ANG 67, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥

बिनु सबदै जगु दुखीआ फिरै मनमुखा नो गई खाइ ॥

Binu sabadai jagu dukheeaa phirai manamukhaa no gaee khaai ||

ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਮਾਇਆ ਦੇ ਮੋਹ ਦੇ ਕਾਰਨ) ਦੁਖੀ ਫਿਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਮਾਇਆ ਦੀ ਤ੍ਰਿਸ਼ਨਾ ਗ੍ਰਸੀ ਰੱਖਦੀ ਹੈ ।

नाम के अतिरिक्त सारा संसार दुखी है। माया मनमुखी प्राणियों को निगल गई है।

Without the Shabad, the world wanders lost in pain. The self-willed manmukh is consumed.

Guru Amardas ji / Raag Sriraag / Ashtpadiyan / Ang 67

ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥

सबदे नामु धिआईऐ सबदे सचि समाइ ॥४॥

Sabade naamu dhiaaeeai sabade sachi samaai ||4||

(ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਸਕੀਦਾ ਹੈ ॥੪॥

शब्द द्वारा मनुष्य नाम-सिमरन करता है और शब्द द्वारा ही वह भगवान में समा जाता है ॥४॥

Through the Shabad, meditate on the Naam; through the Shabad, you shall merge in Truth. ||4||

Guru Amardas ji / Raag Sriraag / Ashtpadiyan / Ang 67


ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥

माइआ भूले सिध फिरहि समाधि न लगै सुभाइ ॥

Maaiaa bhoole sidh phirahi samaadhi na lagai subhaai ||

(ਸਾਧਾਰਨ ਬੰਦੇ ਤਾਂ ਕਿਤੇ ਰਹੇ, ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਭੀ ਮਾਇਆ ਦੇ ਪ੍ਰਭਾਵ ਹੇਠ ਕੁਰਾਹੇ ਪਏ ਭਟਕਦੇ ਫਿਰਦੇ ਹਨ, ਪ੍ਰਭੂ-ਪ੍ਰੇਮ ਵਿਚ ਉਹਨਾਂ ਦੀ ਸੁਰਤ ਨਹੀਂ ਜੁੜਦੀ ।

माया में फँसकर सिद्ध पुरुष भी भटकते रहते हैं और भगवान के प्रेम में लीन करने वाली उनकी समाधि नहीं लगती।

The Siddhas wander around, deluded by Maya; they are not absorbed in the Samaadhi of the Lord's Sublime Love.

Guru Amardas ji / Raag Sriraag / Ashtpadiyan / Ang 67

ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥

तीने लोअ विआपत है अधिक रही लपटाइ ॥

Teene loa viaapat hai adhik rahee lapataai ||

ਇਹ ਮਾਇਆ ਤਿੰਨਾਂ ਭਵਨਾਂ ਵਿਚ ਹੀ ਗ਼ਲਬਾ ਪਾ ਰਹੀ ਹੈ, (ਸਭ ਜੀਵਾਂ ਨੂੰ ਹੀ) ਬਹੁਤ ਚੰਬੜੀ ਹੋਈ ਹੈ ।

माया आकाश, पाताल, धरती तीनों लोकों में जीवों को अपने मोह में फँसा रही है। वह समस्त जीवों को अत्याधिक लिपटी हुई है।

The three worlds are permeated by Maya; they are totally covered by it.

Guru Amardas ji / Raag Sriraag / Ashtpadiyan / Ang 67

ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥

बिनु गुर मुकति न पाईऐ ना दुबिधा माइआ जाइ ॥५॥

Binu gur mukati na paaeeai naa dubidhaa maaiaa jaai ||5||

(ਹੇ ਭਾਈ!) ਗੁਰੂ ਦੀ ਸਰਨ ਤੋਂ ਬਿਨਾਂ (ਮਾਇਆ ਤੋਂ) ਖਲਾਸੀ ਨਹੀਂ ਮਿਲ ਸਕਦੀ, ਮਾਇਆ ਦੇ ਪ੍ਰਭਾਵ ਦੇ ਕਾਰਨ ਪੈਦਾ ਹੋਇਆ ਵਿਤਕਰਾ ਭੀ ਦੂਰ ਨਹੀਂ ਹੁੰਦਾ ॥੫॥

गुरु के बिना माया से मुक्ति प्राप्त नहीं होती और न ही दुविधापन व सांसारिक ममता दूर होते हैं। ॥५॥

Without the Guru, liberation is not attained, and the double-mindedness of Maya does not go away. ||5||

Guru Amardas ji / Raag Sriraag / Ashtpadiyan / Ang 67


ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥

माइआ किस नो आखीऐ किआ माइआ करम कमाइ ॥

Maaiaa kis no aakheeai kiaa maaiaa karam kamaai ||

(ਜੇ ਪੁੱਛੋ ਕਿ) ਮਾਇਆ ਕਿਸ ਚੀਜ਼ ਦਾ ਨਾਮ ਹੈ? (ਮਾਇਆ ਦਾ ਕੀਹ ਸਰੂਪ ਹੈ? ਜੀਵਾਂ ਉੱਤੇ ਪ੍ਰਭਾਵ ਪਾ ਕੇ ਉਹਨਾਂ ਦੀ ਰਾਹੀਂ) ਮਾਇਆ ਕੇਹੜੇ ਕੰਮ ਕਰਦੀ ਹੈ?

माया किसे कहते हैं? माया क्या कार्य करती है?

What is called Maya? What does Maya do?

Guru Amardas ji / Raag Sriraag / Ashtpadiyan / Ang 67

ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥

दुखि सुखि एहु जीउ बधु है हउमै करम कमाइ ॥

Dukhi sukhi ehu jeeu badhu hai haumai karam kamaai ||

(ਤਾਂ ਉੱਤਰ ਇਹ ਹੈ ਕਿ ਮਾਇਆ ਦੇ ਪ੍ਰਭਾਵ ਹੇਠ) ਇਹ ਜੀਵ ਦੁੱਖ (ਦੀ ਨਿਵਿਰਤੀ) ਵਿਚ ਤੇ ਸੁਖ (ਦੀ ਲਾਲਸਾ) ਵਿਚ ਬੱਝਾ ਰਹਿੰਦਾ ਹੈ, ਤੇ 'ਮੈਂ ਵੱਡਾ ਹਾਂ ਮੈਂ ਵੱਡਾ ਬਣ ਜਾਵਾਂ' ਦੀ ਪ੍ਰੇਰਨਾ ਵਿਚ ਹੀ ਸਾਰੇ ਕੰਮ ਕਰਦਾ ਹੈ ।

दुःख व सुख के भीतर माया ने इस प्राणी को जकड़ा हुआ है और जिससे प्राणी अहंकार का कर्म करता है।

These beings are bound by pleasure and pain; they do their deeds in egotism.

Guru Amardas ji / Raag Sriraag / Ashtpadiyan / Ang 67

ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥

बिनु सबदै भरमु न चूकई ना विचहु हउमै जाइ ॥६॥

Binu sabadai bharamu na chookaee naa vichahu haumai jaai ||6||

ਗੁਰੂ ਦੇ ਸ਼ਬਦ ਤੋਂ ਬਿਨਾ ਜੀਵ ਦੀ ਇਹ ਭਟਕਣਾ ਮੁੱਕਦੀ ਨਹੀਂ, ਨਾਹ ਹੀ ਇਸ ਦੇ ਅੰਦਰੋਂ ਮੈਂ-ਮੇਰੀ ਦੀ ਪ੍ਰੇਰਨਾ ਦੂਰ ਹੁੰਦੀ ਹੈ ॥੬॥

शब्द के बिना भृम दूर नहीं होता और न ही अन्तर्मन से अहंकार दूर होता है ॥६॥

Without the Shabad, doubt is not dispelled, and egotism is not eliminated from within. ||6||

Guru Amardas ji / Raag Sriraag / Ashtpadiyan / Ang 67


ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥

बिनु प्रीती भगति न होवई बिनु सबदै थाइ न पाइ ॥

Binu preetee bhagati na hovaee binu sabadai thaai na paai ||

ਗੁਰੂ ਦੇ ਸ਼ਬਦ ਤੋਂ ਬਿਨਾ (ਮਨੁੱਖ ਦੇ ਅੰਦਰ ਪ੍ਰਭੂ-ਚਰਨਾਂ ਦੀ ਪ੍ਰੀਤਿ ਪੈਦਾ ਨਹੀਂ ਹੁੰਦੀ, ਤੇ) ਪ੍ਰੀਤਿ ਤੋਂ ਬਿਨਾ (ਜੀਵ ਪਾਸੋਂ) ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ ਦਰ ਤੇ) ਜੀਵ ਕਬੂਲ ਨਹੀਂ ਹੁੰਦਾ ।

प्रेम के बिना भगवान की भक्ति नहीं हो सकती और नाम के अतिरिक्त मनुष्य को प्रभु के दरबार में स्थान नहीं मिलता।

Without love, there is no devotional worship. Without the Shabad, no one finds acceptance.

Guru Amardas ji / Raag Sriraag / Ashtpadiyan / Ang 67

ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥

सबदे हउमै मारीऐ माइआ का भ्रमु जाइ ॥

Sabade haumai maareeai maaiaa kaa bhrmu jaai ||

ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਉਮੈ (ਮਨ ਵਿਚੋਂ) ਮਾਰੀ ਜਾ ਸਕਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਾਇਆ ਦੀ ਪ੍ਰੇਰਨਾ ਤੋਂ ਪੈਦਾ ਹੋਈ ਭਟਕਣਾ ਦੂਰ ਹੁੰਦੀ ਹੈ ।

जब अहंत्च को नाम द्वारा मार दिया जाता है तो माया का पैदा किया भ्रम दूर हो जाता है।

Through the Shabad, egotism is conquered and subdued, and the illusion of Maya is dispelled.

Guru Amardas ji / Raag Sriraag / Ashtpadiyan / Ang 67

ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥

नामु पदारथु पाईऐ गुरमुखि सहजि सुभाइ ॥७॥

Naamu padaarathu paaeeai guramukhi sahaji subhaai ||7||

ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਨਾਮ (ਕੀਮਤੀ ਪਦਾਰਥ) ਮਿਲਦਾ ਹੈ, ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਪ੍ਰੇਮ ਵਿਚ ਸਮਾਈ ਹੁੰਦੀ ਹੈ ॥੭॥

गुरमुख सहज ही हरि-नाम के धन को प्राप्त कर लेता है ॥७॥

The Gurmukh obtains the Treasure of the Naam with intuitive ease. ||7||

Guru Amardas ji / Raag Sriraag / Ashtpadiyan / Ang 67


ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥

बिनु गुर गुण न जापनी बिनु गुण भगति न होइ ॥

Binu gur gu(nn) na jaapanee binu gu(nn) bhagati na hoi ||

ਗੁਰੂ ਦੀ ਸਰਨ ਤੋਂ ਬਿਨਾ ਉੱਚੇ ਆਤਮਕ ਜੀਵਨ ਦੇ ਗੁਣਾਂ ਦੀ ਕਦਰ ਨਹੀਂ ਪੈਂਦੀ, ਤੇ, ਆਤਮਕ ਜੀਵਨ ਵਾਲੇ ਗੁਣਾਂ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ।

गुरु के बिना शुभ गुणों का पता नहीं लगता तथा शुभ गुण ग्रहण किए बिना भगवान की भक्ति नहीं होती।

Without the Guru, one's virtues do not shine forth; without virtue, there is no devotional worship.

Guru Amardas ji / Raag Sriraag / Ashtpadiyan / Ang 67

ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥

भगति वछलु हरि मनि वसिआ सहजि मिलिआ प्रभु सोइ ॥

Bhagati vachhalu hari mani vasiaa sahaji miliaa prbhu soi ||

(ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਭਗਤੀ ਨਾਲ ਪਿਆਰ ਕਰਨ ਵਾਲਾ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ) ਆਤਮਕ ਅਡੋਲਤਾ ਵਿਚ ਟਿਕਿਆਂ ਉਹ ਪ੍ਰਭੂ ਮਿਲ ਪੈਂਦਾ ਹੈ ।

जब भक्तवत्सल श्री हरि मन में आकर बसता है तो मनुष्य के भीतर सहज अवस्था उत्पन्न हो जाती है। फिर वह प्रभु स्वयं आकर मिल जाता है।

The Lord is the Lover of His devotees; He abides within their minds. They meet that God with intuitive ease.

Guru Amardas ji / Raag Sriraag / Ashtpadiyan / Ang 67

ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥

नानक सबदे हरि सालाहीऐ करमि परापति होइ ॥८॥४॥२१॥

Naanak sabade hari saalaaheeai karami paraapati hoi ||8||4||21||

ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ । (ਪਰ ਇਹ ਦਾਤਿ) ਉਸ ਦੀ ਮਿਹਰ ਨਾਲ ਹੀ ਮਿਲਦੀ ਹੈ ॥੮॥੪॥੨੧॥ {66-67}

हे नानक ! किस्मत से ही सतिगुरु की प्राप्ति होती है और गुरु के शब्द द्वारा ही भगवान की महिमा-स्तुति करनी चाहिए ॥८॥४॥२१॥

O Nanak, through the Shabad, praise the Lord. By His Grace, He is obtained. ||8||4||21||

Guru Amardas ji / Raag Sriraag / Ashtpadiyan / Ang 67


ਸਿਰੀਰਾਗੁ ਮਹਲਾ ੩ ॥

सिरीरागु महला ३ ॥

Sireeraagu mahalaa 3 ||

श्रीरागु महला ३ ॥

Siree Raag, Third Mehl:

Guru Amardas ji / Raag Sriraag / Ashtpadiyan / Ang 67

ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥

माइआ मोहु मेरै प्रभि कीना आपे भरमि भुलाए ॥

Maaiaa mohu merai prbhi keenaa aape bharami bhulaae ||

ਮੇਰੇ ਪ੍ਰਭੂ ਨੇ (ਆਪ ਹੀ) ਮਾਇਆ ਦਾ ਮੋਹ ਪੈਦਾ ਕੀਤਾ ਹੈ, ਉਹ ਆਪ ਹੀ (ਜੀਵਾਂ ਨੂੰ ਮਾਇਆ ਦੀ) ਭਟਕਣਾ ਵਿਚ ਪਾ ਕੇ ਕੁਰਾਹੇ ਪਾ ਦੇਂਦਾ ਹੈ ।

भगवान ने स्वयं ही माया-मोह की रचना की है। उसने स्वयं ही जीवों को माया के मोह में फंसा कर भुलाया हुआ है।

Emotional attachment to Maya is created by my God; He Himself misleads us through illusion and doubt.

Guru Amardas ji / Raag Sriraag / Ashtpadiyan / Ang 67

ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥

मनमुखि करम करहि नही बूझहि बिरथा जनमु गवाए ॥

Manamukhi karam karahi nahee boojhahi birathaa janamu gavaae ||

(ਉਸ ਭਟਕਣਾ ਵਿਚ ਪਏ ਹੋਏ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮਿੱਥੇ ਹੋਏ ਧਾਰਮਿਕ) ਕੰਮ ਕਰਦੇ ਰਹਿੰਦੇ ਹਨ, ਤੇ (ਇਹ) ਨਹੀਂ ਸਮਝਦੇ (ਕਿ ਅਸੀਂ ਕੁਰਾਹੇ ਪਏ ਹੋਏ ਹਾਂ) । (ਜੇਹੜਾ ਭੀ ਮਨੁੱਖ ਆਪਣੇ ਮਨ ਦੇ ਪਿੱਛੇ ਤੁਰ ਕੇ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਹ ਆਪਣਾ) ਜਨਮ ਵਿਅਰਥ ਗਵਾਂਦਾ ਹੈ ।

मनमुख कर्म तो करते हैं परन्तु उन्हें इसकी सूझ नहीं होती। लेकिन वह अपना जीवन व्यर्थ ही गंवा देते हैं।

The self-willed manmukhs perform their actions, but they do not understand; they waste away their lives in vain.

Guru Amardas ji / Raag Sriraag / Ashtpadiyan / Ang 67

ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥

गुरबाणी इसु जग महि चानणु करमि वसै मनि आए ॥१॥

Gurabaa(nn)ee isu jag mahi chaana(nn)u karami vasai mani aae ||1||

ਸਤਿਗੁਰੂ ਦੀ ਬਾਣੀ ਇਸ ਜਗਤ ਵਿਚ (ਜੀਵਨ ਦੇ ਰਸਤੇ ਵਿਚ) ਚਾਨਣ (ਕਰਦੀ) ਹੈ । ਇਹ ਬਾਣੀ (ਪਰਮਾਤਮਾ ਦੀ) ਮਿਹਰ ਨਾਲ (ਹੀ) ਮਨੁੱਖ ਦੇ ਮਨ ਵਿਚ ਆ ਵੱਸਦੀ ਹੈ ॥੧॥

गुरुवाणी इस संसार में ईश्वरीय प्रकाश है। प्रभु की दया से प्राणी के मन में यह वाणी आकर बसती है ॥१॥

Gurbani is the Light to illuminate this world; by His Grace, it comes to abide within the mind. ||1||

Guru Amardas ji / Raag Sriraag / Ashtpadiyan / Ang 67


ਮਨ ਰੇ ਨਾਮੁ ਜਪਹੁ ਸੁਖੁ ਹੋਇ ॥

मन रे नामु जपहु सुखु होइ ॥

Man re naamu japahu sukhu hoi ||

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, (ਨਾਮ ਜਪਣ ਨਾਲ ਹੀ) ਆਤਮਕ ਆਨੰਦ ਮਿਲਦਾ ਹੈ ।

हे मेरे मन ! भगवान का नाम जपो, इससे ही सुख की उपलब्धि होती है।

O mind, chant the Naam, the Name of the Lord, and find peace.

Guru Amardas ji / Raag Sriraag / Ashtpadiyan / Ang 67

ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥

गुरु पूरा सालाहीऐ सहजि मिलै प्रभु सोइ ॥१॥ रहाउ ॥

Guru pooraa saalaaheeai sahaji milai prbhu soi ||1|| rahaau ||

(ਸਿਮਰਨ ਦੀ ਦਾਤ ਗੁਰੂ ਤੋਂ ਮਿਲਦੀ ਹੈ, ਇਸ ਵਾਸਤੇ) ਪੂਰੇ ਗੁਰੂ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ । ਗੁਰੂ ਦੀ ਸਰਨ ਪਿਆਂ ਮਨੁੱਖ ਆਤਮਕ ਅਡੋਲਤਾ ਵਿਚ (ਟਿਕਦਾ ਹੈ, ਤੇ ਮਨੁੱਖ ਨੂੰ) ਉਹ ਪਰਮਾਤਮਾ ਮਿਲ ਪੈਂਦਾ ਹੈ ॥੧॥ ਰਹਾਉ ॥

पूर्ण गुरु की महिमा करने से परमेश्वर सहज ही प्राणी को मिल जाता है ॥१॥ रहाउ॥

Praising the Perfect Guru, you shall easily meet with that God. ||1|| Pause ||

Guru Amardas ji / Raag Sriraag / Ashtpadiyan / Ang 67


ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥

भरमु गइआ भउ भागिआ हरि चरणी चितु लाइ ॥

Bharamu gaiaa bhau bhaagiaa hari chara(nn)ee chitu laai ||

(ਗੁਰੂ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ (ਮਨ ਦੀ) ਭਟਕਣਾ ਦੂਰ ਹੋ ਜਾਂਦੀ ਹੈ, (ਹਰੇਕ ਕਿਸਮ ਦਾ) ਡਰ ਨੱਸ ਜਾਂਦਾ ਹੈ ।

ईश्वर के चरणों में चित्त लगाने से मनुष्य का माया का भ्रम एवं मृत्यु का भय नाश हो जाता है।

Doubt departs, and fear runs away, when you focus your consciousness on the Lord's Feet.

Guru Amardas ji / Raag Sriraag / Ashtpadiyan / Ang 67

ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥

गुरमुखि सबदु कमाईऐ हरि वसै मनि आइ ॥

Guramukhi sabadu kamaaeeai hari vasai mani aai ||

ਗੁਰੂ ਦੀ ਸਰਨ ਪੈ ਕੇ ਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ ਭਾਵ, ਸ਼ਬਦ ਅਨੁਸਾਰ ਜੀਵਨ ਬਿਤਾਣਾ ਚਾਹੀਦਾ ਹੈ, ਇਸ ਤਰ੍ਹਾਂ) ਪਰਮਾਤਮਾ ਮਨ ਵਿਚ ਆ ਵੱਸਦਾ ਹੈ,

जिज्ञासु प्राणी जब गुरु-कृपा से नाम की आराधना करता है तो ईश्वर स्वयं उसके हृदय में निवास करता है।

The Gurmukh practices the Shabad, and the Lord comes to dwell within the mind.

Guru Amardas ji / Raag Sriraag / Ashtpadiyan / Ang 67

ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥

घरि महलि सचि समाईऐ जमकालु न सकै खाइ ॥२॥

Ghari mahali sachi samaaeeai jamakaalu na sakai khaai ||2||

ਅੰਤਰ ਆਤਮੇ ਟਿਕ ਜਾਈਦਾ ਹੈ, ਪ੍ਰਭੂ-ਚਰਨਾਂ ਵਿਚ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿ ਸਕੀਦਾ ਹੈ, ਤੇ ਆਤਮਕ ਮੌਤ (ਸੁਚੱਜੇ ਜੀਵਨ ਨੂੰ) ਖਾ ਨਹੀਂ ਸਕਦੀ ॥੨॥

मनुष्य सत्य प्रभु के आत्म स्वरूप रूपी महल के अन्दर लीन हो जाता है और यमदूत उसे कदापि नहीं निगल सकता ॥२॥

In the mansion of the home within the self, we merge in Truth, and the Messenger of Death cannot devour us. ||2||

Guru Amardas ji / Raag Sriraag / Ashtpadiyan / Ang 67


ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥

नामा छीबा कबीरु जोलाहा पूरे गुर ते गति पाई ॥

Naamaa chheebaa kabeeru jaolaahaa poore gur te gati paaee ||

(ਵੇਖੋ) ਨਾਮ ਦੇਵ (ਜਾਤਿ ਦਾ) ਛੀਂਬਾ (ਸੀ) ਕਬੀਰ ਜੁਲਾਹਾ (ਸੀ, ਉਹਨਾਂ ਨੇ) ਪੂਰੇ ਗੁਰੂ ਤੋਂ ਉੱਚੀ ਆਤਮਕ ਅਵਸਥਾ ਹਾਸਲ ਕੀਤੀ,

निम्न जाति के नामदेव छींबे और कबीर जुलाहे ने पूर्ण गुरु की कृपा से मोक्ष प्राप्त किया था।

Naam Dayv the printer, and Kabeer the weaver, obtained salvation through the Perfect Guru.

Guru Amardas ji / Raag Sriraag / Ashtpadiyan / Ang 67

ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥

ब्रहम के बेते सबदु पछाणहि हउमै जाति गवाई ॥

Brham ke bete sabadu pachhaa(nn)ahi haumai jaati gavaaee ||

ਉਹ ਪਰਮਾਤਮਾ ਦੇ ਨਾਲ ਸਾਂਝ ਪਾਣ ਵਾਲੇ ਬਣ ਗਏ, ਉਹਨਾਂ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ, (ਤੇ ਇਸ ਤਰ੍ਹਾਂ ਉਹਨਾਂ ਆਪਣੇ ਅੰਦਰੋਂ) ਹਉਮੈ ਦਾ ਬੀ ਨਾਸ ਕਰ ਦਿੱਤਾ ।

वे गुरु-शब्द का ज्ञान पाकर ब्रह्मज्ञानी बने और उन्होंने जातिगत गौरव अथवा अहंत्व का पूर्ण त्याग कर दिया।

Those who know God and recognize His Shabad lose their ego and class consciousness.

Guru Amardas ji / Raag Sriraag / Ashtpadiyan / Ang 67

ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥

सुरि नर तिन की बाणी गावहि कोइ न मेटै भाई ॥३॥

Suri nar tin kee baa(nn)ee gaavahi koi na metai bhaaee ||3||

ਹੇ ਭਾਈ! (ਹੁਣ) ਦੇਵਤੇ ਤੇ ਮਨੁੱਖ ਉਹਨਾਂ ਦੀ (ਉਚਾਰੀ ਹੋਈ) ਬਾਣੀ ਗਾਂਦੇ ਹਨ, ਕੋਈ ਬੰਦਾ (ਉਹਨਾਂ ਨੂੰ ਮਿਲੀ ਹੋਈ ਇਸ ਇੱਜ਼ਤ ਨੂੰ) ਮਿਟਾ ਨਹੀਂ ਸਕਦਾ ॥੩॥

देवते एवं मनुष्य उनकी पावन वाणी का गायन करते है। उनकी शोभा कोई भी मिटा नहीं सकता ॥३॥

Their Banis are sung by the angelic beings, and no one can erase them, O Siblings of Destiny! ||3||

Guru Amardas ji / Raag Sriraag / Ashtpadiyan / Ang 67


ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥

दैत पुतु करम धरम किछु संजम न पड़ै दूजा भाउ न जाणै ॥

Dait putu karam dharam kichhu sanjjam na pa(rr)ai doojaa bhaau na jaa(nn)ai ||

(ਹਰਨਾਖਸ਼) ਦੈਂਤ ਦਾ ਪੁੱਤਰ (ਭਗਤ ਪ੍ਰਹਿਲਾਦ ਮਿੱਥੇ ਹੋਏ) ਧਾਰਮਿਕ ਕਰਮਾਂ ਤੇ ਇੰਦ੍ਰੀਆਂ ਨੂੰ ਵੱਸ ਕਰਨ ਦੀਆਂ ਜੁਗਤੀਆਂ ਦੱਸਣ ਵਾਲੀਆਂ ਕੋਈ ਪੁਸਤਕਾਂ ਨਹੀਂ ਸੀ ਪੜ੍ਹਦਾ, ਉਹ ਪ੍ਰਭੂ ਬਿਨਾ ਕਿਸੇ ਹੋਰ (ਦੇਵਤੇ ਆਦਿਕ) ਨਾਲ ਪਿਆਰ (ਕਰਨਾ) ਨਹੀਂ ਸੀ ਜਾਣਦਾ ।

दैत्य हिरण्यकशिपु का पुत्र भक्त प्रहलाद कोई धर्म-कर्म नहीं करता था। वह मन को स्थिर करने वाली संयम, ध्यान एवं समाधि रूप विधियों बारे कुछ भी नहीं जानता था। वह माया के मोह को नहीं जानता था।

The demon's son Prahlaad had not read about religious rituals or ceremonies, austerity or self-discipline; he did not know the love of duality.

Guru Amardas ji / Raag Sriraag / Ashtpadiyan / Ang 67

ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥

सतिगुरु भेटिऐ निरमलु होआ अनदिनु नामु वखाणै ॥

Satiguru bhetiai niramalu hoaa anadinu naamu vakhaa(nn)ai ||

ਪੂਰਾ ਗੁਰੂ ਮਿਲਣ (ਦੀ ਬਰਕਤਿ) ਨਾਲ ਉਹ ਪਵਿੱਤ੍ਰ (ਜੀਵਨ ਵਾਲਾ) ਹੋ ਗਿਆ, ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ।

सतिगुरु से मिलकर वह निर्मल हो गया था वह रात-दिन नाम का जाप करता था

Upon meeting with the True Guru, he became pure; night and day, he chanted the Naam, the Name of the Lord.

Guru Amardas ji / Raag Sriraag / Ashtpadiyan / Ang 67

ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥

एको पड़ै एको नाउ बूझै दूजा अवरु न जाणै ॥४॥

Eko pa(rr)ai eko naau boojhai doojaa avaru na jaa(nn)ai ||4||

ਉਹ ਇਕ (ਪਰਮਾਤਮਾ) ਦੀ ਸਿਫ਼ਤ-ਸਾਲਾਹ ਪੜ੍ਹਦਾ ਸੀ, ਇਕ ਪਰਮਾਤਮਾ ਦਾ ਨਾਮ ਹੀ ਸਮਝਦਾ ਸੀ, ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਪ੍ਰਭੂ ਵਰਗਾ) ਨਹੀਂ ਸੀ ਜਾਣਦਾ ॥੪॥

और एक नाम को ही जानता था तथा अन्य किसी दूसरे को नहीं जानता था ॥४॥

He read only of the One and he understood only the One Name; he knew no other at all. ||4||

Guru Amardas ji / Raag Sriraag / Ashtpadiyan / Ang 67


ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥

खटु दरसन जोगी संनिआसी बिनु गुर भरमि भुलाए ॥

Khatu darasan jogee sanniaasee binu gur bharami bhulaae ||

ਜੋਗੀ (ਹੋਣ) ਸੰਨਿਆਸੀ (ਹੋਣ, ਇਹ ਸਾਰੇ ਹੀ) ਛੇ ਭੇਖਾਂ ਦੇ ਸਾਧ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ।

छः शास्त्रों के उपदेशों को मानने वाले योगी, संन्यासी इत्यादि गुरु के बिना संदेह में भूले पड़े हैं।

The followers of the six different life-styles and world-views, the Yogis and the Sanyaasees have gone astray in doubt without the Guru.

Guru Amardas ji / Raag Sriraag / Ashtpadiyan / Ang 67

ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥

सतिगुरु सेवहि ता गति मिति पावहि हरि जीउ मंनि वसाए ॥

Satiguru sevahi taa gati miti paavahi hari jeeu manni vasaae ||

ਜਦੋਂ (ਇਹ) ਗੁਰੂ ਦੀ ਸਰਨ ਪੈਂਦੇ ਹਨ, ਤਦੋਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਕੇ ਉੱਚੀ ਆਤਮਕ ਅਵਸਥਾ ਤੇ (ਸਹੀ) ਜੀਵਨ-ਜੁਗਤਿ ਪ੍ਰਾਪਤ ਕਰਦੇ ਹਨ ।

यदि वे सतिगुरु की सेवा का सौभाग्य प्राप्त करें तो वे मोक्ष एवं ईश्वर को खोजने में समर्थ होते हैं और पूज्य हरि को अपने चित्त में टिका लेते हैं।

If they serve the True Guru, they find the state of salvation; they enshrine the Dear Lord within their minds.

Guru Amardas ji / Raag Sriraag / Ashtpadiyan / Ang 67

ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥

सची बाणी सिउ चितु लागै आवणु जाणु रहाए ॥५॥

Sachee baa(nn)ee siu chitu laagai aava(nn)u jaa(nn)u rahaae ||5||

ਜਿਸ ਮਨੁੱਖ ਦਾ ਚਿੱਤ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਪਰਚਦਾ ਹੈ, ਉਹ ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ॥੫॥

सच्ची गुरुवाणी से उनका मन जुड़ जाता है और उनका आवागमन (जन्म-मरण के चक्र से) मिट जाता है। ॥ ५॥

They focus their consciousness on the True Bani, and their comings and goings in reincarnation are over. ||5||

Guru Amardas ji / Raag Sriraag / Ashtpadiyan / Ang 67


ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥

पंडित पड़ि पड़ि वादु वखाणहि बिनु गुर भरमि भुलाए ॥

Panddit pa(rr)i pa(rr)i vaadu vakhaa(nn)ahi binu gur bharami bhulaae ||

ਪੰਡਿਤ (ਲੋਕ ਸ਼ਾਸਤ੍ਰ ਆਦਿਕ) ਪੜ੍ਹ ਪੜ੍ਹ ਕੇ (ਨਿਰੀ) ਚਰਚਾ (ਹੀ) ਕਰਦੇ ਸੁਣਦੇ ਹਨ, (ਉਹ ਭੀ) ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ।

गुरु के बिना भ्रम में भूले हुए पण्डित शास्त्र इत्यादि का अध्ययन करके वाद-विवाद करते हैं, किन्तु शब्द के बिना उन्हें मोक्ष प्राप्त नहीं होता,

The Pandits, the religious scholars, read and argue and stir up controversies, but without the Guru, they are deluded by doubt.

Guru Amardas ji / Raag Sriraag / Ashtpadiyan / Ang 67

ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥

लख चउरासीह फेरु पइआ बिनु सबदै मुकति न पाए ॥

Lakh chauraaseeh pheru paiaa binu sabadai mukati na paae ||

(ਕੋਈ ਭੀ ਮਨੁੱਖ) ਗੁਰੂ ਦੇ ਸ਼ਬਦ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ, (ਗੁਰੂ ਦੀ ਸਰਨ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ ।

वे चौरासी लाख योनियों में भटकते फिरते हैं। जब ईश्वर की अनुकंपा होती है तो सतिगुरु से मिलन होता है

They wander around the cycle of 8.4 million reincarnations; without the Shabad, they do not attain liberation.

Guru Amardas ji / Raag Sriraag / Ashtpadiyan / Ang 67

ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥

जा नाउ चेतै ता गति पाए जा सतिगुरु मेलि मिलाए ॥६॥

Jaa naau chetai taa gati paae jaa satiguru meli milaae ||6||

ਜਦੋਂ ਗੁਰੂ (ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜਦਾ ਹੈ, ਜਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ, ਤਦੋਂ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੬॥

और जब सतिगुरु के उपदेशानुसार नाम की आराधना करते हैं, तब वह गति प्राप्त करते हैं। ॥ ६॥

But when they remember the Name, then they attain the state of salvation, when the True Guru unites them in Union. ||6||

Guru Amardas ji / Raag Sriraag / Ashtpadiyan / Ang 67


ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥

सतसंगति महि नामु हरि उपजै जा सतिगुरु मिलै सुभाए ॥

Satasanggati mahi naamu hari upajai jaa satiguru milai subhaae ||

ਜਦੋਂ (ਮਨੁੱਖ ਨੂੰ) ਪਿਆਰ ਨਾਲ ਗੁਰੂ ਮਿਲਦਾ ਹੈ (ਗੁਰੂ ਦੀ ਕਿਰਪਾ ਨਾਲ) ਸਤਸੰਗ ਵਿਚ ਰਹਿ ਕੇ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਪਰਗਟ ਹੁੰਦਾ ਹੈ ।

यदि प्राणी का गुरु से मिलन हो जाए तो सत्संग के कारण वह हरि-नाम स्मरण कर पाता है।

In the Sat Sangat, the True Congregation, the Name of the Lord wells up, when the True Guru unites us in His Sublime Love.

Guru Amardas ji / Raag Sriraag / Ashtpadiyan / Ang 67


Download SGGS PDF Daily Updates ADVERTISE HERE