ANG 58, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਭਾਈ ਰੇ ਅਵਰੁ ਨਾਹੀ ਮੈ ਥਾਉ ॥

भाई रे अवरु नाही मै थाउ ॥

Bhaaee re avaru naahee mai thaau ||

ਹੇ ਭਾਈ! (ਨਾਮ ਖ਼ਜ਼ਾਨਾ ਹਾਸਲ ਕਰਨ ਲਈ) ਮੈਨੂੰ (ਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਦਿੱਸਦਾ ।

हे भाई ! गुरु के बिना मेरा अन्य कोई भी स्थान नहीं।

O Siblings of Destiny, I have no other place to go.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥

मै धनु नामु निधानु है गुरि दीआ बलि जाउ ॥१॥ रहाउ ॥

Mai dhanu naamu nidhaanu hai guri deeaa bali jaau ||1|| rahaau ||

ਮੇਰੇ ਵਾਸਤੇ ਤਾਂ ਪ੍ਰਭੂ-ਨਾਮ ਹੀ ਧਨ ਹੈ, ਨਾਮ ਹੀ ਖ਼ਜ਼ਾਨਾ ਹੈ (ਇਹ ਖ਼ਜ਼ਾਨਾ ਜਿਸ ਕਿਸੇ ਨੂੰ ਦਿੱਤਾ ਹੈ) ਗੁਰੂ ਨੇ (ਹੀ) ਦਿੱਤਾ ਹੈ, ਮੈਂ ਗੁਰੂ ਤੋਂ ਕੁਰਬਾਨ ਹਾਂ ॥੧॥ ਰਹਾਉ ॥

गुरु ने कृपा करके मुझे हरि-नाम की दौलत का खजाना प्रदान किया है, मैं उन पर बलिहारी जाता हूँ ॥१॥ रहाउ॥

The Guru has given me the Treasure of the Wealth of the Naam; I am a sacrifice to Him. ||1|| Pause ||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥

गुरमति पति साबासि तिसु तिस कै संगि मिलाउ ॥

Guramati pati saabaasi tisu tis kai sanggi milaau ||

ਸ਼ਾਬਾਸ਼ੇ ਉਸ (ਗੁਰੂ) ਤੋਂ ਜਿਸ ਗੁਰੂ ਦੀ ਮਤਿ ਮਿਲਿਆਂ ਇੱਜ਼ਤ ਮਿਲਦੀ ਹੈ । (ਪ੍ਰਭੂ ਮਿਹਰ ਕਰੇ) ਮੈਂ ਉਸ (ਗੁਰੂ) ਦੀ ਸੰਗਤਿ ਵਿਚ ਮਿਲਿਆ ਰਹਾਂ ।

गुरु के उपदेश द्वारा बड़ा यश प्राप्त होता है। ईश्वर करे मेरा उनको साथ मेल-मिलाप हो।

The Guru's Teachings bring honor. Blessed is He-may I meet and be with Him!

Guru Nanak Dev ji / Raag Sriraag / Ashtpadiyan / Guru Granth Sahib ji - Ang 58

ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥

तिसु बिनु घड़ी न जीवऊ बिनु नावै मरि जाउ ॥

Tisu binu gha(rr)ee na jeevau binu naavai mari jaau ||

(ਨਾਮ ਦੀ ਦਾਤ ਦੇਣ ਵਾਲੇ) ਉਸ ਗੁਰੂ ਤੋਂ ਬਿਨਾ ਮੈਂ ਇਕ ਘੜੀ ਭੀ ਨਹੀਂ ਰਹਿ ਸਕਦਾ, ਕਿਉਂਕਿ ਨਾਮ ਤੋਂ ਬਿਨਾ ਮੇਰੀ ਆਤਮਕ ਮੌਤ ਹੋ ਜਾਂਦੀ ਹੈ ।

उसके बिना में क्षण-मात्र भी जीवित नहीं रह सकता। उसके नाम के बिना मैं प्राण त्याग देता हूँ।

Without Him, I cannot live, even for a moment. Without His Name, I die.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥

मै अंधुले नामु न वीसरै टेक टिकी घरि जाउ ॥२॥

Mai anddhule naamu na veesarai tek tikee ghari jaau ||2||

(ਨਾਮ ਤੋਂ ਬਿਨਾ ਮੈਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹਾਂ, ਪ੍ਰਭੂ ਮਿਹਰ ਕਰੇ) ਮੈਨੂੰ ਅੰਨ੍ਹੇ ਨੂੰ ਉਸ ਦਾ ਨਾਮ ਨਾਹ ਭੁੱਲ ਜਾਏ, ਮੈਂ ਗੁਰੂ ਦਾ ਆਸਰਾ ਪਰਨਾ ਲੈ ਕੇ ਪ੍ਰਭੂ-ਚਰਨਾਂ ਵਿਚ ਜੁੜਿਆ ਰਹਾਂ ॥੨॥

मुझ नेत्रहीन (ज्ञानहीन) को उस पारब्रह्म-प्रभु का नाम कदापि विस्मृत न हो। उसकी शरण में रह कर मैं अपने धाम (परलोक) में पहुँच जाऊँगा ॥२॥

I am blind-may I never forget the Naam! Under His Protection, I shall reach my true home. ||2||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥

गुरू जिना का अंधुला चेले नाही ठाउ ॥

Guroo jinaa kaa anddhulaa chele naahee thaau ||

(ਪਰ ਗੁਰੂ ਭੀ ਹੋਵੇ ਤਾਂ ਸੁਜਾਖਾ ਹੋਵੇ) ਜਿਨ੍ਹਾਂ ਦਾ ਗੁਰੂ (ਆਪ ਹੀ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਗਿਆ ਹੋਵੇ, ਉਹਨਾਂ ਚੇਲਿਆਂ ਨੂੰ (ਆਤਮਕ ਸੁਖ ਦਾ) ਥਾਂ-ਟਿਕਾਣਾ ਨਹੀਂ ਲੱਭ ਸਕਦਾ ।

जिनका गुरु नेत्रहीन (ज्ञानहीन) है, उन शिष्यों को कहीं भी स्थान नहीं मिलता।

Those chaylaas, those devotees, whose spiritual teacher is blind, shall not find their place of rest.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥

बिनु सतिगुर नाउ न पाईऐ बिनु नावै किआ सुआउ ॥

Binu satigur naau na paaeeai binu naavai kiaa suaau ||

(ਪੂਰੇ) ਗੁਰੂ ਤੋਂ ਬਿਨਾ ਪ੍ਰਭੂ ਦਾ ਨਾਮ ਨਹੀਂ ਮਿਲਦਾ, ਨਾਮ ਤੋਂ ਬਿਨਾ ਹੋਰ ਕੋਈ (ਸੁਚੱਜਾ) ਜੀਵਨ-ਮਨੋਰਥ ਨਹੀਂ ਹੋ ਸਕਦਾ ।

सतिगुरु के बिना परमेश्वर का नाम प्राप्त नहीं होता। नाम के बिना मनुष्य जीवन का क्या मनोरथ है?

Without the True Guru, the Name is not obtained. Without the Name, what is the use of it all?

Guru Nanak Dev ji / Raag Sriraag / Ashtpadiyan / Guru Granth Sahib ji - Ang 58

ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥

आइ गइआ पछुतावणा जिउ सुंञै घरि काउ ॥३॥

Aai gaiaa pachhutaava(nn)aa jiu sun(ny)ai ghari kaau ||3||

ਨਾਮ ਤੋਂ ਵਾਂਜਿਆ ਮਨੁੱਖ ਦੁਨੀਆ ਵਿਚ ਆਇਆ ਤੇ ਤੁਰ ਗਿਆ, ਪਛਤਾਵਾ ਹੀ (ਨਾਲ ਲੈ ਗਿਆ, ਖਾਲੀ-ਹੱਥ ਹੀ ਜਗ ਤੋਂ ਗਿਆ) ਜਿਵੇਂ ਸੁੰਞੇ ਘਰ ਵਿਚ ਕਾਂ (ਆ ਕੇ ਖ਼ਾਲੀ ਜਾਂਦਾ ਹੈ) ॥੩॥

उजाड़ गृह में कौए की भाँति चक्कर लगाने की तरह मनुष्य अपने आवागमन पर दुःख व्यक्त करता है ॥३॥

People come and go, regretting and repenting, like crows in a deserted house. ||3||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥

बिनु नावै दुखु देहुरी जिउ कलर की भीति ॥

Binu naavai dukhu dehuree jiu kalar kee bheeti ||

ਨਾਮ ਸਿਮਰਨ ਤੋਂ ਬਿਨਾ ਸਰੀਰ ਨੂੰ (ਚਿੰਤਾ ਆਦਿਕ ਇਤਨਾ) ਦੁੱਖ ਵਿਆਪਦਾ ਹੈ (ਕਿ ਸਰੀਰਕ ਸੱਤਿਆ ਇਉਂ ਕਿਰਦੀ ਜਾਂਦੀ ਹੈ) ਜਿਵੇਂ ਕਲਰ ਦੀ ਕੰਧ (ਕਿਰਦੀ ਰਹਿੰਦੀ ਹੈ) ।

नाम के बिना मानव देहि ऐसे संताप झेलती है जैसे शोरा लगी ईटों की दीवार ध्वस्त होती है।

Without the Name, the body suffers in pain; it crumbles like a wall of sand.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥

तब लगु महलु न पाईऐ जब लगु साचु न चीति ॥

Tab lagu mahalu na paaeeai jab lagu saachu na cheeti ||

ਇਸ ਨੂੰ ਕਿਰਨ ਤੋਂ ਬਚਾਣ ਲਈ) ਤਦ ਤਕ (ਪ੍ਰਭੂ ਦਾ) ਮਹਲ (-ਰੂਪ ਸਹਾਰਾ) ਨਹੀਂ ਮਿਲਦਾ, ਜਦ ਤਕ ਉਹ ਸਦਾ-ਥਿਰ ਪ੍ਰਭੂ (ਜੀਵ ਦੇ) ਚਿੱਤ ਵਿਚ ਨਹੀਂ ਆ ਵੱਸਦਾ ।

जब तक सत्य नाम प्राणी के मन में प्रवेश नहीं करता, तब तक सत्य (प्रभु) की संगति इसे प्राप्त नहीं होती।

As long as Truth does not enter into the consciousness, the Mansion of the Lord's Presence is not found.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥

सबदि रपै घरु पाईऐ निरबाणी पदु नीति ॥४॥

Sabadi rapai gharu paaeeai nirabaa(nn)ee padu neeti ||4||

ਜੇ ਗੁਰੂ ਦੇ ਸ਼ਬਦ ਵਿਚ ਮਨ ਰੰਗਿਆ ਜਾਏ, ਤਾਂ ਪ੍ਰਭੂ ਦੀ ਹਜ਼ੂਰੀ (ਦੀ ਓਟ) ਮਿਲ ਜਾਂਦੀ ਹੈ, ਤੇ ਉਹ ਆਤਮਕ ਅਵਸਥਾ ਸਦਾ ਲਈ ਲੱਭ ਪੈਂਦੀ ਹੈ ਜਿੱਥੇ ਕੋਈ ਵਾਸਨਾ ਨਹੀਂ ਪੋਹ ਸਕਦੀ ॥੪॥

नाम के साथ रंग जाने से अपने गृह में ही प्राणी को सदैव स्थिर मोक्ष-पद मिल जाता है ॥४॥

Attuned to the Shabad, we enter our home, and obtain the Eternal State of Nirvaanaa. ||4||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥

हउ गुर पूछउ आपणे गुर पुछि कार कमाउ ॥

Hau gur poochhau aapa(nn)e gur puchhi kaar kamaau ||

(ਸੋ, ਹੇ ਭਾਈ! ਇਸ 'ਨਿਰਬਾਣ ਪਦ' ਦੀ ਪ੍ਰਾਪਤੀ ਵਾਸਤੇ) ਮੈਂ ਆਪਣੇ ਗੁਰੂ ਨੂੰ ਪੁੱਛਾਂਗੀ, ਗੁਰੂ ਨੂੰ ਪੁੱਛ ਕੇ (ਉਸ ਦੀ ਦੱਸੀ) ਕਾਰ ਕਰਾਂਗੀ ।

मैं अपने गुरु से जाकर पूछूगी और उससे पूछकर आचरण करूँगी।

I ask my Guru for His Advice, and I follow the Guru's Advice.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥

सबदि सलाही मनि वसै हउमै दुखु जलि जाउ ॥

Sabadi salaahee mani vasai haumai dukhu jali jaau ||

ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਂਗੀ, (ਭਲਾ ਕਿਤੇ ਪ੍ਰਭੂ ਮੇਰੇ) ਮਨ ਵਿਚ ਆ ਵੱਸੇ (ਪ੍ਰਭੂ ਦੀ ਮਿਹਰ ਹੋਵੇ, ਮੇਰਾ) ਹਉਮੈ ਦਾ ਦੁੱਖ ਸੜ ਜਾਏ ।

मैं नाम द्वारा भगवान की महिमा करूंगी चूंकि जो वह मेरे मन में आकर बस जाए और मेरे अहंकार का दुख जल जाए।

With the Shabads of Praise abiding in the mind, the pain of egotism is burnt away.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥

सहजे होइ मिलावड़ा साचे साचि मिलाउ ॥५॥

Sahaje hoi milaava(rr)aa saache saachi milaau ||5||

ਸਹਜ ਅਵਸਥਾ ਵਿਚ ਟਿਕਿਆਂ ਮੇਰਾ ਪ੍ਰਭੂ ਨਾਲ ਸੋਹਣਾ ਮਿਲਾਪ ਹੋ ਜਾਏ, ਸਦਾ ਟਿਕੇ ਰਹਿਣ ਵਾਲੇ ਪ੍ਰਭੂ ਵਿਚ ਮੇਰਾ ਸਦਾ ਲਈ ਮੇਲ ਹੋ ਜਾਏ ॥੫॥

सहज ही मेरा भगवान से मिलन हो जाए और मैं सत्य प्रभु में सदैव के लिए मिली रहूँ॥ ५॥

We are intuitively united with Him, and we meet the Truest of the True. ||5||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥

सबदि रते से निरमले तजि काम क्रोधु अहंकारु ॥

Sabadi rate se niramale taji kaam krodhu ahankkaaru ||

ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ ਉਹ ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰਾਂ) ਨੂੰ ਤਿਆਗ ਕੇ ਪਵਿਤ੍ਰ (ਜੀਵਨ ਵਾਲੇ) ਹੋ ਜਾਂਦੇ ਹਨ ।

वही पवित्र पावन हैं जो काम, क्रोध एवं अहंकार को त्याग कर नाम में मग्न रहते हैं।

Those who are attuned to the Shabad are spotless and pure; they renounce sexual desire, anger, selfishness and conceit.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥

नामु सलाहनि सद सदा हरि राखहि उर धारि ॥

Naamu salaahani sad sadaa hari raakhahi ur dhaari ||

ਉਹ ਸਦਾ ਪ੍ਰਭੂ ਦਾ ਨਾਮ ਸਲਾਹੁੰਦੇ ਹਨ, ਉਹ ਪਰਮਾਤਮਾ (ਦੀ ਯਾਦ) ਨੂੰ ਸਦਾ ਆਪਣੇ ਹਿਰਦੇ ਵਿਚ ਟਿਕਾ ਰੱਖਦੇ ਹਨ ।

वह सदैव ही नाम की महिमा करते हैं और भगवान को अपने ह्रदय में बसाते हैं।

They sing the Praises of the Naam, forever and ever; they keep the Lord enshrined within their hearts.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥

सो किउ मनहु विसारीऐ सभ जीआ का आधारु ॥६॥

So kiu manahu visaareeai sabh jeeaa kaa aadhaaru ||6||

(ਹੇ ਭਾਈ!) ਜੇਹੜਾ ਪ੍ਰਭੂ ਸਾਰੇ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ, ਉਸ ਨੂੰ ਕਦੇ ਭੀ ਮਨੋਂ ਭੁਲਾਣਾ ਨਹੀਂ ਚਾਹੀਦਾ ॥੬॥

अपने चित्त के अंदर हम उसको क्यों भुलाएँ, जो समस्त प्राणियों का आधार है? ॥ ६ ॥

How could we ever forget Him from our minds? He is the Support of all beings. ||6||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥

सबदि मरै सो मरि रहै फिरि मरै न दूजी वार ॥

Sabadi marai so mari rahai phiri marai na doojee vaar ||

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਮਰ ਜਾਂਦਾ ਹੈ ਉਹ (ਇਹ ਮਰਨੀ) ਮਰ ਕੇ ਇਸਥਿਰ ਹੋ ਜਾਂਦਾ ਹੈ (ਵਿਕਾਰਾਂ ਦੇ ਟਾਕਰੇ ਤੇ ਤਕੜਾ ਹੋ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਦੇ ਢਹੇ ਚੜ੍ਹ ਕੇ) ਮੁੜ ਕਦੇ ਆਤਮਕ ਮੌਤੇ ਨਹੀਂ ਮਰਦਾ ।

जो व्यक्ति शब्द द्वारा अपने अहंकार को मार लेता है। वे मृत्यु के बंधन से मुक्त हो जाता है और पुनः दूसरी बार नहीं मरता।

One who dies in the Shabad is beyond death, and shall never die again.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥

सबदै ही ते पाईऐ हरि नामे लगै पिआरु ॥

Sabadai hee te paaeeai hari naame lagai piaaru ||

(ਇਹ ਅਟੱਲ ਆਤਮਕ ਜੀਵਨ) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਿਲਦਾ ਹੈ (ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਪ੍ਰਭੂ ਦੇ ਨਾਮ ਵਿਚ ਪਿਆਰ ਬਣਦਾ ਹੈ ।

गुर-उपदेश से ही ईश्वर के नाम हेतु प्रीति उत्पन्न हो जाती है और परमात्मा मिल जाता है।

Through the Shabad, we find Him, and embrace love for the Name of the Lord.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥

बिनु सबदै जगु भूला फिरै मरि जनमै वारो वार ॥७॥

Binu sabadai jagu bhoolaa phirai mari janamai vaaro vaar ||7||

ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਜੀਵਨ-ਰਾਹ ਤੋਂ) ਖੁੰਝਿਆ ਹੋਇਆ ਭਟਕਦਾ ਹੈ, ਤੇ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੭॥

ईश्वर के नाम बिना जगत् यथार्थ से अनजान होकर भटकता फिरता और पुनः पुनः आवागमन में पड़ता है।॥७॥

Without the Shabad, the world is deceived; it dies and is reborn, over and over again. ||7||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥

सभ सालाहै आप कउ वडहु वडेरी होइ ॥

Sabh saalaahai aap kau vadahu vaderee hoi ||

ਸਾਰੀ ਦੁਨੀਆ ਆਪਣੇ ਆਪ ਨੂੰ ਸਾਲਾਹੁੰਦੀ ਹੈ ਕਿ ਸਾਡੀ ਵਧੀਕ ਤੋਂ ਵਧੀਕ ਵਡਿਆਈ-ਇੱਜ਼ਤ ਹੋਵੇ (ਆਪਣੇ ਆਪ ਦੀ ਸੂਝ ਤੋਂ ਬਿਨਾ ਇਹ ਲਾਲਸਾ ਬਣੀ ਹੀ ਰਹਿੰਦੀ ਹੈ । )

हरेक अपने आप की प्रशंसा करता है और अपने आप को महान् जताना चाहता है।

All praise themselves, and call themselves the greatest of the great.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥

गुर बिनु आपु न चीनीऐ कहे सुणे किआ होइ ॥

Gur binu aapu na cheeneeai kahe su(nn)e kiaa hoi ||

ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਣੇ ਆਪ ਦੀ ਪਛਾਣ ਨਹੀਂ ਹੋ ਸਕਦੀ, ਗਿਆਨ ਦੀਆਂ ਗੱਲਾਂ ਨਿਰੀਆਂ ਕਹਿਣ ਸੁਣਨ ਨਾਲ ਕੁਝ ਨਹੀਂ ਬਣਦਾ ।

गुरु के बिना आत्म-पहचान नहीं हो सकती। केवल कहने-सुनने से क्या हो सकता है?

Without the Guru, one's self cannot be known. By merely speaking and listening, what is accomplished?

Guru Nanak Dev ji / Raag Sriraag / Ashtpadiyan / Guru Granth Sahib ji - Ang 58

ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥

नानक सबदि पछाणीऐ हउमै करै न कोइ ॥८॥८॥

Naanak sabadi pachhaa(nn)eeai haumai karai na koi ||8||8||

ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਪਣਾ ਆਪ ਪਛਾਣਿਆ ਜਾ ਸਕਦਾ ਹੈ (ਜੇਹੜਾ ਮਨੁੱਖ ਆਪੇ ਦੀ ਪਛਾਣ ਕਰ ਲੈਂਦਾ ਹੈ) ਉਹ ਆਪਣੀ ਵਡਿਆਈ ਦੀਆਂ ਗੱਲਾਂ ਨਹੀਂ ਕਰਦਾ ॥੮॥੮॥

हे नानक ! यदि मनुष्य प्रभु के सुमिरन द्वारा आत्म-स्वरूप की पहचान कर ले तो वह अपने आप पर अहंकार नहीं करता ॥ ८ ॥ ८ ॥

O Nanak, one who realizes the Shabad does not act in egotism. ||8||8||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਸਿਰੀਰਾਗੁ ਮਹਲਾ ੧ ॥

सिरीरागु महला १ ॥

Sireeraagu mahalaa 1 ||

श्रीरागु महला १ ॥

Siree Raag, First Mehl:

Guru Nanak Dev ji / Raag Sriraag / Ashtpadiyan / Guru Granth Sahib ji - Ang 58

ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥

बिनु पिर धन सीगारीऐ जोबनु बादि खुआरु ॥

Binu pir dhan seegaareeai jobanu baadi khuaaru ||

(ਜੇ ਇਸਤ੍ਰੀ ਗਹਿਣਿਆਂ ਆਦਿਕ ਨਾਲ) ਆਪਣੇ ਆਪ ਨੂੰ ਸਜਾ ਲਏ, ਪਰ ਉਸ ਨੂੰ ਪਤੀ ਨਾਹ ਮਿਲੇ ਤਾਂ ਉਸ ਦੀ ਜੁਆਨੀ ਵਿਅਰਥ ਜਾਂਦੀ ਹੈ ।

प्राणपति परमेश्वर के बिना भार्या का हार-श्रृंगार एवं सुन्दर यौवन व्यर्थ एवं विनष्ट है।

Without her Husband, the soul-bride's youth and ornaments are useless and wretched.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥

ना माणे सुखि सेजड़ी बिनु पिर बादि सीगारु ॥

Naa maa(nn)e sukhi seja(rr)ee binu pir baadi seegaaru ||

ਉਸ ਦਾ ਆਤਮਾ ਭੀ ਦੁਖੀ ਹੁੰਦਾ ਹੈ, ਕਿਉਂਕਿ ਉਹ ਆਨੰਦ ਨਾਲ ਪਤੀ ਦੀ ਸੋਹਣੀ ਸੇਜ ਮਾਣ ਨਹੀਂ ਸਕਦੀ, ਪਤੀ-ਮਿਲਾਪ ਤੋਂ ਬਿਨਾ ਉਸ ਦਾ ਸਿੰਗਾਰ ਵਿਅਰਥ ਜਾਂਦਾ ਹੈ ।

वह अपने प्राणपति की सेज का आनंद नहीं भोगती। पति की अनुपस्थिति पर उसका समस्त हार-शृंगार व्यर्थ है।

She does not enjoy the pleasure of His Bed; without her Husband, her ornaments are absurd.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥

दूखु घणो दोहागणी ना घरि सेज भतारु ॥१॥

Dookhu gha(nn)o dohaaga(nn)ee naa ghari sej bhataaru ||1||

ਉਸ ਭਾਗਹੀਣ ਇਸਤ੍ਰੀ ਨੂੰ ਬਹੁਤ ਦੁਖ ਵਿਆਪਦਾ ਹੈ, ਉਸ ਦੇ ਘਰ ਵਿਚ ਸੇਜ ਦਾ ਮਾਲਕ ਖਸਮ ਨਹੀਂ ਆਉਂਦਾ (ਜੀਵ-ਇਸਤ੍ਰੀ ਦੇ ਸਾਰੇ ਬਾਹਰ-ਮੁਖੀ ਧਾਰਮਿਕ ਉੱਦਮ ਵਿਅਰਥ ਜਾਂਦੇ ਹਨ, ਜੇ ਹਿਰਦੇ-ਸੇਜ ਦਾ ਮਾਲਕ ਪ੍ਰਭੂ ਹਿਰਦੇ ਵਿਚ ਪਰਗਟ ਨਾਹ ਹੋਵੇ) ॥੧॥

भाग्यहीन पत्नी को अत्यंत कष्ट होता है। उसका पति उसकी गृह की सेज पर विश्राम नहीं करता ॥१॥

The discarded bride suffers terrible pain; her Husband does not come to the bed of her home. ||1||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਮਨ ਰੇ ਰਾਮ ਜਪਹੁ ਸੁਖੁ ਹੋਇ ॥

मन रे राम जपहु सुखु होइ ॥

Man re raam japahu sukhu hoi ||

ਹੇ ਮਨ! ਪਰਮਾਤਮਾ ਦਾ ਨਾਮ ਸਿਮਰ, (ਤੈਨੂੰ) ਸੁਖ ਹੋਵੇਗਾ ।

हे मेरे मन ! राम नाम जप, तभी सुख मिलेगा।

O mind, meditate on the Lord, and find peace.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥

बिनु गुर प्रेमु न पाईऐ सबदि मिलै रंगु होइ ॥१॥ रहाउ ॥

Binu gur premu na paaeeai sabadi milai ranggu hoi ||1|| rahaau ||

(ਪਰ ਮਨ ਭੀ ਕੀਹ ਕਰੇ? ਜਿਸ ਨਾਲ ਪਿਆਰ ਨਾਹ ਹੋਵੇ, ਉਸ ਨੂੰ ਮੁੜ ਮੁੜ ਕਿਵੇਂ ਯਾਦ ਕੀਤਾ ਜਾਏ? ਪਰਮਾਤਮਾ ਨਾਲ ਇਹ) ਪਿਆਰ ਗੁਰੂ ਤੋਂ ਬਿਨਾ ਨਹੀਂ ਬਣ ਸਕਦਾ । ਜੇਹੜਾ ਮਨ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਦੇ ਨਾਮ ਦਾ ਰੰਗ ਚੜ੍ਹ ਜਾਂਦਾ ਹੈ ॥੧॥ ਰਹਾਉ ॥

गुरु के बिना भगवान से प्रेम नहीं होता। यदि नाम मिल जाए तभी प्यार का रंग चढ़ता है॥१॥ रहाउ॥

Without the Guru, love is not found. United with the Shabad, happiness is found. ||1|| Pause ||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥

गुर सेवा सुखु पाईऐ हरि वरु सहजि सीगारु ॥

Gur sevaa sukhu paaeeai hari varu sahaji seegaaru ||

ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਪ੍ਰਭੂ-ਪਤੀ ਉਸੇ ਜੀਵ-ਇਸਤ੍ਰੀ ਨੂੰ ਮਿਲਦਾ ਹੈ ਜਿਸ ਨੇ ਅਡੋਲ ਆਤਮਕ ਅਵਸਥਾ ਵਿਚ (ਜੁੜ ਕੇ) ਆਪਣੇ ਆਪ ਨੂੰ ਸਿੰਗਾਰਿਆ ਹੈ ।

गुरु की सेवा से बड़ा सुख मिलता है और ज्ञान का हार-श्रृंगार करने से पत्नी ईश्वर को अपने पति के तौर पर पा लेती है।

Serving the Guru, she finds peace, and her Husband Lord adorns her with intuitive wisdom.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥

सचि माणे पिर सेजड़ी गूड़ा हेतु पिआरु ॥

Sachi maa(nn)e pir seja(rr)ee goo(rr)aa hetu piaaru ||

ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਸੋਹਣੀ ਸੇਜ ਮਾਣ ਸਕਦੀ ਹੈ ਜੋ ਉਸ ਸਦਾ-ਥਿਰ ਪ੍ਰਭੂ ਵਿਚ (ਜੁੜੀ ਰਹਿੰਦੀ ਹੈ), ਜਿਸ ਦਾ ਪ੍ਰਭੂ-ਪਤੀ ਨਾਲ ਗੂੜ੍ਹਾ ਹਿਤ ਹੈ ਗੂੜ੍ਹਾ ਪਿਆਰ ਹੈ ।

प्रभु के प्रगाढ़ प्रेम द्वारा पत्नी निश्चित ही अपने प्रीतम की सेज पर आनंद पाती है।

Truly, she enjoys the Bed of her Husband, through her deep love and affection.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥

गुरमुखि जाणि सिञाणीऐ गुरि मेली गुण चारु ॥२॥

Guramukhi jaa(nn)i si(ny)aa(nn)eeai guri melee gu(nn) chaaru ||2||

ਗੁਰੂ ਦੇ ਮਨਮੁਖ ਰਹਿ ਕੇ ਹੀ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਸਨੂੰ ਸਿੰਞਾਣਿਆ ਜਾ ਸਕਦਾ ਹੈ (ਭਾਵ, ਇਹ ਸਿੰਞਾਣ ਆਉਂਦੀ ਹੈ ਕਿ ਉਹ ਸਾਡਾ ਹੈ), ਉਹ ਸੁੰਦਰ ਗੁਣਾਂ ਦਾ ਮਾਲਕ ਪ੍ਰਭੂ (ਜਿਸ ਜੀਵ-ਇਸਤ੍ਰੀ ਨੂੰ ਮਿਲਾਇਆ ਹੈ) ਗੁਰੂ ਨੇ ਮਿਲਾਇਆ ਹੈ ॥੨॥

गुरु की कृपा से पत्नी की अपने प्राणपति प्रभु से पहचान होती है। गुरु के मिलन से वह सुशील नेक आचरण वाली हो जाती है।॥२॥

As Gurmukh, she comes to know Him. Meeting with the Guru, she maintains a virtuous lifestyle. ||2||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥

सचि मिलहु वर कामणी पिरि मोही रंगु लाइ ॥

Sachi milahu var kaama(nn)ee piri mohee ranggu laai ||

ਹੇ ਪ੍ਰਭੂ-ਪਤੀ ਦੀ ਸੁੰਦਰ ਇਸਤ੍ਰੀ! ਉਸ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ (ਸਦਾ) ਮਿਲੀ ਰਹੁ । ਪਤੀ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਮਨ ਨੂੰ ਆਪਣੇ ਪਿਆਰ ਦਾ) ਰੰਗ ਚਾੜ੍ਹ ਕੇ (ਆਪਣੇ ਵਲ ਖਿੱਚ ਲਿਆ ਹੈ,

हे जीव-स्त्री ! सत्य के द्वारा तू अपने पति से मिलन कर। उससे प्रेम करके तुम अपने प्रियतम पर आकर्षित हो जाओगी। हे जीव-स्त्री ! तेरे पति ने तुझे अपने प्रेम पर आकर्षित किया है, इसलिए उसके प्रेम में लीन हो जा।

Through Truth, meet your Husband Lord, O soul-bride. Enchanted by your Husband, enshrine love for Him.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥

मनु तनु साचि विगसिआ कीमति कहणु न जाइ ॥

Manu tanu saachi vigasiaa keemati kaha(nn)u na jaai ||

ਉਸਦਾ ਮਨ ਉਸਦਾ ਤਨ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਖਿੜ ਪਿਆ ਹੈ (ਉਸਦਾ ਜੀਵਨ ਇਤਨਾ ਅਮੋਲਕ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ ।

सत्य परमेश्वर के साथ उसका तन-मन प्रफुल्लित हो जाएँगे और उसका मोल नहीं पाया जा सकता।

Your mind and body shall blossom forth in Truth. The value of this cannot be described.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥

हरि वरु घरि सोहागणी निरमल साचै नाइ ॥३॥

Hari varu ghari sohaaga(nn)ee niramal saachai naai ||3||

ਉਹ ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਸਦਾ-ਥਿਰ ਹਰੀ ਦੇ ਨਾਮ ਵਿਚ (ਜੁੜ ਕੇ) ਪਵਿਤ੍ਰ ਆਤਮਾ ਹੋ ਜਾਂਦੀ ਹੈ, ਤੇ ਪ੍ਰਭੂ-ਪਤੀ ਨੂੰ ਆਪਣੇ (ਹਿਰਦੇ) ਘਰ ਵਿਚ (ਹੀ ਲੱਭ ਲੈਂਦੀ ਹੈ) ॥੩॥

जिस जीव-स्त्री के हृदय में उसका पति-परमेश्वर समाया है, वह उसके सत्य नाम के साथ पवित्र हुई है॥३॥

The soul-bride finds her Husband Lord in the home of her own being; she is purified by the True Name. ||3||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥

मन महि मनूआ जे मरै ता पिरु रावै नारि ॥

Man mahi manooaa je marai taa piru raavai naari ||

ਜੇ (ਜੀਵ-ਇਸਤ੍ਰੀ ਦਾ) ਥੋੜ੍ਹ-ਵਿਤਾ ਮਨ (ਪ੍ਰਭੂ ਪਤੀ ਦੇ ਵਿਸ਼ਾਲ) ਮਨ ਵਿਚ (ਥੋੜ੍ਹ-ਵਿਤੇ ਸੁਭਾਅ ਵਲੋਂ) ਮਰ ਜਾਏ, ਤਾਂ ਪ੍ਰਭੂ ਪਤੀ ਉਸ ਜੀਵ-ਨਾਰ ਨੂੰ ਪਿਆਰ ਕਰਦਾ ਹੈ ।

यदि वह अपने अहंकार को चित्त के भीतर ही कुचल दे तो प्राणपति प्रभु उसे भरपूर सुख सम्मान देता है।

If the mind within the mind dies, then the Husband ravishes and enjoys His bride.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥

इकतु तागै रलि मिलै गलि मोतीअन का हारु ॥

Ikatu taagai rali milai gali moteean kaa haaru ||

ਜਿਵੇਂ ਇਕੋ ਧਾਗੇ ਵਿਚ ਪ੍ਰੋਤੇ ਹੋਏ ਮੋਤੀਆਂ ਦਾ ਹਾਰ ਗਲ ਵਿਚ ਪਾ ਲਈਦਾ ਹੈ, ਉਸੇ ਤਰ੍ਹਾਂ ਜੇ (ਜੀਵ-ਇਸਤ੍ਰੀ ਪ੍ਰਭੂ ਦੇ ਹੀ) ਇਕੋ ਸੁਰਤ ਧਾਗੇ ਵਿਚ ਇਕ ਮਿਕ ਹੋ ਕੇ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ।

धागे पिरोए हुए मोतियों की माला जैसे गले से मिलकर सुन्दर बनावट होती है, वैसे ही पति-पत्नी एक-दूसरे से मिल जाते हैं।

They are woven into one texture, like pearls on a necklace around the neck.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥

संत सभा सुखु ऊपजै गुरमुखि नाम अधारु ॥४॥

Santt sabhaa sukhu upajai guramukhi naam adhaaru ||4||

ਪਰ ਇਹ ਆਤਮਕ ਆਨੰਦ ਸਤਸੰਗ ਵਿਚ ਟਿਕਿਆਂ ਹੀ ਮਿਲਦਾ ਹੈ, ਤੇ ਸਤਸੰਗ ਵਿਚ ਗੁਰੂ ਦੀ ਸਰਨ ਪੈ ਕੇ (ਮਨ ਨੂੰ) ਪ੍ਰਭੂ ਦੇ ਨਾਮ ਦਾ ਸਹਾਰਾ ਮਿਲਦਾ ਹੈ ॥੪॥

सत्संग के भीतर गुरु द्वारा नाम का आश्रय लेने से सुकून प्राप्त होता है। ४॥

In the Society of the Saints, peace wells up; the Gurmukhs take the Support of the Naam. ||4||

Guru Nanak Dev ji / Raag Sriraag / Ashtpadiyan / Guru Granth Sahib ji - Ang 58


ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥

खिन महि उपजै खिनि खपै खिनु आवै खिनु जाइ ॥

Khin mahi upajai khini khapai khinu aavai khinu jaai ||

(ਜੇ ਮਨ ਨਾਮ ਤੋਂ ਵਾਂਜਿਆ ਰਹੇ, ਤਾਂ ਮਾਇਆ ਆਦਿਕ ਦੇ ਲਾਭ ਨਾਲ) ਇਕ ਖਿਨ ਵਿਚ ਹੀ (ਇਉਂ ਹੁੰਦਾ ਹੈ ਜਿਵੇਂ) ਜਿਊ ਪੈਂਦਾ ਹੈ, (ਤੇ ਮਾਇਆ ਆਦਿਕ ਦੀ ਘਾਟ ਨਾਲ) ਇਕ ਖਿਨ ਵਿਚ ਹੀ ਦੁਖੀ ਹੋ ਜਾਂਦਾ ਹੈ, ਇਕ ਖਿਨ (ਗੁਜ਼ਰਦਾ ਹੈ ਤਾਂ) ਉਹ ਜੰਮ ਪੈਂਦਾ ਹੈ, ਇਕ ਖਿਨ (ਗੁਜ਼ਰਦਾ ਹੈ ਤਾਂ) ਉਹ ਮਰ ਜਾਂਦਾ ਹੈ (ਭਾਵ, ਨਾਮ ਦੇ ਸਹਾਰੇ ਤੋਂ ਬਿਨਾ ਮਾਇਆ ਜੀਵ ਦੇ ਜੀਵਨ ਦਾ ਆਸਰਾ ਬਣ ਜਾਂਦੀ ਹੈ । ਜੇ ਮਾਇਆ ਆਵੇ ਤਾਂ ਉਤਸ਼ਾਹ, ਜੇ ਜਾਏ ਤਾਂ ਸਹਮ) ।

मनुष्य का मन एक क्षण में यूं हो जाता है, जैसे मृत जीवित हो जाए। वह एक क्षण में मृत समान हो जाता है। यह एक क्षण में कहाँ से आ जाता है और एक क्षण में कहाँ चला जाता है।

In an instant, one is born, and in an instant, one dies. In an instant one comes, and in an instant one goes.

Guru Nanak Dev ji / Raag Sriraag / Ashtpadiyan / Guru Granth Sahib ji - Ang 58

ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥

सबदु पछाणै रवि रहै ना तिसु कालु संताइ ॥

Sabadu pachhaa(nn)ai ravi rahai naa tisu kaalu santtaai ||

ਜੋ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਪਾਂਦਾ ਹੈ (ਪ੍ਰਭੂ ਚਰਨਾਂ ਵਿਚ) ਜੁੜਿਆ ਰਹਿੰਦਾ ਹੈ ਉਸ ਨੂੰ ਮੌਤ (ਦਾ ਡਰ) ਸਤਾ ਨਹੀਂ ਸਕਦਾ ।

यदि यह नाम को पहचान ले और नाम-सिमरन में लगा रहे फिर इसे मृत्यु दुखी नहीं करती

One who recognizes the Shabad merges into it, and is not afflicted by death.

Guru Nanak Dev ji / Raag Sriraag / Ashtpadiyan / Guru Granth Sahib ji - Ang 58


Download SGGS PDF Daily Updates ADVERTISE HERE