ANG 636, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥

गुरु अंकसु जिनि नामु द्रिड़ाइआ भाई मनि वसिआ चूका भेखु ॥७॥

Guru ankkasu jini naamu dri(rr)aaiaa bhaaee mani vasiaa chookaa bhekhu ||7||

(ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ । (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ॥੭॥

जो व्यक्ति गुरु के अंकुश द्वारा नाम को अपने भीतर दृढ़ करता है, उसका आडम्बर दूर हो जाता है और भगवान का उसके मन में निवास हो जाता है॥ ७॥

One who implants the Naam within himself, through the Guru's halter - O Siblings of Destiny, the Lord dwells in his mind, and he is free of hypocrisy. ||7||

Guru Nanak Dev ji / Raag Sorath / Ashtpadiyan / Guru Granth Sahib ji - Ang 636


ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥

इहु तनु हाटु सराफ को भाई वखरु नामु अपारु ॥

Ihu tanu haatu saraaph ko bhaaee vakharu naamu apaaru ||

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ ।

हे भाई ! यह तन उस भगवान जौहरी की एक दुकान है, जिसमें अक्षय नाम की पूँजी विद्यमान है।

This body is the jeweler's shop, O Siblings of Destiny; the incomparable Naam is the merchandise.

Guru Nanak Dev ji / Raag Sorath / Ashtpadiyan / Guru Granth Sahib ji - Ang 636

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥

इहु वखरु वापारी सो द्रिड़ै भाई गुर सबदि करे वीचारु ॥

Ihu vakharu vaapaaree so dri(rr)ai bhaaee gur sabadi kare veechaaru ||

ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ ।

जो व्यापारी गुरु के शब्द का चिन्तन करता है, वह इस सौदे को दृढ़ता से प्राप्त कर लेता है।

The merchant secures this merchandise, O Siblings of Destiny, by contemplating the Word of the Guru's Shabad.

Guru Nanak Dev ji / Raag Sorath / Ashtpadiyan / Guru Granth Sahib ji - Ang 636

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

धनु वापारी नानका भाई मेलि करे वापारु ॥८॥२॥

Dhanu vaapaaree naanakaa bhaaee meli kare vaapaaru ||8||2||

ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ॥੮॥੨॥

नानक का कथन है कि हे भाई ! वह व्यापारी धन्य है, जो गुरु से साक्षात्कार करके नाम का व्यापार करता है ॥ ८ ॥ २ ॥

Blessed is the merchant, O Nanak, who meets the Guru, and engages in this trade. ||8||2||

Guru Nanak Dev ji / Raag Sorath / Ashtpadiyan / Guru Granth Sahib ji - Ang 636


ਸੋਰਠਿ ਮਹਲਾ ੧ ॥

सोरठि महला १ ॥

Sorathi mahalaa 1 ||

सोरठि महला १ ॥

Sorat'h, First Mehl:

Guru Nanak Dev ji / Raag Sorath / Ashtpadiyan / Guru Granth Sahib ji - Ang 636

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥

जिन्ही सतिगुरु सेविआ पिआरे तिन्ह के साथ तरे ॥

Jinhee satiguru seviaa piaare tinh ke saath tare ||

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ ।

हे मेरे प्यारे ! जिन्होंने सतगुरु की सेवा की है, उनके साथी भी भवसागर से पार हो गए हैं।

Those who serve the True Guru, O Beloved, their companions are saved as well.

Guru Nanak Dev ji / Raag Sorath / Ashtpadiyan / Guru Granth Sahib ji - Ang 636

ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

तिन्हा ठाक न पाईऐ पिआरे अम्रित रसन हरे ॥

Tinhaa thaak na paaeeai piaare ammmrit rasan hare ||

ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ ।

जिन की रसना हरिनामामृत चखती रहती है, उन्हें भगवान के दरबार में प्रवेश करने में कोई अड़चन नहीं आती।

No one blocks their way, O Beloved, and the Lord's Ambrosial Nectar is on their tongue.

Guru Nanak Dev ji / Raag Sorath / Ashtpadiyan / Guru Granth Sahib ji - Ang 636

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

बूडे भारे भै बिना पिआरे तारे नदरि करे ॥१॥

Boode bhaare bhai binaa piaare taare nadari kare ||1||

ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥

हे मेरे प्यारे ! जो लोग भगवान के भय बिना पापों के भार से भरे हुए हैं, वे डूब गए हैं, यदि ईश्वर उन पर दया करे तो वे भी भवसागर से पार हो सकते हैं।॥ १॥

Without the Fear of God, they are so heavy that they sink and drown, O Beloved; but the Lord, casting His Glance of Grace, carries them across. ||1||

Guru Nanak Dev ji / Raag Sorath / Ashtpadiyan / Guru Granth Sahib ji - Ang 636


ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

भी तूहै सालाहणा पिआरे भी तेरी सालाह ॥

Bhee toohai saalaaha(nn)aa piaare bhee teree saalaah ||

ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ।

हे प्यारे प्रभु ! मैं हमेशा ही तेरी स्तुति करता हूँ और सदा तेरी ही स्तुति करनी चाहिए।

I ever praise You, O Beloved, I ever sing Your Praises.

Guru Nanak Dev ji / Raag Sorath / Ashtpadiyan / Guru Granth Sahib ji - Ang 636

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥

विणु बोहिथ भै डुबीऐ पिआरे कंधी पाइ कहाह ॥१॥ रहाउ ॥

Vi(nn)u bohith bhai dubeeai piaare kanddhee paai kahaah ||1|| rahaau ||

(ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥

हे प्यारे ! नाम-जहाज के बिना मनुष्य भवसागर में ही डूब जाता है और वह कैसे दूसरे किनारे को पा सकता है॥ १॥ रहाउ॥

Without the boat, one is drowned in the sea of fear, O Beloved; how can I reach the distant shore? ||1|| Pause ||

Guru Nanak Dev ji / Raag Sorath / Ashtpadiyan / Guru Granth Sahib ji - Ang 636


ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥

सालाही सालाहणा पिआरे दूजा अवरु न कोइ ॥

Saalaahee saalaaha(nn)aa piaare doojaa avaru na koi ||

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ ।

हे प्यारे ! हमें महामहिम परमात्मा की महिमा करनी चाहिए चूंकि उसके अलावा दूसरा कोई भी महिमा के योग्य नहीं।

I praise the Praiseworthy Lord, O Beloved; there is no other one to praise.

Guru Nanak Dev ji / Raag Sorath / Ashtpadiyan / Guru Granth Sahib ji - Ang 636

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥

मेरे प्रभ सालाहनि से भले पिआरे सबदि रते रंगु होइ ॥

Mere prbh saalaahani se bhale piaare sabadi rate ranggu hoi ||

ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ ।

जो मेरे प्रभु की प्रशंसा करते हैं, वे श्रेष्ठ हैं, वे शब्द के साथ मग्न रहते हैं और उन्हें प्रभु के प्रेम-रंग की देन मिलती है।

Those who praise my God are good, O Beloved; they are imbued with the Word of the Shabad, and His Love.

Guru Nanak Dev ji / Raag Sorath / Ashtpadiyan / Guru Granth Sahib ji - Ang 636

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

तिस की संगति जे मिलै पिआरे रसु लै ततु विलोइ ॥२॥

Tis kee sanggati je milai piaare rasu lai tatu viloi ||2||

ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥

हे प्यारे ! यदि में भी उनकी संगति में मिल जाऊँ तो नाम-रस को लेकर तत्त्व का मंथन करूं ॥ २॥

If I join them, O Beloved, I can churn the essence and so find joy. ||2||

Guru Nanak Dev ji / Raag Sorath / Ashtpadiyan / Guru Granth Sahib ji - Ang 636


ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥

पति परवाना साच का पिआरे नामु सचा नीसाणु ॥

Pati paravaanaa saach kaa piaare naamu sachaa neesaa(nn)u ||

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ ।

हे प्यारे ! सत्य-नाम ही प्रभु की दरगाह में जाने के लिए परवाना है और यही जीव की प्रतिष्ठा है।

The gateway to honor is Truth, O Beloved; it bears the Insignia of the True Name of the Lord.

Guru Nanak Dev ji / Raag Sorath / Ashtpadiyan / Guru Granth Sahib ji - Ang 636

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥

आइआ लिखि लै जावणा पिआरे हुकमी हुकमु पछाणु ॥

Aaiaa likhi lai jaava(nn)aa piaare hukamee hukamu pachhaa(nn)u ||

(ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ ।

इस दुनिया में आकर मनुष्य को इस प्रकार का परवाना लेकर जाना चाहिए और हुक्म करने वाले भगवान के हुक्म से परिचित होना चाहिए।

We come into the world, and we depart, with our destiny written and pre-ordained, O Beloved; realize the Command of the Commander.

Guru Nanak Dev ji / Raag Sorath / Ashtpadiyan / Guru Granth Sahib ji - Ang 636

ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥

गुर बिनु हुकमु न बूझीऐ पिआरे साचे साचा ताणु ॥३॥

Gur binu hukamu na boojheeai piaare saache saachaa taa(nn)u ||3||

ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥

गुरु के बिना परमात्मा के हुक्म की सूझ नहीं आती और उस सच्चे प्रभु का बल सत्य है॥ ३॥

Without the Guru, this Command is not understood, O Beloved; True is the Power of the True Lord. ||3||

Guru Nanak Dev ji / Raag Sorath / Ashtpadiyan / Guru Granth Sahib ji - Ang 636


ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥

हुकमै अंदरि निमिआ पिआरे हुकमै उदर मझारि ॥

Hukamai anddari nimmmiaa piaare hukamai udar majhaari ||

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) ।

हे प्यारे ! परमात्मा के हुक्म में ही प्राणी माता के गर्भ में आता है और उसके हुक्म में वह माता के गर्भ में ही विकसित होता है।

By His Command, we are conceived, O Beloved, and by His Command, we grow in the womb.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥

हुकमै अंदरि जमिआ पिआरे ऊधउ सिर कै भारि ॥

Hukamai anddari jammiaa piaare udhau sir kai bhaari ||

ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ ।

हे प्यारे ! ईश्वर हुक्म में ही प्राणी माता के गर्भ में सिर के भार उल्टा होकर जन्म लेता है।

By His Command, we are born, O Beloved, head-first, and upside-down.

Guru Nanak Dev ji / Raag Sorath / Ashtpadiyan / Guru Granth Sahib ji - Ang 636

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

गुरमुखि दरगह जाणीऐ पिआरे चलै कारज सारि ॥४॥

Guramukhi daragah jaa(nn)eeai piaare chalai kaaraj saari ||4||

(ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥

हे प्यारे ! गुरुमुख मनुष्य ईश्वर दरबार में सम्मानित होता है और अपने सभी कार्य संवार कर दुनिया से चल देता है॥ ४॥

The Gurmukh is honored in the Court of the Lord, O Beloved; he departs after resolving his affairs. ||4||

Guru Nanak Dev ji / Raag Sorath / Ashtpadiyan / Guru Granth Sahib ji - Ang 636


ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥

हुकमै अंदरि आइआ पिआरे हुकमे जादो जाइ ॥

Hukamai anddari aaiaa piaare hukame jaado jaai ||

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ ।

हे प्यारे ! मनुष्य भगवान के हुक्म में इस दुनिया में आया है और हुक्म में ही दुनिया से चले जाना है।

By His Command, one comes into the world, O Beloved, and by His Will, he goes.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥

हुकमे बंन्हि चलाईऐ पिआरे मनमुखि लहै सजाइ ॥

Hukame bannhi chalaaeeai piaare manamukhi lahai sajaai ||

ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) ।

हुक्म में ही मनुष्य बांधकर दुनिया से भेज दिया जाता है और मनमुख व्यक्ति भगवान के दरबार में दण्ड प्राप्त करता है।

By His Will, some are bound and gagged and driven away, O Beloved; the self-willed manmukhs suffer their punishment.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥

हुकमे सबदि पछाणीऐ पिआरे दरगह पैधा जाइ ॥५॥

Hukame sabadi pachhaa(nn)eeai piaare daragah paidhaa jaai ||5||

ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥

हे प्यारे ! ईश्वर के हुक्म में जीव शब्द की पहचान करता है और दरबार में बड़ी शोभा प्राप्त करता है॥ ५॥

By His Command, the Word of the Shabad, is realized, O Beloved, and one goes to the Court of the Lord robed in honor. ||5||

Guru Nanak Dev ji / Raag Sorath / Ashtpadiyan / Guru Granth Sahib ji - Ang 636


ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥

हुकमे गणत गणाईऐ पिआरे हुकमे हउमै दोइ ॥

Hukame ga(nn)at ga(nn)aaeeai piaare hukame haumai doi ||

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ ।

ईश्वर के हुक्म में ही मनुष्य कर्मों की गणनाएँ गिनता है और ईश्वर के हुक्म में ही अभिमान एवं अहंत्व उत्पन्न होते हैं।

By His Command, some accounts are accounted for, O Beloved; by His Command, some suffer in egotism and duality.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥

हुकमे भवै भवाईऐ पिआरे अवगणि मुठी रोइ ॥

Hukame bhavai bhavaaeeai piaare avaga(nn)i muthee roi ||

ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ ।

हे प्यारे ! ईश्वर के हुक्म में ही मनुष्य कर्मों में जकड़ा हुआ भटकता फिरता है और बुराइयों में ठगी हुई दुनिया विलाप करती है।

By His Command, one wanders in reincarnation, O Beloved; deceived by sins and demerits, he cries out in his suffering.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

हुकमु सिञापै साह का पिआरे सचु मिलै वडिआई होइ ॥६॥

Hukamu si(ny)aapai saah kaa piaare sachu milai vadiaaee hoi ||6||

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥

यदि मनुष्य ईश्वर के हुक्म को समझ ले तो उसे सत्य की प्राप्ति होती है और उसकी दुनिया में बहुत शोभा होती है॥ ६॥

If he comes to realize the Command of the Lord's Will, O Beloved, then he is blessed with Truth and Honor. ||6||

Guru Nanak Dev ji / Raag Sorath / Ashtpadiyan / Guru Granth Sahib ji - Ang 636


ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥

आखणि अउखा आखीऐ पिआरे किउ सुणीऐ सचु नाउ ॥

Aakha(nn)i aukhaa aakheeai piaare kiu su(nn)eeai sachu naau ||

ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) ।

हे प्यारे ! भगवान के नाम का बखान करना बड़ा कठिन है, फिर हम कैसे सत्य नाम को कह एवं सुन सकते हैं।

It is so difficult to speak it, O Beloved; how can we speak, and hear, the True Name?

Guru Nanak Dev ji / Raag Sorath / Ashtpadiyan / Guru Granth Sahib ji - Ang 636

ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥

जिन्ही सो सालाहिआ पिआरे हउ तिन्ह बलिहारै जाउ ॥

Jinhee so saalaahiaa piaare hau tinh balihaarai jaau ||

ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ ।

हे प्यारे ! जिन्होंने ईश्वर का स्तुतिगान किया है, मैं उन पर कुर्बान जाता हूँ।

I am a sacrifice to those who praise the Lord, O Beloved.

Guru Nanak Dev ji / Raag Sorath / Ashtpadiyan / Guru Granth Sahib ji - Ang 636

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥

नाउ मिलै संतोखीआं पिआरे नदरी मेलि मिलाउ ॥७॥

Naau milai santtokheeaan piaare nadaree meli milaau ||7||

(ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥

ईश्वर के नाम को प्राप्त करके मुझे बड़ा संतोष हुआ है और उसकी कृपा से मैं उसके संग मिल गया हूँ॥ ७॥

I have obtained the Name, and I am satisfied, O Beloved; by His Grace, I am united in His Union. ||7||

Guru Nanak Dev ji / Raag Sorath / Ashtpadiyan / Guru Granth Sahib ji - Ang 636


ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥

काइआ कागदु जे थीऐ पिआरे मनु मसवाणी धारि ॥

Kaaiaa kaagadu je theeai piaare manu masavaa(nn)ee dhaari ||

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ,

हे प्यारे ! यदि मेरा यह शरीर कागज बन जाए मन को दवात मान लिया जाए और

If my body were to become the paper, O Beloved, and my mind the inkpot;

Guru Nanak Dev ji / Raag Sorath / Ashtpadiyan / Guru Granth Sahib ji - Ang 636

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥

ललता लेखणि सच की पिआरे हरि गुण लिखहु वीचारि ॥

Lalataa lekha(nn)i sach kee piaare hari gu(nn) likhahu veechaari ||

ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ ।

यदि मेरी यह जिव्हा सत्य की कलम बन जाए तो मैं विचार करके उस परमेश्वर की ही महिमा लिखूंगा।

And if my tongue became the pen, O Beloved, I would write, and contemplate, the Glorious Praises of the True Lord.

Guru Nanak Dev ji / Raag Sorath / Ashtpadiyan / Guru Granth Sahib ji - Ang 636

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

धनु लेखारी नानका पिआरे साचु लिखै उरि धारि ॥८॥३॥

Dhanu lekhaaree naanakaa piaare saachu likhai uri dhaari ||8||3||

ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

नानक का कथन है कि हे प्यारे ! वह लिखने वाला धन्य है जो सत्य नाम को अपने हृदय में धारण करता और लिखता है॥ ८ ॥ ३॥

Blessed is that scribe, O Nanak, who writes the True Name, and enshrines it within his heart. ||8||3||

Guru Nanak Dev ji / Raag Sorath / Ashtpadiyan / Guru Granth Sahib ji - Ang 636


ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥

सोरठि महला १ पहिला दुतुकी ॥

Sorathi mahalaa 1 pahilaa dutukee ||

सोरठि महला १ पहिला दुतुकी ॥

Sorat'h, First Mehl, Du-Tukas:

Guru Nanak Dev ji / Raag Sorath / Ashtpadiyan / Guru Granth Sahib ji - Ang 636

ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥

तू गुणदातौ निरमलो भाई निरमलु ना मनु होइ ॥

Too gu(nn)adaatau niramalo bhaaee niramalu naa manu hoi ||

ਹੇ ਪ੍ਰਭੂ! ਤੂੰ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਣ ਵਾਲਾ ਹੈਂ, ਤੂੰ ਪਵਿਤ੍ਰ-ਸਰੂਪ ਹੈਂ । (ਪਰ ਵਿਕਾਰਾਂ ਦੇ ਕਾਰਨ) ਸਾਡਾ ਜੀਵਾਂ ਦਾ ਮਨ ਪਵਿਤ੍ਰ ਨਹੀਂ ਹੈ ।

हे ईश्वर ! तू हमें गुण प्रदान करने वाला एवं पवित्र-पावन है लेकिन हम जीवों का मन पवित्र नहीं होता।

You are the Giver of virtue, O Immaculate Lord, but my mind is not immaculate, O Siblings of Destiny.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥

हम अपराधी निरगुणे भाई तुझ ही ते गुणु सोइ ॥१॥

Ham aparaadhee niragu(nn)e bhaaee tujh hee te gu(nn)u soi ||1||

ਅਸੀਂ ਪਾਪੀ ਹਾਂ, ਗੁਣ-ਹੀਣ ਹਾਂ । ਹੇ ਪ੍ਰਭੂ! (ਪਵਿਤ੍ਰਤਾ ਦਾ) ਉਹ ਗੁਣ ਤੇਰੇ ਪਾਸੋਂ ਹੀ ਮਿਲ ਸਕਦਾ ਹੈ ॥੧॥

हम बड़े अपराधी एवं गुणविहीन हैं और तुझ से ही गुणों की उपलब्धि हो सकती है ॥ १॥

I am a worthless sinner, O Siblings of Destiny; virtue is obtained from You alone, Lord. ||1||

Guru Nanak Dev ji / Raag Sorath / Ashtpadiyan / Guru Granth Sahib ji - Ang 636


ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥

मेरे प्रीतमा तू करता करि वेखु ॥

Mere preetamaa too karataa kari vekhu ||

ਹੇ ਮੇਰੇ ਪ੍ਰੀਤਮ ਪ੍ਰਭੂ! ਤੂੰ ਮੇਰਾ ਕਰਤਾਰ ਹੈਂ, ਮੈਨੂੰ ਪੈਦਾ ਕਰ ਕੇ (ਹੁਣ ਤੂੰ ਹੀ) ਮੇਰੀ ਸੰਭਾਲ ਕਰ (ਤੇ ਮੈਨੂੰ ਵਿਕਾਰਾਂ ਤੋਂ ਬਚਾ) ।

हे मेरे प्रियतम ! तू जग का रचयिता है और तू ही सबको पैदा करके देखता रहता है।

O my Beloved Creator Lord, You create, and You behold.

Guru Nanak Dev ji / Raag Sorath / Ashtpadiyan / Guru Granth Sahib ji - Ang 636

ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥

हउ पापी पाखंडीआ भाई मनि तनि नाम विसेखु ॥ रहाउ ॥

Hau paapee paakhanddeeaa bhaaee mani tani naam visekhu || rahaau ||

ਮੈਂ ਪਾਪੀ ਹਾਂ, ਪਖੰਡੀ ਹਾਂ । ਹੇ ਪਿਆਰੇ! ਮੇਰੇ ਮਨ ਵਿਚ ਮੇਰੇ ਤਨ ਵਿਚ ਆਪਣੇ ਨਾਮ ਦੀ ਮਹੱਤਤਾ (ਪੈਦਾ ਕਰ) ਰਹਾਉ ॥

मैं बड़ा पापी एवं पाखण्डी हूँ और मेरे मन एवं तन के भीतर अपना विशेष नाम स्थापित कर दो॥ रहाउ॥

I am a hypocritical sinner, O Siblings of Destiny. Bless my mind and body with Your Name, O Lord. || Pause ||

Guru Nanak Dev ji / Raag Sorath / Ashtpadiyan / Guru Granth Sahib ji - Ang 636



Download SGGS PDF Daily Updates ADVERTISE HERE