ANG 1234, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥

जनम जनम के किलविख भउ भंजन गुरमुखि एको डीठा ॥१॥ रहाउ ॥

Janam janam ke kilavikh bhau bhanjjan guramukhi eko deethaa ||1|| rahaau ||

ਉਹ ਮਨੁੱਖ ਅਨੇਕਾਂ ਜਨਮਾਂ ਦੇ ਪਾਪ ਅਤੇ ਡਰ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ (ਹਰ ਥਾਂ) ਵੇਖਦਾ ਹੈ ॥੧॥ ਰਹਾਉ ॥

यह जन्म-जन्म के पाप एवं भय को नाश करने वाला है और गुरु के माध्यम से दर्शन होते हैं।॥१॥रहाउ॥।

It is the Destroyer of the sins, the guilt and fears of countless incarnations; the Gurmukh sees the One Lord. ||1|| Pause ||

Guru Amardas ji / Raag Sarang / Ashtpadiyan / Guru Granth Sahib ji - Ang 1234


ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥

कोटि कोटंतर के पाप बिनासन हरि साचा मनि भाइआ ॥

Koti kotanttar ke paap binaasan hari saachaa mani bhaaiaa ||

ਉਸ ਨੂੰ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਕਰਨ ਵਾਲਾ ਸਦਾ-ਥਿਰ ਪ੍ਰਭੂ ਹੀ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ ।

करोड़ों जन्मों के पापों को खत्म करने वाला सच्चा प्रभु ही मेरे मन को भाया है।

Millions upon millions of sins are erased, when the mind comes to love the True Lord.

Guru Amardas ji / Raag Sarang / Ashtpadiyan / Guru Granth Sahib ji - Ang 1234

ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

हरि बिनु अवरु न सूझै दूजा सतिगुरि एकु बुझाइआ ॥१॥

Hari binu avaru na soojhai doojaa satiguri eku bujhaaiaa ||1||

(ਜਿਸ ਮਨੁੱਖ ਨੂੰ) ਸਤਿਗੁਰੂ ਨੇ ਇਕ ਪਰਮਾਤਮਾ ਦੀ ਸਮਝ ਬਖ਼ਸ਼ ਦਿੱਤੀ, ਉਸ ਨੂੰ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ (ਕਿਤੇ ਵੱਸਦਾ) ਨਹੀਂ ਸੁੱਝਦਾ ॥੧॥

सच्चे गुरु ने एक भेद बता दिया है, जिससे प्रभु बिना अन्य कोई नहीं सूझता ॥१॥

I do not know any other, except the Lord; the True Guru has revealed the One Lord to me. ||1||

Guru Amardas ji / Raag Sarang / Ashtpadiyan / Guru Granth Sahib ji - Ang 1234


ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥

प्रेम पदारथु जिन घटि वसिआ सहजे रहे समाई ॥

Prem padaarathu jin ghati vasiaa sahaje rahe samaaee ||

ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ (ਪ੍ਰਭੂ ਦਾ) ਅਮੋਲਕ ਪ੍ਰੇਮ ਆ ਵੱਸਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿੱਕੇ ਰਹਿੰਦੇ ਹਨ ।

जिनके दिल में प्रेम बस गया है, वे सुख-शान्ति में लीन रहते हैं।

Those whose hearts are filled with the wealth of the Lord's Love, remain intuitively absorbed in Him.

Guru Amardas ji / Raag Sarang / Ashtpadiyan / Guru Granth Sahib ji - Ang 1234

ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥

सबदि रते से रंगि चलूले राते सहजि सुभाई ॥२॥

Sabadi rate se ranggi chaloole raate sahaji subhaaee ||2||

ਗੁਰੂ ਦੇ ਸ਼ਬਦ-ਰੰਗ ਵਿਚ ਗੂੜ੍ਹੇ ਰੰਗੇ ਹੋਏ ਉਹ ਮਨੁੱਖ ਆਤਮਕ ਅਡੋਲਤਾ ਅਤੇ ਪ੍ਰੇਮ ਵਿਚ ਰੰਗੇ ਰਹਿੰਦੇ ਹਨ ॥੨॥

प्रभु-शब्द में लीन होने वाले जिज्ञासुओं को प्रेम चढ़ा रहता है और सहज स्वाभाविक ही रत रहते हैं।॥२॥

Imbued with the Shabad, they are dyed in the deep crimson color of His Love. They are imbued with the Lord's celestial peace and poise. ||2||

Guru Amardas ji / Raag Sarang / Ashtpadiyan / Guru Granth Sahib ji - Ang 1234


ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥

रसना सबदु वीचारि रसि राती लाल भई रंगु लाई ॥

Rasanaa sabadu veechaari rasi raatee laal bhaee ranggu laaee ||

ਗੁਰੂ ਦਾ ਸ਼ਬਦ ਮਨ ਵਿਚ ਵਸਾ ਕੇ ਜਿਸ ਮਨੁੱਖ ਦੀ ਜੀਭ ਨਾਮ ਦੇ ਸੁਆਦ ਵਿਚ ਗਿੱਝ ਜਾਂਦੀ ਹੈ, ਨਾਮ-ਰੰਗ ਲਾ ਕੇ ਗੂੜ੍ਹੀ ਰੰਗੀ ਜਾਂਦੀ ਹੈ,

मेरी जिव्हा ने शब्द का विचार किया और उसी के रस में रंगकर लाल हो गई है।

Contemplating the Shabad, the tongue is imbued with joy; embracing His Love, it is dyed a deep crimson.

Guru Amardas ji / Raag Sarang / Ashtpadiyan / Guru Granth Sahib ji - Ang 1234

ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥

राम नामु निहकेवलु जाणिआ मनु त्रिपतिआ सांति आई ॥३॥

Raam naamu nihakevalu jaa(nn)iaa manu tripatiaa saanti aaee ||3||

ਉਹ ਮਨੁੱਖ ਸੁੱਧ-ਸਰੂਪ ਹਰੀ ਦੇ ਨਾਮ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਉਸ ਦਾ ਮਨ (ਮਾਇਆ ਵੱਲੋਂ) ਰੱਜ ਜਾਂਦਾ ਹੈ, ਉਸ ਦੇ ਅੰਦਰ ਸ਼ਾਂਤੀ ਪੈਦਾ ਹੋ ਜਾਂਦੀ ਹੈ ॥੩॥

राम नाम के भेद को जानकर मन तृप्त हो गया है और शान्ति प्राप्त हो गई है॥३॥

I have come to know the Name of the Pure Detached Lord; my mind is satisfied and comforted. ||3||

Guru Amardas ji / Raag Sarang / Ashtpadiyan / Guru Granth Sahib ji - Ang 1234


ਪੰਡਿਤ ਪੜ੍ਹ੍ਹਿ ਪੜ੍ਹ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥

पंडित पड़्हि पड़्हि मोनी सभि थाके भ्रमि भेख थके भेखधारी ॥

Panddit pa(rr)hi pa(rr)hi monee sabhi thaake bhrmi bhekh thake bhekhadhaaree ||

ਪਰ, ਪੰਡਿਤ ਲੋਕ (ਵੇਦ ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਜਾਂਦੇ ਹਨ, ਸਮਾਧੀਆਂ ਲਾਣ ਵਾਲੇ (ਸਮਾਧੀਆਂ ਲਾ ਲਾ ਕੇ) ਥੱਕ ਜਾਂਦੇ ਹਨ, ਭੇਖਧਾਰੀ ਮਨੁੱਖ ਧਾਰਮਿਕ ਭੇਖਾਂ ਵਿਚ ਹੀ ਭਟਕ ਭਟਕ ਕੇ ਥੱਕ ਜਾਂਦੇ ਹਨ (ਉਹਨਾਂ ਨੂੰ ਹਰਿ-ਨਾਮ ਦੀ ਦਾਤ ਪ੍ਰਾਪਤੀ ਨਹੀਂ ਹੁੰਦੀ) ।

पण्डित ग्रंथों का पाठ-पठन कर एवं मोनधारी मोन धारण कर थक गए हैं। वेषाडम्बरी लोग वेष धारण कर थक गए हैं।

The Pandits, the religious scholars, read and study, and all the silent sages have grown weary; they have grown weary of wearing their religious robes and wandering all around.

Guru Amardas ji / Raag Sarang / Ashtpadiyan / Guru Granth Sahib ji - Ang 1234

ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥

गुर परसादि निरंजनु पाइआ साचै सबदि वीचारी ॥४॥

Gur parasaadi niranjjanu paaiaa saachai sabadi veechaaree ||4||

ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਪ੍ਰਭੂ ਦੇ ਸ਼ਬਦ ਵਿਚ ਸੁਰਤ ਜੋੜਦਾ ਹੈ ਉਹ ਮਨੁੱਖ ਨਿਰਲੇਪ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦਾ ਹੈ ॥੪॥

उस निरंकार की प्राप्ति तो गुरु की कृपा एवं सच्चे शब्द का चिन्तन करने से ही होती है॥ ४ ॥

By Guru's Grace, I have found the Immaculate Lord; I contemplate the True Word of the Shabad. ||4||

Guru Amardas ji / Raag Sarang / Ashtpadiyan / Guru Granth Sahib ji - Ang 1234


ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥

आवा गउणु निवारि सचि राते साच सबदु मनि भाइआ ॥

Aavaa gau(nn)u nivaari sachi raate saach sabadu mani bhaaiaa ||

ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲਾ ਗੁਰ-ਸ਼ਬਦ ਮਨ ਵਿਚ ਪਿਆਰਾ ਲਗਦਾ ਹੈ, ਉਹ (ਗੁਰ-ਸ਼ਬਦ ਦੀ ਬਰਕਤਿ ਨਾਲ) ਜਨਮ ਮਰਨ ਦਾ ਗੇੜ ਮਿਟਾ ਕੇ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਰਹਿੰਦੇ ਹਨ ।

जिनके मन को सच्चा शब्द अच्छा लगा है, वे आवागमन का निवारण कर सत्य में लीन हो गए हैं।

My coming and going in reincarnation is ended, and I am imbued with Truth; the True Word of the Shabad is pleasing to my mind.

Guru Amardas ji / Raag Sarang / Ashtpadiyan / Guru Granth Sahib ji - Ang 1234

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥

सतिगुरु सेवि सदा सुखु पाईऐ जिनि विचहु आपु गवाइआ ॥५॥

Satiguru sevi sadaa sukhu paaeeai jini vichahu aapu gavaaiaa ||5||

ਜਿਸ (ਗੁਰੂ) ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ ਹੋਇਆ ਹੈ, ਉਸ ਗੁਰੂ ਦੀ ਸਰਨ ਪੈ ਕੇ (ਹੀ) ਸਦਾ ਆਤਮਕ ਆਨੰਦ ਮਾਣੀਦਾ ਹੈ ॥੫॥

जिन्होंने अहम्-भावना को दूर करके सच्चे गुरु की सेवा की है, उनको सदा सुख प्राप्त हुआ है॥५॥

Serving the True Guru, eternal peace is found, and self-conceit is eliminated from within. ||5||

Guru Amardas ji / Raag Sarang / Ashtpadiyan / Guru Granth Sahib ji - Ang 1234


ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥

साचै सबदि सहज धुनि उपजै मनि साचै लिव लाई ॥

Saachai sabadi sahaj dhuni upajai mani saachai liv laaee ||

ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ) ਆਪਣੇ ਮਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਸੁਰਤ ਜੋੜੀ ਰਖਦਾ ਹੈ, (ਉਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ ।

सच्चे शब्द से मन में ध्वनि उत्पन्न होती है, जिससे प्रभु में लगन लग जाती है।

Through the True Word of the Shabad, the celestial melody wells up, and the mind is lovingly focused on the True Lord.

Guru Amardas ji / Raag Sarang / Ashtpadiyan / Guru Granth Sahib ji - Ang 1234

ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥

अगम अगोचरु नामु निरंजनु गुरमुखि मंनि वसाई ॥६॥

Agam agocharu naamu niranjjanu guramukhi manni vasaaee ||6||

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਅਪਹੁੰਚ ਅਗੋਚਰ ਅਤੇ ਨਿਰਲੇਪ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ॥੬॥

अगम्य, मन-वाणी से परे, पावन हरिनाम गुरु मन में बसा देता है॥६॥

The Immaculate Naam, the Name of the Inaccessible and Unfathomable Lord, abides in the mind of the Gurmukh. ||6||

Guru Amardas ji / Raag Sarang / Ashtpadiyan / Guru Granth Sahib ji - Ang 1234


ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥

एकस महि सभु जगतो वरतै विरला एकु पछाणै ॥

Ekas mahi sabhu jagato varatai viralaa eku pachhaa(nn)ai ||

(ਗੁਰੂ ਦੇ ਸਨਮੁਖ ਰਹਿਣ ਵਾਲਾ ਹੀ) ਕੋਈ ਵਿਰਲਾ ਮਨੁੱਖ ਇਕ ਪਰਮਾਤਮਾ ਨਾਲ ਸਾਂਝ ਪਾਂਦਾ ਹੈ (ਤੇ, ਇਹ ਸਮਝਦਾ ਹੈ ਕਿ) ਸਾਰਾ ਸੰਸਾਰ ਇਕ ਪਰਮਾਤਮਾ (ਦੇ ਹੁਕਮ) ਵਿਚ ਹੀ ਕਾਰ ਚਲਾ ਰਿਹਾ ਹੈ ।

कोई विरला ही इस रहस्य को जानता है कि एक ईश्वर ही समूचे जगत में कार्यशील है।

The whole world is contained in the One Lord. How rare are those who understand the One Lord.

Guru Amardas ji / Raag Sarang / Ashtpadiyan / Guru Granth Sahib ji - Ang 1234

ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

सबदि मरै ता सभु किछु सूझै अनदिनु एको जाणै ॥७॥

Sabadi marai taa sabhu kichhu soojhai anadinu eko jaa(nn)ai ||7||

ਜਦੋਂ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਤਦੋਂ ਉਸ ਨੂੰ (ਇਹ) ਸਾਰੀ ਸੂਝ ਆ ਜਾਂਦੀ ਹੈ, ਤਦੋਂ ਉਹ ਹਰ ਵੇਲੇ ਸਿਰਫ਼ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ॥੭॥

शब्द द्वारा मन की वासनाओं को मारकर मनुष्य को पूर्ण जानकारी हो जाती है और वह एक परमेश्वर की सत्ता को मानता है॥७॥

One who dies in the Shabad comes to know everything; night and day, he realizes the One Lord. ||7||

Guru Amardas ji / Raag Sarang / Ashtpadiyan / Guru Granth Sahib ji - Ang 1234


ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥

जिस नो नदरि करे सोई जनु बूझै होरु कहणा कथनु न जाई ॥

Jis no nadari kare soee janu boojhai horu kaha(nn)aa kathanu na jaaee ||

ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਉਹੀ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ (ਪ੍ਰਭੂ ਦੀ ਮਿਹਰ ਤੋਂ ਬਿਨਾ ਕੋਈ) ਹੋਰ (ਰਸਤਾ) ਦੱਸਿਆ ਨਹੀਂ ਜਾ ਸਕਦਾ ।

वही समझता है, जिस पर कृपा-दृष्टि करता है, कोई अन्य कथन नहीं कर सकता।

That humble being, upon whom the Lord casts His Glance of Grace, understands. Nothing else can be said.

Guru Amardas ji / Raag Sarang / Ashtpadiyan / Guru Granth Sahib ji - Ang 1234

ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

नानक नामि रते सदा बैरागी एक सबदि लिव लाई ॥८॥२॥

Naanak naami rate sadaa bairaagee ek sabadi liv laaee ||8||2||

ਹੇ ਨਾਨਕ! (ਹਰੀ ਦੀ ਕਿਰਪਾ ਨਾਲ ਹੀ) ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਸੁਰਤ ਜੋੜ ਕੇ ਹਰਿ-ਨਾਮ ਵਿਚ ਮਗਨ ਰਹਿਣ ਵਾਲੇ ਮਨੁੱਖ (ਦੁਨੀਆ ਦੇ ਮੋਹ ਵਲੋਂ) ਸਦਾ ਨਿਰਲੇਪ ਰਹਿੰਦੇ ਹਨ ॥੮॥੨॥

गुरु नानक का मत है कि हरिनाम में लीन रहने वाले सदा वैरागी बने रहते हैं और उनकी केवल प्रभु शब्द में ही लगन लगी रहती है॥८॥२॥

O Nanak, those who are imbued with the Naam are forever detached from the world; they are lovingly attuned to the One Word of the Shabad. ||8||2||

Guru Amardas ji / Raag Sarang / Ashtpadiyan / Guru Granth Sahib ji - Ang 1234


ਸਾਰਗ ਮਹਲਾ ੩ ॥

सारग महला ३ ॥

Saarag mahalaa 3 ||

सारग महला ३ ॥

Saarang, Third Mehl:

Guru Amardas ji / Raag Sarang / Ashtpadiyan / Guru Granth Sahib ji - Ang 1234

ਮਨ ਮੇਰੇ ਹਰਿ ਕੀ ਅਕਥ ਕਹਾਣੀ ॥

मन मेरे हरि की अकथ कहाणी ॥

Man mere hari kee akath kahaa(nn)ee ||

ਹੇ ਮੇਰੇ ਮਨ! ਪ੍ਰਭੂ ਦੀ ਕਦੇ ਨਾਹ ਮੁੱਕ ਸਕਣ ਵਾਲੀ ਸਿਫ਼ਤ-ਸਾਲਾਹ (ਦੀ ਦਾਤਿ)

हे मेरे मन ! हरि की कथा अकथनीय है।

O my mind, the Speech of the Lord is unspoken.

Guru Amardas ji / Raag Sarang / Ashtpadiyan / Guru Granth Sahib ji - Ang 1234

ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥

हरि नदरि करे सोई जनु पाए गुरमुखि विरलै जाणी ॥१॥ रहाउ ॥

Hari nadari kare soee janu paae guramukhi viralai jaa(nn)ee ||1|| rahaau ||

ਉਹੀ ਮਨੁੱਖ ਹਾਸਲ ਕਰਦਾ ਹੈ, ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਕਿਰਪਾ ਕਰਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ (ਇਸ ਦੀ) ਕਦਰ ਸਮਝੀ ਹੈ ॥੧॥ ਰਹਾਉ ॥

जिस पर परमेश्वर कृपा करता है, वही भक्त गुरु द्वारा इस कथा का भेद जानता है॥१॥रहाउ॥।

That humble being who is blessed by the Lord's Glance of Grace, obtains it. How rare is that Gurmukh who understands. ||1|| Pause ||

Guru Amardas ji / Raag Sarang / Ashtpadiyan / Guru Granth Sahib ji - Ang 1234


ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥

हरि गहिर ग्मभीरु गुणी गहीरु गुर कै सबदि पछानिआ ॥

Hari gahir gambbheeru gu(nn)ee gaheeru gur kai sabadi pachhaaniaa ||

ਗੁਰੂ ਦੇ ਸ਼ਬਦ ਦੀ ਰਾਹੀਂ ਇਹ ਪਛਾਣ ਆਉਂਦੀ ਹੈ ਕਿ ਪਰਮਾਤਮਾ ਬੜੇ ਹੀ ਡੂੰਘੇ ਜਿਗਰੇ ਵਾਲਾ ਹੈ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ।

गुरु के उपदेश से ज्ञान हुआ है कि ईश्वर गहन-गंभीर एवं गुणों का भण्डार है।

The Lord is Deep, Profound and Unfathomable, the Ocean of Excellence; He is realized through the Word of the Guru's Shabad.

Guru Amardas ji / Raag Sarang / Ashtpadiyan / Guru Granth Sahib ji - Ang 1234

ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥

बहु बिधि करम करहि भाइ दूजै बिनु सबदै बउरानिआ ॥१॥

Bahu bidhi karam karahi bhaai doojai binu sabadai bauraaniaa ||1||

ਜਿਹੜੇ ਮਨੁੱਖ (ਪ੍ਰਭੂ ਤੋਂ ਬਿਨਾ) ਹੋਰ ਹੋਰ ਪਿਆਰ ਵਿਚ (ਟਿਕੇ ਰਹਿ ਕੇ) ਕਈ ਤਰੀਕਿਆਂ ਦੇ (ਮਿਥੇ ਹੋਏ ਧਾਰਮਿਕ) ਕਰਮ (ਭੀ) ਕਰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਤੋਂ ਬਿਨਾ ਝੱਲੇ ਹੀ ਰਹਿੰਦੇ ਹਨ ॥੧॥

जिन्हें शब्द का भेद प्राप्त नहीं होता, वे द्वैतभाव में अनेक प्रकार के कर्म करके बावले बने फिरते हैं ॥१॥

Mortals do their deeds in all sorts of ways, in the love of duality; but without the Shabad, they are insane. ||1||

Guru Amardas ji / Raag Sarang / Ashtpadiyan / Guru Granth Sahib ji - Ang 1234


ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥

हरि नामि नावै सोई जनु निरमलु फिरि मैला मूलि न होई ॥

Hari naami naavai soee janu niramalu phiri mailaa mooli na hoee ||

ਜਿਹੜਾ ਮਨੁੱਖ ਪਰਮਾਤਮਾ ਦੇ ਨਾਮ (-ਜਲ) ਵਿਚ (ਆਤਮਕ) ਇਸ਼ਨਾਨ ਕਰਦਾ ਰਹਿੰਦਾ ਹੈ, ਉਹੀ ਮਨੁੱਖ ਪਵਿੱਤਰ (ਜੀਵਨ ਵਾਲਾ) ਹੁੰਦਾ ਹੈ, ਉਹ ਮੁੜ ਕਦੇ ਭੀ (ਵਿਕਾਰਾਂ ਦੀ ਮੈਲ ਨਾਲ) ਮੈਲਾ ਨਹੀਂ ਹੁੰਦਾ ।

जो हरिनाम में स्नान करता है, वही व्यक्ति निर्मल है और पुनः उसे कोई मैल नहीं लगती।

That humble being who bathes in the Lord's Name becomes immaculate; he never becomes polluted again.

Guru Amardas ji / Raag Sarang / Ashtpadiyan / Guru Granth Sahib ji - Ang 1234

ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥

नाम बिना सभु जगु है मैला दूजै भरमि पति खोई ॥२॥

Naam binaa sabhu jagu hai mailaa doojai bharami pati khoee ||2||

ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਪਾਪਾਂ ਦੀ ਮੈਲ ਨਾਲ) ਲਿਬੜਿਆ ਰਹਿੰਦਾ ਹੈ, ਹੋਰ ਹੋਰ ਭਟਕਣਾ ਵਿਚ ਪੈ ਕੇ ਆਪਣੀ ਇੱਜ਼ਤ ਗੰਵਾ ਲੈਂਦਾ ਹੈ ॥੨॥

हरि-नाम बिना समूचा जगत मलिन है और द्वैतभाव में अपनी इज्जत खो रहा है॥२॥

Without the Name, the whole world is polluted; wandering in duality, it loses its honor. ||2||

Guru Amardas ji / Raag Sarang / Ashtpadiyan / Guru Granth Sahib ji - Ang 1234


ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥

किआ द्रिड़ां किआ संग्रहि तिआगी मै ता बूझ न पाई ॥

Kiaa dri(rr)aan kiaa sanggrhi tiaagee mai taa boojh na paaee ||

ਹੇ ਪ੍ਰਭੂ! ਮੈਂ ਕਿਹੜੀ ਗੱਲ ਆਪਣੇ ਮਨ ਵਿਚ ਪੱਕੀ ਕਰ ਲਵਾਂ; ਕਿਹੜੇ ਗੁਣ (ਹਿਰਦੇ ਵਿਚ) ਇਕੱਠੇ ਕਰ ਕੇ ਕਿਹੜੇ ਔਗੁਣ ਛੱਡ ਦਿਆਂ?-ਮੈਨੂੰ ਆਪਣੇ ਆਪ ਤਾਂ ਇਹ ਸਮਝ ਨਹੀਂ ਆ ਸਕਦੀ ।

क्या दृढ़ करूँ, क्या इकठ्ठा करूँ, किसका त्याग करूँ, मुझे तो कुछ समझ नहीं आ रहा।

What should I grasp? What should I gather up or leave behind? I do not know.

Guru Amardas ji / Raag Sarang / Ashtpadiyan / Guru Granth Sahib ji - Ang 1234

ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥

होहि दइआलु क्रिपा करि हरि जीउ नामो होइ सखाई ॥३॥

Hohi daiaalu kripaa kari hari jeeu naamo hoi sakhaaee ||3||

ਹੇ ਪ੍ਰਭੂ ਜੀ! ਮਿਹਰ ਕਰ ਕੇ ਜੇ ਤੂੰ (ਆਪ ਮੇਰੇ ਉੱਤੇ) ਦਇਆਵਾਨ ਹੋ ਜਾਏਂ (ਤਾਂ ਹੀ ਮੈਨੂੰ ਸਮਝ ਆਉਂਦੀ ਹੈ ਕਿ ਤੇਰਾ) ਨਾਮ ਹੀ ਅਸਲ ਸਾਥੀ ਬਣਦਾ ਹੈ ॥੩॥

हे प्रभु ! दयालु होकर कृपा करो, तेरा नाम ही अन्त में सहायक है॥३॥

O Dear Lord, Your Name is the Help and Support of those whom You bless with Your kindness and compassion. ||3||

Guru Amardas ji / Raag Sarang / Ashtpadiyan / Guru Granth Sahib ji - Ang 1234


ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥

सचा सचु दाता करम बिधाता जिसु भावै तिसु नाइ लाए ॥

Sachaa sachu daataa karam bidhaataa jisu bhaavai tisu naai laae ||

ਜਿਹੜਾ ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਜੋ ਸਭ ਦਾਤਾਂ ਦੇਣ ਵਾਲਾ ਹੈ, ਜੋ (ਜੀਵਾਂ ਦੇ) ਕੀਤੇ ਕਰਮਾਂ ਅਨੁਸਾਰ (ਜੀਵਾਂ) ਨੂੰ ਜਨਮ ਦੇਣ ਵਾਲਾ ਹੈ, ਉਸ ਨੂੰ ਕਿਹੜਾ ਜੀਵ ਪਿਆਰਾ ਲੱਗਦਾ ਹੈ ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ ।

परमात्मा शाश्वत-स्वरूप है, संसार को देने वाला है, कमाँ को बनाने वाला है, जिसे चाहता है, उसे नाम-स्मरण में लगा देता है।

The True Lord is the True Giver, the Architect of Destiny; as He pleases, He links mortals to the Name.

Guru Amardas ji / Raag Sarang / Ashtpadiyan / Guru Granth Sahib ji - Ang 1234

ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥

गुरू दुआरै सोई बूझै जिस नो आपि बुझाए ॥४॥

Guroo duaarai soee boojhai jis no aapi bujhaae ||4||

ਗੁਰੂ ਦੇ ਦਰ ਤੇ ਆ ਕੇ ਉਹੀ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ ॥੪॥

गुरु के द्वारा वही भेद को समझता है, जिसे स्वयं ज्ञान-शक्ति देता है॥४॥

He alone comes to understand, who enters the Guru's Gate, whom the Lord Himself instructs. ||4||

Guru Amardas ji / Raag Sarang / Ashtpadiyan / Guru Granth Sahib ji - Ang 1234


ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥

देखि बिसमादु इहु मनु नही चेते आवा गउणु संसारा ॥

Dekhi bisamaadu ihu manu nahee chete aavaa gau(nn)u sanssaaraa ||

ਜਿਸ ਮਨੁੱਖ ਦਾ ਮਨ ਇਹ ਹੈਰਾਨ ਕਰਨ ਵਾਲਾ ਜਗਤ-ਤਮਾਸ਼ਾ ਵੇਖ ਕੇ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਉਸ ਦੇ ਵਾਸਤੇ ਜਨਮ ਮਰਨ ਦਾ ਗੇੜ ਸੰਸਾਰ-ਚੱਕਰ ਬਣਿਆ ਰਹਿੰਦਾ ਹੈ ।

अद्भुत खेल-तमाशे देखकर मन को इस बात की होश नहीं कि यह संसार तो आवागमन है।

Even gazing upon the wonders of the Lord, this mind does not think of Him. The world comes and goes in reincarnation.

Guru Amardas ji / Raag Sarang / Ashtpadiyan / Guru Granth Sahib ji - Ang 1234

ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥

सतिगुरु सेवे सोई बूझै पाए मोख दुआरा ॥५॥

Satiguru seve soee boojhai paae mokh duaaraa ||5||

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹੀ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ, ਉਹੀ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਲੱਭਦਾ ਹੈ ॥੫॥

सतगुरु की सेवा करने वाला इस रहस्य को बूझ लेता है और मोक्ष पा लेता है॥५॥

Serving the True Guru, the mortal comes to understand, and finds the Door of Salvation. ||5||

Guru Amardas ji / Raag Sarang / Ashtpadiyan / Guru Granth Sahib ji - Ang 1234


ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥

जिन्ह दरु सूझै से कदे न विगाड़हि सतिगुरि बूझ बुझाई ॥

Jinh daru soojhai se kade na vigaa(rr)ahi satiguri boojh bujhaaee ||

ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ, ਤੇ, ਜਿਨ੍ਹਾਂ ਨੂੰ ਪਰਮਾਤਮਾ ਦਾ ਦਰਵਾਜ਼ਾ ਦਿੱਸ ਪਿਆ, ਉਹ ਕਦੇ ਭੀ (ਵਿਕਾਰਾਂ ਵਿਚ ਆਪਣਾ ਜੀਵਨ) ਖ਼ਰਾਬ ਨਹੀਂ ਕਰਦੇ ।

सतगुरु ने रहस्य बताया है कि जिनको प्रभु दर की सूझ हो जाती है, वे अपना नाता कभी नहीं बिगाड़ते।

Those who understand the Lord's Court, never suffer separation from him. The True Guru has imparted this understanding.

Guru Amardas ji / Raag Sarang / Ashtpadiyan / Guru Granth Sahib ji - Ang 1234

ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥

सचु संजमु करणी किरति कमावहि आवण जाणु रहाई ॥६॥

Sachu sanjjamu kara(nn)ee kirati kamaavahi aava(nn) jaa(nn)u rahaaee ||6||

ਉਹ ਮਨੁੱਖ ਹਰਿ-ਨਾਮ ਸਿਮਰਨ ਅਤੇ ਵਿਕਾਰਾਂ ਤੋਂ ਬਚੇ ਰਹਿਣ ਦਾ ਜਤਨ ਆਦਿਕ ਕਰਤੱਬ ਕਰਦੇ ਰਹਿੰਦੇ ਹਨ, (ਇਸ ਤਰ੍ਹਾਂ ਉਹਨਾਂ ਦਾ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ॥੬॥

वे सत्य एवं संयम का आचरण अपनाते हुए कर्म करते हैं और उनका आवागमन निवृत्त हो जाता है॥६॥

They practice truth, self-restraint and good deeds; their comings and goings are ended. ||6||

Guru Amardas ji / Raag Sarang / Ashtpadiyan / Guru Granth Sahib ji - Ang 1234


ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥

से दरि साचै साचु कमावहि जिन गुरमुखि साचु अधारा ॥

Se dari saachai saachu kamaavahi jin guramukhi saachu adhaaraa ||

ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਆਸਰਾ ਮਿਲ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ (ਚਰਨਾਂ ਵਿਚ) ਟਿੱਕ ਕੇ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ ।

जिनको गुरु ने सत्य नाम का आसरा प्रदान कर दिया है, वही सत्यशील हैं और सत्कर्म ही करते हैं।

In the Court of the True Lord, they practice Truth. The Gurmukhs take the Support of the True Lord.

Guru Amardas ji / Raag Sarang / Ashtpadiyan / Guru Granth Sahib ji - Ang 1234


Download SGGS PDF Daily Updates ADVERTISE HERE