Page Ang 33, Guru Granth Sahib ji, Hindi Punjabi English meanings


Download SGGS PDF Daily Updates

Gurbani LanguageMeanings Translation
ਪੰਜਾਬੀ ਗੁਰਬਾਣੀ ਪੰਜਾਬੀ ਅਰਥ
हिंदी गुरबाणी हिंदी अर्थ
English English
Info (Author Raag Bani Ang Page)

.. ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥

.. बदनी न पाईऐ हउमै विचहु जाइ ॥

.. bađanee na paaëeâi haūmai vichahu jaaī ||

.. ਨਿਰਾ (ਇਹੋ) ਕਹਿਣ ਕਥਨ ਨਾਲ (ਕਿ ਮੈਂ ਪਰਮਾਤਮਾ ਨੂੰ ਲੱਭ ਲਿਆ ਹੈ) ਪਰਮਾਤਮਾ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ (ਪਰਮਾਤਮਾ ਤਦੋਂ ਹੀ ਮਿਲਦਾ ਹੈ ਜੇ) ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ ।

.. मात्र कथन कर देने से उसकी प्राप्ति संभव नहीं है, बल्कि वह तो हृदय से अहंत्व का त्याग करने से ही मिलता है।

.. He is not obtained by mouthing mere words, but by rooting out ego from within.

Guru Amardas ji / Raag Sriraag / / Ang 33

ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥

सतगुरि मिलिऐ सद भै रचै आपि वसै मनि आइ ॥१॥

Saŧaguri miliâi sađ bhai rachai âapi vasai mani âaī ||1||

ਗੁਰੂ ਦੇ ਮਿਲਣ ਨਾਲ ਮਨੁੱਖ ਦਾ ਹਿਰਦਾ ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਭਿੱਜਾ ਰਹਿੰਦਾ ਹੈ (ਤੇ ਇਸ ਤਰ੍ਹਾਂ) ਪਰਮਾਤਮਾ ਆਪ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ॥੧॥

सतिगुरु के मिलन से प्रायः हृदय में परमात्मा का भय रहता है और वह स्वयं ही मन में आकर निवास करता है॥ १॥

Meeting the True Guru, one is permeated forever with the Fear of God, who Himself comes to dwell within the mind. ||1||

Guru Amardas ji / Raag Sriraag / / Ang 33


ਭਾਈ ਰੇ ਗੁਰਮੁਖਿ ਬੂਝੈ ਕੋਇ ॥

भाई रे गुरमुखि बूझै कोइ ॥

Bhaaëe re guramukhi boojhai koī ||

ਹੇ ਭਾਈ ਜੇਹੜਾ ਕੋਈ ਮਨੁੱਖ (ਸਹੀ ਜੀਵਨ-ਜੁਗਤਿ) ਸਮਝਦਾ ਹੈ ਉਹ ਗੁਰੂ ਦੀ ਰਾਹੀਂ ਹੀ ਸਮਝਦਾ ਹੈ ।

हे जीव ! गुरुमुख होकर कोई विरला ही इस भेद को जान सकता है।

O Siblings of Destiny, one who becomes Gurmukh and understands this is very rare.

Guru Amardas ji / Raag Sriraag / / Ang 33

ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥

बिनु बूझे करम कमावणे जनमु पदारथु खोइ ॥१॥ रहाउ ॥

Binu boojhe karam kamaavañe janamu pađaaraŧhu khoī ||1|| rahaaū ||

(ਸਹੀ ਜੀਵਨ-ਜੁਗਤਿ) ਸਮਝਣ ਤੋਂ ਬਿਨਾ (ਮਿਥੇ ਹੋਏ ਧਾਰਿਮਕ) ਕੰਮ ਕਰਨ ਨਾਲ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਲੈਂਦਾ ਹੈ ॥੧॥ ਰਹਾਉ ॥

इस भेद को समझे बिना कर्म करने से सम्पूर्ण जीवन को व्यर्थ गंवाना है॥ १॥ रहाउ ॥

To act without understanding is to lose the treasure of this human life. ||1|| Pause ||

Guru Amardas ji / Raag Sriraag / / Ang 33


ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥

जिनी चाखिआ तिनी सादु पाइआ बिनु चाखे भरमि भुलाइ ॥

Jinee chaakhiâa ŧinee saađu paaīâa binu chaakhe bharami bhulaaī ||

ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਅੰਮ੍ਰਿਤ ਰਸ ਚੱਖਿਆ ਹੈ ਉਹਨਾਂ ਨੇ ਇਸ ਦਾ ਸੁਆਦ ਮਾਣਿਆ ਹੈ । (ਨਾਮ-ਅੰਮ੍ਰਿਤ ਦਾ ਸੁਆਦ) ਚੱਖਣ ਤੋਂ ਬਿਨਾ ਮਨੁੱਖ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪੈ ਜਾਂਦਾ ਹੈ ।

जिसने नाम-रस को चखा है, उसी ने इसका स्वाद पाया है, अर्थात्-जिस जीव ने प्रभु-नाम का सिमरन किया, उसी ने इसका आनंद अनुभव किया है, नाम-रस चखे बिना तो वह भ्रम में ही भटकते हैं।

Those who have tasted it, enjoy its flavor; without tasting it, they wander in doubt, lost and deceived.

Guru Amardas ji / Raag Sriraag / / Ang 33

ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥

अम्रितु साचा नामु है कहणा कछू न जाइ ॥

Âmmmriŧu saachaa naamu hai kahañaa kachhoo na jaaī ||

ਪਰਮਾਤਮਾ ਦਾ ਸਦਾ-ਥਿਰ ਨਾਮ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਦਾ ਸੁਆਦ ਦੱਸਿਆ ਨਹੀਂ ਜਾ ਸਕਦਾ ।

परमात्मा का सत्य नाम अमृत समान है, उसका आनंद वर्णन नहीं किया जा सकता।

The True Name is the Ambrosial Nectar; no one can describe it.

Guru Amardas ji / Raag Sriraag / / Ang 33

ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥

पीवत हू परवाणु भइआ पूरै सबदि समाइ ॥२॥

Peevaŧ hoo paravaañu bhaīâa poorai sabađi samaaī ||2||

ਪੂਰੇ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਨਾਮ-ਅੰਮ੍ਰਿਤ ਪੀਂਦਿਆਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ ॥੨॥

जिस जीव ने इस नामामृत का पान किया, यह पीते ही उस प्रभु के दरबार में स्वीकृत हो गया तथा वह परिपूर्ण पारब्रह्म में अभेद हो गया ॥ २ ॥

Drinking it in, one becomes honorable, absorbed in the Perfect Word of the Shabad. ||2||

Guru Amardas ji / Raag Sriraag / / Ang 33


ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥

आपे देइ त पाईऐ होरु करणा किछू न जाइ ॥

Âape đeī ŧa paaëeâi horu karañaa kichhoo na jaaī ||

(ਨਾਮ-ਅੰਮ੍ਰਿਤ ਦੀ ਦਾਤਿ) ਜੇ ਪਰਮਾਤਮਾ ਆਪ ਹੀ ਦੇਵੇ ਤਾਂ ਮਿਲਦੀ ਹੈ (ਜੇ ਉਸਦੀ ਮਿਹਰ ਨਾਹ ਹੋਵੇ ਤਾਂ) ਹੋਰ ਕੋਈ ਚਾਰਾ ਨਹੀਂ ਕੀਤਾ ਜਾ ਸਕਦਾ ।

यह नाम भी यदि वह प्रभु स्वयं कृपालु होकर प्रदान करे तो मिलता है अन्यथा और कुछ नहीं किया जा सकता।

He Himself gives, and then we receive. Nothing else can be done.

Guru Amardas ji / Raag Sriraag / / Ang 33

ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥

देवण वाले कै हथि दाति है गुरू दुआरै पाइ ॥

Đevañ vaale kai haŧhi đaaŧi hai guroo đuâarai paaī ||

(ਨਾਮ ਦੀ ਦਾਤਿ) ਦੇਣ ਵਾਲੇ ਪਰਮਾਤਮਾ ਦੇ ਆਪਣੇ ਹੱਥ ਵਿਚ ਇਹ ਦਾਤ ਹੈ (ਉਸ ਦੀ ਰਜ਼ਾ ਅਨੁਸਾਰ) ਗੁਰੂ ਦੇ ਦਰ ਤੋਂ ਹੀ ਮਿਲਦੀ ਹੈ ।

उस देने वाले प्रभु के हाथ में ही यह बख्शिश है लेकिन उस दाता को गुरु द्वारा ही प्राप्त किया जा सकता है।

The Gift is in the Hands of the Great Giver. At the Guru's Door, in the Gurdwara, it is received.

Guru Amardas ji / Raag Sriraag / / Ang 33

ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥

जेहा कीतोनु तेहा होआ जेहे करम कमाइ ॥३॥

Jehaa keeŧonu ŧehaa hoâa jehe karam kamaaī ||3||

(ਪਰਮਾਤਮਾ ਨੇ ਜੀਵ ਨੂੰ) ਜਿਹੋ ਜਿਹਾ ਬਣਾਇਆ, ਜੀਵ ਉਹੋ ਜਿਹਾ ਬਣ ਗਿਆ, (ਫਿਰ) ਉਹੋ ਜਿਹੇ ਕਰਮ ਜੀਵ ਕਰਦਾ ਹੈ (ਉਸ ਦੀ ਰਜ਼ਾ ਅਨੁਸਾਰ ਹੀ ਜੀਵ ਗੁਰੂ ਦੇ ਦਰ ਤੇ ਆਉਂਦਾ ਹੈ) ॥੩॥

जीव ने पूर्व जन्म में जो कर्म किए हैं, उनके अनुसार ही अब फल प्राप्त हुआ है और जो वर्तमान में कर्म वह कर रहा है, उस अनुसार फल भविष्य में प्राप्त होगा ॥ ३ ॥

Whatever He does, comes to pass. All act according to His Will. ||3||

Guru Amardas ji / Raag Sriraag / / Ang 33


ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥

जतु सतु संजमु नामु है विणु नावै निरमलु न होइ ॥

Jaŧu saŧu sanjjamu naamu hai viñu naavai niramalu na hoī ||

(ਮਨੁੱਖ ਆਪਣੇ ਜੀਵਨ ਨੂੰ ਪਵਿਤ੍ਰ ਕਰਨ ਲਈ ਜਤ ਸਤ ਸੰਜਮ ਸਾਧਦਾ ਹੈ, ਪਰ ਨਾਮ ਸਿਮਰਨ ਤੋਂ ਬਿਨਾ ਇਹ ਕਿਸੇ ਕੰਮ ਨਹੀਂ) ਪਰਮਾਤਮਾ ਦਾ ਨਾਮ-ਅੰਮ੍ਰਿਤ ਹੀ ਜਤ ਹੈ ਨਾਮ ਹੀ ਸਤ ਹੈ ਨਾਮ ਹੀ ਸੰਜਮ ਹੈ, ਨਾਮ ਤੋਂ ਬਿਨਾ ਮਨੁੱਖ ਪਵਿਤ੍ਰ ਜੀਵਨ ਵਾਲਾ ਨਹੀਂ ਹੋ ਸਕਦਾ ।

संयम, सत्य और इन्द्रिय-निग्रह ये सभी नाम के अंतर्गत आते हैं, नाम के बिना मन निर्मल नहीं होता।

The Naam, the Name of the Lord, is abstinence, truthfulness, and self-restraint. Without the Name, no one becomes pure.

Guru Amardas ji / Raag Sriraag / / Ang 33

ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥

पूरै भागि नामु मनि वसै सबदि मिलावा होइ ॥

Poorai bhaagi naamu mani vasai sabađi milaavaa hoī ||

ਵੱਡੀ ਕਿਸਮਤ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।

सौभाग्य से ही जीव के मन में नाम बसता है, जिससे परमात्मा से मिलाप होता है।

Through perfect good fortune, the Naam comes to abide within the mind. Through the Shabad, we merge into Him.

Guru Amardas ji / Raag Sriraag / / Ang 33

ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥

नानक सहजे ही रंगि वरतदा हरि गुण पावै सोइ ॥४॥१७॥५०॥

Naanak sahaje hee ranggi varaŧađaa hari guñ paavai soī ||4||17||50||

ਹੇ ਨਾਨਕ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੀਵਨ ਬਿਤੀਤ ਕਰਦਾ ਹੈ ਉਹ ਮਨੁੱਖ ਪਰਮਾਤਮਾ ਦੇ ਗੁਣ ਆਪਣੇ ਅੰਦਰ ਵਸਾ ਲੈਂਦਾ ਹੈ ॥੪॥੧੭॥੫੦॥

नानक देव जी कथन करते हैं कि जो जीव स्वाभाविक ही प्रभु के प्रेम-रंग में रमण करता है, वही हरि-गुणों को प्राप्त करता है ॥ ४॥ १७ ॥ ५0॥

O Nanak, one who lives in intuitive peace and poise, imbued with the Lord's Love, obtains the Glorious Praises of the Lord. ||4||17||50||

Guru Amardas ji / Raag Sriraag / / Ang 33


ਸਿਰੀਰਾਗੁ ਮਹਲਾ ੩ ॥

सिरीरागु महला ३ ॥

Sireeraagu mahalaa 3 ||

श्रीरागु महला ३ ॥

Siree Raag, Third Mehl:

Guru Amardas ji / Raag Sriraag / / Ang 33

ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥

कांइआ साधै उरध तपु करै विचहु हउमै न जाइ ॥

Kaanīâa saađhai ūrađh ŧapu karai vichahu haūmai na jaaī ||

ਮਨੁੱਖ ਸਰੀਰ ਨੂੰ (ਭਾਵ, ਗਿਆਨ-ਇੰਦ੍ਰਿਆਂ ਨੂੰ) ਆਪਣੇ ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ, ਪੁੱਠਾ ਲਟਕ ਕੇ ਤਪ ਕਰਦਾ ਹੈ, (ਪਰ ਇਸ ਤਰ੍ਹਾਂ) ਅੰਦਰੋਂ ਹਉਮੈ ਦੂਰ ਨਹੀਂ ਹੁੰਦੀ ।

बेशक यदि जीव शरीर द्वारा साधना कर ले,कठिन तप कर ले, किन्तु यह सब कर लेने से उसके अंतर्मन से अहंत्व नहीं मिट जाता।

You may torment your body with extremes of self-discipline, practice intensive meditation and hang upside-down, but your ego will not be eliminated from within.

Guru Amardas ji / Raag Sriraag / / Ang 33

ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥

अधिआतम करम जे करे नामु न कब ही पाइ ॥

Âđhiâaŧam karam je kare naamu na kab hee paaī ||

ਜੇ ਮਨੁੱਖ ਆਤਮਕ ਉੱਨਤੀ ਸੰਬੰਧੀ (ਅਜੇਹੇ ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਰਹੇ, ਤਾਂ ਕਦੇ ਭੀ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ ।

आत्म-ज्ञान हेतु किए जाने वाले बाह्य कर्म भी कर ले, तब भी वह कभी प्रभु-नाम प्राप्त नहीं कर सकता।

You may perform religious rituals, and still never obtain the Naam, the Name of the Lord.

Guru Amardas ji / Raag Sriraag / / Ang 33

ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥

गुर कै सबदि जीवतु मरै हरि नामु वसै मनि आइ ॥१॥

Gur kai sabađi jeevaŧu marai hari naamu vasai mani âaī ||1||

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਸਹੈਤਾ ਨਾਲ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਦਾ ਹੈ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ॥੧॥

परंतु जो जीव गुरु-उपदेश द्वारा जीवित मरता है अर्थात मोह -माया से अनासक्त होता है, उसके हृदय में आकर ही प्रभु का नाम बसता है॥ १॥

Through the Word of the Guru's Shabad, remain dead while yet alive, and the Name of the Lord shall come to dwell within the mind. ||1||

Guru Amardas ji / Raag Sriraag / / Ang 33


ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥

सुणि मन मेरे भजु सतगुर सरणा ॥

Suñi man mere bhaju saŧagur sarañaa ||

ਹੇ ਮੇਰੇ ਮਨ! (ਮੇਰੀ ਗੱਲ) ਸੁਣ, ਸਤਿਗੁਰੂ ਦੀ ਸਰਨ ਪਉ ।

हे मेरे जीव रूपी मन ! सुनो, तुम सतिगुरु की शरण में जाओ।

Listen, O my mind: hurry to the Protection of the Guru's Sanctuary.

Guru Amardas ji / Raag Sriraag / / Ang 33

ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥

गुर परसादी छुटीऐ बिखु भवजलु सबदि गुर तरणा ॥१॥ रहाउ ॥

Gur parasaađee chhuteeâi bikhu bhavajalu sabađi gur ŧarañaa ||1|| rahaaū ||

(ਮਾਇਆ ਦੇ ਪ੍ਰਭਾਵ ਤੋਂ) ਗੁਰੂ ਦੀ ਕਿਰਪਾ ਨਾਲ ਹੀ ਬਚੀਦਾ ਹੈ, ਇਹ ਜ਼ਹਰ-(ਭਰਿਆ) ਸੰਸਾਰ-ਸਮੁੰਦਰ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਤਰ ਸਕੀਦਾ ਹੈ ॥੧॥ ਰਹਾਉ ॥

गुरु की कृपा द्वारा ही माया के मोह से बचा जा सकता है और विषय-विकारों से लिप्त भवसागर को पार किया जा सकता है॥ १॥ रहाउ॥

By Guru's Grace you shall be saved. Through the Word of the Guru's Shabad, you shall cross over the terrifying world-ocean of poison. ||1|| Pause ||

Guru Amardas ji / Raag Sriraag / / Ang 33


ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥

त्रै गुण सभा धातु है दूजा भाउ विकारु ॥

Ŧrai guñ sabhaa đhaaŧu hai đoojaa bhaaū vikaaru ||

ਤਿੰਨ ਗੁਣਾਂ ਦੇ ਅਧੀਨ ਰਹਿ ਕੇ ਕੰਮ ਕਰਨੇ-ਇਹ ਸਾਰਾ ਮਾਇਆ ਦਾ ਹੀ ਪ੍ਰਭਾਵ ਹੈ, ਤੇ ਮਾਇਆ ਦਾ ਪਿਆਰ (ਮਨ ਵਿਚ) ਵਿਕਾਰ (ਹੀ) ਪੈਦਾ ਕਰਦਾ ਹੈ ।

समस्त जीव त्रिगुणात्मक माया की ओर भागते हैं और इसमें जो द्वैत-भाव है, वही विकारों की उत्पत्ति करने वाला है।

Everything under the influence of the three qualities shall perish; the love of duality is corrupting.

Guru Amardas ji / Raag Sriraag / / Ang 33

ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥

पंडितु पड़ै बंधन मोह बाधा नह बूझै बिखिआ पिआरि ॥

Panddiŧu paɍai banđđhan moh baađhaa nah boojhai bikhiâa piâari ||

ਮਾਇਆ ਦੇ ਬੰਧਨਾਂ ਵਿਚ ਮਾਇਆ ਦੇ ਮੋਹ ਦਾ ਬੱਝਾ ਹੋਇਆ ਪੰਡਿਤ (ਧਰਮ-ਪੁਸਤਕ) ਪੜ੍ਹਦਾ ਹੈ, ਪਰ ਮਾਇਆ ਦੇ ਪਿਆਰ ਵਿਚ (ਫਸਿਆ ਰਹਿਣ ਕਰਕੇ ਉਹ ਜੀਵਨ ਦਾ ਸਹੀ ਰਸਤਾ) ਨਹੀਂ ਸਮਝ ਸਕਦਾ ।

वेद-शास्त्रादि को पढ़ने वाला पंडित भी मोहपाश में बँधा हुआ है, तथा माया के वश में होने के कारण परमात्मा को भी नहीं बूझता।

The Pandits, the religious scholars, read the scriptures, but they are trapped in the bondage of emotional attachment. In love with evil, they do not understand.

Guru Amardas ji / Raag Sriraag / / Ang 33

ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥

सतगुरि मिलिऐ त्रिकुटी छूटै चउथै पदि मुकति दुआरु ॥२॥

Saŧaguri miliâi ŧrikutee chhootai chaūŧhai pađi mukaŧi đuâaru ||2||

ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ॥੨॥

सतिगुरु के मिलाप द्वारा त्रिकुटी छूट जाती है तथा में पहुँच कर मोक्ष-द्वार की प्राप्ति होती है॥ २॥

Meeting the Guru, the bondage of the three qualities is cut away, and in the fourth state, the Door of Liberation is attained. ||2||

Guru Amardas ji / Raag Sriraag / / Ang 33


ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥

गुर ते मारगु पाईऐ चूकै मोहु गुबारु ॥

Gur ŧe maaragu paaëeâi chookai mohu gubaaru ||

ਗੁਰੂ ਪਾਸੋਂ ਜੀਵਨ ਦਾ ਸਹੀ ਰਸਤਾ ਲੱਭ ਪੈਂਦਾ ਹੈ (ਮਨ ਵਿਚੋਂ) ਮੋਹ (ਦਾ) ਹਨੇਰਾ ਦੂਰ ਹੋ ਜਾਂਦਾ ਹੈ ।

यदि गुरु के उपदेश द्वारा ज्ञान-भक्ति रूपी मार्ग पर जीव चले तो मोह रूपी गर्द(धुंद) दूर हो जाती है।

Through the Guru, the Path is found, and the darkness of emotional attachment is dispelled.

Guru Amardas ji / Raag Sriraag / / Ang 33

ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥

सबदि मरै ता उधरै पाए मोख दुआरु ॥

Sabađi marai ŧaa ūđharai paaē mokh đuâaru ||

ਜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਮਰ ਜਾਏ ਤਾਂ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦਾ ਹੈ, ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ ।

यदि जीव गुरु के उपदेश में लीन होकर माया के मोह से मृत हो जाए तो वह भवसागर से तर जाता है।

If one dies through the Shabad, then salvation is obtained, and one finds the Door of Liberation.

Guru Amardas ji / Raag Sriraag / / Ang 33

ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥

गुर परसादी मिलि रहै सचु नामु करतारु ॥३॥

Gur parasaađee mili rahai sachu naamu karaŧaaru ||3||

ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ ॥੩॥

गुरु की कृपा द्वारा ही मानव जीव सत्य नाम वाले परमात्मा को मिल सकता है ॥ ३ ॥

By Guru's Grace, one remains blended with the True Name of the Creator. ||3||

Guru Amardas ji / Raag Sriraag / / Ang 33


ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥

इहु मनूआ अति सबल है छडे न कितै उपाइ ॥

Īhu manooâa âŧi sabal hai chhade na kiŧai ūpaaī ||

(ਨਹੀਂ ਤਾਂ) ਇਹ ਮਨ (ਤਾਂ) ਬੜਾ ਬਲਵਾਨ ਹੈ (ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਹੀਲੇ ਨਾਲ ਇਹ (ਕੁਰਾਹੇ ਪਾਣੋਂ) ਛੱਡਦਾ ਨਹੀਂ ।

यह चंचल मन अत्यंत बलशाली है, किसी भी यत्न से यह मन जीव को नहीं छोड़ता।

This mind is very powerful; we cannot escape it just by trying.

Guru Amardas ji / Raag Sriraag / / Ang 33

ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥

दूजै भाइ दुखु लाइदा बहुती देइ सजाइ ॥

Đoojai bhaaī đukhu laaīđaa bahuŧee đeī sajaaī ||

ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ ।

द्वैत-भाव वालों को यह मन कष्ट देता है तथा बहुत यातना देता है।

In the love of duality, people suffer in pain, condemned to terrible punishment.

Guru Amardas ji / Raag Sriraag / / Ang 33

ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥

नानक नामि लगे से उबरे हउमै सबदि गवाइ ॥४॥१८॥५१॥

Naanak naami lage se ūbare haūmai sabađi gavaaī ||4||18||51||

ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ (ਇਸ ਦੇ ਪੰਜੇ ਤੋਂ) ਬਚਦੇ ਹਨ ॥੪॥੧੮॥੫੧॥

गुरु जी कथन करते हैं कि जो जीव गुरु उपदेश द्वारा अहंत्व को गंवा कर नाम-सिमरन में लीन रहते हैं, वे यमों की यातना से बच गए हैं ॥ ४॥ १८ ॥ ५१॥

O Nanak, those who are attached to the Naam are saved; through the Shabad, their ego is banished. ||4||18||51||

Guru Amardas ji / Raag Sriraag / / Ang 33


ਸਿਰੀਰਾਗੁ ਮਹਲਾ ੩ ॥

सिरीरागु महला ३ ॥

Sireeraagu mahalaa 3 ||

श्रीरागु महला ३ ॥

Siree Raag, Third Mehl:

Guru Amardas ji / Raag Sriraag / / Ang 33

ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥

किरपा करे गुरु पाईऐ हरि नामो देइ द्रिड़ाइ ॥

Kirapaa kare guru paaëeâi hari naamo đeī đriɍaaī ||

(ਜਦੋਂ ਪਰਮਾਤਮਾ) ਕਿਰਪਾ ਕਰਦਾ ਹੈ (ਤਾਂ) ਗੁਰੂ ਮਿਲਦਾ ਹੈ (ਗੁਰੂ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ ।

जब परमेश्वर कृपा करता है, तब गुरु की प्राप्ति होती है, और गुरु हरिनाम को दृढ़ करवा देता है।

By His Grace, the Guru is found, and the Name of the Lord is implanted within.

Guru Amardas ji / Raag Sriraag / / Ang 33

ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥

बिनु गुर किनै न पाइओ बिरथा जनमु गवाइ ॥

Binu gur kinai na paaīõ biraŧhaa janamu gavaaī ||

(ਕਦੇ ਭੀ) ਕਿਸੇ ਮਨੁੱਖ ਨੇ ਗੁਰੂ ਤੋਂ ਬਿਨਾ (ਪਰਮਾਤਮਾ ਨੂੰ) ਨਹੀਂ ਪ੍ਰਾਪਤ ਕੀਤਾ (ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ ਉਹ) ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।

गुरु के बिना हरिनाम को किसी ने भी प्राप्त नहीं किया और नामहीन व्यक्तियों ने अपना जन्म व्यर्थ गंवाया है।

Without the Guru, no one has obtained it; they waste away their lives in vain.

Guru Amardas ji / Raag Sriraag / / Ang 33

ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥

मनमुख करम कमावणे दरगह मिलै सजाइ ॥१॥

Manamukh karam kamaavañe đaragah milai sajaaī ||1||

ਆਪਣੇ ਮਨ ਦੇ ਪਿੱਛੇ ਤੁਰ ਕੇ (ਮਿੱਥੇ ਹੋਏ ਧਾਰਮਿਕ) ਕੰਮ (ਭੀ) ਕੀਤਿਆਂ ਪ੍ਰਭੂ ਦੀ ਦਰਗਾਹ ਵਿਚ ਸਜ਼ਾ ਹੀ ਮਿਲਦੀ ਹੈ ॥੧॥

अपने मन की बात मान कर जो व्यक्ति कर्म करते हैं, उन्हें परमात्मा की सभा में सज़ा मिलती है॥ १॥

The self-willed manmukhs create karma, and in the Court of the Lord, they receive their punishment. ||1||

Guru Amardas ji / Raag Sriraag / / Ang 33


ਮਨ ਰੇ ਦੂਜਾ ਭਾਉ ਚੁਕਾਇ ॥

मन रे दूजा भाउ चुकाइ ॥

Man re đoojaa bhaaū chukaaī ||

ਹੇ ਮੇਰੇ ਮਨ! (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ।

हे मन ! तू द्वैत-भाव को दूर कर दे।

O mind, give up the love of duality.

Guru Amardas ji / Raag Sriraag / / Ang 33

ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥

अंतरि तेरै हरि वसै गुर सेवा सुखु पाइ ॥ रहाउ ॥

Ânŧŧari ŧerai hari vasai gur sevaa sukhu paaī || rahaaū ||

ਪਰਮਾਤਮਾ ਤੇਰੇ ਅੰਦਰ ਵੱਸਦਾ ਹੈ (ਫਿਰ ਭੀ ਤੂੰ ਸੁਖੀ ਨਹੀਂ ਹੈਂ) ਗੁਰੂ ਦੀ ਦੱਸੀ ਸੇਵਾ ਭਗਤੀ ਕੀਤਿਆਂ ਹੀ ਆਤਮਕ ਸੁੱਖ ਲੱਭਦਾ ਹੈ ॥੧॥

क्योंकि तेरे अंदर हरि का वास है, उसकी प्राप्ति के लिए गुरु की सेवा करो, तभी सुखों की प्राप्ति होगी॥ रहाउ॥

The Lord dwells within you; serving the Guru, you shall find peace. || Pause ||

Guru Amardas ji / Raag Sriraag / / Ang 33


ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥

सचु बाणी सचु सबदु है जा सचि धरे पिआरु ॥

Sachu baañee sachu sabađu hai jaa sachi đhare piâaru ||

ਜਦੋਂ ਮਨੁੱਖ ਸਦਾ-ਥਿਰ ਪਰਮਾਤਮਾ ਵਿਚ ਪਿਆਰ ਜੋੜਦਾ ਹੈ, ਤਦੋਂ ਉਸ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਯਥਾਰਥ ਪ੍ਰਤੀਤ ਹੁੰਦਾ ਹੈ ।

जब जीव सत्य-स्वरूप परमात्मा से प्रेम करता है तो उसके वचन एवं कर्म सत्य हो जाते हैं।

When you love the Truth, your words are true; they reflect the True Word of the Shabad.

Guru Amardas ji / Raag Sriraag / / Ang 33

ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥

हरि का नामु मनि वसै हउमै क्रोधु निवारि ॥

Hari kaa naamu mani vasai haūmai krođhu nivaari ||

(ਗੁਰੂ ਦੇ ਸ਼ਬਦ ਦੀ ਰਾਹੀਂ ਅੰਦਰੋਂ) ਹਉਮੈ ਤੇ ਕ੍ਰੋਧ ਦੂਰ ਕਰ ਕੇ ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ।

परमात्मा का नाम मन में बस जाए तो अहम् व क्रोधादि समस्त विकार निवृत्त हो जाते हैं।

The Name of the Lord dwells within the mind; egotism and anger are wiped away.

Guru Amardas ji / Raag Sriraag / / Ang 33

ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥

मनि निरमल नामु धिआईऐ ता पाए मोख दुआरु ॥२॥

Mani niramal naamu đhiâaëeâi ŧaa paaē mokh đuâaru ||2||

ਪਰਮਾਤਮਾ ਦਾ ਨਾਮ ਪਵਿਤ੍ਰ ਮਨ ਦੇ ਰਾਹੀਂ ਹੀ ਸਿਮਰਿਆ ਜਾ ਸਕਦਾ ਹੈ (ਜਦੋਂ ਮਨੁੱਖ ਸਿਮਰਦਾ ਹੈ) ਤਦੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ॥੨॥

निर्मल मन से प्रभु के नाम का ध्यान करने से ही जीव मोक्ष द्वार को प्राप्त करता है॥ २॥

Meditating on the Naam with a pure mind, the Door of Liberation is found. ||2||

Guru Amardas ji / Raag Sriraag / / Ang 33


ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥

हउमै विचि जगु बिनसदा मरि जमै आवै जाइ ॥

Haūmai vichi jagu binasađaa mari jammai âavai jaaī ||

ਜਗਤ ਹਉਮੈ ਵਿਚ ਫਸ ਕੇ ਆਤਮਕ ਮੌਤ ਸਹੇੜਦਾ ਹੈ ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।

अहंकार में ही सम्पूर्ण जगत् नष्ट होता है तथा पुनःपुनः आवागमन के चक्र में पड़ा रहता है।

Engrossed in egotism, the world perishes. It dies and is re-born; it continues coming and going in reincarnation.

Guru Amardas ji / Raag Sriraag / / Ang 33

ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥

मनमुख सबदु न जाणनी जासनि पति गवाइ ॥

Manamukh sabađu na jaañanee jaasani paŧi gavaaī ||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਰੂ ਦੇ ਸ਼ਬਦ (ਦੀ ਕਦਰ) ਨਹੀਂ ਜਾਣਦੇ, ਉਹ ਆਪਣੀ ਇੱਜ਼ਤ ਗਵਾ ਕੇ ਹੀ (ਜਗਤ ਵਿਚੋਂ) ਜਾਣਗੇ ।

स्वेच्छाचारी जीव गुरु-उपदेश को नहीं जानते, इसलिए वे अपना सम्मान गंवा कर चले जाएँगे।

The self-willed manmukhs do not recognize the Shabad; they forfeit their honor, and depart in disgrace.

Guru Amardas ji / Raag Sriraag / / Ang 33

ਗੁਰ ਸੇਵਾ ਨਾਉ ਪਾਈਐ ..

गुर सेवा नाउ पाईऐ ..

Gur sevaa naaū paaëeâi ..

ਗੁਰੂ ਦੀ ਦੱਸੀ ਸੇਵਾ-ਭਗਤੀ ਕੀਤਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ (ਜੋ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ) ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੩॥

गुरु-सेवा द्वारा प्रभु नाम प्राप्त होता है और उस सत्य स्वरूप परमात्मा में लीन होते हैं। ॥ ३॥

Serving the Guru, the Name is obtained, and one remains absorbed in the True Lord. ||3||

Guru Amardas ji / Raag Sriraag / / Ang 33


Download SGGS PDF Daily Updates