ANG 20, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥

पंच भूत सचि भै रते जोति सची मन माहि ॥

Pancch bhoot sachi bhai rate joti sachee man maahi ||

ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿਚ ਪ੍ਰਭੂ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੀ ਜੋਤਿ ਸਦਾ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ ।

जिस सत्य स्वरूप के भय में पांचों भौतिक तत्व (सम्पूर्ण मानव शरीर) अनुरक्त हैं उस सत्य स्वरूप परमात्मा की परम ज्योति मन में निवास करती है।

The body of the five elements is dyed in the Fear of the True One; the mind is filled with the True Light.

Guru Nanak Dev ji / Raag Sriraag / / Guru Granth Sahib ji - Ang 20

ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥

नानक अउगण वीसरे गुरि राखे पति ताहि ॥४॥१५॥

Naanak auga(nn) veesare guri raakhe pati taahi ||4||15||

ਹੇ ਨਾਨਕ! ਜਿਸ ਮਨੁੱਖ ਦੀ ਗੁਰੂ ਨੇ ਰਾਖੀ ਕੀਤੀ, ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲੀ, ਵਿਕਾਰ ਉਸ ਤੋਂ ਪਰੇ ਹਟ ਗਏ ॥੪॥੧੫॥ {19-20}

सतिगुरु जी कथन करते हैं कि उस मानव जीव को समस्त अवगुण विस्मृत हो गए हैं और उसकी प्रतिष्ठा की रक्षा स्वयं गुरु करते हैं। ॥४॥१५॥

O Nanak, your demerits shall be forgotten; the Guru shall preserve your honor. ||4||15||

Guru Nanak Dev ji / Raag Sriraag / / Guru Granth Sahib ji - Ang 20


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / / Guru Granth Sahib ji - Ang 20

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥

नानक बेड़ी सच की तरीऐ गुर वीचारि ॥

Naanak be(rr)ee sach kee tareeai gur veechaari ||

ਹੇ ਨਾਨਕ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।

गुरु नानक देव जी कथन करते हैं गुरु-उपदेश का मनन करने से ही सत्य नाम रूपी नौका में सवार होकर जीव भवसागर को पार कर सकता है।

O Nanak, the Boat of Truth will ferry you across; contemplate the Guru.

Guru Nanak Dev ji / Raag Sriraag / / Guru Granth Sahib ji - Ang 20

ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥

इकि आवहि इकि जावही पूरि भरे अहंकारि ॥

Iki aavahi iki jaavahee poori bhare ahankkaari ||

ਪਰ ਅਨੇਕਾਂ ਹੀ ਅਹੰਕਾਰੀ ਜੀਵ ਹਨ (ਜੋ ਆਪਣੀ ਹੀ ਅਕਲ ਦੇ ਮਾਣ ਵਿਚ ਰਹਿ ਕੇ ਕੁਰਾਹੇ ਪੈ ਕੇ) ਜੰਮਦੇ ਹਨ ਤੇ ਮਰਦੇ ਹਨ (ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ)

लेकिन अनेक जीव अभिमान करते हुए जन्म ले रहे हैं और मृत्यु को प्राप्त कर रहे हैं।

Some come, and some go; they are totally filled with egotism.

Guru Nanak Dev ji / Raag Sriraag / / Guru Granth Sahib ji - Ang 20

ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥

मनहठि मती बूडीऐ गुरमुखि सचु सु तारि ॥१॥

Manahathi matee boodeeai guramukhi sachu su taari ||1||

ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬੀਦਾ ਹੀ ਹੈ । ਜੋ ਮਨੁੱਖ ਗੁਰੂ ਦੇ ਰਾਹ ਉਤੇ ਤੁਰਦਾ ਹੈ ਉਸ ਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ ॥੧॥

हठी इन्सान मन की बुद्धि के कारण संसार-सागर के विकारों में डूबा रहता है, लेकिन गुरु के बताए सत्य मार्ग पर चल कर इस संसार सागर को पार किया जा सकता है॥ १॥

Through stubborn-mindedness, the intellect is drowned; one who becomes Gurmukh and truthful is saved. ||1||

Guru Nanak Dev ji / Raag Sriraag / / Guru Granth Sahib ji - Ang 20


ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥

गुर बिनु किउ तरीऐ सुखु होइ ॥

Gur binu kiu tareeai sukhu hoi ||

ਗੁਰੂ ਦੀ ਸਰਨ ਤੋਂ ਬਿਨਾ ਨਾਹ ਹੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ, ਨਾਹ ਹੀ ਆਤਮਕ ਅਨੰਦ ਮਿਲਦਾ ਹੈ ।

गुरु के आश्रय बिना कैसे यह भवसागर पार किया जा सकता है और कैसे आत्मिक-आनंद प्राप्त किया जा सकता है।

Without the Guru, how can anyone swim across to find peace?

Guru Nanak Dev ji / Raag Sriraag / / Guru Granth Sahib ji - Ang 20

ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥

जिउ भावै तिउ राखु तू मै अवरु न दूजा कोइ ॥१॥ रहाउ ॥

Jiu bhaavai tiu raakhu too mai avaru na doojaa koi ||1|| rahaau ||

(ਇਸ ਵਾਸਤੇ, ਹੇ ਮਨ! ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਜਿਵੇਂ ਹੋ ਸਕੇ ਤੂੰ ਮੈਨੂੰ (ਗੁਰੂ ਦੀ ਸਰਨ ਵਿਚ) ਰੱਖ, (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ) ਮੈਨੂੰ ਕੋਈ ਹੋਰ (ਆਸਰਾ) ਨਹੀਂ ਸੁੱਝਦਾ ॥੧॥ ਰਹਾਉ ॥

इसलिए उस परमात्मा में ऐसा निश्चय रख कर विनती करो कि जैसे आप को अच्छा लगता है, वैसे ही मेरी रक्षा करो, आप के अतिरिक्त मेरा अन्य कोई आश्रय नहीं है।॥ १॥ रहाउ॥

As it pleases You, Lord, You save me. There is no other for me at all. ||1|| Pause ||

Guru Nanak Dev ji / Raag Sriraag / / Guru Granth Sahib ji - Ang 20


ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥

आगै देखउ डउ जलै पाछै हरिओ अंगूरु ॥

Aagai dekhau dau jalai paachhai hario anggooru ||

(ਜਗਤ ਇਕ ਜੰਗਲ ਸਮਾਨ ਹੈ ਜਿਸ ਵਿਚ ਅੱਗੇ ਅੱਗੇ ਤਾਂ ਅੱਗ ਲਗੀ ਹੋਈ ਹੈ, ਜੋ ਪਲੇ ਹੋਏ ਵੱਡੇ ਵੱਡੇ ਰੁੱਖਾਂ ਨੂੰ ਸਾੜਦੀ ਜਾਂਦੀ ਹੈ; ਤੇ ਪਿੱਛੇ ਪਿੱਛੇ ਨਵੇਂ ਕੋਮਲ ਬੂਟੇ ਉੱਗਦੇ ਜਾ ਰਹੇ ਹਨ), ਪਿੱਛੇ ਪਿੱਛੇ ਨਵੇਂ ਕੋਮਲ ਬਾਲ ਜੰਮਦੇ ਆ ਰਹੇ ਹਨ ।

सृष्टि के आश्चर्यजनक दृश्य का वर्णन करते हुए गुरु जी कथन करते हैं कि हे मानव ! जब संसार के आगे (श्मशान भूमि में) मैं देखता हूँ तो दावानल प्रज्वलित है, और पीछे (संसार में) देखता हूँ तो अंकुर स्फुटित हो रहे हैं अर्थात् नए जीव पैदा हो रहे हैं।

In front of me, I see the jungle burning; behind me, I see green plants sprouting.

Guru Nanak Dev ji / Raag Sriraag / / Guru Granth Sahib ji - Ang 20

ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥

जिस ते उपजै तिस ते बिनसै घटि घटि सचु भरपूरि ॥

Jis te upajai tis te binasai ghati ghati sachu bharapoori ||

ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਜਾਂਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ ਤੇ ਉਹ ਸਦਾ-ਥਿਰ ਪ੍ਰਭੂ ਹਰੇਕ ਸਰੀਰ ਵਿਚ ਨਕਾ-ਨਕ ਮੌਜੂਦ ਹੈ ।

जिस सृष्टिकर्ता के आदेश से यह सांसारिक जीव पैदा हो रहे हैं और जिस संहारक शक्ति की आज्ञा से नष्ट हो रहे हैं, वह परिपूर्ण सत्य परमेश्वर कण-कण में व्याप्त हैं।

We shall merge into the One from whom we came. The True One is pervading each and every heart.

Guru Nanak Dev ji / Raag Sriraag / / Guru Granth Sahib ji - Ang 20

ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥

आपे मेलि मिलावही साचै महलि हदूरि ॥२॥

Aape meli milaavahee saachai mahali hadoori ||2||

ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ-ਥਿਰ ਮਹਲ ਵਿਚ ਹਜ਼ੂਰੀ ਵਿਚ ਰੱਖਦਾ ਹੈਂ ॥੨॥

वह स्वयं गुरु से मिलाप करवाता है और गुरु से मिलकर जीव सत्य स्वरूप के समक्ष होता है॥ २॥

He Himself unites us in Union with Himself; the True Mansion of His Presence is close at hand. ||2||

Guru Nanak Dev ji / Raag Sriraag / / Guru Granth Sahib ji - Ang 20


ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥

साहि साहि तुझु समला कदे न विसारेउ ॥

Saahi saahi tujhu sammalaa kade na visaareu ||

(ਹੇ ਪ੍ਰਭੂ! ਮਿਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਰਹਾਂ, ਤੈਨੂੰ ਕਦੇ ਵੀ ਨਾਹ ਭੁਲਾਵਾਂ ।

हे प्रभु ! कृपा करो, मैं श्वास-श्वास आप को स्मरण करूँ, कभी भी न भुलाऊं।

With each and every breath, I dwell upon You; I shall never forget You.

Guru Nanak Dev ji / Raag Sriraag / / Guru Granth Sahib ji - Ang 20

ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥

जिउ जिउ साहबु मनि वसै गुरमुखि अम्रितु पेउ ॥

Jiu jiu saahabu mani vasai guramukhi ammmritu peu ||

(ਹੇ ਭਾਈ! ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ ।

हे साहिब ! जब-जब तुम मेरे मन में वास करोगे, तब-तब मैं आत्मिक आनंद देने वाला नाम रूपी अमृत पीता रहूँगा।

The more the Lord and Master dwells within the mind, the more the Gurmukh drinks in the Ambrosial Nectar.

Guru Nanak Dev ji / Raag Sriraag / / Guru Granth Sahib ji - Ang 20

ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥

मनु तनु तेरा तू धणी गरबु निवारि समेउ ॥३॥

Manu tanu teraa too dha(nn)ee garabu nivaari sameu ||3||

(ਹੇ ਪ੍ਰਭੂ! ਮੇਰਾ) ਮਨ (ਮੇਰਾ) ਤਨ ਤੇਰਾ ਹੀ ਦਿਤਾ ਹੋਇਆ ਹੈ, ਤੂੰ ਹੀ (ਮੇਰਾ) ਮਾਲਕ ਹੈਂ । (ਮਿਹਰ ਕਰ, ਮੈਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ (ਤੇਰੀ ਯਾਦ ਵਿਚ) ਲੀਨ ਰਹਾਂ ॥੩॥

हे परमात्मा ! मेरा यह तन और मन तुम्हारा ही दिया हुआ है, तुम मेरे स्वामी हो, इसलिए कृपा करके मेरे अंतर्मन से अहंकार दूर करके मुझे अपने में लिवलीन कर लो॥ ३॥

Mind and body are Yours; You are my Master. Please rid me of my pride, and let me merge with You. ||3||

Guru Nanak Dev ji / Raag Sriraag / / Guru Granth Sahib ji - Ang 20


ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥

जिनि एहु जगतु उपाइआ त्रिभवणु करि आकारु ॥

Jini ehu jagatu upaaiaa tribhava(nn)u kari aakaaru ||

ਜਿਸ (ਜੋਤਿ-ਸਰੂਪ ਪ੍ਰਭੂ) ਨੇ ਇਹ ਜਗਤ ਪੈਦਾ ਕੀਤਾ ਹੈ, ਇਹ ਤ੍ਰਿਭਵਣੀ ਸਰੂਪ ਬਣਾਇਆ ਹੈ,

जिस परमात्मा ने इस सृष्टि का निर्माण किया है, उसने इसे तीन लोकों का आकार दिया है।

The One who formed this universe created the creation of the three worlds.

Guru Nanak Dev ji / Raag Sriraag / / Guru Granth Sahib ji - Ang 20

ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥

गुरमुखि चानणु जाणीऐ मनमुखि मुगधु गुबारु ॥

Guramukhi chaana(nn)u jaa(nn)eeai manamukhi mugadhu gubaaru ||

ਗੁਰੂ ਦੀ ਸਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿੱਸਦੀ, ਉਸ ਨੂੰ) ਆਤਮਕ ਹਨੇਰਾ ਹੀ ਹਨੇਰਾ ਹੈ ।

इस रहस्यमयी ज्ञान को गुरमुख जीव ही जानते है, मायाधारी मनमुख विमूढ़ जीव अंधकार में रहते हैं।

The Gurmukh knows the Divine Light, while the foolish self-willed manmukh gropes around in the darkness.

Guru Nanak Dev ji / Raag Sriraag / / Guru Granth Sahib ji - Ang 20

ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥

घटि घटि जोति निरंतरी बूझै गुरमति सारु ॥४॥

Ghati ghati joti niranttaree boojhai guramati saaru ||4||

(ਭਾਵੇਂ) ਰੱਬੀ ਜੋਤਿ ਇਕ-ਰਸ ਹਰੇਕ ਸਰੀਰ ਵਿਚ ਵਿਆਪਕ ਹੈ, (ਪਰ) ਗੁਰੂ ਦੀ ਮਤ ਲਿਆਂ ਹੀ (ਇਹ) ਅਸਲੀਅਤ ਸਮਝੀ ਜਾ ਸਕਦੀ ਹੈ ॥੪॥

श्रेष्ठ गुरु की शिक्षा प्राप्त जीव ही सर्वव्यापक ज्योति को निरंतर जान सकता है॥४॥

One who sees that Light within each and every heart understands the Essence of the Guru's Teachings. ||4||

Guru Nanak Dev ji / Raag Sriraag / / Guru Granth Sahib ji - Ang 20


ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥

गुरमुखि जिनी जाणिआ तिन कीचै साबासि ॥

Guramukhi jinee jaa(nn)iaa tin keechai saabaasi ||

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਸਰਬ-ਵਿਆਪੀ ਜੋਤਿ ਨਾਲ ਸਾਂਝ ਪਾ ਲਈ, ਉਹਨਾਂ ਨੂੰ ਸ਼ਾਬਾਸ਼ੇ ਮਿਲਦੀ ਹੈ ।

जिन गुरमुख जीवों ने उस परमात्मा को जान लिया है, वे धन्य हैं।

Those who understand are Gurmukh; recognize and applaud them.

Guru Nanak Dev ji / Raag Sriraag / / Guru Granth Sahib ji - Ang 20

ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥

सचे सेती रलि मिले सचे गुण परगासि ॥

Sache setee rali mile sache gu(nn) paragaasi ||

ਉਹ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਗੁਣ ਉਹਨਾਂ ਵਿਚ ਉੱਘੜ ਆਉਂਦੇ ਹਨ ।

जो परमात्मा के सत्य नाम में लिप्त होकर उसी सत्य में अभेद हो गए हैं।

They meet and merge with the True One. They become the Radiant Manifestation of the Excellence of the True One.

Guru Nanak Dev ji / Raag Sriraag / / Guru Granth Sahib ji - Ang 20

ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥

नानक नामि संतोखीआ जीउ पिंडु प्रभ पासि ॥५॥१६॥

Naanak naami santtokheeaa jeeu pinddu prbh paasi ||5||16||

ਹੇ ਨਾਨਕ! ਨਾਮ ਵਿਚ ਜੁੜ ਕੇ ਉਹ ਮਨੁੱਖ ਆਤਮਕ ਸ਼ਾਂਤੀ ਮਾਣਦੇ ਹਨ, ਉਹ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਹਵਾਲੇ ਕਰੀ ਰੱਖਦੇ ਹਨ ॥੫॥੧੬॥

श्री गुरु नानक जी कथन करते हैं कि वे नाम द्वारा संतुष्ट हो गए हैं और उन्होंने अपने प्राण व शरीर उस परमेश्वर को ही अर्पित कर दिए हैं।॥ ५॥ १६॥

O Nanak, they are contented with the Naam, the Name of the Lord. They offer their bodies and souls to God. ||5||16||

Guru Nanak Dev ji / Raag Sriraag / / Guru Granth Sahib ji - Ang 20


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / / Guru Granth Sahib ji - Ang 20

ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥

सुणि मन मित्र पिआरिआ मिलु वेला है एह ॥

Su(nn)i man mitr piaariaa milu velaa hai eh ||

ਹੇ ਪਿਆਰੇ ਮਿਤ੍ਰ ਮਨ! (ਮੇਰੀ ਸਿੱਖਿਆ) ਸੁਣ । ਪਰਮਾਤਮਾ ਨੂੰ ਮਿਲ, (ਮਿਲਣ ਦਾ) ਇਹ (ਮਨੁੱਖਾ ਜਨਮ ਹੀ) ਵੇਲਾ ਹੈ ।

हे प्रिय मित्र मन ! सुनो, यह समय (मानव जन्म) परमात्मा से मिलने का है।

Listen, O my mind, my friend, my darling: now is the time to meet the Lord.

Guru Nanak Dev ji / Raag Sriraag / / Guru Granth Sahib ji - Ang 20

ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥

जब लगु जोबनि सासु है तब लगु इहु तनु देह ॥

Jab lagu jobani saasu hai tab lagu ihu tanu deh ||

ਜਦੋਂ ਤਕ ਜੁਆਨੀ ਵਿਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ ।

जब तक यह यौवनावस्था के श्वास चल रहे हैं, तब तक ही यह शरीर नाम सुमिरन करने के योग्य है। अर्थात्-वृद्धावस्था में निर्बलता सुमिरन नहीं करने देती।

As long as there is youth and breath, give this body to Him.

Guru Nanak Dev ji / Raag Sriraag / / Guru Granth Sahib ji - Ang 20

ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥

बिनु गुण कामि न आवई ढहि ढेरी तनु खेह ॥१॥

Binu gu(nn) kaami na aavaee dhahi dheree tanu kheh ||1||

ਜੇ ਪ੍ਰਭੂ ਦੇ ਗੁਣ (ਆਪਣੇ ਅੰਦਰ) ਨਾਹ ਵਸਾਏ, ਤਾਂ ਇਹ ਸਰੀਰ ਕਿਸ ਕੰਮ? ਇਹ ਤਾਂ ਆਖ਼ਰ ਢਹਿ ਕੇ ਮਿੱਟੀ ਦੀ ਢੇਰੀ ਹੋ ਜਾਇਗਾ ॥੧॥

शुभ गुणों के बिना यह तन किसी काम का नहीं है, अंत में इसने नष्ट होकर राख का ढेर बन जाना है॥ १॥

Without virtue, it is useless; the body shall crumble into a pile of dust. ||1||

Guru Nanak Dev ji / Raag Sriraag / / Guru Granth Sahib ji - Ang 20


ਮੇਰੇ ਮਨ ਲੈ ਲਾਹਾ ਘਰਿ ਜਾਹਿ ॥

मेरे मन लै लाहा घरि जाहि ॥

Mere man lai laahaa ghari jaahi ||

ਹੇ ਮੇਰੇ ਮਨ! (ਇਥੋਂ ਆਤਮਕ) ਲਾਭ ਖੱਟ ਕੇ (ਆਪਣੇ ਪਰਲੋਕ) ਘਰ ਵਿਚ ਜਾਹ ।

हे मेरे प्रिय मन ! तुम नाम-स्मरण का लाम उठा कर सत्य स्वरूप के घर जाओ।

O my mind, earn the profit, before you return home.

Guru Nanak Dev ji / Raag Sriraag / / Guru Granth Sahib ji - Ang 20

ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥

गुरमुखि नामु सलाहीऐ हउमै निवरी भाहि ॥१॥ रहाउ ॥

Guramukhi naamu salaaheeai haumai nivaree bhaahi ||1|| rahaau ||

ਗੁਰੂ ਦੀ ਸਰਨ ਪੈ ਕੇ (ਇਥੇ) ਪ੍ਰਭੂ ਦਾ ਨਾਮ ਸਲਾਹੁਣਾ ਚਾਹੀਦਾ ਹੈ, ਨਾਮ ਦੀ ਬਰਕਤਿ ਨਾਲ ਹਉਮੈ ਦੀ ਅੱਗ (ਅੰਦਰੋਂ) ਮਿਟ ਜਾਂਦੀ ਹੈ (ਇਹ ਅੱਗ ਕਿ ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ-ਬੁੱਝ ਜਾਂਦੀ ਹੈ) ॥੧॥ ਰਹਾਉ ॥

गुरु के उन्मुख होकर नाम-स्मरण कर, इससे अहंकार की अग्नि बुझ जाएगी॥ १॥ रहाउ॥

The Gurmukh praises the Naam, and the fire of egotism is extinguished. ||1|| Pause ||

Guru Nanak Dev ji / Raag Sriraag / / Guru Granth Sahib ji - Ang 20


ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥

सुणि सुणि गंढणु गंढीऐ लिखि पड़ि बुझहि भारु ॥

Su(nn)i su(nn)i ganddha(nn)u ganddheeai likhi pa(rr)i bujhahi bhaaru ||

(ਪੜ੍ਹੇ ਹੋਏ ਲੋਕ) ਬੇਅੰਤ ਪੁਸਤਕਾਂ ਲਿਖ ਲਿਖ ਕੇ ਪੜ੍ਹ ਪੜ੍ਹ ਕੇ ਵਿਚਾਰਦੇ ਹਨ, (ਗਿਆਨ ਦੀਆਂ ਗੱਲਾਂ) ਸੁਣ ਸੁਣ ਕੇ (ਲੋਕਾਂ ਦੀਆਂ ਨਜ਼ਰਾਂ ਵਿਚ ਵਿਚਾਰਵਾਨ (ਦਿੱਸਣ ਦਾ) ਵਿਅਰਥ ਜਤਨ ਕਰਦੇ ਹਨ ।

अनेकानेक कथा-कहानियाँ सुन-सुन कर बौद्धिक उधेड़-बुन में लगे रहते हैं, और अनेकानेक लिख-लिख कर, पढ़-पढ़ कर तथा सोच-विचार कर पदों का संग्रह करते हैं वह स्वयं एक बोझ के समान हैं।

Again and again, we hear and tell stories; we read and write and understand loads of knowledge,

Guru Nanak Dev ji / Raag Sriraag / / Guru Granth Sahib ji - Ang 20

ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥

त्रिसना अहिनिसि अगली हउमै रोगु विकारु ॥

Trisanaa ahinisi agalee haumai rogu vikaaru ||

ਪਰ ਅੰਤਰ ਆਤਮੇ ਦਿਨ-ਰਾਤ ਬਹੁਤ ਤ੍ਰਿਸ਼ਨਾ (ਵਿਆਪ ਰਹੀ) ਹੈ, ਅੰਦਰ ਹਉਮੈ ਦਾ ਰੋਗ, ਹਉਮੈ ਦਾ ਵਿਕਾਰ (ਕਾਇਮ) ਹੈ ।

उनकी तृष्णा में दिन-रात वृद्धि होती रहती है और अहंकार के रोग में ग्रस्त होकर कई तरह के विकार उत्पन्न हो जाते हैं।

But still, desires increase day and night, and the disease of egotism fills us with corruption.

Guru Nanak Dev ji / Raag Sriraag / / Guru Granth Sahib ji - Ang 20

ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥

ओहु वेपरवाहु अतोलवा गुरमति कीमति सारु ॥२॥

Ohu veparavaahu atolavaa guramati keemati saaru ||2||

(ਦੂਜੇ ਪਾਸੇ) ਉਹ ਪਰਮਾਤਮਾ (ਇਸ ਚੁੰਚ-ਗਿਆਨਤਾ ਦੀ) ਪਰਵਾਹ ਨਹੀਂ ਕਰਦਾ, (ਸਾਡੇ ਗਿਆਨ) ਉਸ ਨੂੰ ਤੋਲ ਭੀ ਨਹੀਂ ਸਕਦੇ । ਗੁਰੂ ਦੀ ਮਤਿ ਲੈ ਕੇ ਉਸ ਦੀ ਕਦਰ ਸਮਝ ॥੨॥

वह प्रभु निश्चित तथा अपरिमेय है, उसके बारे में ज्ञान गुरु की शिक्षा द्वारा ही होता है॥ २॥

That Carefree Lord cannot be appraised; His Real Value is known only through the Wisdom of the Guru's Teachings. ||2||

Guru Nanak Dev ji / Raag Sriraag / / Guru Granth Sahib ji - Ang 20


ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥

लख सिआणप जे करी लख सिउ प्रीति मिलापु ॥

Lakh siaa(nn)ap je karee lakh siu preeti milaapu ||

ਜੇ ਮੈਂ ਲੱਖਾਂ ਚਤੁਰਾਈਆਂ ਕਰਾਂ, ਜੇ ਮੈਂ ਲੱਖਾਂ ਬੰਦਿਆਂ ਨਾਲ ਪ੍ਰੀਤ ਕਰਾਂ, ਮਿਲਾਪ ਪੈਦਾ ਕਰਾਂ,

हम लाखों तरह की चतुराई कर लें और लाखों ही लोगों के साथ प्रीत कर लें।

Even if someone has hundreds of thousands of clever mental tricks, and the love and company of hundreds of thousands of people

Guru Nanak Dev ji / Raag Sriraag / / Guru Granth Sahib ji - Ang 20

ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥

बिनु संगति साध न ध्रापीआ बिनु नावै दूख संतापु ॥

Binu sanggati saadh na dhraapeeaa binu naavai dookh santtaapu ||

ਗੁਰੂ ਦੀ ਸੰਗਤਿ ਕਰਨ ਤੋਂ ਬਿਨਾ ਅੰਦਰਲੀ ਤ੍ਰਿਸ਼ਨਾ ਮੁੱਕਦੀ ਨਹੀਂ । ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਮਾਨਸਕ ਦੁੱਖ ਕਲੇਸ਼ ਬਣਿਆ ਹੀ ਰਹਿੰਦਾ ਹੈ ।

(तो भी) संतों की संगति किए बिना तृप्ति नहीं होती तथा नाम सुमिरन के बिना सांसारिक दुख एवं संताप बने रहते हैं।

Still, without the Saadh Sangat, the Company of the Holy, he will not feel satisfied. Without the Name, all suffer in sorrow.

Guru Nanak Dev ji / Raag Sriraag / / Guru Granth Sahib ji - Ang 20

ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥

हरि जपि जीअरे छुटीऐ गुरमुखि चीनै आपु ॥३॥

Hari japi jeeare chhuteeai guramukhi cheenai aapu ||3||

ਹੇ ਮੇਰੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖ਼ਲਾਸੀ ਹੋ ਸਕਦੀ ਹੈ (ਕਿਉਂਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ ॥੩॥

हे जीव ! गुरु उपदेश द्वारा स्वयं को पहचान कर हरि सिमरन करके इन विकारों से छुटकारा पाया जा सकता है॥ ३॥

Chanting the Name of the Lord, O my soul, you shall be emancipated; as Gurmukh, you shall come to understand your own self. ||3||

Guru Nanak Dev ji / Raag Sriraag / / Guru Granth Sahib ji - Ang 20


ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥

तनु मनु गुर पहि वेचिआ मनु दीआ सिरु नालि ॥

Tanu manu gur pahi vechiaa manu deeaa siru naali ||

ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ,

जिसने अपना तन-मन गुरु के पास बेच दिया है, अंतः करण और सिर भी अर्पित कर दिया है।

I have sold my body and mind to the Guru, and I have given my mind and head as well.

Guru Nanak Dev ji / Raag Sriraag / / Guru Granth Sahib ji - Ang 20

ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥

त्रिभवणु खोजि ढंढोलिआ गुरमुखि खोजि निहालि ॥

Tribhava(nn)u khoji dhanddholiaa guramukhi khoji nihaali ||

ਉਸ ਨੇ ਗੁਰੂ ਦੀ ਰਾਹੀਂ ਖੋਜ ਕਰ ਕੇ ਉਸ ਪ੍ਰਭੂ ਨੂੰ (ਆਪਣੇ ਅੰਦਰ ਹੀ) ਵੇਖ ਲਿਆ, ਜਿਸ ਨੂੰ ਲੱਭਣ ਵਾਸਤੇ ਸਾਰਾ ਜਗਤ ਖੋਜ ਭਾਲਿਆ ਸੀ ।

उसने जिस प्रभु को तीनों लोकों में ढूंढा था, उसे गुरु उपदेश द्वारा खोज कर प्रसंनता प्राप्त की है।

I was seeking and searching for Him throughout the three worlds; then, as Gurmukh, I sought and found Him.

Guru Nanak Dev ji / Raag Sriraag / / Guru Granth Sahib ji - Ang 20

ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥

सतगुरि मेलि मिलाइआ नानक सो प्रभु नालि ॥४॥१७॥

Sataguri meli milaaiaa naanak so prbhu naali ||4||17||

ਹੇ ਨਾਨਕ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ-ਸੰਗ ਹੀ ਵਿਖਾ ਦਿੱਤਾ ॥੪॥੧੭॥

गुरु नानक देव जी कथन करते हैं कि सतिगुरु ने अपने साथ मिला कर उस प्रभु से मिलाप करवा दिया है॥ ४॥ १७॥

The True Guru has united me in Union, O Nanak, with that God. ||4||17||

Guru Nanak Dev ji / Raag Sriraag / / Guru Granth Sahib ji - Ang 20


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / / Guru Granth Sahib ji - Ang 20

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥

मरणै की चिंता नही जीवण की नही आस ॥

Mara(nn)ai kee chinttaa nahee jeeva(nn) kee nahee aas ||

(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ ।

गुरु के उन्मुख जीवों को न मरने की चिन्ता होती है और न ही जीने की आशा।

I have no anxiety about dying, and no hope of living.

Guru Nanak Dev ji / Raag Sriraag / / Guru Granth Sahib ji - Ang 20

ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥

तू सरब जीआ प्रतिपालही लेखै सास गिरास ॥

Too sarab jeeaa prtipaalahee lekhai saas giraas ||

(ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ!) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹੈ ।

वह निश्चय करके कहते हैं कि हे प्रभु ! तुम समस्त प्राणियों की प्रतिपालना करने वाले हो, प्रत्येक के श्वास-ग्रास का लेखा तुम्हारे पास है।

You are the Cherisher of all beings; You keep the account of our breaths and morsels of food.

Guru Nanak Dev ji / Raag Sriraag / / Guru Granth Sahib ji - Ang 20

ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥

अंतरि गुरमुखि तू वसहि जिउ भावै तिउ निरजासि ॥१॥

Anttari guramukhi too vasahi jiu bhaavai tiu nirajaasi ||1||

(ਹੇ ਪ੍ਰਭੂ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸ ਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ ॥੧॥

गुरमुखों के हृदय मैं तुम वास करते हो, जैसे आपको अच्छा लगता है, वैसे तुम निर्णय लेते हो॥ १॥

You abide within the Gurmukh. As it pleases You, You decide our allotment. ||1||

Guru Nanak Dev ji / Raag Sriraag / / Guru Granth Sahib ji - Ang 20


ਜੀਅਰੇ ਰਾਮ ਜਪਤ ਮਨੁ ਮਾਨੁ ॥

जीअरे राम जपत मनु मानु ॥

Jeeare raam japat manu maanu ||

ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ ।

हे जीव ! अकाल पुरुष का चिंतन करते हुए मन में निश्चय धारण करो।

O my soul, chant the Name of the Lord; the mind will be pleased and appeased.

Guru Nanak Dev ji / Raag Sriraag / / Guru Granth Sahib ji - Ang 20

ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥

अंतरि लागी जलि बुझी पाइआ गुरमुखि गिआनु ॥१॥ रहाउ ॥

Anttari laagee jali bujhee paaiaa guramukhi giaanu ||1|| rahaau ||

ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ॥੧॥ ਰਹਾਉ ॥

जब गुरु द्वारा गुरमुख को ज्ञान प्राप्त हुआ तो अंतर्मन में लगी तृष्णा रूपी आग की जलन समाप्त हो गई॥ १॥ रहाउ॥

The raging fire within is extinguished; the Gurmukh obtains spiritual wisdom. ||1|| Pause ||

Guru Nanak Dev ji / Raag Sriraag / / Guru Granth Sahib ji - Ang 20Download SGGS PDF Daily Updates ADVERTISE HERE