ANG 47, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥

माइआ मोह परीति ध्रिगु सुखी न दीसै कोइ ॥१॥ रहाउ ॥

Maaiaa moh pareeti dhrigu sukhee na deesai koi ||1|| rahaau ||

ਮਾਇਆ ਦਾ ਮੋਹ ਮਾਇਆ ਦੀ ਪ੍ਰੀਤਿ ਫਿਟਕਾਰ-ਜੋਗ ਹੈ (ਇਸ ਨੂੰ ਛੱਡ ਦੇ, ਮਾਇਆ ਦੇ ਮੋਹ ਵਿਚ ਫਸਿਆ ਹੋਇਆ) ਕੋਈ ਭੀ ਬੰਦਾ ਸੁਖੀ ਨਹੀਂ ਦਿਸਦਾ ॥੧॥ ਰਹਾਉ ॥

मोह-माया की प्रीति को धिक्कार है। इससे कोई भी सुखी दिखाई नहीं देता ॥१॥ रहाउ॥

Cursed is emotional attachment and love of Maya; no one is seen to be at peace. ||1|| Pause ||

Guru Arjan Dev ji / Raag Sriraag / / Ang 47


ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥

दाना दाता सीलवंतु निरमलु रूपु अपारु ॥

Daanaa daataa seelavanttu niramalu roopu apaaru ||

(ਹੇ ਭਾਈ!) ਉਹ ਪਰਮਾਤਮਾ ਸਭ ਦੇ ਦਿਲਾਂ ਦੀ ਜਾਣਨ ਵਾਲਾ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਮਿੱਠੇ ਸੁਭਾਉ ਵਾਲਾ ਹੈ ਪਵਿਤ੍ਰ-ਸਰੂਪ ਹੈ, ਬੇਅੰਤ ਸੋਹਣੇ ਰੂਪ ਵਾਲਾ ਹੈ ।

वह परमेश्वर सर्वज्ञ, महान दाता, शीलवान, पवित्र, सुन्दर तथा बेअंत है।

God is Wise, Giving, Tender-hearted, Pure, Beautiful and Infinite.

Guru Arjan Dev ji / Raag Sriraag / / Ang 47

ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥

सखा सहाई अति वडा ऊचा वडा अपारु ॥

Sakhaa sahaaee ati vadaa uchaa vadaa apaaru ||

ਉਹੀ ਸਭ ਤੋਂ ਵੱਡਾ ਮਿੱਤਰ ਹੈ, ਤੇ ਸਹੈਤਾ ਕਰਨ ਵਾਲਾ ਹੈ, ਉੱ​ਚਾ ਹੈ, ਵੱਡਾ ਹੈ, ਬੇਅੰਤ ਹੈ ।

वह प्राणी का साथी, सहायक, महान्, अनंत, विशाल एवं सर्वोच्च है।

He is our Companion and Helper, Supremely Great, Lofty and Utterly Infinite.

Guru Arjan Dev ji / Raag Sriraag / / Ang 47

ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥

बालकु बिरधि न जाणीऐ निहचलु तिसु दरवारु ॥

Baalaku biradhi na jaa(nn)eeai nihachalu tisu daravaaru ||

ਨਾਹ ਉਹ ਕਦੇ ਬਾਲ ਉਮਰ ਵਾਲਾ ਹੁੰਦਾ ਹੈ, ਨਾਹ ਉਹ ਕਦੇ ਬੁੱਢਾ ਹੈ (ਭਾਵ, ਜੀਵਾਂ ਵਾਂਗ ਉਸ ਦੀ ਅਵਸਥਾ ਵਧਦੀ ਘਟਦੀ ਨਹੀਂ) । ਉਹ ਪ੍ਰਭੂ ਦਾ ਦਰਬਾਰ ਅਟੱਲ ਹੈ (ਉਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ) ।

परमात्मा को न बालक अथवा न ही वृद्ध समझना चाहिए, उस परमात्मा का दरबार सदैव स्थिर है।

He is not known as young or old; His Court is Steady and Stable.

Guru Arjan Dev ji / Raag Sriraag / / Ang 47

ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥

जो मंगीऐ सोई पाईऐ निधारा आधारु ॥२॥

Jo manggeeai soee paaeeai nidhaaraa aadhaaru ||2||

(ਉਸ ਪਰਮਾਤਮਾ ਦੇ ਦਰ ਤੋਂ) ਜੋ ਕੁਝ ਮੰਗੀਦਾ ਹੈ ਉਹੀ ਮਿਲ ਜਾਂਦਾ ਹੈ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ॥੨॥

हम जो कुछ भी परमात्मा के समक्ष श्रद्धापूर्वक याचना करते हैं, वह उससे प्राप्त कर लेते हैं। सर्वगुण सम्पन्न परमात्मा आश्रयहीनों का आश्रय है॥२॥

Whatever we seek from Him, we receive. He is the Support of the unsupported. ||2||

Guru Arjan Dev ji / Raag Sriraag / / Ang 47


ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥

जिसु पेखत किलविख हिरहि मनि तनि होवै सांति ॥

Jisu pekhat kilavikh hirahi mani tani hovai saanti ||

(ਹੇ ਭਾਈ!) ਜਿਸ ਪਰਮਾਤਮਾ ਦਾ ਦਰਸਨ ਕੀਤਿਆਂ (ਸਾਰੇ) ਪਾਪ ਨਾਸ ਹੋ ਜਾਂਦੇ ਹਨ, (ਜਿਸ ਦੇ ਦਰਸਨ ਨਾਲ) ਮਨ ਵਿਚ ਤੇ ਸਰੀਰ ਵਿਚ (ਆਤਮਕ) ਠੰਡ ਪੈ ਜਾਂਦੀ ਹੈ,

जिस प्रभु के दर्शन-मात्र से समस्त पाप दूर हो जाते हैं, मन एवं देह शीतल हो जाते हैं

Seeing Him, our evil inclinations vanish; mind and body become peaceful and tranquil.

Guru Arjan Dev ji / Raag Sriraag / / Ang 47

ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥

इक मनि एकु धिआईऐ मन की लाहि भरांति ॥

Ik mani eku dhiaaeeai man kee laahi bharaanti ||

ਆਪਣੇ ਮਨ ਦੀ (ਮਾਇਆ ਵਲ ਦੀ) ਭਟਕਣਾ ਦੂਰ ਕਰ ਕੇ ਉਸ ਪਰਮਾਤਮਾ ਨੂੰ ਮਨ ਲਾ ਕੇ ਸਿਮਰਨਾ ਚਾਹੀਦਾ ਹੈ ।

तथा मन की समस्त भ्रांतियाँ मिट जाती हैं, उस प्रभु को एकाग्रचित होकर स्मरण करना चाहिए।

With one-pointed mind, meditate on the One Lord, and the doubts of your mind will be dispelled.

Guru Arjan Dev ji / Raag Sriraag / / Ang 47

ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥

गुण निधानु नवतनु सदा पूरन जा की दाति ॥

Gu(nn) nidhaanu navatanu sadaa pooran jaa kee daati ||

(ਹੇ ਭਾਈ!) ਜਿਸ ਪਰਮਾਤਮਾ ਦੀ ਦਿੱਤੀ ਦਾਤ ਕਦੇ ਮੁੱਕਦੀ ਨਹੀਂ, ਜੋ (ਦਾਤਾਂ ਦੇਣ ਵਿਚ) ਸਦਾ ਨਵਾਂ (ਰਹਿੰਦਾ) ਹੈ (ਭਾਵ, ਜੋ ਦਾਤਾਂ ਦੇ ਦੇ ਕੇ ਕਦੇ ਅੱਕਦਾ ਨਹੀਂ) ਤੇ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ,

वह परमेश्वर गुणों का भण्डार है, वह सदैव निरोग एवं दानशील है। उसकी अनुकंपा अपरम्पार है।

He is the Treasure of Excellence, the Ever-fresh Being. His Gift is Perfect and Complete.

Guru Arjan Dev ji / Raag Sriraag / / Ang 47

ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥

सदा सदा आराधीऐ दिनु विसरहु नही राति ॥३॥

Sadaa sadaa aaraadheeai dinu visarahu nahee raati ||3||

ਉਸ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ । ਨਾਹ ਦਿਨੇ ਨਾਹ ਰਾਤ ਨੂੰ ਕਦੇ ਭੀ ਉਸ ਨੂੰ ਨਾਹ ਭੁਲਾਓ ॥੩॥

दिन एवं रात उसे कभी भी विस्मृत मत करो, सदैव उस पारब्रह्म की आराधना करते रहनी चाहिए ॥ ३॥

Forever and ever, worship and adore Him. Day and night, do not forget Him. ||3||

Guru Arjan Dev ji / Raag Sriraag / / Ang 47


ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥

जिन कउ पूरबि लिखिआ तिन का सखा गोविंदु ॥

Jin kau poorabi likhiaa tin kaa sakhaa govinddu ||

(ਹੇ ਭਾਈ!) ਜਿਨ੍ਹਾਂ ਬੰਦਿਆਂ ਦੇ ਮੱਥੇ ਉਤੇ ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ ਦਾ ਲੇਖ ਉੱਘੜਦਾ ਹੈ, ਪਰਮਾਤਮਾ ਉਹਨਾਂ ਦਾ ਮਿੱਤਰ ਬਣ ਜਾਂਦਾ ਹੈ ।

जिसके माथे पर पूर्व से ही शुभ कर्मो का भाग्य लिखा है, गोविन्द उसका घनिष्ठ बना है।

One whose destiny is so pre-ordained, obtains the Lord of the Universe as his Companion.

Guru Arjan Dev ji / Raag Sriraag / / Ang 47

ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥

तनु मनु धनु अरपी सभो सगल वारीऐ इह जिंदु ॥

Tanu manu dhanu arapee sabho sagal vaareeai ih jinddu ||

ਮੈਂ ਤਾਂ ਆਪਣਾ ਸਰੀਰ, ਆਪਣਾ ਮਨ, ਆਪਣਾ ਧਨ (ਸਭ ਕੁਝ ਉਸ ਦਾ ਪਿਆਰ ਹਾਸਲ ਕਰਨ ਲਈ) ਅਰਪਨ ਕਰਨ ਨੂੰ ਤਿਆਰ ਹਾਂ । (ਹੇ ਭਾਈ! ਪ੍ਰਭੂ ਦਾ ਪ੍ਰੇਮ ਪ੍ਰਾਪਤ ਕਰਨ ਲਈ) ਇਹ ਸਾਰੀ ਜਿੰਦ ਕੁਰਬਾਨ ਕਰ ਦੇਣੀ ਚਾਹੀਦੀ ਹੈ ।

उसे मैं अपना तन, मन, धन सब कुछ समर्पित करता हूँ और यह जीवन भी उस परमेश्वर पर न्योछावर करता हूँ।

I dedicate my body, mind, wealth and all to Him. I totally sacrifice my soul to Him.

Guru Arjan Dev ji / Raag Sriraag / / Ang 47

ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥

देखै सुणै हदूरि सद घटि घटि ब्रहमु रविंदु ॥

Dekhai su(nn)ai hadoori sad ghati ghati brhamu ravinddu ||

ਉਹ ਪਰਮਾਤਮਾ ਅੰਗ-ਸੰਗ ਰਹਿ ਕੇ (ਹਰੇਕ ਜੀਵ ਦੇ ਕੀਤੇ ਕਰਮਾਂ ਨੂੰ) ਵੇਖਦਾ ਹੈ (ਹਰੇਕ ਜੀਵ ਦੀਆਂ ਅਰਦਾਸਾਂ) ਸੁਣਦਾ ਹੈ, ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ ।

सर्वव्यापक परमात्मा नित्य ही जीवों को अपने समक्ष देखता एवं सुनता है। वह घट-घट प्रत्येक हृदय में व्याप्त है।

Seeing and hearing, He is always close at hand. In each and every heart, God is pervading.

Guru Arjan Dev ji / Raag Sriraag / / Ang 47

ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥

अकिरतघणा नो पालदा प्रभ नानक सद बखसिंदु ॥४॥१३॥८३॥

Akiratagha(nn)aa no paaladaa prbh naanak sad bakhasinddu ||4||13||83||

ਹੇ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੂੰ ਉਹਨਾਂ ਨੂੰ ਭੀ ਪਾਲਦਾ ਹੈਂ, ਜੋ ਤੇਰੇ ਕੀਤੇ ਉਪਕਾਰਾਂ ਨੂੰ ਭੁਲਾ ਦੇਂਦੇ ਹਨ, ਤੂੰ ਸਦਾ ਹੀ (ਜੀਵਾਂ ਦੀਆਂ ਭੁੱਲਾਂ) ਬਖ਼ਸ਼ਣ ਵਾਲਾ ਹੈਂ ॥੪॥੧੩॥੮੩॥ {46-47}

परमात्मा इतना दयालु-कृपालु है कि वह कृतघ्नों का भी पालन-पोषण करता है। हे नानक ! वह परमात्मा सदैव क्षमाशील है ॥४ ॥१३ ॥८३ ॥

Even the ungrateful ones are cherished by God. O Nanak, He is forever the Forgiver. ||4||13||83||

Guru Arjan Dev ji / Raag Sriraag / / Ang 47


ਸਿਰੀਰਾਗੁ ਮਹਲਾ ੫ ॥

सिरीरागु महला ५ ॥

Sireeraagu mahalaa 5 ||

श्रीरागु महला ५ ॥

Siree Raag, Fifth Mehl:

Guru Arjan Dev ji / Raag Sriraag / / Ang 47

ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥

मनु तनु धनु जिनि प्रभि दीआ रखिआ सहजि सवारि ॥

Manu tanu dhanu jini prbhi deeaa rakhiaa sahaji savaari ||

ਜਿਸ ਪ੍ਰਭੂ ਨੇ ਇਹ ਮਨ ਦਿੱਤਾ ਹੈ, (ਵਰਤਣ ਲਈ) ਧਨ ਦਿੱਤਾ ਹੈ, ਜਿਸ ਪ੍ਰਭੂ ਨੇ ਮਨੁੱਖ ਦੇ ਸਰੀਰ ਨੂੰ ਸਵਾਰ ਬਣਾ ਕੇ ਰੱਖਿਆ ਹੈ,

जिस प्रभु ने यह मन, तन व धन इत्यादि सब कुछ दिया है तथा इनको सजा संवार कर रखा हुआ है।

This mind, body and wealth were given by God, who naturally adorns us.

Guru Arjan Dev ji / Raag Sriraag / / Ang 47

ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥

सरब कला करि थापिआ अंतरि जोति अपार ॥

Sarab kalaa kari thaapiaa anttari joti apaar ||

ਜਿਸ ਨੇ (ਸਰੀਰ ਵਿਚ) ਸਾਰੀਆਂ (ਸਰੀਰਕ) ਤਾਕਤਾਂ ਪੈਦਾ ਕਰ ਕੇ ਸਰੀਰ ਰਚਿਆ ਹੈ, ਤੇ ਸਰੀਰ ਵਿਚ ਆਪਣੀ ਬੇਅੰਤ ਜੋਤਿ ਟਿਕਾ ਦਿੱਤੀ ਹੈ,

उस प्रभु ने सर्वकला सम्पूर्ण शक्तियों द्वारा शरीर की रचना की है और अन्तर्मन में अपनी ज्योति प्रकट की है।

He has blessed us with all our energy, and infused His Infinite Light deep within us.

Guru Arjan Dev ji / Raag Sriraag / / Ang 47

ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥

सदा सदा प्रभु सिमरीऐ अंतरि रखु उर धारि ॥१॥

Sadaa sadaa prbhu simareeai anttari rakhu ur dhaari ||1||

(ਹੇ ਭਾਈ!) ਉਸ ਪ੍ਰਭੂ ਨੂੰ ਸਦਾ ਹੀ ਸਿਮਰਦੇ ਰਹਿਣਾ ਚਾਹੀਦਾ ਹੈ । (ਹੇ ਭਾਈ!) ਆਪਣੇ ਹਿਰਦੇ ਵਿਚ ਉਸ ਦੀ ਯਾਦ ਟਿਕਾ ਰੱਖ ॥੧॥

उस प्रभु की सदा आराधना करनी चाहिए तथा हृदय में बसाकर रखें॥१॥

Forever and ever, meditate in remembrance on God; keep Him enshrined in your heart. ||1||

Guru Arjan Dev ji / Raag Sriraag / / Ang 47


ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥

मेरे मन हरि बिनु अवरु न कोइ ॥

Mere man hari binu avaru na koi ||

ਹੇ ਮੇਰੇ ਮਨ! ਪਰਮਾਤਮਾ ਤੋਂ ਬਿਨਾ ਹੋਰ ਕੋਈ (ਅਸਲ ਰਾਖਾ) ਨਹੀਂ ।

हे मेरे मन ! ईश्वर के बिना अन्य कोई समर्थ नहीं।

O my mind, without the Lord, there is no other at all.

Guru Arjan Dev ji / Raag Sriraag / / Ang 47

ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥

प्रभ सरणाई सदा रहु दूखु न विआपै कोइ ॥१॥ रहाउ ॥

Prbh sara(nn)aaee sadaa rahu dookhu na viaapai koi ||1|| rahaau ||

ਤੂੰ ਸਦਾ ਪਰਮਾਤਮਾ ਦੀ ਸਰਨ ਪਿਆ ਰਹੁ । ਕੋਈ ਭੀ ਦੁੱਖ ਤੇਰੇ ਉੱਤੇ ਜ਼ੋਰ ਨਹੀਂ ਪਾ ਸਕੇਗਾ ॥੧॥ ਰਹਾਉ ॥

सदैव उस प्रभु की शरण में रहने से तुझे कोई विपत्ति नहीं आएगी॥ १॥ रहाउ ॥

Remain in God's Sanctuary forever, and no suffering shall afflict you. ||1|| Pause ||

Guru Arjan Dev ji / Raag Sriraag / / Ang 47


ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥

रतन पदारथ माणका सुइना रुपा खाकु ॥

Ratan padaarath maa(nn)akaa suinaa rupaa khaaku ||

ਰਤਨ, ਮੋਤੀ ਆਦਿਕ ਕੀਮਤੀ ਪਦਾਰਥ, ਸੋਨਾ, ਚਾਂਦੀ (ਇਹ ਸਭ) ਮਿੱਟੀ ਸਮਾਨ ਹੀ ਹਨ (ਕਿਉਂਕਿ ਇਥੇ ਹੀ ਪਏ ਰਹਿ ਜਾਣਗੇ) ।

स्वर्ण, चांदी, माणिक्य, हीरे-मोती रत्न पदार्थ समस्त मिट्टी समान हैं।

Jewels, treasures, pearls, gold and silver-all these are just dust.

Guru Arjan Dev ji / Raag Sriraag / / Ang 47

ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥

मात पिता सुत बंधपा कूड़े सभे साक ॥

Maat pitaa sut banddhapaa koo(rr)e sabhe saak ||

ਮਾਂ ਪਿਉ ਪੁੱਤਰ ਤੇ ਹੋਰ ਸੰਬੰਧੀ-ਇਹ ਸਾਰੇ ਸਾਕ ਭੀ ਸਾਥ ਛੱਡ ਜਾਣ ਵਾਲੇ ਹਨ ।

माता-पिता, सगे-संबंधी, रिश्तेदार समस्त झूठे रिश्तेदार हैं।

Mother, father, children and relatives-all relations are false.

Guru Arjan Dev ji / Raag Sriraag / / Ang 47

ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥

जिनि कीता तिसहि न जाणई मनमुख पसु नापाक ॥२॥

Jini keetaa tisahi na jaa(nn)aee manamukh pasu naapaak ||2||

(ਇਹ ਵੇਖ ਕੇ ਭੀ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਗੰਦੇ ਜੀਵਨ ਵਾਲਾ ਪਸ਼ੂ-ਸੁਭਾਉ ਮਨੁੱਖ, ਉਸ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ਜਿਸ ਨੇ ਇਸ ਨੂੰ ਪੈਦਾ ਕੀਤਾ ਹੈ ॥੨॥

जिस प्रभु ने सब कुछ उत्पन्न किया है, उसे स्वेच्छाचारी एवं अपवित्र पशु समान जीव स्मरण नहीं करता॥२॥

The self-willed manmukh is an insulting beast; he does not acknowledge the One who created him. ||2||

Guru Arjan Dev ji / Raag Sriraag / / Ang 47


ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥

अंतरि बाहरि रवि रहिआ तिस नो जाणै दूरि ॥

Anttari baahari ravi rahiaa tis no jaa(nn)ai doori ||

(ਮੂਰਖ ਮਨੁੱਖ) ਉਸ ਪਰਮਾਤਮਾ ਨੂੰ ਕਿਤੇ ਦੂਰ ਵੱਸਦਾ ਸਮਝਦਾ ਹੈ, ਜੋ ਇਸ ਦੇ ਅੰਦਰ ਤੇ ਬਾਹਰ ਹਰ ਥਾਂ ਮੌਜੂਦ ਹੈ ।

परमेश्वर शरीर के अन्दर एवं बाहर परिपूर्ण है, वह कण-कण में व्याप्त है लेकिन उसे मनुष्य दूर समझता है।

The Lord is pervading within and beyond, and yet people think that He is far away.

Guru Arjan Dev ji / Raag Sriraag / / Ang 47

ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥

त्रिसना लागी रचि रहिआ अंतरि हउमै कूरि ॥

Trisanaa laagee rachi rahiaa anttari haumai koori ||

ਜੀਵ ਨੂੰ ਮਾਇਆ ਦੀ ਤ੍ਰਿਸ਼ਨਾ ਚੰਬੜੀ ਹੋਈ ਹੈ, (ਮਾਇਆ ਦੇ ਮੋਹ ਵਿਚ) ਜੀਵ ਮਸਤ ਹੋ ਰਿਹਾ ਹੈ, (ਮਾਇਆ ਦੇ ਕਾਰਨ) ਇਸ ਦੇ ਅੰਦਰ ਝੂਠੀ ਹਉਮੈ ਟਿਕੀ ਹੋਈ ਹੈ ।

जीव के अन्तर्मन में भोग विलास की तृष्णा है, वह विषय-विकारों में लिप्त है और उसका हृदय अहंकार एवं झूठ में भरा हुआ है।

They are engrossed in clinging desires; within their hearts there is ego and falsehood.

Guru Arjan Dev ji / Raag Sriraag / / Ang 47

ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥

भगती नाम विहूणिआ आवहि वंञहि पूर ॥३॥

Bhagatee naam vihoo(nn)iaa aavahi van(ny)ahi poor ||3||

ਪਰਮਾਤਮਾ ਦੀ ਭਗਤੀ ਤੋਂ ਪਰਮਾਤਮਾ ਦੇ ਨਾਮ ਤੋਂ ਸੱਖਣੇ ਪੂਰਾਂ ਦੇ ਪੂਰ ਜੀਵ (ਇਸ ਸੰਸਾਰ-ਸਮੁੰਦਰ ਵਿਚ) ਆਉਂਦੇ ਹਨ ਤੇ (ਖ਼ਾਲੀ) ਚਲੇ ਜਾਂਦੇ ਹਨ ॥੩॥

प्रभु की भक्ति एवं नाम-सिमरन से वंचित होने के कारण प्राणियों के समुदाय योनियों में फँसकर आते जाते रहते हैं। ३॥

Without devotion to the Naam, crowds of people come and go. ||3||

Guru Arjan Dev ji / Raag Sriraag / / Ang 47


ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥

राखि लेहु प्रभु करणहार जीअ जंत करि दइआ ॥

Raakhi lehu prbhu kara(nn)ahaar jeea jantt kari daiaa ||

(ਪਰ ਜੀਵਾਂ ਦੇ ਕੀਹ ਵੱਸ? ਮਾਇਆ ਦੇ ਟਾਕਰੇ ਤੇ ਇਹ ਬੇ-ਬਸ ਹਨ) ਹੇ ਜੀਵਾਂ ਨੂੰ ਪੈਦਾ ਕਰਨ ਵਾਲੇ ਪ੍ਰਭੂ! ਤੂੰ ਆਪ ਹੀ ਮਿਹਰ ਕਰ ਕੇ ਸਾਰੇ ਜੀਅ ਜੰਤਾਂ ਨੂੰ (ਇਸ ਤ੍ਰਿਸ਼ਨਾ ਤੋਂ) ਬਚਾ ਲੈ ।

हे करुणा निधान पारब्रह्म ! इन जीव-जन्तुओं पर कृपा-दृष्टि करके उनकी रक्षा करो।

Please preserve Your beings and creatures, God; O Creator Lord, please be merciful!

Guru Arjan Dev ji / Raag Sriraag / / Ang 47

ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥

बिनु प्रभ कोइ न रखनहारु महा बिकट जम भइआ ॥

Binu prbh koi na rakhanahaaru mahaa bikat jam bhaiaa ||

ਜਮਰਾਜ ਜੀਵਾਂ ਵਾਸਤੇ ਬੜਾ ਡਰਾਉਣਾ ਬਣ ਰਿਹਾ ਹੈ । ਹੇ ਪ੍ਰਭੂ! ਤੈਥੋਂ ਬਿਨਾ ਕੋਈ ਰੱਖਿਆ ਕਰਨ ਵਾਲਾ ਨਹੀਂ ਹੈ ।

यमराज बड़ा विकट हो गया है। प्रभु के बिना अन्य कोई रखवाला नहीं है।

Without God, there is no saving grace. The Messenger of Death is cruel and unfeeling.

Guru Arjan Dev ji / Raag Sriraag / / Ang 47

ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥

नानक नामु न वीसरउ करि अपुनी हरि मइआ ॥४॥१४॥८४॥

Naanak naamu na veesarau kari apunee hari maiaa ||4||14||84||

ਹੇ ਨਾਨਕ! (ਅਰਦਾਸ ਕਰ ਤੇ ਆਖ-) ਹੇ ਹਰੀ! ਆਪਣੀ ਮਿਹਰ ਕਰ, ਮੈਂ ਤੇਰਾ ਨਾਮ ਕਦੇ ਨਾਹ ਭੁਲਾਵਾਂ ॥੪॥੧੪॥੮੪॥

नानक जी का कथन है कि हे प्रभु! अपनी कृपा करो तांकि मैं कभी भी तेरा नाम न भूलूं ॥४॥१४॥८४ ॥

O Nanak, may I never forget the Naam! Please bless me with Your Mercy, Lord! ||4||14||84||

Guru Arjan Dev ji / Raag Sriraag / / Ang 47


ਸਿਰੀਰਾਗੁ ਮਹਲਾ ੫ ॥

सिरीरागु महला ५ ॥

Sireeraagu mahalaa 5 ||

श्रीरागु महला ५ ॥

Siree Raag, Fifth Mehl:

Guru Arjan Dev ji / Raag Sriraag / / Ang 47

ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥

मेरा तनु अरु धनु मेरा राज रूप मै देसु ॥

Meraa tanu aru dhanu meraa raaj roop mai desu ||

(ਮਨੁੱਖ ਮਾਣ ਕਰਦਾ ਹੈ ਤੇ ਆਖਦਾ ਹੈ ਕਿ) ਇਹ ਸਰੀਰ ਮੇਰਾ ਹੈ, ਇਹ ਰਾਜ ਮੇਰਾ ਹੈ, ਇਹ ਦੇਸ ਮੇਰਾ ਹੈ, ਮੈਂ ਰੂਪ ਵਾਲਾ ਹਾਂ,

मनुष्य गर्व से कहता है कि यह तन-मन एवं धन मेरा है, इस देश पर शासन मेरा है।

"My body and my wealth; my ruling power, my beautiful form and country-mine!"

Guru Arjan Dev ji / Raag Sriraag / / Ang 47

ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥

सुत दारा बनिता अनेक बहुतु रंग अरु वेस ॥

Sut daaraa banitaa anek bahutu rangg aru ves ||

ਮੇਰੇ ਪੁੱਤਰ ਹਨ, ਮੇਰੀਆਂ ਇਸਤ੍ਰੀਆਂ ਹਨ, ਮੈਨੂੰ ਬੜੀਆਂ ਮੌਜਾਂ ਹਨ, ਅਤੇ ਮੇਰੇ ਪਾਸ ਕਈ ਪੁਸ਼ਾਕਾਂ ਹਨ ।

मैं सुन्दर स्वरूप वाला हूँ तथा मेरे पुत्र हैं, स्त्री है, पुत्री है और अनेकानेक रंगों के भेष मैं ही धारण कर सकता हूँ।

You may have children, a wife and many mistresses; you may enjoy all sorts of pleasures and fine clothes.

Guru Arjan Dev ji / Raag Sriraag / / Ang 47

ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥

हरि नामु रिदै न वसई कारजि कितै न लेखि ॥१॥

Hari naamu ridai na vasaee kaaraji kitai na lekhi ||1||

ਪਰ ਜੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਤਾਂ (ਇਹ ਸਭ ਪਦਾਰਥ ਜਿਨ੍ਹਾਂ ਦਾ ਮਨੁੱਖ ਮਾਣ ਕਰਦਾ ਹੈ) ਕਿਸੇ ਭੀ ਕੰਮ ਨਾਹ ਸਮਝ ॥੧॥

हे भाई ! जिस मानव के हृदय में प्रभु नाम का निवास नहीं है, उसके समस्त किए काम गणना में नहीं आते ॥ १ ॥

And yet, if the Name of the Lord does not abide within the heart, none of it has any use or value. ||1||

Guru Arjan Dev ji / Raag Sriraag / / Ang 47


ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥

मेरे मन हरि हरि नामु धिआइ ॥

Mere man hari hari naamu dhiaai ||

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰ ।

हे मेरे मन ! हरि-परमात्मा के नाम की आराधना करो

O my mind, meditate on the Name of the Lord, Har, Har.

Guru Arjan Dev ji / Raag Sriraag / / Ang 47

ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥

करि संगति नित साध की गुर चरणी चितु लाइ ॥१॥ रहाउ ॥

Kari sanggati nit saadh kee gur chara(nn)ee chitu laai ||1|| rahaau ||

ਸਦਾ ਗੁਰੂ ਦੀ ਸੰਗਤਿ ਕਰ, ਤੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ॥੧॥ ਰਹਾਉ ॥

प्रतिदिन साधु-संतों की संगति में रहने का प्रयास करो और गुरु के चरणों में अपने चित्त को लगाओ ॥१॥ रहाउ॥

Always keep the Company of the Holy, and focus your consciousness on the Feet of the Guru. ||1|| Pause ||

Guru Arjan Dev ji / Raag Sriraag / / Ang 47


ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥

नामु निधानु धिआईऐ मसतकि होवै भागु ॥

Naamu nidhaanu dhiaaeeai masataki hovai bhaagu ||

ਪਰਮਾਤਮਾ ਦਾ ਨਾਮ (ਜੋ ਸਭ ਪਦਾਰਥਾਂ ਦਾ) ਖ਼ਜਾਨਾ (ਹੈ) ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਸਿਮਰ ਸਕਦਾ ਹੈ ਜਿਸ ਦੇ) ਮੱਥੇ ਉੇਤੇ ਚੰਗੀ ਕਿਸਮਤਿ ਉੱਘੜ ਪਏ ।

हरि-नाम, जो सर्व प्रकार की निधि है, उसका चिन्तन तभी हो सकता है, यदि मनुष्य के माथे पर शुभ भाग्य अंकित हो।

Those who have such blessed destiny written on their foreheads meditate on the Treasure of the Naam.

Guru Arjan Dev ji / Raag Sriraag / / Ang 47

ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥

कारज सभि सवारीअहि गुर की चरणी लागु ॥

Kaaraj sabhi savaareeahi gur kee chara(nn)ee laagu ||

(ਹੇ ਭਾਈ!) ਸਤਿਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ, ਤੇਰੇ ਸਾਰੇ ਕੰਮ (ਭੀ) ਸੰਵਰ ਜਾਣਗੇ ।

गुरु के चरणों में लगने से समस्त कार्य संवर जाते हैं।

All their affairs are brought to fruition, holding onto the Guru's Feet.

Guru Arjan Dev ji / Raag Sriraag / / Ang 47

ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥

हउमै रोगु भ्रमु कटीऐ ना आवै ना जागु ॥२॥

Haumai rogu bhrmu kateeai naa aavai naa jaagu ||2||

(ਜੇਹੜਾ ਮਨੁੱਖ ਗੁਰ-ਸਰਨ ਰਹਿ ਕੇ ਨਾਮ ਸਿਮਰਦਾ ਹੈ ਉਸ ਦਾ) ਹਉਮੈ ਦਾ ਰੋਗ ਕੱਟਿਆ ਜਾਂਦਾ ਹੈ, ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਨਾਹ (ਮੁੜ ਮੁੜ) ਜੰਮਦਾ ਹੈ ਨਾਹ ਮਰਦਾ ॥੨॥

इस प्रकार अहंकार के रोग एवं शंकाएँ निवृत्त हो जाती हैं और प्राणी का आवागमन कट जाता है और उसे मोक्ष की प्राप्ति होती है।॥२॥

The diseases of ego and doubt are cast out; they shall not come and go in reincarnation. ||2||

Guru Arjan Dev ji / Raag Sriraag / / Ang 47


ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥

करि संगति तू साध की अठसठि तीरथ नाउ ॥

Kari sanggati too saadh kee athasathi teerath naau ||

(ਹੇ ਭਾਈ!) ਗੁਰੂ ਦੀ ਸੰਗਤਿ ਕਰ-ਇਹੀ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ ।

इसलिए हे जीव ! तू साधू की संगति कर, जो अठसठ तीथों के स्नान के समान अति पावन है।

Let the Saadh Sangat, the Company of the Holy, be your cleansing baths at the sixty-eight sacred shrines of pilgrimage.

Guru Arjan Dev ji / Raag Sriraag / / Ang 47

ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥

जीउ प्राण मनु तनु हरे साचा एहु सुआउ ॥

Jeeu praa(nn) manu tanu hare saachaa ehu suaau ||

(ਗੁਰੂ ਦੀ ਸਰਨ ਵਿਚ ਰਿਹਾਂ) ਜਿੰਦ ਪ੍ਰਾਣ ਮਨ ਸਰੀਰ ਸਭ ਆਤਮਕ ਜੀਵਨ ਵਾਲੇ ਹੋ ਜਾਂਦੇ ਹਨ, ਤੇ ਮਨੁੱਖਾ ਜਨਮ ਦਾ ਅਸਲ ਮਨੋਰਥ ਭੀ ਇਹੀ ਹੈ ।

नाम-सिमरन से तुम्हारी आत्मा, प्राण, मन एवं देहि प्रफुल्लित हो जाएँगे और यही जीवन का सत्य मनोरथ है।

Your soul, breath of life, mind and body shall blossom forth in lush profusion; this is the true purpose of life.

Guru Arjan Dev ji / Raag Sriraag / / Ang 47


Download SGGS PDF Daily Updates ADVERTISE HERE