ANG 1420, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥

चारे कुंडा झोकि वरसदा बूंद पवै सहजि सुभाइ ॥

Chaare kunddaa jhoki varasadaa boondd pavai sahaji subhaai ||

(ਹੇ ਪਪੀਹੇ! ਇਹ ਨਾਮ-ਜਲ) ਸਾਰੀ ਸ੍ਰਿਸ਼ਟੀ ਵਿਚ ਛਹਬਰ ਲਾਈ ਰੱਖਦਾ ਹੈ (ਪਰ ਇਸ ਦੀ) ਬੂੰਦ (ਉਸ ਮਨੁੱਖ ਦੇ ਮੂੰਹ ਵਿਚ) ਪੈਂਦੀ ਹੈ (ਜਿਹੜਾ) ਆਤਮਕ ਅਡੋਲਤਾ ਵਿਚ ਹੈ (ਜਿਹੜਾ ਪਰਮਾਤਮਾ ਦੇ) ਪ੍ਰੇਮ ਵਿਚ (ਲੀਨ) ਹੈ ।

फिर चारों तरफ से कृपा की बारिश हो जाती है और सहज स्वाभाविक नाम-बूंद मुख में पड़ती है।

The clouds are heavy, hanging low, and the rain is pouring down on all sides; the rain-drop is received, with natural ease.

Guru Amardas ji / / Slok Vaaran te Vadheek / Guru Granth Sahib ji - Ang 1420

ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥

जल ही ते सभ ऊपजै बिनु जल पिआस न जाइ ॥

Jal hee te sabh upajai binu jal piaas na jaai ||

(ਪ੍ਰਭੂ ਤੋਂ ਹੀ, ਹਰਿ-ਨਾਮ) ਜਲ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ (ਤਾਹੀਏਂ ਹਰਿ-ਨਾਮ) ਜਲ ਤੋਂ ਬਿਨਾ (ਕਿਸੇ ਭੀ ਜੀਵ ਦੀ ਮਾਇਆ ਦੀ) ਤ੍ਰਿਹ ਦੂਰ ਨਹੀਂ ਹੁੰਦੀ ।

जल से ही सब उत्पन्न होता है और जल बिना प्यास दूर नहीं होती।

From water, everything is produced; without water, thirst is not quenched.

Guru Amardas ji / / Slok Vaaran te Vadheek / Guru Granth Sahib ji - Ang 1420

ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥

नानक हरि जलु जिनि पीआ तिसु भूख न लागै आइ ॥५५॥

Naanak hari jalu jini peeaa tisu bhookh na laagai aai ||55||

ਹੇ ਨਾਨਕ! ਜਿਸ (ਮਨੁੱਖ) ਨੇ ਹਰਿ-ਨਾਮ ਜਲ ਪੀ ਲਿਆ, ਉਸ ਨੂੰ (ਕਦੇ ਮਾਇਆ ਦੀ) ਭੁੱਖ ਨਹੀਂ ਵਿਆਪਦੀ ॥੫੫॥

हे नानक ! जो हरिनाम रूपी जल का पान करता है, उसे कोई भूख नहीं लगती॥५५ ॥

O Nanak, whoever drinks in the Water of the Lord, shall never feel hunger again. ||55||

Guru Amardas ji / / Slok Vaaran te Vadheek / Guru Granth Sahib ji - Ang 1420


ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥

बाबीहा तूं सहजि बोलि सचै सबदि सुभाइ ॥

Baabeehaa toonn sahaji boli sachai sabadi subhaai ||

ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਆਤਮਕ ਅਡੋਲਤਾ ਵਿਚ (ਟਿਕ ਕੇ), ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ), (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ), ਤੂੰ (ਹਰੀ ਦਾ ਨਾਮ) ਜਪਿਆ ਕਰ ।

हे जिज्ञासु-पपीहे! तू सहज स्वाभाविक सच्चे उपदेश का उच्चारण कर।

O rainbird, speak the Shabad, the True Word of God, with natural peace and poise.

Guru Amardas ji / / Slok Vaaran te Vadheek / Guru Granth Sahib ji - Ang 1420

ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥

सभु किछु तेरै नालि है सतिगुरि दीआ दिखाइ ॥

Sabhu kichhu terai naali hai satiguri deeaa dikhaai ||

ਹੇ ਪਪੀਹੇ! (ਹਰਿ-ਨਾਮ-ਬੂੰਦ ਤੋਂ ਪੈਦਾ ਹੋਣ ਵਾਲਾ) ਹਰੇਕ ਆਨੰਦ ਮੌਜੂਦ ਹੈ (ਪਰ ਇਹ ਆਨੰਦ ਉਸ ਜੀਵ ਨੂੰ ਪ੍ਰਾਪਤ ਹੁੰਦਾ ਹੈ, ਜਿਸ ਨੂੰ) ਗੁਰੂ ਨੇ (ਇਹ) ਵਿਖਾ ਦਿੱਤਾ ਹੈ ।

सतगुरु ने दिखा दिया है कि सब कुछ तेरे अन्तर में ही है।

Everything is with you; the True Guru will show you this.

Guru Amardas ji / / Slok Vaaran te Vadheek / Guru Granth Sahib ji - Ang 1420

ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥

आपु पछाणहि प्रीतमु मिलै वुठा छहबर लाइ ॥

Aapu pachhaa(nn)ahi preetamu milai vuthaa chhahabar laai ||

ਜਿਹੜੇ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੂੰ ਪ੍ਰੀਤਮ-ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਦੇ ਅੰਦਰ (ਸਿਫ਼ਤ-ਸਾਲਾਹ ਦਾ ਬੱਦਲ) ਝੜੀ ਲਾ ਕੇ ਆ ਵੱਸਦਾ ਹੈ ।

यदि आत्मज्ञान की पहचान हो जाए तो प्रियतम मिल जाता है और कृपा की बरसात होने लग जाती है।

So understand your own self, and meet your Beloved; His Grace shall rain down in torrents.

Guru Amardas ji / / Slok Vaaran te Vadheek / Guru Granth Sahib ji - Ang 1420

ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥

झिमि झिमि अम्रितु वरसदा तिसना भुख सभ जाइ ॥

Jhimi jhimi ammmritu varasadaa tisanaa bhukh sabh jaai ||

ਉਹਨਾਂ ਦੇ ਅੰਦਰ ਸਹਜੇ ਸਹਜੇ ਅਡੋਲ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ (ਉਹਨਾਂ ਦੇ ਅੰਦਰੋਂ) ਮਾਇਆ ਦੀ ਸਾਰੀ ਤ੍ਰਿਸ਼ਨਾ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ ।

फिरनाम-अमृत की रिमझिम बरसात होती है, जिससे तृष्णा एवं भूख निवृत्त हो जाती है।

Drop by drop, the Ambrosial Nectar rains down softly and gently; thirst and hunger are completely gone.

Guru Amardas ji / / Slok Vaaran te Vadheek / Guru Granth Sahib ji - Ang 1420

ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥

कूक पुकार न होवई जोती जोति मिलाइ ॥

Kook pukaar na hovaee jotee joti milaai ||

ਮਾਇਆ ਦੇ ਮੋਹ ਦਾ ਸਾਰਾ ਰੌਲਾ ਉਹਨਾਂ ਦੇ ਅੰਦਰੋਂ ਮੁੱਕ ਜਾਂਦਾ ਹੈ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।

आत्म-ज्योति परम-ज्योति में विलीन हो जाती है और कोई पुकार नहीं होती।

Your cries and screams of anguish have ceased; your light shall merge into the Light.

Guru Amardas ji / / Slok Vaaran te Vadheek / Guru Granth Sahib ji - Ang 1420

ਨਾਨਕ ਸੁਖਿ ਸਵਨੑਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥

नानक सुखि सवन्हि सोहागणी सचै नामि समाइ ॥५६॥

Naanak sukhi savanhi sohaaga(nn)ee sachai naami samaai ||56||

ਹੇ ਨਾਨਕ! ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਕੇ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਆਤਮਕ ਆਨੰਦ ਵਿਚ ਟਿਕੀਆਂ ਰਹਿੰਦੀਆਂ ਹਨ ॥੫੬॥

हे नानक ! सच्चे नाम में लीन रहने वाली सुहागिन सदा सुखपूर्वक रहती है॥५६॥

O Nanak, the happy soul-brides sleep in peace; they are absorbed in the True Name. ||56||

Guru Amardas ji / / Slok Vaaran te Vadheek / Guru Granth Sahib ji - Ang 1420


ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥

धुरहु खसमि भेजिआ सचै हुकमि पठाइ ॥

Dhurahu khasami bhejiaa sachai hukami pathaai ||

ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੇ ਧੁਰ ਦਰਗਾਹ ਤੋਂ (ਆਪਣੇ) ਹੁਕਮ ਅਨੁਸਾਰ (ਹੀ) ਪ੍ਰੇਰ ਕੇ (ਇੰਦਰ ਦੇਵਤੇ ਨੂੰ, ਗੁਰੂ ਨੂੰ ਸਦਾ) ਭੇਜਿਆ ਹੈ ।

मालिक ने हुक्म करके भेजा,

The Primal Lord and Master has sent out the True Hukam of His Command.

Guru Amardas ji / / Slok Vaaran te Vadheek / Guru Granth Sahib ji - Ang 1420

ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥

इंदु वरसै दइआ करि गूड़्ही छहबर लाइ ॥

Ianddu varasai daiaa kari goo(rr)hee chhahabar laai ||

(ਉਸ ਦੇ ਹੁਕਮ ਵਿਚ ਹੀ) ਮਿਹਰ ਕਰ ਕੇ ਬੱਦਲ (-ਗੁਰੂ) ਡੂੰਘੀ ਝੜੀ ਲਾ ਕੇ ਵਰਖਾ ਕਰਦਾ ਹੈ ।

(गुरु रूपी) बादल ने दया करके (प्रेम की) बरसात की है।

Indra mercifully sends forth the rain, which falls in torrents.

Guru Amardas ji / / Slok Vaaran te Vadheek / Guru Granth Sahib ji - Ang 1420

ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥

बाबीहे तनि मनि सुखु होइ जां ततु बूंद मुहि पाइ ॥

Baabeehe tani mani sukhu hoi jaan tatu boondd muhi paai ||

ਜਦੋਂ ਪਪੀਹਾ (ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦਾ ਰਸੀਆ) ਨਾਮ-ਬੂੰਦ (ਆਪਣੇ) ਮੂੰਹ ਵਿਚ ਪਾਂਦਾ ਹੈ, ਤਦੋਂ ਉਸ ਦੇ ਤਨ ਵਿਚ ਆਨੰਦ ਪੈਦਾ ਹੁੰਦਾ ਹੈ ।

पपीहे का तन मन तभी सुखी होता है, जब उसके मुख में स्वाति बूंद पड़ती है।

The body and mind of the rainbird are happy. only when the rain-drop falls into its mouth.

Guru Amardas ji / / Slok Vaaran te Vadheek / Guru Granth Sahib ji - Ang 1420

ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥

अनु धनु बहुता उपजै धरती सोभा पाइ ॥

Anu dhanu bahutaa upajai dharatee sobhaa paai ||

(ਜਿਵੇਂ ਵਰਖਾ ਨਾਲ) ਧਰਤੀ ਹਰੀਆਵਲੀ ਹੋ ਜਾਂਦੀ ਹੈ, (ਉਸ ਵਿਚ) ਬਹੁਤ ਅੰਨ ਪੈਦਾ ਹੁੰਦਾ ਹੈ,

अन्न-धन बहुत अधिक उत्पन्न होता है और धरती भी शोभा पाती है।

The corn grows high, wealth increases, and the earth is embellished with beauty.

Guru Amardas ji / / Slok Vaaran te Vadheek / Guru Granth Sahib ji - Ang 1420

ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥

अनदिनु लोकु भगति करे गुर कै सबदि समाइ ॥

Anadinu loku bhagati kare gur kai sabadi samaai ||

(ਤਿਵੇਂ) ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਜਗਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਨ ਲੱਗ ਪੈਂਦਾ ਹੈ ।

गुरु के उपदेश में लीन होकर जो लोग परमेश्वर की भक्ति करते हैं,

Night and day, people worship the Lord with devotion, and are absorbed in the Word of the Guru's Shabad.

Guru Amardas ji / / Slok Vaaran te Vadheek / Guru Granth Sahib ji - Ang 1420

ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥

आपे सचा बखसि लए करि किरपा करै रजाइ ॥

Aape sachaa bakhasi lae kari kirapaa karai rajaai ||

ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ (ਗੁਰੂ ਦੀ ਸਰਨ ਪਈ ਲੁਕਾਈ ਉਤੇ) ਬਖ਼ਸ਼ਸ਼ ਕਰਦਾ ਹੈ, ਮਿਹਰ ਕਰ ਕੇ ਆਪਣਾ ਹੁਕਮ ਵਰਤਾਂਦਾ ਹੈ ।

परमेश्वर स्वयं ही अपनी मर्जी से कृपा करके उनको बख्श लेता है।

The True Lord Himself forgives them, and showering them with His Mercy, He leads them to walk in His Will.

Guru Amardas ji / / Slok Vaaran te Vadheek / Guru Granth Sahib ji - Ang 1420

ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥

हरि गुण गावहु कामणी सचै सबदि समाइ ॥

Hari gu(nn) gaavahu kaama(nn)ee sachai sabadi samaai ||

ਹੇ ਜੀਵ-ਇਸਤ੍ਰੀ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਲੀਨ ਹੋ ਕੇ ਪਰਮਾਤਮਾ ਦੇ ਗੁਣ ਗਾਇਆ ਕਰ,

जीव रूपी कामिनी सच्चे शब्द में लीन होकर परमात्मा का भजन गान करती है।

O brides, sing the Glorious Praises of the Lord, and be absorbed in the True Word of His Shabad.

Guru Amardas ji / / Slok Vaaran te Vadheek / Guru Granth Sahib ji - Ang 1420

ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥

भै का सहजु सीगारु करिहु सचि रहहु लिव लाइ ॥

Bhai kaa sahaju seegaaru karihu sachi rahahu liv laai ||

(ਪ੍ਰਭੂ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ, ਸਦਾ-ਥਿਰ ਹਰੀ ਵਿਚ ਸੁਰਤ ਜੋੜ ਕੇ ਟਿਕੀ ਰਿਹਾ ਕਰ ।

वह श्रद्धा-भय का स्वाभाविक ही श्रृंगार करती है और प्रभु के ध्यान में लीन रहती है।

Let the Fear of God be your decoration, and remain lovingly attuned to the True Lord.

Guru Amardas ji / / Slok Vaaran te Vadheek / Guru Granth Sahib ji - Ang 1420

ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥

नानक नामो मनि वसै हरि दरगह लए छडाइ ॥५७॥

Naanak naamo mani vasai hari daragah lae chhadaai ||57||

ਹੇ ਨਾਨਕ! ਜਿਸ ਦੇ ਮਨ ਵਿਚ ਹਰਿ-ਨਾਮ ਹੀ ਟਿਕਿਆ ਰਹਿੰਦਾ ਹੈ, ਪਰਮਾਤਮਾ ਉਸ ਨੂੰ ਦਰਗਾਹ ਵਿਚ ਲੇਖੇ ਤੋਂ ਬਚਾ ਲੈਂਦਾ ਹੈ ॥੫੭॥

हे नानक ! यदि हरिनाम मन में बस जाए तो प्रभु-दरबार में मुक्ति मिल जाती है ॥५७ ॥

O Nanak, the Naam abides in the mind, and the mortal is saved in the Court of the Lord. ||57||

Guru Amardas ji / / Slok Vaaran te Vadheek / Guru Granth Sahib ji - Ang 1420


ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥

बाबीहा सगली धरती जे फिरहि ऊडि चड़हि आकासि ॥

Baabeehaa sagalee dharatee je phirahi udi cha(rr)ahi aakaasi ||

ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾਤ੍ਰਾ ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ) ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ,

जिज्ञासु-पपीहा पूरी धरती पर घूमता है, आकाश में उड़ता है।

The rainbird wanders all over the earth, soaring high through the skies.

Guru Amardas ji / / Slok Vaaran te Vadheek / Guru Granth Sahib ji - Ang 1420

ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥

सतिगुरि मिलिऐ जलु पाईऐ चूकै भूख पिआस ॥

Satiguri miliai jalu paaeeai chookai bhookh piaas ||

(ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ । ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ ।

जब गुरु मिल जाता है तो उसे नाम-जल प्राप्त होता है और उसकी भूख-प्यास मिट जाती है।

But it obtains the drop of water, only when it meets the True Guru, and then, its hunger and thirst are relieved.

Guru Amardas ji / / Slok Vaaran te Vadheek / Guru Granth Sahib ji - Ang 1420

ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥

जीउ पिंडु सभु तिस का सभु किछु तिस कै पासि ॥

Jeeu pinddu sabhu tis kaa sabhu kichhu tis kai paasi ||

ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤ ਉਸ ਦੇ ਹੀ ਵੱਸ ਵਿਚ ਹੈ ।

यह प्राण-शरीर सर्वस्व परमात्मा की देन है, सब कुछ उसी के पास है।

Soul and body and all belong to Him; everything is His.

Guru Amardas ji / / Slok Vaaran te Vadheek / Guru Granth Sahib ji - Ang 1420

ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥

विणु बोलिआ सभु किछु जाणदा किसु आगै कीचै अरदासि ॥

Vi(nn)u boliaa sabhu kichhu jaa(nn)adaa kisu aagai keechai aradaasi ||

(ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ?

वह बिना बोले ही (सुख-दुख) सब जानता है, उसके आगे प्रार्थना ही करो।

He knows everything, without being told; unto whom should we offer our prayers?

Guru Amardas ji / / Slok Vaaran te Vadheek / Guru Granth Sahib ji - Ang 1420

ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥

नानक घटि घटि एको वरतदा सबदि करे परगास ॥५८॥

Naanak ghati ghati eko varatadaa sabadi kare paragaas ||58||

ਹੇ ਨਾਨਕ? ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ ॥੫੮॥

हे नानक ! सब में एक ईश्वर ही व्याप्त है, शब्द-गुरु से उसका अन्तर्मन में प्रकाश होता है॥५८ ॥

O Nanak, the One Lord is pervading and permeating each and every heart; the Word of the Shabad brings illumination. ||58||

Guru Amardas ji / / Slok Vaaran te Vadheek / Guru Granth Sahib ji - Ang 1420


ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥

नानक तिसै बसंतु है जि सतिगुरु सेवि समाइ ॥

Naanak tisai basanttu hai ji satiguru sevi samaai ||

(ਜਿਵੇਂ ਬਸੰਤ ਰੁੱਤ ਆਉਣ ਤੇ ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ, ਤਿਵੇਂ) ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਖਿੜਾਉ ਦੀ ਰੁੱਤ ਬਣੀ ਰਹਿੰਦੀ ਹੈ ।

गुरु नानक फुरमान करते हैं- जो सतिगुरु की सेवा में लीन रहता है, उसे बसन्त का आनंद प्राप्त होता है।

O Nanak, the season of spring comes to one who serves the True Guru.

Guru Amardas ji / / Slok Vaaran te Vadheek / Guru Granth Sahib ji - Ang 1420

ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥

हरि वुठा मनु तनु सभु परफड़ै सभु जगु हरीआवलु होइ ॥५९॥

Hari vuthaa manu tanu sabhu parapha(rr)ai sabhu jagu hareeaavalu hoi ||59||

(ਜਦੋਂ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ, ਉਸ ਦਾ ਤਨ ਉਸ ਦਾ ਮਨ (ਆਤਮਕ ਆਨੰਦ ਨਾਲ) ਖਿੜ ਪੈਂਦਾ ਹੈ ॥੫੯॥

प्रभु की प्रसन्नता से मन-तन खिल जाता है और पूरा जगत हरा-भरा हो जाता है ॥५६॥

The Lord rains His Mercy down upon him, and his mind and body totally blossom forth; the entire world becomes green and rejuvenated. ||59||

Guru Amardas ji / / Slok Vaaran te Vadheek / Guru Granth Sahib ji - Ang 1420


ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥

सबदे सदा बसंतु है जितु तनु मनु हरिआ होइ ॥

Sabade sadaa basanttu hai jitu tanu manu hariaa hoi ||

ਹੇ ਨਾਨਕ! ਸ਼ਬਦ ਦੀ ਬਰਕਤ ਰਾਹੀਂ ਮਨੁੱਖ ਦੇ ਅੰਦਰ ਸਦਾ ਲਈ ਖਿੜਾਉ ਦੀ ਰੁੱਤ ਬਣ ਜਾਂਦੀ ਹੈ ਜਿਸ ਦੀ ਬਰਕਤਿ ਨਾਲ ਉਸ ਦਾ ਮਨ ਆਨੰਦ-ਭਰਪੂਰ ਹੋ ਜਾਂਦਾ ਹੈ ।

प्रभु-शब्द से सदैव खुशियाँ-ही-खुशियाँ हैं, जिससे तन मन हरा हो जाता है।

The Word of the Shabad brings eternal spring; it rejuvenates the mind and body.

Guru Amardas ji / / Slok Vaaran te Vadheek / Guru Granth Sahib ji - Ang 1420

ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥

नानक नामु न वीसरै जिनि सिरिआ सभु कोइ ॥६०॥

Naanak naamu na veesarai jini siriaa sabhu koi ||60||

ਜਿਸ (ਪਰਮਾਤਮਾ) ਨੇ ਹਰੇਕ ਜੀਵ ਪੈਦਾ ਕੀਤਾ ਹੈ (ਉਸ ਮਨੁੱਖ ਨੂੰ ਉਸ ਦਾ) ਨਾਮ (ਕਦੇ) ਨਹੀਂ ਭੁੱਲਦਾ ॥੬੦॥

गुरु नानक कथन करते हैं कि जिस विधाता ने समूची सृष्टि सहित हम सबको बनाया है, उस परमेश्वर का नाम हमें कभी न भूले । ॥६०॥

O Nanak, do not forget the Naam, the Name of the Lord, which has created everyone. ||60||

Guru Amardas ji / / Slok Vaaran te Vadheek / Guru Granth Sahib ji - Ang 1420


ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥

नानक तिना बसंतु है जिना गुरमुखि वसिआ मनि सोइ ॥

Naanak tinaa basanttu hai jinaa guramukhi vasiaa mani soi ||

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ (ਪਰਮਾਤਮਾ) ਆ ਵੱਸਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਦਾ ਸਮਾ ਬਣਿਆ ਰਹਿੰਦਾ ਹੈ ।

हे नानक ! जिन गुरुमुखों के मन में परमात्मा बस जाता है, वहीं वसंत मौसम का आनंद पाते हैं।

O Nanak, it is the spring season, for those Gurmukhs, within whose minds the Lord abides.

Guru Amardas ji / / Slok Vaaran te Vadheek / Guru Granth Sahib ji - Ang 1420

ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥

हरि वुठै मनु तनु परफड़ै सभु जगु हरिआ होइ ॥६१॥

Hari vuthai manu tanu parapha(rr)ai sabhu jagu hariaa hoi ||61||

(ਜਿਵੇਂ ਬਸੰਤ ਰੁੱਤੇ) ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ (ਤਿਵੇਂ, ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ (ਉਸ ਦਾ) ਮਨ (ਉਸ ਦਾ) ਤਨ ਖਿੜ ਪੈਂਦਾ ਹੈ ॥੬੧॥

ईश्वर की कृपा से मन-तन खिल उठता है और पूरा जगत प्रसन्न हो जाता है ॥६१॥

When the Lord showers His Mercy, the mind and body blossom forth, and all the world turns green and lush. ||61||

Guru Amardas ji / / Slok Vaaran te Vadheek / Guru Granth Sahib ji - Ang 1420


ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥

वडड़ै झालि झलु्मभलै नावड़ा लईऐ किसु ॥

Vada(rr)ai jhaali jhalumbbhalai naava(rr)aa laeeai kisu ||

ਹੇ ਭਾਈ ਸੁਵਖਤੇ ਘੁਸਮੁਸੇ (ਵੇਲੇ ਉੱਠ ਕੇ) ਕਿਸ ਦਾ ਸੋਹਣਾ ਨਾਮ ਲੈਣਾ ਚਾਹੀਦਾ ਹੈ?

(प्रश्न) प्रभात काल उठकर किसका नाम जपना चाहिए ?

In the early hours of the morning, whose name should we chant?

Guru Amardas ji / / Slok Vaaran te Vadheek / Guru Granth Sahib ji - Ang 1420

ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥

नाउ लईऐ परमेसरै भंनण घड़ण समरथु ॥६२॥

Naau laeeai paramesarai bhanna(nn) gha(rr)a(nn) samarathu ||62||

ਉਸ ਪਰਮੇਸਰ ਦਾ ਨਾਮ ਲੈਣਾ ਚਾਹੀਦਾ ਹੈ ਜੋ (ਜੀਵਾਂ ਨੂੰ) ਪੈਦਾ ਕਰਨ ਤੇ ਨਾਸ ਕਰਨ ਦੀ ਸਮਰਥਾ ਵਾਲਾ ਹੈ ॥੬੨॥

"(उत्तर-) उस परमेश्वर का नाम जपना चाहिए, जो तोड़ने-बनाने में समर्थ है ॥६२ ॥

Chant the Name of the Transcendent Lord, who is All-powerful to create and destroy. ||62||

Guru Amardas ji / / Slok Vaaran te Vadheek / Guru Granth Sahib ji - Ang 1420


ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥

हरहट भी तूं तूं करहि बोलहि भली बाणि ॥

Harahat bhee toonn toonn karahi bolahi bhalee baa(nn)i ||

ਹਲਟ ਭੀ (ਚੱਲਦੇ ਖੂਹ ਭੀ ਆਵਾਜ਼ ਕੱਢਦੇ ਇਉਂ ਜਾਪਦੇ ਹਨ ਕਿ) 'ਤੂੰ ਤੂੰ' ਕਰ ਰਹੇ ਹਨ, ਅਤੇ ਮਿੱਠੀ ਸੁਰ ਵਿਚ ਆਵਾਜ਼ ਕੱਢਦੇ ਹਨ (ਪਰ ਉਹ ਭਗਤੀ ਤਾਂ ਨਹੀਂ ਕਰ ਰਹੇ) ।

अरे रहट ! तू भी तू-तू करता है, बड़ी मधुर ध्वनि करता है।

The Persian wheel also cries out, ""Too! Too! You! You!"", with sweet and sublime sounds.

Guru Amardas ji / / Slok Vaaran te Vadheek / Guru Granth Sahib ji - Ang 1420

ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥

साहिबु सदा हदूरि है किआ उची करहि पुकार ॥

Saahibu sadaa hadoori hai kiaa uchee karahi pukaar ||

ਮਾਲਕ-ਪ੍ਰਭੂ ਤਾਂ ਸਦਾ ਤੇਰੇ ਨਾਲ ਵੱਸਦਾ ਹੈ (ਉਸ ਅੰਦਰ-ਵੱਸਦੇ ਨੂੰ ਭੁਲਾ ਕੇ ਬਾਹਰ ਲੋਕ-ਵਿਖਾਵੇ ਲਈ) ਤੂੰ ਕਿਉਂ ਉੱਚੀ ਉੱਚੀ ਪੁਕਾਰਦਾ ਹੈਂ?

मालिक सदैव सामने हैं, क्यों ऊँची पुकार करता है।

Our Lord and Master is always present; why do you cry out to Him in such a loud voice?

Guru Amardas ji / / Slok Vaaran te Vadheek / Guru Granth Sahib ji - Ang 1420

ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥

जिनि जगतु उपाइ हरि रंगु कीआ तिसै विटहु कुरबाणु ॥

Jini jagatu upaai hari ranggu keeaa tisai vitahu kurabaa(nn)u ||

ਜਿਸ ਹਰੀ ਨੇ ਇਹ ਜਗਤ ਪੈਦਾ ਕਰ ਕੇ ਇਹ ਖੇਲ-ਤਮਾਸ਼ਾ ਬਣਾਇਆ ਹੈ, ਉਸ ਤੋਂ ਸਦਕੇ ਹੋਇਆ ਕਰ ।

जिस ईश्वर ने जगत उत्पन्न करके लीला की है, उस पर मैं सदैव कुर्बान जाता है।

I am a sacrifice to that Lord who created the world, and who loves it.

Guru Amardas ji / / Slok Vaaran te Vadheek / Guru Granth Sahib ji - Ang 1420

ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥

आपु छोडहि तां सहु मिलै सचा एहु वीचारु ॥

Aapu chhodahi taan sahu milai sachaa ehu veechaaru ||

ਸਦਾ ਕਾਇਮ ਰਹਿਣ ਵਾਲਾ ਵਿਚਾਰ ਇਹ ਹੈ ਕਿ ਜੇ ਤੂੰ (ਆਪਣੇ ਅੰਦਰੋਂ) ਆਪਾ ਭਾਵ ਛੱਡ ਦੇਵੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਏਗਾ ।

केवल यही सच्ची बात है कि अहम्-भाव को छोड़ दिया जाए तो प्रभु से मिलाप हो जाता है।

Give up your selfishness, and then you shall meet your Husband Lord. Consider this Truth.

Guru Amardas ji / / Slok Vaaran te Vadheek / Guru Granth Sahib ji - Ang 1420

ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥

हउमै फिका बोलणा बुझि न सका कार ॥

Haumai phikaa bola(nn)aa bujhi na sakaa kaar ||

ਹਉਮੈ ਅਹੰਕਾਰ ਦੇ ਆਸਰੇ ('ਤੂੰ ਤੂੰ') ਬੋਲਦਾ (ਭੀ) ਬੇ-ਸੁਆਦਾ ਰਹਿੰਦਾ ਹੈ (ਆਤਮਕ ਜੀਵਨ ਦਾ ਹੁਲਾਰਾ ਪੈਦਾ ਨਹੀਂ ਕਰ ਸਕਦਾ) । (ਜੇ ਮੈਂ ਸਦਾ ਹਉਮੈ ਦੇ ਆਸਰੇ ਹੀ 'ਤੂੰ ਤੂੰ' ਬੋਲਦਾ ਰਹਾਂ, ਤਾਂ) ਮੈਂ ਪਰਮਾਤਮਾ ਨਾਲ ਮਿਲ ਸਕਣ ਵਾਲਾ) ਕਰਤੱਬ ਸਮਝ ਨਹੀਂ ਸਕਦਾ ।

अहंकार भाव में कड़वा बोलने से भले-बुरे की समझ नहीं होती।

Speaking in shallow egotism, no one understands the Ways of God.

Guru Amardas ji / / Slok Vaaran te Vadheek / Guru Granth Sahib ji - Ang 1420

ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥

वणु त्रिणु त्रिभवणु तुझै धिआइदा अनदिनु सदा विहाण ॥

Va(nn)u tri(nn)u tribhava(nn)u tujhai dhiaaidaa anadinu sadaa vihaa(nn) ||

ਹੇ ਪ੍ਰਭੂ! ਜੰਗਲ, (ਜੰਗਲ ਦਾ) ਘਾਹ, ਸਾਰਾ ਜਗਤ ਤੈਨੂੰ ਹੀ ਸਿਮਰ ਰਿਹਾ ਹੈ । ਹਰੇਕ ਦਿਹਾੜਾ ਸਦਾ ਸਾਰਾ ਸਮਾ (ਤੇਰੀ ਹੀ ਯਾਦ ਵਿਚ) ਬੀਤ ਰਿਹਾ ਹੈ ।

तीनों लोक, पूरी कुदरत हे प्रभु ! तेरा ही भजन करती है और सदैव तेरी स्मृति में लीन रहती है।

The forests and fields, and all the three worlds meditate on You, O Lord; this is the way they pass their days and nights forever.

Guru Amardas ji / / Slok Vaaran te Vadheek / Guru Granth Sahib ji - Ang 1420

ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥

बिनु सतिगुर किनै न पाइआ करि करि थके वीचार ॥

Binu satigur kinai na paaiaa kari kari thake veechaar ||

ਪਰ (ਅਨੇਕਾਂ ਹੀ ਪੰਡਿਤ ਲੋਕ) ਸੋਚਾਂ ਵਿਚਾਰਾਂ ਕਰ ਕੇ ਥੱਕਦੇ ਆ ਰਹੇ ਹਨ, ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੇ ਤੇਰਾ ਮਿਲਾਪ ਪ੍ਰਾਪਤ ਨਹੀਂ ਕੀਤਾ ।

सतगुरु के बिना कोई भी ईश्वर को पा नहीं सका, बातें कर-करके सब थक गए हैं।

Without the True Guru, no one finds the Lord. People have grown weary of thinking about it.

Guru Amardas ji / / Slok Vaaran te Vadheek / Guru Granth Sahib ji - Ang 1420


Download SGGS PDF Daily Updates ADVERTISE HERE