ANG 538, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

गुरमति मनु ठहराईऐ मेरी जिंदुड़ीए अनत न काहू डोले राम ॥

Guramati manu thaharaaeeai meree jinddu(rr)eee anat na kaahoo dole raam ||

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ ।

हे मेरी आत्मा ! गुरु उपदेशानुसार अपने मन को टिकाना चाहिए, फिर यह दोबारा किसी अन्य स्थान पर नहीं भटकता।

Under Guru's Instructions, hold your mind steady; O my soul, do not let it wander anywhere.

Guru Ramdas ji / Raag Bihagra / Chhant / Guru Granth Sahib ji - Ang 538

ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

मन चिंदिअड़ा फलु पाइआ हरि प्रभु गुण नानक बाणी बोले राम ॥१॥

Man chinddia(rr)aa phalu paaiaa hari prbhu gu(nn) naanak baa(nn)ee bole raam ||1||

ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ ॥੧॥

हे नानक ! जो व्यक्ति हरि-प्रभु के गुणों की वाणी उच्चरित करता है, उसे मनोवांछित फल मिल जाता है।॥ १॥

One who utters the Bani of the Praises of the Lord God, O Nanak, obtains the fruits of his heart's desires. ||1||

Guru Ramdas ji / Raag Bihagra / Chhant / Guru Granth Sahib ji - Ang 538


ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥

गुरमति मनि अम्रितु वुठड़ा मेरी जिंदुड़ीए मुखि अम्रित बैण अलाए राम ॥

Guramati mani ammmritu vutha(rr)aa meree jinddu(rr)eee mukhi ammmrit bai(nn) alaae raam ||

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ ।

हे मेरी आत्मा ! गुरु उपदेशानुसार अमृत नाम प्राणी के हृदय में निवास कर जाता है और तब वह अपने मुखारबिंद से अमृत वचन बोलता रहता है।

Under Guru's Instruction, the Ambrosial Name abides within the mind, O my soul; with your mouth, utter the words of ambrosia.

Guru Ramdas ji / Raag Bihagra / Chhant / Guru Granth Sahib ji - Ang 538

ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥

अम्रित बाणी भगत जना की मेरी जिंदुड़ीए मनि सुणीऐ हरि लिव लाए राम ॥

Ammmrit baa(nn)ee bhagat janaa kee meree jinddu(rr)eee mani su(nn)eeai hari liv laae raam ||

ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ ।

हे मेरी आत्मा ! प्रभु के भक्तजनों की वाणी अमृत समान मधुर है, उसे चित्त लगाकर सुनने से प्राणी की हरि से सुरति लग जाती है।

The Words of the devotees are Ambrosial Nectar, O my soul; hearing them in the mind, embrace loving affection for the Lord.

Guru Ramdas ji / Raag Bihagra / Chhant / Guru Granth Sahib ji - Ang 538

ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥

चिरी विछुंना हरि प्रभु पाइआ गलि मिलिआ सहजि सुभाए राम ॥

Chiree vichhunnaa hari prbhu paaiaa gali miliaa sahaji subhaae raam ||

(ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ ।

चिरकाल से बिछुड़ा हुआ हरि-प्रभु मुझे प्राप्त हो गया है और उसने सहज-स्वभाव ही मुझे अपने गले लगाया है।

Separated for so very long, I have found the Lord God; He holds me close in His loving embrace.

Guru Ramdas ji / Raag Bihagra / Chhant / Guru Granth Sahib ji - Ang 538

ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

जन नानक मनि अनदु भइआ है मेरी जिंदुड़ीए अनहत सबद वजाए राम ॥२॥

Jan naanak mani anadu bhaiaa hai meree jinddu(rr)eee anahat sabad vajaae raam ||2||

ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ ॥੨॥

हे मेरी आत्मा ! दास नानक के हृदय में आनंद उत्पन्न हो गया है और उसके भीतर अनहद शब्द गूंज रहा है॥ २॥

Servant Nanak's mind is filled with bliss, O my soul; the unstruck sound-current of the Shabad vibrates within. ||2||

Guru Ramdas ji / Raag Bihagra / Chhant / Guru Granth Sahib ji - Ang 538


ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥

सखी सहेली मेरीआ मेरी जिंदुड़ीए कोई हरि प्रभु आणि मिलावै राम ॥

Sakhee sahelee mereeaa meree jinddu(rr)eee koee hari prbhu aa(nn)i milaavai raam ||

ਹੇ ਮੇਰੀ ਸਖੀ ਸਹੇਲੀਹੋ! ਹੇ ਮੇਰੀ ਸੋਹਣੀ ਜਿੰਦੇ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ,

हे मेरी आत्मा ! मेरी कोई सखी-सहेली आकर मुझे मेरे हरि-प्रभु से मिला दे।

If only my friends and companions would come and unite me with my Lord God, O my soul.

Guru Ramdas ji / Raag Bihagra / Chhant / Guru Granth Sahib ji - Ang 538

ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥

हउ मनु देवउ तिसु आपणा मेरी जिंदुड़ीए हरि प्रभ की हरि कथा सुणावै राम ॥

Hau manu devau tisu aapa(nn)aa meree jinddu(rr)eee hari prbh kee hari kathaa su(nn)aavai raam ||

ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ ।

मैं अपना मन उसे अर्पित करता हूँ, जो मुझे प्रभु की हरि-कथा सुनाता है।

I offer my mind to the one who recites the sermon of my Lord God, O my soul.

Guru Ramdas ji / Raag Bihagra / Chhant / Guru Granth Sahib ji - Ang 538

ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥

गुरमुखि सदा अराधि हरि मेरी जिंदुड़ीए मन चिंदिअड़ा फलु पावै राम ॥

Guramukhi sadaa araadhi hari meree jinddu(rr)eee man chinddia(rr)aa phalu paavai raam ||

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ ।

हे मेरी आत्मा ! गुरुमुख बनकर तू सदैव ही हरि की आराधना कर, तुझे मनोवांछित फल प्राप्त हो जाएगा।

As Gurmukh, ever worship the Lord in adoration, O my soul, and you shall obtain the fruits of your heart's desires.

Guru Ramdas ji / Raag Bihagra / Chhant / Guru Granth Sahib ji - Ang 538

ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

नानक भजु हरि सरणागती मेरी जिंदुड़ीए वडभागी नामु धिआवै राम ॥३॥

Naanak bhaju hari sara(nn)aagatee meree jinddu(rr)eee vadabhaagee naamu dhiaavai raam ||3||

ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ! ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੩॥

नानक का कथन है कि हे मेरी आत्मा ! हरि की शरणागत आकर उसका भजन कर, क्योंकि भाग्यशाली ही राम के नाम का ध्यान करते हैं।॥ ३॥

O Nanak, hurry to the Lord's Sanctuary; O my soul, those who meditate on the Lord's Name are very fortunate. ||3||

Guru Ramdas ji / Raag Bihagra / Chhant / Guru Granth Sahib ji - Ang 538


ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥

करि किरपा प्रभ आइ मिलु मेरी जिंदुड़ीए गुरमति नामु परगासे राम ॥

Kari kirapaa prbh aai milu meree jinddu(rr)eee guramati naamu paragaase raam ||

ਹੇ ਮੇਰੀ ਸੋਹਣੀ ਜਿੰਦੇ! ਪ੍ਰਭੂ ਦੀ ਕਿਰਪਾ ਹੀ ਉਹ ਮੈਨੂੰ ਆ ਮਿਲਦਾ ਹੈ । (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ ।

हे मेरे प्रभु ! अपनी कृपा करके मुझे आन मिलो, ताकि गुरु की मतानुसार मेरे मन में नाम का प्रकाश हो जाए।

By His Mercy, God comes to meet us, O my soul; through the Guru's Teachings, He reveals His Name.

Guru Ramdas ji / Raag Bihagra / Chhant / Guru Granth Sahib ji - Ang 538

ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥

हउ हरि बाझु उडीणीआ मेरी जिंदुड़ीए जिउ जल बिनु कमल उदासे राम ॥

Hau hari baajhu udee(nn)eeaa meree jinddu(rr)eee jiu jal binu kamal udaase raam ||

ਹੇ ਮੇਰੀ ਸੋਹਣੀ ਜਿੰਦੇ! ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ ।

हे मेरी आत्मा ! हरि के बिना मैं ऐसे हतोत्साहित हूँ, जैसे जल के बिना कमल उदासीन होता है।

Without the Lord, I am so sad, O my soul - as sad as the lotus without water.

Guru Ramdas ji / Raag Bihagra / Chhant / Guru Granth Sahib ji - Ang 538

ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥

गुरि पूरै मेलाइआ मेरी जिंदुड़ीए हरि सजणु हरि प्रभु पासे राम ॥

Guri poorai melaaiaa meree jinddu(rr)eee hari saja(nn)u hari prbhu paase raam ||

ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ ।

हे मेरी आत्मा ! पूर्ण गुरु ने सज्जन हरि से मिला दिया है, वह हरि-प्रभु आस-पास मेरे साथ ही रहता है।

The Perfect Guru has united me, O my soul, with the Lord, my best friend, the Lord God.

Guru Ramdas ji / Raag Bihagra / Chhant / Guru Granth Sahib ji - Ang 538

ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

धनु धनु गुरू हरि दसिआ मेरी जिंदुड़ीए जन नानक नामि बिगासे राम ॥४॥१॥

Dhanu dhanu guroo hari dasiaa meree jinddu(rr)eee jan naanak naami bigaase raam ||4||1||

ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ । ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ ॥੪॥੧॥

हे मेरी आत्मा ! वह गुरुदेव धन्य-धन्य है जिसने मुझे हरि के बारे में बताया है, जिसके नाम से दास नानक फूल की तरह खिल गया है॥ ४॥ १ ॥

Blessed, blessed is the Guru, who has shown me the Lord, O my soul; servant Nanak blossoms forth in the Name of the Lord. ||4||1||

Guru Ramdas ji / Raag Bihagra / Chhant / Guru Granth Sahib ji - Ang 538


ਰਾਗੁ ਬਿਹਾਗੜਾ ਮਹਲਾ ੪ ॥

रागु बिहागड़ा महला ४ ॥

Raagu bihaaga(rr)aa mahalaa 4 ||

रागु बिहागड़ा महला ४ ॥

Raag Bihaagraa, Fourth Mehl:

Guru Ramdas ji / Raag Bihagra / Chhant / Guru Granth Sahib ji - Ang 538

ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥

अम्रितु हरि हरि नामु है मेरी जिंदुड़ीए अम्रितु गुरमति पाए राम ॥

Ammmritu hari hari naamu hai meree jinddu(rr)eee ammmritu guramati paae raam ||

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਇਹ ਨਾਮ-ਜਲ ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਮਿਲਦਾ ਹੈ ।

हे मेरी आत्मा ! परमेश्वर का नाम अमृत समान है, पर यह अमृत गुरु के उपदेश से ही प्राप्त होता है।

The Name of the Lord, Har, Har, is Ambrosial Nectar, O my soul; through the Guru's Teachings, this Nectar is obtained.

Guru Ramdas ji / Raag Bihagra / Chhant / Guru Granth Sahib ji - Ang 538

ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥

हउमै माइआ बिखु है मेरी जिंदुड़ीए हरि अम्रिति बिखु लहि जाए राम ॥

Haumai maaiaa bikhu hai meree jinddu(rr)eee hari ammmriti bikhu lahi jaae raam ||

ਹੇ ਮੇਰੀ ਸੋਹਣੀ ਜਿੰਦੇ! ਹਉਮੈ ਜ਼ਹਿਰ ਹੈ ਮਾਇਆ (ਦਾ ਮੋਹ) ਜ਼ਹਿਰ ਹੈ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ), ਇਹ ਜ਼ਹਿਰ ਨਾਮ-ਜਲ (ਪੀਣ) ਨਾਲ ਲਹਿ ਜਾਂਦਾ ਹੈ ।

यह अहंकार माया रूपी विष है, हे मेरी आत्मा ! हरि के नामामृत द्वारा यह विष उतर जाता है।

Pride in Maya is poison, O my soul; through the Ambrosial Nectar of the Name, this poison is eradicated.

Guru Ramdas ji / Raag Bihagra / Chhant / Guru Granth Sahib ji - Ang 538

ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥

मनु सुका हरिआ होइआ मेरी जिंदुड़ीए हरि हरि नामु धिआए राम ॥

Manu sukaa hariaa hoiaa meree jinddu(rr)eee hari hari naamu dhiaae raam ||

ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦਾ ਸੁੱਕਾ ਹੋਇਆ (ਥੋੜ੍ਹ-ਵਿਤਾ ਹੋ ਚੁੱਕਾ) ਮਨ ਹਰਾ ਹੋ ਜਾਂਦਾ ਹੈ (ਜਿਵੇਂ ਕੋਈ ਸੁੱਕਾ ਹੋਇਆ ਰੁੱਖ ਪਾਣੀ ਨਾਲ ਹਰਾ ਹੋ ਜਾਂਦਾ ਹੈ, ਤੇ, ਕਰੜਾ-ਪਨ ਛੱਡ ਕੇ ਨਰਮ ਹੋ ਜਾਂਦਾ ਹੈ) ।

हे मेरी आत्मा ! हरि के नाम का ध्यान करने से मेरा सूखा हुआ मन हरा-भरा हो गया है।

The dry mind is rejuvenated, O my soul, meditating on the Name of the Lord, Har, Har.

Guru Ramdas ji / Raag Bihagra / Chhant / Guru Granth Sahib ji - Ang 538

ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

हरि भाग वडे लिखि पाइआ मेरी जिंदुड़ीए जन नानक नामि समाए राम ॥१॥

Hari bhaag vade likhi paaiaa meree jinddu(rr)eee jan naanak naami samaae raam ||1||

ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਪੂਰਬਲੇ ਲਿਖੇ ਅਨੁਸਾਰ ਵੱਡੇ ਭਾਗਾਂ ਨਾਲ ਪਰਮਾਤਮਾ ਮਿਲ ਪੈਂਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥

नानक का कथन है कि हे मेरी आत्मा ! मेरी किस्मत में आदि से लिखे हुए अच्छे भाग्य से मैंने भगवान को पा लिया है और मैं राम-नाम में समा गया हूँ॥ १॥

The Lord has given me the pre-ordained blessing of high destiny, O my soul; servant Nanak merges in the Naam, the Name of the Lord. ||1||

Guru Ramdas ji / Raag Bihagra / Chhant / Guru Granth Sahib ji - Ang 538


ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥

हरि सेती मनु बेधिआ मेरी जिंदुड़ीए जिउ बालक लगि दुध खीरे राम ॥

Hari setee manu bedhiaa meree jinddu(rr)eee jiu baalak lagi dudh kheere raam ||

ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਦਾ ਮਨ ਪਰਮਾਤਮਾ ਨਾਲ ਇਉਂ ਪ੍ਰੋਇਆ ਜਾਂਦਾ ਹੈ ਜਿਵੇਂ ਬੱਚੇ ਦਾ ਮਨ ਦੁੱਧ ਨਾਲ ਪਰਚ ਜਾਂਦਾ ਹੈ,

हे मेरी आत्मा ! मेरा चित्त हरि के साथ ऐसे जुड़ा हुआ है, जैसे नवजात बालक का चित्त दूध से लगा होता है।

My mind is attached to the Lord, O my soul, like the infant, sucking his mother's milk.

Guru Ramdas ji / Raag Bihagra / Chhant / Guru Granth Sahib ji - Ang 538

ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥

हरि बिनु सांति न पाईऐ मेरी जिंदुड़ीए जिउ चात्रिकु जल बिनु टेरे राम ॥

Hari binu saanti na paaeeai meree jinddu(rr)eee jiu chaatriku jal binu tere raam ||

ਉਸ ਮਨੁੱਖ ਨੂੰ, ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੇ ਮਿਲਾਪ ਤੋਂ ਬਿਨਾ ਠੰਡ ਨਹੀਂ ਪੈਂਦੀ (ਉਹ ਸਦਾ ਵਿਆਕੁਲ ਹੋਇਆ ਰਹਿੰਦਾ ਹੈ) ਜਿਵੇਂ ਪਪੀਹਾ (ਸ੍ਵਾਂਤੀ ਬੂੰਦ ਦੇ) ਪਾਣੀ ਤੋਂ ਬਿਨਾ ਪੁਕਾਰਦਾ ਰਹਿੰਦਾ ਹੈ ।

हे मेरी आत्मा ! जैसे चातक वर्षा की बूंदों के बिना पुकारता रहता है वैसे ही हरि के बिना मुझे शांति प्राप्त नहीं होती।

Without the Lord, I find no peace, O my soul; I am like the song-bird, crying out without the rain drops.

Guru Ramdas ji / Raag Bihagra / Chhant / Guru Granth Sahib ji - Ang 538

ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥

सतिगुर सरणी जाइ पउ मेरी जिंदुड़ीए गुण दसे हरि प्रभ केरे राम ॥

Satigur sara(nn)ee jaai pau meree jinddu(rr)eee gu(nn) dase hari prbh kere raam ||

ਹੇ ਮੇਰੀ ਸੋਹਣੀ ਜਿੰਦੇ! ਜਾ ਕੇ ਗੁਰੂ ਦੀ ਸਰਨ ਪਈ ਰਹੁ, ਗੁਰੂ ਪਰਮਾਤਮਾ ਦੇ ਗੁਣਾਂ ਦੀ ਦੱਸ ਪਾਂਦਾ ਹੈ ।

हे मेरी आत्मा ! सच्चे गुरु की शरण में पड़ो, वहाँ तुझे भगवान के गुणों के बारे में ज्ञान प्राप्त होगा।

Go, and seek the Sanctuary of the True Guru, O my soul; He shall tell you of the Glorious Virtues of the Lord God.

Guru Ramdas ji / Raag Bihagra / Chhant / Guru Granth Sahib ji - Ang 538

ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥

जन नानक हरि मेलाइआ मेरी जिंदुड़ीए घरि वाजे सबद घणेरे राम ॥२॥

Jan naanak hari melaaiaa meree jinddu(rr)eee ghari vaaje sabad gha(nn)ere raam ||2||

ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਮਿਲਾ ਦਿੱਤਾ ਉਸ ਦੇ ਹਿਰਦੇ-ਘਰ ਵਿਚ (ਮਾਨੋ) ਅਨੇਕਾਂ ਸੋਹਣੇ ਸਾਜ ਵੱਜਦੇ ਰਹਿੰਦੇ ਹਨ ॥੨॥

हे मेरी आत्मा ! दास नानक को हरि ने अपने साथ मिला लिया है और उसके घर में अनेक शब्द गूंज रहे हैं।॥ २॥

Servant Nanak has merged into the Lord, O my soul; the many melodies of the Shabad resound within his heart. ||2||

Guru Ramdas ji / Raag Bihagra / Chhant / Guru Granth Sahib ji - Ang 538


ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥

मनमुखि हउमै विछुड़े मेरी जिंदुड़ीए बिखु बाधे हउमै जाले राम ॥

Manamukhi haumai vichhu(rr)e meree jinddu(rr)eee bikhu baadhe haumai jaale raam ||

ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਹਉਮੈ ਦੇ ਕਾਰਨ ਪਰਮਾਤਮਾ ਨਾਲੋਂ ਵਿਛੁੜ ਜਾਂਦੇ ਹਨ, (ਮਾਇਆ ਦੇ ਮੋਹ ਦਾ) ਜ਼ਹਿਰ (ਉਹਨਾਂ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ), ਉਹ ਹਉਮੈ ਦੇ ਜਾਲ ਵਿਚ ਬੱਝੇ ਰਹਿੰਦੇ ਹਨ ।

हे मेरी आत्मा ! अहंत्व ने स्वेच्छाचारी लोगों को प्रभु से जुदा कर दिया है और वे विषैले पापों से बंधे अहंकार की अग्नि में जल रहे हैं।

Through egotism, the self-willed manmukhs are separated, O my soul; bound to poison, they are burnt by egotism.

Guru Ramdas ji / Raag Bihagra / Chhant / Guru Granth Sahib ji - Ang 538

ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥

जिउ पंखी कपोति आपु बन्हाइआ मेरी जिंदुड़ीए तिउ मनमुख सभि वसि काले राम ॥

Jiu pankkhee kapoti aapu banhaaiaa meree jinddu(rr)eee tiu manamukh sabhi vasi kaale raam ||

ਹੇ ਮੇਰੀ ਸੋਹਣੀ ਜਿੰਦੇ! ਜਿਵੇਂ (ਚੋਗੇ ਦੇ ਲਾਲਚ ਵਿਚ) ਕਬੂਤਰ ਆਦਿਕ ਪੰਛੀ ਆਪਣੇ ਆਪ ਨੂੰ ਜਾਲ ਵਿਚ ਬੰਨ੍ਹਾ ਲੈਂਦਾ ਹੈ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਸਾਰੇ ਮਨੁੱਖ ਆਤਮਕ ਮੌਤ ਦੇ ਵੱਸ ਵਿਚ ਆਏ ਰਹਿੰਦੇ ਹਨ ।

हे मेरी आत्मा ! जैसे पक्षी कबूतर आप ही दाने के लोभ के कारण जाल में फंस जाता है, वैसे ही सभी स्वेच्छाचारी मृत्यु के वश में आ जाते हैं।

Like the pigeon, which itself falls into the trap, O my soul, all the self-willed manmukhs fall under the influence of death.

Guru Ramdas ji / Raag Bihagra / Chhant / Guru Granth Sahib ji - Ang 538

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥

जो मोहि माइआ चितु लाइदे मेरी जिंदुड़ीए से मनमुख मूड़ बिताले राम ॥

Jo mohi maaiaa chitu laaide meree jinddu(rr)eee se manamukh moo(rr) bitaale raam ||

ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਚਿੱਤ ਜੋੜੀ ਰੱਖਦੇ ਹਨ ਉਹ ਆਪ-ਹੁਦਰੇ ਮਨੁੱਖ ਮੂਰਖ ਹੁੰਦੇ ਹਨ, ਉਹ ਜੀਵਨ-ਚਾਲ ਤੋਂ ਖੁੰਝੇ ਰਹਿੰਦੇ ਹਨ ।

हे मेरी आत्मा ! जो मोह-माया में चित लगाते हैं, वे स्वेच्छाचारी मूर्ख तथा पिशाच हैं।

Those self-willed manmukhs who focus their consciousness on Maya, O my soul, are foolish, evil demons.

Guru Ramdas ji / Raag Bihagra / Chhant / Guru Granth Sahib ji - Ang 538


Download SGGS PDF Daily Updates ADVERTISE HERE