ANG 54, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥

गणत गणावणि आईआ सूहा वेसु विकारु ॥

Ga(nn)at ga(nn)aava(nn)i aaeeaa soohaa vesu vikaaru ||

ਪਰ ਜੇਹੜੀਆਂ ਆਪਣੇ ਸਿੰਗਾਰ ਦਾ ਵਿਖਾਵਾ-ਮਾਣ ਕਰਦੀਆਂ ਹਨ, ਉਹਨਾਂ ਦਾ ਗੂੜ੍ਹਾ ਲਾਲ ਪਹਿਰਾਵਾ (ਭੀ) ਵਿਕਾਰ (ਹੀ) ਪੈਦਾ ਕਰਦਾ ਹੈ,

जो अपने प्राणपति से अनुकंपा करने की जगह उससे हिसाब-किताब मोल करने आई हैं, उनका दुल्हन-वेष लाल पहरावा भी बेकार है, अर्थात् आडम्बर है।

But when the time comes to settle their accounts, their red robes are corrupt.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥

पाखंडि प्रेमु न पाईऐ खोटा पाजु खुआरु ॥१॥

Paakhanddi premu na paaeeai khotaa paaju khuaaru ||1||

ਕਿਉਂਕਿ ਵਿਖਾਵਾ ਕੀਤਿਆਂ ਪ੍ਰਭੂ ਦਾ ਪਿਆਰ ਨਹੀਂ ਮਿਲਦਾ, (ਅੰਦਰ ਖੋਟ ਹੋਵੇ ਤੇ ਬਾਹਰ ਪ੍ਰੇਮ ਦਾ ਵਿਖਾਵਾ ਹੋਵੇ) ਇਹ ਖੋਟਾ ਵਿਖਾਵਾ ਖ਼ੁਆਰ ਹੀ ਕਰਦਾ ਹੈ ॥੧॥

हे जीवात्मा ! आडम्बर से उसकी प्रीति प्राप्त नहीं होती। खोटा आडम्बर विनाशकारी होता है, इससे प्रभु-पति की प्रसन्नता प्राप्त नहीं होती॥१॥

His Love is not obtained through hypocrisy. Her false coverings bring only ruin. ||1||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥

हरि जीउ इउ पिरु रावै नारि ॥

Hari jeeu iu piru raavai naari ||

ਹੇ ਪ੍ਰਭੂ ਜੀ! ਇਹ ਸਰਧਾ ਧਾਰਿਆਂ ??? ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ ।

हे प्रभु जी ! प्रियवर अपनी स्त्री से ऐसे रमण करता है

In this way, the Dear Husband Lord ravishes and enjoys His bride.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥

तुधु भावनि सोहागणी अपणी किरपा लैहि सवारि ॥१॥ रहाउ ॥

Tudhu bhaavani sohaaga(nn)ee apa(nn)ee kirapaa laihi savaari ||1|| rahaau ||

ਉਹੀ ਜੀਵ-ਇਸਤ੍ਰੀਆਂ ਸੁਹਾਗ-ਭਾਗ ਵਾਲੀਆਂ ਹਨ ਜੋ ਤੈਨੂੰ ਚੰਗੀਆਂ ਲੱਗਦੀਆਂ ਹਨ, ਜਿਨ੍ਹਾਂ ਨੂੰ ਆਪਣੀ ਮਿਹਰ ਨਾਲ ਤੂੰ ਆਪ ਸੁਚੱਜੀਆਂ ਬਣਾ ਲੈਂਦਾ ਹੈਂ ॥੧॥ ਰਹਾਉ ॥

हे ईश्वर ! वही सुहागिन है जो तुझे अच्छी लगती है और अपनी दया-दृष्टि से तुम उसे संवार लेते हो॥१॥ रहाउ॥

The happy soul-bride is pleasing to You, Lord; by Your Grace, You adorn her. ||1|| Pause ||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥

गुर सबदी सीगारीआ तनु मनु पिर कै पासि ॥

Gur sabadee seegaareeaa tanu manu pir kai paasi ||

ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਜੀਵਨ ਨੂੰ) ਸੰਵਾਰਦੀ ਹੈ, ਜਿਸ ਦਾ ਸਰੀਰ ਖਸਮ-ਪ੍ਰਭੂ ਦੇ ਹਵਾਲੇ ਹੈ ਜਿਸ ਦਾ ਮਨ ਖਸਮ-ਪ੍ਰਭੂ ਦੇ ਹਵਾਲੇ ਹੈ (ਭਾਵ, ਜਿਸ ਦਾ ਮਨ ਤੇ ਜਿਸ ਦੇ ਗਿਆਨ-ਇੰਦਰੇ ਪ੍ਰਭੂ ਦੀ ਯਾਦ ਤੋਂ ਲਾਂਭੇ ਕੁਰਾਹੇ ਨਹੀਂ ਜਾਂਦੇ),

गुर-शब्द से वह सुशोभित हुई हैं और उसका तन एवं मन उसके प्रीतम के समक्ष समर्पित है।

She is decorated with the Word of the Guru's Shabad; her mind and body belong to her Husband Lord.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥

दुइ कर जोड़ि खड़ी तकै सचु कहै अरदासि ॥

Dui kar jo(rr)i kha(rr)ee takai sachu kahai aradaasi ||

ਜੇਹੜੀ ਦੋਵੇਂ ਹੱਥ ਜੋੜ ਕੇ ਪੂਰੀ ਸਰਧਾ ਨਾਲ (ਪ੍ਰਭੂ-ਪਤੀ ਦਾ ਆਸਰਾ ਹੀ) ਤੱਕਦੀ ਹੈ, ਜੇਹੜੀ ਸਦਾ-ਥਿਰ ਪ੍ਰਭੂ ਨੂੰ ਹੀ ਯਾਦ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈਆਂ ਕਰਦੀ ਹੈ,

अपने दोनों हाथ जोड़कर वे प्रभु-परमेश्वर की प्रतीक्षा करती हैं और सच्चे हृदय से उसके समक्ष वंदना करके सत्य प्राप्ति की लालसा बनाए रखती हैं।

With her palms pressed together, she stands, waiting on Him, and offers her True prayers to Him.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥

लालि रती सच भै वसी भाइ रती रंगि रासि ॥२॥

Laali ratee sach bhai vasee bhaai ratee ranggi raasi ||2||

ਉਹ ਪ੍ਰਭੂ-ਪ੍ਰੀਤਮ (ਦੇ ਪਿਆਰ) ਵਿਚ ਰੰਗੀ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਰੱਤੀ ਰਹਿੰਦੀ ਹੈ, ਤੇ ਉਸ ਦੇ ਰੰਗ ਵਿਚ ਰਸੀ ਰਹਿੰਦੀ ਹੈ ॥੨॥

वह अंपने प्रीतम के प्रेम में लिवलीन हो गई हैं और सत्यपुरुष के भय में रहती हैं। उसकी प्रीत में रंग जाने से उसकी सत्य की रंगत में लिवलीन हो जाती हैं।॥२॥

Dyed in the deep crimson of the Love of her Darling Lord, she dwells in the Fear of the True One. Imbued with His Love, she is dyed in the color of His Love. ||2||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥

प्रिअ की चेरी कांढीऐ लाली मानै नाउ ॥

Pria kee cheree kaandheeai laalee maanai naau ||

ਜੇਹੜੀ (ਪ੍ਰਭੂ-ਚਰਨਾਂ ਦੀ) ਸੇਵਕਾ ਪ੍ਰਭੂ ਦਾ ਨਾਮ ਹੀ ਮੰਨਦੀ ਹੈ (ਪ੍ਰਭੂ ਦੇ ਨਾਮ ਨੂੰ ਹੀ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੀ ਹੈ) ਉਹ ਪ੍ਰਭੂ-ਪਤੀ ਦੀ ਦਾਸੀ ਆਖੀ ਜਾਂਦੀ ਹੈ ।

वह अपने प्रियतम की अनुचर कही जाती है, जो अपने नाम को समर्पण होती है।

She is said to be the hand-maiden of her Beloved Lord; His sweetheart surrenders to His Name.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥

साची प्रीति न तुटई साचे मेलि मिलाउ ॥

Saachee preeti na tutaee saache meli milaau ||

ਪ੍ਰਭੂ ਨਾਲ ਉਸ ਦੀ ਪ੍ਰੀਤਿ ਸਦਾ ਕਾਇਮ ਰਹਿੰਦੀ ਹੈ, ਕਦੇ ਟੁੱਟਦੀ ਨਹੀਂ, ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ (ਚਰਨਾਂ ਵਿਚ) ਉਸ ਦਾ ਮਿਲਾਪ ਬਣਿਆ ਰਹਿੰਦਾ ਹੈ ।

प्रीतम का सच्चा प्रेम कभी टूटता नहीं और वह सच्चे स्वामी के मिलाप अंदर मिल जाती है।

True Love is never broken; she is united in Union with the True One.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥

सबदि रती मनु वेधिआ हउ सद बलिहारै जाउ ॥३॥

Sabadi ratee manu vedhiaa hau sad balihaarai jaau ||3||

ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਉਹ ਰੰਗੀ ਰਹਿੰਦੀ ਹੈ, ਉਸ ਦਾ ਮਨ ਪ੍ਰੋਤਾ ਰਹਿੰਦਾ ਹੈ । ਮੈਂ ਅਜੇਹੀ ਜੀਵ-ਇਸਤ੍ਰੀ ਤੋਂ ਕੁਰਬਾਨ ਹਾਂ ॥੩॥

गुरुवाणी में रंग जाने से उसका मन बिंध गया है। मैं सदैव उस पर बलिहारी जाता हूँ॥३॥

Attuned to the Word of the Shabad, her mind is pierced through. I am forever a sacrifice to Him. ||3||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥

सा धन रंड न बैसई जे सतिगुर माहि समाइ ॥

Saa dhan randd na baisaee je satigur maahi samaai ||

ਜੇ ਜੀਵ-ਇਸਤ੍ਰੀ ਗੁਰੂ (ਦੇ ਸ਼ਬਦ) ਵਿਚ ਸੁਰਤ ਜੋੜੀ ਰੱਖੇ, ਤਾਂ ਉਹ ਕਦੇ ਰੰਡੀ (ਹੋ ਕੇ) ਨਹੀਂ ਬੈਠਦੀ (ਭਾਵ, ਖਸਮ ਸਾਈਂ ਦਾ ਹੱਥ ਸਦਾ ਉਸ ਦੇ ਸਿਰ ਉੱਤੇ ਟਿਕਿਆ ਰਹਿੰਦਾ ਹੈ । )

वह नारी जो अपने सतिगुर के (उपदेशों-शिक्षाओं) भीतर लीन हुई है, वह कदापि विधवा नहीं होती।

That bride, who is absorbed into the True Guru, shall never become a widow.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥

पिरु रीसालू नउतनो साचउ मरै न जाइ ॥

Piru reesaaloo nautano saachau marai na jaai ||

(ਫਿਰ ਉਹ) ਖਸਮ (ਭੀ ਐਸਾ ਹੈ ਜੋ) ਆਨੰਦ ਦਾ ਸੋਮਾ ਹੈ (ਜਿਸ ਦਾ ਪਿਆਰ ਨਿੱਤ) ਨਵਾਂ (ਹੈ, ਜੋ) ਸਦਾ ਕਾਇਮ ਰਹਿਣ ਵਾਲਾ (ਹੈ, ਜੋ) ਮਰਦਾ ਹੈ ਨਾਹ ਜੰਮਦਾ ਹੈ ।

उसका प्रीतम रसों का घर हमेशा नवीन देह वाला एवं सत्यवादी है। वह जीवन-मृत्यु के चक्कर से विमुक्त है।

Her Husband Lord is Beautiful; His Body is forever fresh and new. The True One does not die, and shall not go.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥

नित रवै सोहागणी साची नदरि रजाइ ॥४॥

Nit ravai sohaaga(nn)ee saachee nadari rajaai ||4||

ਉਹ ਆਪਣੀ ਸਦਾ-ਥਿਰ ਮਿਹਰ ਦੀ ਨਜ਼ਰ ਨਾਲ ਆਪਣੀ ਰਜ਼ਾ ਅਨੁਸਾਰ ਸਦਾ ਉਸ ਸੋਹਾਗਣ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ ॥੪॥

वह हमेशा अपनी पवित्र-पाक नारी को हर्षित करता है और उस पर अपनी सत्य-दृष्टि रखता है, क्योंकि वह उसकी आज्ञानुसार विचरण करती है॥४॥

He continually enjoys His happy soul-bride; He casts His Gracious Glance of Truth upon her, and she abides in His Will. ||4||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥

साचु धड़ी धन माडीऐ कापड़ु प्रेम सीगारु ॥

Saachu dha(rr)ee dhan maadeeai kaapa(rr)u prem seegaaru ||

ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ ਆਪਣੇ ਹਿਰਦੇ ਵਿਚ ਟਿਕਾਂਦੀ ਹੈ, ਇਹ, ਮਾਨੋ, ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਕੇਸਾਂ ਦੀਆਂ ਪੱਟੀਆਂ ਸੰਵਾਰਦੀ ਹੈ, ਪ੍ਰਭੂ ਦੇ ਪਿਆਰ ਨੂੰ (ਸੋਹਣਾ) ਕੱਪੜਾ ਤੇ (ਗਹਿਣਿਆਂ ਦਾ) ਸਿੰਗਾਰ ਬਣਾਂਦੀ ਹੈ ।

ऐसी जीवात्माएँ सत्य की माँग संवारती हैं और प्रभु प्रीत को अपनी पोशाक तथा हार-श्रृंगार बनाती हैं।

The bride braids her hair with Truth; her clothes are decorated with His Love.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥

चंदनु चीति वसाइआ मंदरु दसवा दुआरु ॥

Chanddanu cheeti vasaaiaa manddaru dasavaa duaaru ||

ਜਿਸ ਨੇ ਪ੍ਰਭੂ ਨੂੰ ਆਪਣੇ ਚਿੱਤ ਵਿਚ ਵਸਾਇਆ ਹੈ (ਤੇ, ਇਹ, ਮਾਨੋ, ਉਸ ਨੇ ਮੱਥੇ ਉਤੇ) ਚੰਦਨ (ਦਾ ਟਿੱਕਾ ਲਾਇਆ) ਹੈ, ਜਿਸ ਨੇ ਆਪਣੇ ਦਸਵੇਂ ਦੁਆਰ (ਦਿਮਾਗ਼, ਚਿੱਤ-ਆਕਾਸ਼) ਨੂੰ (ਪਤੀ-ਪ੍ਰਭੂ ਦੇ ਰਹਿਣ ਲਈ) ਸੋਹਣਾ ਘਰ ਬਣਾਇਆ ਹੈ ।

स्वामी को हृदय में धारण करने का चन्दन लगाती हैं और दसवें द्वार को अपना महल बनाती हैं।

Like the essence of sandalwood, He permeates her consciousness, and the Temple of the Tenth Gate is opened.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥

दीपकु सबदि विगासिआ राम नामु उर हारु ॥५॥

Deepaku sabadi vigaasiaa raam naamu ur haaru ||5||

ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਹਿਰਦੇ ਨੂੰ) ਹੁਲਾਰੇ ਵਿਚ ਲਿਆਂਦਾ ਹੈ (ਤੇ, ਇਹ, ਮਾਨੋ, ਉਸ ਨੇ ਹਿਰਦੇ ਵਿਚ) ਦੀਵਾ (ਜਗਾਇਆ ਹੈ), ਜਿਸ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਗਲ ਦਾ ਹਾਰ ਬਣਾ ਲਿਆ ਹੈ ॥੫॥

वह गुर-शब्द का दीपक प्रज्वलित करती हैं और राम-नाम ही उनकी माला है॥ ५॥

The lamp of the Shabad is lit, and the Name of the Lord is her necklace. ||5||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥

नारी अंदरि सोहणी मसतकि मणी पिआरु ॥

Naaree anddari soha(nn)ee masataki ma(nn)ee piaaru ||

ਜਿਸ ਨੇ ਆਪਣੇ ਮੱਥੇ ਉਤੇ ਪ੍ਰਭੂ ਦੇ ਪਿਆਰ ਦਾ ਜੜਾਊ ਟਿੱਕਾ ਲਾਇਆ ਹੋਇਆ ਹੈ, ਜਿਸ ਨੇ ਸਦਾ-ਥਿਰ ਰਹਿਣ ਵਾਲੇ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਆਪਣੀ ਸੁਰਤ (ਜੋੜ ਕੇ) ਸੋਹਣੀ ਬਣਾ ਲਈ ਹੈ ।

नारियों में वह अति रूपवान सुन्दर है और अपने मस्तक पर उसने स्वामी के स्नेह का माणिक्य शोभायमान है।

She is the most beautiful among women; upon her forehead she wears the Jewel of the Lord's Love.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥

सोभा सुरति सुहावणी साचै प्रेमि अपार ॥

Sobhaa surati suhaava(nn)ee saachai premi apaar ||

(ਤੇ, ਇਸੇ ਨੂੰ ਉਹ ਆਪਣੀ) ਸੋਭਾ (ਸਮਝਦੀ ਹੈ), ਉਹ ਜੀਵ-ਇਸਤ੍ਰੀ ਹੋਰ ਜੀਵ-ਇਸਤ੍ਰੀਆਂ ਵਿਚ (ਮੰਨੀ ਪ੍ਰਮੰਨੀ) ਸੋਹਣੀ ਹੈ ।

उसकी महिमा तथा विवेक अति मनोहर है तथा उसकी प्रीति अनंत प्रभु के लिए सच्ची है।

Her glory and her wisdom are magnificent; her love for the Infinite Lord is True.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥

बिनु पिर पुरखु न जाणई साचे गुर कै हेति पिआरि ॥६॥

Binu pir purakhu na jaa(nn)aee saache gur kai heti piaari ||6||

ਉਹ ਆਪਣੇ ਗੁਰੂ ਦੇ ਸ਼ਬਦ ਦੇ ਪ੍ਰੇਮ ਪਿਆਰ ਵਿਚ ਰਹਿ ਕੇ ਸਦਾ-ਥਿਰ ਸਰਬ-ਵਿਆਪਕ ਪ੍ਰਭੂ ਪਤੀ ਤੋਂ ਬਿਨਾ ਹੋਰ ਕਿਸੇ ਨਾਲ ਜਾਣ-ਪਛਾਣ ਨਹੀਂ ਪਾਂਦੀ ॥੬॥

वह अपने प्रियतम के अतिरिक्त किसी को भी परम-पुरुष नहीं समझती। केवल सतिगुरु हेतु ही वह प्रेम तथा अनुराग रखती है॥ ६ ॥

Other than her Beloved Lord, she knows no man. She enshrines love for the True Guru. ||6||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥

निसि अंधिआरी सुतीए किउ पिर बिनु रैणि विहाइ ॥

Nisi anddhiaaree suteee kiu pir binu rai(nn)i vihaai ||

ਮਾਇਆ ਦੇ ਮੋਹ ਦੀ ਕਾਲੀ-ਬੋਲੀ ਰਾਤ ਵਿਚ ਸੁੱਤੀ ਪਈ ਜੀਵ-ਇਸਤ੍ਰੀਏ! ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਜ਼ਿੰਦਗੀ ਦੀ ਰਾਤ ਸੌਖੀ ਨਹੀਂ ਲੰਘ ਸਕਦੀ ।

परन्तु जो अंधेरी निशा में सोई हुई है, वह अपने प्रियतम के अलावा अपनी रात्रि किस तरह व्यतीत करेगी?"

Asleep in the darkness of the night, how shall she pass her life-night without her Husband?

Guru Nanak Dev ji / Raag Sriraag / Ashtpadiyan / Guru Granth Sahib ji - Ang 54

ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥

अंकु जलउ तनु जालीअउ मनु धनु जलि बलि जाइ ॥

Ankku jalau tanu jaaleeau manu dhanu jali bali jaai ||

ਸੜ ਜਾਏ ਉਹ ਹਿਰਦਾ ਤੇ ਉਹ ਸਰੀਰ (ਜਿਸ ਵਿਚ ਪ੍ਰਭੂ ਦੀ ਯਾਦ ਨਹੀਂ) । ਪ੍ਰਭੂ ਦੀ ਯਾਦ ਤੋਂ ਬਿਨਾ ਮਨ (ਵਿਕਾਰਾਂ ਵਿਚ) ਸੜ ਬਲ ਜਾਂਦਾ ਹੈ, ਮਾਇਆ-ਧਨ ਭੀ ਵਿਅਰਥ ਹੀ ਜਾਂਦਾ ਹੈ ।

तेरे अंग जल जाएँगे, तेरी देहि जल जाएगी और तेरा हृदय एवं धन सभी जल जाएँगे।

Her limbs shall burn, her body shall burn, and her mind and wealth shall burn as well.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥

जा धन कंति न रावीआ ता बिरथा जोबनु जाइ ॥७॥

Jaa dhan kantti na raaveeaa taa birathaa jobanu jaai ||7||

ਜੇ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਨਹੀਂ ਕੀਤਾ, ਤਾਂ ਉਸ ਦੀ ਜਵਾਨੀ ਵਿਅਰਥ ਹੀ ਚਲੀ ਜਾਂਦੀ ਹੈ ॥੭॥

यदि जीव रूपी नारी को प्राणपति सम्मान प्रदान नहीं करता, तब उसका यौवन व्यर्थ जाता है॥ ७ ॥

When the Husband does not enjoy His bride, then her youth passes away in vain. ||7||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥

सेजै कंत महेलड़ी सूती बूझ न पाइ ॥

Sejai kantt mahela(rr)ee sootee boojh na paai ||

ਭਾਗ-ਹੀਣ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਸੇਜ ਉਤੇ ਸੁੱਤੀ ਪਈ ਹੈ, ਪਰ ਇਸ ਨੂੰ ਸਮਝ ਨਹੀਂ (ਹਿਰਦੇ-ਸੇਜ ਉੱਤੇ ਜੀਵਾਤਮਾ ਤੇ ਪਰਮਾਤਮਾ ਦਾ ਇਕੱਠਾ ਨਿਵਾਸ ਹੈ, ਪਰ ਮਾਇਆ-ਮੋਹੀ ਜਿੰਦ ਨੂੰ ਇਸ ਦੀ ਸਾਰ ਨਹੀਂ ਹੈ) ।

जीव रूपी स्त्री एवं मालिया प्रभु दोनों का एक ही हृदय रुपी सेज पर निवास है। लेकिन जीव-स्त्री माया के मोह की निद्रा में मग्न है परन्तु सोई हुई पत्नी को उस बारे ज्ञान ही नहीं।

The Husband is on the Bed, but the bride is asleep, and so she does not come to know Him.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥

हउ सुती पिरु जागणा किस कउ पूछउ जाइ ॥

Hau sutee piru jaaga(nn)aa kis kau poochhau jaai ||

ਹੇ ਪ੍ਰਭੂ-ਪਤੀ! ਮੈਂ ਜੀਵ-ਇਸਤ੍ਰੀ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ, ਤੂੰ ਪਤੀ ਸਦਾ ਜਾਗਦਾ ਹੈਂ (ਤੈਨੂੰ ਮਾਇਆ ਵਿਆਪ ਨਹੀਂ ਸਕਦੀ); ਮੈਂ ਕਿਸ ਪਾਸੋਂ ਜਾ ਕੇ ਪੁੱਛਾਂ (ਕਿ ਮੈਂ ਕਿਸ ਤਰ੍ਹਾਂ ਮਾਇਆ ਦੀ ਨੀਂਦ ਵਿਚੋਂ ਜਾਗ ਕੇ ਤੈਨੂੰ ਮਿਲ ਸਕਦੀ ਹਾਂ)?

मैं निद्रा-मग्न हूँ, मेरा पति प्रभु जाग रहा है। मैं किसके पास जाकर पूछू?"

While I am asleep, my Husband Lord is awake. Where can I go for advice?

Guru Nanak Dev ji / Raag Sriraag / Ashtpadiyan / Guru Granth Sahib ji - Ang 54

ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥

सतिगुरि मेली भै वसी नानक प्रेमु सखाइ ॥८॥२॥

Satiguri melee bhai vasee naanak premu sakhaai ||8||2||

ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਸਤਿਗੁਰੂ ਨੇ (ਪ੍ਰਭੂ ਦੇ ਚਰਨਾਂ ਵਿਚ) ਮਿਲਾ ਲਿਆ ਹੈ, ਉਹ ਪਰਮਾਤਮਾ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਪਰਮਾਤਮਾ ਦਾ ਪਿਆਰ ਉਸ ਦਾ (ਜੀਵਨ-) ਸਾਥੀ ਬਣ ਜਾਂਦਾ ਹੈ ॥੮॥੨॥

हे नानक ! जिस जीव-स्त्री को सतिगुरु उसके पति-प्रभु से मिला देते हैं, वह सदैव पति-प्रभु के भय में रहती है। प्रभु का प्रेम उस जीव-स्त्री का साथी बन जाता है।l८ ॥२॥

The True Guru has led me to meet Him, and now I dwell in the Fear of God. O Nanak, His Love is always with me. ||8||2||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / Ashtpadiyan / Guru Granth Sahib ji - Ang 54

ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥

आपे गुण आपे कथै आपे सुणि वीचारु ॥

Aape gu(nn) aape kathai aape su(nn)i veechaaru ||

ਪ੍ਰਭੂ ਆਪ ਹੀ (ਆਪਣੇ) ਗੁਣ ਹੈ, ਆਪ ਹੀ (ਉਹਨਾਂ ਗੁਣਾਂ ਨੂੰ) ਬਿਆਨ ਕਰਦਾ ਹੈ, ਆਪ ਹੀ (ਆਪਣੀ ਸਿਫ਼ਤ-ਸਾਲਾਹ) ਸੁਣ ਕੇ ਉਸ ਨੂੰ ਵਿਚਾਰਦਾ ਹੈ (ਉਸ ਵਿਚ ਸੁਰਤ ਜੋੜਦਾ ਹੈ) ।

हे स्वामी ! तू स्वयं ही रत्न में गुण है। तू जौहरी बन कर स्वयं ही रत्न के गुणों को कथन करता है। तुम स्वयं ही ग्राहक बनकर उसके गुणों को सुनते एवं विचार करते हो।

O Lord, You are Your Own Glorious Praise. You Yourself speak it; You Yourself hear it and contemplate it.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥

आपे रतनु परखि तूं आपे मोलु अपारु ॥

Aape ratanu parakhi toonn aape molu apaaru ||

ਹੇ ਪ੍ਰਭੂ! ਤੂੰ ਆਪ ਹੀ (ਆਪਣਾ ਨਾਮ-ਰੂਪ) ਰਤਨ ਹੈਂ, ਤੂੰ ਆਪ ਹੀ ਉਸ ਰਤਨ ਦਾ ਮੁੱਲ ਪਾਣ ਵਾਲਾ ਹੈਂ, ਤੂੰ ਆਪ ਹੀ (ਆਪਣੇ ਨਾਮ-ਰਤਨ ਦਾ) ਬੇਅੰਤ ਮੁੱਲ ਹੈਂ ।

तुम स्वयं ही नाम रूपी रतन हो तुम स्वयं ही इसकी परख करने वाले हो और तुम अनन्त मूल्यवान हो।

You Yourself are the Jewel, and You are the Appraiser. You Yourself are of Infinite Value.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥

साचउ मानु महतु तूं आपे देवणहारु ॥१॥

Saachau maanu mahatu toonn aape deva(nn)ahaaru ||1||

ਤੂੰ ਆਪ ਹੀ ਸਦਾ ਕਾਇਮ ਰਹਿਣ ਵਾਲਾ ਮਾਣ ਹੈਂ, ਵਡਿਆਈ ਹੈਂ, ਤੂੰ ਆਪ ਹੀ (ਜੀਵਾਂ ਨੂੰ ਮਾਣ-ਵਡਿਆਈ) ਦੇਣ ਵਾਲਾ ਹੈਂ ॥੧॥

हे ईश्वर ! तुम ही मान-प्रतिष्ठा और महत्ता हो और स्वयं ही दानशील प्रभु उनको मान-सम्मान देने वाले हो॥१॥

O True Lord, You are Honor and Glory; You Yourself are the Giver. ||1||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਹਰਿ ਜੀਉ ਤੂੰ ਕਰਤਾ ਕਰਤਾਰੁ ॥

हरि जीउ तूं करता करतारु ॥

Hari jeeu toonn karataa karataaru ||

ਹੇ ਪ੍ਰਭੂ ਜੀ! (ਹਰੇਕ ਸ਼ੈ ਦਾ) ਪੈਦਾ ਕਰਨ ਵਾਲਾ ਤੂੰ ਆਪ ਹੀ ਹੈਂ ।

हे हरि ! तुम ही जगत् के रचयिता एवं सृजनहार हो।

O Dear Lord, You are the Creator and the Cause.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥

जिउ भावै तिउ राखु तूं हरि नामु मिलै आचारु ॥१॥ रहाउ ॥

Jiu bhaavai tiu raakhu toonn hari naamu milai aachaaru ||1|| rahaau ||

ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ (ਆਪਣੇ ਨਾਮ ਵਿਚ ਜੋੜੀ) ਰੱਖ । ਹੇ ਹਰੀ! (ਮਿਹਰ ਕਰ) ਮੈਨੂੰ ਤੇਰਾ ਨਾਮ ਮਿਲ ਜਾਏ । ਤੇਰਾ ਨਾਮ ਹੀ ਮੇਰੇ ਵਾਸਤੇ (ਚੰਗੇ ਤੋਂ ਚੰਗਾ) ਕਰਤੱਬ ਹੈ ॥੧॥ ਰਹਾਉ ॥

जिस तरह तुझे अच्छा लगता है, मेरी रक्षा करो। हे परमात्मा ! मुझे अपना नाम-सुमिरन एवं जीवन आचरण प्रदान करो॥१॥ रहाउ ॥

If it is Your Will, please save and protect me; please bless me with the lifestyle of the Lord's Name. ||1|| Pause ||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥

आपे हीरा निरमला आपे रंगु मजीठ ॥

Aape heeraa niramalaa aape ranggu majeeth ||

ਹੇ ਪ੍ਰਭੂ! ਤੂੰ ਆਪ ਹੀ ਚਮਕਦਾ ਹੀਰਾ ਹੈਂ, ਤੂੰ ਆਪ ਹੀ ਮਜੀਠ ਦਾ ਰੰਗ ਹੈਂ ।

तुम स्वयं ही शुद्ध-निर्मल रत्न हो और स्वयं ही भक्ति का मजीठ रंग भी हो।

You Yourself are the flawless diamond; You Yourself are the deep crimson color.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥

आपे मोती ऊजलो आपे भगत बसीठु ॥

Aape motee ujalo aape bhagat baseethu ||

ਤੂੰ ਆਪ ਹੀ ਲਿਸ਼ਕਦਾ ਮੋਤੀ ਹੈਂ, ਤੂੰ ਆਪ ਹੀ (ਆਪਣੇ) ਭਗਤਾਂ ਦਾ ਵਿਚੋਲਾ ਹੈਂ ।

तुम ही निर्मल मोती हो और स्वयं ही भक्तों में मध्यस्थ भी हो।

You Yourself are the perfect pearl; You Yourself are the devotee and the priest.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥

गुर कै सबदि सलाहणा घटि घटि डीठु अडीठु ॥२॥

Gur kai sabadi salaaha(nn)aa ghati ghati deethu adeethu ||2||

ਸਤਿਗੁਰੂ ਦੇ ਸ਼ਬਦ ਦੀ ਰਾਹੀਂ ਤੇਰੀ ਸਿਫ਼ਤ-ਸਾਲਾਹ ਹੋ ਸਕਦੀ ਹੈ, ਹਰੇਕ ਸਰੀਰ ਵਿਚ ਤੂੰ ਹੀ ਦਿੱਸ ਰਿਹਾ ਹੈਂ, ਤੇ ਤੂੰ ਹੀ ਅਦ੍ਰਿਸ਼ਟ ਹੈਂ ॥੨॥

गुरु के शब्द द्वारा अदृश्य प्रभु को प्रशंसित किया जाता है और प्रत्येक हृदय में उसके दर्शन किए जाते हैं।॥ २॥

Through the Word of the Guru's Shabad, You are praised. In each and every heart, the Unseen is seen. ||2||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥

आपे सागरु बोहिथा आपे पारु अपारु ॥

Aape saagaru bohithaa aape paaru apaaru ||

ਹੇ ਪ੍ਰਭੂ! (ਇਹ ਸੰਸਾਰ-) ਸਮੁੰਦਰ ਤੂੰ ਆਪ ਹੀ ਹੈਂ, (ਇਸ ਵਿਚੋਂ ਪਾਰ ਲੰਘਾਣ ਲਈ) ਜਹਾਜ਼ ਭੀ ਤੂੰ ਆਪ ਹੀ ਹੈਂ (ਇਸ ਸੰਸਾਰ-ਸਮੁੰਦਰ ਦਾ) ਪਾਰਲਾ ਤੇ ਉਰਾਰਲਾ ਕੰਢਾ ਭੀ ਤੂੰ ਆਪ ਹੀ ਹੈਂ ।

हे प्रभु! तुम स्वयं ही सागर तथा पार होने का जहाज हो। तथा स्वयं ही इस पार का किनारा और उस पार का किनारा हो।

You Yourself are the ocean and the boat. You Yourself are this shore, and the one beyond.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥

साची वाट सुजाणु तूं सबदि लघावणहारु ॥

Saachee vaat sujaa(nn)u toonn sabadi laghaava(nn)ahaaru ||

(ਹੇ ਪ੍ਰਭੂ! ਤੇਰੀ ਭਗਤੀ-ਰੂਪ) ਪੈਂਡਾ ਭੀ ਤੂੰ ਆਪ ਹੀ ਹੈਂ, ਤੂੰ ਸਭ ਕੁਝ ਜਾਣਦਾ ਹੈਂ, ਗੁਰ-ਸ਼ਬਦ ਦੀ ਰਾਹੀਂ (ਇਸ ਸੰਸਾਰ-ਸਮੁੰਦਰ ਵਿਚੋਂ ਭਗਤੀ ਦੀ ਰਾਹੀਂ) ਪਾਰ ਲੰਘਾਣ ਵਾਲਾ ਭੀ ਤੂੰ ਹੀ ਹੈਂ ।

हे सर्वज्ञ स्वामी ! तू ही सत्य मार्ग है। और तेरा नाम पार करने के लिए मल्लाह है।

O All-knowing Lord, You are the True Way. The Shabad is the Navigator to ferry us across.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥

निडरिआ डरु जाणीऐ बाझु गुरू गुबारु ॥३॥

Nidariaa daru jaa(nn)eeai baajhu guroo gubaaru ||3||

ਗੁਰੂ ਦੀ ਸਰਨ ਤੋਂ ਬਿਨਾ (ਇਹ ਜੀਵਨ-ਸਫ਼ਰ ਜੀਵਾਂ ਵਾਸਤੇ) ਘੁੱਪ ਹਨੇਰਾ ਹੈ । ਹੇ ਪ੍ਰਭੂ! ਜੇਹੜੇ ਜੀਵ ਤੇਰਾ ਡਰ-ਭਉ ਨਹੀਂ ਰੱਖਦੇ, ਉਹਨਾਂ ਨੂੰ ਦੁਨੀਆ ਦਾ ਸਹਮ ਸਹਾਰਨਾ ਪੈਂਦਾ ਹੈ ॥੩॥

जो प्रभु के नाम से भय नहीं रखते, वही भवसागर में भयभीत होते हैं। गुरदेव के अतिरिक्त घनघोर अंधकार है॥३॥

One who does not fear God shall live in fear; without the Guru, there is only pitch darkness. ||3||

Guru Nanak Dev ji / Raag Sriraag / Ashtpadiyan / Guru Granth Sahib ji - Ang 54


ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥

असथिरु करता देखीऐ होरु केती आवै जाइ ॥

Asathiru karataa dekheeai horu ketee aavai jaai ||

(ਇਸ ਜਗਤ ਵਿਚ) ਇਕ ਕਰਤਾਰ ਹੀ ਸਦਾ-ਥਿਰ ਰਹਿਣ ਵਾਲਾ ਦਿੱਸਦਾ ਹੈ, ਹੋਰ ਬੇਅੰਤ ਸ੍ਰਿਸ਼ਟੀ ਜੰਮਦੀ ਮਰਦੀ ਰਹਿੰਦੀ ਹੈ ।

केवल सृष्टि का कर्ता ही सदैव स्थिर देखा जाता है। अन्य सभी आवागमन के चक्कर में रहते हैं।

The Creator alone is seen to be Eternal; all others come and go.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥

आपे निरमलु एकु तूं होर बंधी धंधै पाइ ॥

Aape niramalu eku toonn hor banddhee dhanddhai paai ||

ਹੇ ਪ੍ਰਭੂ! ਇਕ ਤੂੰ ਹੀ (ਮਾਇਆ ਦੇ ਮੋਹ ਦੀ) ਮੈਲ ਤੋਂ ਸਾਫ਼ ਹੈਂ, ਬਾਕੀ ਸਾਰੀ ਦੁਨੀਆ (ਮਾਇਆ ਦੇ ਮੋਹ ਦੇ) ਬੰਧਨ ਵਿਚ ਬੱਝੀ ਪਈ ਹੈ ।

हे पारब्रह्म ! केवल एक तू ही अपने आप शुद्ध है। शेष सांसारिक कर्मों के भीतर अपने-अपने धंधों में बंधे हुए हैं।

Only You, Lord, are Immaculate and Pure. All others are bound up in worldly pursuits.

Guru Nanak Dev ji / Raag Sriraag / Ashtpadiyan / Guru Granth Sahib ji - Ang 54

ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥

गुरि राखे से उबरे साचे सिउ लिव लाइ ॥४॥

Guri raakhe se ubare saache siu liv laai ||4||

ਜਿਨ੍ਹਾਂ ਨੂੰ ਗੁਰੂ ਨੇ (ਇਸ ਮੋਹ ਤੋਂ) ਬਚਾ ਲਿਆ ਹੈ, ਉਹ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਸੁਰਤ ਜੋੜ ਕੇ ਬਚ ਗਏ ਹਨ ॥੪॥

जिन प्राणियों की गुरु जी रक्षा करते हैं, वे प्रभु की भक्ति में लिवलीन सांसारिक बंधनों से मुक्ति प्राप्त करते हैं।॥ ४॥

Those who are protected by the Guru are saved. They are lovingly attuned to the True Lord. ||4||

Guru Nanak Dev ji / Raag Sriraag / Ashtpadiyan / Guru Granth Sahib ji - Ang 54Download SGGS PDF Daily Updates ADVERTISE HERE