Page Ang 21, Guru Granth Sahib ji, Hindi Punjabi English meanings


Download SGGS PDF Daily Updates

Gurbani LanguageMeanings Translation
ਪੰਜਾਬੀ ਗੁਰਬਾਣੀ ਪੰਜਾਬੀ ਅਰਥ
हिंदी गुरबाणी हिंदी अर्थ
English English
Info (Author Raag Bani Ang Page)

.. ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥

.. लागी जलि बुझी पाइआ गुरमुखि गिआनु ॥१॥ रहाउ ॥

.. laagee jali bujhee paaīâa guramukhi giâanu ||1|| rahaaū ||

.. ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ॥੧॥ ਰਹਾਉ ॥

.. जब गुरु द्वारा गुरमुख को ज्ञान प्राप्त हुआ तो अंतर्मन में लगी तृष्णा रूपी आग की जलन समाप्त हो गई॥ १॥ रहाउ॥

.. The raging fire within is extinguished; the Gurmukh obtains spiritual wisdom. ||1|| Pause ||

Guru Nanak Dev ji / Raag Sriraag / / Ang 21


ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥

अंतर की गति जाणीऐ गुर मिलीऐ संक उतारि ॥

Ânŧŧar kee gaŧi jaañeeâi gur mileeâi sankk ūŧaari ||

ਪੂਰੀ ਸਰਧਾ ਨਾਲ ਮਨ ਦੀ ਸ਼ੰਕਾ ਉਤਾਰ ਕੇ ਗੁਰੂ ਦੀ ਸਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ-ਵੱਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ ।

अंतर्मन का रहस्य तभी जाना जा सकता है, जब सभी शंकाओं को दूर करके गुरु से मिला जाए।

Know the state of your inner being; meet with the Guru and get rid of your skepticism.

Guru Nanak Dev ji / Raag Sriraag / / Ang 21

ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥

मुइआ जितु घरि जाईऐ तितु जीवदिआ मरु मारि ॥

Muīâa jiŧu ghari jaaëeâi ŧiŧu jeevađiâa maru maari ||

ਮਰਨ ਤੋਂ ਪਹਿਲਾਂ ਹੀ ਉਸ ਮੌਤ ਦਾ ਡਰ ਮਾਰ ਲਈਦਾ ਹੈ ਜਿਸ ਮੌਤ ਦੇ ਵੱਸ ਆਖ਼ਰ ਪੈਣਾ ਹੁੰਦਾ ਹੈ ।

मरणोपरान्त जिस यम घर में जाना है, क्यों न जीवित रह कर नाम सिमरन द्वारा उस यम को ही मार लें।

To reach your True Home after you die, you must conquer death while you are still alive.

Guru Nanak Dev ji / Raag Sriraag / / Ang 21

ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥

अनहद सबदि सुहावणे पाईऐ गुर वीचारि ॥२॥

Ânahađ sabađi suhaavañe paaëeâi gur veechaari ||2||

(ਪਰ ਇਹ ਅਵਸਥਾ ਤਦੋਂ) ਪ੍ਰਾਪਤ ਹੁੰਦੀ ਹੈ ਜਦੋਂ ਗੁਰੂ ਦੀ ਦੱਸੀ ਸਿੱਖਿਆ ਉਤੇ ਤੁਰੀਏ, ਤੇ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ) ਸੋਹਣੇ ਸ਼ਬਦ ਵਿਚ ਇਕ-ਰਸ (ਜੁੜੇ ਰਹੀਏ) ॥੨॥

गुरु के उपदेश से ही पारब्रह्म की अनाहत वाणी श्रवण करने को मिलती है॥ २॥

The beautiful, Unstruck Sound of the Shabad is obtained, contemplating the Guru. ||2||

Guru Nanak Dev ji / Raag Sriraag / / Ang 21


ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥

अनहद बाणी पाईऐ तह हउमै होइ बिनासु ॥

Ânahađ baañee paaëeâi ŧah haūmai hoī binaasu ||

ਜਦੋਂ ਇਕ-ਰਸ ਸਿਫ਼ਤ-ਸਾਲਾਹ ਕਰ ਸਕਣ ਵਾਲੀ ਅਵਸਥਾ ਪ੍ਰਾਪਤ ਹੋ ਜਾਏ, ਤਾਂ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰੋਂ) ਹਉਮੈ ਦਾ ਨਾਸ ਹੋ ਜਾਂਦਾ ਹੈ (ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹਾਂ-ਇਹ ਹਾਲਤ ਮੁੱਕ ਜਾਂਦੀ ਹੈ) ।

जब यह अनाहत वाणी प्राप्त होती है तो अभिमान का विनाश हो जाता है।

The Unstruck Melody of Gurbani is obtained, and egotism is eliminated.

Guru Nanak Dev ji / Raag Sriraag / / Ang 21

ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥

सतगुरु सेवे आपणा हउ सद कुरबाणै तासु ॥

Saŧaguru seve âapañaa haū sađ kurabaañai ŧaasu ||

ਮੈਂ ਸਦਾ ਸਦਕੇ ਹਾਂ ਉਸ ਮਨੁੱਖ ਤੋਂ ਜੋ ਆਪਣੇ ਗੁਰੂ ਨੂੰ ਸੇਂਵਦਾ ਹੈ (ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ) ।

जो अपने सतिगुरु की सेवा करते हैं, उन पर सदैव कुर्बान जाएँ।

I am forever a sacrifice to those who serve their True Guru.

Guru Nanak Dev ji / Raag Sriraag / / Ang 21

ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥

खड़ि दरगह पैनाईऐ मुखि हरि नाम निवासु ॥३॥

Khaɍi đaragah painaaëeâi mukhi hari naam nivaasu ||3||

ਉਸ ਦੇ ਮੂੰਹ ਵਿਚ ਸਦਾ ਪ੍ਰਭੂ ਦਾ ਨਾਮ ਵੱਸਦਾ ਹੈ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਲੈ ਜਾ ਕੇ ਆਦਰ ਮਿਲਦਾ ਹੈ ॥੩॥

जिनके मुँह में हरिनाम का वास होता है, उसे परमात्मा की सभा में ले जाकर प्रतिष्ठा के परिधान से सुशोभित किया जाता है॥ ३॥

They are dressed in robes of honor in the Court of the Lord; the Name of the Lord is on their lips. ||3||

Guru Nanak Dev ji / Raag Sriraag / / Ang 21


ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥

जह देखा तह रवि रहे सिव सकती का मेलु ॥

Jah đekhaa ŧah ravi rahe siv sakaŧee kaa melu ||

(ਪਰ ਸੰਸਾਰ ਦੀ ਹਾਲਤ ਹੋਰ ਤਰ੍ਹਾਂ ਦੀ ਬਣ ਰਹੀ ਹੈ) ਮੈਂ ਜਿਧਰ ਵੇਖਦਾ ਹਾਂ ਉਧਰ ਹੀ (ਮਨਮੁਖ) ਜੀਵ ਮਾਇਆ ਵਿਚ ਮਸਤ ਹੋ ਰਹੇ ਹਨ, (ਹਰ ਪਾਸੇ) ਮਾਇਆ ਤੇ ਜੀਵਾਂ ਦਾ ਗਠ-ਜੋੜ ਬਣਿਆ ਪਿਆ ਹੈ ।

जहाँ कहीं भी मेरी दृष्टि पड़ती है, वहाँ पर शिव (चेतन) और शक्ति (प्रवृति) का संयोग है।

Wherever I look, I see the Lord pervading there, in the union of Shiva and Shakti, of consciousness and matter.

Guru Nanak Dev ji / Raag Sriraag / / Ang 21

ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥

त्रिहु गुण बंधी देहुरी जो आइआ जगि सो खेलु ॥

Ŧrihu guñ banđđhee đehuree jo âaīâa jagi so khelu ||

ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿਚ ਹੀ ਬੱਝਾ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜੇਹੜਾ ਭੀ ਜੀਵ ਜਗਤ ਵਿਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ ।

त्रिगुणी (तम,रज,सत्त्व) आत्मिक माया से यह शरीर बंधा हुआ है, जो इस संसार में आया है, उसने इनके साथ ही खेलना है।

The three qualities hold the body in bondage; whoever comes into the world is subject to their play.

Guru Nanak Dev ji / Raag Sriraag / / Ang 21

ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥

विजोगी दुखि विछुड़े मनमुखि लहहि न मेलु ॥४॥

Vijogee đukhi vichhuɍe manamukhi lahahi na melu ||4||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੁੜੇ ਹੋਏ (ਸਦਾ) ਵਿੱਛੁੜੇ ਹੀ ਰਹਿੰਦੇ ਹਨ ਤੇ ਦੁੱਖ ਵਿਚ ਰਹਿੰਦੇ ਹਨ ॥੪॥

जो गुरु से विमुख हैं, वह परमात्मा से बिछुड़ कर दुखी होते हैं तथा मनमुख (स्वेच्छाचारी) मिलाप की अवस्था को प्राप्त नहीं करते॥ ४॥

Those who separate themselves from the Lord wander lost in misery. The self-willed manmukhs do not attain union with Him. ||4||

Guru Nanak Dev ji / Raag Sriraag / / Ang 21


ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥

मनु बैरागी घरि वसै सच भै राता होइ ॥

Manu bairaagee ghari vasai sach bhai raaŧaa hoī ||

(ਮਾਇਆ ਵਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ ।

यदि माया में लिप्त रहने वाला मन सत्य स्वरूप परमात्मा के भय में लीन हो जाए तो वह अपने वास्तविक गृह में निवास प्राप्त कर लेता है।

If the mind becomes balanced and detached, and comes to dwell in its own true home, imbued with the Fear of God,

Guru Nanak Dev ji / Raag Sriraag / / Ang 21

ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥

गिआन महारसु भोगवै बाहुड़ि भूख न होइ ॥

Giâan mahaarasu bhogavai baahuɍi bhookh na hoī ||

ਉਹ ਮਨ ਪਰਮਾਤਮਾ ਨਾਲ ਡੂੰਘੀ ਸਾਂਝ ਦਾ ਮਹਾ ਆਨੰਦ ਮਾਣਦਾ ਹੈ, ਉਸ ਨੂੰ ਮੁੜ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ ।

वह ज्ञान द्वारा ब्रह्मानंद रूपी महारस को भोगता है तथा उसे फिर कोई तृष्णा नहीं होती।

Then it enjoys the essence of supreme spiritual wisdom; it shall never feel hunger again.

Guru Nanak Dev ji / Raag Sriraag / / Ang 21

ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥

नानक इहु मनु मारि मिलु भी फिरि दुखु न होइ ॥५॥१८॥

Naanak īhu manu maari milu bhee phiri đukhu na hoī ||5||18||

ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ ॥੫॥੧੮॥

गुरु नानक जी कथन करते हैं कि इस चंचल मन को मोह-माया से दूर करके परमात्मा से मिलाप करो फिर तुझे कोई दुख-संताप नहीं सताएगा॥ ५॥ १८॥

O Nanak, conquer and subdue this mind; meet with the Lord, and you shall never again suffer in pain. ||5||18||

Guru Nanak Dev ji / Raag Sriraag / / Ang 21


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / / Ang 21

ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥

एहु मनो मूरखु लोभीआ लोभे लगा लोभानु ॥

Ēhu mano moorakhu lobheeâa lobhe lagaa laobhaanu ||

ਪਰ ਮਾਇਆ-ਵੇੜ੍ਹੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿਚ ਫਸਿਆ ਰਹਿੰਦਾ ਹੈ ।

यह मन विमूढ़ व लोभी है, जो भौतिक पदार्थों की प्राप्ति के लिए लालायित है।

This foolish mind is greedy; through greed, it becomes even more attached to greed.

Guru Nanak Dev ji / Raag Sriraag / / Ang 21

ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥

सबदि न भीजै साकता दुरमति आवनु जानु ॥

Sabađi na bheejai saakaŧaa đuramaŧi âavanu jaanu ||

ਗੁਰੂ ਦੇ ਸ਼ਬਦ ਵਿਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮਤਿ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ।

शाक्त (शक्ति उपासक लोभी जीवों) का मन गुरु-शब्द (प्रभु-नाम) में लिवलीन नहीं होता, इसलिए दुर्मति वाले आवागमन के चक्र में पड़े रहते हैं।

The evil-minded shaaktas, the faithless cynics, are not attuned to the Shabad; they come and go in reincarnation.

Guru Nanak Dev ji / Raag Sriraag / / Ang 21

ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥

साधू सतगुरु जे मिलै ता पाईऐ गुणी निधानु ॥१॥

Saađhoo saŧaguru je milai ŧaa paaëeâi guñee niđhaanu ||1||

ਜੇ ਇਸ ਨੂੰ ਗੁਰੂ ਸਤਿਗੁਰੂ ਮਿਲ ਪਏ, ਤਾਂ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਇਸ ਨੂੰ ਮਿਲ ਪੈਂਦਾ ਹੈ ॥੧॥

यदि श्रेष्ठ सतिगुरु की प्राप्ति हो जाए तो शुभ गुणों का कोष (परमात्मा) प्राप्त हो जाता है॥ १॥

One who meets with the Holy True Guru finds the Treasure of Excellence. ||1||

Guru Nanak Dev ji / Raag Sriraag / / Ang 21


ਮਨ ਰੇ ਹਉਮੈ ਛੋਡਿ ਗੁਮਾਨੁ ॥

मन रे हउमै छोडि गुमानु ॥

Man re haūmai chhodi gumaanu ||

ਹੇ (ਮੇਰੇ) ਮਨ! ਮੈਂ (ਸਿਆਣਾ) ਹਾਂ, ਮੈਂ (ਸਿਆਣਾ) ਹਾਂ-ਇਹ ਅਹੰਕਾਰ ਛੱਡ,

हे मेरे चंचल मन ! तू अभिमान और गर्व का त्याग कर दे।

O mind, renounce your egotistical pride.

Guru Nanak Dev ji / Raag Sriraag / / Ang 21

ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥

हरि गुरु सरवरु सेवि तू पावहि दरगह मानु ॥१॥ रहाउ ॥

Hari guru saravaru sevi ŧoo paavahi đaragah maanu ||1|| rahaaū ||

ਤੇ ਪਰਮਾਤਮਾ ਦੇ ਰੂਪ ਗੁਰੂ ਦੀ ਸਰਨ ਪਉ ਜੋ (ਆਤਮਾ ਨੂੰ ਪਵਿਤ੍ਰ ਕਰਨ ਵਾਲਾ) ਸਰੋਵਰ ਹੈ । (ਇਸ ਤਰ੍ਹਾਂ) ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ ॥੧॥ ਰਹਾਉ ॥

गुरु को हरि (जो सुखों का सरोवर है) का रूप मानकर उसकी सेवा कर, तभी तुम परमात्मा के दरबार में सम्मान प्राप्त करोगे॥ १॥ रहाउ॥

Serve the Lord, the Guru, the Sacred Pool, and you shall be honored in the Court of the Lord. ||1|| Pause ||

Guru Nanak Dev ji / Raag Sriraag / / Ang 21


ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥

राम नामु जपि दिनसु राति गुरमुखि हरि धनु जानु ॥

Raam naamu japi đinasu raaŧi guramukhi hari đhanu jaanu ||

ਹੇ ਮਨ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ । ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਧਨ ਦੀ ਕਦਰ ਸਮਝ ।

गुरु के उपदेशानुसार दिन-रात राम-नाम का सुमिरन करो और इस हरि-नाम की पहचान करो।

Chant the Name of the Lord day and night; become Gurmukh, and know the Wealth of the Lord.

Guru Nanak Dev ji / Raag Sriraag / / Ang 21

ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥

सभि सुख हरि रस भोगणे संत सभा मिलि गिआनु ॥

Sabhi sukh hari ras bhogañe sanŧŧ sabhaa mili giâanu ||

ਸਾਧ ਸੰਗਤਿ ਵਿਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ ।

हरि-नाम में ही सभी सुखों का भोग करने को मिलता है, लेकिन ऐसा ज्ञान संत-सभा (सत्संग) में ही प्राप्त होता है।

All comforts and peace, and the Essence of the Lord, are enjoyed by acquiring spiritual wisdom in the Society of the Saints.

Guru Nanak Dev ji / Raag Sriraag / / Ang 21

ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥

निति अहिनिसि हरि प्रभु सेविआ सतगुरि दीआ नामु ॥२॥

Niŧi âhinisi hari prbhu seviâa saŧaguri đeeâa naamu ||2||

(ਪਰ ਜਿਸ ਨੂੰ) ਸਤਿਗੁਰੂ ਨੇ ਨਾਮ ਦੀ ਦਾਤ ਬਖ਼ਸ਼ੀ, ਉਸ ਨੇ ਸਦਾ ਦਿਨ ਰਾਤ ਹਰੀ ਪ੍ਰਭੂ ਦਾ ਸਿਮਰਨ ਕੀਤਾ ਹੈ ॥੨॥

जिनको सत्संगति में सतिगुरु ने हरि का नाम प्रदान किया है, उन्होंने नित्य दिन-रात इस हरि प्रभु की उपासना की है॥ २॥

Day and night, continually serve the Lord God; the True Guru has given the Naam. ||2||

Guru Nanak Dev ji / Raag Sriraag / / Ang 21


ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥

कूकर कूड़ु कमाईऐ गुर निंदा पचै पचानु ॥

Kookar kooɍu kamaaëeâi gur ninđđaa pachai pachaanu ||

ਜੇਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ, ਉਹ ਕੁੱਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖ਼ੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ-ਭੱਜ ਹੀ ਕਰਦਾ ਹੈ (ਇਥੋਂ ਤਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿਚ ਹਰ ਵੇਲੇ ਖ਼ੁਆਰ ਹੁੰਦਾ ਹੈ ।

जो कुते (लोभी पुरुष) मिथ्या कमाई करते हैं, अर्थात् झूठ बोलते हैं, गुरु की निन्दा करना उनका आहार बन जाता है।

Those who practice falsehood are dogs; those who slander the Guru shall burn in their own fire.

Guru Nanak Dev ji / Raag Sriraag / / Ang 21

ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥

भरमे भूला दुखु घणो जमु मारि करै खुलहानु ॥

Bharame bhoolaa đukhu ghaño jamu maari karai khulahaanu ||

ਮਾਇਆ ਵਾਲੀ ਭਟਕਣਾ ਵਿਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖ਼ਰ) ਜਮਰਾਜ ਉਸ ਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦੇਂਦਾ ਹੈ ।

इसके फलस्वरूप वह भ्रम में विस्मृत हो कर बहुत कष्ट सहन करते हैं और यमों के दण्ड से नष्ट हो जाते हैं।

They wander lost and confused, deceived by doubt, suffering in terrible pain. The Messenger of Death shall beat them to a pulp.

Guru Nanak Dev ji / Raag Sriraag / / Ang 21

ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥

मनमुखि सुखु न पाईऐ गुरमुखि सुखु सुभानु ॥३॥

Manamukhi sukhu na paaëeâi guramukhi sukhu subhaanu ||3||

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁਖ ਨਹੀਂ ਪਾਂਦਾ, ਪਰ ਗੁਰੂ ਦੀ ਸਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ ॥੩॥

मनमुख जीव कभी आत्मिक सुख प्राप्त नहीं करते, केवल गुरु के उन्मुख प्राणी ही सर्वसुखों को प्राप्त करते हैं।॥ ३॥

The self-willed manmukhs find no peace, while the Gurmukhs are wondrously joyful. ||3||

Guru Nanak Dev ji / Raag Sriraag / / Ang 21


ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥

ऐथै धंधु पिटाईऐ सचु लिखतु परवानु ॥

Âiŧhai đhanđđhu pitaaëeâi sachu likhaŧu paravaanu ||

(ਲੋਭੀ ਮਨੁੱਖ) ਇਸ ਲੋਕ ਵਿਚ ਦੁਨੀਆ ਦੇ ਜੰਜਾਲਾਂ ਵਿਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ ।

इहलोक में मनमुख जीव माया के धंधों में खपते रहते हैं, जो असत्य कर्म हैं, लेकिन परमात्मा के दर पर सत्य कर्मों का लेखा ही स्वीकृत है।

In this world, people are engrossed in false pursuits, but in the world hereafter, only the account of your true actions is accepted.

Guru Nanak Dev ji / Raag Sriraag / / Ang 21

ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥

हरि सजणु गुरु सेवदा गुर करणी परधानु ॥

Hari sajañu guru sevađaa gur karañee parađhaanu ||

ਗੁਰੂ ਅਸਲ ਮਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ (ਤੇ ਹੋਰਨਾਂ ਨੂੰ ਭੀ ਇਹੀ ਪ੍ਰੇਰਨਾ ਕਰਦਾ ਹੈ), ਗੁਰੂ ਵਾਲੀ ਇਹ ਕਾਰ (ਦਰਗਾਹ ਵਿਚ) ਮੰਨੀ ਜਾਂਦੀ ਹੈ ।

जो गुरु की सेवा करता है, वह हरि का मित्र है, उसकी करनी श्रेष्ठ है।

The Guru serves the Lord, His Intimate Friend. The Guru's actions are supremely exalted.

Guru Nanak Dev ji / Raag Sriraag / / Ang 21

ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥

नानक नामु न वीसरै करमि सचै नीसाणु ॥४॥१९॥

Naanak naamu na veesarai karami sachai neesaañu ||4||19||

ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਮਿਹਰ ਨਾਲ (ਜਿਸ ਮਨੁੱਖ ਦੇ ਮੱਥੇ ਉੱਤੇ) ਲੇਖ ਉੱਘੜਦਾ ਹੈ ਉਸ ਨੂੰ ਕਦੇ ਪ੍ਰਭੂ ਦਾ ਨਾਮ ਭੁੱਲਦਾ ਨਹੀਂ ॥੪॥੧੯॥

गुरु नानक जी कहते हैं कि जिनके मस्तिष्क पर सत्य कर्मों का लेखा लिखा है, उनको प्रभु का नाम कभी विस्मृत नहीं होता ॥ ४॥ १९ ॥

O Nanak, never forget the Naam, the Name of the Lord; the True Lord shall bless you with His Mark of Grace. ||4||19||

Guru Nanak Dev ji / Raag Sriraag / / Ang 21


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / / Ang 21

ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥

इकु तिलु पिआरा वीसरै रोगु वडा मन माहि ॥

Īku ŧilu piâaraa veesarai rogu vadaa man maahi ||

(ਅਜਿਹੇ ਸੁਭਾਗ ਬੰਦਿਆਂ ਨੂੰ) ਜੋ ਰਤਾ ਭਰ ਸਮੇਂ ਵਾਸਤੇ ਭੀ ਪ੍ਰੀਤਮ ਪ੍ਰਭੂ ਵਿਸਰ ਜਾਏ, ਤਾਂ ਉਹ ਆਪਣੇ ਮਨ ਵਿਚ ਵੱਡਾ ਰੋਗ (ਪੈਦਾ ਹੋ ਗਿਆ ਸਮਝਦੇ ਹਨ) ।

अल्पतम समय के लिए भी यदि प्रियतम प्रभु विस्मृत हो जाए तो मन में बहुत बड़ा रोग अनुभव होता है, अर्थात् पश्चाताप होता है।

Forgetting the Beloved, even for a moment, the mind is afflicted with terrible diseases.

Guru Nanak Dev ji / Raag Sriraag / / Ang 21

ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥

किउ दरगह पति पाईऐ जा हरि न वसै मन माहि ॥

Kiū đaragah paŧi paaëeâi jaa hari na vasai man maahi ||

(ਉਂਞ ਭੀ) ਜੇ ਪਰਮਾਤਮਾ ਦਾ ਨਾਮ ਮਨ ਵਿਚ ਨਾਹ ਵੱਸੇ, ਤਾਂ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਹੀਂ ਮਿਲ ਸਕਦੀ ।

जब मन में हरेि का वास ही नहीं होगा तो उसके दरबार में प्रतिष्ठा कैसे प्राप्त करेगा।

How can honor be attained in His Court, if the Lord does not dwell in the mind?

Guru Nanak Dev ji / Raag Sriraag / / Ang 21

ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥

गुरि मिलिऐ सुखु पाईऐ अगनि मरै गुण माहि ॥१॥

Guri miliâi sukhu paaëeâi âgani marai guñ maahi ||1||

ਜੇ ਗੁਰੂ ਮਿਲ ਪਏ, (ਤਾਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਦਾਤ ਦੇਂਦਾ ਹੈ, ਇਸ ਦੀ ਬਰਕਤਿ ਨਾਲ) ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਕਿਉਂਕਿ) ਸਿਫ਼ਤ-ਸਾਲਾਹ ਵਿਚ ਜੁੜਿਆਂ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ॥੧॥

गुरु से मिलाप करके आत्मिक सुखों की प्राप्ति होती है, प्रभु का यशोगान करके तृष्णाग्नि मिट जाती है| ५ ॥

Meeting with the Guru, peace is found. The fire is extinguished in His Glorious Praises. ||1||

Guru Nanak Dev ji / Raag Sriraag / / Ang 21


ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥

मन रे अहिनिसि हरि गुण सारि ॥

Man re âhinisi hari guñ saari ||

ਹੇ (ਮੇਰੇ) ਮਨ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹੁ ।

हे मन ! दिन-रात हरि-गुणों का स्मरण कर।

O mind, enshrine the Praises of the Lord, day and night.

Guru Nanak Dev ji / Raag Sriraag / / Ang 21

ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥

जिन खिनु पलु नामु न वीसरै ते जन विरले संसारि ॥१॥ रहाउ ॥

Jin khinu palu naamu na veesarai ŧe jan virale sanssaari ||1|| rahaaū ||

ਜਗਤ ਵਿਚ ਉਹ (ਭਾਗਾਂ ਵਾਲੇ) ਮਨੁੱਖ ਵਿਰਲੇ ਹੁੰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਖਿਨ ਪਲ ਵਾਸਤੇ ਭੀ ਨਹੀਂ ਭੁੱਲਦਾ ॥੧॥ ਰਹਾਉ ॥

जिनको क्षण-मात्र भी प्रभु का नाम विस्मृत नहीं होता। ऐसे लोग विरले ही इस संसार में होते हैं। १ | रहाउ ।

One who does not forget the Naam, for a moment or even an instant-how rare is such a person in this world! ||1|| Pause ||

Guru Nanak Dev ji / Raag Sriraag / / Ang 21


ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥

जोती जोति मिलाईऐ सुरती सुरति संजोगु ॥

Joŧee joŧi milaaëeâi suraŧee suraŧi sanjjogu ||

ਜੇ ਪ੍ਰਭੂ ਦੀ ਜੋਤਿ ਵਿਚ ਆਪਣੀ ਜਿੰਦ ਰਲਾ ਦੇਈਏ, ਉਸ ਵਿਚ ਆਪਣੀ ਸੁਰਤ ਦਾ ਮੇਲ ਕਰ ਦੇਈਏ,

यदि जीवात्मा को परमात्मा की ज्योति मे विलीन कर दिया जाये और निज चेतना को दिव्य चेतना मे संलिप्त कर दिया जाए

When one's light merges into the Light, and one's intuitive consciousness is joined with the Intuitive Consciousness,

Guru Nanak Dev ji / Raag Sriraag / / Ang 21

ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥

हिंसा हउमै गतु गए नाही सहसा सोगु ॥

Hinssaa haūmai gaŧu gaē naahee sahasaa sogu ||

ਤਾਂ ਕਠੋਰਤਾ ਤੇ ਹਉਮੈ ਦੂਰ ਹੋ ਜਾਂਦੀਆਂ ਹਨ, ਕੋਈ ਸਹਿਮ ਤੇ ਚਿੰਤਾ ਭੀ ਨਹੀਂ ਰਹਿ ਜਾਂਦੇ ।

तो मन से हिंसा, अभिमान, शोक, शंका और चंचलता आदि कृतियाँ समाप्त हो जाएँगी और साथ ही संशय व शोक भी मिट जाएँगे।

Then one's cruel and violent instincts and egotism depart, and skepticism and sorrow are taken away.

Guru Nanak Dev ji / Raag Sriraag / / Ang 21

ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥

गुरमुखि जिसु हरि मनि वसै तिसु मेले गुरु संजोगु ॥२॥

Guramukhi jisu hari mani vasai ŧisu mele guru sanjjogu ||2||

ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਯਾਦ ਟਿਕਦੀ ਹੈ, ਗੁਰੂ ਉਸ ਨੂੰ ਪਰਮਾਤਮਾ ਨਾਲ ਮਿਲਣ ਦਾ ਪੂਰਾ ਅਵਸਰ ਬਖ਼ਸ਼ਦਾ ਹੈ ॥੨॥

जिस गुरमुख के मन में हरि का वास है, उसे सतिगुरु संयोगवश अपने साथ मिला लेते हैं॥ २ ॥

The Lord abides within the mind of the Gurmukh, who merges in the Lord's Union, through the Guru. ||2||

Guru Nanak Dev ji / Raag Sriraag / / Ang 21


ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥

काइआ कामणि जे करी भोगे भोगणहारु ॥

Kaaīâa kaamañi je karee bhoge bhogañahaaru ||

ਜਿਵੇਂ ਇਸਤ੍ਰੀ ਆਪਣੇ ਆਪ ਨੂੰ ਆਪਣੇ ਪਤੀ ਦੇ ਹਵਾਲੇ ਕਰਦੀ ਹੈ, ਤਿਵੇਂ ਜੇ ਮੈਂ ਕਾਇਆਂ ਨੂੰ ਇਸਤ੍ਰੀ ਬਣਾਵਾਂ, ਕਾਇਆਂ-ਇਸਤ੍ਰੀ (ਭਾਵ, ਗਿਆਨ-ਇੰਦ੍ਰਿਆਂ) ਨੂੰ ਪ੍ਰਭੂ ਵਾਲੇ ਪਾਸੇ ਪਰਤਾਵਾਂ, ਤਾਂ ਪ੍ਰਭੂ-ਪਤੀ ਦਾ ਮਿਲਾਪ ਹੋ ਜਾਏ ।

यदि बुद्धि रूपी स्त्री को निष्काम कर्मों द्वारा शुद्ध करके गुरु उपदेश का श्रेष्ठतम भौग भोगने को तत्पर किया जाए।

If I surrender my body like a bride, the Enjoyer will enjoy me.

Guru Nanak Dev ji / Raag Sriraag / / Ang 21

ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥

तिसु सिउ नेहु न कीजई जो दीसै चलणहारु ॥

Ŧisu siū nehu na keejaëe jo đeesai chalañahaaru ||

ਇਸ ਸਰੀਰ ਨਾਲ (ਇਤਨਾ) ਮੋਹ ਨਹੀਂ ਕਰਨਾ ਚਾਹੀਦਾ (ਕਿ ਇਸ ਨੂੰ ਵਿਕਾਰਾਂ ਵਲ ਖੁਲ੍ਹ ਮਿਲੀ ਰਹੇ), ਇਹ ਤਾਂ ਪ੍ਰਤੱਖ ਤੌਰ ਤੇ ਨਾਸਵੰਤ ਹੈ ।

सभी नश्वर पदार्थों की कामना का त्याग किया जाए

Do not make love with one who is just a passing show.

Guru Nanak Dev ji / Raag Sriraag / / Ang 21

ਗੁਰਮੁਖਿ ਰਵਹਿ ਸੋਹਾਗਣੀ ਸੋ ..

गुरमुखि रवहि सोहागणी सो ..

Guramukhi ravahi sohaagañee so ..

ਗੁਰੂ ਦੇ ਰਾਹੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ ਨੂੰ ਸਿਮਰਦੀਆਂ ਹਨ, ਉਹ ਪ੍ਰਭੂ ਉਹਨਾਂ ਦੇ ਹਿਰਦੇ-ਸੇਜ ਉਤੇ ਬੈਠਦਾ ਹੈ ॥੩॥

तो वह गुरमुख सदैव गुरु उपदेश के कारण सुहागिन जीवन व्यतीत कर सकता है और अपने प्रभु-पति के साथ आनंद प्राप्त कर सकता है। ३ ॥

The Gurmukh is ravished like the pure and happy bride on the Bed of God, her Husband. ||3||

Guru Nanak Dev ji / Raag Sriraag / / Ang 21


Download SGGS PDF Daily Updates