Page Ang 462, Guru Granth Sahib ji, Hindi Punjabi English meanings


Download SGGS PDF Daily Updates

Gurbani LanguageMeanings Translation
ਪੰਜਾਬੀ ਗੁਰਬਾਣੀ ਪੰਜਾਬੀ ਅਰਥ
हिंदी गुरबाणी हिंदी अर्थ
English English
Info (Author Raag Bani Ang Page)

.. ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥

.. खात जात बिहात प्रभ बिनु मिलहु प्रभ करुणा पते ॥

.. khaaŧ jaaŧ bihaaŧ prbh binu milahu prbh karuñaa paŧe ||

.. (ਗੁਜ਼ਰਦੇ ਜਾ ਰਹੇ) ਦਿਨ (ਮਨੁੱਖ ਦੀ ਉਮਰ ਨੂੰ) ਖਾਈ ਜਾਂਦੇ ਹਨ, ਪਰਮਾਤਮਾ ਦੇ ਭਜਨ ਤੋਂ ਬਿਨਾ (ਮਨੁੱਖ ਦੀ ਉਮਰ ਵਿਅਰਥ) ਬੀਤਦੀ ਜਾ ਰਹੀ ਹੈ । ਹੇ ਪ੍ਰਭੂ! ਹੇ ਤਰਸ-ਸਰੂਪ ਪਤੀ! (ਮੇਰੇ ਉੱਤੇ ਤਰਸ ਕਰ, ਤੇ ਮੈਨੂੰ) ਮਿਲ ।

.. जीवन के दिन बीतते जा रहे हैं और इस तरह प्रभु के बिना जीवन गुजरता जा रहा है, हे करुणापति प्रभु ! मुझे मिलो।

.. The days of your life are being consumed; they are passing away without God. So meet God, the Merciful Lord.

Guru Arjan Dev ji / Raag Asa / Chhant / Ang 462

ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥

जनम मरण अनेक बीते प्रिअ संग बिनु कछु नह गते ॥

Janam marañ ânek beeŧe priâ sangg binu kachhu nah gaŧe ||

ਜਨਮ ਮਰਨ ਦੇ ਅਨੇਕਾਂ ਗੇੜ ਲੰਘ ਗਏ ਹਨ, ਪਰ ਪਿਆਰੇ ਪ੍ਰਭੂ ਦੀ ਸੰਗਤਿ ਤੋਂ ਬਿਨਾ ਮੇਰਾ ਕੋਈ ਚੰਗਾ ਹਾਲ ਨਹੀਂ ਹੈ ।

मेरे अनेक जन्म-मरण बीत गए हैं परन्तु प्रिय के संग बिना गति नहीं होती।

I passed through so many births and deaths; without Union with the Beloved, I did not obtain salvation.

Guru Arjan Dev ji / Raag Asa / Chhant / Ang 462

ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥

कुल रूप धूप गिआनहीनी तुझ बिना मोहि कवन मात ॥

Kul roop đhoop giâanaheenee ŧujh binaa mohi kavan maaŧ ||

(ਹੇ ਪਿਆਰੇ ਪ੍ਰਭੂ!) ਮੇਰੀ ਕੋਈ ਚੰਗੀ ਕੁਲ ਨਹੀਂ, ਮੇਰਾ ਸੁੰਦਰ ਰੂਪ ਨਹੀਂ, ਅੰਦਰ (ਗੁਣਾਂ ਦੀ) ਸੁਗੰਧੀ ਨਹੀਂ, ਮੈਨੂੰ ਆਤਮਕ ਜੀਵਨ ਦੀ ਕੋਈ ਸੂਝ-ਬੂਝ ਨਹੀਂ (ਹੇ ਪਿਆਰੇ!) ਤੈਥੋਂ ਬਿਨਾ ਮੇਰਾ ਹੋਰ ਕੋਈ ਰਾਖਾ ਨਹੀਂ ।

मैं कुल, रूप, शोभा एवं ज्ञान से विहीन हूँ, हे प्रभु ! तेरे अलावा मेरा कौन है।

I am without the status of high birth, beauty, glory or spiritual wisdom; without You, who is mine, O Mother?

Guru Arjan Dev ji / Raag Asa / Chhant / Ang 462

ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥

कर जोड़ि नानकु सरणि आइओ प्रिअ नाथ नरहर करहु गात ॥१॥

Kar joɍi naanaku sarañi âaīõ priâ naaŧh narahar karahu gaaŧ ||1||

(ਤੇਰਾ ਸੇਵਕ) ਨਾਨਕ (ਦੋਵੇਂ) ਹੱਥ ਜੋੜ ਕੇ ਤੇਰੀ ਸਰਨ ਪਿਆ ਹੈ, ਹੇ ਪਿਆਰੇ! ਹੇ ਨਾਥ! ਹੇ ਪ੍ਰਭੂ! ਮੇਰੀ ਆਤਮਕ ਅਵਸਥਾ ਉੱਚੀ ਬਣਾ ॥੧॥

हे प्रिय नाथ ! नानक हाथ जोड़कर तेरी शरण में आया है, मेरी मुक्ति करो।॥ १॥

With my palms pressed together, O Nanak, I enter the Lord's Sanctuary; O beloved almighty Lord and Master, please, save me! ||1||

Guru Arjan Dev ji / Raag Asa / Chhant / Ang 462


ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥

मीना जलहीन मीना जलहीन हे ओहु बिछुरत मन तन खीन हे कत जीवनु प्रिअ बिनु होत ॥

Meenaa jalaheen meenaa jalaheen he õhu bichhuraŧ man ŧan kheen he kaŧ jeevanu priâ binu hoŧ ||

ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਪਾਣੀ ਤੋਂ ਵਿਛੁੜਿਆਂ ਉਸ ਦਾ ਮਨ ਉਸ ਦਾ ਸਰੀਰ ਲਿੱਸਾ ਹੋ ਜਾਂਦਾ ਹੈ । ਪਿਆਰੇ (ਪਾਣੀ) ਤੋਂ ਬਿਨਾ ਉਹ ਕਿਵੇਂ ਜੀਊ ਸਕਦੀ ਹੈ?

जैसे मछली पानी के बिना बिछुड़ कर तन-मन से क्षीण हो जाती है वैसे ही प्रिय-पति प्रभु के बिना मेरा जीवन कैसे कायम रह सकता है ?

Like a fish out of water - like a fish out of water, separated from the Lord, the mind and body perish; how can I live, without my Beloved?

Guru Arjan Dev ji / Raag Asa / Chhant / Ang 462

ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥

सनमुख सहि बान सनमुख सहि बान हे म्रिग अरपे मन तन प्रान हे ओहु बेधिओ सहज सरोत ॥

Sanamukh sahi baan sanamukh sahi baan he mrig ârape man ŧan praan he õhu beđhiõ sahaj saroŧ ||

ਹਰਨ ਆਤਮਕ ਜੀਵਨ ਦੇਣ ਵਾਲੀ (ਘੰਡੇ ਹੇੜੇ ਦੀ ਆਵਾਜ਼) ਸੁਣ ਕੇ ਆਪਣਾ ਮਨ ਆਪਣਾ ਸਰੀਰ ਆਪਣੀ ਜਿੰਦ (ਸਭ ਕੁਝ ਉਸ ਮਿੱਠੀ ਸੁਰ ਤੋਂ) ਸਦਕੇ ਕਰ ਦੇਂਦਾ ਹੈ, ਸਿੱਧਾ ਮੂੰਹ ਉਤੇ ਉਹ (ਸ਼ਿਕਾਰੀ ਦਾ) ਤੀਰ ਸਹਾਰਦਾ ਹੈ, ਸਾਹਮਣੇ ਮੂੰਹ ਰੱਖ ਕੇ ਤੀਰ ਸਹਾਰਦਾ ਹੈ ।

मृग शिकारी के सन्मुख होकर उसका बाण सहता है और मधुर नाद (ध्वनि) से बिंधा हुआ वह अपना मन, तन एवं प्राण अर्पित कर देता है।

Facing the arrow head-on - facing the arrow head-on, the deer surrenders his mind, body and breath of life; he is struck by the hunter's soothing music.

Guru Arjan Dev ji / Raag Asa / Chhant / Ang 462

ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥

प्रिअ प्रीति लागी मिलु बैरागी खिनु रहनु ध्रिगु तनु तिसु बिना ॥

Priâ preeŧi laagee milu bairaagee khinu rahanu đhrigu ŧanu ŧisu binaa ||

ਹੇ ਪਿਆਰੇ! ਮੇਰੀ ਪ੍ਰੀਤਿ (ਤੇਰੇ ਚਰਨਾਂ ਵਿਚ) ਲੱਗ ਗਈ ਹੈ । (ਹੇ ਪ੍ਰਭੂ! ਮੈਨੂੰ) ਮਿਲ, ਮੇਰਾ ਚਿੱਤ (ਦੁਨੀਆ ਵਲੋਂ) ਉਦਾਸ ਹੈ । ਉਸ ਪਿਆਰੇ ਦੇ ਮਿਲਾਪ ਤੋਂ ਬਿਨਾ ਜੇ ਇਹ ਸਰੀਰ ਇਕ ਖਿਨ ਭੀ ਟਿਕਿਆ ਰਹਿ ਸਕੇ ਤਾਂ ਇਹ ਸਰੀਰ ਫਿਟਕਾਰ-ਜੋਗ ਹੈ ।

अपने प्रिय से मेरी प्रीति हो गई है, उससे मिलने हेतु मैं वैरागी हो गया हूँ, उस तन को धिक्कार है जो प्रिय प्रभु के बिना एक क्षण भी रहता है।

I have enshrined love for my Beloved. In order to meet Him, I have become a renunciate. Cursed is that body which remains without Him, even for an instant.

Guru Arjan Dev ji / Raag Asa / Chhant / Ang 462

ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥

पलका न लागै प्रिअ प्रेम पागै चितवंति अनदिनु प्रभ मना ॥

Palakaa na laagai priâ prem paagai chiŧavanŧŧi ânađinu prbh manaa ||

ਹੇ ਪਿਆਰੇ ਪ੍ਰਭੂ! ਮੈਨੂੰ ਨੀਂਦ ਨਹੀਂ ਪੈਂਦੀ, ਤੇਰੇ ਚਰਨਾਂ ਵਿਚ ਮੇਰੀ ਪ੍ਰੀਤ ਲੱਗੀ ਹੋਈ ਹੈ, ਮੇਰਾ ਮਨ ਹਰ ਵੇਲੇ ਤੈਨੂੰ ਹੀ ਚਿਤਾਰ ਰਿਹਾ ਹੈ ।

अपने प्रिय के प्रेम में इतनी मग्न हो गई हूँ कि मेरी पलकें बन्द ही नहीं होती, मेरा मन रात-दिन प्रभु को याद करता है।

My eyelids do not close, for I am absorbed in the love of my Beloved. Day and night, my mind thinks only of God.

Guru Arjan Dev ji / Raag Asa / Chhant / Ang 462

ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥

स्रीरंग राते नाम माते भै भरम दुतीआ सगल खोत ॥

Sreerangg raaŧe naam maaŧe bhai bharam đuŧeeâa sagal khoŧ ||

ਜੇਹੜੇ ਵਡ-ਭਾਗੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਜੇਹੜੇ ਉਸ ਦੇ ਨਾਮ ਵਿਚ ਮਸਤ ਹੋ ਜਾਂਦੇ ਹਨ, ਉਹ ਦੁਨੀਆ ਦੇ ਸਾਰੇ ਡਰ ਮਾਇਆ ਦੀ ਭਟਕਣਾ ਇਹ ਸਭ ਕੁਝ ਦੂਰ ਕਰ ਲੈਂਦੇ ਹਨ ।

श्रीरंग प्रभु के रंग में रंगकर और उसके नाम में मस्त होकर मैंने सभी भय, भ्रम, दुविधा निवृत्त कर दिए हैं।

Attuned to the Lord, intoxicated with the Naam, fear, doubt and duality have all left me.

Guru Arjan Dev ji / Raag Asa / Chhant / Ang 462

ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥

करि मइआ दइआ दइआल पूरन हरि प्रेम नानक मगन होत ॥२॥

Kari maīâa đaīâa đaīâal pooran hari prem naanak magan hoŧ ||2||

ਹੇ ਨਾਨਕ! (ਆਖ-) ਹੇ ਸਰਬ-ਵਿਆਪਕ ਦਇਆਲ ਹਰੀ! ਮੇਰੇ ਉਤੇ ਮੇਹਰ ਕਰ, ਤਰਸ ਕਰ, ਮੈਂ ਸਦਾ ਤੇਰੇ ਪਿਆਰ ਵਿਚ ਮਸਤ ਰਹਾਂ ॥੨॥

नानक प्रार्थना करता है कि हे दयालु एवं पूर्ण हरि ! अपनी दया एवं कृपा करो तांकि मैं तेरे प्रेम में मग्न हो जाऊँ॥ २॥

Bestow Your mercy and compassion, O merciful and perfect Lord, that Nanak may be intoxicated with Your Love. ||2||

Guru Arjan Dev ji / Raag Asa / Chhant / Ang 462


ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥

अलीअल गुंजात अलीअल गुंजात हे मकरंद रस बासन मात हे प्रीति कमल बंधावत आप ॥

Âleeâl gunjjaaŧ âleeâl gunjjaaŧ he makaranđđ ras baasan maaŧ he preeŧi kamal banđđhaavaŧ âap ||

(ਕੌਲ-ਫੁੱਲਾਂ ਦੇ ਦੁਆਲੇ) ਭੌਰੇ ਗੁੰਜਾਰ ਪਾਂਦੇ ਹਨ, ਭੌਰੇ ਨਿੱਤ ਗੁੰਜਾਰ ਪਾਂਦੇ ਹਨ, ਕੌਲ-ਫੁੱਲਾਂ ਦੀ ਧੂੜੀ ਦੇ ਰਸ ਦੀ ਸੁਗੰਧੀ ਵਿਚ ਮਸਤ ਹੁੰਦੇ ਹਨ, ਪ੍ਰੀਤੀ ਦੇ ਖਿੱਚੇ ਹੋਏ ਉਹ ਆਪਣੇ ਆਪ ਨੂੰ ਕੌਲ-ਫੁੱਲਾਂ ਵਿਚ ਬੰਨ੍ਹਾ ਲੈਂਦੇ ਹਨ ।

भैवरा फूल पर गूंजता रहता है, फूलों के रस, सुगन्धि, एवं शहद से मस्त हुआ कमल के प्रेम के कारण यह अपने आपको फंसा लेता है।

The bumble-bee is buzzing - the bumble-bee is buzzing, intoxicated with the honey, the flavor and the fragrance; because of its love for the lotus, it entangles itself.

Guru Arjan Dev ji / Raag Asa / Chhant / Ang 462

ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥

चात्रिक चित पिआस चात्रिक चित पिआस हे घन बूंद बचित्रि मनि आस हे अल पीवत बिनसत ताप ॥

Chaaŧrik chiŧ piâas chaaŧrik chiŧ piâas he ghan boonđđ bachiŧri mani âas he âl peevaŧ binasaŧ ŧaap ||

(ਭਾਵੇਂ ਸਰ ਤੇ ਟੋਭੇ ਪਾਣੀ ਨਾਲ ਭਰੇ ਪਏ ਹਨ, ਪਰ) ਪਪੀਹੇ ਦੇ ਚਿੱਤ ਨੂੰ (ਬੱਦਲਾਂ ਦੀ ਬੂੰਦ ਦੀ) ਪਿਆਸ ਹੈ, ਪਪੀਹੇ ਦੇ ਚਿੱਤ ਨੂੰ (ਸਿਰਫ਼ ਬੱਦਲਾਂ ਦੀ ਬੂੰਦ ਦੀ) ਤ੍ਰੇਹ ਹੈ, ਉਸ ਦੇ ਮਨ ਵਿਚ ਬੱਦਲਾਂ ਦੀ ਬੂੰਦ ਦੀ ਹੀ ਤਾਂਘ ਹੈ । ਜਦੋਂ ਪਪੀਹਾ ਉਸ ਮਸਤ ਕਰਾ ਦੇਣ ਵਾਲੀ ਬੂੰਦ ਨੂੰ ਪੀਂਦਾ ਹੈ, ਤਾਂ ਉਸ ਦੀ ਤਪਸ਼ ਮਿਟਦੀ ਹੈ ।

चातक के चित्त में स्वाति बूंद की प्यास है, इसका चित्त मेघ की विचित्र बूंदों हेतु तरसता है, जिनका पान करने से चातक का ताप नाश हो जाता है।

The mind of the rainbird thirsts - the mind of the rainbird thirsts; its mind longs for the beautiful rain-drops from the clouds. Drinking them in, its fever departs.

Guru Arjan Dev ji / Raag Asa / Chhant / Ang 462

ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥

तापा बिनासन दूख नासन मिलु प्रेमु मनि तनि अति घना ॥

Ŧaapaa binaasan đookh naasan milu premu mani ŧani âŧi ghanaa ||

ਹੇ ਜੀਵਾਂ ਦੇ ਦੁੱਖ-ਕਲੇਸ਼ ਨਾਸ ਕਰਨ ਵਾਲੇ! ਤਾਪ ਨਾਸ ਕਰਨ ਵਾਲੇ! (ਮੇਰੀ ਤੇਰੇ ਦਰ ਤੇ ਬੇਨਤੀ ਹੈ, ਮੈਨੂੰ) ਮਿਲ, ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਤੇਰੇ ਚਰਨਾਂ ਦਾ) ਬਹੁਤ ਡੂੰਘਾ ਪ੍ਰੇਮ ਹੈ ।

हे ताप दूर करने वाले ! हे दु:खों का नाश करने वाले हरि ! मुझे मिलो मेरे तन-मन में अत्यंत ही घना प्रेम है।

O Destroyer of fever, Remover of pain, please unite me with You. My mind and body have such great love for You.

Guru Arjan Dev ji / Raag Asa / Chhant / Ang 462

ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥

सुंदरु चतुरु सुजान सुआमी कवन रसना गुण भना ॥

Sunđđaru chaŧuru sujaan suâamee kavan rasanaa guñ bhanaa ||

ਤੂੰ ਮੇਰਾ ਸੋਹਣਾ ਚਤੁਰ ਸਿਆਣਾ ਮਾਲਕ ਹੈਂ । ਮੈਂ (ਆਪਣੀ) ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਬਿਆਨ ਕਰਾਂ?

हे सुन्दर, चतुर, सुजान स्वामी ! मैं कौन-सी जिह्य से तेरे गुणों का गायन करूँ ?

O my beautiful, wise and all-knowing Lord and Master, with what tongue should I chant Your Praises?

Guru Arjan Dev ji / Raag Asa / Chhant / Ang 462

ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥

गहि भुजा लेवहु नामु देवहु द्रिसटि धारत मिटत पाप ॥

Gahi bhujaa levahu naamu đevahu đrisati đhaaraŧ mitaŧ paap ||

ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਹਰੀ! ਮੈਨੂੰ ਬਾਹੋਂ ਫੜ ਕੇ ਆਪਣੀ ਚਰਨੀਂ ਲਾ ਲਵੋ, ਮੈਨੂੰ ਆਪਣਾ ਨਾਮ ਬਖ਼ਸ਼ੋ, ਤੇਰੀ ਨਿਗਾਹ ਮੇਰੇ ਉਤੇ ਪੈਂਦਿਆਂ ਹੀ ਮੇਰੇ ਸਾਰੇ ਪਾਪ ਮਿਟ ਜਾਂਦੇ ਹਨ ।

हे स्वामी ! मेरी भुजा पकड़ लीजिए और अपना नाम प्रदान करें, जिस पर तू दया-दृष्टि करता है, उसके पाप मिट जाते हैं।

Take me by the arm, and grant me Your Name. One who is blessed with Your Glance of Grace, has his sins erased.

Guru Arjan Dev ji / Raag Asa / Chhant / Ang 462

ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥

नानकु ज्मपै पतित पावन हरि दरसु पेखत नह संताप ॥३॥

Naanaku jamppai paŧiŧ paavan hari đarasu pekhaŧ nah sanŧŧaap ||3||

ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਤੇਰਾ ਦਰਸਨ ਕੀਤਿਆਂ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ॥੩॥

नानक का कथन है कि मैं तो पतितपावन हरि का ही नाम जपता रहता हूँ और हरि-दर्शन करने से अब मुझे कोई दुख नहीं लगता ॥ ३॥

Nanak meditates on the Lord, the Purifier of sinners; beholding His Vision, he suffers no more. ||3||

Guru Arjan Dev ji / Raag Asa / Chhant / Ang 462


ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥

चितवउ चित नाथ चितवउ चित नाथ हे रखि लेवहु सरणि अनाथ हे मिलु चाउ चाईले प्रान ॥

Chiŧavaū chiŧ naaŧh chiŧavaū chiŧ naaŧh he rakhi levahu sarañi ânaaŧh he milu chaaū chaaëele praan ||

ਹੇ ਮੇਰੇ ਖਸਮ-ਪ੍ਰਭੂ! ਮੈਂ ਚਿੱਤ (ਵਿਚ ਤੈਨੂੰ ਹੀ) ਚਿਤਾਰਦਾ ਹਾਂ, ਹੇ ਨਾਥ! ਮੈਂ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ । ਮੈਨੂੰ ਅਨਾਥ ਨੂੰ ਆਪਣੀ ਸਰਨ ਵਿਚ ਰੱਖ ਲੈ । (ਹੇ ਨਾਥ! ਮੈਨੂੰ) ਮਿਲ (ਤੈਨੂੰ ਮਿਲਣ ਲਈ ਮੇਰੇ ਅੰਦਰ) ਚਾਉ ਹੈ, ਮੇਰੀ ਜਿੰਦ ਤੇਰੇ ਦਰਸਨ ਲਈ ਉਤਸ਼ਾਹ ਵਿਚ ਆਈ ਹੋਈ ਹੈ ।

मैं अपने चित्त में नाथ को ही याद करता हूँ, हे नाथ ! मुझ अनाथ को अपनी शरण में रखो, तुझे मिलकर मुझे बहुत चाव होता है और मेरे प्राणों को तेरी ही चाहत है।

I focus my consciousness on the Lord - I focus my consciousness upon the Lord; I am helpless - please, keep me under Your Protection. I yearn to meet You, my soul hungers for You.

Guru Arjan Dev ji / Raag Asa / Chhant / Ang 462

ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥

सुंदर तन धिआन सुंदर तन धिआन हे मनु लुबध गोपाल गिआन हे जाचिक जन राखत मान ॥

Sunđđar ŧan đhiâan sunđđar ŧan đhiâan he manu lubađh gopaal giâan he jaachik jan raakhaŧ maan ||

ਹੇ ਪ੍ਰਭੂ! ਤੇਰੇ ਸੋਹਣੇ ਸਰੂਪ ਵਿਚ ਮੇਰੀ ਸੁਰਤਿ ਜੁੜੀ ਹੋਈ ਹੈ, ਤੇਰੇ ਸੋਹਣੇ ਸਰੀਰ ਵਲ ਮੇਰਾ ਧਿਆਨ ਲੱਗਾ ਹੋਇਆ ਹੈ । ਹੇ ਗੋਪਾਲ! ਮੇਰਾ ਮਨ ਤੇਰੇ ਨਾਲ ਡੂੰਘੀ ਸਾਂਝ ਪਾਣ ਵਾਸਤੇ ਲਲਚਾ ਰਿਹਾ ਹੈ । ਤੂੰ ਉਹਨਾਂ (ਵਡ-ਭਾਗੀਆਂ) ਦਾ ਮਾਣ ਰੱਖਦਾ ਹੈਂ ਜੇਹੜੇ ਤੇਰੇ ਦਰ ਦੇ ਮੰਗਤੇ ਬਣਦੇ ਹਨ ।

हे प्रभु ! तेरे सुन्दर तन पर ही मेरा ध्यान लगा हुआ है, हे गोपाल ! तेरे ज्ञान ने मेरा मन मोहित कर दिया है, तुम ही अपने याचक सेवकों का मान-सम्मान बरकरार रखते हो।

I meditate on Your beautiful body - I meditate on Your beautiful body; my mind is fascinated by Your spiritual wisdom, O Lord of the world. Please, preserve the honor of Your humble servants and beggars.

Guru Arjan Dev ji / Raag Asa / Chhant / Ang 462

ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥

प्रभ मान पूरन दुख बिदीरन सगल इछ पुजंतीआ ॥

Prbh maan pooran đukh biđeeran sagal īchh pujanŧŧeeâa ||

ਹੇ ਪ੍ਰਭੂ! ਆਪਣੇ ਦਰ ਦੇ ਮੰਗਤਿਆਂ ਦਾ ਆਦਰ-ਮਾਣ ਕਰਦਾ ਹੈਂ, ਤੂੰ ਉਹਨਾਂ ਦੇ ਦੁੱਖਾਂ ਦਾ ਨਾਸ ਕਰਦਾ ਹੈਂ, (ਤੇਰੀ ਮੇਹਰ ਨਾਲ ਉਹਨਾਂ ਦੀਆਂ) ਸਾਰੀਆਂ ਮਨੋਕਾਮਨਾ ਪੂਰੀਆਂ ਹੋ ਜਾਂਦੀਆਂ ਹਨ ।

हे प्रभु ! तुम ही पूर्ण मान-सम्मान प्रदान करते हो, दु:खों का भी तुम नाश करते हो, मेरी समस्त इच्छाएँ तुमने पूरी कर दी हैं।

God bestows perfect honor and destroys pain; He has fulfilled all my desires.

Guru Arjan Dev ji / Raag Asa / Chhant / Ang 462

ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥

हरि कंठि लागे दिन सभागे मिलि नाह सेज सोहंतीआ ॥

Hari kantthi laage đin sabhaage mili naah sej sohanŧŧeeâa ||

ਜੇਹੜੇ (ਵਡ-ਭਾਗੀ ਮਨੁੱਖ) ਪ੍ਰਭੂ-ਪਤੀ ਦੇ ਗਲ ਨਾਲ ਲੱਗਦੇ ਹਨ, ਉਹਨਾਂ (ਦੀ ਜ਼ਿੰਦਗੀ) ਦੇ ਦਿਨ ਭਾਗਾਂ ਵਾਲੇ ਹੋ ਜਾਂਦੇ ਹਨ, ਖਸਮ-ਪ੍ਰਭੂ ਨੂੰ ਮਿਲ ਕੇ ਉਹਨਾਂ ਦੇ ਹਿਰਦੇ ਦੀ ਸੇਜ ਸੋਹਣੀ ਬਣ ਜਾਂਦੀ ਹੈ ।

वह दिन बड़ा भाग्यवान था, जब प्रभु ने मुझे अपने गले से लगाया, अपने कांत प्रभु को मिलने से मेरी हृदय रूपी सेज सुन्दर हो गई है।

How very blessed was that day when the Lord embraced me; meeting my Husband Lord, my bed was beautified.

Guru Arjan Dev ji / Raag Asa / Chhant / Ang 462

ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥

प्रभ द्रिसटि धारी मिले मुरारी सगल कलमल भए हान ॥

Prbh đrisati đhaaree mile muraaree sagal kalamal bhaē haan ||

ਜਿਨ੍ਹਾਂ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਜਿਨ੍ਹਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਨਾਸ ਹੋ ਜਾਂਦੇ ਹਨ ।

जब प्रभु ने कृपा-दृष्टि धारण की तो वह मुरारि प्रभु मुझे आ मिला और तब मेरे सभी पाप नष्ट हो गए।

When God granted His Grace and met me, all my sins were erased.

Guru Arjan Dev ji / Raag Asa / Chhant / Ang 462

ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥

बिनवंति नानक मेरी आस पूरन मिले स्रीधर गुण निधान ॥४॥१॥१४॥

Binavanŧŧi naanak meree âas pooran mile sreeđhar guñ niđhaan ||4||1||14||

ਨਾਨਕ ਬੇਨਤੀ ਕਰਦਾ ਹੈ (-ਹੇ ਭਾਈ!) ਲੱਛਮੀ-ਪਤੀ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ-ਪ੍ਰਭੂ ਮੈਨੂੰ ਮਿਲ ਪਿਆ ਹੈ, ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ ॥੪॥੧॥੧੪॥

नानक वन्दना करता है कि मेरी आशा पूर्ण हो गई है क्योंकि गुणों के भण्डार श्रीधर प्रभु मुझे मिल गए हैं॥ ४॥ १॥ १४ ॥

Prays Nanak, my hopes are fulfilled; I have met the Lord, the Lord of Lakshmi, the treasure of excellence. ||4||1||14||

Guru Arjan Dev ji / Raag Asa / Chhant / Ang 462


ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ੴ सतिनामु करता पुरखु निरभउ निरवैरु अकाल मूरति अजूनी सैभं गुरप्रसादि ॥

Īk õamkkaari saŧinaamu karaŧaa purakhu nirabhaū niravairu âkaal mooraŧi âjoonee saibhann guraprsaađi ||

ਅਕਾਲ ਪੁਰਖ ਇੱਕ ਹੈ; ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

सबका मालिक वह परमपिता एक है, उसका नाम सत्य है, वह सृष्टि की रचना करने वाला है। वह सर्वशक्तिमान है, वह भय से रहित है, उसका किसी से वैर नहीं, वस्तुतः सब पर उसकी समान दृष्टि है, वह कालातीत ब्रह्म मूर्ति अमर है, वह जन्म-मरण के चक्र से मुक्त है, वह स्वयं प्रकाशमान हुआ है, गुरु-कृपा से प्राप्त होता है।

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

Guru Nanak Dev ji / Raag Asa / Asa ki vaar (M: 1) / Ang 462

ਆਸਾ ਮਹਲਾ ੧ ॥

आसा महला १ ॥

Âasaa mahalaa 1 ||

ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ । 'ਵਾਰ' ਸਲੋਕਾਂ ਸਮੇਤ, ਵਾਰ ਤੇ ਸਲੋਕ ਵੀ ਗੁਰੂ ਨਾਨਕ ਦੇ ਹਨ ।

आसा महला १ ॥

Aasaa, First Mehl:

Guru Nanak Dev ji / Raag Asa / Asa ki vaar (M: 1) / Ang 462

ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥

वार सलोका नालि सलोक भी महले पहिले के लिखे टुंडे अस राजै की धुनी ॥

Vaar salokaa naali salok bhee mahale pahile ke likhe tundde âs raajai kee đhunee ||

(ਇਹ ਵਾਰ) ਟੁੰਡੇ (ਰਾਜਾ) ਅਸਰਾਜ ਦੀ (ਵਾਰ ਦੀ) ਸੁਰ ਉਤੇ (ਗਾਉਣੀ ਹੈ) ।

वार श्लोकों सहित। श्लोक भी महला पहला के लिखे गए हैं। पौड़ियां ढुंडे असराज की ध्वनि पर गायन करना |

Vaar With Shaloks, And Shaloks Written By The First Mehl. To Be Sung To The Tune Of 'Tunda-Asraajaa':

Guru Nanak Dev ji / Raag Asa / Asa ki vaar (M: 1) / Ang 462

ਸਲੋਕੁ ਮਃ ੧ ॥

सलोकु मः १ ॥

Saloku M: 1 ||

श्लोक महला १॥

Shalok, First Mehl:

Guru Nanak Dev ji / Raag Asa / Asa ki vaar (M: 1) / Ang 462

ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥

बलिहारी गुर आपणे दिउहाड़ी सद वार ॥

Balihaaree gur âapañe điūhaaɍee sađ vaar ||

ਮੈਂ ਆਪਣੇ ਗੁਰੂ ਤੋਂ (ਇਕ) ਦਿਨ ਵਿਚ ਸੌ ਵਾਰੀ ਸਦਕੇ ਹੁੰਦਾ ਹਾਂ,

मैं अपने उस गुरु पर दिन में सौ बार बलिहारी जाता हूँ,"

A hundred times a day, I am a sacrifice to my Guru;

Guru Nanak Dev ji / Raag Asa / Asa ki vaar (M: 1) / Ang 462

ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ..

जिनि माणस ते देवते कीए करत न लागी ..

Jini maañas ŧe đevaŧe keeē karaŧ na laagee ..

ਜਿਸ (ਗੁਰੂ) ਨੇ ਮਨੁੱਖਾਂ ਤੋਂ ਦੇਵਤੇ ਬਣਾ ਦਿੱਤੇ ਤੇ ਬਣਾਉਂਦਿਆਂ (ਰਤਾ) ਚਿਰ ਨਾਹ ਲੱਗਾ ॥੧॥

जिसने मनुष्य को देवता बनाने में कोई विलम्ब नहीं किया ॥ १ ॥

He made angels out of men, without delay. ||1||

Guru Nanak Dev ji / Raag Asa / Asa ki vaar (M: 1) / Ang 462


Download SGGS PDF Daily Updates