ANG 333, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥

दह दिस बूडी पवनु झुलावै डोरि रही लिव लाई ॥३॥

Dah dis boodee pavanu jhulaavai dori rahee liv laaee ||3||

(ਦੁਨੀਆ ਦੇ ਕੰਮ-ਕਾਰ ਰੂਪ) ਹਵਾ ਉਸ ਦੀ (ਜ਼ਿੰਦਗੀ ਦੀ) ਗੁੱਡੀ ਨੂੰ (ਭਾਵੇਂ ਵੇਖਣ-ਮਾਤ੍ਰ) ਦਸੀਂ ਪਾਸੀਂ ਉਡਾਉਂਦੀ ਹੈ (ਭਾਵ, ਭਾਵੇਂ, ਜੀਵਨ-ਨਿਰਬਾਹ ਦੀ ਖ਼ਾਤਰ ਉਹ ਕਿਰਤ-ਕਾਰ ਕਰਦਾ ਹੈ), ਪਰ, ਉਸ ਦੀ ਸੁਰਤ ਦੀ ਡੋਰ (ਪ੍ਰਭੂ ਨਾਲ) ਜੁੜੀ ਰਹਿੰਦੀ ਹੈ ॥੩॥

(माया के विकारों में) डूबा हुआ प्राणी हवा में दसों दिशाओं में झूलता है परन्तु मैं प्रभु की प्रीति के धागे से जुड़ा हुआ हूँ॥ ३॥

The drowning person is blown around in the ten directions by the wind, but I hold tight to the string of the Lord's Love. ||3||

Bhagat Kabir ji / Raag Gauri / / Ang 333


ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥

उनमनि मनूआ सुंनि समाना दुबिधा दुरमति भागी ॥

Unamani manooaa sunni samaanaa dubidhaa duramati bhaagee ||

ਉਸ ਮਨੁੱਖ ਦਾ ਮਨ ਬਿਰਹੋਂ ਅਵਸਥਾ ਵਿਚ ਅੱਪੜ ਕੇ ਉਸ ਹਾਲਤ ਵਿਚ ਲੀਨ ਹੋ ਜਾਂਦਾ ਹੈ, ਜਿੱਥੇ ਵਿਕਾਰਾਂ ਦੇ ਫੁਰਨੇ ਨਹੀਂ ਉਠਦੇ । ਉਸ ਦੀ ਦੁਬਿਧਾ ਤੇ ਉਸ ਦੀ ਭੈੜੀ ਮੱਤ ਸਭ ਨਾਸ ਹੋ ਜਾਂਦੀ ਹੈ ।

उखड़ी हुई आत्मा ईश्वर में लीन हो गई है और दुविधा तथा दुर्बुद्धि भाग गए हैं।

The disturbed mind has been absorbed in the Lord; duality and evil-mindedness have run away.

Bhagat Kabir ji / Raag Gauri / / Ang 333

ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥

कहु कबीर अनभउ इकु देखिआ राम नामि लिव लागी ॥४॥२॥४६॥

Kahu kabeer anabhau iku dekhiaa raam naami liv laagee ||4||2||46||

ਕਬੀਰ ਆਖਦਾ ਹੈ- ਉਹ ਇਕ ਅਚਰਜ ਚਮਤਕਾਰਾ ਆਪਣੇ ਅੰਦਰ ਵੇਖ ਲੈਂਦਾ ਹੈ । ਉਸ ਦੀ ਸੁਰਤ ਪ੍ਰਭੂ ਦੇ ਨਾਮ ਵਿਚ ਜੁੜ ਜਾਂਦੀ ਹੈ ॥੪॥੨॥੪੬॥

हे कबीर ! राम के नाम से वृत्ति लगाकर मैंने निर्भय एक प्रभु को देख लिया है॥ ४ ॥ २ ॥ ४६॥

Says Kabeer, I have seen the One Lord, the Fearless One; I am attuned to the Name of the Lord. ||4||2||46||

Bhagat Kabir ji / Raag Gauri / / Ang 333


ਗਉੜੀ ਬੈਰਾਗਣਿ ਤਿਪਦੇ ॥

गउड़ी बैरागणि तिपदे ॥

Gau(rr)ee bairaaga(nn)i tipade ||

गउड़ी बैरागणि तिपदे ॥

Gauree Bairaagan, Ti-Padas:

Bhagat Kabir ji / Raag Gauri Baraigan / / Ang 333

ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥

उलटत पवन चक्र खटु भेदे सुरति सुंन अनरागी ॥

Ulatat pavan chakr khatu bhede surati sunn anaraagee ||

ਮਨ ਦੀ ਭਟਕਣਾ ਨੂੰ ਪਰਤਾਂਦਿਆਂ ਹੀ, (ਮਾਨੋ,) (ਜੋਗੀਆਂ ਦੇ ਦੱਸੇ ਹੋਏ) ਛੇ ਹੀ ਚੱਕ੍ਰ (ਇਕੱਠੇ ਹੀ) ਵਿੱਝ ਜਾਂਦੇ ਹਨ, ਅਤੇ ਸੁਰਤੀ ਉਸ ਅਵਸਥਾ ਦੀ ਆਸ਼ਿਕ ਹੋ ਜਾਂਦੀ ਹੈ ਜਿੱਥੇ ਵਿਕਾਰਾਂ ਦਾ ਕੋਈ ਫੁਰਨਾ ਪੈਦਾ ਹੀ ਨਹੀਂ ਹੁੰਦਾ ।

अपनी सोच को ईश्वर की तरफ जोड़कर मैंने शरीर के छः चक्रों को भेद दिया है और मेरा मन प्रभु पर मुग्ध हो गया है।

I turned my breath inwards, and pierced through the six chakras of the body, and my awareness was centered on the Primal Void of the Absolute Lord.

Bhagat Kabir ji / Raag Gauri Baraigan / / Ang 333

ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥

आवै न जाइ मरै न जीवै तासु खोजु बैरागी ॥१॥

Aavai na jaai marai na jeevai taasu khoju bairaagee ||1||

(ਹੇ ਭਾਈ! ਵੈਰਾਗੀ ਹੋ ਕੇ) ਮਾਇਆ ਵਲੋਂ ਉਪਰਾਮ ਹੋ ਕੇ ਉਸ ਪ੍ਰਭੂ ਨੂੰ ਲੱਭ, ਜੋ ਨਾਹ ਆਉਂਦਾ ਹੈ ਨਾਹ ਜਾਂਦਾ ਹੈ, ਨਾਹ ਮਰਦਾ ਹੈ, ਨਾਹ ਜੰਮਦਾ ਹੈ ॥੧॥

हे बैरागी ! उस प्रभु की खोज कर, जो न आता है, न जाता है, न मरता है, न जन्मता है॥ १॥

Search for the One who does not come or go, who does not die and is not born, O renunciate. ||1||

Bhagat Kabir ji / Raag Gauri Baraigan / / Ang 333


ਮੇਰੇ ਮਨ ਮਨ ਹੀ ਉਲਟਿ ਸਮਾਨਾ ॥

मेरे मन मन ही उलटि समाना ॥

Mere man man hee ulati samaanaa ||

ਹੇ ਮੇਰੇ ਮਨ! ਜੀਵ ਪਹਿਲਾਂ ਤਾਂ ਪ੍ਰਭੂ ਤੋਂ ਓਪਰਾ ਓਪਰਾ ਰਹਿੰਦਾ ਹੈ (ਭਾਵ, ਪਰਮਾਤਮਾ ਬਾਰੇ ਇਸ ਨੂੰ ਕੋਈ ਸੂਝ ਨਹੀਂ ਹੁੰਦੀ; ਪਰ)

मेरा मन विकारों के प्रति मन की दौड़ को मोड़कर प्रभु में लीन हो गया है।

My mind has turned away from the world, and is absorbed in the Mind of God.

Bhagat Kabir ji / Raag Gauri Baraigan / / Ang 333

ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥

गुर परसादि अकलि भई अवरै नातरु था बेगाना ॥१॥ रहाउ ॥

Gur parasaadi akali bhaee avarai naataru thaa begaanaa ||1|| rahaau ||

ਸਤਿਗੁਰੂ ਦੀ ਕਿਰਪਾ ਨਾਲ ਜਿਸ ਦੀ ਸਮਝ ਹੋਰ ਤਰ੍ਹਾਂ ਦੀ ਹੋ ਜਾਂਦੀ ਹੈ, ਉਹ ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧॥ ਰਹਾਉ ॥

गुरु की कृपा से मेरी बुद्धि विभिन्न हो गई है, अन्यथा मैं बिल्कुल ही अज्ञानी था ॥ १॥ रहाउ ॥

By Guru's Grace, my understanding has been changed; otherwise, I was totally ignorant. ||1|| Pause ||

Bhagat Kabir ji / Raag Gauri Baraigan / / Ang 333


ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥

निवरै दूरि दूरि फुनि निवरै जिनि जैसा करि मानिआ ॥

Nivarai doori doori phuni nivarai jini jaisaa kari maaniaa ||

(ਇਸ ਤਰ੍ਹਾਂ) ਜਿਸ ਮਨੁੱਖ ਨੇ ਪ੍ਰਭੂ ਨੂੰ ਸਹੀ ਸਰੂਪ ਵਿਚ ਸਮਝ ਲਿਆ ਹੈ, ਉਸ ਤੋਂ (ਉਹ ਕਾਮਾਦਿਕ) ਜੋ ਪਹਿਲਾਂ ਨੇੜੇ ਸਨ, ਦੂਰ ਹੋ ਜਾਂਦੇ ਹਨ, ਤੇ ਜੋ ਪ੍ਰਭੂ ਪਹਿਲਾਂ ਕਿਤੇ ਦੂਰ ਸੀ (ਭਾਵ, ਕਦੇ ਚੇਤੇ ਹੀ ਨਹੀਂ ਸੀ ਆਉਂਦਾ) ਹੁਣ ਅੰਗ-ਸੰਗ ਜਾਪਦਾ ਹੈ ।

जो निकट था, वह दूर हो गया और दोबारा जो दूर था, वह निकट हो गया है। उसके लिए जो प्रभु को जैसा वह है, वैसा ही अनुभव करता है।

That which was near has become distant, and again, that which was distant is near, for those who realize the Lord as He is.

Bhagat Kabir ji / Raag Gauri Baraigan / / Ang 333

ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥

अलउती का जैसे भइआ बरेडा जिनि पीआ तिनि जानिआ ॥२॥

Alautee kaa jaise bhaiaa baredaa jini peeaa tini jaaniaa ||2||

(ਪਰ ਇਹ ਇਕ ਐਸਾ ਅਨੁਭਵ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ, ਸਿਰਫ਼ ਮਾਣਿਆ ਹੀ ਜਾ ਸਕਦਾ ਹੈ) ਜਿਵੇਂ ਮਿਸਰੀ ਦਾ ਸ਼ਰਬਤ ਹੋਵੇ, ਉਸ ਦਾ ਆਨੰਦ ਉਸੇ ਮਨੁੱਖ ਨੇ ਜਾਣਿਆ ਹੈ ਜਿਸ ਨੇ (ਉਹ ਸ਼ਰਬਤ) ਪੀਤਾ ਹੈ ॥੨॥

जैसे मिश्री का शरबत हो तो उसका आनन्द उसी पुरुष ने जाना है, जिसने वह शरबत पान किया है॥ २॥

It is like the sugar water made from the candy; only one who drinks it knows its taste. ||2||

Bhagat Kabir ji / Raag Gauri Baraigan / / Ang 333


ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥

तेरी निरगुन कथा काइ सिउ कहीऐ ऐसा कोइ बिबेकी ॥

Teree niragun kathaa kaai siu kaheeai aisaa koi bibekee ||

(ਹੇ ਪ੍ਰਭੂ!) ਤੇਰੇ ਉਸ ਸਰੂਪ ਦੀਆਂ ਗੱਲਾਂ ਕਿਸ ਨਾਲ ਕੀਤੀਆਂ ਜਾਣ ਜਿਸ (ਸਰੂਪ) ਵਰਗਾ ਕਿਤੇ ਕੁਝ ਹੈ ਹੀ ਨਹੀਂ? (ਕਿਉਂਕਿ ਇੱਕ ਤਾਂ) ਕੋਈ ਵਿਰਲਾ ਹੀ ਅਜਿਹਾ ਵਿਚਾਰਵਾਨ ਹੈ (ਜੋ ਤੇਰੀਆਂ ਅਜਿਹੀਆਂ ਗੱਲਾਂ ਸੁਣਨ ਦਾ ਚਾਹਵਾਨ ਹੋਵੇ, ਤੇ ਦੂਜੇ, ਇਹ ਅਨੰਦ ਮਾਣਿਆ ਹੀ ਜਾ ਸਕਦਾ ਹੈ, ਬਿਆਨ ਤੋਂ ਪਰੇ ਹੈ)

हे प्रभु ! तेरी निर्गुण कथा किसे बताऊँ ? क्या कोई ऐसा विवेकी पुरुष है ?

Unto whom should I speak Your speech, O Lord; it is beyond the three qualities. Is there anyone with such discerning wisdom?

Bhagat Kabir ji / Raag Gauri Baraigan / / Ang 333

ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥

कहु कबीर जिनि दीआ पलीता तिनि तैसी झल देखी ॥३॥३॥४७॥

Kahu kabeer jini deeaa paleetaa tini taisee jhal dekhee ||3||3||47||

ਕਬੀਰ ਆਖਦਾ ਹੈ- ਜਿਸ ਨੇ (ਜਿਤਨਾ ਕੁ) ਪ੍ਰੇਮ ਦਾ ਪਲੀਤਾ ਲਾਇਆ ਹੈ ਉਸੇ ਨੇ ਹੀ ਉਤਨੀ ਕੁ ਉਸ ਦੀ ਝਲਕ ਵੇਖੀ ਹੈ ॥੩॥੩॥੪੭॥

हे कबीर ! मनुष्य जैसी आत्मिक ज्ञान की चिंगारी लगाता है, वैसी ही ईश्वरीय झलक वह देख लेता है॥ ३ ॥ ३ ॥ ४७ ॥

Says Kabeer, as is the fuse which you apply, so is the flash you will see. ||3||3||47||

Bhagat Kabir ji / Raag Gauri Baraigan / / Ang 333


ਗਉੜੀ ॥

गउड़ी ॥

Gau(rr)ee ||

गउड़ी ॥

Gauree:

Bhagat Kabir ji / Raag Gauri / / Ang 333

ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥

तह पावस सिंधु धूप नही छहीआ तह उतपति परलउ नाही ॥

Tah paavas sinddhu dhoop nahee chhaheeaa tah utapati paralau naahee ||

(ਉਹ ਅਡੋਲ ਅਵਸਥਾ ਐਸੀ ਹੈ ਕਿ) ਉਸ ਵਿਚ (ਅੱਪੜ ਕੇ ਮਨੁੱਖ ਨੂੰ) ਇੰਦ੍ਰਪੁਰੀ, ਵਿਸ਼ਨੂੰ-ਪੁਰੀ, ਸੂਰਜ-ਲੋਕ, ਚੰਦ੍ਰ-ਲੋਕ, ਬ੍ਰਹਮ-ਪੁਰੀ, ਸ਼ਿਵ-ਪੁਰੀ-(ਕਿਸੇ ਦੀ ਭੀ ਤਾਂਘ) ਨਹੀਂ ਰਹਿੰਦੀ ।

वहाँ ईश्वर के पास कोई वर्षा, ऋतु, सागर, धूप एवं छाया नहीं। वहाँ उत्पत्ति अथवा प्रलय भी नहीं।

There is no rainy season, ocean, sunshine or shade, no creation or destruction there.

Bhagat Kabir ji / Raag Gauri / / Ang 333

ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥

जीवन मिरतु न दुखु सुखु बिआपै सुंन समाधि दोऊ तह नाही ॥१॥

Jeevan miratu na dukhu sukhu biaapai sunn samaadhi dou tah naahee ||1||

ਨਾਹ (ਹੋਰ ਹੋਰ) ਜੀਊਣ (ਦੀ ਲਾਲਸਾ), ਨਾਹ ਮੌਤ (ਦਾ ਡਰ), ਨਾਹ ਕੋਈ ਦੁਖ, ਨਾਹ ਸੁਖ (ਭਾਵ, ਦੁੱਖ ਤੋਂ ਘਬਰਾਹਟ ਜਾਂ ਸੁਖ ਦੀ ਤਾਂਘ), ਸਹਿਜ ਅਵਸਥਾ ਵਿਚ ਅੱਪੜਿਆਂ ਕੋਈ ਭੀ ਨਹੀਂ ਪੁਂਹਦਾ । ਉਹ ਮਨ ਦੀ ਇਕ ਅਜਿਹੀ ਟਿਕਵੀਂ ਹਾਲਤ ਹੁੰਦੀ ਹੈ ਕਿ ਉਸ ਵਿਚ ਵਿਕਾਰਾਂ ਦਾ ਕੋਈ ਫੁਰਨਾ ਉਠਦਾ ਹੀ ਨਹੀਂ, ਨਾਹ ਹੀ ਕੋਈ ਮੇਰ-ਤੇਰ ਰਹਿ ਜਾਂਦੀ ਹੈ ॥੧॥

वहाँ जीवन-मृत्यु नहीं, न ही दुख-सुख अनुभव होता है। वहाँ केवल शून्य समाधि है तथा दुविधा नहीं ॥ १॥

No life or death, no pain or pleasure is felt there. There is only the Primal Trance of Samaadhi, and no duality. ||1||

Bhagat Kabir ji / Raag Gauri / / Ang 333


ਸਹਜ ਕੀ ਅਕਥ ਕਥਾ ਹੈ ਨਿਰਾਰੀ ॥

सहज की अकथ कथा है निरारी ॥

Sahaj kee akath kathaa hai niraaree ||

ਮਨੁੱਖ ਦੇ ਮਨ ਦੀ ਅਡੋਲਤਾ ਇਕ ਐਸੀ ਹਾਲਤ ਹੈ ਜੋ (ਨਿਰਾਲੀ) ਆਪਣੇ ਵਰਗੀ ਆਪ ਹੀ ਹੈ, (ਇਸ ਵਾਸਤੇ) ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।

सहज अवस्था की कथा अनुपम एवं अकथनीय है।

The description of the state of intuitive poise is indescribable and sublime.

Bhagat Kabir ji / Raag Gauri / / Ang 333

ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥

तुलि नही चढै जाइ न मुकाती हलुकी लगै न भारी ॥१॥ रहाउ ॥

Tuli nahee chadhai jaai na mukaatee halukee lagai na bhaaree ||1|| rahaau ||

ਇਹ ਅਵਸਥਾ ਕਿਸੇ ਚੰਗੇ ਤੋਂ ਚੰਗੇ ਸੁਖ ਨਾਲ ਭੀ ਸਾਵੀਂ ਤੋਲੀ-ਮਿਣੀ ਨਹੀਂ ਜਾ ਸਕਦੀ । (ਦੁਨੀਆ ਵਿਚ ਕੋਈ ਐਸਾ ਸੁਖ-ਐਸ਼੍ਵਰਜ ਨਹੀਂ ਹੈ ਜਿਸ ਦੇ ਟਾਕਰੇ ਤੇ ਇਹ ਆਖਿਆ ਜਾ ਸਕੇ ਕਿ 'ਸਹਿਜ' ਅਵਸਥਾ ਇਸ ਤੋਂ ਘਟੀਆ ਹੈ ਜਾਂ ਵਧੀਆ ਹੈ) । ਇਹ ਨਹੀਂ ਕਿਹਾ ਜਾ ਸਕਦਾ ਕਿ (ਦੁਨੀਆ ਦੇ ਵਧੀਆ ਤੋਂ ਵਧੀਆ ਕਿਸੇ ਸੁਖ ਨਾਲੋਂ) ਇਹ ਹੌਲੇ ਮੇਲ ਦੀ ਹੈ ਜਾਂ ਚੰਗੀ ਹੈ (ਭਾਵ, ਦੁਨੀਆ ਦਾ ਕੋਈ ਭੀ ਸੁਖ ਇਸ ਅਵਸਥਾ ਨਾਲ ਬਰਾਬਰੀ ਨਹੀਂ ਕਰ ਸਕਦਾ) ॥੧॥ ਰਹਾਉ ॥

यह न ही तोली जाती है और न ही समाप्त होती है। न ही यह हल्की लगती और न ही भारी लगती है॥ १॥ रहाउ ॥

It is not measured, and it is not exhausted. It is neither light nor heavy. ||1|| Pause ||

Bhagat Kabir ji / Raag Gauri / / Ang 333


ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥

अरध उरध दोऊ तह नाही राति दिनसु तह नाही ॥

Aradh uradh dou tah naahee raati dinasu tah naahee ||

'ਸਹਿਜ' ਵਿਚ ਅੱਪੜਿਆਂ ਨੀਵੇਂ ਉੱਚੇ ਵਾਲਾ ਕੋਈ ਵਿਤਕਰਾ ਨਹੀਂ ਰਹਿੰਦਾ; (ਇੱਥੇ ਅੱਪੜਿਆ ਮਨੁੱਖ) ਨਾਹ ਗ਼ਫ਼ਲਤ ਦੀ ਨੀਂਦ (ਸੌਂਦਾ ਹੈ), ਨਾਹ ਮਾਇਆ ਦੀ ਭਟਕਣਾ (ਵਿਚ ਭਟਕਦਾ ਹੈ)

लोक अथवा परलोक दोनों ही वहाँ नहीं हैं। रात और दिन भी वहाँ नहीं।

Neither lower nor upper worlds are there; neither day nor night are there.

Bhagat Kabir ji / Raag Gauri / / Ang 333

ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥

जलु नही पवनु पावकु फुनि नाही सतिगुर तहा समाही ॥२॥

Jalu nahee pavanu paavaku phuni naahee satigur tahaa samaahee ||2||

(ਕਿਉਂਕਿ) ਉਸ ਅਵਸਥਾ ਵਿਚ ਵਿਸ਼ੇ-ਵਿਕਾਰ, ਚੰਚਲਤਾ ਅਤੇ ਤ੍ਰਿਸ਼ਨਾ-ਇਹਨਾਂ ਦਾ ਨਾਮ-ਨਿਸ਼ਾਨ ਨਹੀਂ ਰਹਿੰਦਾ । (ਬੱਸ!) ਸਤਿਗੁਰੂ ਹੀ ਸਤਿਗੁਰੂ ਉਸ ਅਵਸਥਾ ਸਮੇ (ਮਨੁੱਖ ਦੇ ਹਿਰਦੇ ਵਿਚ) ਟਿਕੇ ਹੁੰਦੇ ਹਨ ॥੨॥

फिर वहाँ जल, पवन एवं अग्नि भी नहीं। सतिगुरु वहाँ समा रहा है॥ २॥

There is no water, wind or fire; there, the True Guru is contained. ||2||

Bhagat Kabir ji / Raag Gauri / / Ang 333


ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥

अगम अगोचरु रहै निरंतरि गुर किरपा ते लहीऐ ॥

Agam agocharu rahai niranttari gur kirapaa te laheeai ||

ਤਦੋਂ ਅਪਹੁੰਚ ਤੇ ਅਗੋਚਰ ਪਰਮਾਤਮਾ (ਭੀ ਮਨੁੱਖ ਦੇ ਹਿਰਦੇ ਵਿਚ) ਇੱਕ-ਰਸ ਸਦਾ (ਪਰਗਟ ਹੋਇਆ) ਰਹਿੰਦਾ ਹੈ, (ਪਰ) ਉਹ ਮਿਲਦਾ ਸਤਿਗੁਰੂ ਦੀ ਮਿਹਰ ਨਾਲ ਹੀ ਹੈ ।

अगम्य एवं अगोचर परमात्मा वहाँ अपने आप में ही निवास करता है। गुरु की कृपा से ही परमात्मा पाया जाता है।

The Inaccessible and Unfathomable Lord dwells there within Himself; by Guru's Grace, He is found.

Bhagat Kabir ji / Raag Gauri / / Ang 333

ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥

कहु कबीर बलि जाउ गुर अपुने सतसंगति मिलि रहीऐ ॥३॥४॥४८॥

Kahu kabeer bali jaau gur apune satasanggati mili raheeai ||3||4||48||

ਕਬੀਰ ਆਖਦਾ ਹੈ- ਮੈਂ ਆਪਣੇ ਗੁਰੂ ਤੋਂ ਸਦਕੇ ਹਾਂ, ਮੈਂ (ਆਪਣੇ ਗੁਰੂ ਦੀ) ਸੁਹਣੀ ਸੰਗਤ ਵਿਚ ਹੀ ਜੁੜਿਆ ਰਹਾਂ ॥੩॥੪॥੪੮॥

हे कबीर ! मैं अपने गुरु पर न्यौछावर हूँ, और सत्संगति में मिला रहता हूँ॥ ३॥ ४॥ ४८ ॥

Says Kabeer, I am a sacrifice to my Guru; I remain in the Saadh Sangat, the Company of the Holy. ||3||4||48||

Bhagat Kabir ji / Raag Gauri / / Ang 333


ਗਉੜੀ ॥

गउड़ी ॥

Gau(rr)ee ||

गउड़ी ॥

Gauree:

Bhagat Kabir ji / Raag Gauri / / Ang 333

ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥

पापु पुंनु दुइ बैल बिसाहे पवनु पूजी परगासिओ ॥

Paapu punnu dui bail bisaahe pavanu poojee paragaasio ||

(ਸਾਰੇ ਸੰਸਾਰੀ ਜੀਵ-ਰੂਪ ਵਣਜਾਰਿਆਂ ਨੇ) ਪਾਪ ਅਤੇ ਪੁੰਨ ਦੋ ਬਲਦ ਮੁੱਲ ਲਏ ਹਨ, ਸੁਆਸਾਂ ਦੀ ਪੂੰਜੀ ਲੈ ਕੇ ਜੰਮੇ ਹਨ (ਭਾਵ, ਮਾਨੋ, ਜਗਤ ਵਿਚ ਵਪਾਰ ਕਰਨ ਆਏ ਹਨ) ।

पाप एवं पुण्य दोनों से शरीर रूपी बैल मूल्य लिया गया है और प्राण पूंजी के तौर पर प्रकट हुए हैं।

With both sin and virtue, the ox of the body is purchased; the air of the breath is the capital which has appeared.

Bhagat Kabir ji / Raag Gauri / / Ang 333

ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥

त्रिसना गूणि भरी घट भीतरि इन बिधि टांड बिसाहिओ ॥१॥

Trisanaa goo(nn)i bharee ghat bheetari in bidhi taand bisaahio ||1||

(ਹਰੇਕ ਦੇ) ਹਿਰਦੇ ਵਿਚ ਤ੍ਰਿਸ਼ਨਾ ਦੀ ਛੱਟ ਲੱਦੀ ਪਈ ਹੈ । ਸੋ, ਇਸ ਤਰ੍ਹਾਂ (ਇਹਨਾਂ ਜੀਵਾਂ ਨੇ) ਮਾਲ ਲੱਦਿਆ ਹੈ ॥੧॥

इस विधि से बैल खरीदा गया है। बैल की पीठ पर हृदय की बोरी तृष्णाओं से भरी हुई है॥ १॥

The bag on its back is filled with desire; this is how we purchase the herd. ||1||

Bhagat Kabir ji / Raag Gauri / / Ang 333


ਐਸਾ ਨਾਇਕੁ ਰਾਮੁ ਹਮਾਰਾ ॥

ऐसा नाइकु रामु हमारा ॥

Aisaa naaiku raamu hamaaraa ||

ਸਾਡਾ ਪ੍ਰਭੂ ਕੁਝ ਅਜਿਹਾ ਸ਼ਾਹ ਹੈ,

हमारा राम ऐसा धनी साहूकार है,

My Lord is such a wealthy merchant!

Bhagat Kabir ji / Raag Gauri / / Ang 333

ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥

सगल संसारु कीओ बनजारा ॥१॥ रहाउ ॥

Sagal sanssaaru keeo banajaaraa ||1|| rahaau ||

ਕਿ ਉਸ ਨੇ ਸਾਰੇ ਜਗਤ (ਭਾਵ, ਸਾਰੇ ਸੰਸਾਰੀ ਜੀਵਾਂ) ਨੂੰ ਵਪਾਰੀ ਬਣਾ (ਕੇ ਜਗਤ ਵਿਚ) ਘੱਲਿਆ ਹੈ ॥੧॥ ਰਹਾਉ ॥

जिसने सारी दुनिया को अपना व्यापारी बनाया हुआ है॥ १॥ रहाउ॥

He has made the whole world his peddler. ||1|| Pause ||

Bhagat Kabir ji / Raag Gauri / / Ang 333


ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥

कामु क्रोधु दुइ भए जगाती मन तरंग बटवारा ॥

Kaamu krodhu dui bhae jagaatee man tarangg batavaaraa ||

ਕਾਮ ਅਤੇ ਕ੍ਰੋਧ ਦੋਵੇਂ (ਇਹਨਾਂ ਜੀਵ-ਵਪਾਰੀਆਂ ਦੇ ਰਾਹ ਵਿਚ ਮਸੂਲੀਏ ਬਣੇ ਹੋਏ ਹਨ (ਭਾਵ, ਸੁਆਸਾਂ ਦੀ ਪੂੰਜੀ ਦਾ ਕੁਝ ਹਿੱਸਾ ਕਾਮ ਅਤੇ ਕ੍ਰੋਧ ਵਿਚ ਫਸਣ ਨਾਲ ਮੁੱਕਦਾ ਜਾ ਰਿਹਾ ਹੈ), ਜੀਵਾਂ ਦੇ ਮਨਾਂ ਦੇ ਤਰੰਗ ਲੁਟੇਰੇ ਬਣ ਰਹੇ ਹਨ (ਭਾਵ, ਮਨ ਦੇ ਕਈ ਕਿਸਮ ਦੇ ਤਰੰਗ ਉਮਰ ਦਾ ਕਾਫ਼ੀ ਹਿੱਸਾ ਖ਼ਰਚ ਕਰੀ ਜਾ ਰਹੇ ਹਨ । )

काम और क्रोध दोनों (प्राणियों के पथ पर चुंगी वसूलने वाले हैं) अर्थात् श्वासों की पूंजी का कुछ भाग काम एवं क्रोध में फॅसने से नष्ट होता जा रहा है और प्राणियों के मन की तरंगें लुटेरे हैं।

Sexual desire and anger are the tax-collectors, and the waves of the mind are the highway robbers.

Bhagat Kabir ji / Raag Gauri / / Ang 333

ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥

पंच ततु मिलि दानु निबेरहि टांडा उतरिओ पारा ॥२॥

Pancch tatu mili daanu niberahi taandaa utario paaraa ||2||

ਇਹ ਕਾਮ ਕ੍ਰੋਧ ਅਤੇ ਮਨ-ਤਰੰਗ ਮਨੁੱਖਾ-ਸਰੀਰ ਨਾਲ ਮਿਲ ਕੇ ਸਾਰੀ ਦੀ ਸਾਰੀ ਉਮਰ-ਰੂਪ ਰਾਸ ਮੁਕਾਈ ਜਾ ਰਹੇ ਹਨ, ਅਤੇ ਤ੍ਰਿਸ਼ਨਾ-ਰੂਪ ਮਾਲ (ਜੋ ਜੀਵਾਂ ਨੇ ਲੱਦਿਆ ਹੋਇਆ ਹੈ, ਹੂ-ਬ-ਹੂ) ਪਾਰਲੇ ਬੰਨੇ ਲੰਘਦਾ ਜਾ ਰਿਹਾ ਹੈ (ਭਾਵ, ਜੀਵ ਜਗਤ ਤੋਂ ਨਿਰੀ ਤ੍ਰਿਸ਼ਨਾ ਹੀ ਆਪਣੇ ਨਾਲ ਲਈ ਜਾਂਦੇ ਹਨ) ॥੨॥

पाँच विकार (काम, क्रोध, लोभ, मोह, अहंकार) मिलकर लूट के माल को आपस में बाँट लेते हैं। इस प्रकार बैल पार हो जाता है।॥ २॥

The five elements join together and divide up their loot. This is how our herd is disposed of! ||2||

Bhagat Kabir ji / Raag Gauri / / Ang 333


ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥

कहत कबीरु सुनहु रे संतहु अब ऐसी बनि आई ॥

Kahat kabeeru sunahu re santtahu ab aisee bani aaee ||

ਕਬੀਰ ਆਖਦਾ ਹੈ-ਹੇ ਸੰਤ ਜਨੋ! ਸੁਣੋ, ਹੁਣ ਅਜਿਹੀ ਹਾਲਤ ਬਣ ਰਹੀ ਹੈ,

कबीर जी कहते हैं-हे संतजनों ! सुनो, अब ऐसी अवस्था आ बनी है कि

Says Kabeer, listen, O Saints: This is the state of affairs now!

Bhagat Kabir ji / Raag Gauri / / Ang 333

ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥

घाटी चढत बैलु इकु थाका चलो गोनि छिटकाई ॥३॥५॥४९॥

Ghaatee chadhat bailu iku thaakaa chalo goni chhitakaaee ||3||5||49||

ਕਿ ਪ੍ਰਭੂ ਦਾ ਸਿਮਰਨ-ਰੂਪ ਚੜ੍ਹਾਈ ਦਾ ਔਖਾ ਪੈਂਡਾ ਕਰਨ ਵਾਲੇ ਜੀਵ-ਵਣਜਾਰਿਆਂ ਦਾ ਪਾਪ-ਰੂਪ ਇੱਕ ਬਲਦ ਥੱਕ ਗਿਆ ਹੈ । ਉਹ ਬੈਲ ਤ੍ਰਿਸ਼ਨਾ ਦੀ ਛੱਟ ਸੁੱਟ ਕੇ ਨੱਸ ਗਿਆ ਹੈ (ਭਾਵ, ਜੋ ਜੀਵ ਵਣਜਾਰੇ ਨਾਮ ਸਿਮਰਨ ਵਾਲੇ ਔਖੇ ਰਾਹ ਤੇ ਤੁਰਦੇ ਹਨ, ਉਹ ਪਾਪ ਕਰਨੇ ਛੱਡ ਦੇਂਦੇ ਹਨ ਅਤੇ ਉਹਨਾਂ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ) ॥੩॥੫॥੪੯॥

(प्रभु-स्मरण-रूपी) ऊँची पहाड़ी पर चढ़ते एक बैल थक गया है और तृष्णा का सौदा फॅककर वह अपनी यात्रा पर चलता बना है॥ ३॥ ५॥ ४६॥

Going uphill, the ox has grown weary; throwing off his load, he continues on his journey. ||3||5||49||

Bhagat Kabir ji / Raag Gauri / / Ang 333


ਗਉੜੀ ਪੰਚਪਦਾ ॥

गउड़ी पंचपदा ॥

Gau(rr)ee pancchapadaa ||

गउड़ी पंचपदा ॥

Gauree, Panch-Padas:

Bhagat Kabir ji / Raag Gauri / / Ang 333

ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥

पेवकड़ै दिन चारि है साहुरड़ै जाणा ॥

Pevaka(rr)ai din chaari hai saahura(rr)ai jaa(nn)aa ||

(ਜੀਵ-ਇਸਤ੍ਰੀ ਨੇ ਇਸ ਸੰਸਾਰ-ਰੂਪ) ਪੇਕੇ ਘਰ ਵਿਚ ਚਾਰ ਦਿਨ (ਭਾਵ, ਥੋੜੇ ਦਿਨ) ਹੀ ਰਹਿਣਾ ਹੈ, (ਹਰੇਕ ਨੇ ਪਰਲੋਕ-ਰੂਪ) ਸਹੁਰੇ ਘਰ (ਜ਼ਰੂਰ) ਜਾਣਾ ਹੈ ।

जीव-स्त्री ने (इहलोक रूपी) पीहर में चार दिन ही रहना है तदुपरांत उसने (परलोक-रूपी) ससुराल ही जाना है

For a few short days the soul-bride stays in her parent's house; then she must go to her in-laws.

Bhagat Kabir ji / Raag Gauri / / Ang 333

ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥

अंधा लोकु न जाणई मूरखु एआणा ॥१॥

Anddhaa loku na jaa(nn)aee moorakhu eaa(nn)aa ||1||

(ਪਰ) ਅੰਞਾਣਾ ਮੂਰਖ ਅੰਨ੍ਹਾ ਜਗਤ ਨਹੀਂ ਜਾਣਦਾ ॥੧॥

मूर्ख, नादान एवं ज्ञानहीन दुनिया यह नहीं समझती ॥ १॥

The blind, foolish and ignorant people do not know this. ||1||

Bhagat Kabir ji / Raag Gauri / / Ang 333


ਕਹੁ ਡਡੀਆ ਬਾਧੈ ਧਨ ਖੜੀ ॥

कहु डडीआ बाधै धन खड़ी ॥

Kahu dadeeaa baadhai dhan kha(rr)ee ||

ਦੱਸੋ! (ਇਹ ਕੀਹ ਅਚਰਜ ਖੇਡ ਹੈ?) ਇਸਤ੍ਰੀ ਤਾਂ ਅਜੇ ਘਰ ਦੇ ਕੰਮ-ਕਾਜ ਵਾਲੀ ਅੱਧੀ ਧੋਤੀ ਹੀ ਬੰਨ੍ਹ ਕੇ ਖਲੋਤੀ ਹੈ, ਅੱਧੜ ਵੰਜੇ ਹੀ ਫਿਰਦੀ ਹੈ, (ਭਾਵ, ਜੀਵ-ਇਸਤ੍ਰੀ ਇਸ ਸੰਸਾਰ ਦੇ ਮੋਹ ਵਿਚ ਹੀ ਲਾ-ਪਰਵਾਹ ਹੈ)

बताओ ! (यह क्या कौतुक है ?)पत्नी अभी लापरवाही से आधी धोती ही पहन कर खड़ी है

Tell me, why is the bride wearing her ordinary clothes?

Bhagat Kabir ji / Raag Gauri / / Ang 333

ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥

पाहू घरि आए मुकलाऊ आए ॥१॥ रहाउ ॥

Paahoo ghari aae mukalaau aae ||1|| rahaau ||

ਮੁਕਲਾਵਾ ਲੈ ਜਾਣ ਵਾਲੇ ਪ੍ਰਾਹੁਣੇ (ਭਾਵ, ਜਿੰਦ ਨੂੰ ਲੈ ਜਾਣ ਵਾਲੇ ਜਮ) ਘਰ ਵਿਚ ਆ ਵੀ ਬੈਠੇ ਹਨ ॥੧॥ ਰਹਾਉ ॥

गौना लेकर जाने वाले अतिथि घर में पहुँच गए हैं और उसका पति उसे लेने के लिए आ गया है॥ १॥ रहाउ॥

The guests have arrived at her home, and her Husband has come to take her away. ||1|| Pause ||

Bhagat Kabir ji / Raag Gauri / / Ang 333


ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥

ओह जि दिसै खूहड़ी कउन लाजु वहारी ॥

Oh ji disai khooha(rr)ee kaun laaju vahaaree ||

ਇਹ ਜੋ ਸੁਹਣੀ ਖੂਹੀ ਦਿੱਸ ਰਹੀ ਹੈ (ਭਾਵ, ਇਹ ਜੋ ਸੁਹਣਾ ਜਗਤ ਦਿੱਸ ਰਿਹਾ ਹੈ) ਇਸ ਵਿਚ ਕਿਹੜੀ ਇਸਤ੍ਰੀ ਲੱਜ ਵਹਾ ਰਹੀ ਹੈ (ਭਾਵ, ਇੱਥੇ ਜੋ ਭੀ ਆਉਂਦਾ ਹੈ, ਆਪਣੀ ਉਮਰ ਸੰਸਾਰਕ ਭੋਗਾਂ ਵਿਚ ਗੁਜ਼ਾਰਨ ਲੱਗ ਪੈਂਦਾ ਹੈ) ।

यह जो सुन्दर कुआँ है इसमें कौन-सी स्त्री रस्सी डाल रही है।

Who has lowered the rope of the breath down, into the well of the world which we see?

Bhagat Kabir ji / Raag Gauri / / Ang 333

ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥

लाजु घड़ी सिउ तूटि पड़ी उठि चली पनिहारी ॥२॥

Laaju gha(rr)ee siu tooti pa(rr)ee uthi chalee panihaaree ||2||

ਜਿਸ ਦੀ ਲੱਜ ਘੜੇ ਸਮੇਤ ਟੁੱਟ ਜਾਂਦੀ ਹੈ (ਭਾਵ, ਜਿਸ ਦੀ ਉਮਰ ਮੁੱਕ ਜਾਂਦੀ ਹੈ, ਤੇ ਸਰੀਰ ਢਹਿ ਪੈਂਦਾ ਹੈ) ਉਹ ਪਾਣੀ ਭਰਨ ਵਾਲੀ (ਭਾਵ, ਭੋਗਾਂ ਵਿਚ ਪ੍ਰਵਿਰਤ) ਇੱਥੋਂ ਉੱਠ ਕੇ (ਪਰਲੋਕ ਨੂੰ) ਤੁਰ ਪੈਂਦੀ ਹੈ ॥੨॥

जिसकी रस्सी घड़े सहित टूट जाती है, वह जल भरने वाली इहलोक से उठकर परलोक को चली जाती है॥ २ ॥

The rope of the breath breaks away from the pitcher of the body, and the water-carrier gets up and departs. ||2||

Bhagat Kabir ji / Raag Gauri / / Ang 333


ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥

साहिबु होइ दइआलु क्रिपा करे अपुना कारजु सवारे ॥

Saahibu hoi daiaalu kripaa kare apunaa kaaraju savaare ||

ਜੇ ਪ੍ਰਭੂ-ਮਾਲਕ ਦਿਆਲ ਹੋ ਜਾਏ, (ਜੀਵ-ਇਸਤ੍ਰੀ ਉੱਤੇ) ਮਿਹਰ ਕਰੇ ਤਾਂ ਉਹ (ਜੀਵ-ਇਸਤ੍ਰੀ ਨੂੰ ਸੰਸਾਰ-ਖੂਹੀ ਵਿਚੋਂ ਭੋਗਾਂ ਦਾ ਪਾਣੀ ਕੱਢਣ ਤੋਂ ਬਚਾਣ ਦਾ) ਕੰਮ ਆਪਣਾ ਜਾਣ ਕੇ ਆਪ ਹੀ ਸਿਰੇ ਚੜ੍ਹਾਉਂਦਾ ਹੈ ।

यदि मालिक दया के घर में आ जाए और अपनी कृपादृष्टि धारण करे तो जीव-स्त्री अपने कार्य संवार लेगी।

When the Lord and Master is kind and grants His Grace, then her affairs are all resolved.

Bhagat Kabir ji / Raag Gauri / / Ang 333


Download SGGS PDF Daily Updates ADVERTISE HERE