ANG 571, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥

माइआ मोहु अंतरि मलु लागै माइआ के वापारा राम ॥

Maaiaa mohu anttari malu laagai maaiaa ke vaapaaraa raam ||

ਇਹਨਾਂ ਦੇ ਆਪਣੇ ਅੰਦਰ ਤਾਂ ਮਾਇਆ ਦੇ ਮੋਹ ਦੀ ਮੈਲ ਹੈ ਤੇ ਮਾਇਆ ਦੇ ਹੀ ਵਿਪਾਰ ਕਰਦੇ ਹਨ ।

माया-मोह की मैल इनके हृदय में विद्यमान है और ये केवल माया का ही व्यापार करने में सक्रिय हैं।

The filth of attachment to Maya clings to their hearts; they deal in Maya alone.

Guru Amardas ji / Raag Vadhans / Chhant / Guru Granth Sahib ji - Ang 571

ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥

माइआ के वापारा जगति पिआरा आवणि जाणि दुखु पाई ॥

Maaiaa ke vaapaaraa jagati piaaraa aava(nn)i jaa(nn)i dukhu paaee ||

ਜਿਨ੍ਹਾਂ ਨੂੰ ਜਗਤ ਵਿਚ ਮਾਇਆ ਦਾ ਵਿਪਾਰ ਪਿਆਰਾ ਹੈ ਉਹ ਜਨਮ ਮਰਨ ਦੇ ਗੇੜ ਵਿਚ ਦੁੱਖ ਪਾਂਦੇ ਹਨ ।

जगत में इन्हें तो माया के व्यापार से ही प्रेम है और परिणामस्वरूप जन्म-मरण के चक्र में फँसकर दुःख ही भोगते हैं।

They love to deal in Maya in this world; coming and going, they suffer in pain.

Guru Amardas ji / Raag Vadhans / Chhant / Guru Granth Sahib ji - Ang 571

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥

बिखु का कीड़ा बिखु सिउ लागा बिस्टा माहि समाई ॥

Bikhu kaa kee(rr)aa bikhu siu laagaa bistaa maahi samaaee ||

ਇੰਜ ਮਨੁੱਖ ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ ।

विष का कीड़ा विष से ही लगा हुआ है और विष्टा में ही नष्ट हो जाता है।

The worm of poison is addicted to poison; it is immersed in manure.

Guru Amardas ji / Raag Vadhans / Chhant / Guru Granth Sahib ji - Ang 571

ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥

जो धुरि लिखिआ सोइ कमावै कोइ न मेटणहारा ॥

Jo dhuri likhiaa soi kamaavai koi na meta(nn)ahaaraa ||

ਜੋ ਕੁਝ ਧੁਰ ਤੋਂ ਮਨੁੱਖ ਦੇ ਭਾਗ ਵਿੱਚ ਲਿਖਿਆ ਗਿਆ ਹੈ ਉਹ ਉਹੀ ਕੁਝ ਕਮਾਂਦਾ ਰਹਿੰਦਾ ਹੈ; ਕੋਈ ਵੀ ਇਸ (ਸਚਾਈ) ਨੂੰ ਮਿਟਾ ਨਹੀਂ ਸਕਦਾ ।

जो उसके लिए परमात्मा ने कर्म लिखा है, वह वही कार्य करता है और उसके लिखे लेख को कोई मिटा नहीं सकता।

He does what is pre-ordained for him; no one can erase his destiny.

Guru Amardas ji / Raag Vadhans / Chhant / Guru Granth Sahib ji - Ang 571

ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥

नानक नामि रते तिन सदा सुखु पाइआ होरि मूरख कूकि मुए गावारा ॥३॥

Naanak naami rate tin sadaa sukhu paaiaa hori moorakh kooki mue gaavaaraa ||3||

ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਤਾਂ ਮੂਰਖ ਹਨ ਜੋ ਹੋਰਨਾਂ ਨੂੰ ਹੀ ਉਪਦੇਸ਼ ਕਰ ਕਰ ਕੇ ਗਵਾਰਪੁਣਾ ਕਮਾਂਦੇ ਹਨ ॥੩॥

हे नानक ! जो व्यक्ति परमात्मा के नाम में लीन रहते हैं, वे सर्वदा सुख प्राप्त करते हैं, अन्यथा शेष मूर्ख एवं गंवार चिल्लाते हुए मर जाते हैं।॥ ३॥

O Nanak, imbued with the Naam, the Name of the Lord, lasting peace is found; the ignorant fools die screaming. ||3||

Guru Amardas ji / Raag Vadhans / Chhant / Guru Granth Sahib ji - Ang 571


ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥

माइआ मोहि मनु रंगिआ मोहि सुधि न काई राम ॥

Maaiaa mohi manu ranggiaa mohi sudhi na kaaee raam ||

ਮਾਇਆ ਦੇ ਮੋਹ ਵਿਚ ਜਿਸ ਮਨ ਰੰਗਿਆ ਜਾਂਦਾ ਹੈ ਉਸ ਨੂੰ ਮੋਹ ਵਿਚ ਫਸ ਕੇ (ਆਤਮਕ ਜੀਵਨ ਦੀ) ਕੋਈ ਸਮਝ ਨਹੀਂ ਆਉਂਦੀ ।

जिसका मन माया के मोह में लीन रहता है, उसे मोहवश कोई सूझ नहीं रहती।

Their minds are colored by emotional attachment to Maya; because of this emotional attachment, they do not understand.

Guru Amardas ji / Raag Vadhans / Chhant / Guru Granth Sahib ji - Ang 571

ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥

गुरमुखि इहु मनु रंगीऐ दूजा रंगु जाई राम ॥

Guramukhi ihu manu ranggeeai doojaa ranggu jaaee raam ||

ਜੇ ਇਸ ਮਨ ਨੂੰ ਗੁਰੂ ਦੀ ਸਰਨ ਪੈ ਕੇ (ਨਾਮ-ਰੰਗ ਨਾਲ) ਰੰਗ ਲਿਆ ਜਾਏ, ਤਾਂ (ਇਸ ਤੋਂ) ਮਾਇਆ ਦੇ ਮੋਹ ਦਾ ਰੰਗ ਉਤਰ ਜਾਂਦਾ ਹੈ ।

लेकिन यदि यह मन गुरु के माध्यम से परमात्मा के नाम में लीन हो जाए तो द्वैतभाव का रंग दूर हो जाता है।

The soul of the Gurmukh is imbued with the Lord's Love; the love of duality departs.

Guru Amardas ji / Raag Vadhans / Chhant / Guru Granth Sahib ji - Ang 571

ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥

दूजा रंगु जाई साचि समाई सचि भरे भंडारा ॥

Doojaa ranggu jaaee saachi samaaee sachi bhare bhanddaaraa ||

ਜਦੋਂ ਮਾਇਆ ਦੇ ਮੋਹ ਦਾ ਰੰਗ ਲਹਿ ਜਾਂਦਾ ਹੈ, ਤਦੋਂ ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਜਾਈਦਾ ਹੈ ਤਾਂ ਸਦਾ-ਥਿਰ ਹਰਿ-ਨਾਮ-ਧਨ ਨਾਲ (ਆਤਮਕ) ਖ਼ਜ਼ਾਨੇ ਭਰ ਜਾਂਦੇ ਹਨ ।

इस प्रकार द्वैतभाव का प्रेम निवृत्त हो जाता है और मन सच्चे परमेश्वर में विलीन हो जाता है। फिर सच्चे परमेश्वर के नाम द्वारा उसके भण्डार भरपूर हो जाते हैं।

The love of duality departs, and the soul merges in Truth; the warehouse is overflowing with Truth.

Guru Amardas ji / Raag Vadhans / Chhant / Guru Granth Sahib ji - Ang 571

ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥

गुरमुखि होवै सोई बूझै सचि सवारणहारा ॥

Guramukhi hovai soee boojhai sachi savaara(nn)ahaaraa ||

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ (ਇਸ ਭੇਤ ਨੂੰ) ਸਮਝਦਾ ਹੈ ਤੇ ਸਦਾ-ਥਿਰ ਹਰਿ-ਨਾਮ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ ।

जो मनुष्य गुरुमुख बन जाता है, वही इस भेद को समझता है और सच्चा परमेश्वर जीव को नाम से सुशोभित कर देता है।

One who becomes Gurmukh, comes to understand; the Lord embellishes him with Truth.

Guru Amardas ji / Raag Vadhans / Chhant / Guru Granth Sahib ji - Ang 571

ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥

आपे मेले सो हरि मिलै होरु कहणा किछू न जाए ॥

Aape mele so hari milai horu kaha(nn)aa kichhoo na jaae ||

ਜਿਸ ਨੂੰ ਪਰਮਾਤਮਾ ਆਪ (ਆਪਣੇ ਨਾਲ) ਮਿਲਾਂਦਾ ਹੈ ਉਹੀ ਪਰਮਾਤਮਾ ਨੂੰ ਮਿਲ ਸਕਦਾ ਹੈ ਕੋਈ ਹੋਰ ਉਪਾਉ ਦੱਸਿਆ ਨਹੀਂ ਜਾ ਸਕਦਾ ।

जिसे परमेश्वर स्वयं मिलाता है, वही प्राणी उससे मिलता है, शेष कुछ भी कथन नहीं किया जा सकता।

He alone merges with the Lord, whom the Lord causes to merge; nothing else can be said or done.

Guru Amardas ji / Raag Vadhans / Chhant / Guru Granth Sahib ji - Ang 571

ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

नानक विणु नावै भरमि भुलाइआ इकि नामि रते रंगु लाए ॥४॥५॥

Naanak vi(nn)u naavai bharami bhulaaiaa iki naami rate ranggu laae ||4||5||

ਹੇ ਨਾਨਕ! ਜਗਤ ਨਾਮ ਤੋਂ ਬਿਨਾ ਭਟਕਣਾ ਵਿੱਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਪਰ, ਕਈ ਐਸੇ ਭੀ ਹਨ ਜੋ (ਪ੍ਰਭੂ-ਚਰਨਾਂ ਨਾਲ) ਪ੍ਰੀਤ ਜੋੜ ਕੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ॥੪॥੫॥

हे नानक ! परमात्मा के नाम के बिना मनुष्य भ्रम में ही भूला रहता है और कई व्यक्ति प्रभु के प्रेम में मग्न होकर नाम में लीन रहते हैं।॥ ४॥ ५॥

O Nanak, without the Name, one is deluded by doubt; but some, imbued with the Name, enshrine love for the Lord. ||4||5||

Guru Amardas ji / Raag Vadhans / Chhant / Guru Granth Sahib ji - Ang 571


ਵਡਹੰਸੁ ਮਹਲਾ ੩ ॥

वडहंसु महला ३ ॥

Vadahanssu mahalaa 3 ||

वडहंसु महला ३ ॥

Wadahans, Third Mehl:

Guru Amardas ji / Raag Vadhans / Chhant / Guru Granth Sahib ji - Ang 571

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

ए मन मेरिआ आवा गउणु संसारु है अंति सचि निबेड़ा राम ॥

E man meriaa aavaa gau(nn)u sanssaaru hai antti sachi nibe(rr)aa raam ||

ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ ।

हे मेरे मन ! यह दुनिया आवागमन अर्थात् जन्म-मरण का चक्र ही है, अन्ततः इस आवागमन से मुक्ति सच्चे परमेश्वर के नाम से ही मिलती है।

O my mind, the world comes and goes in birth and death; only the True Name shall emancipate you in the end.

Guru Amardas ji / Raag Vadhans / Chhant / Guru Granth Sahib ji - Ang 571

ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

आपे सचा बखसि लए फिरि होइ न फेरा राम ॥

Aape sachaa bakhasi lae phiri hoi na pheraa raam ||

ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ।

जब सच्चा परमेश्वर स्वयं क्षमा कर देता है तो मनुष्य का दोबारा इहलोक में जन्म-मरण का चक्र नहीं पड़ता।

When the True Lord Himself grants forgiveness, then one does not have to enter the cycle of reincarnation again.

Guru Amardas ji / Raag Vadhans / Chhant / Guru Granth Sahib ji - Ang 571

ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥

फिरि होइ न फेरा अंति सचि निबेड़ा गुरमुखि मिलै वडिआई ॥

Phiri hoi na pheraa antti sachi nibe(rr)aa guramukhi milai vadiaaee ||

ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ ।

वह दोबारा जन्म-मरण के चक्र में नहीं आता और अन्ततः सत्यनाम द्वारा मोक्ष मिल जाता है एवं गुरु के माध्यम से प्रशंसा प्राप्त करता है।

He does not have to enter the cycle of reincarnation again, and he is emancipated in the end; as Gurmukh, he obtains glorious greatness.

Guru Amardas ji / Raag Vadhans / Chhant / Guru Granth Sahib ji - Ang 571

ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

साचै रंगि राते सहजे माते सहजे रहे समाई ॥

Saachai ranggi raate sahaje maate sahaje rahe samaaee ||

ਜੇਹੜੇ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ ।

जो मनुष्य सच्चे परमेश्वर के रंग में लीन हो जाते हैं, वे सहज अवस्था में मस्त रहते हैं और सहज ही सत्य में समा जाते हैं।

Imbued with love for the True Lord, he is intoxicated with celestial bliss, and he remains absorbed in the Celestial Lord.

Guru Amardas ji / Raag Vadhans / Chhant / Guru Granth Sahib ji - Ang 571

ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥

सचा मनि भाइआ सचु वसाइआ सबदि रते अंति निबेरा ॥

Sachaa mani bhaaiaa sachu vasaaiaa sabadi rate antti niberaa ||

ਜਿਨ੍ਹਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ ਤੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ ।

सच्चा परमेश्वर उसके मन को अच्छा लगता है और सत्य ही उसके भीतर निवास करता है और शब्द से रंग कर वह अंत में मुक्ति प्राप्त कर लेता है।

The True Lord is pleasing to his mind; he enshrines the True Lord in his mind; attuned to the Word of the Shabad, he is emancipated in the end.

Guru Amardas ji / Raag Vadhans / Chhant / Guru Granth Sahib ji - Ang 571

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

नानक नामि रते से सचि समाणे बहुरि न भवजलि फेरा ॥१॥

Naanak naami rate se sachi samaa(nn)e bahuri na bhavajali pheraa ||1||

ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ॥੧॥

हे नानक ! जो परमात्मा के नाम में रंगे हुए हैं, वह सत्य में ही समा जाते हैं और दोबारा भवसागर के चक्र में नहीं पड़ते॥ १॥

O Nanak, those who are imbued with the Naam, merge in the True Lord; they are not cast into the terrifying world-ocean again. ||1||

Guru Amardas ji / Raag Vadhans / Chhant / Guru Granth Sahib ji - Ang 571


ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥

माइआ मोहु सभु बरलु है दूजै भाइ खुआई राम ॥

Maaiaa mohu sabhu baralu hai doojai bhaai khuaaee raam ||

ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ ਜਿਸ ਕਾਰਨ ਸਹੀ ਜੀਵਨ-ਰਾਹ ਖੁੰਝੀ ਜਾ ਰਹੀ ਹੈ ।

माया का मोह केवल पागलपन ही है, चूंकि द्वैतभाव के कारण मनुष्य नष्ट हो जाता है।

Emotional attachment to Maya is total madness; through the love of duality, one is ruined.

Guru Amardas ji / Raag Vadhans / Chhant / Guru Granth Sahib ji - Ang 571

ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥

माता पिता सभु हेतु है हेते पलचाई राम ॥

Maataa pitaa sabhu hetu hai hete palachaaee raam ||

ਮਾਂ ਪਿਉ ਤਾਂ ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ ।

माता-पिता का रिश्ता भी निरा मोह ही है और इस मोह में सारी दुनिया उलझी हुई है।

Mother and father - all are subject to this love; in this love, they are entangled.

Guru Amardas ji / Raag Vadhans / Chhant / Guru Granth Sahib ji - Ang 571

ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥

हेते पलचाई पुरबि कमाई मेटि न सकै कोई ॥

Hete palachaaee purabi kamaaee meti na sakai koee ||

ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਲੁਕਾਈ ਮੋਹ ਵਿਚ ਫਸੀ ਰਹਿੰਦੀ ਹੈ ਤੇ ਮਨੁੱਖ ਇਸ ਨੂੰ ਮਿਟਾ ਨਹੀਂ ਸਕਦਾ ।

पूर्व जन्म में किए कर्मों के फलस्वरूप ही दुनिया मोह में उलझी हुई है। (परमात्मा के अतिरिक्त) कोई भी कर्मो को मिटा नहीं सकता।

They are entangled in this love, on account of their past actions, which no one can erase.

Guru Amardas ji / Raag Vadhans / Chhant / Guru Granth Sahib ji - Ang 571

ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥

जिनि स्रिसटि साजी सो करि वेखै तिसु जेवडु अवरु न कोई ॥

Jini srisati saajee so kari vekhai tisu jevadu avaru na koee ||

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ।

जिस परमेश्वर ने सृष्टि रचना की है, वही इसे रचकर देख रहा है और उस जैसा महान् दूसरा कोई नहीं।

The One who created the Universe, beholds it; no other is as great as He.

Guru Amardas ji / Raag Vadhans / Chhant / Guru Granth Sahib ji - Ang 571

ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

मनमुखि अंधा तपि तपि खपै बिनु सबदै सांति न आई ॥

Manamukhi anddhaa tapi tapi khapai binu sabadai saanti na aaee ||

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ ।

ज्ञानहीन मनमुख प्राणी जल-जल कर नष्ट हो जाता है और शब्द के बिना उसे शांति नहीं मिलती।

The blind, self-willed manmukh is consumed by his burning rage; without the Word of the Shabad, peace is not obtained.

Guru Amardas ji / Raag Vadhans / Chhant / Guru Granth Sahib ji - Ang 571

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥

नानक बिनु नावै सभु कोई भुला माइआ मोहि खुआई ॥२॥

Naanak binu naavai sabhu koee bhulaa maaiaa mohi khuaaee ||2||

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ ਤੇ ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ॥੨॥

हे नानक ! भगवान के नाम से विहीन सभी भटके हुए हैं और माया के मोह ने उन्हें नष्ट कर दिया है॥ २॥

O Nanak, without the Name, everyone is deluded, ruined by emotional attachment to Maya. ||2||

Guru Amardas ji / Raag Vadhans / Chhant / Guru Granth Sahib ji - Ang 571


ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥

एहु जगु जलता देखि कै भजि पए हरि सरणाई राम ॥

Ehu jagu jalataa dekhi kai bhaji pae hari sara(nn)aaee raam ||

ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) ।

इस जगत को मोह-माया में जलता देखकर मैं भागकर भगवान की शरण में आया हूँ।

Seeing that this world on fire, I have hurried to the Sanctuary of the Lord.

Guru Amardas ji / Raag Vadhans / Chhant / Guru Granth Sahib ji - Ang 571

ਅਰਦਾਸਿ ਕਰੀਂ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥

अरदासि करीं गुर पूरे आगै रखि लेवहु देहु वडाई राम ॥

Aradaasi kareen gur poore aagai rakhi levahu dehu vadaaee raam ||

ਮੈਂ ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ ਕਿ ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼ ।

मैं अपने पूर्ण गुरु के समक्ष प्रार्थना करता हूँ कि मेरी रक्षा करो एवं मुझे नाम की बड़ाई प्रदान करें।

I offer my prayer to the Perfect Guru: please save me, and bless me with Your glorious greatness.

Guru Amardas ji / Raag Vadhans / Chhant / Guru Granth Sahib ji - Ang 571

ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥

रखि लेवहु सरणाई हरि नामु वडाई तुधु जेवडु अवरु न दाता ॥

Rakhi levahu sara(nn)aaee hari naamu vadaaee tudhu jevadu avaru na daataa ||

ਮੈਨੂੰ ਆਪਣੀ ਸਰਨ ਵਿਚ ਰੱਖ ਤੇ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼; ਇਹ ਦਾਤ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ ।

मेरे गुरुदेव मुझे अपनी शरण में रखें और हरि-नाम की बड़ाई प्रदान करें, तुझ जैसा अन्य कोई दाता नहीं।

Preserve me in Your Sanctuary, and bless me with the glorious greatness of the Name of the Lord; there is no other Giver as great as You.

Guru Amardas ji / Raag Vadhans / Chhant / Guru Granth Sahib ji - Ang 571

ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥

सेवा लागे से वडभागे जुगि जुगि एको जाता ॥

Sevaa laage se vadabhaage jugi jugi eko jaataa ||

ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ ।

वे बड़े भाग्यशाली हैं, जो तेरी सेवा करते हैं और युग-युगान्तरों में वह एक ईश्वर को ही जानते हैं।

Those who are engaged in serving You are very fortunate; throughout the ages, they know the One Lord.

Guru Amardas ji / Raag Vadhans / Chhant / Guru Granth Sahib ji - Ang 571

ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥

जतु सतु संजमु करम कमावै बिनु गुर गति नही पाई ॥

Jatu satu sanjjamu karam kamaavai binu gur gati nahee paaee ||

ਭਾਵੇਂ ਕੋਈ ਜਤ ਸਤ ਸੰਜਮ (ਆਦਿਕ) ਕਰਮ ਕਮਾਵੇ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ ।

मनुष्य ब्रह्मचार्य, सत्य, संयम एवं कर्मकाण्ड करता है परन्तु गुरु के बिना उसकी गति नहीं होती।

You may practice celibacy, truth, austere self-discipline and rituals, but without the Guru, you shall not be emancipated.

Guru Amardas ji / Raag Vadhans / Chhant / Guru Granth Sahib ji - Ang 571

ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥

नानक तिस नो सबदु बुझाए जो जाइ पवै हरि सरणाई ॥३॥

Naanak tis no sabadu bujhaae jo jaai pavai hari sara(nn)aaee ||3||

ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤ ਬਖ਼ਸ਼ਦਾ ਹੈ ॥੩॥

हे नानक ! जो जाकर भगवान की शरण में आते हैं, उन्हें वह शब्द की सूझ प्रदान करता है॥ ३॥

O Nanak, he alone understands the Word of the Shabad, who goes and seeks the Lord's Sanctuary. ||3||

Guru Amardas ji / Raag Vadhans / Chhant / Guru Granth Sahib ji - Ang 571


ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥

जो हरि मति देइ सा ऊपजै होर मति न काई राम ॥

Jo hari mati dei saa upajai hor mati na kaaee raam ||

ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ ਉਹੀ ਮੱਤ ਪਰਗਟ ਹੁੰਦੀ ਹੈ; (ਪ੍ਰਭੂ ਦੀ ਦਿੱਤੀ ਮੱਤ ਤੋਂ ਬਿਨਾ) ਹੋਰ ਕੋਈ ਮੱਤ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।

हरि जैसी सुमति प्रदान करता है, वैसे ही मनुष्य के भीतर उत्पन्न होती है और शेष कोई सुमति उत्पन्न नहीं होती।

That understanding, imparted by the Lord, wells up; there is no other understanding.

Guru Amardas ji / Raag Vadhans / Chhant / Guru Granth Sahib ji - Ang 571

ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥

अंतरि बाहरि एकु तू आपे देहि बुझाई राम ॥

Anttari baahari eku too aape dehi bujhaaee raam ||

(ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ ।

हे हरि ! अन्तर्मन में एवं बाहर तुम ही मौजूद हो और इस बात की सूझ भी तुम स्वयं ही प्रदान करते हो।

Deep within, and beyond as well, You alone are, O Lord; You Yourself impart this understanding.

Guru Amardas ji / Raag Vadhans / Chhant / Guru Granth Sahib ji - Ang 571

ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥

आपे देहि बुझाई अवर न भाई गुरमुखि हरि रसु चाखिआ ॥

Aape dehi bujhaaee avar na bhaaee guramukhi hari rasu chaakhiaa ||

(ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ ।

जिसे तुम यह सूझ प्रदान करते हो, वह किसी अन्य से प्रेम नहीं करता और गुरु के माध्यम से वह हरि-रस को चखता है।

One whom He Himself blesses with this understanding, does not love any other. As Gurmukh, he tastes the subtle essence of the Lord.

Guru Amardas ji / Raag Vadhans / Chhant / Guru Granth Sahib ji - Ang 571

ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥

दरि साचै सदा है साचा साचै सबदि सुभाखिआ ॥

Dari saachai sadaa hai saachaa saachai sabadi subhaakhiaa ||

ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ ।

परमात्मा के सच्चे दरबार में सर्वदा सत्य ही रहता है। और सच्चे शब्द का वह प्रेमपूर्वक स्तुतिगान करता है।

In the True Court, he is forever True; with love, he chants the True Word of the Shabad.

Guru Amardas ji / Raag Vadhans / Chhant / Guru Granth Sahib ji - Ang 571


Download SGGS PDF Daily Updates ADVERTISE HERE