ANG 690, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਧਨਾਸਰੀ ਛੰਤ ਮਹਲਾ ੪ ਘਰੁ ੧

धनासरी छंत महला ४ घरु १

Dhanaasaree chhantt mahalaa 4 gharu 1

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ) ।

धनासरी छंत महला ४ घरु १

Dhanaasaree, Chhant, Fourth Mehl, First House:

Guru Ramdas ji / Raag Dhanasri / Chhant / Guru Granth Sahib ji - Ang 690

ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ईश्वर एक है, जिसे सतगुरु की कृपा से पाया जा सकता है।

One Universal Creator God. By The Grace Of The True Guru:

Guru Ramdas ji / Raag Dhanasri / Chhant / Guru Granth Sahib ji - Ang 690

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

हरि जीउ क्रिपा करे ता नामु धिआईऐ जीउ ॥

Hari jeeu kripaa kare taa naamu dhiaaeeai jeeu ||

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।

अगर परमेश्वर अपनी कृपा करे तो ही उसके नाम का ध्यान किया जाता है।

When the Dear Lord grants His Grace, one meditates on the Naam, the Name of the Lord.

Guru Ramdas ji / Raag Dhanasri / Chhant / Guru Granth Sahib ji - Ang 690

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

सतिगुरु मिलै सुभाइ सहजि गुण गाईऐ जीउ ॥

Satiguru milai subhaai sahaji gu(nn) gaaeeai jeeu ||

ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ ।

सतगुरु मिल जाए तो सहज-स्वभाव ही प्रेमपूर्वक भगवान का गुणगान होता है।

Meeting the True Guru, through loving faith and devotion, one intuitively sings the Glorious Praises of the Lord.

Guru Ramdas ji / Raag Dhanasri / Chhant / Guru Granth Sahib ji - Ang 690

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

गुण गाइ विगसै सदा अनदिनु जा आपि साचे भावए ॥

Gu(nn) gaai vigasai sadaa anadinu jaa aapi saache bhaavae ||

(ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ ।

यदि परमेश्वर को स्वयं भा जाए तो मनुष्य दिन-रात उसकी महिमा गा कर सदैव ही प्रसन्न रहता है।

Singing His Glorious Praises continually, night and day, one blossoms forth, when it is pleasing to the True Lord.

Guru Ramdas ji / Raag Dhanasri / Chhant / Guru Granth Sahib ji - Ang 690

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

अहंकारु हउमै तजै माइआ सहजि नामि समावए ॥

Ahankkaaru haumai tajai maaiaa sahaji naami samaavae ||

(ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ ।

वह अपना अहंकार, अपने अहंत्व एवं माया के मोह को त्याग देता है और सहज ही नाम में समा जाता है।

Egotism, self-conceit and Maya are forsaken, and he is intuitively absorbed into the Naam.

Guru Ramdas ji / Raag Dhanasri / Chhant / Guru Granth Sahib ji - Ang 690

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

आपि करता करे सोई आपि देइ त पाईऐ ॥

Aapi karataa kare soee aapi dei ta paaeeai ||

(ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ ।

कर्ता-परमेश्वर स्वयं ही सबकुछ करता है, जब वह स्वयं देन प्रदान करता है तो ही मनुष्य नाम की देन प्राप्त करता है।

The Creator Himself acts; when He gives, then we receive.

Guru Ramdas ji / Raag Dhanasri / Chhant / Guru Granth Sahib ji - Ang 690

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

हरि जीउ क्रिपा करे ता नामु धिआईऐ जीउ ॥१॥

Hari jeeu kripaa kare taa naamu dhiaaeeai jeeu ||1||

ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧॥

गुरु साहिब का फुरमान है कि यदि भगवान अपनी कृपा करे तो ही उसके नाम का ध्यान किया जाता है।॥१॥

When the Dear Lord grants His Grace, we meditate on the Naam. ||1||

Guru Ramdas ji / Raag Dhanasri / Chhant / Guru Granth Sahib ji - Ang 690


ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

अंदरि साचा नेहु पूरे सतिगुरै जीउ ॥

Anddari saachaa nehu poore satigurai jeeu ||

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ ।

हे भाई ! पूर्ण सतगुरु ने मेरे मन में प्रभु हेतु सच्चा प्रेम उत्पन्न कर दिया है।

Deep within, I feel true love for the Perfect True Guru.

Guru Ramdas ji / Raag Dhanasri / Chhant / Guru Granth Sahib ji - Ang 690

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

हउ तिसु सेवी दिनु राति मै कदे न वीसरै जीउ ॥

Hau tisu sevee dinu raati mai kade na veesarai jeeu ||

(ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ ।

अब मैं दिन-रात उसका ही सिमरन करता रहता हूँ और वह मुझे कदापि नहीं भूलता।

I serve Him day and night; I never forget Him.

Guru Ramdas ji / Raag Dhanasri / Chhant / Guru Granth Sahib ji - Ang 690

ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥

कदे न विसारी अनदिनु सम्हारी जा नामु लई ता जीवा ॥

Kade na visaaree anadinu samhaaree jaa naamu laee taa jeevaa ||

ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।

मैं उसे कदापि विस्मृत नहीं करता और प्रतिदिन उसका ही सिमरन करता रहता हूँ। जब मैं उसका नाम लेता हूँ तो जिंदा रहता हूँ।

I never forget Him; I remember Him night and day. When I chant the Naam, then I live.

Guru Ramdas ji / Raag Dhanasri / Chhant / Guru Granth Sahib ji - Ang 690

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

स्रवणी सुणी त इहु मनु त्रिपतै गुरमुखि अम्रितु पीवा ॥

Srva(nn)ee su(nn)ee ta ihu manu tripatai guramukhi ammmritu peevaa ||

ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ ।

जब मैं अपने कानों से नाम श्रवण करता हूँ तो मेरा यह मन तृप्त हो जाता है। मैं गुरु के माध्यम से नामामृत ही पीता रहता हूँ।

With my ears, I hear about Him, and my mind is satisfied. As Gurmukh, I drink in the Ambrosial Nectar.

Guru Ramdas ji / Raag Dhanasri / Chhant / Guru Granth Sahib ji - Ang 690

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

नदरि करे ता सतिगुरु मेले अनदिनु बिबेक बुधि बिचरै ॥

Nadari kare taa satiguru mele anadinu bibek budhi bicharai ||

ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ ।

ईश्वर अपनी कृपा-दृष्टि करे तो मनुष्य को सतगुरु से मिला देता है और फिर गुरु की अनुकंपा से उसके मन में विवेक बृद्धि विचरन करती है।

If He bestows His Glance of Grace, then I shall meet the True Guru; my discriminating intellect would contemplate Him, night and day.

Guru Ramdas ji / Raag Dhanasri / Chhant / Guru Granth Sahib ji - Ang 690

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

अंदरि साचा नेहु पूरे सतिगुरै ॥२॥

Anddari saachaa nehu poore satigurai ||2||

ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ॥੨॥

सतगुरु ने मेरे हृदय में सच्चा प्रेम लगा दिया है॥२॥

Deep within, I feel true love for the Perfect True Guru. ||2||

Guru Ramdas ji / Raag Dhanasri / Chhant / Guru Granth Sahib ji - Ang 690


ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

सतसंगति मिलै वडभागि ता हरि रसु आवए जीउ ॥

Satasanggati milai vadabhaagi taa hari rasu aavae jeeu ||

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ,

यदि मनुष्य को अहोभाग्य से सत्संगति मिल जाए तो उसे हरि-रस ही प्राप्त होता है।

By great good fortune, one joins the Sat Sangat, the True Congregation; then, one comes to savor the subtle essence of the Lord.

Guru Ramdas ji / Raag Dhanasri / Chhant / Guru Granth Sahib ji - Ang 690

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

अनदिनु रहै लिव लाइ त सहजि समावए जीउ ॥

Anadinu rahai liv laai ta sahaji samaavae jeeu ||

ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।

वह दिन-रात परम-सत्य में ही अपना ध्यान लगाकर रखता है, जिसके फलस्वरूप वह हर समय सहज अवस्था में लीन हुआ रहता है।

Night and day, he remains lovingly focused on the Lord; he merges in celestial peace.

Guru Ramdas ji / Raag Dhanasri / Chhant / Guru Granth Sahib ji - Ang 690

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

सहजि समावै ता हरि मनि भावै सदा अतीतु बैरागी ॥

Sahaji samaavai taa hari mani bhaavai sadaa ateetu bairaagee ||

ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ ।

जब वह सहज अवस्था में समाया रहता है तो वह भगवान के मन को बड़ा अच्छा लगता है और सदैव निर्लिप्त एवं वैराग्यवान रहता है।

Merging in celestial peace, he becomes pleasing to the Lord's Mind; he remains forever unattached and untouched.

Guru Ramdas ji / Raag Dhanasri / Chhant / Guru Granth Sahib ji - Ang 690

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

हलति पलति सोभा जग अंतरि राम नामि लिव लागी ॥

Halati palati sobhaa jag anttari raam naami liv laagee ||

ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ ।

राम नाम में लगन लगाने से लोक-परलोक एवं समूचे जगत में उसे शोभा प्राप्त हो जाती है।

He receives honor in this world and the next, lovingly focused on the Lord's Name.

Guru Ramdas ji / Raag Dhanasri / Chhant / Guru Granth Sahib ji - Ang 690

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

हरख सोग दुहा ते मुकता जो प्रभु करे सु भावए ॥

Harakh sog duhaa te mukataa jo prbhu kare su bhaavae ||

ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ ।

वह सुख एवं दुःख दोनों से ही मुक्त हो जाता है। फिर प्रभु जो कुछ भी करता है, वही उसे अच्छा लगता है।

He is liberated from both pleasure and pain; he is pleased by whatever God does.

Guru Ramdas ji / Raag Dhanasri / Chhant / Guru Granth Sahib ji - Ang 690

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

सतसंगति मिलै वडभागि ता हरि रसु आवए जीउ ॥३॥

Satasanggati milai vadabhaagi taa hari rasu aavae jeeu ||3||

ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ॥੩॥

अहोभाग्य से मनुष्य को सत्संगति मिल जाए तो उसे सत्संगति में हरि-रस प्राप्त हो जाता है।॥३॥

By great good fortune, one joins the Sat Sangat, the True Congregation, and then, one comes to savor the subtle essence of the Lord. ||3||

Guru Ramdas ji / Raag Dhanasri / Chhant / Guru Granth Sahib ji - Ang 690


ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

दूजै भाइ दुखु होइ मनमुख जमि जोहिआ जीउ ॥

Doojai bhaai dukhu hoi manamukh jami johiaa jeeu ||

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।

मृत्यु ने स्वेच्छाचारी मनुष्य को अपनी दृष्टि में रखा हुआ है और द्वैतभाव के कारण वह बहुत दुःखी होता है।

In the love of duality, there is pain and suffering; the Messenger of Death eyes the self-willed manmukhs.

Guru Ramdas ji / Raag Dhanasri / Chhant / Guru Granth Sahib ji - Ang 690

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

हाइ हाइ करे दिनु राति माइआ दुखि मोहिआ जीउ ॥

Haai haai kare dinu raati maaiaa dukhi mohiaa jeeu ||

ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ ।

वह माया के दुःख में ही फॅसकर 'हाय-हाय' करता रहता है।

They cry and howl, day and night, caught by the pain of Maya.

Guru Ramdas ji / Raag Dhanasri / Chhant / Guru Granth Sahib ji - Ang 690

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

माइआ दुखि मोहिआ हउमै रोहिआ मेरी मेरी करत विहावए ॥

Maaiaa dukhi mohiaa haumai rohiaa meree meree karat vihaavae ||

ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ ।

वह माया के दुःख में फँसा रहता है और अहंकार में फँसा हुआ क्रोधी बन गया है। उसका समूचा जीवन ‘मेरी-मेरी' करते ही व्यतीत हो जाता है।

Caught by the pain of Maya, provoked by his ego, he passes his life crying out, ""Mine, mine!"".

Guru Ramdas ji / Raag Dhanasri / Chhant / Guru Granth Sahib ji - Ang 690

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

जो प्रभु देइ तिसु चेतै नाही अंति गइआ पछुतावए ॥

Jo prbhu dei tisu chetai naahee antti gaiaa pachhutaavae ||

ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ ।

जो प्रभु उसे सबकुछ देता है, उसे स्मरण नहीं करता, अंतिम समय वह पछताता है।

He does not remember God, the Giver, and in the end, he departs regretting and repenting.

Guru Ramdas ji / Raag Dhanasri / Chhant / Guru Granth Sahib ji - Ang 690

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

बिनु नावै को साथि न चालै पुत्र कलत्र माइआ धोहिआ ॥

Binu naavai ko saathi na chaalai putr kalatr maaiaa dhohiaa ||

ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ ।

नाम के सिवाय अन्य कुछ भी प्राणी के साथ नहीं जाता। उसके पुत्र, स्त्री एवं धन-दौलत ने उसे ठग लिया है।

Without the Name, nothing shall go along with him; not his children, spouse or the enticements of Maya.

Guru Ramdas ji / Raag Dhanasri / Chhant / Guru Granth Sahib ji - Ang 690

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

दूजै भाइ दुखु होइ मनमुखि जमि जोहिआ जीउ ॥४॥

Doojai bhaai dukhu hoi manamukhi jami johiaa jeeu ||4||

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ॥੪॥

गुरु साहिब का फुरमान है कि द्वैतभाव में फँसकर स्वेच्छाचारी प्राणी बहुत दुःखी होता है और मृत्यु उस पर अपनी दृष्टि रखती है॥४॥

In the love of duality, there is pain and suffering; the Messenger of Death eyes the self-willed manmukhs. ||4||

Guru Ramdas ji / Raag Dhanasri / Chhant / Guru Granth Sahib ji - Ang 690


ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

करि किरपा लेहु मिलाइ महलु हरि पाइआ जीउ ॥

Kari kirapaa lehu milaai mahalu hari paaiaa jeeu ||

ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।

भगवान ने स्वयं ही अपनी कृपा करके उसे अपने साथ मिला लिया है, गुरुमुख ने दसम द्वार प्राप्त कर लिया है, वह प्रभु के मन को भा गया है और

Granting His Grace, the Lord has merged me with Himself; I have found the Mansion of the Lord's Presence.

Guru Ramdas ji / Raag Dhanasri / Chhant / Guru Granth Sahib ji - Ang 690

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

सदा रहै कर जोड़ि प्रभु मनि भाइआ जीउ ॥

Sadaa rahai kar jo(rr)i prbhu mani bhaaiaa jeeu ||

(ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ ।

वह अपने दोनों हाथ जोड़कर सदैव ही उसके समक्ष खड़ा रहता है।

I remain standing with my palms pressed together; I have become pleasing to God's Mind.

Guru Ramdas ji / Raag Dhanasri / Chhant / Guru Granth Sahib ji - Ang 690

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

प्रभु मनि भावै ता हुकमि समावै हुकमु मंनि सुखु पाइआ ॥

Prbhu mani bhaavai taa hukami samaavai hukamu manni sukhu paaiaa ||

ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ ।

उसका हुक्म मानकर उसने सुख प्राप्त किया है, जब प्रभु के मन को भा गया है तो वह उसके हुक्म में ही लीन हो गया।

When one is pleasing to God's Mind, then he merges in the Hukam of the Lord's Command; surrendering to His Hukam, he finds peace.

Guru Ramdas ji / Raag Dhanasri / Chhant / Guru Granth Sahib ji - Ang 690

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

अनदिनु जपत रहै दिनु राती सहजे नामु धिआइआ ॥

Anadinu japat rahai dinu raatee sahaje naamu dhiaaiaa ||

ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ ।

वह दिन-रात सर्वदा ही उस प्रभु का सिमरन करता रहता है और सहज ही नाम का ध्यान-मनन करता है।

Night and day, he chants the Lord's Name, day and night; intuitively, naturally, he meditates on the Naam, the Name of the Lord.

Guru Ramdas ji / Raag Dhanasri / Chhant / Guru Granth Sahib ji - Ang 690

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

नामो नामु मिली वडिआई नानक नामु मनि भावए ॥

Naamo naamu milee vadiaaee naanak naamu mani bhaavae ||

ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ ।

नाम के द्वारा ही उसे नाम रूपी बड़ाई प्राप्त होती है। प्रभु का नाम ही नानक के मन को भाया है।

Through the Naam, the glorious greatness of the Naam is obtained; the Naam is pleasing to Nanak's mind.

Guru Ramdas ji / Raag Dhanasri / Chhant / Guru Granth Sahib ji - Ang 690

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

करि किरपा लेहु मिलाइ महलु हरि पावए जीउ ॥५॥१॥

Kari kirapaa lehu milaai mahalu hari paavae jeeu ||5||1||

ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ॥੫॥੧॥

ईश्वर ने स्वयं ही अपनी कृपा से अपने साथ मिला लिया है और उसने प्रभु का महल दसम द्वार प्राप्त कर लिया है॥ ५ ॥ १॥

Granting His Grace, the Lord has merged me with Himself; I have found the Mansion of the Lord's Presence. ||5||1||

Guru Ramdas ji / Raag Dhanasri / Chhant / Guru Granth Sahib ji - Ang 690



Download SGGS PDF Daily Updates ADVERTISE HERE