Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥
साजन संत हमारे मीता बिनु हरि हरि आनीता रे ॥
Saajan santt hamaare meetaa binu hari hari aaneetaa re ||
ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਿਤਰੋ! (ਜਗਤ ਵਿਚ ਜੋ ਕੁਝ ਭੀ ਦਿੱਸ ਰਿਹਾ ਹੈ) ਪਰਮਾਤਮਾ ਤੋਂ ਬਿਨਾ ਹੋਰ ਸਭ ਕੁਝ ਨਾਸਵੰਤ ਹੈ (ਦਿੱਸਦੇ ਪਸਾਰੇ ਨਾਲ ਮੋਹ ਪਾਇਆਂ ਦੁੱਖ ਹੀ ਪ੍ਰਾਪਤ ਹੋਵੇਗਾ) ।
हे मेरे सज्जनो ! मित्रो एवं संतजनो ! हरि-परमेश्वर के नाम के बिना सब कुछ नश्वर है।
O Saints, my friends and companions, without the Lord, Har, Har, you shall perish.
Guru Arjan Dev ji / Raag Asa / / Guru Granth Sahib ji - Ang 404
ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥
साधसंगि मिलि हरि गुण गाए इहु जनमु पदारथु जीता रे ॥१॥ रहाउ ॥
Saadhasanggi mili hari gu(nn) gaae ihu janamu padaarathu jeetaa re ||1|| rahaau ||
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਇਹ ਕੀਮਤੀ ਮਨੁੱਖਾ ਜਨਮ ਜਿੱਤ ਲਿਆ (ਸਫਲ ਕਰ ਲਿਆ) ॥੧॥ ਰਹਾਉ ॥
जिस व्यक्ति ने भी साधु की संगति में मिलकर भगवान का गुणगान किया है उसने यह अमूल्य मानव जन्म जीत लिया है॥ १॥ रहाउ॥
Joining the Saadh Sangat, the Company of the Holy, sing the Glorious Praises of the Lord, and win this precious treasure of human life. ||1|| Pause ||
Guru Arjan Dev ji / Raag Asa / / Guru Granth Sahib ji - Ang 404
ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੑੀ ਕਹਹੁ ਕਵਨ ਬਿਧਿ ਤਰੀਐ ਰੇ ॥
त्रै गुण माइआ ब्रहम की कीन्ही कहहु कवन बिधि तरीऐ रे ॥
Trai gu(nn) maaiaa brham kee keenhee kahahu kavan bidhi tareeai re ||
ਪਰਮਾਤਮਾ ਦੀ ਪੈਦਾ ਕੀਤੀ ਹੋਈ ਇਹ ਤ੍ਰਿ-ਗੁਣੀ ਮਾਇਆ (ਮਾਨੋ, ਇਕ ਸਮੁੰਦਰ ਹੈ, ਇਸ ਵਿਚੋਂ) ਦੱਸੋ, ਕਿਸ ਤਰ੍ਹਾਂ ਪਾਰ ਲੰਘ ਸਕੀਏ?
त्रिगुणात्मक माया ब्रह्म ने उत्पादित की है बताओ, हे भाई ! किस युक्ति से इससे पार हुआ जा सकता है ?"
God has created Maya of the three qualities; tell me, how can it be crossed over?
Guru Arjan Dev ji / Raag Asa / / Guru Granth Sahib ji - Ang 404
ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥
घूमन घेर अगाह गाखरी गुर सबदी पारि उतरीऐ रे ॥२॥
Ghooman gher agaah gaakharee gur sabadee paari utareeai re ||2||
(ਇਸ ਵਿਚ ਅਨੇਕਾਂ ਵਿਕਾਰਾਂ ਦੀਆਂ) ਘੁੰਮਣ ਘੇਰੀਆਂ ਪੈ ਰਹੀਆਂ ਹਨ ਇਹ ਅਥਾਹ ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ । (ਹਾਂ, ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਇਸ ਵਿਚੋਂ ਪਾਰ ਲੰਘ ਸਕੀਦਾ ਹੈ ॥੨॥
इसमें विषय-विकारों के अनेक भैवर पड़ गए हैं। यह माया अथाह एवं विषम है। गुरु के शब्द द्वारा ही इससे पार हुआ जा सकता है॥ २॥
The whirlpool is awesome and unfathomable; only through the Word of the Guru's Shabad is one carried across. ||2||
Guru Arjan Dev ji / Raag Asa / / Guru Granth Sahib ji - Ang 404
ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥
खोजत खोजत खोजि बीचारिओ ततु नानक इहु जाना रे ॥
Khojat khojat khoji beechaario tatu naanak ihu jaanaa re ||
ਹੇ ਨਾਨਕ! ਜਿਸ ਮਨੁੱਖ ਨੇ (ਸਾਧ ਸੰਗਤਿ ਵਿਚ ਮਿਲ ਕੇ) ਖੋਜ ਕਰਦਿਆਂ ਵਿਚਾਰ ਕੀਤੀ ਉਸ ਨੇ ਇਹ ਅਸਲੀਅਤ ਸਮਝ ਲਈ ਕਿ ਪਰਮਾਤਮਾ ਦਾ ਨਾਮ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ,
हे नानक ! जिसने निरन्तर खोज, तलाश एवं चिन्तन करने से यह यथार्थ जान लिया है
Searching and searching endlessly, seeking and deliberating, Nanak has realized the true essence of reality.
Guru Arjan Dev ji / Raag Asa / / Guru Granth Sahib ji - Ang 404
ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥
सिमरत नामु निधानु निरमोलकु मनु माणकु पतीआना रे ॥३॥१॥१३०॥
Simarat naamu nidhaanu niramolaku manu maa(nn)aku pateeaanaa re ||3||1||130||
ਜਿਸ ਦੇ ਬਰਾਬਰ ਦੇ ਮੁੱਲ ਦੀ ਹੋਰ ਕੋਈ ਸ਼ੈ ਨਹੀਂ, ਸਿਮਰਿਆ ਮਨ ਮੋਤੀ (ਵਰਗਾ ਕੀਮਤੀ) ਬਣ ਜਾਂਦਾ ਹੈ (ਤੇ ਪਰਮਾਤਮਾ ਦੇ ਸਿਮਰਨ ਵਿਚ) ਗਿੱਝ ਜਾਂਦਾ ਹੈ ॥੩॥੧॥੧੩੦॥
कि प्रभु का नाम तमाम गुणों का भण्डार है, जिसके तुल्य मोल का कोई पदार्थ नहीं, उसे सुमिरन करने से मन मोती जैसा हो जाता है और नाम-स्मरण में लीन हो जाता है। ३॥ १॥ १३० ॥
Meditating on the invaluable treasure of the Naam, the Name of the Lord, the jewel of the mind is satisfied. ||3||1||130||
Guru Arjan Dev ji / Raag Asa / / Guru Granth Sahib ji - Ang 404
ਆਸਾ ਮਹਲਾ ੫ ਦੁਪਦੇ ॥
आसा महला ५ दुपदे ॥
Aasaa mahalaa 5 dupade ||
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ ਬੰਦਾਂ ਵਾਲੀ ਬਾਣੀ ।
आसा महला ५ दुपदे ॥
Aasaa, Fifth Mehl, Dupadas:
Guru Arjan Dev ji / Raag Asa / / Guru Granth Sahib ji - Ang 404
ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
गुर परसादि मेरै मनि वसिआ जो मागउ सो पावउ रे ॥
Gur parasaadi merai mani vasiaa jo maagau so paavau re ||
ਜਦੋਂ ਗੁਰੂ ਦੇ ਕਿਰਪਾ ਨਾਲ ਮੇਰਾ ਉਹ ਮਾਲਕ-ਪ੍ਰਭੂ ਮੇਰੇ ਮਨ ਵਿਚ ਆ ਵੱਸਿਆ ਹੈ ਤਦੋਂ ਤੋਂ ਮੈਂ (ਉਸ ਪਾਸੋਂ) ਜੋ ਕੁਝ ਮੰਗਦਾ ਹਾਂ ਉਹੀ ਪ੍ਰਾਪਤ ਕਰ ਲੈਂਦਾ ਹਾਂ ।
गुरु की कृपा से प्रभु मेरे मन में बस गया है और जो कुछ मैं माँगता हूँ वही मुझे मिल जाता है।
By Guru's Grace, He dwells within my mind; whatever I ask for, I receive.
Guru Arjan Dev ji / Raag Asa / / Guru Granth Sahib ji - Ang 404
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥
नाम रंगि इहु मनु त्रिपताना बहुरि न कतहूं धावउ रे ॥१॥
Naam ranggi ihu manu tripataanaa bahuri na katahoonn dhaavau re ||1||
(ਮੇਰੇ ਮਾਲਕ-ਪ੍ਰਭੂ ਦੇ) ਨਾਮ ਦੇ ਪ੍ਰੇਮ-ਰੰਗ ਨਾਲ ਮੇਰਾ ਇਹ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਚੁਕਾ ਹੈ (ਤਦੋਂ ਤੋਂ) ਮੈਂ ਮੁੜ ਕਿਸੇ ਹੋਰ ਪਾਸੇ ਭਟਕਦਾ ਨਹੀਂ ਫਿਰਦਾ ॥੧॥
नाम के रंग से यह मन तृप्त हो गया है और दोबारा कहीं ओर नहीं जाता॥ १॥
This mind is satisfied with the Love of the Naam, the Name of the Lord; it does not go out, anywhere, anymore. ||1||
Guru Arjan Dev ji / Raag Asa / / Guru Granth Sahib ji - Ang 404
ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥
हमरा ठाकुरु सभ ते ऊचा रैणि दिनसु तिसु गावउ रे ॥
Hamaraa thaakuru sabh te uchaa rai(nn)i dinasu tisu gaavau re ||
ਹੇ ਮੇਰੇ ਮਨ! ਮੇਰਾ ਮਾਲਕ-ਪ੍ਰਭੂ ਸਭ ਨਾਲੋਂ ਉੱਚਾ ਹੈ, ਮੈਂ ਰਾਤ ਦਿਨ ਉਸ ਦੀ (ਹੀ) ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ।
हमारा ठाकुर सबसे ऊँचा है। इसलिए मैं रात-दिन उसका ही गुणगान करता रहता हूँ।
My Lord and Master is the highest of all; night and day, I sing the Glories of His Praises.
Guru Arjan Dev ji / Raag Asa / / Guru Granth Sahib ji - Ang 404
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
खिन महि थापि उथापनहारा तिस ते तुझहि डरावउ रे ॥१॥ रहाउ ॥
Khin mahi thaapi uthaapanahaaraa tis te tujhahi daraavau re ||1|| rahaau ||
ਮੇਰਾ ਉਹ ਮਾਲਕ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਭੀ ਤਾਕਤ ਰੱਖਣ ਵਾਲਾ ਹੈ । ਮੈਂ, (ਹੇ ਮਨ!) ਤੈਨੂੰ ਉਸ ਦੇ ਡਰ-ਅਦਬ ਵਿਚ ਰੱਖਣਾ ਚਾਹੁੰਦਾ ਹਾਂ ॥੧॥ ਰਹਾਉ ॥
मेरा प्रभु क्षण भर में उत्पन्न करके नाश करने की शक्ति रखने वाला है। मैं तुझे उसके भय में रखना चाहता हूँ॥ १॥ रहाउ॥
In an instant, He establishes and disestablishes; through Him, I frighten you. ||1|| Pause ||
Guru Arjan Dev ji / Raag Asa / / Guru Granth Sahib ji - Ang 404
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
जब देखउ प्रभु अपुना सुआमी तउ अवरहि चीति न पावउ रे ॥
Jab dekhau prbhu apunaa suaamee tau avarahi cheeti na paavau re ||
ਜਦੋਂ ਮੈਂ ਆਪਣੇ ਖਸਮ-ਪ੍ਰਭੂ ਨੂੰ (ਆਪਣੇ ਅੰਦਰ ਵੱਸਦਾ) ਵੇਖ ਲੈਂਦਾ ਹਾਂ ਤਦੋਂ ਮੈਂ ਕਿਸੇ ਹੋਰ (ਓਟ ਆਸਰੇ) ਨੂੰ ਆਪਣੇ ਚਿੱਤ ਵਿਚ ਥਾਂ ਨਹੀਂ ਦੇਂਦਾ ।
जब मैं अपने प्रभु स्वामी को देख लेता हूँ तो किसी दूसरे को अपने हृदय में नहीं बसाता।
When I behold my God, my Lord and Master, I do not pay any attention to any other.
Guru Arjan Dev ji / Raag Asa / / Guru Granth Sahib ji - Ang 404
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
नानकु दासु प्रभि आपि पहिराइआ भ्रमु भउ मेटि लिखावउ रे ॥२॥२॥१३१॥
Naanaku daasu prbhi aapi pahiraaiaa bhrmu bhau meti likhaavau re ||2||2||131||
ਜਦੋਂ ਤੋਂ ਪ੍ਰਭੂ ਨੇ ਆਪਣੇ ਦਾਸ ਨਾਨਕ ਨੂੰ ਆਪ ਨਿਵਾਜਿਆ ਹੈ ਤਦੋਂ ਤੋਂ ਮੈਂ ਹੋਰ ਹਰੇਕ ਕਿਸਮ ਦਾ ਡਰ ਭਟਕਣਾ ਦੂਰ ਕਰ ਕੇ (ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਦੇ ਨਾਮ ਨੂੰ) ਉੱਕਰਦਾ ਰਹਿੰਦਾ ਹਾਂ ॥੨॥੨॥੧੩੧॥
दास नानक को प्रभु ने स्वयं ही प्रतिष्ठा की पोशाक पहनाई है। मैं अपना भ्रम एवं भय को मिटा कर प्रभु की महिमा लिख रहा हूँ॥ २॥ २॥ १३१॥
God Himself has adorned servant Nanak; his doubts and fears have been dispelled, and he writes the account of the Lord. ||2||2||131||
Guru Arjan Dev ji / Raag Asa / / Guru Granth Sahib ji - Ang 404
ਆਸਾ ਮਹਲਾ ੫ ॥
आसा महला ५ ॥
Aasaa mahalaa 5 ||
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ।
आसा महला ५ ॥
Aasaa, Fifth Mehl:
Guru Arjan Dev ji / Raag Asa / / Guru Granth Sahib ji - Ang 404
ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
चारि बरन चउहा के मरदन खटु दरसन कर तली रे ॥
Chaari baran chauhaa ke maradan khatu darasan kar talee re ||
(ਸਾਡੇ ਦੇਸ ਵਿਚ ਬ੍ਰਾਹਮਣ, ਖੱਤਰੀ, ਵੈਸ਼, ਸ਼ੂਦਰ ਇਹ) ਚਾਰ ਵਰਨ (ਪ੍ਰਸਿੱਧ) ਹਨ, (ਕਾਮਾਦਿਕ ਇਹਨਾਂ) ਚੌਹਾਂ ਵਰਨਾਂ (ਦੇ ਬੰਦਿਆਂ) ਨੂੰ ਮਲ ਦੇਣ ਵਾਲੇ ਹਨ । ਛੇ ਭੇਖਾਂ (ਦੇ ਸਾਧੂਆਂ) ਨੂੰ ਭੀ ਇਹ ਹੱਥਾਂ ਦੀ ਤਲੀਆਂ ਤੇ (ਨਚਾਂਦੇ ਹਨ) ।
हे बन्धु ! चार वर्ण-ब्राह्मण, क्षत्रिय, वैश्य एवं शूद्र हैं परन्तु कामादिक विकार-काम, क्रोध, मोह लोभ एवं अभिमान इन चार वर्णो के लोगों का मर्दन करने वाले हैं। षट्दर्शन वाले साधुओं को भी हथेली पर नचाते हैं।
The four castes and social classes, and the preachers with the six Shaastras on their finger-tips,
Guru Arjan Dev ji / Raag Asa / / Guru Granth Sahib ji - Ang 404
ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥
सुंदर सुघर सरूप सिआने पंचहु ही मोहि छली रे ॥१॥
Sunddar sughar saroop siaane pancchahu hee mohi chhalee re ||1||
ਸੋਹਣੇ, ਸੁਨੱਖੇ, ਬਾਂਕੇ, ਸਿਆਣੇ (ਕੋਈ ਭੀ ਹੋਣ, ਕਾਮਾਦਿਕ) ਪੰਜਾਂ ਨੇ ਸਭਨਾਂ ਨੂੰ ਮੋਹ ਕੇ ਛਲ ਲਿਆ ਹੈ ॥੧॥
सुन्दर, बांके, मनोहर एवं बुद्धिमान सब को कामादिक पाँचों विकारों ने मोहित करके छल लिया है॥ १ ॥
The beautiful, the refined, the shapely and the wise - the five passions have enticed and beguiled them all. ||1||
Guru Arjan Dev ji / Raag Asa / / Guru Granth Sahib ji - Ang 404
ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥
जिनि मिलि मारे पंच सूरबीर ऐसो कउनु बली रे ॥
Jini mili maare pancch soorabeer aiso kaunu balee re ||
ਕੋਈ ਵਿਰਲਾ ਹੀ ਐਸਾ ਬਲਵਾਨ ਮਨੁੱਖ ਹੈ ਜਿਸ ਨੇ (ਗੁਰੂ ਨੂੰ) ਮਿਲ ਕੇ ਕਾਮਾਦਿਕ ਪੰਜਾਂ ਸੂਰਮਿਆਂ ਨੂੰ ਮਾਰ ਲਿਆ ਹੋਵੇ ।
ऐसा महाबली कौन है ? जिसने पाँचों कामादिक शूरवीरों को मार लिया है।
Who has seized and conquered the five powerful fighters? Is there anyone strong enough?
Guru Arjan Dev ji / Raag Asa / / Guru Granth Sahib ji - Ang 404
ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥
जिनि पंच मारि बिदारि गुदारे सो पूरा इह कली रे ॥१॥ रहाउ ॥
Jini pancch maari bidaari gudaare so pooraa ih kalee re ||1|| rahaau ||
ਜਗਤ ਵਿਚ ਉਹੀ ਮਨੁੱਖ ਪੂਰਨ ਹੈ ਜਿਸ ਨੇ ਇਹਨਾਂ ਪੰਜਾਂ ਨੂੰ ਮਾਰ ਕੇ ਲੀਰਾਂ ਲੀਰਾਂ ਕਰ ਦਿੱਤਾ ਹੈ ॥੧॥ ਰਹਾਉ ॥
वही मनुष्य इस कलियुग में पूर्ण है, जिसने पाँचों विकारों को मारकर टुकड़े-टुकड़े करके अपना जीवन बिताया है॥ १॥ रहाउ ॥
He alone, who conquers and defeats the five demons, is perfect in this Dark Age of Kali Yuga. ||1|| Pause ||
Guru Arjan Dev ji / Raag Asa / / Guru Granth Sahib ji - Ang 404
ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥
वडी कोम वसि भागहि नाही मुहकम फउज हठली रे ॥
Vadee kom vasi bhaagahi naahee muhakam phauj hathalee re ||
(ਇਹਨਾਂ ਕਾਮਾਦਿਕਾਂ ਦਾ ਬੜਾ) ਡਾਢਾ ਕੋੜਮਾ ਹੈ, ਨਾਹ ਇਹ ਕਿਸੇ ਦੇ ਕਾਬੂ ਵਿਚ ਆਉਂਦੇ ਹਨ ਨਾਹ ਇਹ ਕਿਸੇ ਪਾਸੋਂ ਡਰ ਕੇ ਭੱਜਦੇ ਹਨ; ਇਹਨਾਂ ਦੀ ਫ਼ੌਜ ਬੜੀ ਮਜ਼ਬੂਤ ਹੈ, ਹਠ ਵਾਲੀ ਹੈ ।
कामादिक पाँचों विकारों का बड़ा शक्तिमान वंश है, ये न किसी के वश में आते हैं और न किसी से भयभीत होकर भागते हैं। इनकी सेना बड़ी सशक्त एवं दृढ़ इरादे वाली हठी है।
They are so awesome and great; they cannot be controlled, and they do not run away. Their army is mighty and unyielding.
Guru Arjan Dev ji / Raag Asa / / Guru Granth Sahib ji - Ang 404
ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥
कहु नानक तिनि जनि निरदलिआ साधसंगति कै झली रे ॥२॥३॥१३२॥
Kahu naanak tini jani niradaliaa saadhasanggati kai jhalee re ||2||3||132||
ਨਾਨਕ ਆਖ! ਸਿਰਫ਼ ਉਸ ਮਨੁੱਖ ਨੇ ਇਹਨਾਂ ਨੂੰ ਚੰਗੀ ਤਰ੍ਹਾਂ ਲਤਾੜਿਆ ਹੈ ਜੇਹੜਾ ਸਾਧ ਸੰਗਤਿ ਦੇ ਆਸਰੇ ਵਿਚ ਰਹਿੰਦਾ ਹੈ ॥੨॥੩॥੧੩੨॥
हे नानक ! उस मनुष्य ने ही इन्हें प्रताड़ित करके कुचल दिया है, जिसने साधु की संगति में शरण ली है।॥ २॥ ३॥ १३२॥
Says Nanak, that humble being who is under the protection of the Saadh Sangat, crushes those terrible demons. ||2||3||132||
Guru Arjan Dev ji / Raag Asa / / Guru Granth Sahib ji - Ang 404
ਆਸਾ ਮਹਲਾ ੫ ॥
आसा महला ५ ॥
Aasaa mahalaa 5 ||
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ।
आसा महला ५ ॥
Aasaa, Fifth Mehl:
Guru Arjan Dev ji / Raag Asa / / Guru Granth Sahib ji - Ang 404
ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥
नीकी जीअ की हरि कथा ऊतम आन सगल रस फीकी रे ॥१॥ रहाउ ॥
Neekee jeea kee hari kathaa utam aan sagal ras pheekee re ||1|| rahaau ||
ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਜਿੰਦ ਵਾਸਤੇ ਇਹ ਸ੍ਰੇਸ਼ਟ ਤੇ ਸੋਹਣੀ ਚੀਜ਼ ਹੈ । (ਦੁਨੀਆ ਦੇ) ਹੋਰ ਸਾਰੇ ਪਰਾਰਥਾਂ ਦੇ ਸੁਆਦ (ਇਸ ਦੇ ਟਾਕਰੇ ਤੇ) ਫਿੱਕੇ ਹਨ ॥੧॥ ਰਹਾਉ ॥
हरि की उत्तम कथा ही जीव के लिए सर्वोत्तम है, दूसरे तमाम स्वाद नीरस हैं ॥ १ ॥ रहाउ॥
The Sublime Sermon of the Lord is the best thing for the soul. All other tastes are insipid. ||1|| Pause ||
Guru Arjan Dev ji / Raag Asa / / Guru Granth Sahib ji - Ang 404
ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥
बहु गुनि धुनि मुनि जन खटु बेते अवरु न किछु लाईकी रे ॥१॥
Bahu guni dhuni muni jan khatu bete avaru na kichhu laaeekee re ||1||
ਇਹ ਹਰਿ-ਕਥਾ ਬਹੁਤ ਗੁਣਾਂ ਵਾਲੀ ਹੈ (ਜੀਵ ਦੇ ਅੰਦਰ ਗੁਣ ਪੈਦਾ ਕਰਨ ਵਾਲੀ ਹੈ) ਮਿਠਾਸ-ਭਰੀ ਹੈ, ਛੇ ਸ਼ਾਸਤਰਾਂ ਨੂੰ ਜਾਣਨ ਵਾਲੇ ਰਿਸ਼ੀ ਲੋਕ (ਹੀ ਹਰਿ-ਕਥਾ ਤੋਂ ਬਿਨਾ) ਕਿਸੇ ਹੋਰ ਉੱਦਮ ਨੂੰ (ਜਿੰਦ ਵਾਸਤੇ) ਲਾਭਦਾਇਕ ਨਹੀਂ ਮੰਨਦੇ ॥੧॥
अनेक गुणी, ज्ञानी, राग विद्या वाले लोग मुनिजन एवं षट्दर्शन के ज्ञाता हरि कथा के सिवाय अन्य पदार्थों को जीव के लिए लाभदायक नहीं समझते ॥ १॥
The worthy beings, heavenly singers, silent sages and the knowers of the six Shaastras proclaim that nothing else is worthy of consideration. ||1||
Guru Arjan Dev ji / Raag Asa / / Guru Granth Sahib ji - Ang 404
ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥
बिखारी निरारी अपारी सहजारी साधसंगि नानक पीकी रे ॥२॥४॥१३३॥
Bikhaaree niraaree apaaree sahajaaree saadhasanggi naanak peekee re ||2||4||133||
ਇਹ ਹਰਿ-ਕਥਾ (ਮਾਨੋ, ਅੰਮ੍ਰਿਤ ਦੀ ਧਾਰ ਹੈ ਜੋ) ਵਿਸ਼ਿਆਂ ਦੇ ਜ਼ਹਰ ਦੇ ਅਸਰ ਨੂੰ ਨਾਸ ਕਰਦੀ ਹੈ, ਅਨੋਖੇ ਸੁਆਦ ਵਾਲੀ ਹੈ, ਅਕੱਥ ਹੈ, ਆਤਮਕ ਅਡੋਲਤਾ ਪੈਦਾ ਕਰਦੀ ਹੈ । ਹੇ ਨਾਨਕ! (ਇਹ ਹਰਿ-ਕਥਾ, ਇਹ ਅੰਮ੍ਰਿਤ ਦੀ ਧਾਰ) ਸਾਧ ਸੰਗਤਿ ਵਿਚ (ਟਿਕ ਕੇ ਹੀ) ਪੀਤੀ ਜਾ ਸਕਦੀ ਹੈ ॥੨॥੪॥੧੩੩॥
हरि की यह कथा विषय-विकारों का नाश करने वाली, निराली, अनूप एवं सुखदायक है। हे नानक ! हरि कथा रूपी अमृत-धारा सत्संगति में ही पान की जा सकती है॥ २॥ ४॥ १३३॥
It is the cure for evil passions, unique, unequalled and peace-giving; in the Saadh Sangat, the Company of the Holy, O Nanak, drink it in. ||2||4||133||
Guru Arjan Dev ji / Raag Asa / / Guru Granth Sahib ji - Ang 404
ਆਸਾ ਮਹਲਾ ੫ ॥
आसा महला ५ ॥
Aasaa mahalaa 5 ||
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ।
आसा महला ५ ॥
Aasaa, Fifth Mehl:
Guru Arjan Dev ji / Raag Asa / / Guru Granth Sahib ji - Ang 404
ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
हमारी पिआरी अम्रित धारी गुरि निमख न मन ते टारी रे ॥१॥ रहाउ ॥
Hamaaree piaaree ammmrit dhaaree guri nimakh na man te taaree re ||1|| rahaau ||
ਗੁਰੂ ਨੇ (ਕਿਰਪਾ ਕਰ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਆਪਣੀ ਬਾਣੀ) ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਕਦੇ ਮੇਰੇ ਮਨ ਤੋਂ ਭੁੱਲਣ ਨਹੀਂ ਦਿੱਤੀ, ਇਹ ਬਾਣੀ ਮੈਨੂੰ ਮਿੱਠੀ ਲੱਗਦੀ ਹੈ, ਇਹ ਬਾਣੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਮੇਰੇ ਅੰਦਰ ਜਾਰੀ ਰੱਖਦੀ ਹੈ ॥੧॥ ਰਹਾਉ ॥
गुरुवाणी मुझे बहुत मीठी लगती है। यह अमृत की धारा है। गुरु ने एक निमिष मात्र भी अमृत-धारा का बहना मेरे मन से दूर नहीं किया ॥ १॥ रहाउ॥
My Beloved has brought forth a river of nectar. The Guru has not held it back from my mind, even for an instant. ||1|| Pause ||
Guru Arjan Dev ji / Raag Asa / / Guru Granth Sahib ji - Ang 404
ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥
दरसन परसन सरसन हरसन रंगि रंगी करतारी रे ॥१॥
Darasan parasan sarasan harasan ranggi ranggee karataaree re ||1||
ਇਹ ਬਾਣੀ ਕਰਤਾਰ ਦੇ ਪ੍ਰੇਮ ਵਿਚ ਰੰਗਣ ਵਾਲੀ ਹੈ, ਇਸ ਦੀ ਬਰਕਤਿ ਨਾਲ ਕਰਤਾਰ ਦਾ ਦਰਸਨ ਹੁੰਦਾ ਹੈ ਕਰਤਾਰ ਦੇ ਚਰਨਾਂ ਦੀ ਛੋਹ ਮਿਲਦੀ ਹੈ ਮਨ ਵਿਚ ਆਨੰਦ ਤੇ ਖਿੜਾਉ ਪੈਦਾ ਹੁੰਦਾ ਹੈ ॥੧॥
इस वाणी द्वारा भगवान के दर्शन प्राप्त हो जाते हैं, प्रभु चरणों का स्पर्श मिल जाता है, मुरझाया हुआ मन खिल जाता है और मन में आनंद पैदा हो जाता है। यह वाणी करतार प्रभु के प्रेम से रंगी हुई है॥ १॥
Beholding it, and touching it, I am sweetened and delighted. It is imbued with the Creator's Love. ||1||
Guru Arjan Dev ji / Raag Asa / / Guru Granth Sahib ji - Ang 404
ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥
खिनु रम गुर गम हरि दम नह जम हरि कंठि नानक उरि हारी रे ॥२॥५॥१३४॥
Khinu ram gur gam hari dam nah jam hari kantthi naanak uri haaree re ||2||5||134||
ਇਸ ਬਾਣੀ ਨੂੰ ਇਕ ਖਿਨ ਵਾਸਤੇ ਭੀ ਹਿਰਦੇ ਵਿਚ ਵਸਾਇਆਂ ਗੁਰੂ ਦੇ ਚਰਨਾਂ ਤਕ ਪਹੁੰਚ ਬਣ ਜਾਂਦੀ ਹੈ, ਇਸ ਨੂੰ ਸੁਆਸ ਸੁਆਸ ਹਿਰਦੇ ਵਿਚ ਵਸਾਇਆਂ ਜਮਾਂ ਦਾ ਡਰ ਨਹੀਂ ਪੋਹ ਸਕਦਾ । ਹੇ ਨਾਨਕ! ਇਸ ਹਰਿ-ਕਥਾ ਨੂੰ ਆਪਣੇ ਗਲੇ ਵਿਚ ਪ੍ਰੋ ਰੱਖ ਇਸ ਨੂੰ ਆਪਣੇ ਹਿਰਦੇ ਵਿਚ ਹਾਰ (ਬਣਾ ਕੇ) ਰੱਖ ॥੨॥੫॥੧੩੪॥
इस वाणी का एकक्षण भर भी पाठ करने से मनुष्य गुरु के चरणों तक पहुँच जाता है। हरदम इसका जाप करने से जीव यमदूत के जाल में नहीं फँसता। हरि ने नानक के कण्ठ एवं हृदय में गुरुवाणी का हार पहनाया है॥ २॥ ५ ॥ १३४॥
Chanting it even for a moment, I rise to the Guru; meditating on it, one is not trapped by the Messenger of Death. The Lord has placed it as a garland around Nanak's neck, and within his heart. ||2||5||134||
Guru Arjan Dev ji / Raag Asa / / Guru Granth Sahib ji - Ang 404
ਆਸਾ ਮਹਲਾ ੫ ॥
आसा महला ५ ॥
Aasaa mahalaa 5 ||
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ।
आसा महला ५ ॥
Aasaa, Fifth Mehl:
Guru Arjan Dev ji / Raag Asa / / Guru Granth Sahib ji - Ang 404
ਨੀਕੀ ਸਾਧ ਸੰਗਾਨੀ ॥ ਰਹਾਉ ॥
नीकी साध संगानी ॥ रहाउ ॥
Neekee saadh sanggaanee || rahaau ||
ਸਾਧ ਸੰਗਤਿ (ਮਨੁੱਖ ਵਾਸਤੇ ਇਕ) ਸੋਹਣੀ ਬਰਕਤਿ ਹੈ । ਰਹਾਉ ॥
मनुष्य हेतु साधु की संगत अति शुभ है॥ रहाउ ॥
The Saadh Sangat, the Company of the Holy, is exalted and sublime. || Pause ||
Guru Arjan Dev ji / Raag Asa / / Guru Granth Sahib ji - Ang 404
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
पहर मूरत पल गावत गावत गोविंद गोविंद वखानी ॥१॥
Pahar moorat pal gaavat gaavat govindd govindd vakhaanee ||1||
(ਸਾਧ ਸੰਗਤਿ ਵਿਚ) ਅੱਠੇ ਪਹਰ, ਪਲ ਪਲ, ਘੜੀ ਘੜੀ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਏ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਹੁੰਦੀਆਂ ਹਨ ॥੧॥
वहाँ आठ प्रहर, हर पल एवं घड़ी गोविन्द का ही गुणगान होता रहता है और गोविन्द की गुणस्तुति की बातें होती रहती हैं॥१॥
Every day, hour and moment, I continually sing and speak of Govind, Govind, the Lord of the Universe. ||1||
Guru Arjan Dev ji / Raag Asa / / Guru Granth Sahib ji - Ang 404
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
चालत बैसत सोवत हरि जसु मनि तनि चरन खटानी ॥२॥
Chaalat baisat sovat hari jasu mani tani charan khataanee ||2||
(ਸਾਧ ਸੰਗਤਿ ਦੀ ਬਰਕਤਿ ਨਾਲ) ਤੁਰਦਿਆਂ ਬੈਠਿਆਂ ਸੁੱਤਿਆਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ (ਕਰਨ ਦਾ ਸੁਭਾਉ ਬਣ ਜਾਂਦਾ ਹੈ) ਮਨ ਵਿਚ ਪਰਮਾਤਮਾ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਹਰ ਵੇਲੇ ਮੇਲ ਬਣਿਆ ਰਹਿੰਦਾ ਹੈ ॥੨॥
उठते-बैठते एवं सोते समय वहाँ हरि का यशोगान होता है और उनके मन-तन में भगवान आ बसता है॥ २॥
Walking, sitting and sleeping, I chant the Lord's Praises; I treasure His Feet in my mind and body. ||2||
Guru Arjan Dev ji / Raag Asa / / Guru Granth Sahib ji - Ang 404
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥
हंउ हउरो तू ठाकुरु गउरो नानक सरनि पछानी ॥३॥६॥१३५॥
Hnu hauro too thaakuru gauro naanak sarani pachhaanee ||3||6||135||
ਹੇ ਨਾਨਕ! (ਆਖ-ਹੇ ਪ੍ਰਭੂ!) ਮੈਂ ਗੁਣ-ਹੀਨ ਹਾਂ, ਤੂੰ ਮੇਰਾ ਮਾਲਕ ਗੁਣਾਂ ਨਾਲ ਭਰਪੂਰ ਹੈਂ (ਸਾਧ ਸੰਗਤਿ ਦਾ ਸਦਕਾ) ਮੈਨੂੰ ਤੇਰੀ ਸਰਨ ਪੈਣ ਦੀ ਸੂਝ ਆਈ ਹੈ ॥੩॥੬॥੧੩੫॥
नानक का कथन है कि हे ठाकुर जी ! मैं गुणविहीन हूँ पर तू मेरा गुणसम्पन्न स्वामी है और मैंने तेरी शरण लेनी ही उपयुक्त समझी है॥ ३ ॥ ६ ॥ १३५ ॥
I am so small, and You are so great, O Lord and Master; Nanak seeks Your Sanctuary. ||3||6||135||
Guru Arjan Dev ji / Raag Asa / / Guru Granth Sahib ji - Ang 404