ANG 39, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥

तिन की सेवा धरम राइ करै धंनु सवारणहारु ॥२॥

Tin kee sevaa dharam raai karai dhannu savaara(nn)ahaaru ||2||

ਧਰਮਰਾਜ (ਭੀ) ਉਹਨਾਂ ਬੰਦਿਆਂ ਦੀ ਸੇਵਾ ਕਰਦਾ ਹੈ । ਧੰਨ ਹੈ ਉਹ ਪਰਮਾਤਮਾ ਜੋ (ਆਪਣੇ ਸੇਵਕਾਂ ਦਾ ਜੀਵਨ ਇਤਨਾ) ਸੋਹਣਾ ਬਣਾ ਦੇਂਦਾ ਹੈ (ਕਿ ਧਰਮਰਾਜ ਭੀ ਉਹਨਾਂ ਦਾ ਆਦਰ ਕਰਦਾ ਹੈ) ॥੨॥

प्रभु-भक्तों की धर्मराज स्वयं उनकी लगन से सेवा करता है, वे प्राणी धन्य हैं और उनका सृजनहार प्रभु धन्य-धन्य है॥ २॥

The Righteous Judge of Dharma serves them; blessed is the Lord who adorns them. ||2||

Guru Amardas ji / Raag Sriraag / / Guru Granth Sahib ji - Ang 39


ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥

मन के बिकार मनहि तजै मनि चूकै मोहु अभिमानु ॥

Man ke bikaar manahi tajai mani chookai mohu abhimaanu ||

ਜੇਹੜਾ ਮਨੁੱਖ ਆਪਣੇ ਮਨ ਵਿਚੋਂ ਮਨ ਦੇ ਵਿਕਾਰ ਛੱਡ ਦੇਂਦਾ ਹੈ, ਜਿਸ ਦੇ ਮਨ ਵਿਚੋਂ ਮਾਇਆ ਦਾ ਮੋਹ ਤੇ ਅਹੰਕਾਰ ਦੂਰ ਹੋ ਜਾਂਦਾ ਹੈ,

जिन प्राणियों ने मन के विकार मन से त्याग दिए हैं, वे मोह-अभिमान इत्यादि से मुक्त होकर निर्मल हो जाते हैं।

One who eliminates mental wickedness from within the mind, and casts out emotional attachment and egotistical pride,

Guru Amardas ji / Raag Sriraag / / Guru Granth Sahib ji - Ang 39

ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥

आतम रामु पछाणिआ सहजे नामि समानु ॥

Aatam raamu pachhaa(nn)iaa sahaje naami samaanu ||

ਉਹ ਸਰਬ-ਵਿਆਪਕ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਨਾਮ ਵਿਚ ਲੀਨਤਾ ਹਾਸਲ ਕਰ ਲੈਂਦਾ ਹੈ ।

वे प्राणी आत्मा में ही परमात्मा को पहचान लेते हैं और सहज ही हरि नाम में लीन हो जाते हैं।

Comes to recognize the All-pervading Soul, and is intuitively absorbed into the Naam.

Guru Amardas ji / Raag Sriraag / / Guru Granth Sahib ji - Ang 39

ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥

बिनु सतिगुर मुकति न पाईऐ मनमुखि फिरै दिवानु ॥

Binu satigur mukati na paaeeai manamukhi phirai divaanu ||

(ਪਰ) ਗੁਰੂ ਦੀ ਸਰਨ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਵਿਕਾਰਾਂ ਦੇ ਪਿੱਛੇ) ਪਾਗਲ ਹੋਇਆ ਫਿਰਦਾ ਹੈ ।

किन्तु सतिगुरु के बिना प्राणी को मोक्ष प्राप्त नहीं होता, वह मनमुखी प्राणी दीवानों की तरह दर-दर भटकता रहता है।

Without the True Guru, the self-willed manmukhs do not find liberation; they wander around like lunatics.

Guru Amardas ji / Raag Sriraag / / Guru Granth Sahib ji - Ang 39

ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥

सबदु न चीनै कथनी बदनी करे बिखिआ माहि समानु ॥३॥

Sabadu na cheenai kathanee badanee kare bikhiaa maahi samaanu ||3||

ਉਹ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ । ਉਹ (ਜ਼ਬਾਨੀ ਜ਼ਬਾਨੀ ਧਾਰਮਿਕ) ਗੱਲਾਂ ਪਿਆ ਕਰੇ, ਪਰ ਉਹ ਮਾਇਆ ਦੇ ਮੋਹ ਵਿਚ ਹੀ ਗ਼ਰਕ ਰਹਿੰਦਾ ਹੈ ॥੩॥

वह प्राणी उस प्रभु के शब्द का चिंतन नहीं करता अपितु व्यर्थ ही वाद-विवाद करता रहता है और पापों में ग्रस्त होने के कारण उस जीव की मुक्ति नहीं होती।॥ ३ ॥

They do not contemplate the Shabad; engrossed in corruption, they utter only empty words. ||3||

Guru Amardas ji / Raag Sriraag / / Guru Granth Sahib ji - Ang 39


ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥

सभु किछु आपे आपि है दूजा अवरु न कोइ ॥

Sabhu kichhu aape aapi hai doojaa avaru na koi ||

(ਜੀਵਾਂ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਸਭ ਕੁਝ ਕਰਨ ਕਰਾਵਣ ਜੋਗਾ ਹੈ, ਹੋਰ ਕੋਈ ਜੀਵ ਦਮ ਨਹੀਂ ਮਾਰ ਸਕਦਾ ।

पारब्रह्म स्वयं ही सर्वस्व है और इसके अलावा अन्य कोई नहीं।

He Himself is everything; there is no other at all.

Guru Amardas ji / Raag Sriraag / / Guru Granth Sahib ji - Ang 39

ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥

जिउ बोलाए तिउ बोलीऐ जा आपि बुलाए सोइ ॥

Jiu bolaae tiu boleeai jaa aapi bulaae soi ||

(ਆਪਣੀ ਸਿਫ਼ਤ-ਸਾਲਾਹ ਉਹ ਆਪ ਹੀ ਕਰਾਂਦਾ ਹੈ) ਜਿਵੇਂ ਪਰਮਾਤਮਾ ਬੋਲਣ ਦੀ ਪ੍ਰੇਰਨਾ ਕਰੇ ਤਿਵੇਂ ਹੀ ਜੀਵ ਬੋਲ ਸਕਦਾ ਹੈ (ਜੀਵ ਤਦੋਂ ਹੀ ਸਿਫ਼ਤ-ਸਾਲਾਹ ਕਰ ਸਕਦਾ ਹੈ) ਜਦੋਂ ਉਹ ਪਰਮਾਤਮਾ ਆਪ ਪ੍ਰੇਰਨਾ ਕਰਦਾ ਹੈ ।

पारब्रह्म जैसे प्राणी को स्वयं बुलाता है, प्राणी वैसे ही बोलता है और प्राणी उसके बुलाने पर ही बोलते हैं।

I speak just as He makes me speak, when He Himself makes me speak.

Guru Amardas ji / Raag Sriraag / / Guru Granth Sahib ji - Ang 39

ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥

गुरमुखि बाणी ब्रहमु है सबदि मिलावा होइ ॥

Guramukhi baa(nn)ee brhamu hai sabadi milaavaa hoi ||

ਗੁਰੂ ਦੀ ਸਰਨ ਪੈ ਕੇ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਿਆਂ ਪ੍ਰਭੂ ਮਿਲਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ।

गुरु की वाणी स्वयं ब्रह्म है और गुरु के शब्द द्वारा ही प्रभु से मिलन होता है।

The Word of the Gurmukh is God Himself. Through the Shabad, we merge in Him.

Guru Amardas ji / Raag Sriraag / / Guru Granth Sahib ji - Ang 39

ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥

नानक नामु समालि तू जितु सेविऐ सुखु होइ ॥४॥३०॥६३॥

Naanak naamu samaali too jitu seviai sukhu hoi ||4||30||63||

ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਸੰਭਾਲ, ਇਸ ਨਾਮ ਦੇ ਸਿਮਰਨ ਨਾਲ ਹੀ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੪॥੩੦॥੬੩॥ {38-39}

हे नानक ! तू उस अकाल पुरुष का नाम सिमरन कर जिसकी आराधना से तुझे शांति एवं सुख उपलब्ध होगा ॥ ४॥ ३० ॥ ६३॥

O Nanak, remember the Naam; serving Him, peace is obtained. ||4||30||63||

Guru Amardas ji / Raag Sriraag / / Guru Granth Sahib ji - Ang 39


ਸਿਰੀਰਾਗੁ ਮਹਲਾ ੩ ॥

सिरीरागु महला ३ ॥

Sireeraagu mahalaa 3 ||

श्रीरागु महला ३ ॥

Siree Raag, Third Mehl:

Guru Amardas ji / Raag Sriraag / / Guru Granth Sahib ji - Ang 39

ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥

जगि हउमै मैलु दुखु पाइआ मलु लागी दूजै भाइ ॥

Jagi haumai mailu dukhu paaiaa malu laagee doojai bhaai ||

ਜਗਤ ਨੇ ਹਉਮੈ ਦੀ ਮੈਲ (ਦੇ ਕਾਰਨ ਸਦਾ) ਦੁੱਖ (ਹੀ) ਸਹਾਰਿਆ ਹੈ (ਕਿਉਂਕਿ) ਮਾਇਆ ਵਿਚ ਪਿਆਰ ਦੇ ਕਾਰਨ ਜਗਤ ਨੂੰ (ਵਿਕਾਰਾਂ ਦੀ) ਮੈਲ ਚੰਬੜੀ ਰਹਿੰਦੀ ਹੈ ।

समूचा जगत् मोह-माया में लिप्त होने के कारण अहंकार की मैल से बहुत दुखी है।

The world is polluted with the filth of egotism, suffering in pain. This filth sticks to them because of their love of duality.

Guru Amardas ji / Raag Sriraag / / Guru Granth Sahib ji - Ang 39

ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥

मलु हउमै धोती किवै न उतरै जे सउ तीरथ नाइ ॥

Malu haumai dhotee kivai na utarai je sau teerath naai ||

ਜੇ ਮਨੁੱਖ ਸੌ ਤੀਰਥਾਂ ਉੱਤੇ (ਭੀ) ਇਸ਼ਨਾਨ ਕਰੇ ਤਾਂ ਭੀ (ਅਜੇਹੇ) ਕਿਸੇ ਤਰੀਕੇ ਨਾਲ (ਇਹ) ਹਉਮੈ ਦੀ ਮੈਲ ਧੋਤਿਆਂ (ਮਨ ਤੋਂ) ਦੂਰ ਨਹੀਂ ਹੁੰਦੀ ।

सांसारिक ममत्व के कारण ही अहंकार की मैल लगती है। यह अहंकार की मैल किसी भी विधि द्वारा निवृत्त नहीं होती, चाहे प्राणी सैंकड़ों तीर्थों का भी स्नान कर ले।

This filth of egotism cannot be washed away, even by taking cleansing baths at hundreds of sacred shrines.

Guru Amardas ji / Raag Sriraag / / Guru Granth Sahib ji - Ang 39

ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥

बहु बिधि करम कमावदे दूणी मलु लागी आइ ॥

Bahu bidhi karam kamaavade doo(nn)ee malu laagee aai ||

ਲੋਕ ਕਈ ਕਿਸਮਾਂ ਦੇ (ਮਿਥੇ ਹੋਏ) ਧਾਰਮਿਕ ਕੰਮ ਕਰਦੇ ਹਨ, (ਇਸ ਤਰ੍ਹਾਂ ਸਗੋਂ ਅੱਗੇ ਨਾਲੋਂ) ਦੂਣੀ (ਹਉਮੈ ਦੀ) ਮੈਲ ਆ ਲਗਦੀ ਹੈ ।

अनेकों कर्मकाण्डों द्वारा भी यह मैल दुगुणी हो जाती है और प्राणी के साथ कर्मों के फलस्वरूप लगी ही रहती है।

Performing all sorts of rituals, people are smeared with twice as much filth.

Guru Amardas ji / Raag Sriraag / / Guru Granth Sahib ji - Ang 39

ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥

पड़िऐ मैलु न उतरै पूछहु गिआनीआ जाइ ॥१॥

Pa(rr)iai mailu na utarai poochhahu giaaneeaa jaai ||1||

(ਵਿੱ​ਦਿਆ ਆਦਿਕ) ਪੜ੍ਹਨ ਨਾਲ ਭੀ ਇਹ ਮੈਲ ਦੂਰ ਨਹੀਂ ਹੁੰਦੀ, ਬੇਸ਼ੱਕ ਪੜ੍ਹੇ ਹੋਏ ਬੰਦਿਆਂ ਨੂੰ ਜਾ ਕੇ ਪੁੱਛ ਲਵੋ (ਭਾਵ, ਪੜ੍ਹੇ ਹੋਏ ਲੋਕਾਂ ਨੂੰ ਵਿੱਦਿਆ ਪੜ੍ਹਨ ਦਾ ਮਾਣ ਹੀ ਬਣਿਆ ਰਹਿੰਦਾ ਹੈ) ॥੧॥

धर्म ग्रंथों के अध्ययन द्वारा भी यह मलिनता दूर नहीं होती, इस बारे चाहे ब्रह्मवेताओं से पता कर लो॥ १॥

This filth is not removed by studying. Go ahead, and ask the wise ones. ||1||

Guru Amardas ji / Raag Sriraag / / Guru Granth Sahib ji - Ang 39


ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥

मन मेरे गुर सरणि आवै ता निरमलु होइ ॥

Man mere gur sara(nn)i aavai taa niramalu hoi ||

ਹੇ ਮੇਰੇ ਮਨ! (ਜਦੋਂ ਮਨੁੱਖ) ਗੁਰੂ ਦੀ ਸਰਨ ਆਉਂਦਾ ਹੈ ਤਦੋਂ (ਹੀ) ਪਵਿਤ੍ਰ ਹੁੰਦਾ ਹੈ ।

हे मेरे मन ! यद्यपि तू गुरु साहिब के आश्रय में आ जाओ तो इस मलिनता से निवृत्त हो सकते हो। गुरु की शरण में आने से प्राणी निर्मल हो सकता है।

O my mind, coming to the Sanctuary of the Guru, you shall become immaculate and pure.

Guru Amardas ji / Raag Sriraag / / Guru Granth Sahib ji - Ang 39

ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥

मनमुख हरि हरि करि थके मैलु न सकी धोइ ॥१॥ रहाउ ॥

Manamukh hari hari kari thake mailu na sakee dhoi ||1|| rahaau ||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਰਾਮ ਰਾਮ ਆਖ ਆਖ ਕੇ ਥੱਕ ਜਾਂਦੇ ਹਨ (ਫਿਰ ਭੀ ਹਉਮੈ ਦੀ) ਮੈਲ (ਉਹਨਾਂ ਪਾਸੋਂ) ਧੋਤੀ ਨਹੀਂ ਜਾ ਸਕਦੀ ॥੧॥ ਰਹਾਉ ॥

मनमुख प्राणी हरि के नाम का उच्चारण भले ही कितना भी करते रहे, वे इससे थक गए हैं किन्तु उनकी मलिनता निवृत नहीं हुई ॥ १॥ रहाउ ॥

The self-willed manmukhs have grown weary of chanting the Name of the Lord, Har, Har, but their filth cannot be removed. ||1|| Pause ||

Guru Amardas ji / Raag Sriraag / / Guru Granth Sahib ji - Ang 39


ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥

मनि मैलै भगति न होवई नामु न पाइआ जाइ ॥

Mani mailai bhagati na hovaee naamu na paaiaa jaai ||

ਹਉਮੈ ਦੀ ਮੈਲ ਨਾਲ ਭਰੇ ਹੋਏ ਮਨ ਦੀ ਰਾਹੀਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, (ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਹਾਸਲ ਨਹੀਂ ਹੁੰਦਾ (ਹਿਰਦੇ ਵਿਚ ਟਿਕ ਨਹੀਂ ਸਕਦਾ) ।

मन अशुद्ध होने के कारण भगवान की भक्ति नहीं होती और न ही नाम (प्रभु) प्राप्त होता है।

With a polluted mind, devotional service cannot be performed, and the Naam, the Name of the Lord, cannot be obtained.

Guru Amardas ji / Raag Sriraag / / Guru Granth Sahib ji - Ang 39

ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥

मनमुख मैले मैले मुए जासनि पति गवाइ ॥

Manamukh maile maile mue jaasani pati gavaai ||

ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਸਦਾ ਹਉਮੈ ਦੇ ਕਾਰਨ ਮਲੀਨ-ਮਨ ਰਹਿੰਦੇ ਹਨ, ਤੇ ਆਤਮਕ ਮੌਤੇ ਮਰੇ ਰਹਿੰਦੇ ਹਨ, (ਉਹ ਦੁਨੀਆ ਤੋਂ) ਇੱਜ਼ਤ ਗਵਾ ਕੇ ਹੀ ਜਾਣਗੇ ।

मनमुख प्राणी मलिन ही जीवन व्यतीत करते हैं और फिर मलिन ही इस संसार से प्राण त्याग कर चले जाते हैं।वह अपना मान-सम्मान गंवा कर संसार से कूच कर जाते हैं।

The filthy, self-willed manmukhs die in filth, and they depart in disgrace.

Guru Amardas ji / Raag Sriraag / / Guru Granth Sahib ji - Ang 39

ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥

गुर परसादी मनि वसै मलु हउमै जाइ समाइ ॥

Gur parasaadee mani vasai malu haumai jaai samaai ||

ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ (ਪ੍ਰਭੂ ਚਰਨਾਂ ਵਿਚ) ਲੀਨ ਰਹਿੰਦਾ ਹੈ ।

यदि गुरु की कृपा-दृष्टि हो तो प्राणी की मलिनता नाश हो जाती है और पारब्रह्म प्राणी के ह्रदय में वास करता है।

By Guru's Grace, the Lord comes to abide in the mind, and the filth of egotism is dispelled.

Guru Amardas ji / Raag Sriraag / / Guru Granth Sahib ji - Ang 39

ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥

जिउ अंधेरै दीपकु बालीऐ तिउ गुर गिआनि अगिआनु तजाइ ॥२॥

Jiu anddherai deepaku baaleeai tiu gur giaani agiaanu tajaai ||2||

ਜਿਵੇਂ (ਜੇ) ਹਨੇਰੇ ਵਿਚ ਦੀਵਾ ਬਾਲ ਦੇਈਏ (ਤਾਂ ਹਨੇਰਾ ਦੂਰ ਹੋ ਜਾਂਦਾ ਹੈ) ਤਿਵੇਂ ਗੁਰੂ ਦੀ ਬਖ਼ਸ਼ੀ ਸਮਝ ਦੀ ਬਰਕਤਿ ਨਾਲ (ਹਉਮੈ-ਰੂਪ) ਬੇ-ਸਮਝੀ (ਦਾ ਹਨੇਰਾ) ਦੂਰ ਹੋ ਜਾਂਦਾ ਹੈ ॥੨॥

जैसे दीपक जलाने से अंधकार में प्रकाश होता है, वैसे ही सतिगुरु की कृपा-दृष्टि से अज्ञान का नाश होकर ज्ञान का आगमन होता है। सतिगुरु के ज्ञान द्वारा अज्ञान रूपी अँधेरा दूर हो जाता है।॥ २॥

Like a lamp lit in the darkness, the spiritual wisdom of the Guru dispels ignorance. ||2||

Guru Amardas ji / Raag Sriraag / / Guru Granth Sahib ji - Ang 39


ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥

हम कीआ हम करहगे हम मूरख गावार ॥

Ham keeaa ham karahage ham moorakh gaavaar ||

(ਇਹ ਕੰਮ) 'ਅਸਾਂ' ਕੀਤਾ ਹੈ, 'ਅਸੀ' ਹੀ ਕਰ ਸਕਦੇ ਹਾਂ, (ਇਉਂ) 'ਅਸੀਂ ਅਸੀਂ' ਆਖਣ ਵਾਲੇ ਬੰਦੇ ਮੂਰਖ ਉਜੱਡ ਹੁੰਦੇ ਹਨ ।

जो प्राणी कहते फिरते हैं कि हमने किया या हम करेंगे, वे अहंकार के कारण मूर्ख तथा गंवार हैं।

"I have done this, and I will do that"-I am an idiotic fool for saying this!

Guru Amardas ji / Raag Sriraag / / Guru Granth Sahib ji - Ang 39

ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥

करणै वाला विसरिआ दूजै भाइ पिआरु ॥

Kara(nn)ai vaalaa visariaa doojai bhaai piaaru ||

ਉਹਨਾਂ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਭੁੱਲਿਆ ਰਹਿੰਦਾ ਹੈ, ਉਹ ਸਦਾ ਮਾਇਆ ਵਿਚ ਹੀ ਪਿਆਰ ਪਾਈ ਰੱਖਦੇ ਹਨ ।

वे प्राणी कर्ता परमेश्वर को भूलकर गए हैं तथा ईष्या-द्वेष में लिप्त रहते हैं, जिसके कारण उन्हें दुख भोगने पड़ते हैं।

I have forgotten the Doer of all; I am caught in the love of duality.

Guru Amardas ji / Raag Sriraag / / Guru Granth Sahib ji - Ang 39

ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥

माइआ जेवडु दुखु नही सभि भवि थके संसारु ॥

Maaiaa jevadu dukhu nahee sabhi bhavi thake sanssaaru ||

(ਦੁਨੀਆ ਵਿਚ) ਮਾਇਆ (ਦੇ ਮੋਹ) ਜੇਡਾ (ਹੋਰ ਕੋਈ) ਦੁੱਖ ਨਹੀਂ ਹੈ, ਮਾਇਆ ਦੇ ਮੋਹ ਵਿਚ ਫਸ ਕੇ ਸਾਰੇ ਜੀਵ (ਮਾਇਆ) ਦੀ ਖ਼ਾਤਰ ਭਟਕ ਭਟਕ ਕੇ ਖਪਦੇ ਰਹਿੰਦੇ ਹਨ ।

प्राणी के लिए कोई पीड़ा इतनी बड़ी नहीं जितनी माया की है, इसलिए प्राणी सारा संसार भ्रमण करके सुख संचय के प्रयास में ही लगा रहता है और धन के लोभ में भ्रष्ट होकर सारे जगत् से थक-हार कर चूर हो जाता है।

There is no pain as great as the pain of Maya; it drives people to wander all around the world, until they become exhausted.

Guru Amardas ji / Raag Sriraag / / Guru Granth Sahib ji - Ang 39

ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥

गुरमती सुखु पाईऐ सचु नामु उर धारि ॥३॥

Guramatee sukhu paaeeai sachu naamu ur dhaari ||3||

ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਟਿਕਾ ਕੇ ਹੀ ਆਤਮਕ ਆਨੰਦ ਮਿਲਦਾ ਹੈ ॥੩॥

लेकिन सतिगुरु के उपदेश द्वारा सत्य-नाम को ह्रदय में बसा कर परमात्मा मिलन का सुख प्राप्त करता है॥ ३॥

Through the Guru's Teachings, peace is found, with the True Name enshrined in the heart. ||3||

Guru Amardas ji / Raag Sriraag / / Guru Granth Sahib ji - Ang 39


ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥

जिस नो मेले सो मिलै हउ तिसु बलिहारै जाउ ॥

Jis no mele so milai hau tisu balihaarai jaau ||

(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ (ਭਾਗਾਂ ਵਾਲੇ ਮਨੁੱਖ ਨੂੰ ਪ੍ਰਭੂ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹੀ ਪ੍ਰਭੂ ਨੂੰ ਮਿਲਦਾ ਹੈ । ਮੈਂ ਅਜੇਹੇ ਬੰਦੇ ਤੋਂ ਕੁਰਬਾਨ ਜਾਂਦਾ ਹਾਂ ।

जिस पुण्यात्मा को परमात्मा प्राप्त हो जाता है, वही परमेश्वर से मिलन करवाता है, मैं उस पर कुर्बान हूँ।

I am a sacrifice to those who meet and merge with the Lord.

Guru Amardas ji / Raag Sriraag / / Guru Granth Sahib ji - Ang 39

ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥

ए मन भगती रतिआ सचु बाणी निज थाउ ॥

E man bhagatee ratiaa sachu baa(nn)ee nij thaau ||

ਹੇ ਮਨ! (ਪ੍ਰਭੂ ਦੀ ਕਿਰਪਾ ਨਾਲ) ਜੇਹੜੇ ਮਨੁੱਖ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ, ਪ੍ਰਭੂ ਦਾ ਸਦਾ-ਥਿਰ ਨਾਮ ਹੀ ਜਿਨ੍ਹਾਂ ਦੀ ਬਾਣੀ ਬਣ ਜਾਂਦਾ ਹੈ, ਉਹਨਾਂ ਨੂੰ 'ਆਪਣਾ ਘਰ' ਲੱਭ ਪੈਂਦਾ ਹੈ (ਭਾਵ, ਉਹ ਸਦਾ ਉਸ ਆਤਮਕ ਟਿਕਾਣੇ ਤੇ ਟਿਕੇ ਰਹਿੰਦੇ ਹਨ, ਜਿਥੋਂ ਮਾਇਆ ਦਾ ਮੋਹ ਉਹਨਾਂ ਨੂੰ ਧੱਕਾ ਨਹੀਂ ਦੇ ਸਕਦਾ) ।

इस मन के ईश्वर-भक्ति में लीन होने से सत्यवाणी द्वारा जीव निजस्वरूप में स्थिर रहता है।

This mind is attuned to devotional worship; through the True Word of Gurbani, it finds its own home.

Guru Amardas ji / Raag Sriraag / / Guru Granth Sahib ji - Ang 39

ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥

मनि रते जिहवा रती हरि गुण सचे गाउ ॥

Mani rate jihavaa ratee hari gu(nn) sache gaau ||

ਉਹ ਆਪਣੇ ਮਨ ਵਿਚ (ਪਰਮਾਤਮਾ ਦੇ ਪ੍ਰੇਮ-ਰੰਗ ਨਾਲ) ਰੰਗੇ ਰਹਿੰਦੇ ਹਨ, ਉਹਨਾਂ ਦੀ ਜੀਭ ਨਾਮ-ਰਸ ਵਿਚ ਮਸਤ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ ।

मन के लीन होने से जिव्हा भी सत्यस्वरूप परमात्मा की महिमा गायन करती है।

With the mind so imbued, and the tongue imbued as well, sing the Glorious Praises of the True Lord.

Guru Amardas ji / Raag Sriraag / / Guru Granth Sahib ji - Ang 39

ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥

नानक नामु न वीसरै सचे माहि समाउ ॥४॥३१॥६४॥

Naanak naamu na veesarai sache maahi samaau ||4||31||64||

ਉਹਨਾਂ ਨੂੰ, ਹੇ ਨਾਨਕ! ਪਰਮਾਤਮਾ ਦਾ ਨਾਮ (ਕਦੇ) ਨਹੀਂ ਭੁੱਲਦਾ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੪॥੩੧॥੬੪॥

हे नानक ! जिन्हें भगवान का नाम विस्मृत नहीं होता, वहीं सत्य में लीन होते हैं।॥ ४॥ ३१॥ ६४॥

O Nanak, never forget the Naam; immerse yourself in the True One. ||4||31||64||

Guru Amardas ji / Raag Sriraag / / Guru Granth Sahib ji - Ang 39


ਸਿਰੀਰਾਗੁ ਮਹਲਾ ੪ ਘਰੁ ੧ ॥

सिरीरागु महला ४ घरु १ ॥

Sireeraagu mahalaa 4 gharu 1 ||

श्रीरागु महला ੪ घरु १॥

Siree Raag, Fourth Mehl, First House:

Guru Ramdas ji / Raag Sriraag / / Guru Granth Sahib ji - Ang 39

ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥

मै मनि तनि बिरहु अति अगला किउ प्रीतमु मिलै घरि आइ ॥

Mai mani tani birahu ati agalaa kiu preetamu milai ghari aai ||

ਮੇਰੇ ਮਨ ਵਿਚ ਸਰੀਰ ਵਿਚ (ਪ੍ਰੀਤਮ-ਪ੍ਰਭੂ ਦੇ) ਵਿਛੋੜੇ ਦਾ ਭਾਰੀ ਦਰਦ ਹੈ (ਮੇਰਾ ਮਨ ਤੜਪ ਰਿਹਾ ਹੈ ਕਿ) ਕਿਵੇਂ ਪ੍ਰੀਤਮ-ਪ੍ਰਭੂ ਮੇਰੇ ਹਿਰਦੇ-ਘਰ ਵਿਚ ਮੈਨੂੰ ਆ ਮਿਲੇ ।

मेरी आत्मा व देह विरह की दुख अग्नि में अत्यंत जल रही है। अब मेरा प्रियतम प्रभु किस तरह मेरे हृदय रूपी गृह में आकर मिलेगा।

Within my mind and body is the intense pain of separation; how can my Beloved come to meet me in my home?

Guru Ramdas ji / Raag Sriraag / / Guru Granth Sahib ji - Ang 39

ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥

जा देखा प्रभु आपणा प्रभि देखिऐ दुखु जाइ ॥

Jaa dekhaa prbhu aapa(nn)aa prbhi dekhiai dukhu jaai ||

ਜਦੋਂ ਮੈਂ ਪਿਆਰੇ ਪ੍ਰਭੂ ਦਾ ਦਰਸ਼ਨ ਕਰਦਾ ਹਾਂ, ਪ੍ਰਭੂ ਦਾ ਦਰਸ਼ਨ ਕੀਤਿਆਂ ਮੇਰਾ (ਵਿਛੋੜੇ ਦਾ) ਦੁੱਖ ਦੂਰ ਹੋ ਜਾਂਦਾ ਹੈ ।

जब मुझे प्रियतम (प्रभु) के दर्शन प्राप्त होते हैं, तो उसके दर्शन-मात्र से ही समस्त दुख निवृत हो जाते हैं।

When I see my God, seeing God Himself, my pain is taken away.

Guru Ramdas ji / Raag Sriraag / / Guru Granth Sahib ji - Ang 39

ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥

जाइ पुछा तिन सजणा प्रभु कितु बिधि मिलै मिलाइ ॥१॥

Jaai puchhaa tin saja(nn)aa prbhu kitu bidhi milai milaai ||1||

(ਜਿਨ੍ਹਾਂ ਸਤਸੰਗੀ ਸੱਜਣਾਂ ਨੇ ਪ੍ਰੀਤਮ-ਪ੍ਰਭੂ ਦਾ ਦਰਸ਼ਨ ਕੀਤਾ ਹੈ) ਮੈਂ ਉਹਨਾਂ ਸੱਜਣਾਂ ਨੂੰ ਜਾ ਕੇ ਪੁੱਛਦਾ ਹਾਂ ਕਿ ਪ੍ਰਭੂ ਕਿਸ ਤਰੀਕੇ ਨਾਲ ਮਿਲਾਇਆਂ ਮਿਲਦਾ ਹੈ ॥੧॥

जीवात्मा को अपने स्वामी (प्रभु) के दर्शनों की आकांक्षा है और वह कहती है कि मैं साधु-संतों के पास जाकर निवेदन करती हूँ कि किस विधि से मुझे प्रियतम प्रभु के दर्शन प्राप्त हो सकते हैं।॥ १॥

I go and ask my friends, ""How can I meet and merge with God?"" ||1||

Guru Ramdas ji / Raag Sriraag / / Guru Granth Sahib ji - Ang 39


ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥

मेरे सतिगुरा मै तुझ बिनु अवरु न कोइ ॥

Mere satiguraa mai tujh binu avaru na koi ||

ਹੇ ਮੇਰੇ ਸਤਿਗੁਰ! ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ।

हे मेरे सतिगुरु ! आपके बिना मेरा अन्य कोई नहीं।

O my True Guru, without You I have no other at all.

Guru Ramdas ji / Raag Sriraag / / Guru Granth Sahib ji - Ang 39

ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥

हम मूरख मुगध सरणागती करि किरपा मेले हरि सोइ ॥१॥ रहाउ ॥

Ham moorakh mugadh sara(nn)aagatee kari kirapaa mele hari soi ||1|| rahaau ||

ਅਸੀਂ ਜੀਵ ਮੂਰਖ ਹਾਂ, ਅੰਞਾਣ ਹਾਂ, (ਪਰ) ਤੇਰੀ ਸਰਨ ਆਏ ਹਨ (ਜੇਹੜਾ ਭਾਗਾਂ ਵਾਲਾ ਗੁਰੂ ਦੀ ਸਰਨ ਆਉਂਦਾ ਹੈ ਉਸ ਨੂੰ) ਉਹ ਪਰਮਾਤਮਾ ਆਪ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ॥੧॥ ਰਹਾਉ ॥

मैं मूर्ख एवं नासमझ हूँ, इसलिए आपकी शरण में आई हूँ, मुझ पर कृपा करके उस प्रीतम-प्रभु से मिलन करवा दीजिए॥ १॥ रहाउ॥

I am foolish and ignorant; I seek Your Sanctuary. Please be Merciful and unite me with the Lord. ||1|| Pause ||

Guru Ramdas ji / Raag Sriraag / / Guru Granth Sahib ji - Ang 39


ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥

सतिगुरु दाता हरि नाम का प्रभु आपि मिलावै सोइ ॥

Satiguru daataa hari naam kaa prbhu aapi milaavai soi ||

ਗੁਰੂ ਹਰਿ ਨਾਮ ਦੀ ਦਾਤ ਦੇਣ ਵਾਲਾ ਹੈ (ਜਿਸ ਨੂੰ ਗੁਰੂ ਪਾਸੋਂ ਇਹ ਦਾਤ ਮਿਲਦੀ ਹੈ ਉਸ ਨੂੰ) ਉਹ ਪ੍ਰਭੂ ਆਪ ਆਪਣੇ ਨਾਲ ਮਿਲਾ ਲੈਂਦਾ ਹੈ ।

सतिगुरु ही प्रभु के नाम का दाता है। सतिगुरु ही आत्मा का परमात्मा से सुमेल करवाता है, इसलिए सतिगुरु महान् है।

The True Guru is the Giver of the Name of the Lord. God Himself causes us to meet Him.

Guru Ramdas ji / Raag Sriraag / / Guru Granth Sahib ji - Ang 39

ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥

सतिगुरि हरि प्रभु बुझिआ गुर जेवडु अवरु न कोइ ॥

Satiguri hari prbhu bujhiaa gur jevadu avaru na koi ||

ਗੁਰੂ ਨੇ ਹਰੀ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ (ਇਸ ਵਾਸਤੇ) ਗੁਰੂ ਜੇਡਾ (ਉੱਚੀ ਆਤਮਕ ਅਵਸਥਾ ਵਾਲਾ) ਹੋਰ ਕੋਈ ਨਹੀਂ ।

सतिगुरु ने ही अकाल पुरुष को जान लिया है, गुरु के बिना जगत् में अन्य कोई बड़ा नहीं।

The True Guru understands the Lord God. There is no other as Great as the Guru.

Guru Ramdas ji / Raag Sriraag / / Guru Granth Sahib ji - Ang 39

ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥

हउ गुर सरणाई ढहि पवा करि दइआ मेले प्रभु सोइ ॥२॥

Hau gur sara(nn)aaee dhahi pavaa kari daiaa mele prbhu soi ||2||

(ਮੇਰੀ ਇਹੀ ਤਾਂਘ ਹੈ ਕਿ) ਮੈਂ ਗੁਰੂ ਦੀ ਸਰਨ, ਆਪਾ-ਭਾਵ ਮਿਟਾ ਕੇ, ਆ ਪਵਾਂ । (ਗੁਰੂ ਦੀ ਸਰਨ ਪਿਆਂ ਹੀ) ਉਹ ਪ੍ਰਭੂ ਮਿਹਰ ਕਰ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੨॥

जीवात्मा कहती है कि मैं गुरु की शरण में नतमस्तक हूँ। अतः गुरु जी की कृपा-दृष्टि द्वारा मेरा मिलन उस परमात्मा से अवश्य होगा ॥ २॥

I have come and collapsed in the Guru's Sanctuary. In His Kindness, He has united me with God. ||2||

Guru Ramdas ji / Raag Sriraag / / Guru Granth Sahib ji - Ang 39


ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥

मनहठि किनै न पाइआ करि उपाव थके सभु कोइ ॥

Manahathi kinai na paaiaa kari upaav thake sabhu koi ||

ਮਨ ਦੇ ਹਠ ਨਾਲ (ਕੀਤੇ ਤਪ ਆਦਿਕ ਸਾਧਨਾਂ ਨਾਲ) ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ । (ਇਹੋ ਜਿਹੇ) ਅਨੇਕਾਂ ਉਪਾਵ ਕਰ ਕੇ ਸਭ ਥੱਕ ਹੀ ਜਾਂਦੇ ਹਨ ।

मन के हठ के कारण गुरु विहीन जीव को अकाल पुरुष कदापि प्राप्त नहीं होगा। समस्त लोग प्रत्येक उपाय करके हार गए हैं।

No one has found Him by stubborn-mindedness. All have grown weary of the effort.

Guru Ramdas ji / Raag Sriraag / / Guru Granth Sahib ji - Ang 39


Download SGGS PDF Daily Updates ADVERTISE HERE