youth?

Guru Nanak Dev ji / Raag Maru / Solhe / Guru Granth Sahib ji - Ang 1027

ਮੇਰਾ ਮੇਰਾ ਕਰਿ ਰੋਵੀਜੈ ॥

मेरा मेरा करि रोवीजै ॥

Meraa meraa kari roveejai ||

ਇਹ ਆਖ ਆਖ ਕੇ ਰੋਵੀਦਾ ਹੀ ਹੈ ਕਿ ਉਹ ਮੇਰਾ (ਪਿਆਰਾ) ਸੀ ਮੇਰਾ (ਪਿਆਰਾ) ਸੀ ।

वे उसे ‘मेरा-मेरा' कहकर रोते रहते हैं।

They cry out, ""His is mine, he is mine!""

Guru Nanak Dev ji / Raag Maru / Solhe / Guru Granth Sahib ji - Ang 1027

ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥

माइआ कारणि रोइ विगूचहि ध्रिगु जीवणु संसारा हे ॥८॥

Maaiaa kaara(nn)i roi vigoochahi dhrigu jeeva(nn)u sanssaaraa he ||8||

(ਜੇਹੜੇ ਰੋਂਦੇ ਭੀ ਹਨ ਉਹ ਭੀ ਆਪਣੀਆਂ ਥੁੜਾਂ ਚੇਤੇ ਕਰ ਕਰ ਕੇ) ਮਾਇਆ ਦੀ ਖ਼ਾਤਰ ਰੋ ਰੋ ਕੇ ਦੁਖੀ ਹੁੰਦੇ ਹਨ । ਜਗਤ ਵਿਚ ਅਜੇਹਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ ॥੮॥

इस प्रकार माया के कारण सब रोते हैं और ख्वार होते हैं। संसार का ऐसा जीवन धिक्कार योग्य है॥ ८॥

They cry for the sake of Maya, and are ruined; their lives in this world are cursed. ||8||

Guru Nanak Dev ji / Raag Maru / Solhe / Guru Granth Sahib ji - Ang 1027

ਕਾਲੀ ਹੂ ਫੁਨਿ ਧਉਲੇ ਆਏ ॥

काली हू फुनि धउले आए ॥

Kaalee hoo phuni dhaule aae ||

(ਜਵਾਨੀ ਲੰਘ ਜਾਂਦੀ ਹੈ) ਕਾਲੇ ਕੇਸਾਂ ਤੋਂ ਫਿਰ ਧੌਲੇ ਆ ਜਾਂਦੇ ਹਨ ।

काले केशों से फिर सफेद बाल आ गए अर्थात् बुढ़ापा आ गया है।

Their black hair eventually turns grey.

Guru Nanak Dev ji / Raag Maru / Solhe / Guru Granth Sahib ji - Ang 1027

ਵਿਣੁ ਨਾਵੈ ਗਥੁ ਗਇਆ ਗਵਾਏ ॥

विणु नावै गथु गइआ गवाए ॥

Vi(nn)u naavai gathu gaiaa gavaae ||

(ਇਸ ਉਮਰ ਤਕ ਭੀ) ਪ੍ਰਭੂ ਦੇ ਨਾਮ ਤੋਂ ਖੁੰਝਿਆ ਰਹਿ ਕੇ ਮਨੁੱਖ ਆਪਣਾ ਆਤਮਕ ਜੀਵਨ ਦਾ ਸਰਮਾਇਆ ਗਵਾਈ ਜਾਂਦਾ ਹੈ ।

नाम के बिना वह अपनी जीवन-पूँजी व्यर्थ गवां कर चला जाता है।

Without the Name, they lose their wealth, and then leave.

Guru Nanak Dev ji / Raag Maru / Solhe / Guru Granth Sahib ji - Ang 1027

ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥

दुरमति अंधुला बिनसि बिनासै मूठे रोइ पूकारा हे ॥९॥

Duramati anddhulaa binasi binaasai moothe roi pookaaraa he ||9||

ਭੈੜੀ ਮੱਤੇ ਲੱਗ ਕੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਆਤਮਕ ਮੌਤ ਸਹੇੜ ਕੇ ਆਤਮਕ ਮੌਤੇ ਮਰਦਾ ਰਹਿੰਦਾ ਹੈ । ਮਾਇਆ ਦਾ ਠੱਗਿਆ ਹੋਇਆ ਮਾਇਆ ਦੀ ਖ਼ਾਤਰ ਹੀ ਰੋ ਰੋ ਕੇ ਪੁਕਾਰਦਾ ਹੈ (ਉਸ ਉਮਰ ਤਕ ਭੀ ਮਾਇਆ ਦੇ ਰੋਣੇ ਰੋਂਦਾ ਰਹਿੰਦਾ ਹੈ) ॥੯॥

खोटी बुद्धि वाला ज्ञानहीन जीव बहुत बुरी तरह है और ठगे जाने पर रोता-चिल्लाता है॥९॥

They are evil-minded and blind - they are totally ruined; they are plundered, and cry out in pain. ||9||

Guru Nanak Dev ji / Raag Maru / Solhe / Guru Granth Sahib ji - Ang 1027

ਆਪੁ ਵੀਚਾਰਿ ਨ ਰੋਵੈ ਕੋਈ ॥

आपु वीचारि न रोवै कोई ॥

Aapu veechaari na rovai koee ||

ਜੇਹੜਾ ਕੋਈ ਮਨੁੱਖ ਆਪਣੇ ਆਪ ਨੂੰ ਵਿਚਾਰਦਾ ਹੈ (ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ) ਉਹ ਪਛੁਤਾਂਦਾ ਨਹੀਂ ਹੈ ।

जो अपने आप का विचार करता है, ऐसा नहीं रोता।

One who understands himself, does not cry.

Guru Nanak Dev ji / Raag Maru / Solhe / Guru Granth Sahib ji - Ang 1027

ਸਤਿਗੁਰੁ ਮਿਲੈ ਤ ਸੋਝੀ ਹੋਈ ॥

सतिगुरु मिलै त सोझी होई ॥

Satiguru milai ta sojhee hoee ||

ਪਰ ਇਹ ਸੋਝੀ ਕਿਸੇ ਨੂੰ ਤਦੋਂ ਹੀ ਹੁੰਦੀ ਹੈ ਜਦੋਂ ਉਸ ਨੂੰ ਗੁਰੂ ਮਿਲ ਪਏ ।

यदि सतगुरु मेिल जाए तो ही सूझ प्राप्त होती है।

When he meets the True Guru, then he understands.

Guru Nanak Dev ji / Raag Maru / Solhe / Guru Granth Sahib ji - Ang 1027

ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥

बिनु गुर बजर कपाट न खूलहि सबदि मिलै निसतारा हे ॥१०॥

Binu gur bajar kapaat na khoolahi sabadi milai nisataaraa he ||10||

(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੀ ਅਕਲ ਤੇ ਪੜਦਾ ਪਿਆ ਰਹਿੰਦਾ ਹੈ; ਅਕਲ, ਮਾਨੋ, ਕਰੜੇ ਕਵਾੜਾਂ ਵਿਚ ਬੰਦ ਰਹਿੰਦੀ ਹੈ) ਗੁਰੂ ਤੋਂ ਬਿਨਾ (ਉਹ) ਕਰੜੇ ਕਵਾੜ ਖੁਲ੍ਹਦੇ ਨਹੀਂ ਹਨ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਹ (ਇਸ ਕੈਦ ਵਿਚੋਂ) ਖ਼ਲਾਸੀ ਹਾਸਲ ਕਰ ਲੈਂਦਾ ਹੈ ॥੧੦॥

गुरु के बिना वज्र कपाट नहीं खुलते और मुक्ति तो शब्द द्वारा ही मिलती है॥ १०॥

Without the Guru, the heavy, hard doors are not opened. Obtaining the Word of the Shabad, one is emancipated. ||10||

Guru Nanak Dev ji / Raag Maru / Solhe / Guru Granth Sahib ji - Ang 1027

ਬਿਰਧਿ ਭਇਆ ਤਨੁ ਛੀਜੈ ਦੇਹੀ ॥

बिरधि भइआ तनु छीजै देही ॥

Biradhi bhaiaa tanu chheejai dehee ||

ਮਨੁੱਖ ਬੁੱਢਾ ਹੋ ਜਾਂਦਾ ਹੈ, (ਉਸ ਦਾ) ਸਰੀਰ ਭੀ ਕਮਜ਼ੋਰ ਹੋ ਜਾਂਦਾ ਹੈ,

जब आदमी वृद्ध हो गया, शरीर भी कमजोर हो गया तब

The body grows old, and is beaten out of shape.

Guru Nanak Dev ji / Raag Maru / Solhe / Guru Granth Sahib ji - Ang 1027

ਰਾਮੁ ਨ ਜਪਈ ਅੰਤਿ ਸਨੇਹੀ ॥

रामु न जपई अंति सनेही ॥

Raamu na japaee antti sanehee ||

(ਪਰ ਮਾਇਆ ਦਾ ਮੋਹ ਇਤਨਾ ਪ੍ਰਬਲ ਹੈ ਕਿ ਅਜੇ ਭੀ) ਪਰਮਾਤਮਾ ਦਾ ਨਾਮ ਨਹੀਂ ਸਿਮਰਦਾ ਜੋ (ਸਭ ਸਾਕਾਂ ਅੰਗਾਂ ਦੇ ਸਾਥ ਛੱਡ ਜਾਣ ਤੇ ਭੀ) ਅੰਤ ਨੂੰ ਪਿਆਰਾ ਸਾਥੀ ਬਣਦਾ ਹੈ ।

व्यक्ति हरि-नाम को भुलाकर तिरस्कृत होकर चला जाता है,

But he does not meditate on the Lord, His only friend, even at the end.

Guru Nanak Dev ji / Raag Maru / Solhe / Guru Granth Sahib ji - Ang 1027

ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥

नामु विसारि चलै मुहि कालै दरगह झूठु खुआरा हे ॥११॥

Naamu visaari chalai muhi kaalai daragah jhoothu khuaaraa he ||11||

ਪਰਮਾਤਮਾ ਦਾ ਨਾਮ ਭੁਲਾ ਕੇ ਮਨੁੱਖ ਬਦਨਾਮੀ ਦਾ ਟਿੱਕਾ ਮੱਥੇ ਉਤੇ ਲਾ ਕੇ ਇਥੋਂ ਤੁਰ ਪੈਂਦਾ ਹੈ, ਪੱਲੇ ਝੂਠ ਹੀ ਹੈ (ਪੱਲੇ ਮਾਇਆ ਦਾ ਮੋਹ ਹੀ ਹੈ, ਇਸ ਵਾਸਤੇ) ਪ੍ਰਭੂ ਦੀ ਹਜ਼ੂਰੀ ਵਿਚ ਖ਼ੁਆਰ ਹੀ ਹੁੰਦਾ ਹੈ ॥੧੧॥

प्रभु-दरबार में उसका झूठ उसे ख्यार करता है॥ ११॥

Forgetting the Naam, the Name of the Lord, he departs with his face blackened. The false are humiliated in the Court of the Lord. ||11||

Guru Nanak Dev ji / Raag Maru / Solhe / Guru Granth Sahib ji - Ang 1027

ਨਾਮੁ ਵਿਸਾਰਿ ਚਲੈ ਕੂੜਿਆਰੋ ॥

नामु विसारि चलै कूड़िआरो ॥

Naamu visaari chalai koo(rr)iaaro ||

(ਸਾਰੀ ਉਮਰ) ਕੂੜ ਦਾ ਵਣਜ ਕਰਨ ਵਾਲਾ ਬੰਦਾ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਆਤਮਕ ਗੁਣਾਂ ਵਲੋਂ ਖ਼ਾਲੀ-ਹੱਥ) ਤੁਰ ਪੈਂਦਾ ਹੈ ।

मिथ्यावादी जीव नाम को भुलाकर जग से खाली हाथ चला जाता है,

Forgetting the Naam, the false ones depart.

Guru Nanak Dev ji / Raag Maru / Solhe / Guru Granth Sahib ji - Ang 1027

ਆਵਤ ਜਾਤ ਪੜੈ ਸਿਰਿ ਛਾਰੋ ॥

आवत जात पड़ै सिरि छारो ॥

Aavat jaat pa(rr)ai siri chhaaro ||

ਜਨਮ ਮਰਨ ਦੇ ਗੇੜ ਵਿਚ ਪਏ ਦੇ ਸਿਰ ਉਤੇ ਸੁਆਹ ਪੈਂਦੀ ਹੈ (ਫਿਟਕਾਰ ਪੈਂਦੀ ਹੈ) ।

जिसके फलस्वरूप उसके सिर पर धूल ही पड़ती है अर्थात् अपमानित होता है और जन्म-मरण के चक्र में पड़ जाता है।

Coming and going, dust falls on their heads.

Guru Nanak Dev ji / Raag Maru / Solhe / Guru Granth Sahib ji - Ang 1027

ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥

साहुरड़ै घरि वासु न पाए पेईअड़ै सिरि मारा हे ॥१२॥

Saahura(rr)ai ghari vaasu na paae peeea(rr)ai siri maaraa he ||12||

(ਇਥੋਂ ਗਏ ਨੂੰ) ਪਰਮਾਤਮਾ ਦੇ ਦਰ ਤੇ ਢੋਈ ਨਹੀਂ ਮਿਲਦੀ, (ਜਿਤਨਾ ਚਿਰ) ਜਗਤ ਵਿਚ (ਰਿਹਾ ਇਥੇ) ਭੀ ਸਿਰ ਉਤੇ ਸੱਟਾਂ ਹੀ ਖਾਂਦਾ ਰਿਹਾ ॥੧੨॥

जो जीव-स्त्री अपने पोहर अर्थात् इहलोक में सिर पर यम की चोटें खाती रहती है, उसे अपने ससुराल अर्थात् परलोक में निवास प्राप्त नहीं होता॥ १२॥

The soul-bride finds no home in her in-laws' home, the world hereafter; she suffers in agony in this world of her parents' home. ||12||

Guru Nanak Dev ji / Raag Maru / Solhe / Guru Granth Sahib ji - Ang 1027

ਖਾਜੈ ਪੈਝੈ ਰਲੀ ਕਰੀਜੈ ॥

खाजै पैझै रली करीजै ॥

Khaajai paijhai ralee kareejai ||

(ਚੰਗਾ) ਖਾਈਦਾ ਹੈ, (ਚੰਗਾ) ਪਹਿਨੀਦਾ ਹੈ, (ਦੁਨੀਆ ਦੀ) ਮੌਜ ਮਾਣੀਦੀ ਹੈ ।

मनुष्य बढ़िया खाता-पीता, पहनता और आनंद करता है किन्तु

She eats, dresses and plays joyfully,

Guru Nanak Dev ji / Raag Maru / Solhe / Guru Granth Sahib ji - Ang 1027

ਬਿਨੁ ਅਭ ਭਗਤੀ ਬਾਦਿ ਮਰੀਜੈ ॥

बिनु अभ भगती बादि मरीजै ॥

Binu abh bhagatee baadi mareejai ||

(ਇਹਨਾਂ ਹੀ ਰੁਝੇਵਿਆਂ ਵਿਚ) ਹਿਰਦਾ ਪਰਮਾਤਮਾ ਦੀ ਭਗਤੀ ਤੋਂ ਸੁੰਞਾ ਰਹਿਣ ਕਰਕੇ ਵਿਅਰਥ ਹੀ ਆਤਮਕ ਮੌਤ ਸਹੇੜ ਲਈਦੀ ਹੈ ।

मन से भक्ति के बिना जीवन व्यर्थ गॅवा कर मृत्यु को प्राप्त हो जाता है।

But without loving devotional worship of the Lord, she dies uselessly.

Guru Nanak Dev ji / Raag Maru / Solhe / Guru Granth Sahib ji - Ang 1027

ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥

सर अपसर की सार न जाणै जमु मारे किआ चारा हे ॥१३॥

Sar apasar kee saar na jaa(nn)ai jamu maare kiaa chaaraa he ||13||

ਜੇਹੜਾ ਬੰਦਾ (ਇਸ ਤਰ੍ਹਾਂ ਅੰਨ੍ਹਾ ਹੋ ਕੇ) ਚੰਗੇ ਮੰਦੇ ਸਮੇ ਦੀ ਸੂਝ ਨਹੀਂ ਜਾਣਦਾ, ਉਸ ਨੂੰ ਜਮ ਖ਼ੁਆਰ ਕਰਦਾ ਹੈ, ਤੇ ਉਸ ਦੀ ਕੋਈ ਪੇਸ਼ ਨਹੀਂ ਜਾਂਦੀ ॥੧੩॥

यह अच्छे बुरे का महत्व नहीं जानता, लेकिन जब यम उसे मारता है तो उसका कोई चारा नहीं चलता॥ १३॥

One who does not distinguish between good and evil, is beaten by the Messenger of Death; how can anyone escape this? ||13||

Guru Nanak Dev ji / Raag Maru / Solhe / Guru Granth Sahib ji - Ang 1027

ਪਰਵਿਰਤੀ ਨਰਵਿਰਤਿ ਪਛਾਣੈ ॥

परविरती नरविरति पछाणै ॥

Paraviratee naravirati pachhaa(nn)ai ||

ਜੇਹੜਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਤੋਂ ਉਪਰਾਮ ਰਹਿਣਾ ਜਾਣਦਾ ਹੈ,

जो व्यक्ति प्रवृति एवं निवृति को पहचान लेता है,

One who realizes what he has to possess, and what he has to abandon,

Guru Nanak Dev ji / Raag Maru / Solhe / Guru Granth Sahib ji - Ang 1027

ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥

गुर कै संगि सबदि घरु जाणै ॥

Gur kai sanggi sabadi gharu jaa(nn)ai ||

ਜੇਹੜਾ ਗੁਰੂ ਦੀ ਸੰਗਤ ਵਿਚ ਰਹਿ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ-ਅਵਸਥਾ ਨਾਲ ਸਾਂਝ ਪਾਈ ਰੱਖਦਾ ਹੈ,

गुरु के संग रहकर शब्द को जान लेता है,

Associating with the Guru, comes to know the Word of the Shabad, within the home of his own self.

Guru Nanak Dev ji / Raag Maru / Solhe / Guru Granth Sahib ji - Ang 1027

ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥

किस ही मंदा आखि न चलै सचि खरा सचिआरा हे ॥१४॥

Kis hee manddaa aakhi na chalai sachi kharaa sachiaaraa he ||14||

ਜੀਵਨ-ਸਫ਼ਰ ਵਿਚ ਕਿਸੇ ਨੂੰ ਮੰਦਾ ਨਹੀਂ ਆਖੀਦਾ, ਸਦਾ-ਥਿਰ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ਉਹ ਸੱਚ ਦਾ ਵਪਾਰੀ ਬੰਦਾ (ਪ੍ਰਭੂ ਦੀ ਹਜ਼ੂਰੀ ਵਿਚ) ਖਰਾ (ਸਿੱਕਾ ਮੰਨਿਆ ਜਾਂਦਾ) ਹੈ ॥੧੪॥

वह धर्म-मार्ग पर चलता हुआ किसी को बुरा नहीं कहता और सत्य के भेद को समझकर सत्यवादी ही माना जाता है।॥१४॥

Do not call anyone else bad; follow this way of life. Those who are true are judged to be genuine by the True Lord. ||14||

Guru Nanak Dev ji / Raag Maru / Solhe / Guru Granth Sahib ji - Ang 1027

ਸਾਚ ਬਿਨਾ ਦਰਿ ਸਿਝੈ ਨ ਕੋਈ ॥

साच बिना दरि सिझै न कोई ॥

Saach binaa dari sijhai na koee ||

ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਪ੍ਰਭੂ ਦੇ) ਦਰ ਤੇ (ਜ਼ਿੰਦਗੀ ਦੀ ਪੜਤਾਲ ਵਿਚ) ਕਾਮਯਾਬ ਨਹੀਂ ਹੁੰਦਾ ।

सत्य के बिना कोई भी अपने मनोरथ में सफल नहीं होता और

Without Truth, no one succeeds in the Court of the Lord.

Guru Nanak Dev ji / Raag Maru / Solhe / Guru Granth Sahib ji - Ang 1027

ਸਾਚ ਸਬਦਿ ਪੈਝੈ ਪਤਿ ਹੋਈ ॥

साच सबदि पैझै पति होई ॥

Saach sabadi paijhai pati hoee ||

ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਰੋਪਾ ਮਿਲਦਾ ਹੈ ਇੱਜ਼ਤ ਮਿਲਦੀ ਹੈ ।

शब्द के ज्ञान द्वारा ही शोभा हासिल होती है।

Through the True Shabad, one is robed in honor.

Guru Nanak Dev ji / Raag Maru / Solhe / Guru Granth Sahib ji - Ang 1027

ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥

आपे बखसि लए तिसु भावै हउमै गरबु निवारा हे ॥१५॥

Aape bakhasi lae tisu bhaavai haumai garabu nivaaraa he ||15||

(ਪਰ ਜੀਵਾਂ ਦੇ ਕੀਹ ਵੱਸ?) ਜਿਸ ਉਤੇ ਪ੍ਰਭੂ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਤੇ ਉਹ ਹਉਮੈ ਅਹੰਕਾਰ (ਆਪਣੇ ਅੰਦਰੋਂ) ਦੂਰ ਕਰਦਾ ਹੈ ॥੧੫॥

यदि परमात्मा को मंजूर हो तो वह स्वयं ही क्षमा कर देता है और अभिमान घमण्ड का निवारण कर देता है॥ १५॥

He forgives those with whom He is pleased; they silence their egotism and pride. ||15||

Guru Nanak Dev ji / Raag Maru / Solhe / Guru Granth Sahib ji - Ang 1027

ਗੁਰ ਕਿਰਪਾ ਤੇ ਹੁਕਮੁ ਪਛਾਣੈ ॥

गुर किरपा ते हुकमु पछाणै ॥

Gur kirapaa te hukamu pachhaa(nn)ai ||

ਗੁਰੂ ਦੀ ਮੇਹਰ ਨਾਲ ਹੀ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਪਛਾਣਦਾ ਹੈ,

गुरु की कृपा से जीव ईश्वरेच्छा को पहचान लेता है और

One who realizes the Hukam of God's Command, by the Grace of the Guru,

Guru Nanak Dev ji / Raag Maru / Solhe / Guru Granth Sahib ji - Ang 1027

ਜੁਗਹ ਜੁਗੰਤਰ ਕੀ ਬਿਧਿ ਜਾਣੈ ॥

जुगह जुगंतर की बिधि जाणै ॥

Jugah juganttar kee bidhi jaa(nn)ai ||

ਤੇ ਜੁਗਾਂ ਜੁਗਾਂਤਰਾਂ ਤੋਂ ਚਲੀ ਆ ਰਹੀ ਉਸ ਵਿਧੀ ਨਾਲ ਸਾਂਝ ਪਾਂਦਾ ਹੈ (ਜਿਸ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਸਹੀ-ਸਲਾਮਤ ਪਾਰ ਲੰਘ ਸਕੀਦਾ ਹੈ । ਉਹ ਵਿਧੀ ਹੈ ਪਰਮਾਤਮਾ ਦਾ ਨਾਮ ਸਿਮਰਨਾ) ।

युग-युगान्तर से चली आ रही प्रभु-मिलन की विधि को जान लेता है।

Comes to know the lifestyle of the ages.

Guru Nanak Dev ji / Raag Maru / Solhe / Guru Granth Sahib ji - Ang 1027

ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥

नानक नामु जपहु तरु तारी सचु तारे तारणहारा हे ॥१६॥१॥७॥

Naanak naamu japahu taru taaree sachu taare taara(nn)ahaaraa he ||16||1||7||

ਹੇ ਨਾਨਕ! (ਆਖ ਕਿ ਪਰਮਾਤਮਾ ਦਾ) ਨਾਮ ਜਪੋ (ਨਾਮ ਸਿਮਰਨ ਦੀ) ਤਾਰੀ ਤਰੋ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਤੇ ਤਾਰਣ ਦੇ ਸਮਰੱਥ ਪ੍ਰਭੂ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੧੬॥੧॥੭॥

हे नानक ! परमात्मा का नाम जपते रहो; तो ही संसार-सागर से पार हुआ जा सकता है और वह परम-सत्य परमेश्वर ही मोक्षदाता है॥ १६॥ १॥ ७॥

O Nanak, chant the Naam, and cross over to the other side. The True Lord will carry you across. ||16||1||7||

Guru Nanak Dev ji / Raag Maru / Solhe / Guru Granth Sahib ji - Ang 1027

ਮਾਰੂ ਮਹਲਾ ੧ ॥

मारू महला १ ॥

Maaroo mahalaa 1 ||

मारू महला १॥

Maaroo, First Mehl:

Guru Nanak Dev ji / Raag Maru / Solhe / Guru Granth Sahib ji - Ang 1027

ਹਰਿ ਸਾ ਮੀਤੁ ਨਾਹੀ ਮੈ ਕੋਈ ॥

हरि सा मीतु नाही मै कोई ॥

Hari saa meetu naahee mai koee ||

ਮੈਨੂੰ ਪਰਮਾਤਮਾ ਵਰਗਾ ਹੋਰ ਕੋਈ ਮਿੱਤਰ ਨਹੀਂ ਦਿੱਸਦਾ,

ईश्वर जैसा मित्र मेरा कोई नहीं है,

I have no other friend like the Lord.

Guru Nanak Dev ji / Raag Maru / Solhe / Guru Granth Sahib ji - Ang 1027

ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥

जिनि तनु मनु दीआ सुरति समोई ॥

Jini tanu manu deeaa surati samoee ||

(ਪਰਮਾਤਮਾ ਹੀ ਹੈ) ਜਿਸ ਨੇ ਮੈਨੂੰ ਇਹ ਸਰੀਰ ਦਿੱਤਾ ਇਹ (ਮਨ) ਜਿੰਦ ਦਿੱਤੀ ਤੇ ਮੇਰੇ ਅੰਦਰਿ ਸੁਰਤ ਟਿਕਾ ਦਿੱਤੀ ।

जिसने मुझे तन-मन दिया और मेरे भीतर सुरतेि डाल दी।

He gave me body and mind, and infused consciousness into my being.

Guru Nanak Dev ji / Raag Maru / Solhe / Guru Granth Sahib ji - Ang 1027

ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥

सरब जीआ प्रतिपालि समाले सो अंतरि दाना बीना हे ॥१॥

Sarab jeeaa prtipaali samaale so anttari daanaa beenaa he ||1||

(ਉਹ ਸਿਰਫ਼ ਪ੍ਰਭੂ ਹੀ ਹੈ ਜੋ) ਸਾਰੇ ਜੀਵਾਂ ਦੀ ਪਾਲਣਾ ਕਰ ਕੇ ਸਭ ਦੀ ਸੰਭਾਲ ਕਰਦਾ ਹੈ, ਉਹ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਦੇ ਦਿਲ ਦੀ ਜਾਣਦਾ ਹੈ, ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ ॥੧॥

सब जीवों का पोषक, देखमाल करने वाला वह चतुर प्रभु अन्तर्मन में ही बसा हुआ है। १॥

He cherishes and cares for all beings; He is deep within, the wise, all-knowing Lord. ||1||

Guru Nanak Dev ji / Raag Maru / Solhe / Guru Granth Sahib ji - Ang 1027

ਗੁਰੁ ਸਰਵਰੁ ਹਮ ਹੰਸ ਪਿਆਰੇ ॥

गुरु सरवरु हम हंस पिआरे ॥

Guru saravaru ham hanss piaare ||

(ਪਰ ਉਹ ਮਿੱਤਰ-ਪ੍ਰਭੂ ਗੁਰੂ ਦੀ ਸਰਨ ਪਿਆਂ ਮਿਲਦਾ ਹੈ) ਗੁਰੂ ਸਰੋਵਰ ਹੈ, ਅਸੀਂ ਜੀਵ ਉਸ ਪਿਆਰੇ (ਸਰੋਵਰ) ਦੇ ਹੰਸ ਹਾਂ । (ਗੁਰੂ ਦੇ ਹੋ ਕੇ ਰਹਿਣ ਵਾਲੇ ਹੰਸਾਂ ਨੂੰ ਗੁਰੂ-ਮਾਨਸਰੋਵਰ ਵਿਚੋਂ ਮੋਤੀ ਮਿਲਦੇ ਹਨ) ।

गुरु नामामृत का सरोवर है और हम उसके प्यारे हंस हैं।

The Guru is the sacred pool, and I am His beloved swan.

Guru Nanak Dev ji / Raag Maru / Solhe / Guru Granth Sahib ji - Ang 1027

ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥

सागर महि रतन लाल बहु सारे ॥

Saagar mahi ratan laal bahu saare ||

(ਗੁਰੂ ਸਮੁੰਦਰ ਹੈ) ਉਸ ਸਮੁੰਦਰ ਵਿਚ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ) ਰਤਨ ਹਨ, ਲਾਲ ਹਨ, ਮੋਤੀ ਮਾਣਕ ਹਨ, ਹੀਰੇ ਹਨ ।

गुरु रूपी गुणों के सागर में बहुत सारे रत्न एवं लाल मौजूद हैं।

In the ocean, there are so many jewels and rubies.

Guru Nanak Dev ji / Raag Maru / Solhe / Guru Granth Sahib ji - Ang 1027

ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥

मोती माणक हीरा हरि जसु गावत मनु तनु भीना हे ॥२॥

Motee maa(nn)ak heeraa hari jasu gaavat manu tanu bheenaa he ||2||

(ਗੁਰੂ-ਸਮੁੰਦਰ ਵਿਚ ਟਿਕ ਕੇ) ਪਰਮਾਤਮਾ ਦੇ ਗੁਣ ਗਾਵਿਆਂ ਮਨ (ਹਰੀ ਦੇ ਪ੍ਰੇਮ-ਰੰਗ ਵਿਚ) ਭਿੱਜ ਜਾਂਦਾ ਹੈ, ਸਰੀਰ (ਭੀ) ਭਿੱਜ ਜਾਂਦਾ ਹੈ ॥੨॥

प्रभु का यशगान ही मोती, माणिक्य एवं हीरा है, जिससे मन-तन भीग गया है॥ २॥

The Lord's Praises are pearls, gems and diamonds. Singing His Praises, my mind and body are drenched with His Love. ||2||

Guru Nanak Dev ji / Raag Maru / Solhe / Guru Granth Sahib ji - Ang 1027

ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥

हरि अगम अगाहु अगाधि निराला ॥

Hari agam agaahu agaadhi niraalaa ||

(ਸਭ ਜੀਵਾਂ ਵਿਚ ਵਿਆਪਕ ਹੁੰਦਿਆਂ ਭੀ) ਪਰਮਾਤਮਾ ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਅਥਾਹ ਹੈ, ਉਸ ਦੇ ਗੁਣਾਂ (ਦੇ ਸਮੁੰਦਰ) ਦੀ ਹਾਥ ਨਹੀਂ ਲੱਭਦੀ, ਉਹ ਨਿਰਲੇਪ ਹੈ ।

ईश्वर अगम्य, अथाह, असीम एवं बड़ा निराला है, उसका अंत नहीं पाया जा सकता।

The Lord is inaccessible, inscrutable, unfathomable and unattached.

Guru Nanak Dev ji / Raag Maru / Solhe / Guru Granth Sahib ji - Ang 1027

ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥

हरि अंतु न पाईऐ गुर गोपाला ॥

Hari anttu na paaeeai gur gopaalaa ||

ਸ੍ਰਿਸ਼ਟੀ ਦੇ ਰਾਖੇ, ਸਭ ਤੋਂ ਵੱਡੇ ਹਰੀ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।

मुक्तिदाता सतिगुरु के उपदेश द्वारा उद्धार कर देता है।

The Lord's limits cannot be found; the Guru is the Lord of the World.

Guru Nanak Dev ji / Raag Maru / Solhe / Guru Granth Sahib ji - Ang 1027

ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥

सतिगुर मति तारे तारणहारा मेलि लए रंगि लीना हे ॥३॥

Satigur mati taare taara(nn)ahaaraa meli lae ranggi leenaa he ||3||

ਸਭ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਪ੍ਰਭੂ ਸਤਿਗੁਰੂ ਦੀ ਮੱਤ ਦੇ ਕੇ ਪਾਰ ਲੰਘਾ ਲੈਂਦਾ ਹੈ । ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਦੇ ਪ੍ਰੇਮ-ਰੰਗ ਵਿਚ ਲੀਨ ਹੋ ਜਾਂਦਾ ਹੈ ॥੩॥

वह जिसे साथ मिला लेता है, वह उसके प्रेम में लीन हो जाता है॥ ३॥

Through the Teachings of the True Guru, the Lord carries us across to the other side. He unites in His Union those who are colored by His Love. ||3||

Guru Nanak Dev ji / Raag Maru / Solhe / Guru Granth Sahib ji - Ang 1027

ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥

सतिगुर बाझहु मुकति किनेही ॥

Satigur baajhahu mukati kinehee ||

ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ-ਸਮੁੰਦਰ ਤੋਂ) ਖ਼ਲਾਸੀ ਨਹੀਂ ਮਿਲਦੀ ।

सतिगुरु के बिना किसी को भी मुक्ति नहीं मिलती,

Without the True Guru, how can anyone be liberated?

Guru Nanak Dev ji / Raag Maru / Solhe / Guru Granth Sahib ji - Ang 1027

ਓਹੁ ਆਦਿ ਜੁਗਾਦੀ ਰਾਮ ਸਨੇਹੀ ॥

ओहु आदि जुगादी राम सनेही ॥

Ohu aadi jugaadee raam sanehee ||

ਉਹ ਪਰਮਾਤਮਾ (ਜੋ ਆਪ ਹੀ ਗੁਰੂ ਮਿਲਾਂਦਾ ਹੈ) ਸਾਰੇ ਜਗਤ ਦਾ ਮੂਲ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਸਭ ਵਿਚ ਵਿਆਪਕ ਤੇ ਸਭ ਨਾਲ ਪਿਆਰ ਕਰਨ ਵਾਲਾ ਹੈ ।

वह आदि-युगादि से ईश्वर का प्रिय मित्र है।

He has been the Friend of the Lord, from the very beginning of time, and all throughout the ages.

Guru Nanak Dev ji / Raag Maru / Solhe / Guru Granth Sahib ji - Ang 1027

ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥

दरगह मुकति करे करि किरपा बखसे अवगुण कीना हे ॥४॥

Daragah mukati kare kari kirapaa bakhase avagu(nn) keenaa he ||4||

ਉਹ ਪਰਮਾਤਮਾ ਮੇਹਰ ਕਰ ਕੇ ਸਾਡੇ ਕੀਤੇ ਔਗੁਣਾਂ ਨੂੰ ਬਖ਼ਸ਼ਦਾ ਹੈ, ਸਾਨੂੰ ਔਗੁਣਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਆਪਣੀ ਹਜ਼ੂਰੀ ਵਿਚ ਰੱਖਦਾ ਹੈ ॥੪॥

वह कृपा करके अवगुणों से क्षमा करके ईश्वर के दरबार में मुक्ति प्रदान करवा देता है॥ ४॥

By His Grace, He grants liberation in His Court; He forgives them for their sins. ||4||

Guru Nanak Dev ji / Raag Maru / Solhe / Guru Granth Sahib ji - Ang 1027

Download SGGS PDF Daily Updates ADVERTISE HERE