ANG 1171, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥

काहे कलरा सिंचहु जनमु गवावहु ॥

Kaahe kalaraa sincchahu janamu gavaavahu ||

(ਹੇ ਬ੍ਰਾਹਮਣ! ਮੂਰਤੀ ਅਤੇ ਤੁਲਸੀ ਦੀ ਪੂਜਾ ਕਰ ਕੇ) ਤੂੰ ਆਪਣਾ ਜਨਮ (ਵਿਅਰਥ) ਗਵਾ ਰਿਹਾ ਹੈਂ । (ਤੇਰਾ ਇਹ ਉੱਦਮ ਇਉਂ ਹੀ ਹੈ ਜਿਵੇਂ ਕੋਈ ਕਿਸਾਨ ਕਲਰਾਠੀ ਧਰਤੀ ਨੂੰ ਪਾਣੀ ਦੇਈ ਜਾਏ, ਕੱਲਰ ਵਿਚ ਫ਼ਸਲ ਨਹੀਂ ਉੱਗੇਗਾ) ਤੂੰ ਵਿਅਰਥ ਹੀ ਕੱਲਰ ਨੂੰ ਸਿੰਜ ਰਿਹਾ ਹੈਂ ।

अरे भाई ! तुम्हारा जन्म बेकार ही जा रहा है, क्यों बंजर भूमि सींच रहा है।

Why do you irrigate the barren, alkaline soil? You are wasting your life away!

Guru Nanak Dev ji / Raag Basant Hindol / / Guru Granth Sahib ji - Ang 1171

ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥

काची ढहगि दिवाल काहे गचु लावहु ॥१॥ रहाउ ॥

Kaachee dhahagi divaal kaahe gachu laavahu ||1|| rahaau ||

(ਗਾਰੇ ਦੀ) ਕੱਚੀ ਕੰਧ (ਜ਼ਰੂਰ) ਢਹਿ ਜਾਇਗੀ (ਅੰਦਰਲੇ ਆਚਰਨ ਨੂੰ ਵਿਸਾਰ ਕੇ ਤੂੰ ਬਾਹਰ ਤੁਲਸੀ ਆਦਿਕ ਦੀ ਪੂਜਾ ਕਰ ਰਿਹਾ ਹੈਂ, ਤੂੰ ਤਾਂ ਗਾਰੇ ਦੀ ਕੱਚੀ ਕੰਧ ਉਤੇ) ਚੂਨੇ ਦਾ ਪਲਸਤਰ ਵਿਅਰਥ ਹੀ ਕਰ ਰਿਹਾ ਹੈਂ ॥੧॥ ਰਹਾਉ ॥

शरीर रूपी कच्ची दीवार नष्ट हो जाएगी, क्यों इस पर धार्मिक दिखावे का चूना लगा रहे हो॥१॥ रहाउ॥

This wall of mud is crumbling. Why bother to patch it with plaster? ||1|| Pause ||

Guru Nanak Dev ji / Raag Basant Hindol / / Guru Granth Sahib ji - Ang 1171


ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥

कर हरिहट माल टिंड परोवहु तिसु भीतरि मनु जोवहु ॥

Kar harihat maal tindd parovahu tisu bheetari manu jovahu ||

(ਕਿਸਾਨ ਆਪਣੀ ਪੈਲੀ ਦੇ ਕਿਆਰੇ ਸਿੰਜਣ ਵਾਸਤੇ ਖੂਹ ਨੂੰ ਘੜਮਾਲ੍ਹਦਾ ਹੈ, ਆਪਣੇ ਬਲਦ ਜੋਅ ਕੇ ਖੂਹ ਚਲਾਂਦਾ ਹੈ ਤੇ ਪਾਣੀ ਨਾਲ ਕਿਆਰੇ ਭਰਦਾ ਹੈ, ਇਸੇ ਤਰ੍ਹਾਂ ਹੇ ਬ੍ਰਾਹਮਣ!) ਹੱਥੀਂ ਸੇਵਾ ਕਰਨ ਨੂੰ ਹਰ੍ਹਟ ਤੇ ਹਰ੍ਹਟ ਦੀ ਮਾਲ੍ਹ ਤੇ ਉਸ ਮਾਲ੍ਹ ਵਿਚ ਟਿੰਡਾਂ ਜੋੜਨਾ ਬਣਾ ।

अपने हाथों से सेवा को कुएं से निकालने वाला रहट और उसकी माला और उसके भीतर मन को बैल बनाकर जोतने के लिए लगा दो।

Let your hands be the buckets, strung on the chain, and yoke the mind as the ox to pull it; draw the water up from the well.

Guru Nanak Dev ji / Raag Basant Hindol / / Guru Granth Sahib ji - Ang 1171

ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥

अम्रितु सिंचहु भरहु किआरे तउ माली के होवहु ॥२॥

Ammmritu sincchahu bharahu kiaare tau maalee ke hovahu ||2||

(ਹੱਥੀਂ ਸੇਵਾ ਵਾਲੇ ਘੜਮਾਲ੍ਹੇ ਖੂਹ) ਵਿਚ ਆਪਣਾ ਮਨ ਜੋਅ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਤੇ ਆਪਣੇ ਗਿਆਨ-ਇੰਦ੍ਰਿਆਂ ਦੇ ਕਿਆਰੇ ਇਸ ਨਾਮ-ਜਲ ਨਾਲ ਨਕਾਨਕ ਭਰ । ਤਦੋਂ ਹੀ ਤੂੰ ਇਸ ਜਗਤ-ਬਾਗ਼ ਦੇ ਪਾਲਣ-ਹਾਰ ਪ੍ਰਭੂ ਦਾ ਪਿਆਰਾ ਬਣੇਗਾ ॥੨॥

नाम रूपी अमृत जल से क्यारियों को सींचोगे तो ही ईश्वर रूपी बागबां के बनोगे॥२॥

Irrigate your fields with the Ambrosial Nectar, and you shall be owned by God the Gardener. ||2||

Guru Nanak Dev ji / Raag Basant Hindol / / Guru Granth Sahib ji - Ang 1171


ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥

कामु क्रोधु दुइ करहु बसोले गोडहु धरती भाई ॥

Kaamu krodhu dui karahu basole godahu dharatee bhaaee ||

(ਕਿਸਾਨ ਉੱਗੀ ਖੇਤੀ ਨੂੰ ਰੰਬੇ ਨਾਲ ਗੋਡੀ ਦੇਂਦਾ ਹੈ । ਫ਼ਸਲ ਦੇ ਹਰੇਕ ਬੂਟੇ ਨੂੰ ਪਿਆਰ ਨਾਲ ਸਾਂਭ ਕੇ ਬਚਾਈ ਜਾਂਦਾ ਹੈ, ਤੇ ਫ਼ਾਲਤੂ ਘਾਹ ਬੂਟ ਨਦੀਣ ਨੂੰ, ਮਾਨੋ, ਗੁੱਸੇ ਨਾਲ ਪੁੱਟ ਪੁੱਟ ਕੇ ਬਾਹਰ ਸੁੱਟਦਾ ਜਾਂਦਾ ਹੈ, ਤੂੰ ਭੀ) ਹੇ ਭਾਈ! ਆਪਣੇ ਸਰੀਰ-ਧਰਤੀ ਨੂੰ ਗੋਡ, ਪਿਆਰ ਅਤੇ ਗੁੱਸਾ ਇਹ ਦੋ ਰੰਬੇ ਬਣਾ (ਦੈਵੀ ਗੁਣਾਂ ਨੂੰ ਪਿਆਰ ਨਾਲ ਬਚਾਈ ਰੱਖ, ਵਿਕਾਰਾਂ ਨੂੰ ਗੁੱਸੇ ਨਾਲ ਜੜ੍ਹੋਂ ਪੁੱਟਦਾ ਜਾਹ) ।

हे भाई ! काम क्रोध को दो खुरपे बनाओ, इसका उपयोग करते हुए अवगुणों को निकालकर गुणों को धारण कर लो और शरीर रूपी भूमि में गुडाई करो।

Let sexual desire and anger be your two shovels, to dig up the dirt of your farm, O Siblings of Destiny.

Guru Nanak Dev ji / Raag Basant Hindol / / Guru Granth Sahib ji - Ang 1171

ਜਿਉ ਗੋਡਹੁ ਤਿਉ ਤੁਮ੍ਹ੍ਹ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥

जिउ गोडहु तिउ तुम्ह सुख पावहु किरतु न मेटिआ जाई ॥३॥

Jiu godahu tiu tumh sukh paavahu kiratu na metiaa jaaee ||3||

ਜਿਉਂ ਜਿਉਂ ਤੂੰ ਇਸ ਤਰ੍ਹਾਂ ਗੋਡੀ ਕਰੇਂਗਾ, ਤਿਉਂ ਤਿਉਂ ਆਤਮਕ ਸੁਖ ਮਾਣੇਂਗਾ । ਤੇਰੀ ਕੀਤੀ ਇਹ ਮੇਹਨਤ ਵਿਅਰਥ ਨਹੀਂ ਜਾਇਗੀ ॥੩॥

ज्यों ज्यों गुडाई करोगे (अवगुण-विकारों को निकालकर) त्यों त्यों तुम सुख प्राप्त करोगे। इस प्रकार तुम्हारी मेहनत बेकार नहीं जा सकती॥३॥

The more you dig, the more peace you shall find. Your past actions cannot be erased. ||3||

Guru Nanak Dev ji / Raag Basant Hindol / / Guru Granth Sahib ji - Ang 1171


ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥

बगुले ते फुनि हंसुला होवै जे तू करहि दइआला ॥

Bagule te phuni hanssulaa hovai je too karahi daiaalaa ||

ਹੇ ਪ੍ਰਭੂ! ਹੇ ਦਿਆਲ ਪ੍ਰਭੂ! ਜੇ ਤੂੰ ਮੇਹਰ ਕਰੇਂ ਤਾਂ (ਤੇਰੀ ਮੇਹਰ ਨਾਲ ਮਨੁੱਖ ਪਖੰਡੀ) ਬਗੁਲੇ ਤੋਂ ਸੋਹਣਾ ਹੰਸ ਬਣ ਸਕਦਾ ਹੈ ।

हे दयासागर ! यदि तू दया कर दे तो जीव बगुले से हंस बन जाता है।

The crane is again transformed into a swan, if You so will, O Merciful Lord.

Guru Nanak Dev ji / Raag Basant Hindol / / Guru Granth Sahib ji - Ang 1171

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥

प्रणवति नानकु दासनि दासा दइआ करहु दइआला ॥४॥१॥९॥

Pr(nn)avati naanaku daasani daasaa daiaa karahu daiaalaa ||4||1||9||

ਤੇਰੇ ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ (ਤੇ ਆਖਦਾ ਹੈ ਕਿ) ਹੇ ਦਿਆਲ ਪ੍ਰਭੂ! ਮੇਹਰ ਕਰ (ਤੇ ਬਗੁਲੇ ਤੋਂ ਹੰਸ ਕਰਨ ਵਾਲਾ ਆਪਣਾ ਨਾਮ ਬਖ਼ਸ਼) ॥੪॥੧॥੯॥

नानक दासों का दास मानते हुए विनती करता है कि हे दयालु ईश्वर ! हम पर अपनी दया करो॥४॥१॥६॥

Prays Nanak, the slave of Your slaves: O Merciful Lord, have mercy on me. ||4||1||9||

Guru Nanak Dev ji / Raag Basant Hindol / / Guru Granth Sahib ji - Ang 1171


ਬਸੰਤੁ ਮਹਲਾ ੧ ਹਿੰਡੋਲ ॥

बसंतु महला १ हिंडोल ॥

Basanttu mahalaa 1 hinddol ||

बसंतु महला १ हिंडोल॥

Basant, First Mehl, Hindol:

Guru Nanak Dev ji / Raag Basant Hindol / / Guru Granth Sahib ji - Ang 1171

ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥

साहुरड़ी वथु सभु किछु साझी पेवकड़ै धन वखे ॥

Saahura(rr)ee vathu sabhu kichhu saajhee pevaka(rr)ai dhan vakhe ||

ਆਤਮਕ ਜੀਵਨ ਦੀ ਦਾਤ ਜੋ ਪਤੀ-ਪ੍ਰਭੂ ਵਲੋਂ ਮਿਲੀ ਸੀ ਉਹ ਤਾਂ ਸਭਨਾਂ ਨਾਲ ਵੰਡੀ ਜਾ ਸਕਣ ਵਾਲੀ ਸੀ, ਪਰ ਜਗਤ-ਪੇਕੇ ਘਰ ਵਿਚ ਰਹਿੰਦਿਆਂ (ਮਾਇਆ ਦੇ ਮੋਹ ਦੇ ਪ੍ਰਭਾਵ ਹੇਠ) ਮੈਂ ਜੀਵ-ਇਸਤ੍ਰੀ ਵਿਤਕਰੇ ਹੀ ਸਿੱਖਦੀ ਰਹੀ ।

ससुराल से मिली सभी वस्तुएँ सबके लिए बराबर होती हैं, पर जीव रूपी स्त्री इहलोक में भिन्नता करती है।

In the House of the Husband Lord - in the world hereafter everything is jointly owned; but in this world - in the house of the soul-bride's parents the soul-bride owns them separately.

Guru Nanak Dev ji / Raag Basant Hindol / / Guru Granth Sahib ji - Ang 1171

ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥

आपि कुचजी दोसु न देऊ जाणा नाही रखे ॥१॥

Aapi kuchajee dosu na deu jaa(nn)aa naahee rakhe ||1||

ਮੈਂ ਆਪ ਹੀ ਕੁਚੱਜੀ ਰਹੀ (ਭਾਵ, ਮੈਂ ਸੋਹਣੀ ਜੀਵਨ-ਜੁਗਤਿ ਨਾਹ ਸਿੱਖੀ । ਇਸ ਕੁਚੱਜ ਵਿਚ ਦੁੱਖ ਸਹੇੜੇ ਹਨ, ਪਰ) ਮੈਂ ਕਿਸੇ ਹੋਰ ਉਤੇ (ਇਹਨਾਂ ਦੁੱਖਾਂ ਬਾਰੇ) ਕੋਈ ਦੋਸ ਨਹੀਂ ਲਾ ਸਕਦੀ । (ਪਤੀ-ਪ੍ਰਭੂ ਵਲੋਂ ਮਿਲੀ ਆਤਮਕ ਜੀਵਨ ਦੀ ਦਾਤ ਨੂੰ) ਸਾਂਭ ਕੇ ਰੱਖਣ ਦੀ ਮੈਨੂੰ ਜਾਚ ਨਹੀਂ ਆਈ ॥੧॥

वह स्वयं अच्छा काम नहीं करती, स्वयं को दोष नहीं देती और वस्तु को संभाल कर नहीं रखती॥१॥

She herself is ill-mannered; how can she blame anyone else? She does not know how to take care of these things. ||1||

Guru Nanak Dev ji / Raag Basant Hindol / / Guru Granth Sahib ji - Ang 1171


ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥

मेरे साहिबा हउ आपे भरमि भुलाणी ॥

Mere saahibaa hau aape bharami bhulaa(nn)ee ||

ਹੇ ਮੇਰੇ ਮਾਲਕ-ਪ੍ਰਭੂ! ਮੈਂ ਆਪ ਹੀ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਸਤੇ ਤੋਂ ਖੁੰਝੀ ਹੋਈ ਹਾਂ ।

हे मेरे मालिक ! मैं स्वयं ही भ्रम में भूली हुई हूँ,

O my Lord and Master, I am deluded by doubt.

Guru Nanak Dev ji / Raag Basant Hindol / / Guru Granth Sahib ji - Ang 1171

ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥

अखर लिखे सेई गावा अवर न जाणा बाणी ॥१॥ रहाउ ॥

Akhar likhe seee gaavaa avar na jaa(nn)aa baa(nn)ee ||1|| rahaau ||

(ਮਾਇਆ ਦੇ ਮੋਹ ਵਿਚ ਫਸ ਕੇ ਜਿਤਨੇ ਭੀ ਕਰਮ ਮੈਂ ਜਨਮਾਂ ਜਨਮਾਂਤਰਾਂ ਤੋਂ ਕਰਦੀ ਆ ਰਹੀ ਹਾਂ, ਉਹਨਾਂ ਦੇ ਜੋ) ਸੰਸਕਾਰ ਮੇਰੇ ਮਨ ਵਿਚ ਉੱਕਰੇ ਪਏ ਹਨ, ਮੈਂ ਉਹਨਾਂ ਨੂੰ ਹੀ ਗਾਂਦੀ ਚਲੀ ਜਾ ਰਹੀ ਹਾਂ (ਉਹਨਾਂ ਦੀ ਹੀ ਪ੍ਰੇਰਨਾ ਹੇਠ ਮੁੜ ਮੁੜ ਉਹੋ ਜਿਹੇ ਕਰਮ ਕਰਦੀ ਜਾ ਰਹੀ ਹਾਂ) ਮੈਂ (ਮਨ ਦੀ) ਕੋਈ ਘਾੜਤ (ਘੜਨੀ) ਨਹੀਂ ਜਾਣਦੀ ਹਾਂ (ਮੈਂ ਕੋਈ ਐਸੇ ਕੰਮ ਕਰਨੇ ਨਹੀਂ ਜਾਣਦੀ ਜਿਨ੍ਹਾਂ ਨਾਲ ਮੇਰੇ ਅੰਦਰੋਂ ਮਾਇਆ ਦੇ ਮੋਹ ਦੇ ਸੰਸਕਾਰ ਮੁੱਕ ਜਾਣ) ॥੧॥ ਰਹਾਉ ॥

जो भाग्य में लिखा है, वही गा रही हूँ, अन्य वाणी बोलना नहीं जानती॥१॥ रहाउ॥

I sing the Word which You have written; I do not know any other Word. ||1|| Pause ||

Guru Nanak Dev ji / Raag Basant Hindol / / Guru Granth Sahib ji - Ang 1171


ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥

कढि कसीदा पहिरहि चोली तां तुम्ह जाणहु नारी ॥

Kadhi kaseedaa pahirahi cholee taan tumh jaa(nn)ahu naaree ||

ਜੇਹੜੀਆਂ ਜੀਵ-ਇਸਤ੍ਰੀਆਂ ਸ਼ੁਭ ਗੁਣਾਂ ਦੇ ਸੋਹਣੇ ਚਿੱਤਰ (ਆਪਣੇ ਮਨ ਵਿਚ ਬਣਾ ਕੇ) ਪ੍ਰੇਮ ਦਾ ਪਟੋਲਾ ਪਹਿਨਦੀਆਂ ਹਨ ਉਹਨਾਂ ਨੂੰ ਹੀ ਸੁਚੱਜੀਆਂ ਇਸਤ੍ਰੀਆਂ ਸਮਝੋ ।

हे जीव रूपी नारी ! अगर हरिनाम रूपी कसीदे की कढाई का प्रेम रूपी परिधान धारण किया जाए तो ही तुम्हें सम्मान मिलेगा।

She alone is known as the Lord's bride, who embroiders her gown in the Name.

Guru Nanak Dev ji / Raag Basant Hindol / / Guru Granth Sahib ji - Ang 1171

ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥

जे घरु राखहि बुरा न चाखहि होवहि कंत पिआरी ॥२॥

Je gharu raakhahi buraa na chaakhahi hovahi kantt piaaree ||2||

ਜੇਹੜੀਆਂ ਇਸਤ੍ਰੀਆਂ ਆਪਣਾ (ਆਤਮਕ ਜੀਵਨ ਦਾ) ਘਰ ਸਾਂਭ ਕੇ ਰੱਖਦੀਆਂ ਹਨ ਕੋਈ ਵਿਕਾਰ ਕੋਈ ਭੈੜ ਨਹੀਂ ਚੱਖਦੀਆਂ (ਭਾਵ, ਜੋ ਮਾੜੇ ਰਸਾਂ ਵਿਚ ਪਰਵਿਰਤ ਨਹੀਂ ਹੁੰਦੀਆਂ) ਉਹ ਖਸਮ-ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ ॥੨॥

यदि इहलोक रूपी घर में अच्छाई को संभाल कर रखोगी और बुराई से दूर रहोगी तो ही प्रभु को प्यारी लगोगी॥२॥

She who preserves and protects the home of her own heart and does not taste of evil, shall be the Beloved of her Husband Lord. ||2||

Guru Nanak Dev ji / Raag Basant Hindol / / Guru Granth Sahib ji - Ang 1171


ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥

जे तूं पड़िआ पंडितु बीना दुइ अखर दुइ नावा ॥

Je toonn pa(rr)iaa pandditu beenaa dui akhar dui naavaa ||

ਜੇ ਤੂੰ ਸਚ ਮੁਚ ਪੜ੍ਹਿਆ-ਲਿਖਿਆ ਵਿਦਵਾਨ ਹੈਂ ਸਿਆਣਾ ਹੈਂ (ਤਾਂ ਇਹ ਗੱਲ ਪੱਕੀ ਤਰ੍ਹਾਂ ਸਮਝ ਲੈ ਕਿ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਪਾਣੀਆਂ ਵਿਚੋਂ ਪਾਰ ਲੰਘਾਣ ਲਈ) ਹਰਿ-ਨਾਮ ਹੀ ਬੇੜੀ ਹੈ ।

हे जीव ! अगर तू पढ़ा लिखा है, पण्डित एवं चतुर है तो भी हरि नाम रूपी दो अक्षर ही पार करवाने वाले हैं।

If you are a learned and wise religious scholar, then make a boat of the letters of the Lord's Name.

Guru Nanak Dev ji / Raag Basant Hindol / / Guru Granth Sahib ji - Ang 1171

ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥

प्रणवति नानकु एकु लंघाए जे करि सचि समावां ॥३॥२॥१०॥

Pr(nn)avati naanaku eku langghaae je kari sachi samaavaan ||3||2||10||

ਨਾਨਕ ਬੇਨਤੀ ਕਰਦਾ ਹੈ ਕਿ ਹਰਿ-ਨਾਮ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ਜੇ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਟਿਕਿਆ ਰਹਾਂ ॥੩॥੨॥੧੦॥

नानक विनती करते हैं कि यदि परम सत्य की स्तुति में लीन हो जाऊँ तो केवल वही संसार-सागर से लंघा सकता है॥३॥२॥ १०॥

Prays Nanak, the One Lord shall carry you across, if you merge in the True Lord. ||3||2||10||

Guru Nanak Dev ji / Raag Basant Hindol / / Guru Granth Sahib ji - Ang 1171


ਬਸੰਤੁ ਹਿੰਡੋਲ ਮਹਲਾ ੧ ॥

बसंतु हिंडोल महला १ ॥

Basanttu hinddol mahalaa 1 ||

बसंतु हिंडोल महला १॥

Basant Hindol, First Mehl:

Guru Nanak Dev ji / Raag Basant Hindol / / Guru Granth Sahib ji - Ang 1171

ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥

राजा बालकु नगरी काची दुसटा नालि पिआरो ॥

Raajaa baalaku nagaree kaachee dusataa naali piaaro ||

ਹੇ ਪੰਡਿਤ! (ਜੇ ਕੋਈ ਵਿਚਾਰ ਦੀ ਗੱਲ ਕਰਨੀ ਹੈ ਤਾਂ) ਇਹ ਸੋਚੋ ਕਿ (ਸਰੀਰ-ਨਗਰੀ ਉਤੇ) ਰਾਜ ਕਰਨ ਵਾਲਾ ਮਨ ਅੰਞਾਣ ਹੈ, ਇਹ ਸਰੀਰ-ਨਗਰ ਭੀ ਕੱਚਾ ਹੈ (ਬਾਹਰੋਂ ਵਿਕਾਰਾਂ ਦੇ ਹੱਲਿਆਂ ਦਾ ਟਾਕਰਾ ਕਰਨ-ਜੋਗਾ ਨਹੀਂ ਹੈ ਕਿਉਂਕਿ ਗਿਆਨ-ਇੰਦ੍ਰੇ ਕਮਜ਼ੋਰ ਹਨ) । (ਫਿਰ ਇਸ ਅੰਞਾਣ ਮਨ ਦਾ) ਪਿਆਰ ਭੀ ਕਾਮਾਦਿਕ ਭੈੜੇ ਸਾਥੀਆਂ ਨਾਲ ਹੀ ਹੈ ।

मन रूपो राजा छोटे से बच्चे की तरह नादान है, इसकी तन रूपी नगरी भी कच्ची है और काम, क्रोध, लोभ रूपी दुष्टों से प्रेम बना हुआ है।

The king is just a boy, and his city is vulnerable. He is in love with his wicked enemies.

Guru Nanak Dev ji / Raag Basant Hindol / / Guru Granth Sahib ji - Ang 1171

ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥

दुइ माई दुइ बापा पड़ीअहि पंडित करहु बीचारो ॥१॥

Dui maaee dui baapaa pa(rr)eeahi panddit karahu beechaaro ||1||

ਇਸ ਦੀਆਂ ਮਾਵਾਂ ਭੀ ਦੋ ਸੁਣੀਦੀਆਂ ਹਨ (ਬੁੱਧੀ ਅਤੇ ਅਵਿੱਦਿਆ), ਇਸ ਦੇ ਪਿਉ ਭੀ ਦੋ ਹੀ ਦੱਸੀਦੇ ਹਨ (ਪਰਮਾਤਮਾ ਅਤੇ ਮਾਇਆ-ਵੇੜ੍ਹਿਆ ਜੀਵਾਤਮਾ । ਆਮ ਤੌਰ ਤੇ ਇਹ ਅੰਞਾਣ ਮਨ ਅਵਿੱਦਿਆ ਅਤੇ ਮਾਇਆ-ਵੇੜ੍ਹੇ ਜੀਵਾਤਮਾ ਦੇ ਢਹੇ ਚੜ੍ਹਿਆ ਰਹਿੰਦਾ ਹੈ) ॥੧॥

इसकी दो माताएँ एवं दो पिता बतलाए जाते हैं, हे पण्डित जी ! इस बात पर चिंतन करो॥१॥

He reads of his two mothers and his two fathers; O Pandit, reflect on this. ||1||

Guru Nanak Dev ji / Raag Basant Hindol / / Guru Granth Sahib ji - Ang 1171


ਸੁਆਮੀ ਪੰਡਿਤਾ ਤੁਮ੍ਹ੍ਹ ਦੇਹੁ ਮਤੀ ॥

सुआमी पंडिता तुम्ह देहु मती ॥

Suaamee pandditaa tumh dehu matee ||

ਹੇ ਪੰਡਿਤ ਜੀ ਮਹਾਰਾਜ! ਤੁਸੀਂ ਤਾਂ ਹੋਰ ਹੋਰ ਤਰ੍ਹਾਂ ਦੀ ਸਿੱਖਿਆ ਦੇ ਰਹੋ ਹੋ,

हे पण्डित स्वामी ! तुम यह शिक्षा प्रदान करो कि

O Master Pandit, teach me about this.

Guru Nanak Dev ji / Raag Basant Hindol / / Guru Granth Sahib ji - Ang 1171

ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥

किन बिधि पावउ प्रानपती ॥१॥ रहाउ ॥

Kin bidhi paavau praanapatee ||1|| rahaau ||

(ਅਜੇਹੀ ਦਿੱਤੀ ਮੱਤ ਨਾਲ) ਮੈਂ ਆਪਣੇ ਪ੍ਰਾਣਾਂ ਦੇ ਮਾਲਕ ਪਰਮਾਤਮਾ ਨੂੰ ਕਿਵੇਂ ਮਿਲ ਸਕਦਾ ਹਾਂ? ॥੧॥ ਰਹਾਉ ॥

सच्चा परमेश्वर किस विधि से प्राप्त हो सकता है॥१॥ रहाउ॥

How can I obtain the Lord of life? ||1|| Pause ||

Guru Nanak Dev ji / Raag Basant Hindol / / Guru Granth Sahib ji - Ang 1171


ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥

भीतरि अगनि बनासपति मउली सागरु पंडै पाइआ ॥

Bheetari agani banaasapati maulee saagaru panddai paaiaa ||

ਸਰੀਰ ਦੇ ਅੰਦਰ ਵਿਕਾਰਾਂ ਦੀ ਅੱਗ (ਮਚੀ ਹੋਈ ਹੈ) ਜਵਾਨੀ ਭੀ ਲਹਿਰਾਂ ਲੈ ਰਹੀ ਹੈ (ਜਿਵੇਂ ਹਰੀ-ਭਰੀ ਬਨਸਪਤੀ ਦੇ ਅੰਦਰ ਅੱਗ ਲੁਕੀ ਰਹਿੰਦੀ ਹੈ), ਮਾਇਕ ਵਾਸਨਾਂ ਦਾ ਸਮੁੰਦਰ ਇਸ ਸਰੀਰ ਦੇ ਅੰਦਰ ਠਾਠਾਂ ਮਾਰ ਰਿਹਾ ਹੈ (ਮਾਨੋ, ਸਮੁੰਦਰ ਇਕ ਪਿੰਡ ਵਿਚ ਲੁਕਿਆ ਪਿਆ ਹੈ । ਸੋ, ਸਿੱਖਿਆ ਤਾਂ ਉਹ ਚਾਹੀਦੀ ਹੈ ਜੋ ਇਸ ਅੰਦਰਲੇ ਹੜ੍ਹ ਨੂੰ ਰੋਕ ਸਕੇ) ।

वनस्पति में अग्नि होने के बावजूद भी वह हरित रहती है और सागर बहुत बड़ा होकर भी अपनी सीमा पार नहीं करता, जैसे गठरी बांध दी गई हो।

There is fire within the plants which bloom; the ocean is tied into a bundle.

Guru Nanak Dev ji / Raag Basant Hindol / / Guru Granth Sahib ji - Ang 1171

ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥

चंदु सूरजु दुइ घर ही भीतरि ऐसा गिआनु न पाइआ ॥२॥

Chanddu sooraju dui ghar hee bheetari aisaa giaanu na paaiaa ||2||

(ਹੇ ਪੰਡਿਤ! ਤੂੰ ਤਾਂ ਹੋਰ ਹੋਰ ਕਿਸਮ ਦੀ ਮੱਤ ਦੇ ਰਿਹਾ ਹੈਂ, ਤੇਰੀ ਦਿੱਤੀ ਸਿੱਖਿਆ ਨਾਲ ਅੰਞਾਣ ਮਨ ਨੂੰ) ਇਹ ਸਮਝ ਨਹੀਂ ਆਉਂਦੀ ਕਿ ਸੀਤਲਤਾ (-ਸ਼ਾਂਤੀ) ਅਤੇ ਰੱਬੀ ਤੇਜ ਦੋਵੇਂ ਮਨੁੱਖਾ ਸਰੀਰ ਦੇ ਅੰਦਰ ਮੌਜੂਦ ਹਨ ॥੨॥

शान्ति रूपी चांद एवं क्रोध रूपी सूर्य दोनों ही एक घर में रहते हैं, ऐसा ज्ञान प्राप्त नहीं किया॥२॥

The sun and the moon dwell in the same home in the sky. You have not obtained this knowledge. ||2||

Guru Nanak Dev ji / Raag Basant Hindol / / Guru Granth Sahib ji - Ang 1171


ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥

राम रवंता जाणीऐ इक माई भोगु करेइ ॥

Raam ravanttaa jaa(nn)eeai ik maaee bhogu karei ||

ਉਹੀ ਮਨੁੱਖ ਪਰਮਾਤਮਾ ਦਾ ਸਿਮਰਨ ਕਰਦਾ ਸਮਝਿਆ ਜਾ ਸਕਦਾ ਹੈ ਜੋ (ਬੁੱਧੀ ਤੇ ਅਵਿੱਦਿਆ ਦੋ ਮਾਂਵਾਂ ਵਿਚੋਂ) ਇਕ ਮਾਂ (ਅਵਿੱਦਿਆ ਨੂੰ) ਮੁਕਾ ਦੇਵੇ ।

ईश्वर का उपासक वही माना जाता है, जो एक माई का भोग कर लेता है,

One who knows the All-pervading Lord, eats up the one mother - Maya.

Guru Nanak Dev ji / Raag Basant Hindol / / Guru Granth Sahib ji - Ang 1171

ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥

ता के लखण जाणीअहि खिमा धनु संग्रहेइ ॥३॥

Taa ke lakha(nn) jaa(nn)eeahi khimaa dhanu sanggrhei ||3||

(ਜੇਹੜਾ ਮਨੁੱਖ ਅਵਿੱਦਿਆ-ਮਾਂ ਨੂੰ ਮੁਕਾਂਦਾ ਹੈ) ਉਸ ਦੇ (ਰੋਜ਼ਾਨਾ ਜੀਵਨ ਦੇ) ਲੱਛਣ ਇਹ ਦਿੱਸਦੇ ਹਨ ਕਿ ਉਹ ਦੂਜਿਆਂ ਦੀ ਵਧੀਕੀ ਠੰਢੇ-ਜਿਗਰੇ ਸਹਾਰਨ ਦਾ ਆਤਮਕ ਧਨ (ਸਦਾ) ਇਕੱਠਾ ਕਰਦਾ ਹੈ ॥੩॥

उसके लक्षण यही माने जाते हैं कि वह क्षमाभावना रूपी धन संग्रह करता हो॥३॥

Know that the sign of such a person is that he gathers the wealth of compassion. ||3||

Guru Nanak Dev ji / Raag Basant Hindol / / Guru Granth Sahib ji - Ang 1171


ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥

कहिआ सुणहि न खाइआ मानहि तिन्हा ही सेती वासा ॥

Kahiaa su(nn)ahi na khaaiaa maanahi tinhaa hee setee vaasaa ||

(ਇਨਸਾਨੀ ਮਨ ਬੇ-ਵੱਸ ਹੈ) ਇਸ ਦਾ ਸੰਗ ਸਦਾ ਉਹਨਾਂ (ਗਿਆਨ-ਇੰਦ੍ਰਿਆਂ) ਨਾਲ ਰਹਿੰਦਾ ਹੈ ਜੋ ਕੋਈ ਸਿੱਖਿਆ ਸੁਣਦੇ ਹੀ ਨਹੀਂ ਹਨ ਅਤੇ ਜੋ ਵਿਸ਼ੇ-ਵਿਕਾਰਾਂ ਵਲੋਂ ਕਦੇ ਰੱਜਦੇ ਭੀ ਨਹੀਂ ਹਨ ।

मनुष्य का लाचार मन इन इन्द्रियों के संग रहता है, जिनको उपदेश दिया जाए तो ध्यान नहीं देती और जितनी भी तृप्ति करवाई जाए, एहसानमंद नहीं होती।

The mind lives with those who do not listen, and do not admit what they eat.

Guru Nanak Dev ji / Raag Basant Hindol / / Guru Granth Sahib ji - Ang 1171

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥

प्रणवति नानकु दासनि दासा खिनु तोला खिनु मासा ॥४॥३॥११॥

Pr(nn)avati naanaku daasani daasaa khinu tolaa khinu maasaa ||4||3||11||

(ਹੇ ਪ੍ਰਭੂ! ਤੇਰੇ) ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ (ਇਹੀ ਕਾਰਨ ਹੈ ਕਿ ਇਹ ਮਨ) ਕਦੇ ਤੋਲਾ ਹੋ ਜਾਂਦਾ ਹੈ, ਕਦੇ ਮਾਸਾ ਰਹਿ ਜਾਂਦਾ ਹੈ (ਕਦੇ ਮੁਕਾਬਲਾ ਕਰਨ ਦੀ ਹਿੰਮਤ ਕਰਦਾ ਹੈ ਤੇ ਕਦੇ ਘਬਰਾ ਜਾਂਦਾ ਹੈ) ॥੪॥੩॥੧੧॥

गुरु नानक स्वयं को दासों का दास मानते हुए विनय करते हैं कि मन पल में ही बड़ा हो जाता है और पल में ही छोटा हो जाता है॥४॥ ३॥ ११॥

Prays Nanak, the slave of the Lord's slave: one instant the mind is huge, and the next instant, it is tiny. ||4||3||11||

Guru Nanak Dev ji / Raag Basant Hindol / / Guru Granth Sahib ji - Ang 1171


ਬਸੰਤੁ ਹਿੰਡੋਲ ਮਹਲਾ ੧ ॥

बसंतु हिंडोल महला १ ॥

Basanttu hinddol mahalaa 1 ||

बसंतु हिंडोल महला १॥

Basant Hindol, First Mehl:

Guru Nanak Dev ji / Raag Basant Hindol / / Guru Granth Sahib ji - Ang 1171

ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥

साचा साहु गुरू सुखदाता हरि मेले भुख गवाए ॥

Saachaa saahu guroo sukhadaataa hari mele bhukh gavaae ||

ਗੁਰੂ ਐਸਾ ਸ਼ਾਹ ਹੈ ਜਿਸ ਦੇ ਪਾਸ ਪ੍ਰਭੂ ਦੇ ਨਾਮ ਦਾ ਧਨ ਸਦਾ ਹੀ ਟਿਕਿਆ ਰਹਿੰਦਾ ਹੈ, (ਇਸ ਵਾਸਤੇ) ਗੁਰੂ ਸੁਖ ਦੇਣ ਦੇ ਸਮਰੱਥ ਹੈ, ਗੁਰੂ ਪ੍ਰਭੂ ਨਾਲ ਮਿਲਾ ਦੇਂਦਾ ਹੈ, ਤੇ ਮਾਇਆ ਇਕੱਠੀ ਕਰਨ ਦੀ ਭੁੱਖ ਮਨੁੱਖ ਦੇ ਮਨ ਵਿਚੋਂ ਕੱਢ ਦੇਂਦਾ ਹੈ ।

गुरु सच्चा शाह है, सुख प्रदान करने वाला है। वह हर लालसा को दूर कर परमात्मा से मिला देता है।

The Guru is the True Banker, the Giver of peace; He unites the mortal with the Lord, and satisfies his hunger.

Guru Nanak Dev ji / Raag Basant Hindol / / Guru Granth Sahib ji - Ang 1171

ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥

करि किरपा हरि भगति द्रिड़ाए अनदिनु हरि गुण गाए ॥१॥

Kari kirapaa hari bhagati dri(rr)aae anadinu hari gu(nn) gaae ||1||

ਗੁਰੂ ਮੇਹਰ ਕਰ ਕੇ (ਸਰਨ ਆਏ ਸਿੱਖ ਦੇ ਮਨ ਵਿਚ) ਪ੍ਰਭੂ ਨੂੰ ਮਿਲਣ ਦੀ ਤਾਂਘ ਪੱਕੀ ਕਰ ਦੇਂਦਾ ਹੈ (ਕਿਉਂਕਿ ਗੁਰੂ ਆਪ) ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ (ਆਪਣੀ ਸੁਰਤ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਟਿਕਾਈ ਰੱਖਦਾ ਹੈ) ॥੧॥

वह कृपा करके परमात्मा की भक्ति करवाता है और हर समय परमात्मा के ही गुण गाता है॥१॥

Granting His Grace, He implants devotional worship of the Lord within; and then night and day, we sing the Glorious Praises of the Lord. ||1||

Guru Nanak Dev ji / Raag Basant Hindol / / Guru Granth Sahib ji - Ang 1171


ਮਤ ਭੂਲਹਿ ਰੇ ਮਨ ਚੇਤਿ ਹਰੀ ॥

मत भूलहि रे मन चेति हरी ॥

Mat bhoolahi re man cheti haree ||

ਹੇ (ਮੇਰੇ) ਮਨ! ਪਰਮਾਤਮਾ ਨੂੰ (ਸਦਾ) ਚੇਤੇ ਰੱਖ ।

हे मन ! परमात्मा का स्मरण करो, उसे मत भुलाओ।

O my mind, do not forget the Lord; keep Him in your consciousness.

Guru Nanak Dev ji / Raag Basant Hindol / / Guru Granth Sahib ji - Ang 1171

ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥

बिनु गुर मुकति नाही त्रै लोई गुरमुखि पाईऐ नामु हरी ॥१॥ रहाउ ॥

Binu gur mukati naahee trai loee guramukhi paaeeai naamu haree ||1|| rahaau ||

(ਵੇਖੀਂ, ਮਾਇਆ ਦੀ ਭੁੱਖ ਵਿਚ ਫਸ ਕੇ) ਕਿਤੇ (ਉਸ ਨੂੰ) ਭੁਲਾ ਨਾ ਦੇਈਂ । (ਪਰ) ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ ਮਿਲਦਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਮਾਇਆ ਦੀ ਭੁੱਖ ਤੋਂ ਖ਼ਲਾਸੀ ਨਹੀਂ ਹੋ ਸਕਦੀ (ਭਾਵੇਂ) ਤਿੰਨਾਂ ਲੋਕਾਂ ਵਿਚ ਹੀ (ਦੌੜ-ਭੱਜ ਕਰ ਕੇ ਵੇਖ ਲੈ), (ਇਸ ਵਾਸਤੇ, ਹੇ ਮਨ! ਗੁਰੂ ਦਾ ਪੱਲਾ ਫੜ) ॥੧॥ ਰਹਾਉ ॥

गुरु के बिना तीनों लोकों में मुक्ति नहीं हो सकती और प्रभु का नाम गुरु से ही प्राप्त होता है॥१॥ रहाउ॥

Without the Guru, no one is liberated anywhere in the three worlds. The Gurmukh obtains the Lord's Name. ||1|| Pause ||

Guru Nanak Dev ji / Raag Basant Hindol / / Guru Granth Sahib ji - Ang 1171


ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥

बिनु भगती नही सतिगुरु पाईऐ बिनु भागा नही भगति हरी ॥

Binu bhagatee nahee satiguru paaeeai binu bhaagaa nahee bhagati haree ||

ਦਿਲੀ ਖਿੱਚ ਤੋਂ ਬਿਨਾ ਸਤਿਗੁਰੂ ਭੀ ਨਹੀਂ ਮਿਲਦਾ (ਭਾਵ, ਗੁਰੂ ਦੀ ਕਦਰ ਨਹੀਂ ਪਾ ਸਕੀਦੀ), ਤੇ ਭਾਗਾਂ ਤੋਂ ਬਿਨਾ (ਪਿਛਲੇ ਸੰਸਕਾਰਾਂ ਦੀ ਰਾਸਿ-ਪੂੰਜੀ ਤੋਂ ਬਿਨਾ) ਪ੍ਰਭੂ ਨੂੰ ਮਿਲਣ ਦੀ ਤਾਂਘ (ਮਨ ਵਿਚ) ਨਹੀਂ ਉਪਜਦੀ ।

भक्ति के बिना सतगुरु प्राप्त नहीं होता और भाग्य के बिना ईश्वर की भक्ति भी नहीं हो सकती।

Without devotional worship, the True Guru is not obtained. Without good destiny, devotional worship of the Lord is not obtained.

Guru Nanak Dev ji / Raag Basant Hindol / / Guru Granth Sahib ji - Ang 1171

ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥

बिनु भागा सतसंगु न पाईऐ करमि मिलै हरि नामु हरी ॥२॥

Binu bhaagaa satasanggu na paaeeai karami milai hari naamu haree ||2||

(ਪਿਛਲੇ ਸੰਸਕਾਰਾਂ ਦੀ ਰਾਸਿ-ਪੂੰਜੀ ਵਾਲੇ) ਭਾਗਾਂ ਤੋਂ ਬਿਨਾ ਗੁਰਮੁਖਾਂ ਦੀ ਸੰਗਤ ਨਹੀਂ ਮਿਲਦੀ (ਭਾਵ, ਸਤਸੰਗ ਦੀ ਕਦਰ ਨਹੀਂ ਪੈ ਸਕਦੀ), ਪ੍ਰਭੂ ਦੀ ਆਪਣੀ ਮੇਹਰ ਨਾਲ ਹੀ ਉਸ ਦਾ ਨਾਮ ਪ੍ਰਾਪਤ ਹੁੰਦਾ ਹੈ ॥੨॥

भाग्य के बिना सत्संग भी प्राप्त नहीं होता और परमात्मा का नाम प्रारब्ध से ही मिलता है।॥२॥

Without good destiny, the Sat Sangat, the True Congregation, is not obtained. By the grace of one's good karma, the Lord's Name is received. ||2||

Guru Nanak Dev ji / Raag Basant Hindol / / Guru Granth Sahib ji - Ang 1171


ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥

घटि घटि गुपतु उपाए वेखै परगटु गुरमुखि संत जना ॥

Ghati ghati gupatu upaae vekhai paragatu guramukhi santt janaa ||

ਜੇਹੜਾ ਪ੍ਰਭੂ ਆਪ ਸਾਰੀ ਸ੍ਰਿਸ਼ਟੀ ਪੈਦਾ ਕਰਦਾ ਹੈ ਤੇ ਉਸ ਦੀ ਸੰਭਾਲ ਕਰਦਾ ਹੈ, ਉਹ ਹਰੇਕ ਸਰੀਰ ਵਿਚ ਲੁਕਿਆ ਬੈਠਾ ਹੈ, ਗੁਰੂ ਦੀ ਸਰਨ ਪੈਣ ਵਾਲੇ ਸੰਤ ਜਨਾਂ ਨੂੰ ਉਹ ਹਰ ਥਾਂ ਪ੍ਰਤੱਖ ਦਿੱਸਣ ਲੱਗ ਪੈਂਦਾ ਹੈ ।

संसार को उत्पन्न एवं देखभाल करने वाला प्रभु घट घट में गुप्त रूप से व्याप्त है, वह गुरमुख भक्तजनों के सन्मुख प्रगट हो जाता है।

In each and every heart, the Lord is hidden; He creates and watches over all. He reveals Himself in the humble, Saintly Gurmukhs.

Guru Nanak Dev ji / Raag Basant Hindol / / Guru Granth Sahib ji - Ang 1171

ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥

हरि हरि करहि सु हरि रंगि भीने हरि जलु अम्रित नामु मना ॥३॥

Hari hari karahi su hari ranggi bheene hari jalu ammmrit naamu manaa ||3||

ਉਹ ਸੰਤ ਜਨ ਸਦਾ ਪ੍ਰਭੂ ਦਾ ਨਾਮ ਜਪਦੇ ਹਨ, ਤੇ ਉਸ ਦੇ ਪਿਆਰ-ਰੰਗ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਮਨ ਵਿਚ ਪ੍ਰਭੂ ਦਾ ਆਤਮਕ ਜ਼ਿੰਦਗੀ ਦੇਣ ਵਾਲਾ ਨਾਮ-ਜਲ ਸਦਾ ਵੱਸਦਾ ਰਹਿੰਦਾ ਹੈ ॥੩॥

जो ईश्वर का भजन करते हैं, उसके रंग में ही निमग्न रहते हैं उनके मन में हरिनामामृत ही बसा रहता है।॥३॥

Those who chant the Name of the Lord, Har, Har, are drenched with the Lord's Love. Their minds are drenched with the Ambrosial Water of the Naam, the Name of the Lord. ||3||

Guru Nanak Dev ji / Raag Basant Hindol / / Guru Granth Sahib ji - Ang 1171Download SGGS PDF Daily Updates ADVERTISE HERE