ANG 496, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥

हरि धन मेरी चिंत विसारी हरि धनि लाहिआ धोखा ॥

Hari dhan meree chintt visaaree hari dhani laahiaa dhokhaa ||

ਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ ।

हरि के नाम-धन द्वारा मेरी चिन्ता मिट गई है तथा हरि के नाम-धन द्वारा मेरा धोखा दूर हो गया है।

Through the wealth of the Lord, I have forgotten my anxiety; through the wealth of the Lord, my doubt has been dispelled.

Guru Arjan Dev ji / Raag Gujri / / Ang 496

ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥

हरि धन ते मै नव निधि पाई हाथि चरिओ हरि थोका ॥३॥

Hari dhan te mai nav nidhi paaee haathi chario hari thokaa ||3||

ਹੇ ਮਾਂ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤਿ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ ॥੩॥

हरि के नाम-धन से मुझे नवनिधियों प्राप्त हुई हैं और हरि-नाम-धन सार वस्तु मेरे हाथ लग गया है॥ ३॥

From the wealth of the Lord, I have obtained the nine treasures; the true essence of the Lord has come into my hands. ||3||

Guru Arjan Dev ji / Raag Gujri / / Ang 496


ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥

खावहु खरचहु तोटि न आवै हलत पलत कै संगे ॥

Khaavahu kharachahu toti na aavai halat palat kai sangge ||

(ਮੈਨੂੰ ਗੁਰੂ ਨੇ ਨਾਮ ਧਨ ਬਖ਼ਸ਼ ਕੇ ਆਖਿਆ ਹੈ) ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ ।

इस नाम रूपी धन को खाने एवं खर्च करने से भी यह कम नहीं होता तथा आगे लोक-परलोक में भी सदा साथ रहता है।

No matter how much I eat and expend this wealth, it is not exhausted; here and hereafter, it remains with me.

Guru Arjan Dev ji / Raag Gujri / / Ang 496

ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥

लादि खजाना गुरि नानक कउ दीआ इहु मनु हरि रंगि रंगे ॥४॥२॥३॥

Laadi khajaanaa guri naanak kau deeaa ihu manu hari ranggi rangge ||4||2||3||

ਗੁਰੂ ਨੇ ਨਾਨਕ ਨੂੰ ਨਾਮ-ਧਨ ਦਾ (ਇਹ) ਖ਼ਜ਼ਾਨਾ ਲੱਦ ਕੇ ਦੇ ਦਿੱਤਾ ਹੈ (ਅਤੇ ਸੁਮਤਿ ਬਖ਼ਸ਼ੀ ਹੈ ਕਿ) ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ ॥੪॥੨॥੩॥

इस खजाने को लाद कर गुरुदेव ने नानक को दिया है और उसका मन हरि के रंग में रंग गया है॥ ४ ॥ २ ॥ ३ ॥

Loading the treasure, Guru Nanak has given it, and this mind is imbued with the Lord's Love. ||4||2||3||

Guru Arjan Dev ji / Raag Gujri / / Ang 496


ਗੂਜਰੀ ਮਹਲਾ ੫ ॥

गूजरी महला ५ ॥

Goojaree mahalaa 5 ||

गूजरी महला ५ ॥

Goojaree, Fifth Mehl:

Guru Arjan Dev ji / Raag Gujri / / Ang 496

ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥

जिसु सिमरत सभि किलविख नासहि पितरी होइ उधारो ॥

Jisu simarat sabhi kilavikh naasahi pitaree hoi udhaaro ||

ਹੇ ਪੁੱਤਰ! ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਸਿਮਰਨ ਵਾਲੇ ਦੇ) ਪਿਤਰਾਂ ਦਾ ਭੀ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ,

जिसका सिमरन करने से सभी पाप-विकार नाश हो जाते हैं और पूर्वजों-पितरों का भी उद्धार हो जाता है,

Remembering Him, all sins are erased, and ones generations are saved.

Guru Arjan Dev ji / Raag Gujri / / Ang 496

ਸੋ ਹਰਿ ਹਰਿ ਤੁਮ੍ਹ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥

सो हरि हरि तुम्ह सद ही जापहु जा का अंतु न पारो ॥१॥

So hari hari tumh sad hee jaapahu jaa kaa anttu na paaro ||1||

ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੂੰ ਸਦਾ ਹੀ ਉਸ ਦਾ ਨਾਮ ਜਪਦਾ ਰਹੁ ॥੧॥

उस हरि-परमेश्वर का तू सदैव ही जाप कर, जिसका कोई अन्त (ओर-छोर) एवं पारावार नहीं ॥ १॥

So meditate continually on the Lord, Har, Har; He has no end or limitation. ||1||

Guru Arjan Dev ji / Raag Gujri / / Ang 496


ਪੂਤਾ ਮਾਤਾ ਕੀ ਆਸੀਸ ॥

पूता माता की आसीस ॥

Pootaa maataa kee aasees ||

ਹੇ ਪੁੱਤਰ! (ਤੈਨੂੰ) ਮਾਂ ਦੀ ਇਹ ਅਸੀਸ ਹੈ-

हे पुत्र ! माता की तुझे यही आशीष है कि

O son, this is your mother's hope and prayer

Guru Arjan Dev ji / Raag Gujri / / Ang 496

ਨਿਮਖ ਨ ਬਿਸਰਉ ਤੁਮ੍ਹ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥

निमख न बिसरउ तुम्ह कउ हरि हरि सदा भजहु जगदीस ॥१॥ रहाउ ॥

Nimakh na bisarau tumh kau hari hari sadaa bhajahu jagadees ||1|| rahaau ||

ਤੈਨੂੰ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲੇ, ਤੂੰ ਸਦਾ ਜਗਤ ਦੇ ਮਾਲਕ ਪ੍ਰਭੂ ਦਾ ਨਾਮ ਜਪਦਾ ਰਹੁ ॥੧॥ ਰਹਾਉ ॥

एक क्षण भर के लिए भी तुझे भगवान विस्मृत न हो तथा तुम सदैव ही जगदीश का भजन करते रहो।॥ १॥ रहाउ॥

That you may never forget the Lord, Har, Har, even for an instant. May you ever vibrate upon the Lord of the Universe. ||1|| Pause ||

Guru Arjan Dev ji / Raag Gujri / / Ang 496


ਸਤਿਗੁਰੁ ਤੁਮ੍ਹ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥

सतिगुरु तुम्ह कउ होइ दइआला संतसंगि तेरी प्रीति ॥

Satiguru tumh kau hoi daiaalaa santtasanggi teree preeti ||

ਹੇ ਪੁੱਤਰ! ਸਤਿਗੁਰੂ ਤੇਰੇ ਉਤੇ ਦਇਆਵਾਨ ਰਹੇ, ਗੁਰੂ ਨਾਲ ਤੇਰਾ ਪਿਆਰ ਬਣਿਆ ਰਹੇ,

सतिगुरु जी तुझ पर दयालु रहें तथा संतों की संगति में तेरी प्रीति बनी रहे।

May the True Guru be kind to you, and may you love the Society of the Saints.

Guru Arjan Dev ji / Raag Gujri / / Ang 496

ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥

कापड़ु पति परमेसरु राखी भोजनु कीरतनु नीति ॥२॥

Kaapa(rr)u pati paramesaru raakhee bhojanu keeratanu neeti ||2||

(ਜਿਵੇਂ) ਕੱਪੜਾ (ਮਨੁੱਖ ਦਾ ਪਰਦਾ ਢੱਕਦਾ ਹੈ, ਤਿਵੇਂ) ਪਰਮਾਤਮਾ ਤੇਰੀ ਇੱਜ਼ਤ ਰੱਖੇ, ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੇਰੇ ਆਤਮਾ ਦੀ ਖ਼ੁਰਾਕ ਬਣੀ ਰਹੇ ॥੨॥

परमेश्वर का तेरी मान-प्रतिष्ठा को बचाना तेरा वस्त्र होवे तथा उसका भजन-कीर्तन करना तेरा प्रतिदिन का भोजन हो। ॥२ ॥

May the preservation of your honor by the Transcendent Lord be your clothes, and may the singing of His Praises be your food. ||2||

Guru Arjan Dev ji / Raag Gujri / / Ang 496


ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥

अम्रितु पीवहु सदा चिरु जीवहु हरि सिमरत अनद अनंता ॥

Ammmritu peevahu sadaa chiru jeevahu hari simarat anad ananttaa ||

ਹੇ ਪੁੱਤਰ! ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਦਾ ਪੀਂਦਾ ਰਹੁ, ਸਦਾ ਲਈ ਤੇਰਾ ਉੱਚਾ ਆਤਮਕ ਜੀਵਨ ਬਣਿਆ ਰਹੇ । ਹੇ ਪੁੱਤਰ! ਪਰਮਾਤਮਾ ਦਾ ਸਿਮਰਨ ਕੀਤਿਆਂ ਅਮੁੱਕ ਆਨੰਦ ਬਣਿਆ ਰਹਿੰਦਾ ਹੈ ।

सदैव ही प्रभु के नाम का अमृतपान करता रहे। ईश्वर करे तुम चिरंजीव रहो तथा हरि का सिमरन तुझे अनंत आनन्द प्रदान करे।

So drink in forever the Ambrosial Nectar; may you live long, and may the meditative remembrance of the Lord give you infinite delight.

Guru Arjan Dev ji / Raag Gujri / / Ang 496

ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥

रंग तमासा पूरन आसा कबहि न बिआपै चिंता ॥३॥

Rangg tamaasaa pooran aasaa kabahi na biaapai chinttaa ||3||

ਆਤਮਕ ਖ਼ੁਸ਼ੀਆਂ ਪ੍ਰਾਪਤ ਰਹਿੰਦੀਆਂ ਹਨ, ਸਭ ਆਸਾਂ ਪੂਰੀਆਂ ਹੋਈਆਂ ਰਹਿੰਦੀਆਂ ਹਨ, ਚਿੰਤਾ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ ॥੩॥

जीवन में सदा हर्षोल्लास बना रहे, सभी आशाएँ पूर्ण हों एवं कोई चिन्ता कभी तंग न करे ॥ ३ ॥

May joy and pleasure be yours; may your hopes be fulfilled, and may you never be troubled by worries. ||3||

Guru Arjan Dev ji / Raag Gujri / / Ang 496


ਭਵਰੁ ਤੁਮ੍ਹ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥

भवरु तुम्हारा इहु मनु होवउ हरि चरणा होहु कउला ॥

Bhavaru tumhaaraa ihu manu hovau hari chara(nn)aa hohu kaulaa ||

ਹੇ ਪੁੱਤਰ! ਤੇਰਾ ਇਹ ਮਨ ਭੌਰਾ ਬਣਿਆ ਰਹੇ, ਪਰਮਾਤਮਾ ਦੇ ਚਰਨ (ਤੇਰੇ ਮਨ-ਭੌਰੇ ਵਾਸਤੇ) ਕੌਲ-ਫੁੱਲ ਬਣੇ ਰਹਿਣ ।

तुम्हारा यह मन भंवरा होवे तथा हरि के सुन्दर चरण कमल के फूल हों।

Let this mind of yours be the bumble bee, and let the Lord's feet be the lotus flower.

Guru Arjan Dev ji / Raag Gujri / / Ang 496

ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥

नानक दासु उन संगि लपटाइओ जिउ बूंदहि चात्रिकु मउला ॥४॥३॥४॥

Naanak daasu un sanggi lapataaio jiu boonddahi chaatriku maulaa ||4||3||4||

ਹੇ ਨਾਨਕ! (ਆਖ-) ਪਰਮਾਤਮਾ ਦਾ ਸੇਵਕ ਉਹਨਾਂ ਚਰਨਾਂ ਨਾਲ ਇਉਂ ਲਪਟਿਆ ਰਹਿੰਦਾ ਹੈ; ਜਿਵੇਂ ਪਪੀਹਾ ਵਰਖਾ ਦੀ ਬੂੰਦ ਪੀ ਕੇ ਖਿੜਦਾ ਹੈ ॥੪॥੩॥੪॥

हे नानक ! तू हरि-चरणों से यूं लिपटा रह, जैसे चातक स्वाति-बूँद का पान करके खिल जाता है ॥४॥३॥४॥

Says servant Nanak, attach your mind to them, and blossom forth like the song-bird, upon finding the rain-drop. ||4||3||4||

Guru Arjan Dev ji / Raag Gujri / / Ang 496


ਗੂਜਰੀ ਮਹਲਾ ੫ ॥

गूजरी महला ५ ॥

Goojaree mahalaa 5 ||

गूजरी महला ५ ॥

Goojaree, Fifth Mehl:

Guru Arjan Dev ji / Raag Gujri / / Ang 496

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥

मता करै पछम कै ताई पूरब ही लै जात ॥

Mataa karai pachham kai taaee poorab hee lai jaat ||

ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ ।

इन्सान पश्चिम की तरफ जाने की सलाह बनाता है परन्तु भगवान उसे पूर्व की तरफ ले जाता है।

He decides to go to the west, but the Lord leads him away to the east.

Guru Arjan Dev ji / Raag Gujri / / Ang 496

ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥

खिन महि थापि उथापनहारा आपन हाथि मतात ॥१॥

Khin mahi thaapi uthaapanahaaraa aapan haathi mataat ||1||

ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ ॥੧॥

एक क्षण भर में ही-भगवान रचना करने एवं विनाश करने में समर्थ है। सब फैसले परमात्मा के वश में हैं।

In an instant, He establishes and disestablishes; He holds all matters in His hands. ||1||

Guru Arjan Dev ji / Raag Gujri / / Ang 496


ਸਿਆਨਪ ਕਾਹੂ ਕਾਮਿ ਨ ਆਤ ॥

सिआनप काहू कामि न आत ॥

Siaanap kaahoo kaami na aat ||

(ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ ।

इन्सान की बुद्धिमत्ता किसी काम में नहीं आती।

Cleverness is of no use at all.

Guru Arjan Dev ji / Raag Gujri / / Ang 496

ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥

जो अनरूपिओ ठाकुरि मेरै होइ रही उह बात ॥१॥ रहाउ ॥

Jo anaroopio thaakuri merai hoi rahee uh baat ||1|| rahaau ||

ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ ॥੧॥ ਰਹਾਉ ॥

जो कुछ मेरा ठाकुर अनुरूप समझता है केवल वही बात हो रही है॥ १॥ रहाउ॥

Whatever my Lord and Master deems to be right - that alone comes to pass. ||1|| Pause ||

Guru Arjan Dev ji / Raag Gujri / / Ang 496


ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥

देसु कमावन धन जोरन की मनसा बीचे निकसे सास ॥

Desu kamaavan dhan joran kee manasaa beeche nikase saas ||

(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ,

देश पर विजय प्राप्त करने तथा धन जोड़ने की इस इच्छा में ही मनुष्य के प्राण पखेरू हो जाते हैं।

In his desire to acquire land and accumulate wealth, one's breath escapes him.

Guru Arjan Dev ji / Raag Gujri / / Ang 496

ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥

लसकर नेब खवास सभ तिआगे जम पुरि ऊठि सिधास ॥२॥

Lasakar neb khavaas sabh tiaage jam puri uthi sidhaas ||2||

ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ॥੨॥

वह सेनाएँ, नायब, नौकर इत्यादि सभी को छोड़ देता है और उठकर यमपुरी को चला जाता है।॥ २॥

He must leave all his armies, assistants and servants; rising up, he departs to the City of Death. ||2||

Guru Arjan Dev ji / Raag Gujri / / Ang 496


ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥

होइ अनंनि मनहठ की द्रिड़ता आपस कउ जानात ॥

Hoi ananni manahath kee dri(rr)ataa aapas kau jaanaat ||

(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ।

इन्सान अनन्य भाव होने पर मन की जिद के कारण अपने आत्माभिमान को जाहिर करता है

Believing himself to be unique, he clings to his stubborn mind, and shows himself off.

Guru Arjan Dev ji / Raag Gujri / / Ang 496

ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥

जो अनिंदु निंदु करि छोडिओ सोई फिरि फिरि खात ॥३॥

Jo aninddu ninddu kari chhodio soee phiri phiri khaat ||3||

ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ ॥੩॥

जो अनिन्द्य वस्तु है, उसी की निन्दा करके त्याग देता है और विवश होकर बार-बार उसी को खाता है॥ ३॥

That food, which the blameless people have condemned and discarded, he eats again and again. ||3||

Guru Arjan Dev ji / Raag Gujri / / Ang 496


ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥

सहज सुभाइ भए किरपाला तिसु जन की काटी फास ॥

Sahaj subhaai bhae kirapaalaa tisu jan kee kaatee phaas ||

(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ ।

जिस पर प्रभु सहज स्वभाव ही कृपालु हो जाता है, उस इन्सान के समस्त पाश कट जाते हैं।

One, unto whom the Lord shows His natural mercy, has the noose of Death cut away from him.

Guru Arjan Dev ji / Raag Gujri / / Ang 496

ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥

कहु नानक गुरु पूरा भेटिआ परवाणु गिरसत उदास ॥४॥४॥५॥

Kahu naanak guru pooraa bhetiaa paravaa(nn)u girasat udaas ||4||4||5||

ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ॥੪॥੪॥੫॥

हे नानक ! चाहे गृहस्थी हो अथवा वैरागी जो इन्सान पूर्ण गुरु से मिलता है, वह परमेश्वर के दरबार में स्वीकृत हो जाता ॥४॥४॥५॥

Says Nanak, one who meets the Perfect Guru, is celebrated as a householder as well as a renunciate. ||4||4||5||

Guru Arjan Dev ji / Raag Gujri / / Ang 496


ਗੂਜਰੀ ਮਹਲਾ ੫ ॥

गूजरी महला ५ ॥

Goojaree mahalaa 5 ||

गूजरी महला ५ ॥

Goojaree, Fifth Mehl:

Guru Arjan Dev ji / Raag Gujri / / Ang 496

ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥

नामु निधानु जिनि जनि जपिओ तिन के बंधन काटे ॥

Naamu nidhaanu jini jani japio tin ke banddhan kaate ||

ਜਿਸ ਜਿਸ ਮਨੁੱਖ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਹਰਿ-ਨਾਮ ਸਿਮਰਿਆ, ਉਹਨਾਂ ਸਭਨਾਂ ਦੇ ਮਾਇਆ ਦੇ ਬੰਧਨ ਕੱਟੇ ਗਏ ।

परमात्मा का नाम सुखों का भण्डार है। जिन्होंने भी नाम का जाप किया है, प्रभु ने उनके मोह-माया के बन्धन काट दिए हैं।

Those humble beings who chant the treasure of the Naam, the Name of the Lord, have their bonds broken.

Guru Arjan Dev ji / Raag Gujri / / Ang 496

ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥

काम क्रोध माइआ बिखु ममता इह बिआधि ते हाटे ॥१॥

Kaam krodh maaiaa bikhu mamataa ih biaadhi te haate ||1||

ਕਾਮ, ਕ੍ਰੋਧ, ਆਤਮਕ ਮੌਤ ਲਿਆਉਣ ਵਾਲੀ ਮਾਇਆ ਦੀ ਮਮਤਾ-ਇਹਨਾਂ ਸਾਰੇ ਰੋਗਾਂ ਤੋਂ ਉਹ ਬਚ ਜਾਂਦੇ ਹਨ ॥੧॥

काम, क्रोध, विषैली माया तथा ममता इत्यादि रोगों से वे मुक्ति प्राप्त कर गए हैं।॥ १॥

Sexual desirer, anger, the poison of Maya and egotism - they are rid of these afflictions. ||1||

Guru Arjan Dev ji / Raag Gujri / / Ang 496


ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥

हरि जसु साधसंगि मिलि गाइओ ॥

Hari jasu saadhasanggi mili gaaio ||

ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ,

जिसने भी सुसंगति में निलकर हरि का यश किया है,

One who joins the Saadh Sangat, the Company of the Holy, and chants the Praises of the Lord,

Guru Arjan Dev ji / Raag Gujri / / Ang 496

ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥

गुर परसादि भइओ मनु निरमलु सरब सुखा सुख पाइअउ ॥१॥ रहाउ ॥

Gur parasaadi bhaio manu niramalu sarab sukhaa sukh paaiau ||1|| rahaau ||

ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿਤ੍ਰ ਹੋ ਗਿਆ, ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ ॥੧॥ ਰਹਾਉ ॥

गुरु की कृपा से उसका मन निर्मल हो गया है और उसने सर्व सुख पा लिए हैं।॥ १॥ रहाउ॥

Has his mind purified, by Guru's Grace, and he obtains the joy of all joys. ||1|| Pause ||

Guru Arjan Dev ji / Raag Gujri / / Ang 496


ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥

जो किछु कीओ सोई भल मानै ऐसी भगति कमानी ॥

Jo kichhu keeo soee bhal maanai aisee bhagati kamaanee ||

ਉਹ ਮਨੁੱਖ ਅਜੇਹੀ ਭਗਤੀ ਦੀ ਕਾਰ ਕਰਦਾ ਹੈ ਕਿ ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ (ਸਭ ਜੀਵਾਂ ਵਾਸਤੇ) ਭਲਾ ਮੰਨਦਾ ਹੈ,

प्रभु जो कुछ भी करता है, वह उसे भला लगता है। ऐसी भक्ति उसने की है।

Whatever the Lord does, he sees that as good; such is the devotional service he performs.

Guru Arjan Dev ji / Raag Gujri / / Ang 496

ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥

मित्र सत्रु सभ एक समाने जोग जुगति नीसानी ॥२॥

Mitr satru sabh ek samaane jog jugati neesaanee ||2||

ਉਸ ਨੂੰ ਮਿੱਤਰ ਤੇ ਵੈਰੀ ਸਾਰੇ ਇਕੋ ਜਿਹੇ (ਮਿੱਤਰ ਹੀ) ਦਿੱਸਦੇ ਹਨ । ਇਹੀ ਹੈ ਪਰਮਾਤਮਾ ਦੇ ਮਿਲਾਪ ਦਾ ਤਰੀਕਾ, ਤੇ ਇਹੀ ਹੈ ਪ੍ਰਭੂ-ਮਿਲਾਪ ਦੀ ਨਿਸ਼ਾਨੀ ॥੨॥

मित्र एवं शत्रु सभी उसके लिए एक समान हैं और यही प्रभु के मिलन हेतु योग युक्ति की निशानी है॥२॥

He sees friends and enemies as all the same; this is the sign of the Way of Yoga. ||2||

Guru Arjan Dev ji / Raag Gujri / / Ang 496


ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥

पूरन पूरि रहिओ स्रब थाई आन न कतहूं जाता ॥

Pooran poori rahio srb thaaee aan na katahoonn jaataa ||

(ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ, ਉਸ ਨੇ) ਪਛਾਣ ਲਿਆ ਕਿ ਸਰਬ-ਵਿਆਪਕ ਪ੍ਰਭੂ ਸਭਨਾਂ ਥਾਵਾਂ ਵਿਚ ਮੌਜੂਦ ਹੈ, ਉਸ ਮਨੁੱਖ ਨੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ (ਸਭ ਥਾਵਾਂ ਵਿਚ ਵੱਸਦਾ) ਨਹੀਂ ਸਮਝਿਆ ।

वह जानता है कि प्रभु सर्वत्र मौजूद है, इसलिए वह कहीं और नहीं जाता।

The all-pervading Lord is fully filling all places; why should I go anywhere else?

Guru Arjan Dev ji / Raag Gujri / / Ang 496

ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥

घट घट अंतरि सरब निरंतरि रंगि रविओ रंगि राता ॥३॥

Ghat ghat anttari sarab niranttari ranggi ravio ranggi raataa ||3||

ਉਸ ਨੂੰ ਉਹ ਪ੍ਰਭੂ ਹਰੇਕ ਸਰੀਰ ਵਿਚ, ਇਕ-ਰਸ ਸਭਨਾਂ ਵਿਚ ਵੱਸਦਾ ਦਿੱਸਦਾ ਹੈ । ਉਹ ਮਨੁੱਖ ਉਸ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਆਨੰਦ ਮਾਣਦਾ ਹੈ ਉਸ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ ॥੩॥

प्रभु प्रत्येक हृदय में समस्त स्थानों में समा रहा है। वह उसकी प्रीति में रमा हुआ उसके प्रेम से ही रंग गया है॥ ३॥

He is permeating and pervading within each and every heart; I am immersed in His Love, dyed in the color of His Love. ||3||

Guru Arjan Dev ji / Raag Gujri / / Ang 496


ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥

भए क्रिपाल दइआल गुपाला ता निरभै कै घरि आइआ ॥

Bhae kripaal daiaal gupaalaa taa nirabhai kai ghari aaiaa ||

ਜਦੋਂ ਕਿਸੇ ਮਨੁੱਖ ਉੱਤੇ ਗੋਪਾਲ-ਪ੍ਰਭੂ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ, ਤਦੋਂ ਉਹ ਮਨੁੱਖ ਉਸ ਨਿਰਭੈ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ ।

जब परमात्मा कृपालु एवं दयालु हो गया, तो वह निर्भय प्रभु के मन्दिर में आ गया।

When the Lord of the Universe becomes kind and compassionate, then one enters the home of the Fearless Lord.

Guru Arjan Dev ji / Raag Gujri / / Ang 496


Download SGGS PDF Daily Updates ADVERTISE HERE