Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਸਿਰੀਰਾਗੁ ਮਹਲਾ ੪ ॥
सिरीरागु महला ४ ॥
Sireeraagu mahalaa 4 ||
श्रीरागु महला ੪ ॥
Siree Raag, Fourth Mehl:
Guru Ramdas ji / Raag Sriraag / / Guru Granth Sahib ji - Ang 41
ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥
हउ पंथु दसाई नित खड़ी कोई प्रभु दसे तिनि जाउ ॥
Hau pantthu dasaaee nit kha(rr)ee koee prbhu dase tini jaau ||
ਮੈਂ ਸਦਾ (ਤਾਂਘ ਵਿਚ) ਖਲੋਤੀ ਹੋਈ (ਪਰਮਾਤਮਾ ਦੇ ਦੇਸ ਦਾ) ਰਾਹ ਪੁੱਛਦੀ ਹਾਂ (ਮੈਂ ਸਦਾ ਲੋਚਦੀ ਹਾਂ ਕਿ) ਕੋਈ ਮੈਨੂੰ ਪ੍ਰਭੂ ਦੀ ਦੱਸ ਪਾਏ, ਤੇ ਉਸ ਦੀ ਰਾਹੀਂ (ਉਸ ਦੀ ਸਹੈਤਾ ਨਾਲ ਪ੍ਰਭੂ ਦੇ ਚਰਨਾਂ ਵਿਚ) ਪਹੁੰਚਾਂ ।
जीव रूपी नारी नित्य खड़ी होकर कहती है कि मैं प्रतिदिन अपने प्रियतम प्रभु का मार्ग देखती रहती हूँ कि यदि कोई मुझे मार्गदर्शन करे तो उस प्रियतम-पति के पास जाकर मिल सकूं।
I stand by the wayside and ask the Way. If only someone would show me the Way to God-I would go with him.
Guru Ramdas ji / Raag Sriraag / / Guru Granth Sahib ji - Ang 41
ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥
जिनी मेरा पिआरा राविआ तिन पीछै लागि फिराउ ॥
Jinee meraa piaaraa raaviaa tin peechhai laagi phiraau ||
ਜਿਨ੍ਹਾਂ (ਸਤਿਸੰਗੀ ਸਹੇਲੀਆਂ) ਨੇ ਪਿਆਰੇ ਪ੍ਰਭੂ ਦਾ ਮਿਲਾਪ ਹਾਸਲ ਕੀਤਾ ਹੈ, ਉਹਨਾਂ ਦੇ ਪਿੱਛੇ ਲੱਗੀ ਫਿਰਾਂ,
मैं उन महापुरुषों के आगे-पीछे लगी रहती हूँ अर्थात् सेवा-भावना करती हूँ, जिन्होंने परमेश्वर को माना है।
I follow in the footsteps of those who enjoy the Love of my Beloved.
Guru Ramdas ji / Raag Sriraag / / Guru Granth Sahib ji - Ang 41
ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥
करि मिंनति करि जोदड़ी मै प्रभु मिलणै का चाउ ॥१॥
Kari minnati kari joda(rr)ee mai prbhu mila(nn)ai kaa chaau ||1||
ਅਤੇ ਉਹਨਾਂ ਅੱਗੇ ਤਰਲਾ ਕਰਾਂ ਕਿ ਮੇਰੇ ਅੰਦਰ ਪ੍ਰਭੂ ਨੂੰ ਮਿਲਣ ਦਾ ਚਾਉ ਹੈ (ਮੈਨੂੰ ਉਸ ਦੇ ਮਿਲਾਪ ਦਾ ਰਸਤਾ ਦੱਸੋ । ) ॥੧॥
मैं उनका अनुकरण करती हूँ क्योकि मुझे प्रभु-पति के मिलन का चाव है कृपा करके मुझे परमात्मा से मिला दो॥ १॥
I beg of them, I implore them; I have such a yearning to meet God! ||1||
Guru Ramdas ji / Raag Sriraag / / Guru Granth Sahib ji - Ang 41
ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥
मेरे भाई जना कोई मो कउ हरि प्रभु मेलि मिलाइ ॥
Mere bhaaee janaa koee mo kau hari prbhu meli milaai ||
ਹੇ ਮੇਰੇ ਭਰਾਵੋ! ਮੈਨੂੰ ਕੋਈ ਧਿਰ ਪਰਮਾਤਮਾ ਨਾਲ ਮਿਲਾ ਦਿਉ ।
हे मेरे भाई ! कोई तो मेरे हरि-प्रभु से मेरा मिलन करवा दे।
O my Siblings of Destiny, please unite me in Union with my Lord God.
Guru Ramdas ji / Raag Sriraag / / Guru Granth Sahib ji - Ang 41
ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥
हउ सतिगुर विटहु वारिआ जिनि हरि प्रभु दीआ दिखाइ ॥१॥ रहाउ ॥
Hau satigur vitahu vaariaa jini hari prbhu deeaa dikhaai ||1|| rahaau ||
(ਪਰ ਗੁਰੂ ਤੋਂ ਬਿਨਾ ਹੋਰ ਕੌਣ ਮਿਲਾ ਸਕਦਾ ਹੈ?) ਮੈਂ ਸਤਿਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਪਰਮਾਤਮਾ ਵਿਖਾਲ ਦਿੱਤਾ (ਭਾਵ, ਜੋ ਵਿਖਾਲ ਦੇਂਦਾ ਹੈ) ॥੧॥ ਰਹਾਉ ॥
मैं सतिगुरु पर तन-मन से न्यौछावर हूँ जिन्होंने हरि-प्रभु के दर्शन करवा दिए हैं। सतिगुरु ने मेरी मनोकामना पूर्ण की है॥ १॥ रहाउ॥
I am a sacrifice to the True Guru, who has shown me the Lord God. ||1|| Pause ||
Guru Ramdas ji / Raag Sriraag / / Guru Granth Sahib ji - Ang 41
ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥
होइ निमाणी ढहि पवा पूरे सतिगुर पासि ॥
Hoi nimaa(nn)ee dhahi pavaa poore satigur paasi ||
(ਮੇਰਾ ਮਨ ਲੋਚਦਾ ਹੈ ਕਿ) ਮੈਂ ਹੋਰ ਮਾਨ ਆਸਰਾ ਛੱਡ ਕੇ ਪੂਰੇ ਸਤਿਗੁਰੂ ਦੇ ਚਰਨਾਂ ਉੱਤੇ ਡਿੱਗ ਪਵਾਂ ।
मैं अत्यंत विनम्न होकर अपने सतिगुरु पर नतमस्तक होती हूँ।
In deep humility, I fall at the Feet of the Perfect True Guru.
Guru Ramdas ji / Raag Sriraag / / Guru Granth Sahib ji - Ang 41
ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥
निमाणिआ गुरु माणु है गुरु सतिगुरु करे साबासि ॥
Nimaa(nn)iaa guru maa(nn)u hai guru satiguru kare saabaasi ||
ਗੁਰੂ ਉਹਨਾਂ ਦਾ ਮਾਣ-ਆਸਰਾ ਹੈ, ਜਿਨ੍ਹਾਂ ਦਾ ਹੋਰ ਕੋਈ ਆਸਰਾ ਨਹੀਂ ਹੁੰਦਾ, (ਨਿਮਾਣਿਆਂ ਨੂੰ) ਗੁਰੂ ਦਿਲਾਸਾ ਦੇਂਦਾ ਹੈ ।
सतिगुरु जी बेसहारा प्राणियों का एकमात्र सहारा हैं। मेरे सतिगुरु ने परमात्मा से मिलन करवा दिया है, इसलिए मैं उनका गुणगान करते तृप्त नहीं होती।
The Guru is the Honor of the dishonored. The Guru, the True Guru, brings approval and applause.
Guru Ramdas ji / Raag Sriraag / / Guru Granth Sahib ji - Ang 41
ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥
हउ गुरु सालाहि न रजऊ मै मेले हरि प्रभु पासि ॥२॥
Hau guru saalaahi na rajau mai mele hari prbhu paasi ||2||
ਗੁਰੂ ਦੀਆਂ ਵਡਿਆਈਆਂ ਕਰ ਕਰ ਕੇ ਮੇਰਾ ਮਨ ਰੱਜਦਾ ਨਹੀਂ ਹੈ । ਗੁਰੂ ਮੈਨੂੰ ਮੇਰੇ-ਪਾਸ-ਹੀ-ਵੱਸਦਾ ਪਰਮਾਤਮਾ ਮਿਲਾਣ ਦੇ ਸਮਰੱਥ ਹੈ ॥੨॥
जीवात्मा कहती है कि मेरे भीतर सतिगुरु की स्तुति की भूख लगी रहती है॥ २॥
I am never tired of praising the Guru, who unites me with the Lord God. ||2||
Guru Ramdas ji / Raag Sriraag / / Guru Granth Sahib ji - Ang 41
ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥
सतिगुर नो सभ को लोचदा जेता जगतु सभु कोइ ॥
Satigur no sabh ko lochadaa jetaa jagatu sabhu koi ||
ਜਿਤਨਾ ਇਹ ਸਾਰਾ ਜਗਤ ਹੈ ਹਰੇਕ ਜੀਵ ਸਤਿਗੁਰੂ ਨੂੰ ਮਿਲਣ ਲਈ ਤਾਂਘਦਾ ਹੈ,
सतिगुरु से समस्त प्राणी उतना ही स्नेह रखते हैं, जितना सारा जगत् एवं सृष्टि कर्ता प्रभु प्रेम करते हैं।
Everyone, all over the world, longs for the True Guru.
Guru Ramdas ji / Raag Sriraag / / Guru Granth Sahib ji - Ang 41
ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥
बिनु भागा दरसनु ना थीऐ भागहीण बहि रोइ ॥
Binu bhaagaa darasanu naa theeai bhaagahee(nn) bahi roi ||
ਪਰ ਚੰਗੀ ਕਿਸਮਤ ਤੋਂ ਬਿਨਾ ਸਤਿਗੁਰੂ ਦਾ ਦਰਸ਼ਨ ਨਹੀਂ ਹੁੰਦਾ (ਗੁਰੂ ਦੀ ਕਦਰ ਨਹੀਂ ਪੈਂਦੀ) । (ਗੁਰੂ ਤੋਂ ਵਿੱਛੁੜ ਕੇ) ਮੰਦ-ਭਾਗਣ ਜੀਵ-ਇਸਤ੍ਰੀ ਬੈਠੀ ਦੁਖੀ ਹੁੰਦੀ ਹੈ ।
भाग्यहीन प्राणी दर्शन न होने के कारण अश्रु बहाते रहते हैं
Without the good fortune of destiny, the Blessed Vision of His Darshan is not obtained. The unfortunate ones just sit and cry.
Guru Ramdas ji / Raag Sriraag / / Guru Granth Sahib ji - Ang 41
ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥
जो हरि प्रभ भाणा सो थीआ धुरि लिखिआ न मेटै कोइ ॥३॥
Jo hari prbh bhaa(nn)aa so theeaa dhuri likhiaa na metai koi ||3||
(ਪਰ ਜੀਵਾਂ ਦੇ ਭੀ ਕੀਹ ਵੱਸ?) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ । ਧੁਰੋਂ ਪ੍ਰਭੂ ਦੀ ਦਰਗਾਹ ਤੋਂ ਲਿਖੇ ਹੁਕਮ ਨੂੰ ਕੋਈ ਮਿਟਾ ਨਹੀਂ ਸਕਦਾ ॥੩॥
क्योंकि जो विधाता को स्वीकार होता है तैसा ही होता है। उस पारब्रह्म के हुक्म से जो लिखा होता है, उसे कोई मिटा नहीं सकता॥ ३॥
All things happen according to the Will of the Lord God. No one can erase the pre-ordained Writ of Destiny. ||3||
Guru Ramdas ji / Raag Sriraag / / Guru Granth Sahib ji - Ang 41
ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥
आपे सतिगुरु आपि हरि आपे मेलि मिलाइ ॥
Aape satiguru aapi hari aape meli milaai ||
ਪਰਮਾਤਮਾ ਆਪ ਹੀ ਸਤਿਗੁਰੂ ਮਿਲਾਂਦਾ ਹੈ (ਤੇ ਗੁਰੂ ਦੀ ਰਾਹੀਂ) ਆਪਣੇ ਚਰਨਾਂ ਵਿਚ ਮਿਲਾਂਦਾ ਹੈ ।
हरि-परमेश्वर स्वयं ही सतिगुरु है, वह स्वयं ही जिज्ञासु रूप है और स्वयं ही सत्संग द्वारा मिलन करवाता है।
He Himself is the True Guru; He Himself is the Lord. He Himself unites in His Union.
Guru Ramdas ji / Raag Sriraag / / Guru Granth Sahib ji - Ang 41
ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥
आपि दइआ करि मेलसी गुर सतिगुर पीछै पाइ ॥
Aapi daiaa kari melasee gur satigur peechhai paai ||
ਪ੍ਰਭੂ (ਜੀਵਾਂ ਨੂੰ) ਆਪ ਹੀ ਸਤਿਗੁਰੂ ਦੇ ਲੜ ਲਾ ਕੇ ਮਿਹਰ ਕਰ ਕੇ ਆਪਣੇ ਨਾਲ ਮਿਲਾਣ ਦੇ ਸਮਰੱਥ ਹੈ ।
हरि-परमेश्वर प्राणी पर दया करके उसे सतिगुरु की शरण प्रदान करता है।
In His Kindness, He unites us with Himself, as we follow the Guru, the True Guru.
Guru Ramdas ji / Raag Sriraag / / Guru Granth Sahib ji - Ang 41
ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥
सभु जगजीवनु जगि आपि है नानक जलु जलहि समाइ ॥४॥४॥६८॥
Sabhu jagajeevanu jagi aapi hai naanak jalu jalahi samaai ||4||4||68||
ਹੇ ਨਾਨਕ! ਜਗਤ (ਦੇ-ਜੀਵਾਂ)-ਦਾ ਸਹਾਰਾ ਪਰਮਾਤਮਾ ਜਗਤ ਵਿਚ ਹਰ ਥਾਂ ਆਪ ਹੀ ਆਪ ਹੈ (ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ ਜਿਵੇਂ) ਪਾਣੀ ਪਾਣੀ ਵਿਚ ਇਕ-ਰੂਪ ਹੋ ਜਾਂਦਾ ਹੈ ॥੪॥੪॥੬੮॥
गुरु जी कथन करते हैं कि प्रभु-परमेश्वर ही सम्पूर्ण सृष्टि का जीवनाधार है और प्राणी को स्वयं में विलीन कर लेता है। हे नानक ! जैसे जल में जल अभेद हो जाता है वैसे ही परमात्मा का भक्त परमात्मा के भीतर ही लीन हो जाता है ॥ ४॥ ४॥ ६८ ॥
Over all the world, He is the Life of the World, O Nanak, like water mingled with water. ||4||4||68||
Guru Ramdas ji / Raag Sriraag / / Guru Granth Sahib ji - Ang 41
ਸਿਰੀਰਾਗੁ ਮਹਲਾ ੪ ॥
सिरीरागु महला ४ ॥
Sireeraagu mahalaa 4 ||
श्रीरागु महला ੪ ॥
Siree Raag, Fourth Mehl:
Guru Ramdas ji / Raag Sriraag / / Guru Granth Sahib ji - Ang 41
ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥
रसु अम्रितु नामु रसु अति भला कितु बिधि मिलै रसु खाइ ॥
Rasu ammmritu naamu rasu ati bhalaa kitu bidhi milai rasu khaai ||
ਪਰਮਾਤਮਾ ਦਾ ਨਾਮ ਬੜਾ ਸ੍ਰੇਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲਾ ਹੈ । ਇਹ ਰਸ ਕਿਸ ਤਰ੍ਹਾਂ ਮਿਲ ਸਕਦਾ ਹੈ? ਕਿਵੇਂ ਕੋਈ ਮਨੁੱਖ ਇਹ ਰਸ ਖਾ ਸਕਦਾ ਹੈ?
नाम-रस अमृत समान मधुर तथा सर्वश्रेष्ठ है। इस प्रभु रूपी रस का पान करने के लिए इसे किस तरह प्राप्त किया जाए ?
The Essence of the Ambrosial Naam is the most sublime essence; how can I get to taste this essence?
Guru Ramdas ji / Raag Sriraag / / Guru Granth Sahib ji - Ang 41
ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥
जाइ पुछहु सोहागणी तुसा किउ करि मिलिआ प्रभु आइ ॥
Jaai puchhahu sohaaga(nn)ee tusaa kiu kari miliaa prbhu aai ||
(ਜੇ ਇਹ ਭੇਤ ਸਮਝਣਾ ਹੈ ਤਾਂ ਹੇ ਭਾਈ!) ਉਹਨਾਂ ਜੀਵ-ਇਸਤ੍ਰੀਆਂ ਨੂੰ ਜਾ ਕੇ ਪੁੱਛੋ, ਜਿਨ੍ਹਾਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ (ਉਹਨਾਂ ਨੂੰ ਪੁੱਛੋ ਕਿ ਤੁਹਾਨੂੰ) ਪ੍ਰਭੂ ਕਿਵੇਂ ਆ ਕੇ ਮਿਲਿਆ ਹੈ ।
इस जगत् की सुहागिनों से जाकर पता करूँगी कि उन्होंने प्रभु-पति की संगति क्योंकर प्राप्त की है।
I go and ask the happy soul-brides, ""How did you come to meet God?""
Guru Ramdas ji / Raag Sriraag / / Guru Granth Sahib ji - Ang 41
ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥
ओइ वेपरवाह न बोलनी हउ मलि मलि धोवा तिन पाइ ॥१॥
Oi veparavaah na bolanee hau mali mali dhovaa tin paai ||1||
(ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ) ਉਹ (ਦੁਨੀਆ ਦੀ ਸੋਭਾ ਆਦਿਕ ਵਲੋਂ) ਬੇ-ਮੁਥਾਜ ਹੋ ਜਾਂਦੀਆਂ ਹਨ (ਇਸ ਵਾਸਤੇ ਉਹ ਬਹੁਤਾ) ਨਹੀਂ ਬੋਲਦੀਆਂ । ਮੈਂ ਉਹਨਾਂ ਦੇ ਪੈਰ ਮਲ ਮਲ ਕੇ ਧੋਂਦੀ ਹਾਂ ॥੧॥
ऐसा न हो कि वे बेपरवाही से मेरी उपेक्षा करें, किन्तु मैं तो पुनः पुनः उनके चरण धोऊंगी, शायद वह प्रभु मिलन का रहस्य बता दें ॥ १॥
They are care-free and do not speak; I massage and wash their feet. ||1||
Guru Ramdas ji / Raag Sriraag / / Guru Granth Sahib ji - Ang 41
ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥
भाई रे मिलि सजण हरि गुण सारि ॥
Bhaaee re mili saja(nn) hari gu(nn) saari ||
ਹੇ ਭਾਈ! (ਗੁਰੂ-) ਸੱਜਣ ਨੂੰ ਮਿਲ ਕੇ ਪਰਮਾਤਮਾ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲ ।
हे भाई ! मित्र गुरु से मिल तथा परमात्मा की प्रशंसा करते हुए गुणगान कर।
O Siblings of Destiny, meet with your spiritual friend, and dwell upon the Glorious Praises of the Lord.
Guru Ramdas ji / Raag Sriraag / / Guru Granth Sahib ji - Ang 41
ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥
सजणु सतिगुरु पुरखु है दुखु कढै हउमै मारि ॥१॥ रहाउ ॥
Saja(nn)u satiguru purakhu hai dukhu kadhai haumai maari ||1|| rahaau ||
ਸੱਜਣ ਗੁਰੂ ਅਕਾਲ ਪੁਰਖ ਦਾ ਰੂਪ ਹੈ, ਉਹ (ਸਰਨ ਆਏ ਮਨੁੱਖ ਦੇ ਹਿਰਦੇ ਵਿਚੋਂ) ਹਉਮੈ ਦਾ ਦੁੱਖ ਮਾਰ ਕੇ ਕੱਢ ਦੇਂਦਾ ਹੈ ॥੧॥ ਰਹਾਉ ॥
सतिगुरु जी महापुरुष हैं, जो दुख, दरिद्र, कलह एवं अभिमान निवृत्त करते हैं॥ १॥ रहाउ॥
The True Guru, the Primal Being, is your Friend, who shall drive out pain and subdue your ego. ||1|| Pause ||
Guru Ramdas ji / Raag Sriraag / / Guru Granth Sahib ji - Ang 41
ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥
गुरमुखीआ सोहागणी तिन दइआ पई मनि आइ ॥
Guramukheeaa sohaaga(nn)ee tin daiaa paee mani aai ||
ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਰਹਿੰਦੀਆਂ ਹਨ, ਉਹੀ ਸੁਹਾਗ-ਭਾਗ ਵਾਲੀਆਂ ਹੋ ਜਾਂਦੀਆਂ ਹਨ (ਉਹਨਾਂ ਪਾਸੋਂ ਜੀਵਨ ਜੁਗਤਿ ਪੁੱਛਿਆਂ) ਉਹਨਾਂ ਦੇ ਮਨ ਵਿਚ ਤਰਸ ਆ ਜਾਂਦਾ ਹੈ ।
गुरमुख आत्माएँ विवाहित जीवन का सुख एवं प्रसन्नता प्राप्त करती हैं अर्थात् प्रभु-पति को प्राप्त करके वे करुणावती हो जाती हैं। उनके हृदय में दया निवास करती है।
The Gurmukhs are the happy soul-brides; their minds are filled with kindness.
Guru Ramdas ji / Raag Sriraag / / Guru Granth Sahib ji - Ang 41
ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥
सतिगुर वचनु रतंनु है जो मंने सु हरि रसु खाइ ॥
Satigur vachanu ratannu hai jo manne su hari rasu khaai ||
(ਤੇ ਉਹ ਦੱਸਦੀਆਂ ਹਨ ਕਿ) ਸਤਿਗੁਰੂ ਦਾ ਬਚਨ (ਇਕ ਕੀਮਤੀ) ਰਤਨ ਹੈ, ਜੇਹੜਾ ਜੀਵ (ਗੁਰੂ ਦੇ ਬਚਨ ਉੱਤੇ) ਸਰਧਾ ਲਿਆਉਂਦਾ ਹੈ ਉਹ ਪਰਮਾਤਮਾ ਦੇ ਨਾਮ ਦਾ ਰਸ ਚੱਖ ਲੈਂਦਾ ਹੈ ।
सच्चे गुरु की वाणी अनमोल रत्न है, जो कोई प्राणी उसे स्वीकृत करता है, वह हरि रूपी अमृत का पान करता है।
The Word of the True Guru is the Jewel. One who believes in it tastes the Sublime Essence of the Lord.
Guru Ramdas ji / Raag Sriraag / / Guru Granth Sahib ji - Ang 41
ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥
से वडभागी वड जाणीअहि जिन हरि रसु खाधा गुर भाइ ॥२॥
Se vadabhaagee vad jaa(nn)eeahi jin hari rasu khaadhaa gur bhaai ||2||
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਅਨੁਸਾਰ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ ਉਹ ਵੱਡੇ ਭਾਗਾਂ ਵਾਲੇ ਸਮਝੇ ਜਾਂਦੇ ਹਨ ॥੨॥
वे प्राणी बड़े भाग्यशाली हैं, जिन्होंने गुरु के कथनानुसार हरि-रस का पान किया है॥ २॥
Those who partake of the Lord's Sublime Essence, through the Guru's Love, are known as great and very fortunate. ||2||
Guru Ramdas ji / Raag Sriraag / / Guru Granth Sahib ji - Ang 41
ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥
इहु हरि रसु वणि तिणि सभतु है भागहीण नही खाइ ॥
Ihu hari rasu va(nn)i ti(nn)i sabhatu hai bhaagahee(nn) nahee khaai ||
(ਜਿਵੇਂ ਜਲ ਸਾਰੀ ਬਨਸਪਤੀ ਨੂੰ ਹਰਿਆਵਲ ਦੇਣ ਵਾਲਾ ਹੈ, ਤਿਵੇਂ) ਪਰਮਾਤਮਾ ਦਾ ਇਹ ਨਾਮ-ਰਸ ਵਣ-ਤ੍ਰਿਣ ਵਿਚ ਹਰ ਥਾਂ ਮੌਜੂਦ ਹੈ (ਤੇ ਸਾਰੀ ਸ੍ਰਿਸ਼ਟੀ ਦੀ ਜਿੰਦ ਦਾ ਆਸਰਾ ਹੈ) ਪਰ ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਇਸ ਨਾਮ-ਰਸ ਨੂੰ ਨਹੀਂ ਚੱਖਦੀ ।
यह हरि-रस वन-तृण सर्वत्र उपस्थित है अर्थात् सृष्टि के कण-कण में विद्यमान है। लेकिन वे प्राणी भाग्यहीन हैं जो इससे वंचित रहते हैं।
This Sublime Essence of the Lord is in the forests, in the fields and everywhere, but the unfortunate ones do not taste it.
Guru Ramdas ji / Raag Sriraag / / Guru Granth Sahib ji - Ang 41
ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥
बिनु सतिगुर पलै ना पवै मनमुख रहे बिललाइ ॥
Binu satigur palai naa pavai manamukh rahe bilalaai ||
ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਨਾਮ-ਰਸ ਪ੍ਰਾਪਤ ਨਹੀਂ ਹੁੰਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਨਾਮ-ਰਸ ਤੋਂ ਵਾਂਜੇ ਰਹਿ ਕੇ) ਵਿਲਕਦੇ ਹੀ ਰਹਿੰਦੇ ਹਨ ।
सतिगुरु की दया के बिना इसकी सही पहचान असंभव है, इसलिए मनमुखी प्राणी अश्रु बहाते रहते हैं।
Without the True Guru, it is not obtained. The self-willed manmukhs continue to cry in misery.
Guru Ramdas ji / Raag Sriraag / / Guru Granth Sahib ji - Ang 41
ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥
ओइ सतिगुर आगै ना निवहि ओना अंतरि क्रोधु बलाइ ॥३॥
Oi satigur aagai naa nivahi onaa anttari krodhu balaai ||3||
ਉਹਨਾਂ ਦੇ ਅੰਦਰ ਕ੍ਰੋਧ ਆਫ਼ਤ ਟਿਕੀ ਰਹਿੰਦੀ ਹੈ, ਉਹ ਸਤਿਗੁਰੂ ਦੇ ਅੱਗੇ ਸਿਰ ਨਹੀਂ ਨਿਵਾਂਦੇ ॥੩॥
वे प्राणी सतिगुरु के समक्ष अपना तन-मन समर्पित नहीं करते, अपितु उनके भीतर काम, क्रोध इत्यादि विकार विद्यमान रहते हैं।॥ ३॥
They do not bow before the True Guru; the demon of anger is within them. ||3||
Guru Ramdas ji / Raag Sriraag / / Guru Granth Sahib ji - Ang 41
ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥
हरि हरि हरि रसु आपि है आपे हरि रसु होइ ॥
Hari hari hari rasu aapi hai aape hari rasu hoi ||
(ਪਰਮਾਤਮਾ ਤੇ ਪਰਮਾਤਮਾ ਦੇ ਨਾਮ-ਰਸ ਵਿਚ ਕੋਈ ਫ਼ਰਕ ਨਹੀਂ ਹੈ) ਪਰਮਾਤਮਾ ਆਪ ਹੀ (ਸਭ ਜੀਵਾਂ ਦੀ ਜਿੰਦ ਦਾ ਸਹਾਰਾ) ਰਸ ਹੈ ।
वह हरि-प्रभु ही स्वयं नाम का स्वाद है एवं स्वयं ही ईश्वरीय अमृत है।
The Lord Himself, Har, Har, Har, is the Sublime Essence. The Lord Himself is the Essence.
Guru Ramdas ji / Raag Sriraag / / Guru Granth Sahib ji - Ang 41
ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥
आपि दइआ करि देवसी गुरमुखि अम्रितु चोइ ॥
Aapi daiaa kari devasee guramukhi ammmritu choi ||
ਪਰਮਾਤਮਾ ਆਪ ਹੀ ਮਿਹਰ ਕਰ ਕੇ ਇਹ ਨਾਮ-ਰਸ ਦੇਂਦਾ ਹੈ (ਜਿਵੇਂ ਸ਼ਹਦ ਦੇ ਛੱਤੇ ਵਿਚੋਂ ਸ਼ਹਦ ਚੋਂਦਾ ਹੈ, ਤਿਵੇਂ) ਗੁਰੂ ਦੀ ਸਰਨ ਪਿਆਂ ਆਤਮਕ ਜੀਵਨ ਦੇਣ ਵਾਲਾ ਰਸ (ਜੀਵ ਦੇ ਅੰਦਰੋਂ) ਚੋਂਦਾ ਹੈ ।
दया करके हरि स्वयं ही गुरु के माध्यम से यह नामामृत दुहकर प्राणी को प्रदान करता है।
In His Kindness, He blesses the Gurmukh with it; the Ambrosial Nectar of this Amrit trickles down.
Guru Ramdas ji / Raag Sriraag / / Guru Granth Sahib ji - Ang 41
ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥
सभु तनु मनु हरिआ होइआ नानक हरि वसिआ मनि सोइ ॥४॥५॥६९॥
Sabhu tanu manu hariaa hoiaa naanak hari vasiaa mani soi ||4||5||69||
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ (ਨਾਮ-ਰਸ ਆ ਵੱਸਦਾ ਹੈ) ਉਸ ਦਾ ਸਾਰਾ ਸਰੀਰ, ਉਸ ਦਾ ਮਨ ਹਰਾ ਹੋ ਜਾਂਦਾ ਹੈ (ਖਿੜ ਪੈਂਦਾ ਹੈ) ॥੪॥੫॥੬੯॥
हे नानक ! प्राणी की देह एवं आत्मा मन में हरिनाम के बस जाने से हर्षित हो जाती है एवं परमात्मा उसके चित के भीतर समा जाता है ॥ ४ ॥ ५॥ ६९ ॥
Then, the body and mind totally blossom forth and flourish; O Nanak, the Lord comes to dwell within the mind. ||4||5||69||
Guru Ramdas ji / Raag Sriraag / / Guru Granth Sahib ji - Ang 41
ਸਿਰੀਰਾਗੁ ਮਹਲਾ ੪ ॥
सिरीरागु महला ४ ॥
Sireeraagu mahalaa 4 ||
श्रीरागु महला ੪ ॥
Siree Raag, Fourth Mehl:
Guru Ramdas ji / Raag Sriraag / / Guru Granth Sahib ji - Ang 41
ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥
दिनसु चड़ै फिरि आथवै रैणि सबाई जाइ ॥
Dinasu cha(rr)ai phiri aathavai rai(nn)i sabaaee jaai ||
ਦਿਨ ਚੜ੍ਹਦਾ ਹੈ ਫਿਰ ਡੁੱਬ ਜਾਂਦਾ ਹੈ, ਸਾਰੀ ਰਾਤ ਭੀ ਲੰਘ ਜਾਂਦੀ ਹੈ ।
दिन उदय होता है एवं पुनः सूर्यास्त हो जाता है और सारी रात्रि बीत जाती है।
The day dawns, and then it ends, and the night passes away.
Guru Ramdas ji / Raag Sriraag / / Guru Granth Sahib ji - Ang 41
ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥
आव घटै नरु ना बुझै निति मूसा लाजु टुकाइ ॥
Aav ghatai naru naa bujhai niti moosaa laaju tukaai ||
(ਇਸ ਕਰਕੇ ਤਰ੍ਹਾਂ ਸਹਜੇ ਸਹਜੇ) ਉਹ ਘਟਦੀ ਜਾਂਦੀ ਹੈ ਪਰ ਮਨੁੱਖ ਸਮਝਦਾ ਨਹੀਂ (ਗੁਜ਼ਰਦਾ ਸਮਾ ਮਨੁੱਖ ਦੀ ਉਮਰ ਨੂੰ ਇਉਂ ਕੱਟਦਾ ਜਾ ਰਿਹਾ ਹੈ ਜਿਵੇਂ) ਚੂਹਾ ਸਦਾ ਰੱਸੀ ਨੂੰ ਟੁੱਕਦਾ ਜਾਂਦਾ ਹੈ ।
इस तरह उम्र कम हो रही है लेकिन मनुष्य समझता नहीं, काल रूपी मूषक प्रतिदिन जीवन की रस्सी को कुतर रहा है।
Man's life is diminishing, but he does not understand. Each day, the mouse of death is gnawing away at the rope of life.
Guru Ramdas ji / Raag Sriraag / / Guru Granth Sahib ji - Ang 41
ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥
गुड़ु मिठा माइआ पसरिआ मनमुखु लगि माखी पचै पचाइ ॥१॥
Gu(rr)u mithaa maaiaa pasariaa manamukhu lagi maakhee pachai pachaai ||1||
(ਜਿਵੇਂ) ਗੁੜ (ਜੀਵਾਂ ਨੂੰ) ਮਿੱਠਾ (ਲੱਗਦਾ ਹੈ, ਤਿਵੇਂ) ਮਾਇਆ ਦਾ ਮਿੱਠਾ ਮੋਹ ਪ੍ਰਭਾਵ ਪਾ ਰਿਹਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੀ ਮਿਠਾਸ ਵਿਚ ਫਸ ਕੇ ਖ਼ੁਆਰ ਹੁੰਦਾ ਹੈ ਜਿਵੇਂ ਮੱਖੀ ਗੁੜ ਉਤੇ ਚੰਬੜ ਕੇ ਮਰ ਜਾਂਦੀ ਹੈ ॥੧॥
उसके आसपास माया रूपी मीठा गुड़ बिखरा पड़ा है और मक्खी की भाँति उससे चिपक कर मनमुख मानव अपना अनमोल जीवन गंवा रहा है॥ १॥
Maya spreads out like sweet molasses; the self-willed manmukh is stuck like a fly, rotting away. ||1||
Guru Ramdas ji / Raag Sriraag / / Guru Granth Sahib ji - Ang 41
ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥
भाई रे मै मीतु सखा प्रभु सोइ ॥
Bhaaee re mai meetu sakhaa prbhu soi ||
ਹੇ ਭਾਈ! ਮੇਰੇ ਵਾਸਤੇ ਤਾਂ ਉਹ ਪਰਮਾਤਮਾ ਹੀ ਮਿੱਤਰ ਹੈ, ਸਾਥੀ ਹੈ ।
हे भाई ! वह प्रभु ही मेरा मित्र एवं सखा है।
O Siblings of Destiny, God is my Friend and Companion.
Guru Ramdas ji / Raag Sriraag / / Guru Granth Sahib ji - Ang 41
ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥
पुतु कलतु मोहु बिखु है अंति बेली कोइ न होइ ॥१॥ रहाउ ॥
Putu kalatu mohu bikhu hai antti belee koi na hoi ||1|| rahaau ||
ਪੁੱਤਰ (ਦਾ) ਇਸਤ੍ਰੀ (ਦਾ) ਮੋਹ ਜ਼ਹਰ ਹੈ (ਜੋ ਆਤਮਕ ਜੀਵਨ ਨੂੰ ਮੁਕਾ ਦੇਂਦਾ ਹੈ, ਅਤੇ ਪੁੱਤਰ ਇਸਤ੍ਰੀ ਆਦਿਕ ਵਿਚੋਂ) ਅੰਤ ਵੇਲੇ ਕੋਈ ਸਾਥੀ (ਭੀ) ਨਹੀਂ ਬਣਦਾ ॥੧॥ ਰਹਾਉ ॥
सुपुत्रों एवं माया की ममता विष समान है। अंतकाल में प्राणी का कोई भी सहायक नहीं होता ॥ १॥ रहाउ ॥
Emotional attachment to children and spouse is poison; in the end, no one will go along with you as your helper. ||1|| Pause ||
Guru Ramdas ji / Raag Sriraag / / Guru Granth Sahib ji - Ang 41
ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥
गुरमति हरि लिव उबरे अलिपतु रहे सरणाइ ॥
Guramati hari liv ubare alipatu rahe sara(nn)aai ||
(ਜੇਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਵਿਚ ਸੁਰਤ ਜੋੜਦੇ ਹਨ ਉਹ (ਇਸ ਮੌਤ ਤੋਂ) ਬਚ ਜਾਂਦੇ ਹਨ, ਪ੍ਰਭੂ ਦੀ ਸਰਨ ਪੈ ਕੇ ਉਹ ਨਿਰਲੇਪ ਰਹਿੰਦੇ ਹਨ ।
जो प्राणी गुरु उपदेशानुसार पारब्रह्म से वृति लगा कर रखता है वह इस संसार से मोक्ष प्राप्त करता है और पारब्रह्म के आश्रय में रहकर इस संसार से अप्रभावित रहते हैं।
Through the Guru's Teachings, some embrace love for the Lord, and are saved. They remain detached and unaffected, and they find the Sanctuary of the Lord.
Guru Ramdas ji / Raag Sriraag / / Guru Granth Sahib ji - Ang 41