Ang 1039, Guru Granth Sahib ji, Hindi Punjabi English


Download SGGS PDF Daily Updates

Gurbani LangMeanings
Punjabi Punjabi meaning
Hindi ---
English English meaning
Info (Author Raag Bani Ang Page)

ਤੂ ਦਾਤਾ ਹਮ ਸੇਵਕ ਤੇਰੇ ॥

तू दाता हम सेवक तेरे ॥

Ŧoo đaaŧaa ham sevak ŧere ||

ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਸੇਵਕ ਹਾਂ, ਤੂੰ ਸਾਨੂੰ ਸਭਨਾਂ ਨੂੰ ਦਾਤਾਂ ਦੇਣ ਵਾਲਾ ਹੈਂ ।

You are the Great Giver; I am Your slave.

Guru Nanak Dev ji / Raag Maru / Solhe / Ang 1039

ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥

अम्रित नामु क्रिपा करि दीजै गुरि गिआन रतनु दीपाइआ ॥६॥

Âmmmriŧ naamu kripaa kari đeejai guri giâan raŧanu đeepaaīâa ||6||

ਕਿਰਪਾ ਕਰ ਕੇ ਸਾਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਹ । (ਜਿਸ ਉਤੇ ਤੂੰ ਕਿਰਪਾ ਕਰਦਾ ਹੈਂ) ਗੁਰੂ ਨੇ ਉਸ ਦੇ ਅੰਦਰ ਤੇਰੇ ਗਿਆਨ ਦਾ ਰਤਨ ਰੌਸ਼ਨ ਕਰ ਦਿੱਤਾ ਹੈ ॥੬॥

Please be merciful and bless me with Your Ambrosial Naam, and the jewel, the lamp of the Guru's spiritual wisdom. ||6||

Guru Nanak Dev ji / Raag Maru / Solhe / Ang 1039


ਪੰਚ ਤਤੁ ਮਿਲਿ ਇਹੁ ਤਨੁ ਕੀਆ ॥

पंच ततु मिलि इहु तनु कीआ ॥

Pancch ŧaŧu mili īhu ŧanu keeâa ||

(ਸਰਬ-ਵਿਆਪਕ ਪਰਮਾਤਮਾ ਦੀ ਰਜ਼ਾ ਵਿਚ) ਪੰਜਾਂ ਤੱਤਾਂ ਨੇ ਮਿਲ ਕੇ ਇਹ (ਮਨੁੱਖਾ) ਸਰੀਰ ਬਣਾਇਆ,

From the union of the five elements, this body was made.

Guru Nanak Dev ji / Raag Maru / Solhe / Ang 1039

ਆਤਮ ਰਾਮ ਪਾਏ ਸੁਖੁ ਥੀਆ ॥

आतम राम पाए सुखु थीआ ॥

Âaŧam raam paaē sukhu ŧheeâa ||

ਜਿਸ ਮਨੁੱਖ ਨੇ ਉਸ ਸਰਬ-ਵਿਆਪਕ ਪ੍ਰਭੂ ਨੂੰ ਲੱਭ ਲਿਆ ਉਸ ਦੇ ਅੰਦਰ ਆਤਮਕ ਆਨੰਦ ਬਣ ਗਿਆ ।

Finding the Lord, the Supreme Soul, peace is established.

Guru Nanak Dev ji / Raag Maru / Solhe / Ang 1039

ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥

करम करतूति अम्रित फलु लागा हरि नाम रतनु मनि पाइआ ॥७॥

Karam karaŧooŧi âmmmriŧ phalu laagaa hari naam raŧanu mani paaīâa ||7||

(ਪਰਮਾਤਮਾ ਨਾਲ ਸੰਬੰਧ ਬਣਾਣ ਵਾਲੇ ਉਸ ਦੇ) ਕੰਮਾਂ ਨੂੰ ਉਸ ਦੇ ਉੱਦਮ ਨੂੰ ਉਹ ਨਾਮ-ਫਲ ਲੱਗਾ ਜਿਸ ਨੇ ਉਸ ਨੂੰ ਆਤਮਕ ਜੀਵਨ ਬਖ਼ਸ਼ਿਆ, ਉਸ ਨੇ ਆਪਣੇ ਮਨ ਵਿਚ ਹੀ ਪਰਮਾਤਮਾ ਦਾ ਨਾਮ-ਰਤਨ ਲੱਭ ਲਿਆ ॥੭॥

The good karma of past actions brings fruitful rewards, and man is blessed with the jewel of the Lord's Name. ||7||

Guru Nanak Dev ji / Raag Maru / Solhe / Ang 1039


ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥

ना तिसु भूख पिआस मनु मानिआ ॥

Naa ŧisu bhookh piâas manu maaniâa ||

ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ਉਸ ਨੂੰ ਮਾਇਆ ਦੀ ਭੁੱਖ-ਤ੍ਰੇਹ ਨਹੀਂ ਰਹਿੰਦੀ,

His mind does not feel any hunger or thirst.

Guru Nanak Dev ji / Raag Maru / Solhe / Ang 1039

ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥

सरब निरंजनु घटि घटि जानिआ ॥

Sarab niranjjanu ghati ghati jaaniâa ||

ਉਹ ਨਿਰੰਜਨ ਨੂੰ ਸਭ ਥਾਂ ਹਰੇਕ ਘਟ ਵਿਚ ਪਛਾਣ ਲੈਂਦਾ ਹੈ ।

He knows the Immaculate Lord to be everywhere, in each and every heart.

Guru Nanak Dev ji / Raag Maru / Solhe / Ang 1039

ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥

अम्रित रसि राता केवल बैरागी गुरमति भाइ सुभाइआ ॥८॥

Âmmmriŧ rasi raaŧaa keval bairaagee guramaŧi bhaaī subhaaīâa ||8||

ਉਹ ਆਤਮਕ ਜੀਵਨ ਦੇਣ ਵਾਲੇ ਸਿਰਫ਼ ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ, ਦੁਨੀਆ ਦੇ ਰਸਾਂ ਤੋਂ ਉਪਰਾਮ ਰਹਿੰਦਾ ਹੈ । ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਲੱਗਣ ਲੱਗ ਪੈਂਦਾ ਹੈ ॥੮॥

Imbued with the Lord's Ambrosial essence, he becomes a pure, detached renunciate; he is lovingly absorbed in the Guru's Teachings. ||8||

Guru Nanak Dev ji / Raag Maru / Solhe / Ang 1039


ਅਧਿਆਤਮ ਕਰਮ ਕਰੇ ਦਿਨੁ ਰਾਤੀ ॥

अधिआतम करम करे दिनु राती ॥

Âđhiâaŧam karam kare đinu raaŧee ||

ਉਹ ਮਨੁੱਖ ਦਿਨ ਰਾਤ ਉਹੀ ਕਰਮ ਕਰਦਾ ਹੈ ਜੋ ਉਸ ਦੀ ਜਿੰਦ ਨੂੰ ਪਰਮਾਤਮਾ ਨਾਲ ਜੋੜੀ ਰੱਖਦੇ ਹਨ,

Those who live a spiritual lifestyle, day and night,

Guru Nanak Dev ji / Raag Maru / Solhe / Ang 1039

ਨਿਰਮਲ ਜੋਤਿ ਨਿਰੰਤਰਿ ਜਾਤੀ ॥

निरमल जोति निरंतरि जाती ॥

Niramal joŧi niranŧŧari jaaŧee ||

ਉਹ ਪਰਮਾਤਮਾ ਦੀ ਪਵਿਤ੍ਰ ਜੋਤਿ ਨੂੰ ਹਰ ਥਾਂ ਇਕ-ਰਸ ਵਿਆਪਕ ਪਛਾਣ ਲੈਂਦਾ ਹੈ ।

Sees the immaculate Divine Light deep within.

Guru Nanak Dev ji / Raag Maru / Solhe / Ang 1039

ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥

सबदु रसालु रसन रसि रसना बेणु रसालु वजाइआ ॥९॥

Sabađu rasaalu rasan rasi rasanaa beñu rasaalu vajaaīâa ||9||

ਸਭ ਰਸਾਂ ਦੇ ਸੋਮੇ ਗੁਰ-ਸ਼ਬਦ ਨੂੰ (ਉਹ ਆਪਣੇ ਹਿਰਦੇ ਵਿਚ ਵਸਾਂਦਾ ਹੈ) । ਉਸ ਦੀ ਜੀਭ ਮਹਾਨ ਸ੍ਰੇਸ਼ਟ ਨਾਮ-ਰਸ ਵਿਚ (ਰਸੀ ਰਹਿੰਦੀ ਹੈ । ਉਹ (ਆਪਣੇ ਅੰਦਰ ਆਤਮਕ ਆਨੰਦ ਦੀ, ਮਾਨੋ,) ਇਕ ਰਸੀਲੀ ਬੰਸਰੀ ਵਜਾਂਦਾ ਹੈ ॥੯॥

Enraptured with the delightful essence of the Shabad, the source of nectar, my tongue plays the sweet music of the flute. ||9||

Guru Nanak Dev ji / Raag Maru / Solhe / Ang 1039


ਬੇਣੁ ਰਸਾਲ ਵਜਾਵੈ ਸੋਈ ॥

बेणु रसाल वजावै सोई ॥

Beñu rasaal vajaavai soëe ||

ਪਰ ਇਹ ਰਸੀਲੀ ਬੰਸਰੀ ਉਹੀ ਮਨੁੱਖ ਵਜਾ ਸਕਦਾ ਹੈ,

He alone plays the sweet music of this flute,

Guru Nanak Dev ji / Raag Maru / Solhe / Ang 1039

ਜਾ ਕੀ ਤ੍ਰਿਭਵਣ ਸੋਝੀ ਹੋਈ ॥

जा की त्रिभवण सोझी होई ॥

Jaa kee ŧribhavañ sojhee hoëe ||

ਜਿਸ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪੈ ਜਾਂਦੀ ਹੈ ।

Who knows the three worlds.

Guru Nanak Dev ji / Raag Maru / Solhe / Ang 1039

ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥

नानक बूझहु इह बिधि गुरमति हरि राम नामि लिव लाइआ ॥१०॥

Naanak boojhahu īh biđhi guramaŧi hari raam naami liv laaīâa ||10||

ਹੇ ਨਾਨਕ! ਤੂੰ ਭੀ ਗੁਰੂ ਦੀ ਮੱਤ ਲੈ ਕੇ ਇਹ ਜਾਚ ਸਿੱਖ ਲੈ । ਜਿਸ ਕਿਸੇ ਨੇ ਗੁਰੂ ਦੀ ਮੱਤ ਲਈ ਹੈ ਉਸ ਦੀ ਸੁਰਤ ਪਰਮਾਤਮਾ ਦੇ ਨਾਮ ਵਿਚ ਜੁੜੀ ਰਹਿੰਦੀ ਹੈ ॥੧੦॥

O Nanak, know this, through the Guru's Teachings, and lovingly focus yourself on the Lord's Name. ||10||

Guru Nanak Dev ji / Raag Maru / Solhe / Ang 1039


ਐਸੇ ਜਨ ਵਿਰਲੇ ਸੰਸਾਰੇ ॥

ऐसे जन विरले संसारे ॥

Âise jan virale sanssaare ||

ਜਗਤ ਵਿਚ ਅਜੇਹੇ ਬੰਦੇ ਬਹੁਤ ਥੋੜੇ ਹਨ,

Rare are those beings in this world,

Guru Nanak Dev ji / Raag Maru / Solhe / Ang 1039

ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥

गुर सबदु वीचारहि रहहि निरारे ॥

Gur sabađu veechaarahi rahahi niraare ||

ਜੋ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾਂਦੇ ਹਨ ਤੇ (ਦੁਨੀਆ ਵਿਚ ਵਿਚਰਦੇ ਹੋਏ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ ।

Who contemplate the Word of the Guru's Shabad, and remain detached.

Guru Nanak Dev ji / Raag Maru / Solhe / Ang 1039

ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥

आपि तरहि संगति कुल तारहि तिन सफल जनमु जगि आइआ ॥११॥

Âapi ŧarahi sanggaŧi kul ŧaarahi ŧin saphal janamu jagi âaīâa ||11||

ਉਹ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਤੇ ਉਹਨਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ ਜੋ ਉਹਨਾਂ ਦੀ ਸੰਗਤ ਕਰਦੇ ਹਨ । ਜਗਤ ਵਿਚ ਅਜੇਹੇ ਬੰਦਿਆਂ ਦਾ ਆਉਣਾ ਲਾਹੇਵੰਦਾ ਹੈ ॥੧੧॥

They save themselves, and save all their associates and ancestors; fruitful is their birth and coming into this world. ||11||

Guru Nanak Dev ji / Raag Maru / Solhe / Ang 1039


ਘਰੁ ਦਰੁ ਮੰਦਰੁ ਜਾਣੈ ਸੋਈ ॥

घरु दरु मंदरु जाणै सोई ॥

Gharu đaru manđđaru jaañai soëe ||

ਉਹੀ ਬੰਦਾ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਪਛਾਣ ਲੈਂਦਾ ਹੈ,

He alone knows the home of his own heart, and the door to the temple,

Guru Nanak Dev ji / Raag Maru / Solhe / Ang 1039

ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥

जिसु पूरे गुर ते सोझी होई ॥

Jisu poore gur ŧe sojhee hoëe ||

ਜਿਸ ਨੂੰ ਪੂਰੇ ਗੁਰੂ ਤੋਂ (ਉੱਚੀ) ਸਮਝ ਮਿਲਦੀ ਹੈ ।

Who obtains perfect understanding from the Guru.

Guru Nanak Dev ji / Raag Maru / Solhe / Ang 1039

ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥

काइआ गड़ महल महली प्रभु साचा सचु साचा तखतु रचाइआ ॥१२॥

Kaaīâa gaɍ mahal mahalee prbhu saachaa sachu saachaa ŧakhaŧu rachaaīâa ||12||

ਉਸ ਨੂੰ ਸਮਝ ਆ ਜਾਂਦੀ ਹੈ ਕਿ ਇਹ ਸਰੀਰ ਪਰਮਾਤਮਾ ਦੇ ਕਿਲ੍ਹੇ ਹਨ ਮਹਲ ਹਨ । ਉਹ ਮਹਲਾਂ ਦਾ ਮਾਲਕ ਪ੍ਰਭੂ ਸਦਾ ਹੀ ਥਿਰ ਰਹਿਣ ਵਾਲਾ ਹੈ (ਮਨੁੱਖਾ ਸਰੀਰ) ਉਸ ਨੇ ਆਪਣੇ ਬੈਠਣ ਲਈ ਤਖ਼ਤ ਬਣਾਇਆ ਹੋਇਆ ਹੈ ॥੧੨॥

In the body-fortress is the palace; God is the True Master of this Palace. The True Lord established His True Throne there. ||12||

Guru Nanak Dev ji / Raag Maru / Solhe / Ang 1039


ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥

चतुर दस हाट दीवे दुइ साखी ॥

Chaŧur đas haat đeeve đuī saakhee ||

ਚੌਦਾਂ ਤਬਕ ਤੇ ਸੂਰਜ ਚੰਦ ਇਸ ਗੱਲ ਦੇ ਗਵਾਹ ਹਨ,

The fourteen realms and the two lamps are the witnesses.

Guru Nanak Dev ji / Raag Maru / Solhe / Ang 1039

ਸੇਵਕ ਪੰਚ ਨਾਹੀ ਬਿਖੁ ਚਾਖੀ ॥

सेवक पंच नाही बिखु चाखी ॥

Sevak pancch naahee bikhu chaakhee ||

(ਕਿ ਜਿਨ੍ਹਾਂ ਨੂੰ ਇਹ ਨਾਮ-ਧਨ ਮਿਲ ਪੈਂਦਾ ਹੈ ਉਹ ਪ੍ਰਭੂ ਦੇ ਮੰਨੇ-ਪ੍ਰਮੰਨੇ ਸੇਵਕ ਅਖਵਾਂਦੇ ਹਨ) ਉਹ ਮੰਨੇ-ਪ੍ਰਮੰਨੇ ਸੇਵਕ (ਫਿਰ) ਉਸ ਮਾਇਆ-ਜ਼ਹਰ ਨੂੰ ਨਹੀਂ ਚੱਖਦੇ ।

The Lord's servants, the self-elect, do not taste the poison of corruption.

Guru Nanak Dev ji / Raag Maru / Solhe / Ang 1039

ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥

अंतरि वसतु अनूप निरमोलक गुरि मिलिऐ हरि धनु पाइआ ॥१३॥

Ânŧŧari vasaŧu ânoop niramolak guri miliâi hari đhanu paaīâa ||13||

ਇਹ ਬੇ-ਮਿਸਾਲ ਤੇ ਅਮੋਲਕ ਨਾਮ-ਧਨ ਹਰੇਕ ਸਰੀਰ-ਮਹਲ ਦੇ ਅੰਦਰ ਮੌਜੂਦ ਹੈ । ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹੀ ਇਹ ਧਨ ਲੱਭ ਪੈਂਦਾ ਹੈ ॥੧੩॥

Deep within, is the priceless, incomparable commodity; meeting with the Guru, the wealth of the Lord is obtained. ||13||

Guru Nanak Dev ji / Raag Maru / Solhe / Ang 1039


ਤਖਤਿ ਬਹੈ ਤਖਤੈ ਕੀ ਲਾਇਕ ॥

तखति बहै तखतै की लाइक ॥

Ŧakhaŧi bahai ŧakhaŧai kee laaīk ||

(ਗੁਰੂ ਦੀ ਮੱਤ ਉਤੇ ਤੁਰਨ ਵਾਲਾ ਮਨੁੱਖ) ਹਿਰਦੇ-ਤਖ਼ਤ ਉਤੇ ਬੈਠਣ-ਜੋਗਾ ਹੋ ਜਾਂਦਾ ਹੈ ਤੇ ਹਿਰਦੇ-ਤਖ਼ਤ ਉਤੇ ਬੈਠਾ ਰਹਿੰਦਾ ਹੈ (ਭਾਵ, ਨਾਹ ਉਸ ਦੇ ਗਿਆਨ-ਇੰਦ੍ਰੇ ਮਾਇਆ ਵਲ ਡੋਲਦੇ ਹਨ ਅਤੇ ਨਾਹ ਹੀ ਉਸ ਦਾ ਮਨ ਵਿਕਾਰਾਂ ਵਲ ਜਾਂਦਾ ਹੈ) ।

He alone sits on the throne, who is worthy of the throne.

Guru Nanak Dev ji / Raag Maru / Solhe / Ang 1039

ਪੰਚ ਸਮਾਏ ਗੁਰਮਤਿ ਪਾਇਕ ॥

पंच समाए गुरमति पाइक ॥

Pancch samaaē guramaŧi paaīk ||

ਜੇਹੜਾ ਮਨੁੱਖ ਗੁਰੂ ਦੀ ਮੱਤ ਤੇ ਤੁਰਦਾ ਹੈ ਉਸ ਦੇ ਪੰਜੇ ਗਿਆਨ-ਇੰਦ੍ਰੇ ਉਸ ਦੇ ਸੇਵਕ ਬਣ ਕੇ ਉਸ ਦੇ ਵੱਸ ਵਿਚ ਰਹਿੰਦੇ ਹਨ ।

Following the Guru's Teachings, he subdues the five demons, and becomes the Lord's foot soldier.

Guru Nanak Dev ji / Raag Maru / Solhe / Ang 1039

ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥

आदि जुगादी है भी होसी सहसा भरमु चुकाइआ ॥१४॥

Âađi jugaađee hai bhee hosee sahasaa bharamu chukaaīâa ||14||

ਜੇਹੜਾ ਪਰਮਾਤਮਾ ਸ੍ਰਿਸ਼ਟੀ ਦੇ ਮੁੱਢ ਤੋਂ ਪਹਿਲਾਂ ਦਾ ਹੈ ਜੁਗਾਂ ਦੇ ਆਦਿ ਤੋਂ ਹੈ, ਹੁਣ ਭੀ ਮੌਜੂਦ ਹੈ ਤੇ ਸਦਾ ਲਈ ਕਾਇਮ ਰਹੇਗਾ ਉਹ ਪਰਮਾਤਮਾ ਗੁਰੂ ਦੀ ਮੱਤ ਤੇ ਤੁਰਨ ਵਾਲੇ ਮਨੁੱਖ ਦੇ ਅੰਦਰ ਪਰਗਟ ਹੋ ਕੇ ਉਸ ਦਾ ਸਹਮ ਤੇ ਉਸ ਦੀ ਭਟਕਣਾ ਦੂਰ ਕਰ ਦੇਂਦਾ ਹੈ ॥੧੪॥

He has existed from the very beginning of time and throughout the ages; He exists here and now, and will always exist. Meditating on Him, skepticism and doubt are dispelled. ||14||

Guru Nanak Dev ji / Raag Maru / Solhe / Ang 1039


ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥

तखति सलामु होवै दिनु राती ॥

Ŧakhaŧi salaamu hovai đinu raaŧee ||

ਹਿਰਦੇ-ਤਖ਼ਤ ਉਤੇ ਬੈਠੇ ਮਨੁੱਖ ਨੂੰ ਦਿਨ ਰਾਤ ਆਦਰ ਮਿਲਦਾ ਹੈ ।

The Lord of the Throne is greeted and worshipped day and night.

Guru Nanak Dev ji / Raag Maru / Solhe / Ang 1039

ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥

इहु साचु वडाई गुरमति लिव जाती ॥

Īhu saachu vadaaëe guramaŧi liv jaaŧee ||

ਜਿਸ ਮਨੁੱਖ ਨੇ ਗੁਰੂ ਦੀ ਮੱਤ ਤੇ ਤੁਰ ਕੇ ਪਰਮਾਤਮਾ ਦੇ ਚਰਨਾਂ ਨਾਲ ਲਿਵ ਦੀ ਸਾਂਝ ਪਾ ਲਈ ਉਸ ਨੂੰ ਇਹ ਆਦਰ ਸਦਾ ਲਈ ਮਿਲਿਆ ਰਹਿੰਦਾ ਹੈ ਇਹ ਇੱਜ਼ਤ ਸਦਾ ਮਿਲੀ ਰਹਿੰਦੀ ਹੈ ।

This true glorious greatness comes to those who love the Guru's Teachings.

Guru Nanak Dev ji / Raag Maru / Solhe / Ang 1039

ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

नानक रामु जपहु तरु तारी हरि अंति सखाई पाइआ ॥१५॥१॥१८॥

Naanak raamu japahu ŧaru ŧaaree hari ânŧŧi sakhaaëe paaīâa ||15||1||18||

ਹੇ ਨਾਨਕ! ਪਰਮਾਤਮਾ ਦਾ ਨਾਮ ਜਪੋ । (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਸਿਮਰਨ ਦੀ) ਤਾਰੀ ਤਰੋ । ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ਜੋ ਆਖ਼ੀਰ ਤਕ ਸਾਥੀ ਬਣਿਆ ਰਹਿੰਦਾ ਹੈ ॥੧੫॥੧॥੧੮॥

O Nanak, meditate on the Lord, and swim across the river; they find the Lord, their best friend, in the end. ||15||1||18||

Guru Nanak Dev ji / Raag Maru / Solhe / Ang 1039


ਮਾਰੂ ਮਹਲਾ ੧ ॥

मारू महला १ ॥

Maaroo mahalaa 1 ||

Maaroo, First Mehl:

Guru Nanak Dev ji / Raag Maru / Solhe / Ang 1039

ਹਰਿ ਧਨੁ ਸੰਚਹੁ ਰੇ ਜਨ ਭਾਈ ॥

हरि धनु संचहु रे जन भाई ॥

Hari đhanu sancchahu re jan bhaaëe ||

ਹੇ ਭਾਈ ਜਨੋ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ ।

Gather in the wealth of the Lord, O humble Siblings of Destiny.

Guru Nanak Dev ji / Raag Maru / Solhe / Ang 1039

ਸਤਿਗੁਰ ਸੇਵਿ ਰਹਹੁ ਸਰਣਾਈ ॥

सतिगुर सेवि रहहु सरणाई ॥

Saŧigur sevi rahahu sarañaaëe ||

(ਪਰ ਇਹ ਧਨ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਮਿਲਦਾ ਹੈ, ਇਸ ਵਾਸਤੇ) ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੀ ਸਰਨ ਵਿਚ ਟਿਕੇ ਰਹੋ ।

Serve the True Guru, and remain in His Sanctuary.

Guru Nanak Dev ji / Raag Maru / Solhe / Ang 1039

ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥

तसकरु चोरु न लागै ता कउ धुनि उपजै सबदि जगाइआ ॥१॥

Ŧasakaru choru na laagai ŧaa kaū đhuni ūpajai sabađi jagaaīâa ||1||

(ਜੇਹੜਾ ਮਨੁੱਖ ਇਹ ਆਤਮਕ ਰਸਤਾ ਫੜਦਾ ਹੈ) ਉਸ ਨੂੰ ਕੋਈ (ਕਾਮਾਦਿਕ) ਚੋਰ ਨਹੀਂ ਲੱਗਦਾ (ਕੋਈ ਚੋਰ ਉਸ ਉਤੇ ਆਪਣਾ ਦਾਅ ਨਹੀਂ ਲਾ ਸਕਦਾ ਕਿਉਂਕਿ) ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਉਸ ਨੂੰ ਜਗਾ ਦਿੱਤਾ ਹੈ ਤੇ ਉਸ ਦੇ ਅੰਦਰ (ਨਾਮ ਸਿਮਰਨ ਦੀ) ਰੌ ਪੈਦਾ ਹੋਈ ਰਹਿੰਦੀ ਹੈ ॥੧॥

This wealth cannot be stolen; the celestial melody of the Shabad wells up and keeps us awake and aware. ||1||

Guru Nanak Dev ji / Raag Maru / Solhe / Ang 1039


ਤੂ ਏਕੰਕਾਰੁ ਨਿਰਾਲਮੁ ਰਾਜਾ ॥

तू एकंकारु निरालमु राजा ॥

Ŧoo ēkankkaaru niraalamu raajaa ||

ਹੇ ਪ੍ਰਭੂ! ਤੂੰ ਇਕ ਆਪ ਹੀ ਆਪ ਹੈਂ, ਤੈਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਤੂੰ ਸਾਰੀ ਸ੍ਰਿਸ਼ਟੀ ਦਾ ਰਾਜਾ ਹੈਂ ।

You are the One Universal Creator, the Immaculate King.

Guru Nanak Dev ji / Raag Maru / Solhe / Ang 1039

ਤੂ ਆਪਿ ਸਵਾਰਹਿ ਜਨ ਕੇ ਕਾਜਾ ॥

तू आपि सवारहि जन के काजा ॥

Ŧoo âapi savaarahi jan ke kaajaa ||

ਆਪਣੇ ਸੇਵਕਾਂ ਦੇ ਕੰਮ ਤੂੰ ਆਪ ਸਵਾਰਦਾ ਹੈਂ ।

You Yourself arrange and resolve the affairs of Your humble servant.

Guru Nanak Dev ji / Raag Maru / Solhe / Ang 1039

ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥

अमरु अडोलु अपारु अमोलकु हरि असथिर थानि सुहाइआ ॥२॥

Âmaru âdolu âpaaru âmolaku hari âsaŧhir ŧhaani suhaaīâa ||2||

ਹੇ ਹਰੀ! ਤੈਨੂੰ ਮੌਤ ਨਹੀਂ ਪੋਹ ਸਕਦੀ, ਤੈਨੂੰ ਮਾਇਆ ਡੁਲਾ ਨਹੀਂ ਸਕਦੀ, ਤੂੰ ਬੇਅੰਤ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਤੂੰ ਐਸੇ ਥਾਂ ਸੋਭ ਰਿਹਾ ਹੈਂ ਜੋ ਸਦਾ ਕਾਇਮ ਰਹਿਣ ਵਾਲਾ ਹੈ ॥੨॥

You are immortal, immovable, infinite and priceless; O Lord, Your place is beautiful and eternal. ||2||

Guru Nanak Dev ji / Raag Maru / Solhe / Ang 1039


ਦੇਹੀ ਨਗਰੀ ਊਤਮ ਥਾਨਾ ॥

देही नगरी ऊतम थाना ॥

Đehee nagaree ǖŧam ŧhaanaa ||

ਮਨੁੱਖਾ ਸਰੀਰ, ਮਾਨੋ, ਇਕ ਸ਼ਹਿਰ ਹੈ ।

In the body-village, the most sublime place,

Guru Nanak Dev ji / Raag Maru / Solhe / Ang 1039

ਪੰਚ ਲੋਕ ਵਸਹਿ ਪਰਧਾਨਾ ॥

पंच लोक वसहि परधाना ॥

Pancch lok vasahi parađhaanaa ||

ਜਿਸ ਜਿਸ ਸਰੀਰ-ਸ਼ਹਿਰ ਵਿਚ ਮੰਨੇ-ਪ੍ਰਮੰਨੇ ਸੰਤ ਜਨ ਵੱਸਦੇ ਹਨ, ਉਹ ਉਹ ਸਰੀਰ-ਸ਼ਹਿਰ (ਪਰਮਾਤਮਾ ਦੇ ਵੱਸਣ ਲਈ) ਸ੍ਰੇਸ਼ਟ ਥਾਂ ਹੈ ।

The supremely noble people dwell.

Guru Nanak Dev ji / Raag Maru / Solhe / Ang 1039

ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥

ऊपरि एकंकारु निरालमु सुंन समाधि लगाइआ ॥३॥

Ǖpari ēkankkaaru niraalamu sunn samaađhi lagaaīâa ||3||

ਜੇਹੜਾ ਪਰਮਾਤਮਾ ਸਭ ਜੀਵਾਂ ਦੇ ਸਿਰ ਤੇ ਰਾਖਾ ਹੈ, ਜੇਹੜਾ ਇਕ ਆਪ ਹੀ ਆਪ (ਆਪਣੇ ਵਰਗਾ) ਹੈ, ਜਿਸ ਨੂੰ ਹੋਰ ਕਿਸੇ ਆਸਰੇ-ਸਹਾਰੇ ਦੀ ਲੋੜ ਨਹੀਂ, ਉਹ ਪਰਮਾਤਮਾ (ਉਸ ਸਰੀਰ-ਸ਼ਹਿਰ ਵਿਚ, ਮਾਨੋ,) ਐਸੀ ਸਮਾਧੀ ਲਾਈ ਬੈਠਾ ਹੈ ਜਿਸ ਵਿਚ ਕੋਈ ਮਾਇਕ-ਫੁਰਨੇ ਨਹੀਂ ਉਠਦੇ ॥੩॥

Above them is the Immaculate Lord, the One Universal Creator; they are lovingly absorbed in the profound, primal state of Samaadhi. ||3||

Guru Nanak Dev ji / Raag Maru / Solhe / Ang 1039


ਦੇਹੀ ਨਗਰੀ ਨਉ ਦਰਵਾਜੇ ॥

देही नगरी नउ दरवाजे ॥

Đehee nagaree naū đaravaaje ||

(ਹਰੇਕ) ਸਰੀਰ-ਸ਼ਹਿਰ ਨੂੰ ਨੌ ਨੌ ਦਰਵਾਜ਼ੇ-

There are nine gates to the body-village;

Guru Nanak Dev ji / Raag Maru / Solhe / Ang 1039

ਸਿਰਿ ਸਿਰਿ ਕਰਣੈਹਾਰੈ ਸਾਜੇ ॥

सिरि सिरि करणैहारै साजे ॥

Siri siri karañaihaarai saaje ||

ਸਿਰਜਣਹਾਰ ਪ੍ਰਭੂ ਨੇ ਲਾ ਦਿੱਤੇ ਹਨ ।

The Creator Lord fashioned them for each and every person.

Guru Nanak Dev ji / Raag Maru / Solhe / Ang 1039

ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥

दसवै पुरखु अतीतु निराला आपे अलखु लखाइआ ॥४॥

Đasavai purakhu âŧeeŧu niraalaa âape âlakhu lakhaaīâa ||4||

(ਇਹਨਾਂ ਦਰਵਾਜ਼ਿਆਂ ਦੀ ਰਾਹੀਂ, ਸਰੀਰ-ਸ਼ਹਿਰ ਵਿਚ ਵੱਸਣ ਵਾਲਾ ਜੀਵਾਤਮਾ ਬਾਹਰਲੀ ਦੁਨੀਆ ਨਾਲ ਆਪਣਾ ਸੰਬੰਧ ਬਣਾਈ ਰੱਖਦਾ ਹੈ । ਇਕ ਦਸਵਾਂ ਦਰਵਾਜ਼ਾ ਭੀ ਹੈ ਜਿਸ ਦੀ ਰਾਹੀਂ ਪਰਮਾਤਮਾ ਤੇ ਜੀਵਾਤਮਾ ਦਾ ਮੇਲ ਹੁੰਦਾ ਹੈ, ਉਸ) ਵਿਚ ਉਹ ਪਰਮਾਤਮਾ ਆਪ ਟਿਕਦਾ ਹੈ ਜੋ ਸਰਬ-ਵਿਆਪਕ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਜੋ ਨਿਰਲੇਪ ਹੈ ਤੇ ਜੋ ਅਦ੍ਰਿਸ਼ਟ ਹੈ । (ਪਰ ਜੀਵ ਨੂੰ ਆਪਣਾ ਆਪ) ਉਹ ਆਪ ਹੀ ਵਿਖਾਂਦਾ ਹੈ ॥੪॥

Within the Tenth Gate, dwells the Primal Lord, detached and unequalled. The unknowable reveals Himself. ||4||

Guru Nanak Dev ji / Raag Maru / Solhe / Ang 1039


ਪੁਰਖੁ ਅਲੇਖੁ ਸਚੇ ਦੀਵਾਨਾ ॥

पुरखु अलेखु सचे दीवाना ॥

Purakhu âlekhu sache đeevaanaa ||

ਹਰੇਕ ਸਰੀਰ-ਸ਼ਹਿਰ ਵਿਚ ਰਹਿਣ ਵਾਲਾ ਪਰਮਾਤਮਾ ਐਸਾ ਹੈ ਕਿ ਉਸ ਦਾ ਕੋਈ ਚਿੱਤ੍ਰ ਨਹੀਂ ਬਣਾ ਸਕਦਾ (ਉਹ ਸਦਾ-ਥਿਰ ਰਹਿਣ ਵਾਲਾ ਹੈ ਤੇ) ਉਸ ਸਦਾ-ਥਿਰ ਪ੍ਰਭੂ ਦਾ ਦਰਬਾਰ ਭੀ ਸਦਾ-ਥਿਰ ਹੈ ।

The Primal Lord cannot be held to account; True is His Celestial Court.

Guru Nanak Dev ji / Raag Maru / Solhe / Ang 1039

ਹੁਕਮਿ ਚਲਾਏ ਸਚੁ ਨੀਸਾਨਾ ॥

हुकमि चलाए सचु नीसाना ॥

Hukami chalaaē sachu neesaanaa ||

(ਜਗਤ ਦੀ ਸਾਰੀ ਕਾਰ ਉਹ) ਆਪਣੇ ਹੁਕਮ ਵਿਚ ਚਲਾ ਰਿਹਾ ਹੈ (ਉਸ ਦੇ ਹੁਕਮ ਦਾ) ਪਰਵਾਨਾ ਅਟੱਲ ਹੈ ।

The Hukam of His Command is in effect; True is His Insignia.

Guru Nanak Dev ji / Raag Maru / Solhe / Ang 1039

ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ* ਆਤਮ ਰਾਮ ਨਾਮੁ ਪਾਇਆ ॥੫॥

नानक खोजि लहहु घरु अपना हरि* आतम राम नामु पाइआ ॥५॥

Naanak khoji lahahu gharu âpanaa hari* âaŧam raam naamu paaīâa ||5||

ਹੇ ਨਾਨਕ! (ਉਹ ਸਰਬ-ਵਿਆਪਕ ਪ੍ਰਭੂ ਹਰੇਕ ਸਰੀਰ-ਘਰ ਵਿਚ ਮੌਜੂਦ ਹੈ) ਆਪਣਾ ਹਿਰਦਾ-ਘਰ ਖੋਜ ਕੇ ਉਸ ਨੂੰ ਲੱਭ ਲਵੋ । (ਜਿਸ ਜਿਸ ਮਨੁੱਖ ਨੇ ਇਹ ਖੋਜ-ਭਾਲ ਕੀਤੀ ਹੈ) ਉਸ ਨੇ ਉਸ ਸਰਬ-ਵਿਅਪਕ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ ਹੈ ॥੫॥

O Nanak, search and examine your own home, and you shall find the Supreme Soul, and the Name of the Lord. ||5||

Guru Nanak Dev ji / Raag Maru / Solhe / Ang 1039Download SGGS PDF Daily Updates