Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਆਖਹਿ ਗੋਪੀ ਤੈ ਗੋਵਿੰਦ ॥
आखहि गोपी तै गोविंद ॥
Aakhahi gopee tai govindd ||
ਗੋਪੀਆਂ ਤੇ ਕਈ ਕਾਨ੍ਹ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ ।
गिरिधर गोपाल कृष्ण तथा उसकी गोपियाँ भी उस निरंकार का गुणगान करती हैं ।
The Gopis and Krishna speak.
Guru Nanak Dev ji / / Japji Sahib / Guru Granth Sahib ji - Ang 6
ਆਖਹਿ ਈਸਰ ਆਖਹਿ ਸਿਧ ॥
आखहि ईसर आखहि सिध ॥
Aakhahi eesar aakhahi sidh ||
ਕਈ ਸ਼ਿਵ ਤੇ ਸਿੱਧ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ ।
महादेव तथा गोरख आदि सिद्ध भी उसकी कीर्ति को कहते हैं ।
Shiva speaks, the Siddhas speak.
Guru Nanak Dev ji / / Japji Sahib / Guru Granth Sahib ji - Ang 6
ਆਖਹਿ ਕੇਤੇ ਕੀਤੇ ਬੁਧ ॥
आखहि केते कीते बुध ॥
Aakhahi kete keete budh ||
ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸ ਦੀ ਵਡਿਆਈ ਆਖਦੇ ਹਨ ।
उस सृष्टिकर्ता ने इस जगत् में जितने भी बुद्धिमान किए हैं वे भी उसके यश को कहते हैं ।
The many created Buddhas speak.
Guru Nanak Dev ji / / Japji Sahib / Guru Granth Sahib ji - Ang 6
ਆਖਹਿ ਦਾਨਵ ਆਖਹਿ ਦੇਵ ॥
आखहि दानव आखहि देव ॥
Aakhahi daanav aakhahi dev ||
ਰਾਖਸ਼ ਤੇ ਦੇਵਤੇ (ਵੀ) ਅਕਾਲ ਪੁਰਖ ਦੀ ਵਡਿਆਈ ਆਖਦੇ ਹਨ ।
समस्त दैत्य व देवतादि भी उसकी महिमा को कहते हैं ।
The demons speak, the demi-gods speak.
Guru Nanak Dev ji / / Japji Sahib / Guru Granth Sahib ji - Ang 6
ਆਖਹਿ ਸੁਰਿ ਨਰ ਮੁਨਿ ਜਨ ਸੇਵ ॥
आखहि सुरि नर मुनि जन सेव ॥
Aakhahi suri nar muni jan sev ||
ਦੇਵਤਾ-ਸੁਭਾਉ ਮਨੁੱਖ, ਮੁਨੀ ਲੋਕ ਤੇ ਸੇਵਕ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ ।
संसार के सभी पुण्य-कर्मी मानव, नारद आदि ऋषि-मुनि तथा अन्य भक्त जन उसकी प्रशंसा के गीत गाते हैं ।
The spiritual warriors, the heavenly beings, the silent sages, the humble and serviceful speak.
Guru Nanak Dev ji / / Japji Sahib / Guru Granth Sahib ji - Ang 6
ਕੇਤੇ ਆਖਹਿ ਆਖਣਿ ਪਾਹਿ ॥
केते आखहि आखणि पाहि ॥
Kete aakhahi aakha(nn)i paahi ||
ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ ।
कितने ही जीव वर्तमान में कह रहे हैं, तथा कितने ही भविष्य में कहने का यत्न करेंगे ।
Many speak and try to describe Him.
Guru Nanak Dev ji / / Japji Sahib / Guru Granth Sahib ji - Ang 6
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
केते कहि कहि उठि उठि जाहि ॥
Kete kahi kahi uthi uthi jaahi ||
ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ ।
कितने ही जीव भूतकाल में कहते हुए अपना जीवन समाप्त कर चुके हैं ।
Many have spoken of Him over and over again, and have then arisen and departed.
Guru Nanak Dev ji / / Japji Sahib / Guru Granth Sahib ji - Ang 6
ਏਤੇ ਕੀਤੇ ਹੋਰਿ ਕਰੇਹਿ ॥
एते कीते होरि करेहि ॥
Ete keete hori karehi ||
ਜਗਤ ਵਿਚ ਇਤਨੇ (ਬੇਅੰਤ) ਜੀਵ ਪੈਦਾ ਕੀਤੇ ਹੋਏ ਹਨ (ਜੋ ਬਿਆਨ ਕਰ ਰਹੇ ਹਨ), (ਪਰ ਹੇ ਹਰੀ!) ਜੇ ਤੂੰ ਹੋਰ ਭੀ (ਬੇਅੰਤ ਜੀਵ) ਪੈਦਾ ਕਰ ਦੇਵੇਂ,
इतने तो हम गिन चुके हैं यदि इतने ही और भी साथ मिला लिए जाएँ ।
If He were to create as many again as there already are,
Guru Nanak Dev ji / / Japji Sahib / Guru Granth Sahib ji - Ang 6
ਤਾ ਆਖਿ ਨ ਸਕਹਿ ਕੇਈ ਕੇਇ ॥
ता आखि न सकहि केई केइ ॥
Taa aakhi na sakahi keee kei ||
ਤਾਂ ਭੀ ਕੋਈ ਜੀਵ ਤੇਰਾ ਅੰਦਾਜ਼ਾ ਨਹੀਂ ਲਾ ਸਕਦੇ ।
तो भी कोई किसी साधन से उसकी अमूल्य स्तुति कह नहीं सकता ।
Even then, they could not describe Him.
Guru Nanak Dev ji / / Japji Sahib / Guru Granth Sahib ji - Ang 6
ਜੇਵਡੁ ਭਾਵੈ ਤੇਵਡੁ ਹੋਇ ॥
जेवडु भावै तेवडु होइ ॥
Jevadu bhaavai tevadu hoi ||
ਹੇ ਨਾਨਕ! ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ (ਆਪਣੀ ਕੁਦਰਤ ਵਧਾ ਲੈਂਦਾ ਹੈ) ।
जितना स्व-विस्तार चाहता है उतना ही विस्तृत हो जाता है ।
He is as Great as He wishes to be.
Guru Nanak Dev ji / / Japji Sahib / Guru Granth Sahib ji - Ang 6
ਨਾਨਕ ਜਾਣੈ ਸਾਚਾ ਸੋਇ ॥
नानक जाणै साचा सोइ ॥
Naanak jaa(nn)ai saachaa soi ||
ਉਹ ਸਦਾ-ਥਿਰ ਰਹਿਣ ਵਾਲਾ ਹਰੀ ਆਪ ਹੀ ਜਾਣਦਾ ਹੈ (ਕਿ ਉਹ ਕੇਡਾ ਵੱਡਾ ਹੈ) ।
श्री गुरु नानक देव जी कहते हैं कि वह सत्य स्वरूप निरंकार ही अपने अमूल्य गुणों को जानता है ।
O Nanak, the True Lord knows.
Guru Nanak Dev ji / / Japji Sahib / Guru Granth Sahib ji - Ang 6
ਜੇ ਕੋ ਆਖੈ ਬੋਲੁਵਿਗਾੜੁ ॥
जे को आखै बोलुविगाड़ु ॥
Je ko aakhai boluvigaa(rr)u ||
ਜੇ ਕੋਈ ਬੜਬੋਲਾ ਮਨੁੱਖ ਦੱਸਣ ਲੱਗੇ (ਕਿ ਅਕਾਲ ਪੁਰਖ ਕਿਤਨਾ ਵੱਡਾ ਹੈ)
यदि कोई निरर्थक बोलने वाला परमेश्वर का अंत कहे कि वह इतना है
If anyone presumes to describe God,
Guru Nanak Dev ji / / Japji Sahib / Guru Granth Sahib ji - Ang 6
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
ता लिखीऐ सिरि गावारा गावारु ॥२६॥
Taa likheeai siri gaavaaraa gaavaaru ||26||
ਤਾਂ ਉਹ ਮਨੁੱਖ ਮੂਰਖਾਂ-ਸਿਰ-ਮੂਰਖ ਗਿਣਿਆ ਜਾਂਦਾ ਹੈ ॥੨੬॥
तो उसे महामूखों में अंकित किया जाता है॥ २६ ॥
He shall be known as the greatest fool of fools! ||26||
Guru Nanak Dev ji / / Japji Sahib / Guru Granth Sahib ji - Ang 6
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
सो दरु केहा सो घरु केहा जितु बहि सरब समाले ॥
So daru kehaa so gharu kehaa jitu bahi sarab samaale ||
ਉਹ ਦਰ-ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ ।
उस प्रतिपालक ईश्वर का द्वार तथा घर कैसा है, जहाँ बैठकर वह सम्पूर्ण सृष्टि को सम्भाल रहा है ?
Where is that Gate, and where is that Dwelling, in which You sit and take care of all?
Guru Nanak Dev ji / / Japji Sahib / Guru Granth Sahib ji - Ang 6
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
वाजे नाद अनेक असंखा केते वावणहारे ॥
Vaaje naad anek asankkhaa kete vaava(nn)ahaare ||
(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ ।
(यहाँ पर सतिगुरु जी इस प्रश्न की निवृति में उत्तर देते हैं) हे मानव ! उसके द्वार पर नाना प्रकार के असंख्य वादन गूंज रहे हैं और कितने ही उनको बजाने वाले विद्यमान हैं ।
The Sound-current of the Naad vibrates there, and countless musicians play on all sorts of instruments there.
Guru Nanak Dev ji / / Japji Sahib / Guru Granth Sahib ji - Ang 6
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
केते राग परी सिउ कहीअनि केते गावणहारे ॥
Kete raag paree siu kaheeani kete gaava(nn)ahaare ||
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਉਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ)!
कितने ही राग हैं जो रागिनियों के संग वहाँ गान किए जा रहे हैं और उन रागों को गाने वाले गंधर्व आदि रागी भी कितने ही हैं ।
So many Ragas, so many musicians singing there.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
गावहि तुहनो पउणु पाणी बैसंतरु गावै राजा धरमु दुआरे ॥
Gaavahi tuhano pau(nn)u paa(nn)ee baisanttaru gaavai raajaa dharamu duaare ||
(ਹੇ ਨਿਰੰਕਾਰ!) ਪਉਣ, ਪਾਣੀ, ਅਗਨੀ ਤੇਰੇ ਗੁਣ ਗਾ ਰਹੇ ਹਨ । ਧਰਮ-ਰਾਜ ਤੇਰੇ ਦਰ 'ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ ।
उस निरंकार का यश पवन, जल तथा अग्नि देव गा रहे हैं तथा समस्त जीवों के कर्मों का विश्लेषक धर्मराज भी उसके द्वार पर खड़ा उसकी महिमा को गाता है ।
The praanic wind, water and fire sing; the Righteous Judge of Dharma sings at Your Door.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
गावहि चितु गुपतु लिखि जाणहि लिखि लिखि धरमु वीचारे ॥
Gaavahi chitu gupatu likhi jaa(nn)ahi likhi likhi dharamu veechaare ||
ਉਹ ਚਿੱਤਰ-ਗੁਪਤ ਭੀ ਜੋ (ਜੀਵਾਂ ਦੇ ਚੰਗੇ-ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ, ਅਤੇ ਜਿਨ੍ਹਾਂ ਦੇ ਲਿਖੇ ਹੋਏ ਨੂੰ ਧਰਮ-ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ ।
जीवों द्वारा किए जाने वाले कर्मों को लिखने वाले चित्र-गुप्त भी उस अकाल-पुरुष का यशोगान करते हैं तथा धर्मराज चित्रगुप्त द्वारा लिखे जाने वाले शुभाशुभ कर्मों का विचार करता है ।
Chitr and Gupt, the angels of the conscious and the subconscious who record actions, and the Righteous Judge of Dharma who judges this record sing.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
गावहि ईसरु बरमा देवी सोहनि सदा सवारे ॥
Gaavahi eesaru baramaa devee sohani sadaa savaare ||
(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ ।
परमात्मा द्वारा प्रतिपादित शिव, ब्रह्मा व उनकी देवियों (शक्ति) जो शोभायमान हैं, सदैव उसका स्तुति-गान करते हैं ।
Shiva, Brahma and the Goddess of Beauty, ever adorned, sing.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
गावहि इंद इदासणि बैठे देवतिआ दरि नाले ॥
Gaavahi iandd idaasa(nn)i baithe devatiaa dari naale ||
ਕਈ ਇੰਦਰ ਆਪਣੇ ਤਖ਼ਤ 'ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ 'ਤੇ ਤੈਨੂੰ ਸਲਾਹ ਰਹੇ ਹਨ ।
हे निरंकार ! समस्त देवताओं व स्वर्ग का अधिपति इन्द्र अपने सिंहासन पर बैठा अन्य देवताओं के साथ मिलकर तुम्हारे द्वार पर खड़ा तुम्हारा यश गा रहे हैं ।
Indra, seated upon His Throne, sings with the deities at Your Door.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
गावहि सिध समाधी अंदरि गावनि साध विचारे ॥
Gaavahi sidh samaadhee anddari gaavani saadh vichaare ||
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ ।
सिद्ध लोग समाधियों में स्थित हुए तुम्हारा यश गाते हैं, जो विचारवान साधु हैं वे विवेक से यशोगान करते हैं ।
The Siddhas in Samaadhi sing; the Saadhus sing in contemplation.
Guru Nanak Dev ji / / Japji Sahib / Guru Granth Sahib ji - Ang 6
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
गावनि जती सती संतोखी गावहि वीर करारे ॥
Gaavani jatee satee santtokhee gaavahi veer karaare ||
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ ।
तुम्हारा स्तुतिगान यति, सती और संतोषी व्यक्ति भी गाते हैं तथा पराक्रमी योद्धा भी तुम्हारी महिमा का गान करते हैं ।
The celibates, the fanatics, the peacefully accepting and the fearless warriors sing.
Guru Nanak Dev ji / / Japji Sahib / Guru Granth Sahib ji - Ang 6
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
गावनि पंडित पड़नि रखीसर जुगु जुगु वेदा नाले ॥
Gaavani panddit pa(rr)ani rakheesar jugu jugu vedaa naale ||
(ਹੇ ਅਕਾਲ ਪੁਰਖ!) ਪੰਡਿਤ ਤੇ ਮਹਾਂਰਿਖੀ ਜੋ (ਵੇਦਾਂ ਨੂੰ) ਪੜ੍ਹਦੇ ਹਨ, ਵੇਦਾਂ ਸਣੇ ਤੈਨੂੰ ਗਾ ਰਹੇ ਹਨ ।
संसार के समस्त विद्वान व महान् जितेन्द्रिय ऋषि-मुनि युगों-युगों से वेदों को पढ़-पढ़ कर उस अकाल पुरुष का यशोगान कर रहे हैं ।
The Pandits, the religious scholars who recite the Vedas, with the supreme sages of all the ages, sing.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
गावहि मोहणीआ मनु मोहनि सुरगा मछ पइआले ॥
Gaavahi moha(nn)eeaa manu mohani suragaa machh paiaale ||
ਸੁੰਦਰ ਇਸਤ੍ਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿਚ (ਭਾਵ, ਹਰ ਥਾਂ) ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ ।
मन को मोह लेने वाली समस्त सुन्दर स्त्रियां स्वर्ग लोक, मृत्यु लोक व पाताल लोक में तुम्हारा गुणगान कर रही हैं ।
The Mohinis, the enchanting heavenly beauties who entice hearts in this world, in paradise, and in the underworld of the subconscious sing.
Guru Nanak Dev ji / / Japji Sahib / Guru Granth Sahib ji - Ang 6
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
गावनि रतन उपाए तेरे अठसठि तीरथ नाले ॥
Gaavani ratan upaae tere athasathi teerath naale ||
(ਹੇ ਨਿਰੰਕਾਰ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ ।
निरंकार द्वारा उत्पन्न किए हुए चौदह रत्न, संसार के अठसठ तीर्थ तथा उन में विद्यमान संत जन (श्रेष्ठ जन) भी उसके यश को गाते हैं ।
The celestial jewels created by You, and the sixty-eight holy places of pilgrimage sing.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
गावहि जोध महाबल सूरा गावहि खाणी चारे ॥
Gaavahi jodh mahaabal sooraa gaavahi khaa(nn)ee chaare ||
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ । ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ ।
सभी योद्धा, महाबली, शूरवीर अकाल पुरुष का यश गाते हैं, उत्पत्ति के चारों स्रोत (अण्डज, जरायुज, स्वेदज व उदभिज्ज) भी उसके गुणों को गाते हैं ।
The brave and mighty warriors sing; the spiritual heroes and the four sources of creation sing.
Guru Nanak Dev ji / / Japji Sahib / Guru Granth Sahib ji - Ang 6
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
गावहि खंड मंडल वरभंडा करि करि रखे धारे ॥
Gaavahi khandd manddal varabhanddaa kari kari rakhe dhaare ||
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ ।
नवखण्ड, मण्डल व सम्पूर्ण ब्रह्माण्ड, जो उस सृजनहार ने बना-बना कर धारण कर रखे हैं, वे सभी तेरी स्तुति गाते हैं ।
The planets, solar systems and galaxies, created and arranged by Your Hand, sing.
Guru Nanak Dev ji / / Japji Sahib / Guru Granth Sahib ji - Ang 6
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
सेई तुधुनो गावहि जो तुधु भावनि रते तेरे भगत रसाले ॥
Seee tudhuno gaavahi jo tudhu bhaavani rate tere bhagat rasaale ||
(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ ।
वास्तव में वे ही तेरी कीर्ति को गा सकते हैं जो तेरी भक्ति में लीन हैं, तेरे नाम के रसिया हैं, और जो तुझे अच्छे लगते हैं ।
They alone sing, who are pleasing to Your Will. Your devotees are imbued with the Nectar of Your Essence.
Guru Nanak Dev ji / / Japji Sahib / Guru Granth Sahib ji - Ang 6
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
होरि केते गावनि से मै चिति न आवनि नानकु किआ वीचारे ॥
Hori kete gaavani se mai chiti na aavani naanaku kiaa veechaare ||
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ । (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ?
अनेकानेक और भी कई ऐसे जीव मुझे स्मरण नहीं हो रहे हैं, जो तुम्हारा यशोगान करते हैं, हे नानक ! मैं कहाँ तक उनका विचार करूँ, अर्थात् यशोगान करने वाले जीवों की गणना मैं कहाँ तक करूँ ।
So many others sing, they do not come to mind. O Nanak, how can I consider them all?
Guru Nanak Dev ji / / Japji Sahib / Guru Granth Sahib ji - Ang 6
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
सोई सोई सदा सचु साहिबु साचा साची नाई ॥
Soee soee sadaa sachu saahibu saachaa saachee naaee ||
ਉਹ ਅਕਾਲ ਪੁਰਖ ਸਦਾ-ਥਿਰ ਹੈ । ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ ।
वह सत्यस्वरूप अकाल पुरुष भूतकाल में था, वही सद्गुणी निरंकार वर्तमान में भी है ।
That True Lord is True, Forever True, and True is His Name.
Guru Nanak Dev ji / / Japji Sahib / Guru Granth Sahib ji - Ang 6
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
है भी होसी जाइ न जासी रचना जिनि रचाई ॥
Hai bhee hosee jaai na jaasee rachanaa jini rachaaee ||
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ । ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ ।
वह भविष्य में सदैव रहेगा, वह सृजनहार परमात्मा न जन्म लेता है और न ही उसका नाश होता है ।
He is, and shall always be. He shall not depart, even when this Universe which He has created departs.
Guru Nanak Dev ji / / Japji Sahib / Guru Granth Sahib ji - Ang 6
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
रंगी रंगी भाती करि करि जिनसी माइआ जिनि उपाई ॥
Ranggee ranggee bhaatee kari kari jinasee maaiaa jini upaaee ||
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ ।
जिस सृष्टि रचयिता ईश्वर ने रंग-बिरंगी, तरह-तरह के आकार वाली व अनेकानेक जीवों की उत्पत्ति अपनी माया द्वारा की है ।
He created the world, with its various colors, species of beings, and the variety of Maya.
Guru Nanak Dev ji / / Japji Sahib / Guru Granth Sahib ji - Ang 6
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
करि करि वेखै कीता आपणा जिव तिस दी वडिआई ॥
Kari kari vekhai keetaa aapa(nn)aa jiv tis dee vadiaaee ||
ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ ।
अपनी इस उत्पत्ति को कर-करके वह अपनी रुचि अनुसार ही देखता है अर्थात् उनकी देखभाल अपनी इच्छानुसार ही करता है ।
Having created the creation, He watches over it Himself, by His Greatness.
Guru Nanak Dev ji / / Japji Sahib / Guru Granth Sahib ji - Ang 6
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
जो तिसु भावै सोई करसी हुकमु न करणा जाई ॥
Jo tisu bhaavai soee karasee hukamu na kara(nn)aa jaaee ||
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-'ਇਉਂ ਨ ਕਰੀਂ, ਇਉਂ ਕਰ') ।
जो भी उस अकाल पुरुष को भला लगता है वही कार्य वह करता है और भविष्य में करेगा, इसके प्रति उसको आदेश करने वाला उसके समान कोई नहीं है ।
He does whatever He pleases. No order can be issued to Him.
Guru Nanak Dev ji / / Japji Sahib / Guru Granth Sahib ji - Ang 6
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
सो पातिसाहु साहा पातिसाहिबु नानक रहणु रजाई ॥२७॥
So paatisaahu saahaa paatisaahibu naanak raha(nn)u rajaaee ||27||
ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ । ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫਬਦਾ ਹੈ) ॥੨੭॥
गुरु नानक जी का फुरमान है कि हे मानव ! वह ईश्वर शाहों का शाह अर्थात् शहंशाह है, उसकी आज्ञा में रहना ही उचित है॥ २७ ॥
He is the King, the King of kings, the Supreme Lord and Master of kings. Nanak remains subject to His Will. ||27||
Guru Nanak Dev ji / / Japji Sahib / Guru Granth Sahib ji - Ang 6
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
मुंदा संतोखु सरमु पतु झोली धिआन की करहि बिभूति ॥
Munddaa santtokhu saramu patu jholee dhiaan kee karahi bibhooti ||
(ਹੇ ਜੋਗੀ!) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ),
गुरु जी कहते हैं कि हे मानव योगी ! तुम संतोष रूपी मुद्राएँ, दुष्कर्मों से लाज रूपी पात्र, पाप रहित होकर लोक-परलोक में बनाई जाने वाली प्रतिष्ठा रूपी चोली ग्रहण कर तथा शरीर को प्रभु की नाम-सिमरन रूपी विभूति लगाकर रख ।
Make contentment your ear-rings, humility your begging bowl, and meditation the ashes you apply to your body.
Guru Nanak Dev ji / / Japji Sahib / Guru Granth Sahib ji - Ang 6
ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
खिंथा कालु कुआरी काइआ जुगति डंडा परतीति ॥
Khintthaa kaalu kuaaree kaaiaa jugati danddaa parateeti ||
ਮੌਤ (ਦਾ ਭਉ) ਤੇਰੀ ਗੋਦੜੀ ਹੋਵੇ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣਾ ਤੇਰੇ ਲਈ ਜੋਗ ਦੀ ਰਹਿਤ ਹੋਵੇ ਅਤੇ ਸ਼ਰਧਾ ਨੂੰ ਡੰਡਾ ਬਣਾਵੇਂ (ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਸਕਦੀ ਹੈ) ।
मृत्यु का स्मरण करना तेरी गुदड़ी है, शरीर का पवित्र रहना योग की युक्ति है, अकाल पुरुष पर दृढ़ विश्वास तुम्हारा डण्डा है । इन सब सदाचारों को ग्रहण करना ही वास्तविक योगी भेष है ।
Let the remembrance of death be the patched coat you wear, let the purity of virginity be your way in the world, and let faith in the Lord be your walking stick.
Guru Nanak Dev ji / / Japji Sahib / Guru Granth Sahib ji - Ang 6
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
आई पंथी सगल जमाती मनि जीतै जगु जीतु ॥
Aaee pantthee sagal jamaatee mani jeetai jagu jeetu ||
ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ । ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ) ।
संसार के समस्त जीवों में तुम्हारा प्रेम हो अर्थात् उनके दुख-सुख को तुम अपना दुख-सुख अनुभव करो, यही तुम्हारा आई पंथ(योगियों का श्रेष्ठ पंथ ) है । काम आदिक विकारों से मन को जीत लेना जगत् पर विजय प्राप्त कर लेने के समान है ।
See the brotherhood of all mankind as the highest order of Yogis; conquer your own mind, and conquer the world.
Guru Nanak Dev ji / / Japji Sahib / Guru Granth Sahib ji - Ang 6
ਆਦੇਸੁ ਤਿਸੈ ਆਦੇਸੁ ॥
आदेसु तिसै आदेसु ॥
Aadesu tisai aadesu ||
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
नमस्कार है, सिर्फ उस सर्गुण स्वरूप निरंकार को नमस्कार है ।
I bow to Him, I humbly bow.
Guru Nanak Dev ji / / Japji Sahib / Guru Granth Sahib ji - Ang 6
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
आदि अनीलु अनादि अनाहति जुगु जुगु एको वेसु ॥२८॥
Aadi aneelu anaadi anaahati jugu jugu eko vesu ||28||
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ ॥੨੮॥
जो सभी का मूल, रंग रहित, पवित्र स्वरूप, आदि रहित, अनश्वर व अपरिवर्तनीय स्वरूप है॥ २८ ॥
The Primal One, the Pure Light, without beginning, without end. Throughout all the ages, He is One and the Same. ||28||
Guru Nanak Dev ji / / Japji Sahib / Guru Granth Sahib ji - Ang 6
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
भुगति गिआनु दइआ भंडारणि घटि घटि वाजहि नाद ॥
Bhugati giaanu daiaa bhanddaara(nn)i ghati ghati vaajahi naad ||
(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ,
हे मानव ! निरंकार की सर्व-व्यापकता के ज्ञान का भण्डार होना तुम्हारा भोजन है, तुम्हारे हृदय की दया भण्डारिन होगी, क्योंकि दया-भाव रखने से ही सद्गुणों की प्राप्ति होती है। घट-घट में जो चेतन सत्ता प्रकट हो रही है वह नाद बजने के समान है।
Let spiritual wisdom be your food, and compassion your attendant. The Sound-current of the Naad vibrates in each and every heart.
Guru Nanak Dev ji / / Japji Sahib / Guru Granth Sahib ji - Ang 6
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
आपि नाथु नाथी सभ जा की रिधि सिधि अवरा साद ॥
Aapi naathu naathee sabh jaa kee ridhi sidhi avaraa saad ||
ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ । ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ ।
जिसने सम्पूर्ण सृष्टि को एक सूत्र में बांध रखा है, वही सृजनहार परमात्मा नाथ है, सभी ऋद्धियों-सिद्धियाँ अन्य प्रकार का स्वाद हैं।
He Himself is the Supreme Master of all; wealth and miraculous spiritual powers, and all other external tastes and pleasures, are all like beads on a string.
Guru Nanak Dev ji / / Japji Sahib / Guru Granth Sahib ji - Ang 6
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
संजोगु विजोगु दुइ कार चलावहि लेखे आवहि भाग ॥
Sanjjogu vijogu dui kaar chalaavahi lekhe aavahi bhaag ||
ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ । ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ । )
संयोग व वियोग रूपी नियम दोनों मिलकर इस सृष्टि का कार्य चला रहे हैं, कर्मानुसार ही जीवों को अपने-अपने भाग्य की प्राप्ति होती है।
Union with Him, and separation from Him, come by His Will. We come to receive what is written in our destiny.
Guru Nanak Dev ji / / Japji Sahib / Guru Granth Sahib ji - Ang 6