Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥
नानक सबदि मिलै भउ भंजनु हरि रावै मसतकि भागो ॥३॥
Naanak sabadi milai bhau bhanjjanu hari raavai masataki bhaago ||3||
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ ॥੩॥
हे नानक ! शब्द द्वारा ही भय का नाश करने वाला हरि मिलता है और जीवात्मा मस्तक के भाग्य द्वारा ही उससे रमण करती है॥ ३॥
O Nanak, through the Shabad, one meets the Lord, the Destroyer of fear, and by the destiny written on her forehead, she enjoys Him. ||3||
Guru Amardas ji / Raag Vadhans / Chhant / Guru Granth Sahib ji - Ang 569
ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥
खेती वणजु सभु हुकमु है हुकमे मंनि वडिआई राम ॥
Khetee va(nn)aju sabhu hukamu hai hukame manni vadiaaee raam ||
ਵਾਹੀ-ਖੇਤੀ ਤੇ ਵਪਾਰ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੁੰਦੀ ਹੈ, ਰਜ਼ਾ ਨੂੰ ਮੰਨਣ ਨਾਲ ਵਡਿਆਈ ਮਿਲਦੀ ਹੈ ।
भगवान के हुक्म को स्वीकार करना उत्तम खेती एवं सर्वोत्तम व्यापार है, हुक्म को स्वीकार करने से मान-सम्मान मिलता है।
All farming and trading is by Hukam of His Will; surrendering to the Lord's Will, glorious greatness is obtained.
Guru Amardas ji / Raag Vadhans / Chhant / Guru Granth Sahib ji - Ang 569
ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥
गुरमती हुकमु बूझीऐ हुकमे मेलि मिलाई राम ॥
Guramatee hukamu boojheeai hukame meli milaaee raam ||
ਗੁਰੂ ਦੀ ਮੱਤ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ ਤੇ ਪ੍ਰਭੂ ਦੀ ਰਜ਼ਾ ਨਾਲ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ ।
गुरु की मति द्वारा ही परमात्मा के हुक्म को समझा जाता है और उसके हुक्म द्वारा ही प्रभु से मिलन होता है।
Under Guru's Instruction, one comes to understand the Lord's Will, and by His Will, he is united in His Union.
Guru Amardas ji / Raag Vadhans / Chhant / Guru Granth Sahib ji - Ang 569
ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥
हुकमि मिलाई सहजि समाई गुर का सबदु अपारा ॥
Hukami milaaee sahaji samaaee gur kaa sabadu apaaraa ||
ਪ੍ਰਭੂ ਦੀ ਰਜ਼ਾ ਨਾਲ ਹੀ ਮਨੁੱਖ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ, ਆਤਮਕ ਅਡੋਲਤਾ ਵਿਚ ਲੀਨ ਹੁੰਦਾ ਹੈ ਤੇ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ ।
परमात्मा के हुक्म में ही जीव सहजता से उसमें विलीन हो जाता है। गुरु का शब्द अपरम्पार है, (क्योंकि)"
By His Will, one merges and easily blends with Him. The Shabads of the Guru are incomparable.
Guru Amardas ji / Raag Vadhans / Chhant / Guru Granth Sahib ji - Ang 569
ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥
सची वडिआई गुर ते पाई सचु सवारणहारा ॥
Sachee vadiaaee gur te paaee sachu savaara(nn)ahaaraa ||
ਗੁਰੂ ਦੀ ਰਾਹੀਂ ਸਚੀ ਇੱਜ਼ਤ ਪ੍ਰਾਪਤ ਹੁੰਦੀ ਹੈ ਤੇ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲਦੀ ਹੈ ।
गुरु के द्वारा ही सच्ची वड़ाई प्राप्त होती है और मनुष्य सत्य से सुशोभित हो जाता है।
Through the Guru, true greatness is obtained, and one is embellished with Truth.
Guru Amardas ji / Raag Vadhans / Chhant / Guru Granth Sahib ji - Ang 569
ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥
भउ भंजनु पाइआ आपु गवाइआ गुरमुखि मेलि मिलाई ॥
Bhau bhanjjanu paaiaa aapu gavaaiaa guramukhi meli milaaee ||
ਗੁਰੂ ਦੀ ਰਾਹੀਂ ਪ੍ਰਭੂ ਲਈ ਪਿਆਰ-ਅਦਬ ਪੈਦਾ ਹੁੰਦਾ ਹੈ, ਆਪਾ-ਭਾਵ ਦੂਰ ਹੁੰਦਾ ਹੈ ਤੇ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਈਦਾ ਹੈ ।
जीव अपना अहंत्व मिटाकर भयनाशक परमात्मा को प्राप्त कर लेता है और गुरु के माध्यम से ही उसका मिलन होता है।
He finds the Destroyer of fear, and eradicates his self-conceit; as Gurmukh, he is united in His Union.
Guru Amardas ji / Raag Vadhans / Chhant / Guru Granth Sahib ji - Ang 569
ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
कहु नानक नामु निरंजनु अगमु अगोचरु हुकमे रहिआ समाई ॥४॥२॥
Kahu naanak naamu niranjjanu agamu agocharu hukame rahiaa samaaee ||4||2||
ਹੇ ਨਾਨਕ! ਪਵਿੱਤਰ, ਅਥਾਹ ਅਤੇ ਪਹੁੰਚ ਤੋਂ ਪਰੇ ਪ੍ਰਭੂ ਦਾ ਨਾਮ ਆਪਣੀ ਰਜ਼ਾ ਅਨੁਸਾਰ ਹਰ ਥਾਂ ਰਮਿਆ ਹੋਇਆ ਹੈ ॥੪॥੨॥
नानक का कथन है कि परमात्मा का पावन नाम अगम्य एवं अगोचर है और यह उसके हुक्म में ही समा रहा है॥ ४॥ २॥
Says Nanak, the Name of the immaculate, inaccessible, unfathomable Commander is permeating and pervading everywhere. ||4||2||
Guru Amardas ji / Raag Vadhans / Chhant / Guru Granth Sahib ji - Ang 569
ਵਡਹੰਸੁ ਮਹਲਾ ੩ ॥
वडहंसु महला ३ ॥
Vadahanssu mahalaa 3 ||
वडहंसु महला ३ ॥
Wadahans, Third Mehl:
Guru Amardas ji / Raag Vadhans / Chhant / Guru Granth Sahib ji - Ang 569
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥
मन मेरिआ तू सदा सचु समालि जीउ ॥
Man meriaa too sadaa sachu samaali jeeu ||
ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ,
हे मेरे मन ! तू सर्वदा ही सच्चे परमेश्वर को अपने अन्तर्मन में बसाकर रख।
O my mind, contemplate the True Lord forever.
Guru Amardas ji / Raag Vadhans / Chhant / Guru Granth Sahib ji - Ang 569
ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥
आपणै घरि तू सुखि वसहि पोहि न सकै जमकालु जीउ ॥
Aapa(nn)ai ghari too sukhi vasahi pohi na sakai jamakaalu jeeu ||
ਇੰਜ ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ ਤੇ ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ ।
अपने हृदय-घर में इस तरह तू सुखपूर्वक निवास करेगा एवं यमदूत तुझे स्पर्श नहीं कर सकेगा।
Dwell in peace in the home of your own self, and the Messenger of Death shall not touch you.
Guru Amardas ji / Raag Vadhans / Chhant / Guru Granth Sahib ji - Ang 569
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥
कालु जालु जमु जोहि न साकै साचै सबदि लिव लाए ॥
Kaalu jaalu jamu johi na saakai saachai sabadi liv laae ||
ਜੇਹੜਾ ਗੁਰੂ ਦੇ ਸਦਾ-ਥਿਰ ਪ੍ਰਭੂ ਵਾਲੇ ਸ਼ਬਦ ਵਿਚ ਸੁਰਤ ਜੋੜੀ ਰੱਖਦਾ ਹੈ, ਉਸ ਵਲ ਮੌਤ (ਆਤਮਕ ਮੌਤ) ਤੱਕ ਭੀ ਨਹੀਂ ਸਕਦੀ ।
सच्चे शब्द में सुरति लगाने से मृत्यु रूपी जाल एवं यमदूत प्राणी को तंग नहीं कर सकते।
The noose of the Messenger of Death shall not touch you, when you embrace love for the True Word of the Shabad.
Guru Amardas ji / Raag Vadhans / Chhant / Guru Granth Sahib ji - Ang 569
ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥
सदा सचि रता मनु निरमलु आवणु जाणु रहाए ॥
Sadaa sachi rataa manu niramalu aava(nn)u jaa(nn)u rahaae ||
ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
सत्य-नाम में लीन हुआ मन हमेशा निर्मल है और जन्म-मरण के चक्र से मुक्त हो जाता है।
Ever imbued with the True Lord, the mind becomes immaculate, and its coming and going is ended.
Guru Amardas ji / Raag Vadhans / Chhant / Guru Granth Sahib ji - Ang 569
ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥
दूजै भाइ भरमि विगुती मनमुखि मोही जमकालि ॥
Doojai bhaai bharami vigutee manamukhi mohee jamakaali ||
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਾਇਆ ਦੇ ਪਿਆਰ ਦੀ ਭਟਕਣਾ ਵਿਚ ਖ਼ੁਆਰ ਹੁੰਦਾ ਹੈ ਤੇ ਉਸ ਨੂੰ ਆਤਮਕ ਮੌਤ ਨੇ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ ।
मनमुख दुनिया द्वैतभाव एवं भ्रम में फँसकर नाश हो रही है और इसे यमदूत ने मोह लिया है।
The love of duality and doubt have ruined the self-willed manmukh, who is lured away by the Messenger of Death.
Guru Amardas ji / Raag Vadhans / Chhant / Guru Granth Sahib ji - Ang 569
ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥
कहै नानकु सुणि मन मेरे तू सदा सचु समालि ॥१॥
Kahai naanaku su(nn)i man mere too sadaa sachu samaali ||1||
ਹੇ ਨਾਨਕ ਆਖਦਾ ਹੈ ਕਿ, ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ॥੧॥
नानक का कथन है कि हे मेरे मन ! ध्यानपूर्वक सुन, तू सर्वदा सच्चे परमेश्वर की आराधना कर॥ १॥
Says Nanak, listen, O my mind: contemplate the True Lord forever. ||1||
Guru Amardas ji / Raag Vadhans / Chhant / Guru Granth Sahib ji - Ang 569
ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥
मन मेरिआ अंतरि तेरै निधानु है बाहरि वसतु न भालि ॥
Man meriaa anttari terai nidhaanu hai baahari vasatu na bhaali ||
ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ ਨਾਹ ਢੂੰਢਦਾ ਫਿਰ ।
हे मेरे मन ! तेरे भीतर परमात्मा के नाम का भण्डार है, इसलिए तू अनमोल वस्तु को बाहर मत खोज।
O my mind, the treasure is within you; do not search for it on the outside.
Guru Amardas ji / Raag Vadhans / Chhant / Guru Granth Sahib ji - Ang 569
ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥
जो भावै सो भुंचि तू गुरमुखि नदरि निहालि ॥
Jo bhaavai so bhuncchi too guramukhi nadari nihaali ||
ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ ।
जो कुछ प्रभु को अच्छा लगता है, उसे सहर्ष ग्रहण कर और गुरुमुख बनकर उसकी कृपा-दृष्टि से कृतार्थ हो जा।
Eat only that which is pleasing to the Lord, and as Gurmukh, receive the blessing of His Glance of Grace.
Guru Amardas ji / Raag Vadhans / Chhant / Guru Granth Sahib ji - Ang 569
ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥
गुरमुखि नदरि निहालि मन मेरे अंतरि हरि नामु सखाई ॥
Guramukhi nadari nihaali man mere anttari hari naamu sakhaaee ||
ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) ।
हे मेरे मन ! गुरुमुख बन और कृपादृष्टि से निहाल हो जा, क्योंकि तेरा सहायक हरि-नाम तेरे अन्तर्मन में ही है।
As Gurmukh, receive the blessing of His Glance of Grace, O my mind; the Name of the Lord, your help and support, is within you.
Guru Amardas ji / Raag Vadhans / Chhant / Guru Granth Sahib ji - Ang 569
ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥
मनमुख अंधुले गिआन विहूणे दूजै भाइ खुआई ॥
Manamukh anddhule giaan vihoo(nn)e doojai bhaai khuaaee ||
ਆਪਣੇ ਮਨ ਪਿਛੇ ਚਲਣ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਅਤੇ ਆਤਮਕ ਗਿਆਨ ਤੋਂ ਵਙੇ ਹੋਏ ਮਾਇਆ ਦੇ ਮੋਹ ਦੇ ਕਾਰਨ ਖ਼ੁਆਰ ਹੁੰਦੇ ਹਨ ।
मनमुख व्यक्ति मोह-माया में अन्धे एवं ज्ञानविहीन हैं और द्वैतभाव ने इन्हें नष्ट कर दिया है।
The self-willed manmukhs are blind, and devoid of wisdom; they are ruined by the love of duality.
Guru Amardas ji / Raag Vadhans / Chhant / Guru Granth Sahib ji - Ang 569
ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥
बिनु नावै को छूटै नाही सभ बाधी जमकालि ॥
Binu naavai ko chhootai naahee sabh baadhee jamakaali ||
ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ ਖ਼ਲਾਸੀ ਨਹੀਂ ਪਾ ਸਕਦਾ; ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ ।
परमात्मा के नाम के बिना किसी की भी मुक्ति नहीं होती; यमदूतों ने सारी दुनिया को जकड़ा हुआ है।
Without the Name, no one is emancipated. All are bound by the Messenger of Death.
Guru Amardas ji / Raag Vadhans / Chhant / Guru Granth Sahib ji - Ang 569
ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥
नानक अंतरि तेरै निधानु है तू बाहरि वसतु न भालि ॥२॥
Naanak anttari terai nidhaanu hai too baahari vasatu na bhaali ||2||
ਹੇ ਨਾਨਕ! ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ ਨਾਹ ਢੂੰਢਦਾ ਫਿਰ ॥੨॥
नानक का कथन है कि तेरे भीतर परमात्मा के नाम का भण्डार है, इसलिए तू इस अनमोल वस्तु को बाहर मत खोज ॥ २॥
O Nanak, the treasure is within you; do not search for it on the outside. ||2||
Guru Amardas ji / Raag Vadhans / Chhant / Guru Granth Sahib ji - Ang 569
ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥
मन मेरिआ जनमु पदारथु पाइ कै इकि सचि लगे वापारा ॥
Man meriaa janamu padaarathu paai kai iki sachi lage vaapaaraa ||
ਹੇ ਮੇਰੇ ਮਨ! ਕਈ ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ ।
हे मेरे मन ! अमूल्य मनुष्य जन्म के पदार्थ को प्राप्त करके कुछ लोग सत्यनाम के व्यापार में क्रियाशील हैं।
O my mind, obtaining the blessing of this human birth, some are engaged in the trade of Truth.
Guru Amardas ji / Raag Vadhans / Chhant / Guru Granth Sahib ji - Ang 569
ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥
सतिगुरु सेवनि आपणा अंतरि सबदु अपारा ॥
Satiguru sevani aapa(nn)aa anttari sabadu apaaraa ||
ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ ਤੇ ਬੇਅੰਤ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ ।
वे अपने सतिगुरु की सेवा करते हैं और उनके अन्तर में अपार शब्द विद्यमान है।
They serve their True Guru, and the Infinite Word of the Shabad resounds within them.
Guru Amardas ji / Raag Vadhans / Chhant / Guru Granth Sahib ji - Ang 569
ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥
अंतरि सबदु अपारा हरि नामु पिआरा नामे नउ निधि पाई ॥
Anttari sabadu apaaraa hari naamu piaaraa naame nau nidhi paaee ||
ਉਹ ਹਰੀ ਦੀ ਸਿਫ਼ਤ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ ਤੇ ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ ।
उनके भीतर अपार शब्द है; हरि-परमेश्वर का नाम उन्हें प्यारा लगता है और नाम के फलस्वरूप वे नवनिधियाँ प्राप्त कर लेते हैं।
Within them is the Infinite Shabad, and the Beloved Naam, the Name of the Lord; through the Naam, the nine treasures are obtained.
Guru Amardas ji / Raag Vadhans / Chhant / Guru Granth Sahib ji - Ang 569
ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥
मनमुख माइआ मोह विआपे दूखि संतापे दूजै पति गवाई ॥
Manamukh maaiaa moh viaape dookhi santtaape doojai pati gavaaee ||
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ ਤੇ ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ ।
मनमुख प्राणी तो माया के मोह में ही लीन हैं, उससे वे दु:खी होते हैं और दुविधा में फँसकर अपनी प्रतिष्ठा गंवा लेते हैं।
The self-willed manmukhs are engrossed in emotional attachment to Maya; they suffer in pain, and through duality, they lose their honor.
Guru Amardas ji / Raag Vadhans / Chhant / Guru Granth Sahib ji - Ang 569
ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥
हउमै मारि सचि सबदि समाणे सचि रते अधिकाई ॥
Haumai maari sachi sabadi samaa(nn)e sachi rate adhikaaee ||
ਉਹ ਮਨੁੱਖ ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਤੇ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ;
जो अपने अहंकार को मार कर सच्चे शब्द में लीन होते हैं; वे अधिकतर सत्य में ही लीन रहते हैं।
But those who conquer their ego, and merge in the True Shabad, are totally imbued with Truth.
Guru Amardas ji / Raag Vadhans / Chhant / Guru Granth Sahib ji - Ang 569
ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥
नानक माणस जनमु दुल्मभु है सतिगुरि बूझ बुझाई ॥३॥
Naanak maa(nn)as janamu dulambbhu hai satiguri boojh bujhaaee ||3||
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਹੇ ਨਾਨਕ! ॥੩॥
हे नानक ! यह मानव जन्म बड़ा दुर्लभ है और सतिगुरु ही इस भेद को समझाता है॥ ३॥
O Nanak, it is so difficult to obtain this human life; the True Guru imparts this understanding. ||3||
Guru Amardas ji / Raag Vadhans / Chhant / Guru Granth Sahib ji - Ang 569
ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥
मन मेरे सतिगुरु सेवनि आपणा से जन वडभागी राम ॥
Man mere satiguru sevani aapa(nn)aa se jan vadabhaagee raam ||
ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ,
हे मेरे मन ! वे लोग बड़े खुशकिस्मत हैं, जो अपने सतिगुरु की श्रद्धापूर्वक सेवा करते हैं।
O my mind, those who serve their True Guru are the most fortunate beings.
Guru Amardas ji / Raag Vadhans / Chhant / Guru Granth Sahib ji - Ang 569
ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥
जो मनु मारहि आपणा से पुरख बैरागी राम ॥
Jo manu maarahi aapa(nn)aa se purakh bairaagee raam ||
ਤੇ ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ ਤੇ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ ।
जो अपने मन को वश में कर लेता है, वही पुरुष वास्तव में बैरागी है।
Those who conquer their minds are beings of renunciation and detachment.
Guru Amardas ji / Raag Vadhans / Chhant / Guru Granth Sahib ji - Ang 569
ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥
से जन बैरागी सचि लिव लागी आपणा आपु पछाणिआ ॥
Se jan bairaagee sachi liv laagee aapa(nn)aa aapu pachhaa(nn)iaa ||
ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤ ਜੁੜੀ ਰਹਿੰਦੀ ਹੈ ਅਤੇ ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ ।
जो सच्चे परमेश्वर के साथ सुरति लगाते हैं, वही विरक्त हैं और वे अपने आत्मस्वरूप को पहचान लेते हैं।
They are beings of renunciation and detachment, who lovingly focus their consciousness on the True Lord; they realize and understand their own selves.
Guru Amardas ji / Raag Vadhans / Chhant / Guru Granth Sahib ji - Ang 569
ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥
मति निहचल अति गूड़ी गुरमुखि सहजे नामु वखाणिआ ॥
Mati nihachal ati goo(rr)ee guramukhi sahaje naamu vakhaa(nn)iaa ||
ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮੱਤ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ ।
उनकी बुद्धि बड़ी अटल एवं अत्यंत गहरी है और गुरुमुख बनकर वे सहजता से परमात्मा के नाम की स्तुति करते हैं।
Their intellect is steady, deep and profound; as Gurmukh, they naturally chant the Naam, the Name of the Lord.
Guru Amardas ji / Raag Vadhans / Chhant / Guru Granth Sahib ji - Ang 569
ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥
इक कामणि हितकारी माइआ मोहि पिआरी मनमुख सोइ रहे अभागे ॥
Ik kaama(nn)i hitakaaree maaiaa mohi piaaree manamukh soi rahe abhaage ||
ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ ।
कुछ लोग सुन्दर नारियों से प्रेम करते हैं एवं माया का मोह उन्हें मीठा लगता है, ऐसे बदकिस्मत मनमुख अज्ञानता की निद्रा में सोये रहते हैं।
Some are lovers of beautiful young women; emotional attachment to Maya is very dear to them. The unfortunate self-willed manmukhs remain asleep.
Guru Amardas ji / Raag Vadhans / Chhant / Guru Granth Sahib ji - Ang 569
ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
नानक सहजे सेवहि गुरु अपणा से पूरे वडभागे ॥४॥३॥
Naanak sahaje sevahi guru apa(nn)aa se poore vadabhaage ||4||3||
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ॥੪॥੩॥
हे नानक ! जो सहज-स्वभाव ही अपने गुरु की सेवा करते हैं, वे पूर्ण भाग्यशाली हैं।॥ ४॥ ३॥
O Nanak, those who intuitively serve their Guru, have perfect destiny. ||4||3||
Guru Amardas ji / Raag Vadhans / Chhant / Guru Granth Sahib ji - Ang 569
ਵਡਹੰਸੁ ਮਹਲਾ ੩ ॥
वडहंसु महला ३ ॥
Vadahanssu mahalaa 3 ||
वडहंसु महला ३ ॥
Wadahans, Third Mehl:
Guru Amardas ji / Raag Vadhans / Chhant / Guru Granth Sahib ji - Ang 569
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
रतन पदारथ वणजीअहि सतिगुरि दीआ बुझाई राम ॥
Ratan padaarath va(nn)ajeeahi satiguri deeaa bujhaaee raam ||
ਉਹ ਮਨੁੱਖ (ਆਤਮਕ ਜੀਵਨ ਦੇ) ਕੀਮਤੀ ਰਤਨਾਂ ਦਾ ਵਪਾਰ ਕਰਦਾ ਰਹਿੰਦਾ ਹੈ ਜਿਸ ਨੂੰ ਗੁਰੂ ਨੇ ਸੂਝ ਬਖ਼ਸ਼ ਦਿੱਤੀ ਹੈ ।
हे जीव ! सतिगुरु ने यही सूझ दी है कि परमात्मा के नाम रूपी रत्न पदार्थों का ही व्यापार करना चाहिए।
Purchase the jewel, the invaluable treasure; the True Guru has given this understanding.
Guru Amardas ji / Raag Vadhans / Chhant / Guru Granth Sahib ji - Ang 569
ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥
लाहा लाभु हरि भगति है गुण महि गुणी समाई राम ॥
Laahaa laabhu hari bhagati hai gu(nn) mahi gu(nn)ee samaaee raam ||
ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ ।
हरि की भक्ति ही सर्वोत्तम लाभ है और गुणवान प्राणी गुणों के स्वामी परमात्मा में ही समाया रहता है।
The profit of profits is the devotional worship of the Lord; one's virtues merge into the virtues of the Lord.
Guru Amardas ji / Raag Vadhans / Chhant / Guru Granth Sahib ji - Ang 569