ANG 1382, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥

देही रोगु न लगई पलै सभु किछु पाइ ॥७८॥

Dehee rogu na lagaee palai sabhu kichhu paai ||78||

(ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ ॥੭੮॥

इससे शरीर को कोई रोग अथवा बीमारी नहीं लगती और सब कुछ प्राप्त हो जाता है।॥७८॥

Your body shall not suffer from any disease, and you shall obtain everything. ||78||

Baba Sheikh Farid ji / / Slok (Sheikh Farid) / Ang 1382


ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥

फरीदा पंख पराहुणी दुनी सुहावा बागु ॥

Phareedaa pankkh paraahu(nn)ee dunee suhaavaa baagu ||

ਹੇ ਫਰੀਦ! ਇਹ ਦੁਨੀਆ (ਇਕ) ਸੋਹਣਾ ਬਾਗ਼ ਹੈ (ਇਥੇ ਮਨ ਵਿਚ 'ਟੋਏ ਟਿੱਬੇ' ਬਣਾਏ ਕਿਉਂ ਹੋਏ? ਇਥੇ ਤਾਂ ਸਾਰੇ ਜੀਵ-ਰੂਪ) ਪੰਛੀਆਂ ਦੀ ਡਾਰ ਪਰਾਹੁਣੀ ਹੈ ।

हे फरीद ! यह दुनिया एक सुन्दर बाग है, इसमें जीव रूपी पक्षी एक मेहमान की तरह हैं।

Fareed, the bird is a guest in this beautiful world-garden.

Baba Sheikh Farid ji / / Slok (Sheikh Farid) / Ang 1382

ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥

नउबति वजी सुबह सिउ चलण का करि साजु ॥७९॥

Naubati vajee subah siu chala(nn) kaa kari saaju ||79||

ਜਦੋਂ ਸਵੇਰ ਦਾ ਧੌਂਸਾ ਵੱਜਾ (ਸਭ ਨੇ ਜ਼ਿੰਦਗੀ ਦੀ ਰਾਤ ਕੱਟ ਕੇ ਤੁਰ ਜਾਣਾ ਹੈ) । (ਹੇ ਫਰੀਦ! ਇਹ 'ਟੋਏ ਟਿੱਬੇ' ਦੂਰ ਕਰ, ਤੇ ਤੂੰ ਭੀ) ਤੁਰਨ ਦੀ ਤਿਆਰੀ ਕਰ ॥੭੯॥

सुबह होते ही जब (मृत्यु का) बिगुल बज जाता है तो सब उड़ने की तैयारी कर लेते हैं।॥७६॥

The morning drums are beating - get ready to leave! ||79||

Baba Sheikh Farid ji / / Slok (Sheikh Farid) / Ang 1382


ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥

फरीदा राति कथूरी वंडीऐ सुतिआ मिलै न भाउ ॥

Phareedaa raati kathooree vanddeeai sutiaa milai na bhaau ||

ਹੇ ਫਰੀਦ! (ਉਹ ਤਿਆਰੀ ਰਾਤ ਨੂੰ ਹੀ ਹੋ ਸਕਦੀ ਹੈ) ਰਾਤਿ (ਦੀ ਇਕਾਂਤ) ਵਿਚ ਕਸਤੂਰੀ ਵੰਡੀਦੀ ਹੈ (ਭਾਵ, ਰਾਤਿ ਦੀ ਇਕਾਂਤ ਵੇਲੇ ਭਜਨ ਦੀ ਸੁਗੰਧੀ ਪੈਦਾ ਹੁੰਦੀ ਹੈ), ਜੋ ਸੁੱਤੇ ਰਹਿਣ ਉਹਨਾਂ ਨੂੰ (ਇਸ ਵਿਚੋਂ) ਹਿੱਸਾ ਨਹੀਂ ਮਿਲਦਾ ।

हे फरीद ! जीवन-रात्रि को ईश्वर-भक्ति रूपी कस्तूरी वितरित की जाती है, जो लोग मोह की नींद में रहते हैं, उनको उस में से हिस्सा नहीं मिलता।

Fareed, musk is released at night. Those who are sleeping do not receive their share.

Baba Sheikh Farid ji / / Slok (Sheikh Farid) / Ang 1382

ਜਿੰਨੑਾ ਨੈਣ ਨੀਂਦ੍ਰਾਵਲੇ ਤਿੰਨੑਾ ਮਿਲਣੁ ਕੁਆਉ ॥੮੦॥

जिंन्हा नैण नींद्रावले तिंन्हा मिलणु कुआउ ॥८०॥

Jinnhaa nai(nn) neendraavale tinnhaa mila(nn)u kuaau ||80||

ਜਿਨ੍ਹਾਂ ਦੀਆਂ ਅੱਖਾਂ (ਸਾਰੀ ਰਾਤ) ਨੀਂਦ ਵਿਚ ਘੁੱਟੀਆਂ ਰਹਿਣ, ਉਹਨਾਂ ਨੂੰ (ਨਾਮ ਦੀ ਕਸਤੂਰੀ ਦੀ) ਪ੍ਰਾਪਤੀ ਕਿਵੇਂ ਹੋਵੇ? ॥੮੦॥

जिनकी आँखें पूरी रात नींद में रहती हैं, उनको भक्ति रूपी कस्तूरी मिलना कठिन है।॥८०॥

Those whose eyes are heavy with sleep - how can they receive it? ||80||

Baba Sheikh Farid ji / / Slok (Sheikh Farid) / Ang 1382


ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥

फरीदा मै जानिआ दुखु मुझ कू दुखु सबाइऐ जगि ॥

Phareedaa mai jaaniaa dukhu mujh koo dukhu sabaaiai jagi ||

ਹੇ ਫਰੀਦ! ਮੈਂ (ਪਹਿਲਾਂ ਮਨ ਦੇ 'ਟੋਏ ਟਿੱਬੇ' ਤੋਂ ਪੈਦਾ ਹੋਏ ਦੁੱਖ ਵਿਚ ਘਾਬਰ ਕੇ ਇਹ) ਸਮਝਿਆ ਕਿ ਦੁੱਖ (ਸਿਰਫ਼) ਮੈਨੂੰ (ਹੀ) ਹੈ (ਸਿਰਫ਼ ਮੈਂ ਹੀ ਦੁਖੀ ਹਾਂ), (ਪਰ ਅਸਲ ਵਿਚ ਇਹ) ਦੁੱਖ ਤਾਂ ਸਾਰੇ (ਹੀ) ਜਗਤ ਵਿਚ (ਵਾਪਰ ਰਿਹਾ) ਹੈ ।

बाबा फरीद कहते हैं कि मैं समझ रहा था कि एकमात्र मैं ही दुखी हूँ परन्तु यह दुख तो पूरी दुनिया में फैला हुआ है।

Fareed, I thought that I was in trouble; the whole world is in trouble!

Baba Sheikh Farid ji / / Slok (Sheikh Farid) / Ang 1382

ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥

ऊचे चड़ि कै देखिआ तां घरि घरि एहा अगि ॥८१॥

Uche cha(rr)i kai dekhiaa taan ghari ghari ehaa agi ||81||

ਜਦੋਂ ਮੈਂ (ਆਪਣੇ ਦੁੱਖ ਤੋਂ) ਉਚੇਰਾ ਹੋ ਕੇ (ਧਿਆਨ ਮਾਰਿਆ) ਤਾਂ ਮੈਂ ਵੇਖਿਆ ਕਿ ਹਰੇਕ ਘਰ ਵਿਚ ਇਹੀ ਅੱਗ (ਬਲ) ਰਹੀ ਹੈ (ਭਾਵ, ਹਰੇਕ ਜੀਵ ਦੁਖੀ ਹੈ) ॥੮੧॥

मैंने दूर-दृष्टि से देखा तो मालूम हुआ कि हर घर में दुखों की भयंकर आग लगी हुई है॥८१॥

When I climbed the hill and looked around, I saw this fire in each and every home. ||81||

Baba Sheikh Farid ji / / Slok (Sheikh Farid) / Ang 1382


ਮਹਲਾ ੫ ॥

महला ५ ॥

Mahalaa 5 ||

महला ५ ॥

Fifth Mehl:

Guru Arjan Dev ji / / Slok (Sheikh Farid) / Ang 1382

ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥

फरीदा भूमि रंगावली मंझि विसूला बाग ॥

Phareedaa bhoomi ranggaavalee manjjhi visoolaa baag ||

ਹੇ ਫਰੀਦ! (ਇਹ) ਧਰਤੀ (ਤਾਂ) ਸੁਹਾਵਣੀ ਹੈ, (ਪਰ ਮਨੁੱਖੀ ਮਨ ਦੇ ਟੋਏ ਟਿੱਬਿਆਂ ਦੇ ਕਾਰਨ ਇਸ) ਵਿਚ ਵਿਹੁਲਾ ਬਾਗ (ਲੱਗਾ ਹੋਇਆ) ਹੈ (ਜਿਸ ਵਿਚ ਦੁੱਖਾਂ ਦੀ ਅੱਗ ਬਲ ਰਹੀ ਹੈ) ।

पंचम गुरु फरीद जी के हवाले से कहते हैं, हे फरीद ! इस रंगबिरंगी सुन्दर धरती में कॉटों भरा विषैला बाग लगा हुआ है।

Fareed, in the midst of this beautiful earth, there is a garden of thorns.

Guru Arjan Dev ji / / Slok (Sheikh Farid) / Ang 1382

ਜੋ ਜਨ ਪੀਰਿ ਨਿਵਾਜਿਆ ਤਿੰਨੑਾ ਅੰਚ ਨ ਲਾਗ ॥੮੨॥

जो जन पीरि निवाजिआ तिंन्हा अंच न लाग ॥८२॥

Jo jan peeri nivaajiaa tinnhaa ancch na laag ||82||

ਜਿਸ ਵਿਚ ਮਨੁੱਖ ਨੂੰ ਸਤਿਗੁਰੂ ਨੇ ਉੱਚਾ ਕੀਤਾ ਹੈ, ਉਹਨਾਂ ਨੂੰ (ਦੁੱਖ-ਅਗਨਿ ਦਾ) ਸੇਕ ਨਹੀਂ ਲੱਗਦਾ ॥੮੨॥

परन्तु जो व्यक्ति गुरु-पीर की कृपा पाता है, उसे दुखाग्नि की ऑच नहीं लगती ॥८२ ॥

Those humble beings who are blessed by their spiritual teacher, do not suffer even a scratch. ||82||

Guru Arjan Dev ji / / Slok (Sheikh Farid) / Ang 1382


ਮਹਲਾ ੫ ॥

महला ५ ॥

Mahalaa 5 ||

महला ५॥

Fifth Mehl:

Guru Arjan Dev ji / / Slok (Sheikh Farid) / Ang 1382

ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥

फरीदा उमर सुहावड़ी संगि सुवंनड़ी देह ॥

Phareedaa umar suhaava(rr)ee sanggi suvanna(rr)ee deh ||

ਹੇ ਫਰੀਦ! (ਉਹਨਾਂ ਬੰਦਿਆਂ ਦੀ) ਜ਼ਿੰਦਗੀ ਸੌਖੀ ਹੈ ਅਤੇ ਸਰੀਰ ਭੀ ਸੋਹਣੇ ਰੰਗ ਵਾਲਾ (ਭਾਵ, ਰੋਗ-ਰਹਿਤ) ਹੈ,

गुरु जी फरीद जी के हवाले से कहते हैं- हे फरीद ! सुन्दर शरीर सहित यह जिंदगी बहुत सुन्दर है।

Fareed, life is blessed and beautiful, along with the beautiful body.

Guru Arjan Dev ji / / Slok (Sheikh Farid) / Ang 1382

ਵਿਰਲੇ ਕੇਈ ਪਾਈਅਨਿ ਜਿੰਨੑਾ ਪਿਆਰੇ ਨੇਹ ॥੮੩॥

विरले केई पाईअनि जिंन्हा पिआरे नेह ॥८३॥

Virale keee paaeeani jinnhaa piaare neh ||83||

ਜਿਨ੍ਹਾਂ ਦਾ ਪਿਆਰ ਪਿਆਰੇ ਪਰਮਾਤਮਾ ਨਾਲ ਹੈ, ('ਵਿਸੂਲਾ ਬਾਗ' ਤੇ 'ਦੁਖ-ਅਗਨੀ' ਉਹਨਾਂ ਨੂੰ ਛੁੰਹਦੇ ਨਹੀਂ, ਪਰ ਅਜੇਹੇ ਬੰਦੇ) ਕੋਈ ਵਿਰਲੇ ਹੀ ਮਿਲਦੇ ਹਨ ॥੮੩॥

जिनका परमात्मा से प्रेम होता है, ऐसे विरले ही प्राप्त होते हैं।॥८३॥

Only a rare few are found, who love their Beloved Lord. ||83||

Guru Arjan Dev ji / / Slok (Sheikh Farid) / Ang 1382


ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥

कंधी वहण न ढाहि तउ भी लेखा देवणा ॥

Kanddhee vaha(nn) na dhaahi tau bhee lekhaa deva(nn)aa ||

ਦੁੱਖਾਂ ਹੇਠ ਨੱਪਿਆ ਹੋਇਆ ਜੀਵ 'ਦੁੱਖ' ਅੱਗੇ ਤਰਲੇ ਲੈ ਕੇ ਆਖਦਾ ਹੈ ਕਿ) ਹੇ (ਦੁੱਖਾਂ ਦੇ) ਵਹਣ! (ਮੈਨੂੰ) ਕੰਧੀ (-ਰੁੱਖੜੇ) ਨੂੰ ਨਾਹ ਢਾਹ (ਭਾਵ, ਮੈਨੂੰ ਦੁਖੀ ਨਾਹ ਕਰ), ਤੈਨੂੰ ਭੀ (ਆਪਣੇ ਕੀਤੇ ਦਾ) ਹਿਸਾਬ ਦੇਣਾ ਪਏਗਾ ।

हे नदिया के बहाव ! तू किनारों को मत तोड़, तुझे भी हिसाब देना है।

O river, do not destroy your banks; you too will be asked to give your account.

Baba Sheikh Farid ji / / Slok (Sheikh Farid) / Ang 1382

ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥

जिधरि रब रजाइ वहणु तिदाऊ गंउ करे ॥८४॥

Jidhari rab rajaai vaha(nn)u tidaau gannu kare ||84||

(ਦੁਖੀ ਮਨੁੱਖ ਨੂੰ ਇਹ ਸਮਝ ਨਹੀਂ ਰਹਿੰਦੀ ਕਿ) ਦੁੱਖਾਂ ਦਾ ਹੜ੍ਹ ਉਸੇ ਪਾਸੇ ਹੀ ਢਾਹ ਲਾਂਦਾ ਹੈ, ਜਿਸ ਪਾਸੇ ਰੱਬ ਦੀ ਮਰਜ਼ੀ ਹੁੰਦੀ ਹੈ (ਭਾਵ, ਰੱਬ ਦੀ ਰਜ਼ਾ-ਅਨੁਸਾਰ ਰੱਬ ਤੋਂ ਵਿਛੁੜੇ ਹੋਏ ਬੰਦੇ ਆਪਣੇ ਕੀਤੇ ਮੰਦੇ ਕਰਮਾਂ ਦੇ ਅਧੀਨ ਦੁੱਖਾਂ ਦਾ ਹੜ੍ਹ ਉਸ ਨੂੰ ਆ ਰੋੜ੍ਹਦਾ ਹੈ) ॥੮੪॥

लेकिन जिधर रब की रज़ा होती है, बहाव उधर ही चला जाता है॥८४ ॥

The river flows in whatever direction the Lord orders. ||84||

Baba Sheikh Farid ji / / Slok (Sheikh Farid) / Ang 1382


ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥

फरीदा डुखा सेती दिहु गइआ सूलां सेती राति ॥

Phareedaa dukhaa setee dihu gaiaa soolaan setee raati ||

ਹੇ ਫਰੀਦ! (ਮਨ ਵਿਚ ਬਣੇ 'ਟੋਏ ਟਿਬੇ' ਦੇ ਕਾਰਨ ਦੁੱਖਾਂ ਦੀ ਨਦੀ ਵਿਚ ਰੁੜ੍ਹੇ ਜਾਂਦੇ ਜੀਵਾਂ ਦਾ) ਦਿਨ ਦੁੱਖਾਂ ਵਿਚ ਲੰਘਦਾ ਹੈ, ਰਾਤ ਭੀ (ਚਿੰਤਾ ਦੀਆਂ) ਚੋਭਾਂ ਵਿਚ ਬੀਤਦੀ ਹੈ ।

बाबा फरीद कहते हैं कि हे मनुष्य ! दिन दुखों में बीत गया और रात शूल चुभने की तरह गुजर गई।

Fareed, the day passes painfully; the night is spent in anguish.

Baba Sheikh Farid ji / / Slok (Sheikh Farid) / Ang 1382

ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥

खड़ा पुकारे पातणी बेड़ा कपर वाति ॥८५॥

Kha(rr)aa pukaare paata(nn)ee be(rr)aa kapar vaati ||85||

(ਕੰਢੇ ਤੇ) ਖਲੋਤਾ ਹੋਇਆ (ਗੁਰੂ-) ਮਲਾਹ ਇਹਨਾਂ ਨੂੰ ਉੱਚੀ ਉੱਚੀ ਕਹਿ ਰਿਹਾ ਹੈ (ਕਿ ਤੁਹਾਡਾ ਜ਼ਿੰਦਗੀ ਦਾ) ਬੇੜਾ (ਦੁੱਖਾਂ ਦੀਆਂ) ਠਾਠਾਂ ਦੇ ਮੂੰਹ ਵਿਚ (ਆ ਡਿੱਗਣ ਲੱਗਾ) ਹੈ ॥੮੫॥

किनारे पर खड़ा गुरु रूपी मल्लाह पुकार रहा है कि तेरा जीवन रूपी बेड़ा भैवर में फँस गया है॥ ८५ ॥

The boatman stands up and shouts, ""The boat is caught in the whirlpool!"" ||85||

Baba Sheikh Farid ji / / Slok (Sheikh Farid) / Ang 1382


ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥

लमी लमी नदी वहै कंधी केरै हेति ॥

Lammee lammee nadee vahai kanddhee kerai heti ||

(ਸੰਸਾਰੀ ਬੰਦਿਆਂ-ਰੂਪ) ਕੰਧੀ (ਰੁੱਖੜਿਆਂ) ਨੂੰ ਢਾਹੁਣ ਲਈ (ਭਾਵ, ਦੁੱਖੀ ਕਰਨ ਲਈ) (ਇਹ ਦੁੱਖਾਂ ਦੀ) ਬੇਅੰਤ ਲੰਮੀ ਨਦੀ ਵਗ ਰਹੀ ਹੈ,

किनारों को ध्वस्त करने के लिए बहुत लम्बी नदी बह रही है।

The river flows on and on; it loves to eat into its banks.

Baba Sheikh Farid ji / / Slok (Sheikh Farid) / Ang 1382

ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥

बेड़े नो कपरु किआ करे जे पातण रहै सुचेति ॥८६॥

Be(rr)e no kaparu kiaa kare je paata(nn) rahai sucheti ||86||

(ਪਰ ਇਸ ਨਦੀ ਦਾ) ਘੁੰਮਣ-ਘੇਰ (ਉਸ ਜ਼ਿੰਦਗੀ-ਰੂਪ) ਬੇੜੇ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ, ਜੋ (ਸਤਿਗੁਰੂ) ਮਲਾਹ ਦੇ ਚੇਤੇ ਵਿਚ ਰਹੇ (ਭਾਵ, ਜਿਸ ਮਨੁੱਖ ਉਤੇ ਗੁਰੂ ਮੇਹਰ ਦੀ ਨਜ਼ਰ ਰੱਖੇ, ਉਸ ਨੂੰ ਦੁੱਖ-ਅਗਨੀ ਨਹੀਂ ਪੋਂਹਦੀ) ॥੮੬॥

परन्तु यदि गुरु रूपी मल्लाह होशियार हो तो जीवन-बेड़े का भैवर भी कुछ बिगाड़ नहीं सकता ॥८६॥

What can the whirlpool do to the boat, if the boatman remains alert? ||86||

Baba Sheikh Farid ji / / Slok (Sheikh Farid) / Ang 1382


ਫਰੀਦਾ ਗਲੀਂ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥

फरीदा गलीं सु सजण वीह इकु ढूंढेदी न लहां ॥

Phareedaa galeen su saja(nn) veeh iku dhoonddhedee na lahaan ||

ਹੇ ਫਰੀਦ! ਗੱਲਾਂ ਨਾਲ ਪਤਿਆਉਣ ਵਾਲੇ ਤਾਂ ਵੀਹ ਮਿਤ੍ਰ (ਮਿਲ ਪੈਂਦੇ) ਹਨ; ਪਰ ਖੋਜ ਕਰਨ ਲੱਗਿਆਂ ਅਸਲ ਸੱਚਾ ਮਿੱਤਰ ਨਹੀਂ ਲੱਭਦਾ (ਜੋ ਮੇਰੀ ਜ਼ਿੰਦਗੀ ਦੇ ਬੇੜੇ ਨੂੰ ਦੁੱਖਾਂ ਦੀ ਨਦੀ ਵਿਚੋਂ ਪਾਰ ਲਾਏ) ।

हे फरीद ! बातों ही बातों में हमदर्दी जतलाने वाले तो बीस सज्जन मिल जाते हैं परन्तु दुख-तकलीफ में साथ देने वाला सच्ची साथी एक भी नहीं मिलता।

Fareed, there are dozens who say they are friends; I search, but I cannot find even one.

Baba Sheikh Farid ji / / Slok (Sheikh Farid) / Ang 1382

ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨੑਾ ਮਾ ਪਿਰੀ ॥੮੭॥

धुखां जिउ मांलीह कारणि तिंन्हा मा पिरी ॥८७॥

Dhukhaan jiu maanleeh kaara(nn)i tinnhaa maa piree ||87||

ਮੈਂ ਤਾਂ ਇਹੋ ਜਿਹੇ (ਸਤ-ਸੰਗੀ) ਸੱਜਣਾਂ ਦੇ (ਨਾਹ ਮਿਲਣ) ਕਰਕੇ ਧੁਖਦੀ ਮਿਲੀ ਵਾਂਗ ਅੰਦਰੇ ਅੰਦਰ ਦੁਖੀ ਹੋ ਰਿਹਾ ਹਾਂ ॥੮੭॥

मैं उन प्यारे सच्चे साथियों के मिलन के लिए उपले के चूर्ण की मानिंद जलता जा रहा हूँ॥८७॥

I yearn for my beloved like a smoldering fire. ||87||

Baba Sheikh Farid ji / / Slok (Sheikh Farid) / Ang 1382


ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥

फरीदा इहु तनु भउकणा नित नित दुखीऐ कउणु ॥

Phareedaa ihu tanu bhauka(nn)aa nit nit dukheeai kau(nn)u ||

ਹੇ ਫਰੀਦ! ਇਹ (ਮੇਰਾ) ਸਰੀਰ ਤਾਂ ਭੌਂਕਾ ਹੋ ਗਿਆ ਹੈ (ਭਾਵ, ਹਰ ਵੇਲੇ ਨਿੱਤ ਨਵੇਂ ਪਦਾਰਥ ਮੰਗਦਾ ਰਹਿੰਦਾ ਹੈ, ਇਸ ਦੀਆਂ ਨਿੱਤ ਦੀਆਂ ਮੰਗਾਂ ਪੂਰੀਆਂ ਕਰਨ ਦੀ ਖ਼ਾਤਰ) ਕੌਣ ਨਿੱਤ ਔਖਾ ਹੁੰਦਾ ਰਹੇ? (ਭਾਵ, ਮੈਨੂੰ ਨਹੀਂ ਪੁੱਜਦਾ ਕਿ ਨਿੱਤ ਔਖਾ ਹੁੰਦਾ ਰਹਾਂ) ।

फरीद जी कहते हैं कि यह शरीर कुते की तरह बराबर भौंक रहा है (अर्थात् हर वक्त कामना कर रहा है) तो फिर इसके लिए हर वक्त कौन दुखी होवे।

Fareed, this body is always barking. Who can stand this constant suffering?

Baba Sheikh Farid ji / / Slok (Sheikh Farid) / Ang 1382

ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥

कंनी बुजे दे रहां किती वगै पउणु ॥८८॥

Kannee buje de rahaan kitee vagai pau(nn)u ||88||

ਮੈਂ ਤਾਂ ਕੰਨਾਂ ਵਿਚ ਬੁੱਜੇ ਦੇਈ ਰੱਖਾਂਗਾ ਜਿਤਨੀ ਜੀ ਚਾਹੇ ਹਵਾ ਝੁੱਲਦੀ ਰਹੇ, (ਭਾਵ, ਜਿਤਨਾ ਜੀ ਚਾਹੇ ਇਹ ਸਰੀਰ ਮੰਗਾਂ ਮੰਗਣ ਦਾ ਰੌਲਾ ਪਾਈ ਜਾਏ, ਮੈਂ ਇਸ ਦੀ ਇੱਕ ਭੀ ਨਹੀਂ ਸੁਣਾਂਗਾ) ॥੮੮॥

मैंने तो अपने कानों में रूई दी है, चाहे कितना भी तेज हवा की तरह बोले, मैं इसकी कोई बात नहीं सुनूंगा ॥८८ ॥

I have put plugs in my ears; I don't care how much the wind is blowing. ||88||

Baba Sheikh Farid ji / / Slok (Sheikh Farid) / Ang 1382


ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨੑਿ ॥

फरीदा रब खजूरी पकीआं माखिअ नई वहंन्हि ॥

Phareedaa rab khajooree pakeeaan maakhia naee vahannhi ||

(ਪਰ ਇਹ ਸਰੀਰ ਵਿਚਾਰਾ ਭੀ ਕੀਹ ਕਰੇ? ਇਸ ਨੂੰ ਖਿੱਚ ਪਾਣ ਲਈ ਚਾਰ-ਚੁਫੇਰੇ ਜਗਤ ਵਿਚ) ਹੇ ਫਰੀਦ! ਪਰਮਾਤਮਾ ਦੀਆਂ ਪੱਕੀਆਂ ਹੋਈਆਂ ਖਜੂਰਾਂ (ਦਿੱਸ ਰਹੀਆਂ ਹਨ), ਅਤੇ ਸ਼ਹਿਦ ਦੀਆਂ ਨਦੀਆਂ ਵਗ ਰਹੀਆਂ ਹਨ (ਭਾਵ, ਹਰ ਪਾਸੇ ਸੋਹਣੇ ਸੋਹਣੇ, ਸੁਆਦਲੇ ਤੇ ਮਨ-ਮੋਹਣੇ ਪਦਾਰਥ ਤੇ ਵਿਸ਼ੇ-ਵਿਕਾਰ ਮੌਜੂਦ ਹਨ) ।

हे फरीद ! रब की खजूरें पकी हुई हैं और शहद की नदियाँ बह रही हैं।

Fareed, God's dates have ripened, and rivers of honey flow.

Baba Sheikh Farid ji / / Slok (Sheikh Farid) / Ang 1382

ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥

जो जो वंञैं डीहड़ा सो उमर हथ पवंनि ॥८९॥

Jo jo van(ny)ain deeha(rr)aa so umar hath pavanni ||89||

(ਉ​ਂਞ ਇਹ ਭੀ ਠੀਕ ਹੈ ਕਿ ਇਹਨਾਂ ਪਦਾਰਥਾਂ ਦੇ ਮਾਣਨ ਵਿਚ ਮਨੁੱਖ ਦਾ) ਜੋ ਜੋ ਦਿਹਾੜਾ ਬੀਤਦਾ ਹੈ, ਉਹ ਇਸ ਦੀ ਉਮਰ ਨੂੰ ਹੀ ਹੱਥ ਪੈ ਰਹੇ ਹਨ (ਭਾਵ, ਅਜ਼ਾਈਂ ਜਾ ਰਹੇ ਹਨ) ॥੮੯॥

यहाँ जो भी दिन गुजरता है, वही व्यक्ति की उम्र को घटाता जा रहा है॥ ८६ ॥

With each passing day, your life is being stolen away. ||89||

Baba Sheikh Farid ji / / Slok (Sheikh Farid) / Ang 1382


ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥

फरीदा तनु सुका पिंजरु थीआ तलीआं खूंडहि काग ॥

Phareedaa tanu sukaa pinjjaru theeaa taleeaan khoonddahi kaag ||

ਹੇ ਫਰੀਦ! ਇਹ ਭੌਂਕਾ) ਸਰੀਰ (ਵਿਸ਼ੇ-ਵਿਕਾਰਾਂ ਵਿਚ ਪੈ ਪੈ ਕੇ) ਡਾਢਾ ਮਾੜਾ ਹੋ ਗਿਆ ਹੈ, ਹੱਡੀਆਂ ਦੀ ਮੁੱਠ ਰਹਿ ਗਿਆ ਹੈ । (ਫਿਰ ਭੀ, ਇਹ) ਕਾਂ ਇਸ ਦੀਆਂ ਤਲੀਆਂ ਨੂੰ ਠੂੰਗੇ ਮਾਰੀ ਜਾ ਰਹੇ ਹਨ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਦੇ ਮਨ ਨੂੰ ਚੋਭਾਂ ਲਾਈ ਜਾ ਰਹੇ ਹਨ) ।

बाबा फरीद कहते हैं, यह शरीर सूखकर हड्डियों का पिंजर हो गया है और कौए पैरों के तलवों पर चोंच मार रहे हैं।

Fareed, my withered body has become a skeleton; the crows are pecking at my palms.

Baba Sheikh Farid ji / / Slok (Sheikh Farid) / Ang 1382

ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥

अजै सु रबु न बाहुड़िओ देखु बंदे के भाग ॥९०॥

Ajai su rabu na baahu(rr)io dekhu bandde ke bhaag ||90||

ਵੇਖੋ, (ਵਿਕਾਰਾਂ ਵਿਚ ਪਏ) ਮਨੁੱਖ ਦੀ ਕਿਸਮਤ ਭੀ ਅਜੀਬ ਹੈ ਕਿ ਅਜੇ ਭੀ (ਜਦੋਂ ਕਿ ਇਸ ਦਾ ਸਰੀਰ ਦੁਨੀਆ ਦੇ ਵਿਸ਼ੇ ਭੋਗ ਭੋਗ ਕੇ ਆਪਣੀ ਸੱਤਿਆ ਭੀ ਗਵਾ ਬੈਠਾ ਹੈ) ਰੱਬ ਇਸ ਉਤੇ ਤ੍ਰੁੱਠਾ ਨਹੀਂ (ਭਾਵ, ਇਸ ਦੀ ਝਾਕ ਮਿਟੀ ਨਹੀਂ) ॥੯੦॥

देख लो, व्यक्ति का बुरा भाग्य, अभी तक रब नहीं मिला ॥६०॥

Even now, God has not come to help me; behold, this is the fate of all mortal beings. ||90||

Baba Sheikh Farid ji / / Slok (Sheikh Farid) / Ang 1382


ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥

कागा करंग ढंढोलिआ सगला खाइआ मासु ॥

Kaagaa karangg dhanddholiaa sagalaa khaaiaa maasu ||

ਕਾਵਾਂ ਨੇ ਪਿੰਜਰ ਭੀ ਫੋਲ ਮਾਰਿਆ ਹੈ, ਅਤੇ ਸਾਰਾ ਮਾਸ ਖਾ ਲਿਆ ਹੈ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਅੱਤ ਲਿੱਸੇ ਹੋਏ ਹੋਏ ਸਰੀਰ ਨੂੰ ਭੀ ਚੋਭਾਂ ਲਾਈ ਜਾ ਰਹੇ ਹਨ, ਇਸ ਭੌਂਕੇ ਸਰੀਰ ਦੀ ਸਾਰੀ ਸੱਤਿਆ ਇਹਨਾਂ ਨੇ ਖਿੱਚ ਲਈ ਹੈ) ।

फरीद जी कौए को संबोधन करते हुए कहते हैं कि हे काले कौए ! बेशक ढूंढ-ढूंढ कर तूने मेरे शरीर का सारा मांस खा लिया है,

The crows have searched my skeleton, and eaten all my flesh.

Baba Sheikh Farid ji / / Slok (Sheikh Farid) / Ang 1382

ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥

ए दुइ नैना मति छुहउ पिर देखन की आस ॥९१॥

E dui nainaa mati chhuhau pir dekhan kee aas ||91||

ਰੱਬ ਕਰ ਕੇ ਕੋਈ ਵਿਕਾਰ (ਮੇਰੀਆਂ) ਅੱਖਾਂ ਅੱਖਾਂ ਨੂੰ ਨਾਹ ਛੇੜੇ, ਇਹਨਾਂ ਵਿਚ ਤਾਂ ਪਿਆਰੇ ਪ੍ਰਭੂ ਨੂੰ ਵੇਖਣ ਦੀ ਤਾਂਘ ਟਿਕੀ ਰਹੇ ॥੯੧॥

परन्तु अब मेरे इन दो नयनों को मत छूना, क्योंकि इन्हीं से मुझे प्यारे प्रभु को देखने की आशा लगी हुई है॥६१॥

But please do not touch these eyes; I hope to see my Lord. ||91||

Baba Sheikh Farid ji / / Slok (Sheikh Farid) / Ang 1382


ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥

कागा चूंडि न पिंजरा बसै त उडरि जाहि ॥

Kaagaa choonddi na pinjjaraa basai ta udari jaahi ||

ਹੇ ਕਾਂ! ਮੇਰਾ ਪਿੰਜਰ ਨਾਹ ਠੂੰਗ, ਜੇ ਤੇਰੇ ਵੱਸ ਵਿਚ (ਇਹ ਗੱਲ) ਹੈ ਤਾਂ (ਇਥੋਂ) ਉੱਡ ਜਾਹ,

हे काले कौए ! मेरे शरीर के पिंजर पर तू चोंच मत मार, बैठा हुआ है तो बेहतर है कि यहाँ से उड़ जा।

O crow, do not peck at my skeleton; if you have landed on it, fly away.

Baba Sheikh Farid ji / / Slok (Sheikh Farid) / Ang 1382

ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥

जितु पिंजरै मेरा सहु वसै मासु न तिदू खाहि ॥९२॥

Jitu pinjjarai meraa sahu vasai maasu na tidoo khaahi ||92||

ਜਿਸ ਸਰੀਰ ਵਿਚ ਮੇਰਾ ਖਸਮ-ਪ੍ਰਭੂ ਵੱਸ ਰਿਹਾ ਹੈ, ਇਸ ਵਿਚੋਂ ਮਾਸ ਨਾਹ ਖਾਹ, (ਭਾਵ, ਹੇ ਵਿਸ਼ਿਆਂ ਦੇ ਚਸਕੇ! ਮੇਰੇ ਇਸ ਸਰੀਰ ਨੂੰ ਚੋਭਾਂ ਲਾਣੀਆਂ ਛੱਡ ਦੇਹ, ਤਰਸ ਕਰ, ਤੇ ਜਾਹ, ਖ਼ਲਾਸੀ ਕਰ । ਇਸ ਸਰੀਰ ਵਿਚ ਤਾਂ ਖਸਮ-ਪ੍ਰਭੂ ਦਾ ਪਿਆਰ ਵੱਸ ਰਿਹਾ ਹੈ, ਤੂੰ ਇਸ ਨੂੰ ਵਿਸ਼ੇ-ਭੋਗਾਂ ਵਲ ਪ੍ਰੇਰਨ ਦਾ ਜਤਨ ਨਾਹ ਕਰ) ॥੯੨॥

जिस शरीर-पिंजर में मेरा मालिक रहता है, उसका मांस मत खा ॥६२ ॥

Do not eat the flesh from that skeleton, within which my Husband Lord abides. ||92||

Baba Sheikh Farid ji / / Slok (Sheikh Farid) / Ang 1382


ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥

फरीदा गोर निमाणी सडु करे निघरिआ घरि आउ ॥

Phareedaa gor nimaa(nn)ee sadu kare nighariaa ghari aau ||

ਹੇ ਫਰੀਦ! ਕਬਰ ਵਿਚਾਰੀ (ਬੰਦੇ ਨੂੰ) ਵਾਜ ਮਾਰ ਰਹੀ ਹੈ (ਤੇ ਆਖਦੀ ਹੈ-) ਹੇ ਬੇ-ਘਰੇ ਜੀਵ! (ਆਪਣੇ) ਘਰ ਵਿਚ ਆ,

फरीद जी कथन करते हैं कि कब्र बेचारी आवाजें दे रही है कि हे बेघर जीव ! अपने घर में चले आओ।

Fareed, the poor grave calls out, ""O homeless one, come back to your home.

Baba Sheikh Farid ji / / Slok (Sheikh Farid) / Ang 1382

ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥

सरपर मैथै आवणा मरणहु ना डरिआहु ॥९३॥

Sarapar maithai aava(nn)aa mara(nn)ahu naa dariaahu ||93||

(ਭਾਵ) ਆਖ਼ਿਰ ਨੂੰ (ਤੂੰ) ਮੇਰੇ ਪਾਸ ਹੀ ਆਉਣਾ ਹੈ (ਤਾਂ ਫਿਰ) ਮੌਤ ਤੋਂ (ਇਤਨਾ) ਨਾਹ ਡਰ ॥੯੩॥

आखिरकार तूने मेरे पास ही आना है, इसलिए मरने से मत डर ॥६३॥

You shall surely have to come to me; do not be afraid of death."" ||93||

Baba Sheikh Farid ji / / Slok (Sheikh Farid) / Ang 1382


ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥

एनी लोइणी देखदिआ केती चलि गई ॥

Enee loi(nn)ee dekhadiaa ketee chali gaee ||

ਇਹਨਾਂ ਅੱਖਾਂ ਨਾਲ ਵੇਖਦਿਆਂ (ਭਾਵ, ਮੇਰੀਆਂ ਅੱਖਾਂ ਦੇ ਸਾਹਮਣੇ) ਕਿਤਨੀ ਹੀ ਖ਼ਲਕਤਿ ਚਲੀ ਗਈ ਹੈ (ਮੌਤ ਦਾ ਸ਼ਿਕਾਰ ਹੋ ਗਈ ਹੈ) ।

इन ऑखों से देखते ही देखते कितनी दुनिया चली गई है।

These eyes have seen a great many leave.

Baba Sheikh Farid ji / / Slok (Sheikh Farid) / Ang 1382

ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥

फरीदा लोकां आपो आपणी मै आपणी पई ॥९४॥

Phareedaa lokaan aapo aapa(nn)ee mai aapa(nn)ee paee ||94||

ਹੇ ਫਰੀਦ! (ਖ਼ਲਕਤਿ ਤੁਰੀ ਜਾਂਦੀ ਵੇਖ ਕੇ ਭੀ) ਹਰੇਕ ਨੂੰ ਆਪੋ ਆਪਣੇ ਸੁਆਰਥ ਦਾ ਹੀ ਖ਼ਿਆਲ ਹੈ (ਭਾਵ, ਹਰੇਕ ਜੀਵ ਦੁਨੀਆ ਵਾਲੀ ਧੁਨ ਵਿਚ ਹੀ ਹੈ), ਮੈਨੂੰ ਭੀ ਆਪਣਾ ਹੀ ਫ਼ਿਕਰ ਪਿਆ ਹੋਇਆ ਹੈ ॥੯੪॥

फरीद जी कहते हैं- लोगों को अपनी चिंता लगी हुई है और मुझे अपनी (रब से मिलने की चिंता) लगी हुई है॥६४॥

Fareed, the people have their fate, and I have mine. ||94||

Baba Sheikh Farid ji / / Slok (Sheikh Farid) / Ang 1382


ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥

आपु सवारहि मै मिलहि मै मिलिआ सुखु होइ ॥

Aapu savaarahi mai milahi mai miliaa sukhu hoi ||

ਜੇ ਤੂੰ ਆਪਣੇ ਆਪ ਨੂੰ ਸਵਾਰ ਲਏਂ, ਤਾਂ ਤੂੰ ਮੈਨੂੰ ਮਿਲ ਪਏਂਗਾ, ਤੇ ਮੇਰੇ ਵਿਚ ਜੁੜਿਆਂ ਹੀ ਤੈਨੂੰ ਸੁਖ ਹੋਵੇਗਾ (ਦੁਨੀਆ ਦੇ ਪਦਾਰਥਾਂ ਵਿਚ ਨਹੀਂ) ।

फरीद जी बताते हैं कि रब मुझ से कहता है कि हे फरीद ! तू अपने आप को सुधार ले तो मेरा मिलन तुझसे हो जाएगा और मेरे मिलने से ही तुझे सच्चा सुख प्राप्त हो सकता है।

God says, ""If you reform yourself, you shall meet me, and meeting me, you shall be at peace.

Baba Sheikh Farid ji / / Slok (Sheikh Farid) / Ang 1382

ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥

फरीदा जे तू मेरा होइ रहहि सभु जगु तेरा होइ ॥९५॥

Phareedaa je too meraa hoi rahahi sabhu jagu teraa hoi ||95||

ਹੇ ਫਰੀਦ! ਜੇ ਤੂੰ ਮੇਰਾ ਬਣ ਜਾਏਂ, (ਭਾਵ, ਦੁਨੀਆ ਵਾਲਾ ਪਿਆਰ ਛੱਡ ਕੇ ਮੇਰੇ ਨਾਲ ਪਿਆਰ ਕਰਨ ਲੱਗ ਪਏਂ, ਤਾਂ) ਸਾਰਾ ਜਗਤ ਤੇਰਾ ਬਣ ਜਾਏਗਾ (ਭਾਵ, ਮਾਇਆ ਤੇਰੇ ਪਿੱਛੇ ਪਿੱਛੇ ਦੌੜੇਗੀ) ॥੯੫॥

अगर तू मेरा ही बनकर रहे तो फिर पूरी दुनिया ही तेरी हो जाएगी ॥६५॥

O Fareed, if you will be mine, the whole world will be yours."" ||95||

Baba Sheikh Farid ji / / Slok (Sheikh Farid) / Ang 1382


ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥

कंधी उतै रुखड़ा किचरकु बंनै धीरु ॥

Kanddhee utai rukha(rr)aa kicharaku bannai dheeru ||

(ਦਰੀਆ ਦੇ) ਕੰਢੇ ਉੱਤੇ (ਉੱਗਾ ਹੋਇਆ) ਵਿਚਾਰਾ ਰੁੱਖ ਕਿਤਨਾ ਕੁ ਚਿਰ ਧਰਵਾਸ ਬੰਨ੍ਹੇਗਾ? ਹੇ ਫਰੀਦ! ਕੱਚੇ ਭਾਂਡੇ ਵਿਚ ਪਾਣੀ ਕਿਤਨਾ ਕੁ ਚਿਰ ਰੱਖਿਆ ਜਾ ਸਕਦਾ ਹੈ?

नदिया के किनारे पर वृक्ष कब तक धैर्य कर सकता है?

How long can the tree remain implanted on the river-bank?

Baba Sheikh Farid ji / / Slok (Sheikh Farid) / Ang 1382

ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥

फरीदा कचै भांडै रखीऐ किचरु ताई नीरु ॥९६॥

Phareedaa kachai bhaandai rakheeai kicharu taaee neeru ||96||

(ਇਸੇ ਤਰ੍ਹਾਂ ਮਨੁੱਖ ਮੌਤ ਦੀ ਨਦੀ ਦੇ ਕੰਢੇ ਤੇ ਖਲੋਤਾ ਹੋਇਆ ਹੈ, ਇਸ ਸਰੀਰ ਵਿਚੋਂ ਸੁਆਸ ਮੁੱਕਦੇ ਜਾ ਰਹੇ ਹਨ) ॥੯੬॥

हे फरीद ! कच्चे घड़े में कब तक पानी रखा जा सकता है, वैसे ही मौत भी निश्चय है॥६६ ॥

Fareed, how long can water be kept in a soft clay pot? ||96||

Baba Sheikh Farid ji / / Slok (Sheikh Farid) / Ang 1382


ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥

फरीदा महल निसखण रहि गए वासा आइआ तलि ॥

Phareedaa mahal nisakha(nn) rahi gae vaasaa aaiaa tali ||

ਹੇ ਫਰੀਦ! (ਮੌਤ ਆਉਣ ਤੇ) ਮਹਲ-ਮਾੜੀਆਂ ਸੁੰਞੀਆਂ ਰਹਿ ਜਾਂਦੀਆਂ ਹਨ, ਧਰਤੀ ਦੇ ਹੇਠ (ਕਬਰ ਵਿਚ) ਡੇਰਾ ਲਾਣਾ ਪੈਂਦਾ ਹੈ ।

हे फरीद ! ऊँचे महल सूने रह गए और जमीन के नीचे कब्र में जगह मिल गई।

Fareed, the mansions are vacant; those who lived in them have gone to live underground.

Baba Sheikh Farid ji / / Slok (Sheikh Farid) / Ang 1382


Download SGGS PDF Daily Updates ADVERTISE HERE