Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
तूं घट घट अंतरि सरब निरंतरि जी हरि एको पुरखु समाणा ॥
Toonn ghat ghat anttari sarab niranttari jee hari eko purakhu samaa(nn)aa ||
ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ; ਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ ।
सर्वव्यापक निरंकार समस्त प्राणियों के हृदय में अभेद समा रहा है।
You are constant in each and every heart, and in all things. O Dear Lord, you are the One.
Guru Ramdas ji / Raag Asa / So Purakh / Guru Granth Sahib ji - Ang 11
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
इकि दाते इकि भेखारी जी सभि तेरे चोज विडाणा ॥
Iki daate iki bhekhaaree jee sabhi tere choj vidaa(nn)aa ||
(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ-ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ,
संसार में कोई दाता बना हुआ है, कोई भिक्षु का रूप लिया हुआ है, हे परमात्मा ! यह सब तुम्हारा ही आश्चर्यजनक कौतुक है।
Some are givers, and some are beggars. This is all Your Wondrous Play.
Guru Ramdas ji / Raag Asa / So Purakh / Guru Granth Sahib ji - Ang 11
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
तूं आपे दाता आपे भुगता जी हउ तुधु बिनु अवरु न जाणा ॥
Toonn aape daataa aape bhugataa jee hau tudhu binu avaru na jaa(nn)aa ||
(ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ, ਆਪ (ਹੀ ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ । (ਸਾਰੀ ਸ੍ਰਿਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ) ।
तुम स्वयं ही देने वाले हो और स्वयं ही भोक्ता हो, तुम्हारे बिना में किसी अन्य को नहीं जानता।
You Yourself are the Giver, and You Yourself are the Enjoyer. I know no other than You.
Guru Ramdas ji / Raag Asa / So Purakh / Guru Granth Sahib ji - Ang 11
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
तूं पारब्रहमु बेअंतु बेअंतु जी तेरे किआ गुण आखि वखाणा ॥
Toonn paarabrhamu beanttu beanttu jee tere kiaa gu(nn) aakhi vakhaa(nn)aa ||
ਤੂੰ ਬੇਅੰਤ ਪਾਰਬ੍ਰਹਮ ਹੈਂ । ਮੈਂ ਤੇਰੇ ਕੇਹੜੇ ਕੇਹੜੇ ਗੁਣ ਗਾ ਕੇ ਦੱਸਾਂ?
तुम पारब्रह्म हो, तुम तीनों लोकों में अंतरहित हो, मैं तुम्हारे गुणों को मुख से कथन कैसे करूं।
You are the Supreme Lord God, Limitless and Infinite. What Virtues of Yours can I speak of and describe?
Guru Ramdas ji / Raag Asa / So Purakh / Guru Granth Sahib ji - Ang 11
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
जो सेवहि जो सेवहि तुधु जी जनु नानकु तिन कुरबाणा ॥२॥
Jo sevahi jo sevahi tudhu jee janu naanaku tin kurabaa(nn)aa ||2||
ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੨॥
सतगुरु जी कथन करते हैं कि जो जीव आप का अंतर्मन से सिमरन करते हैं, सेवा-भाव से समर्पित होते हैं उन पर मैं न्योछावर होता हूँ॥ २॥
Unto those who serve You, unto those who serve You, Dear Lord, servant Nanak is a sacrifice. ||2||
Guru Ramdas ji / Raag Asa / So Purakh / Guru Granth Sahib ji - Ang 11
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
हरि धिआवहि हरि धिआवहि तुधु जी से जन जुग महि सुखवासी ॥
Hari dhiaavahi hari dhiaavahi tudhu jee se jan jug mahi sukhavaasee ||
ਹੇ ਪ੍ਰਭੂ ਜੀ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ ਤੇਰਾ ਧਿਆਨ ਧਰਦੇ ਹਨ, ਉਹ ਬੰਦੇ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ ।
हे निरंकार ! जो आपका मन व वाणी द्वारा ध्यान करते हैं, वो मानव-जीव युगों-युगों तक सुखों का भोग करते हैं।
Those who meditate on You, Lord, those who meditate on You-those humble beings dwell in peace in this world.
Guru Ramdas ji / Raag Asa / So Purakh / Guru Granth Sahib ji - Ang 11
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
से मुकतु से मुकतु भए जिन हरि धिआइआ जी तिन तूटी जम की फासी ॥
Se mukatu se mukatu bhae jin hari dhiaaiaa jee tin tootee jam kee phaasee ||
ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁੱਕਦੀ) ।
जिन्होंने आपका सिमरन किया है वे इस संसार से मुक्ति प्राप्त करते हैं और उनका यम-पाश टूट जाता है।
They are liberated, they are liberated-those who meditate on the Lord. For them, the noose of death is cut away.
Guru Ramdas ji / Raag Asa / So Purakh / Guru Granth Sahib ji - Ang 11
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
जिन निरभउ जिन हरि निरभउ धिआइआ जी तिन का भउ सभु गवासी ॥
Jin nirabhau jin hari nirabhau dhiaaiaa jee tin kaa bhau sabhu gavaasee ||
ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ ।
जिन्होंने भय से मुक्त होकर उस अभय स्वरूप अकाल-पुरुष का ध्यान किया है उनके जीवन का समस्त (जन्म-मरण व यमादि का) भय वह समाप्त कर देता है।
Those who meditate on the Fearless One, on the Fearless Lord-all their fears are dispelled.
Guru Ramdas ji / Raag Asa / So Purakh / Guru Granth Sahib ji - Ang 11
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
जिन सेविआ जिन सेविआ मेरा हरि जी ते हरि हरि रूपि समासी ॥
Jin seviaa jin seviaa meraa hari jee te hari hari roopi samaasee ||
ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈ, ਉਹ ਪ੍ਰਭੂ ਦੇ ਰੂਪ ਵਿਚ ਹੀ ਲੀਨ ਹੋ ਗਏ ਹਨ ।
जिन्होंने निरंकार का चिन्तन किया, सेवा-भाव से उस में लीन हुए, वे तुम्हारे दुखहर्ता रूप में ही विलीन हो गए।
Those who serve, those who serve my Dear Lord, are absorbed into the Being of the Lord, Har, Har.
Guru Ramdas ji / Raag Asa / So Purakh / Guru Granth Sahib ji - Ang 11
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
से धंनु से धंनु जिन हरि धिआइआ जी जनु नानकु तिन बलि जासी ॥३॥
Se dhannu se dhannu jin hari dhiaaiaa jee janu naanaku tin bali jaasee ||3||
ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੩॥
हे नानक ! जिन्होंने नारायण स्वरूप निरंकार का सिमरन किया, वे धन्य ही धन्य हैं, मैं उन पर कुर्बान होता हूँ॥ ३ ॥
Blessed are they, blessed are they, who meditate on their Dear Lord. Servant Nanak is a sacrifice to them. ||3||
Guru Ramdas ji / Raag Asa / So Purakh / Guru Granth Sahib ji - Ang 11
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
तेरी भगति तेरी भगति भंडार जी भरे बिअंत बेअंता ॥
Teree bhagati teree bhagati bhanddaar jee bhare biantt beanttaa ||
ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜਾਨੇ ਭਰੇ ਪਏ ਹਨ ।
हे अनंत स्वरूप ! तेरी भक्ति के खजाने भक्तों के हृदय में अनंतानंत भरे हुए हैं।
Devotion to You, devotion to You, is a treasure overflowing, infinite and beyond measure.
Guru Ramdas ji / Raag Asa / So Purakh / Guru Granth Sahib ji - Ang 11
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
तेरे भगत तेरे भगत सलाहनि तुधु जी हरि अनिक अनेक अनंता ॥
Tere bhagat tere bhagat salaahani tudhu jee hari anik anek ananttaa ||
ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤ-ਸਾਲਾਹ ਕਰ ਰਹੇ ਹਨ ।
तेरे भक्त तीनों काल तेरी प्रशंसा के गीत गाते हैं कि हे परमेश्वर ! तू अनेकानेक व अनंत स्वरूप हैं।
Your devotees, Your devotees praise You, Dear Lord, in many and various and countless ways.
Guru Ramdas ji / Raag Asa / So Purakh / Guru Granth Sahib ji - Ang 11
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
तेरी अनिक तेरी अनिक करहि हरि पूजा जी तपु तापहि जपहि बेअंता ॥
Teree anik teree anik karahi hari poojaa jee tapu taapahi japahi beanttaa ||
ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ । ਬੇਅੰਤ ਜੀਵ (ਤੈਨੂੰ ਮਿਲਣ ਲਈ) ਤਪ ਸਾਧਦੇ ਹਨ ।
संसार में तेरी नाना प्रकार से आराधना और जप-तपादि द्वारा साधना की जाती है।
For You, many, for You, so very many perform worship services, O Dear Infinite Lord; they practice disciplined meditation and chant endlessly.
Guru Ramdas ji / Raag Asa / So Purakh / Guru Granth Sahib ji - Ang 11
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
तेरे अनेक तेरे अनेक पड़हि बहु सिम्रिति सासत जी करि किरिआ खटु करम करंता ॥
Tere anek tere anek pa(rr)ahi bahu simriti saasat jee kari kiriaa khatu karam karanttaa ||
ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ ।
अनेकानेक ऋषि-मुनि व विद्वान कई तरह के शास्त्र, स्मृतियों का अध्ययन करके तथा षट्-कर्म, यज्ञादि धर्म कार्यों द्वारा तुम्हारा स्तुति-गान करते हैं।
For You, many, for You, so very many read the various Simritees and Shaastras. They perform rituals and religious rites.
Guru Ramdas ji / Raag Asa / So Purakh / Guru Granth Sahib ji - Ang 11
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
से भगत से भगत भले जन नानक जी जो भावहि मेरे हरि भगवंता ॥४॥
Se bhagat se bhagat bhale jan naanak jee jo bhaavahi mere hari bhagavanttaa ||4||
ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ॥੪॥
हे नानक ! वे समस्त श्रद्धालु भक्त संसार में भले हैं जो निरंकार को अच्छे लगते हैं॥ ४॥
Those devotees, those devotees are sublime, O servant Nanak, who are pleasing to my Dear Lord God. ||4||
Guru Ramdas ji / Raag Asa / So Purakh / Guru Granth Sahib ji - Ang 11
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
तूं आदि पुरखु अपर्मपरु करता जी तुधु जेवडु अवरु न कोई ॥
Toonn aadi purakhu aparampparu karataa jee tudhu jevadu avaru na koee ||
ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।
हे अकाल पुरुष ! तुम अपरिमेय पारब्रह्म अनन्त स्वरूप हो, तुम्हारे समान अन्य कोई भी नहीं है।
You are the Primal Being, the Most Wonderful Creator. There is no other as Great as You.
Guru Ramdas ji / Raag Asa / So Purakh / Guru Granth Sahib ji - Ang 11
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
तूं जुगु जुगु एको सदा सदा तूं एको जी तूं निहचलु करता सोई ॥
Toonn jugu jugu eko sadaa sadaa toonn eko jee toonn nihachalu karataa soee ||
ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ ।
युगों युगों से तुम एक हो, सदा सर्वदा तुम अद्वितीय स्वरूप हो और तुम ही निश्चल रचयिता हो।
Age after age, You are the One. Forever and ever, You are the One. You never change, O Creator Lord.
Guru Ramdas ji / Raag Asa / So Purakh / Guru Granth Sahib ji - Ang 11
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
तुधु आपे भावै सोई वरतै जी तूं आपे करहि सु होई ॥
Tudhu aape bhaavai soee varatai jee toonn aape karahi su hoee ||
ਹੇ ਪ੍ਰਭੂ! ਜਗਤ ਵਿਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ।
जो तुम्हें भला लगता है वही घटित होता है, जो तुम स्वेच्छा से करते हो वही कार्य होता है।
Everything happens according to Your Will. You Yourself accomplish all that occurs.
Guru Ramdas ji / Raag Asa / So Purakh / Guru Granth Sahib ji - Ang 11
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
तुधु आपे स्रिसटि सभ उपाई जी तुधु आपे सिरजि सभ गोई ॥
Tudhu aape srisati sabh upaaee jee tudhu aape siraji sabh goee ||
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ । ਤੂੰ ਆਪ ਹੀ ਇਸ ਨੂੰ ਪੈਦਾ ਕਰਕੇ ਆਪ ਹੀ ਇਸ ਨੂੰ ਨਾਸ ਕਰਦਾ ਹੈਂ ।
तुमने स्वयं ही इस सृष्टि की रचना की है और स्वयं ही रच कर उसका संहार भी करता है।
You Yourself created the entire universe, and having fashioned it, You Yourself shall destroy it all.
Guru Ramdas ji / Raag Asa / So Purakh / Guru Granth Sahib ji - Ang 11
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
जनु नानकु गुण गावै करते के जी जो सभसै का जाणोई ॥५॥१॥
Janu naanaku gu(nn) gaavai karate ke jee jo sabhasai kaa jaa(nn)oee ||5||1||
ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ ॥੫॥੧॥
हे नानक ! मैं उस स्रष्टा प्रभु का गुणगान करता हूँ, जो समस्त सृष्टि का सृजक है अथवा जो समस्त जीवों के अन्तर्मन का ज्ञाता है॥ ५॥ १॥
Servant Nanak sings the Glorious Praises of the Dear Creator, the Knower of all. ||5||1||
Guru Ramdas ji / Raag Asa / So Purakh / Guru Granth Sahib ji - Ang 11
ਆਸਾ ਮਹਲਾ ੪ ॥
आसा महला ४ ॥
Aasaa mahalaa 4 ||
आसा महला ४ ॥
Aasaa, Fourth Mehl:
Guru Ramdas ji / Raag Asa / So Purakh / Guru Granth Sahib ji - Ang 11
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
तूं करता सचिआरु मैडा सांई ॥
Toonn karataa sachiaaru maidaa saanee ||
(ਹੇ ਪ੍ਰਭੂ!) ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰਾ ਖਸਮ ਹੈਂ ।
हे निरंकार ! तुम ही सृजनहार हो, सत्यस्वरूप हो और मेरे मालिक हो।
You are the True Creator, my Lord and Master.
Guru Ramdas ji / Raag Asa / So Purakh / Guru Granth Sahib ji - Ang 11
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
जो तउ भावै सोई थीसी जो तूं देहि सोई हउ पाई ॥१॥ रहाउ ॥
Jo tau bhaavai soee theesee jo toonn dehi soee hau paaee ||1|| rahaau ||
(ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਤੈਨੂੰ ਪਸੰਦ ਆਉਂਦਾ ਹੈ । ਜੋ ਕੁਝ ਤੂੰ ਦੇਵੇਂ, ਮੈਂ ਉਹੀ ਕੁਝ ਪ੍ਰਾਪਤ ਕਰਦਾ ਹਾਂ ॥੧॥ ਰਹਾਉ ॥
जो तुम्हें भला लगता है वही होता है, जो तुम देते हो वही मैं प्राप्त करता हूँ॥ १॥ रहाउ ॥
Whatever pleases You comes to pass. As You give, so do we receive. ||1|| Pause ||
Guru Ramdas ji / Raag Asa / So Purakh / Guru Granth Sahib ji - Ang 11
ਸਭ ਤੇਰੀ ਤੂੰ ਸਭਨੀ ਧਿਆਇਆ ॥
सभ तेरी तूं सभनी धिआइआ ॥
Sabh teree toonn sabhanee dhiaaiaa ||
(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੇਰੀ (ਬਣਾਈ ਹੋਈ) ਹੈ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ ।
सम्पूर्ण सृष्टि तुम्हारी पैदा की हुई है, तुम्हें सभी जीवों ने स्मरण किया है।
All belong to You, all meditate on you.
Guru Ramdas ji / Raag Asa / So Purakh / Guru Granth Sahib ji - Ang 11
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
जिस नो क्रिपा करहि तिनि नाम रतनु पाइआ ॥
Jis no kripaa karahi tini naam ratanu paaiaa ||
ਜਿਸ ਉੱਤੇ ਤੂੰ ਦਇਆ ਕਰਦਾ ਹੈਂ ਉਸੇ ਨੇ ਤੇਰਾ ਰਤਨ ਵਰਗਾ (ਕੀਮਤੀ) ਨਾਮ ਲੱਭਾ ਹੈ ।
किंतु जिन पर तुम्हारी दया होती है, उन्होंने ही तुम्हारा नाम रूपी रत्न-पदार्थ प्राप्त किया है।
Those who are blessed with Your Mercy obtain the Jewel of the Naam, the Name of the Lord.
Guru Ramdas ji / Raag Asa / So Purakh / Guru Granth Sahib ji - Ang 11
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
गुरमुखि लाधा मनमुखि गवाइआ ॥
Guramukhi laadhaa manamukhi gavaaiaa ||
ਜੋ ਮਨੁੱਖ ਗੁਰੂ ਦੇ ਸਨਮੁਖ ਹੋਇਆ ਉਸ ਨੇ (ਇਹ ਰਤਨ) ਲੱਭ ਲਿਆ । ਜੋ ਆਪਣੇ ਮਨ ਦੇ ਪਿੱਛੇ ਤੁਰਿਆ, ਉਸ ਨੇ ਗਵਾ ਲਿਆ ।
यह नाम-रत्न श्रेष्ठ साधक पा जाते हैं और स्वेच्छाचारी मनुष्य इसे गंवा बैठते हैं।
The Gurmukhs obtain it, and the self-willed manmukhs lose it.
Guru Ramdas ji / Raag Asa / So Purakh / Guru Granth Sahib ji - Ang 11
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
तुधु आपि विछोड़िआ आपि मिलाइआ ॥१॥
Tudhu aapi vichho(rr)iaa aapi milaaiaa ||1||
(ਪਰ ਕਿਸੇ ਜੀਵ ਦੇ ਕੀਹ ਵੱਸ? ਹੇ ਪ੍ਰਭੂ!) ਜੀਵ ਨੂੰ ਤੂੰ ਆਪ ਹੀ (ਆਪਣੇ ਨਾਲੋਂ) ਵਿਛੋੜਦਾ ਹੈਂ, ਆਪ ਹੀ ਆਪਣੇ ਨਾਲ ਮਿਲਾਂਦਾ ਹੈਂ ॥੧॥
तुम स्वयं ही विच्छन्न करते हो और स्वयं ही सम्मिलित करते हो। ॥ १॥
You Yourself separate them from Yourself, and You Yourself reunite with them again. ||1||
Guru Ramdas ji / Raag Asa / So Purakh / Guru Granth Sahib ji - Ang 11
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
तूं दरीआउ सभ तुझ ही माहि ॥
Toonn dareeaau sabh tujh hee maahi ||
(ਹੇ ਪ੍ਰਭੂ!) ਤੂੰ (ਜ਼ਿੰਦਗੀ ਦਾ, ਮਾਨੋ, ਇਕ) ਦਰੀਆ ਹੈਂ, ਸਾਰੇ ਜੀਵ ਤੇਰੇ ਵਿਚ ਹੀ (ਮਾਨੋ, ਲਹਿਰਾਂ) ਹਨ ।
हे परमेश्वर ! तुम नदी हो, सारा प्रपंच तुझ में ही तरंग रूप है।
You are the River of Life; all are within You.
Guru Ramdas ji / Raag Asa / So Purakh / Guru Granth Sahib ji - Ang 11
ਤੁਝ ਬਿਨੁ ਦੂਜਾ ਕੋਈ ਨਾਹਿ ॥
तुझ बिनु दूजा कोई नाहि ॥
Tujh binu doojaa koee naahi ||
ਤੈਥੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ ।
तुम्हारे अतिरिक्त अन्य कोई भी नहीं है।
There is no one except You.
Guru Ramdas ji / Raag Asa / So Purakh / Guru Granth Sahib ji - Ang 11
ਜੀਅ ਜੰਤ ਸਭਿ ਤੇਰਾ ਖੇਲੁ ॥
जीअ जंत सभि तेरा खेलु ॥
Jeea jantt sabhi teraa khelu ||
ਇਹ ਸਾਰੇ ਜੀਆ ਜੰਤ ਤੇਰੀ (ਰਚੀ ਹੋਈ) ਖੇਡ ਹੈ ।
सृष्टि के सभी छोटे-बड़े जीव तुम्हारा ही कौतुक है।
All living beings are Your playthings.
Guru Ramdas ji / Raag Asa / So Purakh / Guru Granth Sahib ji - Ang 11
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
विजोगि मिलि विछुड़िआ संजोगी मेलु ॥२॥
Vijogi mili vichhu(rr)iaa sanjjogee melu ||2||
ਜਿਨ੍ਹਾਂ ਦੇ ਮੱਥੇ ਉਤੇ ਵਿਛੋੜੇ ਦਾ ਲੇਖ ਹੈ, ਉਹ ਮਨੁੱਖਾ ਜਨਮ ਪ੍ਰਾਪਤ ਕਰ ਕੇ ਭੀ ਤੈਥੋਂ ਵਿਛੁੜੇ ਹੋਏ ਹਨ । (ਪਰ ਤੇਰੀ ਰਜ਼ਾ ਅਨੁਸਾਰ) ਸੰਜੋਗਾਂ ਦੇ ਲੇਖ ਨਾਲ (ਫਿਰ ਤੇਰੇ ਨਾਲ) ਮਿਲਾਪ ਹੋ ਜਾਂਦਾ ਹੈ ॥੨॥
वियोगी कर्मों के कारण जो तुम में लीन था, वह विछुड़ गया और संयोग के कारण विछुड़ा हुआ तुम से आ मिला है; अर्थात् तुम्हारी कृपा से जिन्हें सत्संगति प्राप्त नहीं हुई वे तुम से अलग हो गए और जिन्हें संतों का संग मिल गया उन्हें तुम्हारी भक्ति प्राप्त हो गई॥ २॥
The separated ones meet, and by great good fortune, those suffering in separation are reunited once again. ||2||
Guru Ramdas ji / Raag Asa / So Purakh / Guru Granth Sahib ji - Ang 11
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
जिस नो तू जाणाइहि सोई जनु जाणै ॥
Jis no too jaa(nn)aaihi soee janu jaa(nn)ai ||
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖ਼ਸ਼ਦਾ ਹੈਂ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ।
हे परमात्मा ! जिसे तुम गुरु द्वारा ज्ञान प्रदान करते हो वही इस विधि को जान सकता है। फिर वही सदैव तेरे गुणों का व्याख्यान करता है।
They alone understand, whom You inspire to understand;
Guru Ramdas ji / Raag Asa / So Purakh / Guru Granth Sahib ji - Ang 11
ਹਰਿ ਗੁਣ ਸਦ ਹੀ ਆਖਿ ਵਖਾਣੈ ॥
हरि गुण सद ही आखि वखाणै ॥
Hari gu(nn) sad hee aakhi vakhaa(nn)ai ||
ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਂਦਾ ਹੈ ।
फिर वही सदैव तेरे गुणों का व्याख्यान करता है।
They continually chant and repeat the Lord's Praises.
Guru Ramdas ji / Raag Asa / So Purakh / Guru Granth Sahib ji - Ang 11
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
जिनि हरि सेविआ तिनि सुखु पाइआ ॥
Jini hari seviaa tini sukhu paaiaa ||
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸੁਖ ਹਾਸਲ ਕੀਤਾ ਹੈ ।
जिन्होंने उस अकाल पुरुष का सिमरन किया है, उन्होंने आत्मिक सुखों की प्राप्ति की है।
Those who serve You find peace.
Guru Ramdas ji / Raag Asa / So Purakh / Guru Granth Sahib ji - Ang 11
ਸਹਜੇ ਹੀ ਹਰਿ ਨਾਮਿ ਸਮਾਇਆ ॥੩॥
सहजे ही हरि नामि समाइआ ॥३॥
Sahaje hee hari naami samaaiaa ||3||
ਉਹ ਮਨੁੱਖ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ॥੩॥
फिर वह परम पुरुष सरलता से ही प्रभु-नाम में समाहित हो जाता है॥ ३॥
They are intuitively absorbed into the Lord's Name. ||3||
Guru Ramdas ji / Raag Asa / So Purakh / Guru Granth Sahib ji - Ang 11