ANG 1041, Guru Granth Sahib ji (hindi punjabi english)

Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਸਚ ਬਿਨੁ ਭਵਜਲੁ ਜਾਇ ਨ ਤਰਿਆ ॥

सच बिनु भवजलु जाइ न तरिआ ॥

Sach binu bhavajalu jaai na tariaa ||

ਸਦਾ-ਥਿਰ ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਨਹੀਂ ਲੰਘ ਸਕੀਦਾ ।

सत्य के बिना जगत्-सागर से पार नहीं हुआ जा सकता,

Without the Truth, the terrifying world-ocean cannot be crossed.

Guru Nanak Dev ji / Raag Maru / Solhe / Guru Granth Sahib ji - Ang 1041

ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥

एहु समुंदु अथाहु महा बिखु भरिआ ॥

Ehu samunddu athaahu mahaa bikhu bhariaa ||

ਇਹ ਸੰਸਾਰ-ਸਮੁੰਦਰ ਬਹੁਤ ਹੀ ਡੂੰਘਾ ਹੈ ਤੇ (ਵਿਕਾਰਾਂ ਦੇ) ਜ਼ਹਿਰ ਨਾਲ ਭਰਿਆ ਹੋਇਆ ਹੈ ।

यह अथाह समुद्र है, जो महा विष से भरा हुआ है।

This ocean is vast and unfathomable; it is overflowing with the worst poison.

Guru Nanak Dev ji / Raag Maru / Solhe / Guru Granth Sahib ji - Ang 1041

ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥

रहै अतीतु गुरमति ले ऊपरि हरि निरभउ कै घरि पाइआ ॥६॥

Rahai ateetu guramati le upari hari nirabhau kai ghari paaiaa ||6||

ਜੇਹੜਾ ਮਨੁੱਖ ਗੁਰੂ ਦੀ ਮੱਤ ਲੈਂਦਾ ਹੈ ਉਹ ਵਿਕਾਰਾਂ ਤੋਂ ਨਿਰਲੇਪ ਰਹਿੰਦਾ ਹੈ ਉਹ ਜ਼ਹਿਰ-ਭਰੇ ਸਮੁੰਦਰ ਤੋਂ ਉਤਾਂਹ ਉਤਾਂਹ ਰਹਿੰਦਾ ਹੈ, ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ ਤੇ ਉਹ ਅਜੇਹੇ (ਆਤਮਕ) ਟਿਕਾਣੇ ਵਿਚ ਪਹੁੰਚ ਜਾਂਦਾ ਹੈ ਜਿਥੇ ਉਹ ਵਿਕਾਰਾਂ ਦੇ ਡਰ-ਸਹਿਮ ਤੋਂ ਪਰੇ ਹੋ ਜਾਂਦਾ ਹੈ ॥੬॥

जो गुरु की शिक्षा लेकर वासनाओं से अलिप्त रहता है, वह निर्भय प्रभु के घर में स्थान पा लेता है। ६॥

One who receives the Guru's Teachings, and remains aloof and detached, obtains a place in the home of the Fearless Lord. ||6||

Guru Nanak Dev ji / Raag Maru / Solhe / Guru Granth Sahib ji - Ang 1041

ਝੂਠੀ ਜਗ ਹਿਤ ਕੀ ਚਤੁਰਾਈ ॥

झूठी जग हित की चतुराई ॥

Jhoothee jag hit kee chaturaaee ||

ਜਗਤ ਦੇ (ਪਦਾਰਥਾਂ ਦੇ) ਮੋਹ ਦੀ ਸਿਆਣਪ ਵਿਅਰਥ ਹੀ ਜਾਂਦੀ ਹੈ,

दुनिया के मोह की चतुराई झूठी है,

False is the cleverness of loving attachment to the world.

Guru Nanak Dev ji / Raag Maru / Solhe / Guru Granth Sahib ji - Ang 1041

ਬਿਲਮ ਨ ਲਾਗੈ ਆਵੈ ਜਾਈ ॥

बिलम न लागै आवै जाई ॥

Bilam na laagai aavai jaaee ||

ਕਿਉਂਕਿ (ਜਗਤ ਦੀ ਮਾਇਆ ਦਾ ਸਾਥ ਮੁੱਕਦਿਆਂ) ਰਤਾ ਚਿਰ ਨਹੀਂ ਲੱਗਦਾ ਤੇ ਮਨੁੱਖ ਇਸ ਮੋਹ ਦੇ ਕਾਰਨ ਜਨਮ ਮਰਨ ਵਿਚ ਪੈ ਜਾਂਦਾ ਹੈ ।

इससे जन्म-मरण में कोई देरी नहीं लगती।

In no time at all, it comes and goes.

Guru Nanak Dev ji / Raag Maru / Solhe / Guru Granth Sahib ji - Ang 1041

ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥

नामु विसारि चलहि अभिमानी उपजै बिनसि खपाइआ ॥७॥

Naamu visaari chalahi abhimaanee upajai binasi khapaaiaa ||7||

ਮਾਇਆ ਦਾ ਮਾਣ ਕਰਨ ਵਾਲੇ ਬੰਦੇ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ । (ਜੋ ਭੀ ਪ੍ਰਭੂ ਦਾ ਨਾਮ ਵਿਸਾਰਦਾ ਹੈ ਉਹ) ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ॥੭॥

अभिमानी आदमी नाम को विस्मृत करके जग से चल देते हैं, जिसके कारण जन्म-मरण के चक्र में दुखी होते हैं।७॥

Forgetting the Naam, the Name of the Lord, the proud egotistical people depart; in creation and destruction they are wasted away. ||7||

Guru Nanak Dev ji / Raag Maru / Solhe / Guru Granth Sahib ji - Ang 1041

ਉਪਜਹਿ ਬਿਨਸਹਿ ਬੰਧਨ ਬੰਧੇ ॥

उपजहि बिनसहि बंधन बंधे ॥

Upajahi binasahi banddhan banddhe ||

ਉਹ ਮਨੁੱਖ (ਮਾਇਆ ਮੋਹ ਦੇ) ਬੰਧਨਾਂ ਵਿਚ ਬੱਝੇ ਹੋਏ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ,

वे जन्मते-मरते हैं और बन्धनों में ही फॅसे रहते हैं।

In creation and destruction, they are bound in bondage.

Guru Nanak Dev ji / Raag Maru / Solhe / Guru Granth Sahib ji - Ang 1041

ਹਉਮੈ ਮਾਇਆ ਕੇ ਗਲਿ ਫੰਧੇ ॥

हउमै माइआ के गलि फंधे ॥

Haumai maaiaa ke gali phanddhe ||

ਜਿਨ੍ਹਾਂ ਬੰਦਿਆਂ ਦੇ ਗਲ ਵਿਚ ਹਉਮੈ ਤੇ ਮਾਇਆ ਦੇ ਮੋਹ ਦੇ ਫਾਹੇ ਪਏ ਰਹਿੰਦੇ ਹਨ ।

उनके गले में अहम् और मोह-माया का फंदा पड़ा रहता है।

The noose of egotism and Maya is around their necks.

Guru Nanak Dev ji / Raag Maru / Solhe / Guru Granth Sahib ji - Ang 1041

ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥

जिसु राम नामु नाही मति गुरमति सो जम पुरि बंधि चलाइआ ॥८॥

Jisu raam naamu naahee mati guramati so jam puri banddhi chalaaiaa ||8||

ਜਿਸ ਮਨੁੱਖ ਨੂੰ ਸਤਿਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੋਇਆ, ਉਸ ਮੋਹ ਦੇ ਬੰਧਨਾਂ ਵਿਚ ਬੱਝ ਕੇ ਜਮ ਦੇ ਸ਼ਹਿਰ ਵਿਚ ਧੱਕਿਆ ਜਾਂਦਾ ਹੈ ॥੮॥

जिसने गुरु मतानुसार राम नाम को नहीं बसाया, उसे बाँधकर यमपुरी में भेज दिया गया है॥ ८॥

Whoever does not accept the Guru's Teachings, and does not dwell upon the Lord's Name, is bound and bagged, and dragged into the City of Death. ||8||

Guru Nanak Dev ji / Raag Maru / Solhe / Guru Granth Sahib ji - Ang 1041

ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥

गुर बिनु मोख मुकति किउ पाईऐ ॥

Gur binu mokh mukati kiu paaeeai ||

ਗੁਰੂ ਦੀ ਸਰਨ ਤੋਂ ਬਿਨਾ (ਹਉਮੈ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਕਿਸੇ ਭੀ ਹਾਲਤ ਵਿਚ ਨਹੀਂ ਮਿਲ ਸਕਦੀ,

गुरु के बिना मोक्ष कैसे प्राप्त हो सकता है और

Without the Guru, how can anyone be emancipated or liberated?

Guru Nanak Dev ji / Raag Maru / Solhe / Guru Granth Sahib ji - Ang 1041

ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥

बिनु गुर राम नामु किउ धिआईऐ ॥

Binu gur raam naamu kiu dhiaaeeai ||

ਕਿਉਂਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਪਰਮਾਤਮਾ ਦਾ ਨਾਮ ਸਿਮਰਿਆ ਨਹੀਂ ਜਾ ਸਕਦਾ ।

गुरु बिन राम नाम का मनन कैसे किया जा सकता है।

Without the Guru, how can anyone meditate on the Lord's Name?

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥

गुरमति लेहु तरहु भव दुतरु मुकति भए सुखु पाइआ ॥९॥

Guramati lehu tarahu bhav dutaru mukati bhae sukhu paaiaa ||9||

ਗੁਰੂ ਦੀ ਮੱਤ ਤੇ ਤੁਰ ਕੇ (ਨਾਮ ਸਿਮਰੋ, ਇਸ ਤਰ੍ਹਾਂ) ਉਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਵੋਗੇ ਜਿਸ ਵਿਚੋਂ ਪਾਰ ਲੰਘਣਾ ਬਹੁਤ ਹੀ ਔਖਾ ਹੈ । ਜੇਹੜੇ ਬੰਦੇ (ਨਾਮ ਸਿਮਰ ਕੇ) ਵਿਕਾਰਾਂ ਵਿਚੋਂ ਬੱਚ ਨਿਕਲੇ ਉਹਨਾਂ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ ॥੯॥

गुरुमत को ग्रहण करके दुस्तर भवसागर से पार हो जाओ, जो मुक्ति प्राप्त कर गए हैं, उन्होंने सुख पा लिया है॥ ९॥

Accepting the Guru's Teachings, cross over the arduous, terrifying world-ocean; you shall be emancipated, and find peace. ||9||

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥

गुरमति क्रिसनि गोवरधन धारे ॥

Guramati krisani govaradhan dhaare ||

ਗੁਰੂ ਦੀ ਮੱਤ ਤੇ ਤੁਰ ਕੇ ਨਾਮ ਸਿਮਰਿਆਂ ਬੜੀ ਉੱਚੀ ਆਤਮਕ ਅਵਸਥਾ ਹਾਸਲ ਹੋ ਜਾਂਦੀ ਹੈ (ਬੜਾ ਆਤਮਕ ਬਲ ਪ੍ਰਾਪਤ ਹੋ ਜਾਂਦਾ ਹੈ) ਇਸੇ ਗੁਰਮੱਤ ਦੀ ਬਰਕਤਿ ਨਾਲ ਕ੍ਰਿਸ਼ਨ (ਜੀ) ਨੇ ਗੋਵਰਧਨ ਪਹਾੜ ਨੂੰ (ਉਂਗਲਾਂ ਤੇ) ਚੁੱਕ ਲਿਆ ਸੀ,

गुरु-मतानुसार श्रीकृष्ण ने गोवर्धन पर्वत को ऊँगली पर धारण कर लिया था और

Through the Guru's Teachings, Krishna lifted up the mountain of Govardhan.

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਸਾਇਰਿ ਪਾਹਣ ਤਾਰੇ ॥

गुरमति साइरि पाहण तारे ॥

Guramati saairi paaha(nn) taare ||

ਤੇ (ਸ੍ਰੀ ਰਾਮ ਚੰਦ੍ਰ ਜੀ ਨੇ) ਪੱਥਰ ਸਮੁੰਦਰ ਉੱਤੇ ਤਾਰ ਦਿੱਤੇ ਸਨ ।

श्रीराम ने समुद्र पर पत्थर तैरा दिए थे।

Through the Guru's Teachings, Rama floated stones across the ocean.

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥

गुरमति लेहु परम पदु पाईऐ नानक गुरि भरमु चुकाइआ ॥१०॥

Guramati lehu param padu paaeeai naanak guri bharamu chukaaiaa ||10||

ਹੇ ਨਾਨਕ! (ਜੋ ਭੀ ਮਨੁੱਖ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਦੀ ਭਟਕਣਾ ਮੁਕਾ ਦਿੱਤੀ ॥੧੦॥

गुरु की मत ग्रहण करने से परमपद प्राप्त होता है। हे नानक ! गुरु ही भ्रम मिटाने वाला है॥ १०॥

Accepting the Guru's Teachings, the supreme status is obtained; O Nanak, the Guru eradicates doubt. ||10||

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥

गुरमति लेहु तरहु सचु तारी ॥

Guramati lehu tarahu sachu taaree ||

ਗੁਰੂ ਦੀ ਮੱਤ ਗ੍ਰਹਿਣ ਕਰੋ ਤੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰੋ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤਾਰੀ ਤਰੋ ।

गुरु की शिक्षा प्राप्त करो और सत्य द्वारा भवसागर से पार हो जाओ।

Accepting the Guru's Teachings, cross over to the other side through Truth.

Guru Nanak Dev ji / Raag Maru / Solhe / Guru Granth Sahib ji - Ang 1041

ਆਤਮ ਚੀਨਹੁ ਰਿਦੈ ਮੁਰਾਰੀ ॥

आतम चीनहु रिदै मुरारी ॥

Aatam cheenahu ridai muraaree ||

ਆਪਣੇ ਆਤਮਕ ਜੀਵਨ ਨੂੰ ਗਹੁ ਨਾਲ ਵੇਖੋ ਤੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਓ ।

आत्मा एवं हृदय में ईश्वर को पहचान लो।

O soul, remember the Lord within your heart.

Guru Nanak Dev ji / Raag Maru / Solhe / Guru Granth Sahib ji - Ang 1041

ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥

जम के फाहे काटहि हरि जपि अकुल निरंजनु पाइआ ॥११॥

Jam ke phaahe kaatahi hari japi akul niranjjanu paaiaa ||11||

ਪਰਮਾਤਮਾ ਦਾ ਨਾਮ ਜਪ ਕੇ ਜਪ ਦੇ ਦੇਸ ਲੈ ਜਾਣ ਵਾਲੇ ਬੰਧਨ ਕੱਟੇ ਜਾਂਦੇ ਹਨ । ਜੇਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੧੧॥

परमात्मा का जाप करने से यम के फंदे कट जाते हैं और मायातीत की प्राप्ति हो जाती है॥ ११॥

The noose of death is cut away, meditating on the Lord; you shall obtain the Immaculate Lord, who has no ancestry. ||11||

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਪੰਚ ਸਖੇ ਗੁਰ ਭਾਈ ॥

गुरमति पंच सखे गुर भाई ॥

Guramati pancch sakhe gur bhaaee ||

ਗੁਰੂ ਦੀ ਮੱਤ ਤੇ ਤੁਰਿਆਂ ਸਤ ਸੰਤੋਖ ਆਦਿਕ ਪੰਜੇ ਮਨੁੱਖ ਦੇ ਆਤਮਕ ਸਾਥੀ ਬਣ ਜਾਂਦੇ ਹਨ ਗੁਰ-ਭਾਈ ਬਣ ਜਾਂਦੇ ਹਨ ।

गुरुमत द्वारा ही संत-मित्र एवं गुरुभाई का परस्पर संबंध होता है।

Through the Guru's Teachings, the Holy become one's friends and Siblings of Destiny.

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਅਗਨਿ ਨਿਵਾਰਿ ਸਮਾਈ ॥

गुरमति अगनि निवारि समाई ॥

Guramati agani nivaari samaaee ||

ਗੁਰੂ ਦੀ ਮੱਤ ਤ੍ਰਿਸ਼ਨਾ ਦੀ ਅੱਗ ਨੂੰ ਦੂਰ ਕਰ ਕੇ ਪ੍ਰਭੂ ਦੇ ਨਾਮ ਵਿਚ ਜੋੜ ਦੇਂਦੀ ਹੈ ।

गुरु की मति तृष्णाग्नि को निवृत कर देती है।

Through the Guru's Teachings, the inner fire is subdued and extinguished.

Guru Nanak Dev ji / Raag Maru / Solhe / Guru Granth Sahib ji - Ang 1041

ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥

मनि मुखि नामु जपहु जगजीवन रिद अंतरि अलखु लखाइआ ॥१२॥

Mani mukhi naamu japahu jagajeevan rid anttari alakhu lakhaaiaa ||12||

ਜਗਤ ਦੇ ਜੀਵਨ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਜਪਦੇ ਰਹੋ । (ਜੇਹੜਾ ਮਨੁੱਖ ਜਪਦਾ ਹੈ ਉਹ) ਆਪਣੇ ਹਿਰਦੇ ਵਿਚ ਅਦ੍ਰਿਸ਼ਟ ਪ੍ਰਭੂ ਦਾ ਦਰਸ਼ਨ ਕਰ ਲੈਂਦਾ ਹੈ ॥੧੨॥

अपने मन एवं मुख से जीवनदाता ईश्वर का नाम जपो; इस तरह ह्रदय में ही अदृष्ट प्रभु के दर्शन हो जाते हैं। १२॥

Chant the Naam with your mind and mouth; know the unknowable Lord, the Life of the World, deep within the nucleus of your heart. ||12||

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮੁਖਿ ਬੂਝੈ ਸਬਦਿ ਪਤੀਜੈ ॥

गुरमुखि बूझै सबदि पतीजै ॥

Guramukhi boojhai sabadi pateejai ||

ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਜੀਵਨ-ਜੁਗਤਿ) ਸਮਝ ਲੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਸ਼ਾਂਤੀ ਹਾਸਲ ਕਰ ਲੈਂਦਾ ਹੈ ।

गुरुमुख इस तथ्य को बूझ लेता है और नाम द्वारा संतुष्ट हो जाता है,

The Gurmukh understands, and is pleased with the Word of the Shabad.

Guru Nanak Dev ji / Raag Maru / Solhe / Guru Granth Sahib ji - Ang 1041

ਉਸਤਤਿ ਨਿੰਦਾ ਕਿਸ ਕੀ ਕੀਜੈ ॥

उसतति निंदा किस की कीजै ॥

Usatati ninddaa kis kee keejai ||

ਇਹ ਫਿਰ ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਿਆ ਕਰਦਾ ਹੈ ।

फिर किसकी प्रशंसा एवं निंदा की जाए।

Who does he praise or slander?

Guru Nanak Dev ji / Raag Maru / Solhe / Guru Granth Sahib ji - Ang 1041

ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥

चीनहु आपु जपहु जगदीसरु हरि जगंनाथु मनि भाइआ ॥१३॥

Cheenahu aapu japahu jagadeesaru hari jagannaathu mani bhaaiaa ||13||

ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹੋ, ਤੇ ਜਗਤ ਦੇ ਮਾਲਕ (ਦਾ ਨਾਮ) ਜਪਦੇ ਰਹੋ । (ਜੇਹੜਾ ਮਨੁੱਖ ਨਾਮ ਜਪਦਾ ਹੈ ਉਸ ਨੂੰ ਜਗਤ ਦਾ ਨਾਥ ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੩॥

अपना आप पहचानो, जगदीश्वर का नाम जपो, संसार का स्वामी हरि ही मन को माया है॥ १३॥

Know yourself, and meditate on the Lord of the Universe; let your mind be pleased with the Lord, the Master of the Universe. ||13||

Guru Nanak Dev ji / Raag Maru / Solhe / Guru Granth Sahib ji - Ang 1041

ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥

जो ब्रहमंडि खंडि सो जाणहु ॥

Jo brhamanddi khanddi so jaa(nn)ahu ||

ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਹੈ ਉਸ ਨੂੰ ਆਪਣੇ ਸਰੀਰ ਵਿਚ ਵੱਸਦਾ ਪਛਾਣੋ ।

जो खण्ड-ब्रह्माण्ड में समाया हुआ है, उसे जानो।

Know the One who pervades all the realms of the universe.

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥

गुरमुखि बूझहु सबदि पछाणहु ॥

Guramukhi boojhahu sabadi pachhaa(nn)ahu ||

ਗੁਰੂ ਦੀ ਸਰਨ ਪੈ ਕੇ ਇਹ ਭੇਤ ਸਮਝੋ, ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਅਸਲੀਅਤ ਨੂੰ ਪਛਾਣੋ ।

गुरु के सान्निध्य में सत्य को बूझो, शब्द की पहचान करो।

As Gurmukh, understand and realize the Shabad.

Guru Nanak Dev ji / Raag Maru / Solhe / Guru Granth Sahib ji - Ang 1041

ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥

घटि घटि भोगे भोगणहारा रहै अतीतु सबाइआ ॥१४॥

Ghati ghati bhoge bhoga(nn)ahaaraa rahai ateetu sabaaiaa ||14||

ਦੁਨੀਆ ਦੇ ਸਾਰੇ ਪਦਾਰਥਾਂ ਨੂੰ ਮਾਣ ਸਕਣ ਵਾਲਾ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੋ ਕੇ ਸਾਰੇ ਭੋਗ ਭੋਗ ਰਿਹਾ ਹੈ, ਫਿਰ ਭੀ ਸਾਰੀ ਸ੍ਰਿਸ਼ਟੀ ਤੋਂ ਨਿਰਲੇਪ ਰਹਿੰਦਾ ਹੈ ॥੧੪॥

वह भोगनेवाला ईश्वर घट-घट (प्रत्येक शरीर) में व्याप्त होकर सब पदार्थ भोग रहा है, लेकिन फिर भी सबसे अलिप्त रहता है॥ १४॥

The Enjoyer enjoys each and every heart, and yet He remains detached from all. ||14||

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥

गुरमति बोलहु हरि जसु सूचा ॥

Guramati bolahu hari jasu soochaa ||

ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰੋ ਜੋ ਜੀਵਨ ਨੂੰ ਪਵਿੱਤ੍ਰ ਬਣਾ ਦੇਂਦੀ ਹੈ ।

गुरु-मतानुसार पावन हरि-यश बोलो,

Through the Guru's Teachings, chant the Pure Praises of the Lord.

Guru Nanak Dev ji / Raag Maru / Solhe / Guru Granth Sahib ji - Ang 1041

ਗੁਰਮਤਿ ਆਖੀ ਦੇਖਹੁ ਊਚਾ ॥

गुरमति आखी देखहु ऊचा ॥

Guramati aakhee dekhahu uchaa ||

ਗੁਰੂ ਦੀ ਸਿੱਖਿਆ ਤੇ ਤੁਰ ਕੇ ਉਸ ਸਭ ਤੋਂ ਉੱਚੇ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਅੰਦਰ ਬਾਹਰ ਹਰ ਥਾਂ) ਵੇਖੋ ।

गुरु-मतानुसार आँखों से प्रभु को देखो।

Through the Guru's Teachings, behold the lofty Lord with your eyes.

Guru Nanak Dev ji / Raag Maru / Solhe / Guru Granth Sahib ji - Ang 1041

ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥

स्रवणी नामु सुणै हरि बाणी नानक हरि रंगि रंगाइआ ॥१५॥३॥२०॥

Srva(nn)ee naamu su(nn)ai hari baa(nn)ee naanak hari ranggi ranggaaiaa ||15||3||20||

ਹੇ ਨਾਨਕ! ਜੇਹੜਾ ਮਨੁੱਖ ਆਪਣੇ ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਦਾ ਹੈ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਦਾ ਹੈ ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ॥੧੫॥੩॥੨੦॥

हे नानक ! जो कानों से हरि-नाम एवं वाणी सुनता है, वह उसके प्रेम-रंग में ही रंग गया है॥ १५॥ ३॥ २०॥

Whoever listens to the Lord's Name, and the Word of His Bani, O Nanak, is imbued with the color of the Lord's Love. ||15||3||20||

Guru Nanak Dev ji / Raag Maru / Solhe / Guru Granth Sahib ji - Ang 1041

ਮਾਰੂ ਮਹਲਾ ੧ ॥

मारू महला १ ॥

Maaroo mahalaa 1 ||

मारू महला १॥

Maaroo, First Mehl:

Guru Nanak Dev ji / Raag Maru / Solhe / Guru Granth Sahib ji - Ang 1041

ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥

कामु क्रोधु परहरु पर निंदा ॥

Kaamu krodhu paraharu par ninddaa ||

(ਆਪਣੇ ਅੰਦਰੋਂ) ਕਾਮ ਕ੍ਰੋਧ ਤੇ ਪਰਾਈ ਨਿੰਦਿਆ ਦੂਰ ਕਰ,

हे मानव जीवो ! काम, क्रोध एवं पराई निंदा को छोड़ दो;

Leave behind sexual desire, anger and the slander of others.

Guru Nanak Dev ji / Raag Maru / Solhe / Guru Granth Sahib ji - Ang 1041

ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥

लबु लोभु तजि होहु निचिंदा ॥

Labu lobhu taji hohu nichinddaa ||

ਲੱਬ ਅਤੇ ਲੋਭ ਤਿਆਗ ਕੇ ਨਿਸਚਿੰਤ ਹੋ ਜਾ (ਭਾਵ, ਜੇ ਤੂੰ ਕਾਮ, ਕ੍ਰੋਧ, ਪਰਾਈ ਨਿੰਦਿਆ, ਲੱਬ ਅਤੇ ਲੋਭ ਦੂਰ ਕਰ ਲਏਂਗਾ, ਤਾਂ ਤੇਰਾ ਮਨ ਹਰ ਵੇਲੇ ਸ਼ਾਂਤ ਰਹੇਗਾ) ।

लालच, लोभ को तज कर निश्चिन्त हो जाओ।

Renounce greed and possessiveness, and become carefree.

Guru Nanak Dev ji / Raag Maru / Solhe / Guru Granth Sahib ji - Ang 1041

ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥

भ्रम का संगलु तोड़ि निराला हरि अंतरि हरि रसु पाइआ ॥१॥

Bhrm kaa sanggalu to(rr)i niraalaa hari anttari hari rasu paaiaa ||1||

ਜੇਹੜਾ ਮਨੁੱਖ (ਇਹਨਾਂ ਵਿਕਾਰਾਂ ਕਈ ਕਿਸਮਾਂ ਦੀਆਂ) ਭਟਕਣਾਂ ਦਾ ਜ਼ੰਜੀਰ ਤੋੜ ਕੇ ਨਿਰਲੇਪ ਹੋ ਜਾਂਦਾ ਹੈ ਉਹ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਂਦਾ ਹੈ, ਉਹ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰਦਾ ਹੈ ॥੧॥

जो भ्रम की जंजीर तोड़कर निर्लिप्त हो गया है, उसने अन्तर्मन में ही हरि-रस पा लिया है॥ १॥

Break the chains of doubt, and remain unattached; you shall find the Lord, and the Lord's sublime essence, deep within yourself. ||1||

Guru Nanak Dev ji / Raag Maru / Solhe / Guru Granth Sahib ji - Ang 1041

ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥

निसि दामनि जिउ चमकि चंदाइणु देखै ॥

Nisi daamani jiu chamaki chanddaai(nn)u dekhai ||

ਜਿਵੇਂ ਰਾਤ ਵੇਲੇ ਬਿਜਲੀ ਦੀ ਚਮਕ ਨਾਲ ਮਨੁੱਖ (ਹਨੇਰੇ ਵਿਚ) ਚਾਨਣ ਵੇਖ ਲੈਂਦਾ ਹੈ,

जैसे रात्रिकाल कोई बिजली की चमक जैसा प्रकाश देखता है,

As one sees the flash of lightning in the night,

Guru Nanak Dev ji / Raag Maru / Solhe / Guru Granth Sahib ji - Ang 1041

ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥

अहिनिसि जोति निरंतरि पेखै ॥

Ahinisi joti niranttari pekhai ||

ਇਸੇ ਤਰ੍ਹਾਂ (ਗੁਰੂ ਦੀ ਸਰਨ ਪੈ ਕੇ ਸਿਮਰਨ ਦੀ ਬਰਕਤਿ ਨਾਲ) ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਜੋਤਿ ਨੂੰ ਹਰ ਥਾਂ ਵਿਆਪਕ ਦੇਖ ਸਕਦਾ ਹੈ ।

वैसे ही में निशदिन प्रभु-ज्योति को निरंतर देखता हूँ।

see the Divine Light deep within your nucleus, day and night.

Guru Nanak Dev ji / Raag Maru / Solhe / Guru Granth Sahib ji - Ang 1041

ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥

आनंद रूपु अनूपु सरूपा गुरि पूरै देखाइआ ॥२॥

Aanandd roopu anoopu saroopaa guri poorai dekhaaiaa ||2||

ਉਹ ਆਨੰਦ-ਰੂਪ ਤੇ ਸੁੰਦਰ-ਸਰੂਪ ਪ੍ਰਭੂ (ਜਿਸ ਕਿਸੇ ਨੇ ਵੇਖਿਆ ਹੈ) ਪੂਰੇ ਗੁਰੂ ਨੇ ਹੀ ਵਿਖਾਇਆ ਹੈ ॥੨॥

पूर्ण गुरु ने आनंद-स्वरूप एवं अनुपम स्वरूप प्रभु के दर्शन करवाए हैं।॥ २॥

The Lord, the embodiment of bliss, incomparably beautiful, reveals the Perfect Guru. ||2||

Guru Nanak Dev ji / Raag Maru / Solhe / Guru Granth Sahib ji - Ang 1041

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥

सतिगुर मिलहु आपे प्रभु तारे ॥

Satigur milahu aape prbhu taare ||

ਸਤਿਗੁਰੂ ਦੀ ਸਰਨ ਪਵੋ (ਜੇਹੜਾ ਮਨੁੱਖ ਗੁਰੂ ਨੂੰ ਮਿਲਦਾ ਹੈ ਉਸ ਨੂੰ) ਪਰਮਾਤਮਾ ਆਪ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।

सतगुरु से साक्षात्कार होने पर प्रभु स्वयं ही जगत्-सागर से पार उतार देता है।

So meet with the True Guru, and God Himself will save you.

Guru Nanak Dev ji / Raag Maru / Solhe / Guru Granth Sahib ji - Ang 1041

ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥

ससि घरि सूरु दीपकु गैणारे ॥

Sasi ghari sooru deepaku gai(nn)aare ||

ਉਸ ਦੇ ਸਾਂਤ ਹਿਰਦੇ ਵਿਚ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਸ ਦੇ ਹਿਰਦੇ-ਆਕਾਸ਼ ਵਿਚ (ਮਾਨੋ) ਦੀਵਾ ਜਗ ਪੈਂਦਾ ਹੈ ।

हृदय रूपी घर में यूं आलोक हो जाता है, जैसे आकाश में दीपक रूपी सूर्योदय होता है।

He placed the lamps of the sun and the moon in the home of the sky.

Guru Nanak Dev ji / Raag Maru / Solhe / Guru Granth Sahib ji - Ang 1041

ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥

देखि अदिसटु रहहु लिव लागी सभु त्रिभवणि ब्रहमु सबाइआ ॥३॥

Dekhi adisatu rahahu liv laagee sabhu tribhava(nn)i brhamu sabaaiaa ||3||

(ਆਪਣੇ ਅੰਦਰ) ਅਦ੍ਰਿਸ਼ਟ ਪ੍ਰਭੂ ਨੂੰ ਵੇਖ ਕੇ ਉਸ ਵਿਚ ਸੁਰਤ ਜੋੜੀ ਰੱਖੋ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ) ਹਰ ਥਾਂ ਸਾਰੇ ਤ੍ਰਿਭਵਣੀ ਜਗਤ ਵਿਚ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ ॥੩॥

उस अदृष्ट ईश्वर को सर्वत्र देखकर उसमें लगन लगाओ, तीनों लोकों में ब्रह्म का ही प्रसार है॥ ३॥

See the invisible Lord, and remain absorbed in loving devotion. God is all throughout the three worlds.||3||

Guru Nanak Dev ji / Raag Maru / Solhe / Guru Granth Sahib ji - Ang 1041

ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥

अम्रित रसु पाए त्रिसना भउ जाए ॥

Ammmrit rasu paae trisanaa bhau jaae ||

ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰਦਾ ਹੈ ਉਸ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ ਉਸ ਦਾ ਸਹਿਮ ਦੂਰ ਹੋ ਜਾਂਦਾ ਹੈ ।

हरि-नाम रूपी अमृत-रस को पाने से तृष्णा एवं भय का निवारण हो जाता है।

Obtaining the sublime ambrosial essence, desire and fear are dispelled.

Guru Nanak Dev ji / Raag Maru / Solhe / Guru Granth Sahib ji - Ang 1041

ਅਨਭਉ ਪਦੁ ਪਾਵੈ ਆਪੁ ਗਵਾਏ ॥

अनभउ पदु पावै आपु गवाए ॥

Anabhau padu paavai aapu gavaae ||

ਉਸ ਨੂੰ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ ਜਿਥੇ ਗਿਆਨ ਦਾ ਪ੍ਰਕਾਸ਼ ਹੁੰਦਾ ਹੈ, ਉਹ ਆਪਾ-ਭਾਵ ਦੂਰ ਕਰ ਲੈਂਦਾ ਹੈ ।

जो अहम् को मिटा देता है, उसे मोक्ष प्राप्त हो जाता है।

The state of inspired illumination is obtained, and self-conceit is eradicated.

Guru Nanak Dev ji / Raag Maru / Solhe / Guru Granth Sahib ji - Ang 1041

ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥

ऊची पदवी ऊचो ऊचा निरमल सबदु कमाइआ ॥४॥

Uchee padavee ucho uchaa niramal sabadu kamaaiaa ||4||

ਉਹ ਬੜੀ ਉੱਚੀ ਆਤਮਕ ਅਵਸਥਾ ਪਾ ਲੈਂਦਾ ਹੈ, ਉੱਚੇ ਤੋਂ ਉੱਚਾ ਆਤਮਕ ਦਰਜਾ ਹਾਸਲ ਕਰਦਾ ਹੈ, ਜੀਵਨ ਨੂੰ ਪਵਿੱਤ੍ਰ ਕਰਨ ਵਾਲਾ ਗੁਰ-ਸ਼ਬਦ ਉਹ ਮਨੁੱਖ ਆਪਣੇ ਅੰਦਰ ਕਮਾਂਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ-ਘਾੜਤ ਘੜਦਾ ਹੈ) ॥੪॥

जिसने निर्मल शब्द की साधना की है, उसने सर्वोच्च पदवी पा ली है और वह सर्वश्रेष्ठ बन गया है॥ ४॥

The lofty and exalted state, the highest of the high is obtained, practicing the immaculate Word of the Shabad. ||4||

Guru Nanak Dev ji / Raag Maru / Solhe / Guru Granth Sahib ji - Ang 1041

ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥

अद्रिसट अगोचरु नामु अपारा ॥

Adrisat agocharu naamu apaaraa ||

ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਨਾਮ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ,

ईश्वर का नाम अदृष्ट एवं इन्द्रियातीत है और

The Naam, the Name of the invisible and unfathomable Lord, is infinite.

Guru Nanak Dev ji / Raag Maru / Solhe / Guru Granth Sahib ji - Ang 1041

Download SGGS PDF Daily Updates ADVERTISE HERE