Page Ang 582, Guru Granth Sahib ji, Hindi Punjabi English meanings


Download SGGS PDF Daily Updates

Gurbani LanguageMeanings Translation
ਪੰਜਾਬੀ ਗੁਰਬਾਣੀ ਪੰਜਾਬੀ ਅਰਥ
हिंदी गुरबाणी हिंदी अर्थ
English English
Info (Author Raag Bani Ang Page)

.. ਭੁਲਾਇਆ ਕਾਲੁ ਖੜਾ ਰੂਆਏ ॥੧॥

.. भुलाइआ कालु खड़ा रूआए ॥१॥

.. bhulaaīâa kaalu khaɍaa rooâaē ||1||

.. ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ, ਇੰਜ ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ ॥੧॥

.. लालच में माया के प्रपंच ने जगत को भुलाया हुआ है और काल (मृत्यु) सिर-पर खड़ा होकर दुनिया को रुला रहा है॥ १॥

.. Greed, worldly entanglements and Maya deceive the world. Death hovers over its head, and causes it to weep. ||1||

Guru Nanak Dev ji / Raag Vadhans / Alahniyan / Ang 582


ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥

बाबा आवहु भाईहो गलि मिलह मिलि मिलि देह आसीसा हे ॥

Baabaa âavahu bhaaëeho gali milah mili mili đeh âaseesaa he ||

ਹੇ ਭਾਈ! ਹੇ ਭਰਾਵੋ! ਆਓ, ਅਸੀਂ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ ।

हे मेरे मित्र एवं भाईयो ! आओ, हम गले लगकर मिलें और मिल-मिलकर एक-दूसरे को आशीर्वाद दें।

Come, O Baba, and Siblings of Destiny - let's join together; take me in your arms, and bless me with your prayers.

Guru Nanak Dev ji / Raag Vadhans / Alahniyan / Ang 582

ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥

बाबा सचड़ा मेलु न चुकई प्रीतम कीआ देह असीसा हे ॥

Baabaa sachaɍaa melu na chukaëe preeŧam keeâa đeh âseesaa he ||

ਹੇ ਭਾਈ! ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ । ਆਓ ਪਰਮਾਤਮਾ ਵਲੋਂ ਅਸੀਸਾਂ ਮੰਗੀਏ (ਅਰਦਾਸਾਂ ਕਰੀਏ ਉਸ ਨਾਲ ਮੇਲ ਲਈ) ।

हे बाबा ! प्रभु का मिलाप सच्चा है, जो कभी नहीं टूटता। प्रियतम के मिलाप हेतु हम एक-दूसरे को आशीर्वाद दें।

O Baba, union with the True Lord cannot be broken; bless me with your prayers for union with my Beloved.

Guru Nanak Dev ji / Raag Vadhans / Alahniyan / Ang 582

ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥

आसीसा देवहो भगति करेवहो मिलिआ का किआ मेलो ॥

Âaseesaa đevaho bhagaŧi karevaho miliâa kaa kiâa melo ||

(ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ । ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ ।

आशीर्वाद दो और भक्ति करो, जो आगे ही प्रभु से मिले हुए हैं, उन्हें क्या मिलाना है ?"

Bless me with your prayers, that I may perform devotional worship service to my Lord; for those already united with Him, what is there to unite?

Guru Nanak Dev ji / Raag Vadhans / Alahniyan / Ang 582

ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥

इकि भूले नावहु थेहहु थावहु गुर सबदी सचु खेलो ॥

Īki bhoole naavahu ŧhehahu ŧhaavahu gur sabađee sachu khelo ||

ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਨਾਮ ਸਿਮਰਨ ਦੀ ਖੇਡ ਖੇਡੋ ।

कुछ लोग परमात्मा के नाम एवं प्रभु-चरणों से भटके हुए हैं, उन्हें गुरु के शब्द द्वारा सच्ची खेल खेलते हुए कहो, अर्थात् सत्य का खेल सिखलाएं।

Some have wandered away from the Name of the Lord, and lost the Path. The Word of the Guru's Shabad is the true game.

Guru Nanak Dev ji / Raag Vadhans / Alahniyan / Ang 582

ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥

जम मारगि नही जाणा सबदि समाणा जुगि जुगि साचै वेसे ॥

Jam maaragi nahee jaañaa sabađi samaañaa jugi jugi saachai vese ||

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ ਸਦਾ ਲਈ ਅਟੱਲ ਹੈ ।

उन्हें यह भी ज्ञान करवाओ कि मृत्यु के मार्ग नहीं जाना। वह परमात्मा में ही लीन रहें, क्योंकि युग-युगान्तरों में उसी का सच्चा स्वरूप है।

Do not go on Death's path; remain merged in the Word of the Shabad, the true form throughout the ages.

Guru Nanak Dev ji / Raag Vadhans / Alahniyan / Ang 582

ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥

साजन सैण मिलहु संजोगी गुर मिलि खोले फासे ॥२॥

Saajan saiñ milahu sanjjogee gur mili khole phaase ||2||

ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ । ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ ॥੨॥

संयोग से ही हमें ऐसे मित्र एवं संबंधी मिल जाते हैं, जिन्होंने गुरु से मिलकर मोह-माया के बन्धनों को खोल दिया है॥ २॥

Through good fortune, we meet such friends and relatives, who meet with the Guru, and escape the noose of Death. ||2||

Guru Nanak Dev ji / Raag Vadhans / Alahniyan / Ang 582


ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥

बाबा नांगड़ा आइआ जग महि दुखु सुखु लेखु लिखाइआ ॥

Baabaa naangaɍaa âaīâa jag mahi đukhu sukhu lekhu likhaaīâa ||

ਹੇ ਭਾਈ! ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ (ਪੂਰਬਲੇ ਕੀਤੇ ਕਰਮਾਂ ਅਨੁਸਾਰ) ਦੁੱਖ ਅਤੇ ਸੁਖ-ਰੂਪ ਲੇਖ ਲਿਖੇ ਹੋਏ ਉਸ ਦੇ ਨਾਲ ਹੀ ਆਉਂਦੇ ਹਨ ।

हे बाबा ! इस जगत में दुःख-सुख की तकदीर लिखा कर मनुष्य नग्न ही आया है।

O Baba, we come into the world naked, into pain and pleasure, according to the record of our account.

Guru Nanak Dev ji / Raag Vadhans / Alahniyan / Ang 582

ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥

लिखिअड़ा साहा ना टलै जेहड़ा पुरबि कमाइआ ॥

Likhiâɍaa saahaa naa talai jehaɍaa purabi kamaaīâa ||

ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ ।

पूर्व जन्म में किए कर्मों के अनुरूप परलोक जाने की जो तारीख लिखी गई है, वह बदली नहीं जा सकती।

The call of our pre-ordained destiny cannot be altered; it follows from our past actions.

Guru Nanak Dev ji / Raag Vadhans / Alahniyan / Ang 582

ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥

बहि साचै लिखिआ अम्रितु बिखिआ जितु लाइआ तितु लागा ॥

Bahi saachai likhiâa âmmmriŧu bikhiâa jiŧu laaīâa ŧiŧu laagaa ||

(ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ । ਇੰਜ ਜੀਵ ਨੂੰ ਜਿਧਰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ ।

सच्चा परमेश्वर बैठकर अमृत एवं विष (सुख-दुख की तकदीर) लिखता है और जिससे वह लगाता है मनुष्य उसी के साथ लगता है।

The True Lord sits and writes of ambrosial nectar, and bitter poison; as the Lord attaches us, so are we attached.

Guru Nanak Dev ji / Raag Vadhans / Alahniyan / Ang 582

ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥

कामणिआरी कामण पाए बहु रंगी गलि तागा ॥

Kaamañiâaree kaamañ paaē bahu ranggee gali ŧaagaa ||

(ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ) ।

जादूगरनी माया अपना जादू करती है और प्रत्येक जीव की गर्दन पर बहुरंगी धागा डाल देती है।

The Charmer, Maya, has worked her charms, and the multi-colored thread is around everyone's neck.

Guru Nanak Dev ji / Raag Vadhans / Alahniyan / Ang 582

ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥

होछी मति भइआ मनु होछा गुड़ु सा मखी खाइआ ॥

Hochhee maŧi bhaīâa manu hochhaa guɍu saa makhee khaaīâa ||

(ਮਾਇਆ ਦੇ ਮੋਹ ਵਿਚ) ਜੀਵ ਦੀ ਮੱਤ ਥੋੜ੍ਹ-ਵਿਤੀ ਹੋ ਜਾਂਦੀ ਹੈ ਤੇ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ, ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ) ।

भष्ट बुद्धि से मन भ्रष्ट हो जाता है और मनुष्य मीठे के लालच में मक्खी को भी निगल लेता है।

Through shallow intellect, the mind becomes shallow, and one eats the fly, along with the sweets.

Guru Nanak Dev ji / Raag Vadhans / Alahniyan / Ang 582

ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥

ना मरजादु आइआ कलि भीतरि नांगो बंधि चलाइआ ॥३॥

Naa marajaađu âaīâa kali bheeŧari naango banđđhi chalaaīâa ||3||

ਜੀਵ ਜਗਤ ਵਿਚ ਮਰਜਾਦਾ-ਰਹਿਤ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ ॥੩॥

मर्यादा के विपरीत नग्न ही मनुष्य दुनिया में जन्म लेकर आया था और नग्न ही वह बंधकर चला गया है।३॥

Contrary to custom, he comes into the Dark Age of Kali Yuga naked, and naked he is bound down and sent away again. ||3||

Guru Nanak Dev ji / Raag Vadhans / Alahniyan / Ang 582


ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥

बाबा रोवहु जे किसै रोवणा जानीअड़ा बंधि पठाइआ है ॥

Baabaa rovahu je kisai rovañaa jaaneeâɍaa banđđhi pathaaīâa hai ||

ਜੇ ਕਿਸੇ ਨੇ (ਇਸ ਮੌਤ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ, ਪਰ ਜਿਸ ਪਿਆਰੇ ਸੰਭੰਧੀ ਦਾ ਸੱਦਾ ਆਇਆ ਹੈ ਉਸ ਨੂੰ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ (ਉਸ ਨੇ ਚਲੇ ਹੀ ਜਾਣਾ ਹੈ) ।

हे बाबा ! यदि किसी ने अवश्य ही विलाप करना है, तो विलाप कर लो क्योंकि जीवन-साथी आत्मा जकड़ी हुई परलोक में भेज दी गई है।

O Baba, weep and mourn if you must; the beloved soul is bound and driven off.

Guru Nanak Dev ji / Raag Vadhans / Alahniyan / Ang 582

ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥

लिखिअड़ा लेखु न मेटीऐ दरि हाकारड़ा आइआ है ॥

Likhiâɍaa lekhu na meteeâi đari haakaaraɍaa âaīâa hai ||

(ਪ੍ਰਭੂ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਜੋ ਉਸ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ) ।

लिखी हुई तकदीर को मिटाया नहीं जा सकता, प्रभु के दरबार से निमंत्रण आया है।

The pre-ordained record of destiny cannot be erased; the summons has come from the Lord's Court.

Guru Nanak Dev ji / Raag Vadhans / Alahniyan / Ang 582

ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥

हाकारा आइआ जा तिसु भाइआ रुंने रोवणहारे ॥

Haakaaraa âaīâa jaa ŧisu bhaaīâa runne rovañahaare ||

ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ ।

जब प्रभु को अच्छा लगा है, संदेशक आ गया है और रोने वाले रोने लग गए हैं।

The messenger comes, when it pleases the Lord, and the mourners begin to mourn.

Guru Nanak Dev ji / Raag Vadhans / Alahniyan / Ang 582

ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥

पुत भाई भातीजे रोवहि प्रीतम अति पिआरे ॥

Puŧ bhaaëe bhaaŧeeje rovahi preeŧam âŧi piâare ||

ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ ।

पुत्र, भाई, भतीजे एवं अत्यंत प्यारे प्रीतम विलाप करते हैं।

Sons, brothers, nephews and very dear friends weep and wail.

Guru Nanak Dev ji / Raag Vadhans / Alahniyan / Ang 582

ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥

भै रोवै गुण सारि समाले को मरै न मुइआ नाले ॥

Bhai rovai guñ saari samaale ko marai na muīâa naale ||

(ਮਰੇ ਹੋਏ ਦੇ ਸੰਭੰਧੀ) ਸਹਮ ਵਿਚ ਰੋਂਦੇ ਹਨ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦੇ ਹਨ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ ।

मृतक के साथ कोई भी नहीं मरता, जो प्रभु के गुणों को स्मरण करके उसके भय में रोता है, वह भला है।

Let him weep, who weeps in the Fear of God, cherishing the virtues of God. No one dies with the dead.

Guru Nanak Dev ji / Raag Vadhans / Alahniyan / Ang 582

ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥

नानक जुगि जुगि जाण सिजाणा रोवहि सचु समाले ॥४॥५॥

Naanak jugi jugi jaañ sijaañaa rovahi sachu samaale ||4||5||

ਹੇ ਨਾਨਕ! ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ ॥੪॥੫॥

हे नानक ! जो परमात्मा का नाम-स्मरण करते हुए रोते हैं, वे युग-युगान्तरों में बुद्धिमान समझे जाते हैं।॥ ४॥ ५॥

O Nanak, throughout the ages, they are known as wise, who weep, remembering the True Lord. ||4||5||

Guru Nanak Dev ji / Raag Vadhans / Alahniyan / Ang 582


ਵਡਹੰਸੁ ਮਹਲਾ ੩ ਮਹਲਾ ਤੀਜਾ

वडहंसु महला ३ महला तीजा

Vadahanssu mahalaa 3 mahalaa ŧeejaa

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ।

वडहंसु महला ३ महला तीजा

Wadahans, Third Mehl:

Guru Amardas ji / Raag Vadhans / Alahniyan / Ang 582

ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Īk õamkkaari saŧigur prsaađi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ईश्वर एक है, जिसे सतगुरु की कृपा से पाया जा सकता है।

One Universal Creator God. By The Grace Of The True Guru:

Guru Amardas ji / Raag Vadhans / Alahniyan / Ang 582

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

प्रभु सचड़ा हरि सालाहीऐ कारजु सभु किछु करणै जोगु ॥

Prbhu sachaɍaa hari saalaaheeâi kaaraju sabhu kichhu karañai jogu ||

ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ ।

हे जीव ! सच्चे हरि-प्रभु की स्तुति करनी चाहिए, चूंकि वह सबकुछ करने में समर्थ है।

Praise God, the True Lord; He is all-powerful to do all things.

Guru Amardas ji / Raag Vadhans / Alahniyan / Ang 582

ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥

सा धन रंड न कबहू बैसई ना कदे होवै सोगु ॥

Saa đhan randd na kabahoo baisaëe naa kađe hovai sogu ||

ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਜਿਸ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ।

जो स्त्री पति-प्रभु का यशगान करती है, वह कदापि विधवा नहीं होती और न ही कभी उसे संताप होता है।

The soul-bride shall never be a widow, and she shall never have to endure suffering.

Guru Amardas ji / Raag Vadhans / Alahniyan / Ang 582

ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥

ना कदे होवै सोगु अनदिनु रस भोग सा धन महलि समाणी ॥

Naa kađe hovai sogu ânađinu ras bhog saa đhan mahali samaañee ||

ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।

वह अपने पति-प्रभु के चरणों में रहती है, उसे कदाचित शोक नहीं होता और वह रात-दिन आनंद का उपभोग करती है।

She shall never suffer - night and day, she enjoys pleasures; that soul-bride merges in the Mansion of her Lord's Presence.

Guru Amardas ji / Raag Vadhans / Alahniyan / Ang 582

ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥

जिनि प्रिउ जाता करम बिधाता बोले अम्रित बाणी ॥

Jini priū jaaŧaa karam biđhaaŧaa bole âmmmriŧ baañee ||

ਜਿਸ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੋ ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਹ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ ।

जो जीव-स्त्री अपने प्रिय कर्मविधाता को जानती है, वह अमृत वाणी बोलती है।

She knows her Beloved, the Architect of karma, and she speaks words of ambrosial sweetness.

Guru Amardas ji / Raag Vadhans / Alahniyan / Ang 582

ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥

गुणवंतीआ गुण सारहि अपणे कंत समालहि ना कदे लगै विजोगो ॥

Guñavanŧŧeeâa guñ saarahi âpañe kanŧŧ samaalahi naa kađe lagai vijogo ||

ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ ।

गुणवान जीव-स्त्रियाँ अपने पति-प्रभु के गुणों का चिन्तन करती रहती हैं एवं उसे याद करती रहती हैं और उनका अपने पति-परमेश्वर से कभी वियोग नहीं होता।

The virtuous soul-brides dwell on the Lord's virtues; they keep their Husband Lord in their remembrance, and so they never suffer separation from Him.

Guru Amardas ji / Raag Vadhans / Alahniyan / Ang 582

ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

सचड़ा पिरु सालाहीऐ सभु किछु करणै जोगो ॥१॥

Sachaɍaa piru saalaaheeâi sabhu kichhu karañai jogo ||1||

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ॥੧॥

इसलिए हमें सर्वदा सच्चे परमेश्वर की ही स्तुति करनी चाहिए, जो सब कुछ करने में समर्थ है॥ १॥

So praise your True Husband Lord, who is all-powerful to do all things. ||1||

Guru Amardas ji / Raag Vadhans / Alahniyan / Ang 582


ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥

सचड़ा साहिबु सबदि पछाणीऐ आपे लए मिलाए ॥

Sachaɍaa saahibu sabađi pachhaañeeâi âape laē milaaē ||

ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ ।

सच्चा मालिक शब्द द्वारा ही पहचाना जाता है और वह स्वयं ही जीव को अपने साथ मिला लेता है।

The True Lord and Master is realized through the Word of His Shabad; He blends all with Himself.

Guru Amardas ji / Raag Vadhans / Alahniyan / Ang 582

ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥

सा धन प्रिअ कै रंगि रती विचहु आपु गवाए ॥

Saa đhan priâ kai ranggi raŧee vichahu âapu gavaaē ||

ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ ।

प्रिय-प्रभु के प्रेम रंग में लीन हुई जीव-स्त्री अपने हृदय से अपना अहंकार दूर कर देती है।

That soul-bride is imbued with the Love of her Husband Lord, who banishes her self-conceit from within.

Guru Amardas ji / Raag Vadhans / Alahniyan / Ang 582

ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥

विचहु आपु गवाए फिरि कालु न खाए गुरमुखि एको जाता ॥

Vichahu âapu gavaaē phiri kaalu na khaaē guramukhi ēko jaaŧaa ||

ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ ਤੇ ਉਹ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਹੀ ਜਾਣਦੀ ਹੈ ।

अपने हृदय से अहंकार निवृत्त करने के कारण मृत्यु उसे दुबारा नहीं निगलती और गुरु के माध्यम से वह एक ईश्वर को ही जानती है।

Eradicating her ego from within herself, death shall not consume her again; as Gurmukh, she knows the One Lord God.

Guru Amardas ji / Raag Vadhans / Alahniyan / Ang 582

ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥

कामणि इछ पुंनी अंतरि भिंनी मिलिआ जगजीवनु दाता ॥

Kaamañi īchh punnee ânŧŧari bhinnee miliâa jagajeevanu đaaŧaa ||

ਉਸ ਜੀਵ-ਇਸਤ੍ਰੀ ਦੀ (ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ ।

जीव-स्त्री की इच्छा पूरी हो जाती है, उसका हृदय प्रेम से भर जाता है और उसे संसार को जीवन देने वाला दाता प्रभु मिल जाता है।

The desire of the soul-bride is fulfilled; deep within herself, she is drenched in His Love. She meets the Great Giver, the Life of the World.

Guru Amardas ji / Raag Vadhans / Alahniyan / Ang 582

ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥

सबद रंगि राती जोबनि माती पिर कै अंकि समाए ॥

Sabađ ranggi raaŧee jobani maaŧee pir kai ânkki samaaē ||

ਜੇਹੜੀ (ਜੀਵ-ਇਸਤ੍ਰੀ) ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ ।

वह शब्द के रंग से रंगी हुई है, यौवन से मतवाली हैं और अपने पति-परमेश्वर की गोद में विलीन हो जाती है।

Imbued with love for the Shabad, she is like a youth intoxicated; she merges into the very being of her Husband Lord.

Guru Amardas ji / Raag Vadhans / Alahniyan / Ang 582

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥

सचड़ा साहिबु सबदि पछाणीऐ आपे लए मिलाए ॥२॥

Sachaɍaa saahibu sabađi pachhaañeeâi âape laē milaaē ||2||

ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ ॥੨॥

सच्चा मालिक शब्द द्वारा ही पहचाना जाता है और वह स्वयं ही जीव को अपने साथ मिला लेता है॥ २ ॥

The True Lord Master is realized through the Word of His Shabad. He blends all with Himself. ||2||

Guru Amardas ji / Raag Vadhans / Alahniyan / Ang 582


ਜਿਨੀ ਆਪਣਾ ਕੰਤੁ ਪਛਾਣਿਆ ..

जिनी आपणा कंतु पछाणिआ ..

Jinee âapañaa kanŧŧu pachhaañiâa ..

..

..

..

Guru Amardas ji / Raag Vadhans / Alahniyan / Ang 582


Download SGGS PDF Daily Updates