ANG 588, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥

तिसु गुर कउ सद बलिहारणै जिनि हरि सेवा बणत बणाई ॥

Tisu gur kau sad balihaara(nn)ai jini hari sevaa ba(nn)at ba(nn)aaee ||

ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ ।

मैं उस गुरु पर हमेशा बलिहारी हूँ, जिसने हरि की उपासना का शुभावसर बनाया है।

I am forever a sacrifice to that Guru, who has led me to serve the Lord.

Guru Ramdas ji / Raag Vadhans / Vadhans ki vaar (M: 4) / Ang 588

ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥

सो सतिगुरु पिआरा मेरै नालि है जिथै किथै मैनो लए छडाई ॥

So satiguru piaaraa merai naali hai jithai kithai maino lae chhadaaee ||

ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ ।

वह प्यारा सतिगुरु हमेशा मेरे साथ है एवं जहाँ-कहीं भी मैं होता हूँ, मुझे मुक्त करवा देता है।

That Beloved True Guru is always with me; wherever I may be, He will save me.

Guru Ramdas ji / Raag Vadhans / Vadhans ki vaar (M: 4) / Ang 588

ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥

तिसु गुर कउ साबासि है जिनि हरि सोझी पाई ॥

Tisu gur kau saabaasi hai jini hari sojhee paaee ||

ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ ।

उस गुरु को शाबाश है, जिसने मुझे हरि का ज्ञान प्रदान किया है ।

Most blessed is that Guru, who imparts understanding of the Lord.

Guru Ramdas ji / Raag Vadhans / Vadhans ki vaar (M: 4) / Ang 588

ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥

नानकु गुर विटहु वारिआ जिनि हरि नामु दीआ मेरे मन की आस पुराई ॥५॥

Naanaku gur vitahu vaariaa jini hari naamu deeaa mere man kee aas puraaee ||5||

ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ ॥੫॥

हे नानक ! मैं उस गुरु पर कुर्बान जाता हूँ, जिसने मुझे हरि का नाम देकर मेरे मन की अभिलाषा पूर्ण कर दी है॥५॥

O Nanak, I am a sacrifice to the Guru, who has given me the Lord's Name, and fulfilled the desires of my mind. ||5||

Guru Ramdas ji / Raag Vadhans / Vadhans ki vaar (M: 4) / Ang 588


ਸਲੋਕ ਮਃ ੩ ॥

सलोक मः ३ ॥

Salok M: 3 ||

श्लोक महला ३॥

Shalok, Third Mehl:

Guru Amardas ji / Raag Vadhans / Vadhans ki vaar (M: 4) / Ang 588

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥

त्रिसना दाधी जलि मुई जलि जलि करे पुकार ॥

Trisanaa daadhee jali muee jali jali kare pukaar ||

ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ ।

तृष्णा में दग्ध होकर सारी दुनिया जल कर मर गई है और जल-जल कर पुकार कर रही है।

Consumed by desires, the world is burning and dying; burning and burning, it cries out.

Guru Amardas ji / Raag Vadhans / Vadhans ki vaar (M: 4) / Ang 588

ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥

सतिगुर सीतल जे मिलै फिरि जलै न दूजी वार ॥

Satigur seetal je milai phiri jalai na doojee vaar ||

ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ ।

यदि शांति प्रदान करने वाले सतिगुरु से भेंट हो जाए तो उसे फिर से दूसरी बार जलना नहीं पड़ेगा।

But if it meets with the cooling and soothing True Guru, it does not burn any longer.

Guru Amardas ji / Raag Vadhans / Vadhans ki vaar (M: 4) / Ang 588

ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥

नानक विणु नावै निरभउ को नही जिचरु सबदि न करे वीचारु ॥१॥

Naanak vi(nn)u naavai nirabhau ko nahee jicharu sabadi na kare veechaaru ||1||

ਹੇ ਨਾਨਕ! ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ, ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ॥੧॥

हे नानक ! जब तक मनुष्य गुरु के शब्द पर विचार नहीं करता, तब तक परमात्मा के नाम के बिना कोई भी भय-रहित नहीं हो सकता ॥ १॥

O Nanak, without the Name, and without contemplating the Word of the Shabad, no one becomes fearless. ||1||

Guru Amardas ji / Raag Vadhans / Vadhans ki vaar (M: 4) / Ang 588


ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Vadhans / Vadhans ki vaar (M: 4) / Ang 588

ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥

भेखी अगनि न बुझई चिंता है मन माहि ॥

Bhekhee agani na bujhaee chinttaa hai man maahi ||

ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ ।

झूठा भेष अर्थात् ढोंग धारण करने से तृष्णा की अग्नि नहीं बुझती और मन में चिन्ता ही बनी रहती है।

Wearing ceremonial robes, the fire is not quenched, and the mind is filled with anxiety.

Guru Amardas ji / Raag Vadhans / Vadhans ki vaar (M: 4) / Ang 588

ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥

वरमी मारी सापु ना मरै तिउ निगुरे करम कमाहि ॥

Varamee maaree saapu naa marai tiu nigure karam kamaahi ||

ਉਹ ਮਨੁੱਖ ਤਿਵੇਂ ਦੇ ਕਰਮ ਕਰਦੇ ਹਨ ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ ।

जैसे सर्प की बांबी को ध्वस्त करने से सर्प नहीं मरता वैसे ही निगुरा कर्म करता रहता है।

Destroying the snake's hole, the snake is not killed; it is just like doing deeds without a Guru.

Guru Amardas ji / Raag Vadhans / Vadhans ki vaar (M: 4) / Ang 588

ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥

सतिगुरु दाता सेवीऐ सबदु वसै मनि आइ ॥

Satiguru daataa seveeai sabadu vasai mani aai ||

ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ ।

दाता सतिगुरु की सेवा करने से मनुष्य के मन में शब्द का निवास हो जाता है।

Serving the Giver, the True Guru, the Shabad comes to abide in the mind.

Guru Amardas ji / Raag Vadhans / Vadhans ki vaar (M: 4) / Ang 588

ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥

मनु तनु सीतलु सांति होइ त्रिसना अगनि बुझाइ ॥

Manu tanu seetalu saanti hoi trisanaa agani bujhaai ||

ਫਿਰ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ।

इससे मन-तन शीतल एवं शांति हो जाती है और तृष्णा की अग्नि बुझ जाती है।

The mind and body are cooled and soothed; peace ensues, and the fire of desire is quenched.

Guru Amardas ji / Raag Vadhans / Vadhans ki vaar (M: 4) / Ang 588

ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥

सुखा सिरि सदा सुखु होइ जा विचहु आपु गवाइ ॥

Sukhaa siri sadaa sukhu hoi jaa vichahu aapu gavaai ||

(ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ ।

जब मनुष्य अपने हृदय से अहंकार को निकाल देता है तो उसे सर्व सुखों का परम सुख मिल जाता है।

The supreme comforts and lasting peace are obtained, when one eradicates ego from within.

Guru Amardas ji / Raag Vadhans / Vadhans ki vaar (M: 4) / Ang 588

ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥

गुरमुखि उदासी सो करे जि सचि रहै लिव लाइ ॥

Guramukhi udaasee so kare ji sachi rahai liv laai ||

ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ ।

वही गुरुमुख मनुष्य त्यागी होता है जो अपनी वृति सत्य के साथ लगाता है।

He alone becomes a detached Gurmukh, who lovingly focuses his consciousness on the True Lord.

Guru Amardas ji / Raag Vadhans / Vadhans ki vaar (M: 4) / Ang 588

ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥

चिंता मूलि न होवई हरि नामि रजा आघाइ ॥

Chinttaa mooli na hovaee hari naami rajaa aaghaai ||

ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।

उसे बिल्कुल भी चिंता नहीं होती और हरि के नाम से वह तृप्त एवं संतुष्ट रहता है।

Anxiety does not affect him at all; he is satisfied and satiated with the Name of the Lord.

Guru Amardas ji / Raag Vadhans / Vadhans ki vaar (M: 4) / Ang 588

ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥

नानक नाम बिना नह छूटीऐ हउमै पचहि पचाइ ॥२॥

Naanak naam binaa nah chhooteeai haumai pachahi pachaai ||2||

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ॥੨॥

हे नानक ! भगवान के नाम के बिना मनुष्य का छुटकारा नहीं होता और अहंकार के कारण वह बिल्कुल नष्ट हो जाता है॥ २॥

O Nanak, without the Naam, no one is saved; they are utterly ruined by egotism. ||2||

Guru Amardas ji / Raag Vadhans / Vadhans ki vaar (M: 4) / Ang 588


ਪਉੜੀ ॥

पउड़ी ॥

Pau(rr)ee ||

पउड़ी॥

Pauree:

Guru Ramdas ji / Raag Vadhans / Vadhans ki vaar (M: 4) / Ang 588

ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥

जिनी हरि हरि नामु धिआइआ तिनी पाइअड़े सरब सुखा ॥

Jinee hari hari naamu dhiaaiaa tinee paaia(rr)e sarab sukhaa ||

ਜਿਨ੍ਹਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ,

जिन्होंने हरि के नाम का ध्यान किया है, उन लोगों को सर्व सुख प्राप्त हो गया है।

Those who meditate on the Lord, Har, Har, obtain all peace and comforts.

Guru Ramdas ji / Raag Vadhans / Vadhans ki vaar (M: 4) / Ang 588

ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥

सभु जनमु तिना का सफलु है जिन हरि के नाम की मनि लागी भुखा ॥

Sabhu janamu tinaa kaa saphalu hai jin hari ke naam kee mani laagee bhukhaa ||

ਉਹਨਾਂ ਦਾ ਸਾਰਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ।

उन लोगों का समूचा जीवन सफल है, जिनके मन में हरि के नाम की तीव्र लालसा लगी हुई है।

Fruitful is the entire life of those, who hunger for the Name of the Lord in their minds.

Guru Ramdas ji / Raag Vadhans / Vadhans ki vaar (M: 4) / Ang 588

ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥

जिनी गुर कै बचनि आराधिआ तिन विसरि गए सभि दुखा ॥

Jinee gur kai bachani aaraadhiaa tin visari gae sabhi dukhaa ||

ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।

जिन्होंने गुरु के वचन द्वारा हरि की आराधना की है, उनके सभी दुःख-क्लेश मिट गए हैं।

Those who worship the Lord in adoration, through the Word of the Guru's Shabad, forget all their pains and suffering.

Guru Ramdas ji / Raag Vadhans / Vadhans ki vaar (M: 4) / Ang 588

ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥

ते संत भले गुरसिख है जिन नाही चिंत पराई चुखा ॥

Te santt bhale gurasikh hai jin naahee chintt paraaee chukhaa ||

ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ ।

वे सन्तजन, गुरु के शिष्य भले हैं, जिन्हें भगवान के अतिरिक्त किसी की भी तनिक चिन्ता नहीं।

Those Gursikhs are good Saints, who care for nothing other than the Lord.

Guru Ramdas ji / Raag Vadhans / Vadhans ki vaar (M: 4) / Ang 588

ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

धनु धंनु तिना का गुरू है जिसु अम्रित फल हरि लागे मुखा ॥६॥

Dhanu dhannu tinaa kaa guroo hai jisu ammmrit phal hari laage mukhaa ||6||

ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ॥੬॥

उनका गुरु धन्य-धन्य है, जिनके मुखारबिंद पर हरि के नाम का अमृत-फल लगा हुआ है॥ ६॥

Blessed, blessed is their Guru, whose mouth tastes the Ambrosial Fruit of the Lord's Name. ||6||

Guru Ramdas ji / Raag Vadhans / Vadhans ki vaar (M: 4) / Ang 588


ਸਲੋਕ ਮਃ ੩ ॥

सलोक मः ३ ॥

Salok M: 3 ||

श्लोक महला ३॥

Shalok, Third Mehl:

Guru Amardas ji / Raag Vadhans / Vadhans ki vaar (M: 4) / Ang 588

ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥

कलि महि जमु जंदारु है हुकमे कार कमाइ ॥

Kali mahi jamu janddaaru hai hukame kaar kamaai ||

ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ ।

इस कलियुग में यमराज प्राणों का शत्रु है लेकिन वह भी ईश्वर की रज़ा अनुसार कार्य करता है।

In the Dark Age of Kali Yuga, the Messenger of Death is the enemy of life, but he acts according to the Lord's Command.

Guru Amardas ji / Raag Vadhans / Vadhans ki vaar (M: 4) / Ang 588

ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥

गुरि राखे से उबरे मनमुखा देइ सजाइ ॥

Guri raakhe se ubare manamukhaa dei sajaai ||

ਜਿਨ੍ਹਾਂ ਨੂੰ ਗੁਰੂ ਨੇ ('ਕਲਿ' ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ ।

जिन लोगों की गुरु ने रक्षा की है, उनका उद्धार हो गया है। लेकिन स्वेच्छाचारी जीवों को वह दण्ड देता है।

Those who are protected by the Guru are saved, while the self-willed manmukhs receive their punishment.

Guru Amardas ji / Raag Vadhans / Vadhans ki vaar (M: 4) / Ang 588

ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥

जमकालै वसि जगु बांधिआ तिस दा फरू न कोइ ॥

Jamakaalai vasi jagu baandhiaa tis daa pharoo na koi ||

ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ ।

सारी दुनिया यमकाल के वश में कैद है और उसे कोई भी पकड़ नहीं सकता।

The world is under the control, and in the bondage of the Messenger of Death; no one can hold him back.

Guru Amardas ji / Raag Vadhans / Vadhans ki vaar (M: 4) / Ang 588

ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥

जिनि जमु कीता सो सेवीऐ गुरमुखि दुखु न होइ ॥

Jini jamu keetaa so seveeai guramukhi dukhu na hoi ||

ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ ।

जिस परमेश्वर ने यमराज को पैदा किया है, गुरुमुख बनकर उसकी आराधना करनी चाहिए, फिर कोई दुःख-कष्ट नहीं सताता।

So serve the One who created Death; as Gurmukh, no pain shall touch you.

Guru Amardas ji / Raag Vadhans / Vadhans ki vaar (M: 4) / Ang 588

ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥

नानक गुरमुखि जमु सेवा करे जिन मनि सचा होइ ॥१॥

Naanak guramukhi jamu sevaa kare jin mani sachaa hoi ||1||

(ਸਗੋਂ) ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ॥੧॥

हे नानक ! जिनके मन में सच्चा परमेश्वर होता है, उन गुरुमुखों की यमराज भी सेवा करता रहता है॥ १॥

O Nanak, Death serves the Gurmukhs; the True Lord abides in their minds. ||1||

Guru Amardas ji / Raag Vadhans / Vadhans ki vaar (M: 4) / Ang 588


ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Vadhans / Vadhans ki vaar (M: 4) / Ang 588

ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥

एहा काइआ रोगि भरी बिनु सबदै दुखु हउमै रोगु न जाइ ॥

Ehaa kaaiaa rogi bharee binu sabadai dukhu haumai rogu na jaai ||

ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ ।

यह कोमल काया (अहंकार के) रोग से भरी हुई है और शब्द-ब्रह्मा के बिना इसका अहंकार का रोग एवं दुःख नाश नहीं होता।

This body is filled with disease; without the Word of the Shabad, the pain of the disease of ego does not depart.

Guru Amardas ji / Raag Vadhans / Vadhans ki vaar (M: 4) / Ang 588

ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥

सतिगुरु मिलै ता निरमल होवै हरि नामो मंनि वसाइ ॥

Satiguru milai taa niramal hovai hari naamo manni vasaai ||

ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ ।

यदि सतिगुरु से भेंट हो जाए तो यह काया निर्मल हो जाती है और हरि के नाम को अपने मन में बसा लेती है।

When one meets the True Guru, then he becomes immaculately pure, and he enshrines the Lord's Name within his mind.

Guru Amardas ji / Raag Vadhans / Vadhans ki vaar (M: 4) / Ang 588

ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

नानक नामु धिआइआ सुखदाता दुखु विसरिआ सहजि सुभाइ ॥२॥

Naanak naamu dhiaaiaa sukhadaataa dukhu visariaa sahaji subhaai ||2||

ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ॥੨॥

हे नानक ! सुख देने वाला परमात्मा के नाम का ध्यान करने से सहज-स्वभाव ही दुःख-क्लेश समाप्त हो जाते हैं।॥ २॥

O Nanak, meditating on the Naam, the Name of the Peace-Giving Lord, his pains are automatically forgotten. ||2||

Guru Amardas ji / Raag Vadhans / Vadhans ki vaar (M: 4) / Ang 588


ਪਉੜੀ ॥

पउड़ी ॥

Pau(rr)ee ||

पउड़ी॥

Pauree:

Guru Ramdas ji / Raag Vadhans / Vadhans ki vaar (M: 4) / Ang 588

ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥

जिनि जगजीवनु उपदेसिआ तिसु गुर कउ हउ सदा घुमाइआ ॥

Jini jagajeevanu upadesiaa tisu gur kau hau sadaa ghumaaiaa ||

ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਜਗਤ-ਦਾ-ਸਹਾਰਾ-ਪ੍ਰਭੂ ਨੇੜੇ ਵਿਖਾ ਦਿੱਤਾ ਹੈ ।

मैं उस गुरु पर हमेशा कुर्बान जाता हूँ, जिसने मुझे जगत के जीवनदाता प्रभु की भक्ति का उपदेश प्रदान किया है।

I am forever a sacrifice to the Guru, who has taught me about the Lord, the Life of the World.

Guru Ramdas ji / Raag Vadhans / Vadhans ki vaar (M: 4) / Ang 588

ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥

तिसु गुर कउ हउ खंनीऐ जिनि मधुसूदनु हरि नामु सुणाइआ ॥

Tisu gur kau hau khanneeai jini madhusoodanu hari naamu su(nn)aaiaa ||

ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਅਹੰਕਾਰ-ਦੈਂਤ ਨੂੰ ਮਾਰਨ ਵਾਲੇ ਪ੍ਰਭੂ ਦਾ ਨਾਮ ਸੁਣਾਇਆ ਹੈ (ਭਾਵ, ਨਾਮ ਸਿਮਰਨ ਦੀ ਸਿੱਖਿਆ ਦਿੱਤੀ ਹੈ) ।

मैं उस गुरु पर खण्ड-खण्ड होकर न्यौछावर होता हूँ, जिसने मधुसूदन हरि का नाम सुनाया है।

I am every bit a sacrifice to the Guru, the Lover of Nectar, who has revealed the Name of the Lord.

Guru Ramdas ji / Raag Vadhans / Vadhans ki vaar (M: 4) / Ang 588

ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥

तिसु गुर कउ हउ वारणै जिनि हउमै बिखु सभु रोगु गवाइआ ॥

Tisu gur kau hau vaara(nn)ai jini haumai bikhu sabhu rogu gavaaiaa ||

ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਹਉਮੈ ਰੂਪ ਜ਼ਹਿਰ ਤੇ ਹੋਰ ਸਾਰਾ (ਵਿਕਾਰਾਂ ਦਾ) ਰੋਗ ਦੂਰ ਕੀਤਾ ਹੈ ।

मैं उस गुरु पर शत्-शत् कुर्बान जाता हूँ, जिसने अहंकार रूपी विष एवं सभी रोगों को मिटा दिया है।

I am a sacrifice to the Guru, who has totally cured me of the fatal disease of egotism.

Guru Ramdas ji / Raag Vadhans / Vadhans ki vaar (M: 4) / Ang 588

ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥

तिसु सतिगुर कउ वड पुंनु है जिनि अवगण कटि गुणी समझाइआ ॥

Tisu satigur kau vad punnu hai jini avaga(nn) kati gu(nn)ee samajhaaiaa ||

ਜਿਸ ਗੁਰੂ ਨੇ (ਜੀਵ ਦੇ) ਪਾਪ ਕੱਟ ਕੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸੋਝੀ ਪਾਈ ਹੈ, ਉਸ ਦਾ (ਜੀਵਾਂ ਉੱਤੇ) ਇਹ ਬਹੁਤ ਭਾਰਾ ਉਪਕਾਰ ਹੈ ।

उस गुरु का मुझ पर बड़ा उपकार है, जिसने अवगुणों को मिटाकर गुणों के भण्डार परमात्मा का ज्ञान प्रदान किया है।

Glorious and great are the virtues of the Guru, who has eradicated evil, and instructed me in virtue.

Guru Ramdas ji / Raag Vadhans / Vadhans ki vaar (M: 4) / Ang 588


Download SGGS PDF Daily Updates ADVERTISE HERE