ANG 454, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥

प्रिउ सहज सुभाई छोडि न जाई मनि लागा रंगु मजीठा ॥

Priu sahaj subhaaee chhodi na jaaee mani laagaa ranggu majeethaa ||

ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) ।

मेरा प्रिय प्रभु अपने सहज-स्वभाव से मुझे छोड़कर कहीं नहीं जाता। मेरे मन को मजीठ की भाँति प्रभु का गहरा रंग लग गया है।

My Beloved shall not leave me to go anywhere - this is His natural way; my mind is imbued with the lasting color of the Lord's Love.

Guru Arjan Dev ji / Raag Asa / Chhant / Guru Granth Sahib ji - Ang 454

ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

हरि नानक बेधे चरन कमल किछु आन न मीठा ॥१॥

Hari naanak bedhe charan kamal kichhu aan na meethaa ||1||

ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ॥੧॥

हे नानक ! हरि के चरण-कमलों ने मेरा मन बिंध दिया है और उसे अन्य कुछ भी अच्छा नहीं लगता ॥ १ ॥

The Lotus Feet of the Lord have pierced Nanak's mind, and now, nothing else seems sweet to him. ||1||

Guru Arjan Dev ji / Raag Asa / Chhant / Guru Granth Sahib ji - Ang 454


ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥

जिउ राती जलि माछुली तिउ राम रसि माते राम राजे ॥

Jiu raatee jali maachhulee tiu raam rasi maate raam raaje ||

ਉਹ ਮਨੁੱਖ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ (ਡੂੰਘੇ) ਪਾਣੀ ਵਿਚ ਮੱਛੀ ਖ਼ੁਸ਼ ਰਹਿੰਦੀ ਹੈ,

जैसे मछली जल में मस्त रहती है, वैसे ही मैं राम रस से मस्त हुआ हूँ।

Just like the fish which revels in water, I am intoxicated with the sublime essence of the Lord, my Lord King.

Guru Arjan Dev ji / Raag Asa / Chhant / Guru Granth Sahib ji - Ang 454

ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥

गुर पूरै उपदेसिआ जीवन गति भाते राम राजे ॥

Gur poorai upadesiaa jeevan gati bhaate raam raaje ||

(ਜਿਨ੍ਹਾਂ ਨੂੰ) ਪੂਰੇ ਗੁਰੂ ਨੇ (ਹਰਿ-ਨਾਮ ਸਿਮਰਨ ਦਾ) ਉਪਦੇਸ਼ ਦੇ ਦਿੱਤਾ, ਉਹ ਮਨੁੱਖ ਆਤਮਕ-ਜੀਵਨ-ਦਾਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ ।

पूर्ण गुरु ने मुझे उपदेश दिया है और मैं राम से प्रेम करता हूँ जिसने मुझे जीवन-मुक्ति की देन प्रदान की है।

The Perfect Guru has instructed me, and blessed me with salvation in my life; I love the Lord, my King.

Guru Arjan Dev ji / Raag Asa / Chhant / Guru Granth Sahib ji - Ang 454

ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥

जीवन गति सुआमी अंतरजामी आपि लीए लड़ि लाए ॥

Jeevan gati suaamee anttarajaamee aapi leee la(rr)i laae ||

ਆਤਮਕ ਜੀਵਨ ਦੇਣ ਵਾਲਾ ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ਉਹ ਉਹਨਾਂ ਮਨੁੱਖਾਂ ਨੂੰ ਆਪ ਹੀ ਆਪਣੇ ਲੜ ਲਾ ਲੈਂਦਾ ਹੈ,

जिन मनुष्यों को अंतर्यामी स्वामी अपने दामन के साथ लगा लेता है, वे जीवन में मुक्ति प्राप्त कर लेते हैं।

The Lord Master, the Searcher of hearts, blesses me with salvation in my life; He Himself attaches me to His Love.

Guru Arjan Dev ji / Raag Asa / Chhant / Guru Granth Sahib ji - Ang 454

ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥

हरि रतन पदारथो परगटो पूरनो छोडि न कतहू जाए ॥

Hari ratan padaaratho paragato poorano chhodi na katahoo jaae ||

ਉਹ ਸਰਬ-ਵਿਆਪਕ ਪ੍ਰਭੂ ਉਹਨਾਂ ਦੇ ਅੰਦਰ ਆਪਣੇ ਸ੍ਰੇਸ਼ਟ ਨਾਮ-ਰਤਨ ਪਰਗਟ ਕਰ ਦੇਂਦਾ ਹੈ ਉਹਨਾਂ ਨੂੰ ਫਿਰ ਛੱਡ ਕੇ ਕਿਤੇ ਨਹੀਂ ਜਾਂਦਾ ।

हरि अपना रत्न जैसा अमूल्य नाम अपने भक्तों के हृदय में प्रगट कर देता है। वह सब जीवों में समाया हुआ है और अपने भक्तों को छोड़कर कहीं नहीं जाता।

The Lord is the treasure of jewels, the perfect manifestation; He shall not forsake us to go anywhere else.

Guru Arjan Dev ji / Raag Asa / Chhant / Guru Granth Sahib ji - Ang 454

ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥

प्रभु सुघरु सरूपु सुजानु सुआमी ता की मिटै न दाते ॥

Prbhu sugharu saroopu sujaanu suaamee taa kee mitai na daate ||

ਹੇ ਨਾਨਕ! ਪਰਮਾਤਮਾ ਸੋਹਣੀ ਆਤਮਕ ਘਾੜਤ ਵਾਲਾ ਹੈ, ਸੋਹਣੇ ਰੂਪ ਵਾਲਾ ਹੈ, ਸਿਆਣਾ ਹੈ, (ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਉਪਦੇਸ਼ ਦਿੰਦਾ ਹੈ ਉਹਨਾਂ ਉਤੇ ਹੋਈ ਹੋਈ) ਉਸ ਪਰਮਾਤਮਾ ਦੀ ਬਖਸ਼ਸ਼ ਕਦੇ ਮਿਟਦੀ ਨਹੀਂ ।

जगत का स्वामी प्रभु सुन्दर स्वरूप एवं बुद्धिमान है, उसकी देन कभी समाप्त नहीं होती।

God, the Lord Master, is so accomplished, beauteous, and all-knowing; His gifts are never exhausted.

Guru Arjan Dev ji / Raag Asa / Chhant / Guru Granth Sahib ji - Ang 454

ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥

जल संगि राती माछुली नानक हरि माते ॥२॥

Jal sanggi raatee maachhulee naanak hari maate ||2||

(ਇਸ ਵਾਸਤੇ ਉਹ ਮਨੁੱਖ) ਹਰਿ-ਨਾਮ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ ਮੱਛੀ (ਡੂੰਘੇ) ਪਾਣੀ ਦੀ ਸੰਗਤਿ ਵਿਚ ॥੨॥

हे नानक ! जैसे मछली जल में लीन हुई है वैसे ही मैं प्रभु में समाया हुआ हूँ॥ २॥

As the fish is enraptured by the water, so is Nanak intoxicated by the Lord. ||2||

Guru Arjan Dev ji / Raag Asa / Chhant / Guru Granth Sahib ji - Ang 454


ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥

चात्रिकु जाचै बूंद जिउ हरि प्रान अधारा राम राजे ॥

Chaatriku jaachai boondd jiu hari praan adhaaraa raam raaje ||

ਜਿਵੇਂ ਪਪੀਹਾ (ਸ੍ਵਾਂਤ ਨਛੱਤ੍ਰ ਦੀ ਵਰਖਾ ਦੀ) ਕਣੀ ਮੰਗਦਾ ਹੈ, (ਤਿਵੇਂ ਸੰਤ ਜਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਮੰਗਦੇ ਹਨ, ਤਿਵੇਂ ਸੰਤ ਜਨਾਂ ਵਾਸਤੇ) ਪਰਮਾਤਮਾ ਦਾ ਨਾਮ-ਜਲ ਜ਼ਿੰਦਗੀ ਦਾ ਸਹਾਰਾ;

जैसे चातक स्वाति-बूंद की लालसा करता है वैसे ही हरि मेरे प्राणों का आधार है।

As the song-bird yearns for the rain-drop, the Lord, the Lord my King, is the Support of my breath of life.

Guru Arjan Dev ji / Raag Asa / Chhant / Guru Granth Sahib ji - Ang 454

ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥

मालु खजीना सुत भ्रात मीत सभहूं ते पिआरा राम राजे ॥

Maalu khajeenaa sut bhraat meet sabhahoonn te piaaraa raam raaje ||

ਦੁਨੀਆ ਦਾ ਧਨ-ਪਦਾਰਥ, ਖ਼ਜ਼ਾਨੇ, ਪੁੱਤਰ, ਭਰਾ, ਮਿੱਤਰ-ਇਹਨਾਂ ਸਭਨਾਂ ਨਾਲੋਂ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ ।

प्रभु मुझे धन-भण्डार, पुत्र, भाई एवं मित्र सबसे प्रिय है।

My Lord King is more beloved than all wealth, treasure, children, siblings and friends.

Guru Arjan Dev ji / Raag Asa / Chhant / Guru Granth Sahib ji - Ang 454

ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥

सभहूं ते पिआरा पुरखु निरारा ता की गति नही जाणीऐ ॥

Sabhahoonn te piaaraa purakhu niraaraa taa kee gati nahee jaa(nn)eeai ||

ਜਿਸ ਪਰਮਾਤਮਾ ਦੀ ਉੱਚੀ ਆਤਮਕ ਅਵਸਥਾ ਜਾਣੀ ਨਹੀਂ ਜਾ ਸਕਦੀ ਉਹ (ਸਾਰੇ ਸੰਸਾਰ ਤੋਂ) ਨਿਰਾਲਾ ਤੇ ਸਰਬ-ਵਿਆਪਕ ਪ੍ਰਭੂ ਉਹਨਾਂ ਨੂੰ ਪਿਆਰਾ ਲੱਗਦਾ ਹੈ;

सबसे प्यारा एवं निराला आदिपुरुष मुझे सबसे प्रिय लगता है। उसकी गति कोई भी मनुष्य जान नहीं सकता।

The absolute Lord, the Primal Being, is more beloved than all; His condition cannot be known.

Guru Arjan Dev ji / Raag Asa / Chhant / Guru Granth Sahib ji - Ang 454

ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥

हरि सासि गिरासि न बिसरै कबहूं गुर सबदी रंगु माणीऐ ॥

Hari saasi giraasi na bisarai kabahoonn gur sabadee ranggu maa(nn)eeai ||

ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ-ਕਦੇ ਭੀ ਪਰਮਾਤਮਾ ਉਹਨਾਂ ਨੂੰ ਭੁੱਲਦਾ ਨਹੀਂ । (ਪਰ, ਹੇ ਭਾਈ!) ਉਸ ਪਰਮਾਤਮਾ ਦੇ ਮਿਲਾਪ ਦਾ ਆਨੰਦ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਮਾਣਿਆ ਜਾ ਸਕਦਾ ਹੈ ।

प्रत्येक श्वास एवं ग्रास भर के लिए भी मैं हरि को विस्मृत नहीं करता। गुरु के शब्द द्वारा मैं उसके प्रेम का आनंद प्राप्त करता हूँ।

I shall never forget the Lord, for an instant, for a single breath; through the Word of the Guru's Shabad, I enjoy His Love.

Guru Arjan Dev ji / Raag Asa / Chhant / Guru Granth Sahib ji - Ang 454

ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥

प्रभु पुरखु जगजीवनो संत रसु पीवनो जपि भरम मोह दुख डारा ॥

Prbhu purakhu jagajeevano santt rasu peevano japi bharam moh dukh daaraa ||

ਜੇਹੜਾ ਪਰਮਾਤਮਾ ਸਰਬ-ਵਿਆਪਕ ਹੈ ਸਾਰੇ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ, ਸੰਤ ਜਨ ਉਸ ਦੇ ਨਾਮ-ਜਲ ਦਾ ਰਸ ਪੀਂਦੇ ਹਨ, ਉਸ ਦਾ ਨਾਮ ਜਪ ਜਪ ਕੇ ਉਹ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੇ ਦੁੱਖ ਦੂਰ ਕਰ ਲੈਂਦੇ ਹਨ ।

परमपुरुष प्रभु जगत का जीवन है। संतजन हरि-रस का पान करते हैं और उसका सुमिरन करके अपना भ्रम, मोह एवं दुःख दूर कर लेते हैं।

The Primal Lord God is the Life of the Universe; His Saints drink in the Lord's sublime essence. Meditating on Him, doubts, attachments and pains are shaken off.

Guru Arjan Dev ji / Raag Asa / Chhant / Guru Granth Sahib ji - Ang 454

ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥

चात्रिकु जाचै बूंद जिउ नानक हरि पिआरा ॥३॥

Chaatriku jaachai boondd jiu naanak hari piaaraa ||3||

ਜਿਵੇਂ ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ ਤਿਵੇਂ ਸੰਤ ਜਨਾਂ ਵਾਸਤੇ ਪਰਮਾਤਮਾ ਦਾ ਨਾਮ-ਜਲ ਜੀਵਨ ਦਾ ਆਸਰਾ ਹੈ ॥੩॥

जैसे चातक स्वाति-बूंद की अभिलाषा करता है वैसे ही नानक को हरि प्यारा लगता है॥ ३॥

As the song-bird yearns for the rain-drop, so does Nanak love the Lord. ||3||

Guru Arjan Dev ji / Raag Asa / Chhant / Guru Granth Sahib ji - Ang 454


ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥

मिले नराइण आपणे मानोरथो पूरा राम राजे ॥

Mile naraai(nn) aapa(nn)e maanoratho pooraa raam raaje ||

ਜੇਹੜੇ ਮਨੁੱਖ ਆਪਣੇ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦੇ ਹਨ ਉਹਨਾਂ ਦਾ ਜ਼ਿੰਦਗੀ ਦਾ ਨਿਸ਼ਾਨਾ ਪੂਰਾ ਹੋ ਜਾਂਦਾ ਹੈ (ਪ੍ਰਭੂ-ਚਰਨਾਂ ਵਿਚ ਲੀਨ ਹੋਣਾ ਹੀ ਇਨਸਾਨੀ ਜੀਵਨ ਦਾ ਮਨੋਰਥ ਹੈ । )

अपने नारायण से मिलकर मेरे मनोरथ पूरे हो गए हैं।

Meeting the Lord, my Lord King, my desires are fulfilled.

Guru Arjan Dev ji / Raag Asa / Chhant / Guru Granth Sahib ji - Ang 454

ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥

ढाठी भीति भरम की भेटत गुरु सूरा राम राजे ॥

Dhaathee bheeti bharamm kee bhetat guru sooraa raam raaje ||

ਸੂਰਮੇ ਗੁਰੂ ਨੂੰ ਮਿਲਿਆਂ (ਉਹਨਾਂ ਦੇ ਅੰਦਰੋਂ) ਭਟਕਣਾ ਦੀ ਕੰਧ ਢਹਿ ਜਾਂਦੀ ਹੈ (ਜੇਹੜੀ ਪਰਮਾਤਮਾ ਨਾਲੋਂ ਵਿਛੋੜੀ ਰੱਖਦੀ ਸੀ) ।

शूरवीर गुरु को मिलने से भ्रम की दीवार ध्वस्त हो गई है।

The walls of doubt have been torn down, meeting the Brave Guru, O Lord King.

Guru Arjan Dev ji / Raag Asa / Chhant / Guru Granth Sahib ji - Ang 454

ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥

पूरन गुर पाए पुरबि लिखाए सभ निधि दीन दइआला ॥

Pooran gur paae purabi likhaae sabh nidhi deen daiaalaa ||

(ਪਰ, ਹੇ ਭਾਈ!) ਪੂਰਨ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਪੂਰਬਲੇ ਜੀਵਨ ਅਨੁਸਾਰ ਸਾਰੇ ਸਾਰੇ ਗੁਣਾਂ ਦੇ ਖ਼ਜ਼ਾਨੇ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ (ਗੁਰੂ-ਮਿਲਾਪ ਦਾ ਲੇਖ) ਲਿਖਿਆ ਹੋਇਆ ਹੈ ।

पूर्ण गुरु उन्हें ही मिला है, जिन्होंने अपने पूर्व जन्म के कर्मो अनुसार अपनी तकदीर में सर्व निधियाँ देने वाले दीन दयालु परमात्मा से शुभ लेख लिखाए हैं।

The Perfect Guru is obtained by perfect pre-ordained destiny; God is the Giver of all treasures - He is merciful to the meek.

Guru Arjan Dev ji / Raag Asa / Chhant / Guru Granth Sahib ji - Ang 454

ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥

आदि मधि अंति प्रभु सोई सुंदर गुर गोपाला ॥

Aadi madhi antti prbhu soee sunddar gur gopaalaa ||

(ਅਜੇਹੇ ਵਡ-ਭਾਗੀਆਂ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਉਹ ਸਭ ਤੋਂ ਵੱਡਾ ਤੇ ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਹੀ ਜਗਤ ਦੇ ਸ਼ੁਰੂ ਵਿਚ (ਅਟੱਲ) ਸੀ, ਜਗਤ-ਰਚਨਾ ਦੇ ਵਿਚਕਾਰ (ਅਟੱਲ) ਹੈ, ਤੇ ਅਖ਼ੀਰ ਵਿਚ ਭੀ (ਅਟੱਲ) ਰਹੇਗਾ ।

सुन्दर गुरु गोपाल प्रभु ही सृष्टि के आदि, मध्य एवं अन्त तक विद्यमान है।

In the beginning, in the middle, and in the end, is God, the most beautiful Guru, the Sustainer of the World.

Guru Arjan Dev ji / Raag Asa / Chhant / Guru Granth Sahib ji - Ang 454

ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥

सूख सहज आनंद घनेरे पतित पावन साधू धूरा ॥

Sookh sahaj aanandd ghanere patit paavan saadhoo dhooraa ||

ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਗੁਰੂ ਦੀ ਚਰਨ-ਧੂੜ ਜਿਸ ਮਨੁੱਖ ਨੂੰ ਪ੍ਰਾਪਤ ਹੋ ਜਾਂਦੀ ਹੈ ਉਸ ਨੂੰ ਆਤਮਕ ਅਡੋਲਤਾ ਦੇ ਅਨੇਕਾਂ ਸੁੱਖ-ਆਨੰਦ ਮਿਲ ਜਾਂਦੇ ਹਨ ।

साधुओं की चरण-धूलि पतितों को पावन कर देती है और बड़ा सुख एवं सहज आनंद प्रदान करती है।

The dust of the feet of the Holy purifies sinners, and brings great joy, bliss and ecstasy.

Guru Arjan Dev ji / Raag Asa / Chhant / Guru Granth Sahib ji - Ang 454

ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥

हरि मिले नराइण नानका मानोरथो पूरा ॥४॥१॥३॥

Hari mile naraai(nn) naanakaa maanorathao pooraa ||4||1||3||

ਹੇ ਨਾਨਕ! (ਆਖ-) ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਂਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ॥੪॥੧॥੩॥

नानक को नारायण मिल गया है और उसका मनोरथ पूरा हो गया है॥ ४॥ १॥ ३॥

The Lord, the Infinite Lord, has met with Nanak, and his desires are fulfilled. ||4||1||3||

Guru Arjan Dev ji / Raag Asa / Chhant / Guru Granth Sahib ji - Ang 454


ਆਸਾ ਮਹਲਾ ੫ ਛੰਤ ਘਰੁ ੬

आसा महला ५ छंत घरु ६

Aasaa mahalaa 5 chhantt gharu 6

ਰਾਗ ਆਸਾ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' ।

आसा महला ५ छंत घरु ६

Aasaa, Fifth Mehl, Chhant, Sixth House:

Guru Arjan Dev ji / Raag Asa / Chhant / Guru Granth Sahib ji - Ang 454

ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ईश्वर एक है, जिसे सतगुरु की कृपा से पाया जा सकता है।

One Universal Creator God. By The Grace Of The True Guru:

Guru Arjan Dev ji / Raag Asa / Chhant / Guru Granth Sahib ji - Ang 454

ਸਲੋਕੁ ॥

सलोकु ॥

Saloku ||

ਸਲੋਕੁ ।

श्लोक।

Shalok:

Guru Arjan Dev ji / Raag Asa / Chhant / Guru Granth Sahib ji - Ang 454

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥

जा कउ भए क्रिपाल प्रभ हरि हरि सेई जपात ॥

Jaa kau bhae kripaal prbh hari hari seee japaat ||

ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਜੀ ਦਇਆਵਾਨ ਹੁੰਦੇ ਹਨ ਉਹੀ ਮਨੁੱਖ ਪਰਮਾਤਮਾ ਦਾ ਨਾਮ ਸਦਾ ਜਪਦੇ ਹਨ ।

जिन मनुष्यों पर प्रभु कृपालु हो जाता है, वे हरि-नाम ही जपते रहते हैं।

Those beings, unto whom the Lord God shows His Mercy, meditate on the Lord, Har, Har.

Guru Arjan Dev ji / Raag Asa / Chhant / Guru Granth Sahib ji - Ang 454

ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

नानक प्रीति लगी तिन्ह राम सिउ भेटत साध संगात ॥१॥

Naanak preeti lagee tinh raam siu bhetat saadh sanggaat ||1||

ਪਰ, ਹੇ ਨਾਨਕ! ਗੁਰੂ ਦੀ ਸੰਗਤਿ ਵਿਚ ਮਿਲਿਆਂ ਹੀ ਉਹਨਾਂ ਦੀ ਪ੍ਰੀਤਿ ਪਰਮਾਤਮਾ ਨਾਲ ਬਣਦੀ ਹੈ ॥੧॥

हे नानक ! साधसंगत में मिलने से ही उनका प्रेम राम से लगा है॥ १॥

O Nanak, they embrace love for the Lord, meeting the Saadh Sangat, the Company of the Holy. ||1||

Guru Arjan Dev ji / Raag Asa / Chhant / Guru Granth Sahib ji - Ang 454


ਛੰਤੁ ॥

छंतु ॥

Chhanttu ||

ਛੰਤੁ ।

छंद ॥

Chhant:

Guru Arjan Dev ji / Raag Asa / Chhant / Guru Granth Sahib ji - Ang 454

ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥

जल दुध निआई रीति अब दुध आच नही मन ऐसी प्रीति हरे ॥

Jal dudh niaaee reeti ab dudh aach nahee man aisee preeti hare ||

ਪਰਮਾਤਮਾ ਤੇ ਜੀਵਾਤਮਾ ਦੇ ਪਿਆਰ ਦੀ ਮਰਯਾਦਾ ਪਾਣੀ ਤੇ ਦੁੱਧ ਦੇ ਪਿਆਰ ਵਰਗੀ ਹੈ । (ਜਦੋਂ ਪਾਣੀ ਦੁੱਧ ਨਾਲ ਇੱਕ-ਰੂਪ ਹੋ ਜਾਂਦਾ ਹੈ) ਤਦੋਂ (ਪਾਣੀ) ਦੁੱਧ ਨੂੰ ਸੇਕ ਨਹੀਂ ਲੱਗਣ ਦੇਂਦਾ । ਹੇ ਮਨ! ਪਰਮਾਤਮਾ ਦਾ ਪਿਆਰ ਇਹੋ ਜਿਹਾ ਹੀ ਹੈ (ਉਹ ਜੀਵ ਨੂੰ ਵਿਕਾਰਾਂ ਦਾ ਸੇਕ ਨਹੀਂ ਲੱਗਣ ਦੇਂਦਾ) ।

हे मन ! ईश्वर से ऐसा प्रेम कर, जैसा प्रेम जल का दूध से है। जब दोनों को आग पर रखा जाता है तो जल दूध को आंच नहीं आने देता।

Just like water, which loves milk so much that it will not let it burn - O my mind, so love the Lord.

Guru Arjan Dev ji / Raag Asa / Chhant / Guru Granth Sahib ji - Ang 454

ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥

अब उरझिओ अलि कमलेह बासन माहि मगन इकु खिनु भी नाहि टरै ॥

Ab urajhio ali kamaleh baasan maahi magan iku khinu bhee naahi tarai ||

(ਜਦੋਂ ਕੌਲ-ਫੁੱਲ ਖਿੜਦਾ ਹੈ ਆਪਣੀ ਸੁਗੰਧੀ ਖਿਲਾਰਦਾ ਹੈ) ਤਦੋਂ ਭੌਰਾ ਕੌਲ-ਫੁੱਲ਼ ਦੀ ਸੁਗੰਧੀ ਵਿਚ ਮਸਤ ਹੋ ਜਾਂਦਾ ਹੈ (ਕੌਲ-ਫੁੱਲ ਤੋਂ) ਇਕ ਖਿਨ ਵਾਸਤੇ ਭੀ ਪਰੇ ਨਹੀਂ ਹਟਦਾ ਤੇ (ਫੁੱਲ ਦੀਆਂ ਪੱਤੀਆਂ ਵਿਚ) ਫਸ ਜਾਂਦਾ ਹੈ ।

जैसे भैवरा कमल की सुगन्धि में मग्न होकर फंस जाता है तो एक क्षण भर को भी इससे दूर नहीं होता।

The bumble bee becomes enticed by the lotus, intoxicated by its fragrance, and does not leave it, even for a moment.

Guru Arjan Dev ji / Raag Asa / Chhant / Guru Granth Sahib ji - Ang 454

ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥

खिनु नाहि टरीऐ प्रीति हरीऐ सीगार हभि रस अरपीऐ ॥

Khinu naahi tareeai preeti hareeai seegaar habhi ras arapeeai ||

(ਇਸੇ ਤਰ੍ਹਾਂ ਹੇ ਭਾਈ!) ਪਰਮਾਤਮਾ ਦੀ ਪ੍ਰੀਤਿ ਤੋਂ ਇਕ ਖਿਨ ਲਈ ਭੀ ਪਰੇ ਨਹੀਂ ਹਟਣਾ ਚਾਹੀਦਾ, ਸਾਰੇ ਸਰੀਰਕ ਸੁਹਜ ਸਾਰੇ ਮਾਇਕ ਸੁਆਦ (ਉਸ ਪ੍ਰੀਤਿ ਤੋਂ) ਸਦਕੇ ਕਰ ਦੇਣੇ ਚਾਹੀਦੇ ਹਨ ।

हे मन ! इस तरह एक क्षण भर के लिए प्रभु के प्रेम से पीछे नहीं हटना चाहिए। अपने सारे श्रृंगार एवं रस प्रभु को अर्पण कर देने चाहिए।

Do not let up your love for the Lord, even for an instant; dedicate all your decorations and pleasures to Him.

Guru Arjan Dev ji / Raag Asa / Chhant / Guru Granth Sahib ji - Ang 454

ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥

जह दूखु सुणीऐ जम पंथु भणीऐ तह साधसंगि न डरपीऐ ॥

Jah dookhu su(nn)eeai jam pantthu bha(nn)eeai tah saadhasanggi na darapeeai ||

(ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਜਿੱਥੇ ਜਮਾਂ (ਦੇ ਦੇਸ) ਦਾ ਰਸਤਾ ਦੱਸਿਆ ਜਾਂਦਾ ਹੈ ਜਿੱਥੇ ਸੁਣੀਦਾ ਹੈ (ਕਿ ਜਮਾਂ ਪਾਸੋਂ) ਦੁੱਖ (ਮਿਲਦਾ ਹੈ) ਉਥੇ ਗੁਰੂ ਦੀ ਸੰਗਤਿ ਕਰਨ ਦੀ ਬਰਕਤਿ ਨਾਲ ਕੋਈ ਡਰ ਨਹੀਂ ਆਉਂਦਾ ।

जहाँ दु:ख सुना जाता और यम का मार्ग बताया जाता है, वंहा सत्संगति के प्रभाव से कोई भय प्रभावित नहीं करता।

Where painful cries are heard, and the Way of Death is shown, there, in the Saadh Sangat, the Company of the Holy, you shall not be afraid.

Guru Arjan Dev ji / Raag Asa / Chhant / Guru Granth Sahib ji - Ang 454

ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥

करि कीरति गोविंद गुणीऐ सगल प्राछत दुख हरे ॥

Kari keerati govindd gu(nn)eeai sagal praachhat dukh hare ||

ਸੋ, ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਉਹ ਪਰਮਾਤਮਾ ਸਾਰੇ ਪਛੁਤਾਵੇ ਸਾਰੇ ਦੁੱਖ ਦੂਰ ਕਰ ਦੇਂਦਾ ਹੈ ।

गोविंद की कीर्ति का गुणगान करते रहो, इससे सब दुख एवं पाप दूर हो जाएँगे।

Sing the Kirtan, the Praises of the Lord of the Universe, and all sins and sorrows shall depart.

Guru Arjan Dev ji / Raag Asa / Chhant / Guru Granth Sahib ji - Ang 454

ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥

कहु नानक छंत गोविंद हरि के मन हरि सिउ नेहु करेहु ऐसी मन प्रीति हरे ॥१॥

Kahu naanak chhantt govindd hari ke man hari siu nehu karehu aisee man preeti hare ||1||

ਨਾਨਕ ਆਖਦਾ ਹੈ- (ਹੇ ਮਨ! ਗੋਬਿੰਦ ਹਰੀ ਦੀਆਂ ਸਿਫ਼ਤਾਂ ਦੇ ਗੀਤ ਗਾਂਦਾ ਰਹੁ । ਪਰਮਾਤਮਾ ਨਾਲ ਪਿਆਰ ਬਣਾਈ ਰੱਖ । ਹੇ ਮਨ! ਪਰਮਾਤਮਾ ਦੀ ਪ੍ਰੀਤਿ ਇਹੋ ਜਿਹੀ ਹੈ (ਕਿ ਵਿਕਾਰਾਂ ਦਾ ਸੇਕ ਨਹੀਂ ਲੱਗਣ ਦੇਂਦੀ, ਤੇ ਜਮਾਂ ਦੇ ਵੱਸ ਪੈਣ ਨਹੀਂ ਦੇਂਦੀ) ॥੧॥

नानक का कथन है की हे मन ! गोविन्द की महिमा के गीत गाता रह और हरी से प्रेम बनाये रख। हे मन ! ऐसा प्रेम बनाये रख ॥ १

Says Nanak, chant the Hymns of the Lord, the Lord of the Universe, O mind, and enshrine love for the Lord; love the Lord this way in your mind. ||1||

Guru Arjan Dev ji / Raag Asa / Chhant / Guru Granth Sahib ji - Ang 454


ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥

जैसी मछुली नीर इकु खिनु भी ना धीरे मन ऐसा नेहु करेहु ॥

Jaisee machhulee neer iku khinu bhee naa dheere man aisaa nehu karehu ||

ਹੇ (ਮੇਰੇ) ਮਨ! ਤੂੰ (ਪਰਮਾਤਮਾ ਨਾਲ) ਇਹੋ ਜਿਹਾ ਪ੍ਰੇਮ ਬਣਾ ਜਿਹੋ ਜਿਹਾ ਮੱਛੀ ਦਾ ਪਾਣੀ ਨਾਲ ਹੈ (ਮੱਛੀ ਪਾਣੀ ਤੋਂ ਬਿਨਾ) ਇਕ ਖਿਨ ਭੀ ਨਹੀਂ ਜੀਊ ਸਕਦੀ;

जैसे मछली जल के बिना धैर्य नहीं करती, हे मन ! वैसे ही प्रभु से प्रेम कायम कर।

As the fish loves the water, and is not content even for an instant outside it, O my mind, love the Lord in this way.

Guru Arjan Dev ji / Raag Asa / Chhant / Guru Granth Sahib ji - Ang 454


Download SGGS PDF Daily Updates ADVERTISE HERE