Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥
गुर किरपा ते हरि मनि वसै होरतु बिधि लइआ न जाई ॥१॥
Gur kirapaa te hari mani vasai horatu bidhi laiaa na jaaee ||1||
(ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ ॥੧॥
लेकिन गुरु की कृपा से ही प्रभु मन में आ बसता है तथा किसी अन्य विधि से उसे पाया नहीं जा सकता ॥१॥
By Guru's Grace, the Lord comes to dwell in the mind; He cannot be obtained in any other way. ||1||
Guru Ramdas ji / Raag Suhi / / Guru Granth Sahib ji - Ang 734
ਹਰਿ ਧਨੁ ਸੰਚੀਐ ਭਾਈ ॥
हरि धनु संचीऐ भाई ॥
Hari dhanu sanccheeai bhaaee ||
ਹੇ ਭਾਈ! ਉਸ ਹਰੀ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ,
हे भाई ! हरि-नाम रूपी धन संचित करना चाहिए,
So gather in the wealth of the Lord, O Siblings of Destiny,
Guru Ramdas ji / Raag Suhi / / Guru Granth Sahib ji - Ang 734
ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥
जि हलति पलति हरि होइ सखाई ॥१॥ रहाउ ॥
Ji halati palati hari hoi sakhaaee ||1|| rahaau ||
ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ ॥੧॥ ਰਹਾਉ ॥
चूंकिं लोक-परलोक में वह सहायक बना रहे॥ १॥ रहाउ ॥
So that in this world and the next, the Lord shall be your friend and companion. ||1|| Pause ||
Guru Ramdas ji / Raag Suhi / / Guru Granth Sahib ji - Ang 734
ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥
सतसंगती संगि हरि धनु खटीऐ होर थै होरतु उपाइ हरि धनु कितै न पाई ॥
Satasanggatee sanggi hari dhanu khateeai hor thai horatu upaai hari dhanu kitai na paaee ||
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ ।
हरि नाम रूपी धन सत्संगेियों के साथ मिलकर ही प्राप्त किया जाता है। किसी अन्य स्थान पर एवं किसी अन्य उपाय से हरि-धन कहीं भी पाया नहीं जा सकता।
In the company of the Sat Sangat, the True Congregation, you shall earn the wealth of the Lord; this wealth of the Lord is not obtained anywhere else, by any other means, at all.
Guru Ramdas ji / Raag Suhi / / Guru Granth Sahib ji - Ang 734
ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
हरि रतनै का वापारीआ हरि रतन धनु विहाझे कचै के वापारीए वाकि हरि धनु लइआ न जाई ॥२॥
Hari ratanai kaa vaapaareeaa hari ratan dhanu vihaajhe kachai ke vaapaareee vaaki hari dhanu laiaa na jaaee ||2||
ਹਰਿ ਨਾਮ ਧਨ ਦਾ ਸਤਸੰਗੀ ਵਾਪਾਰੀ ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ ॥੨॥
हरि-नाम रूपी रत्नों का व्यापारी हरि-धन रूपी रत्नों को ही खरीदता है। परन्तु माया धन के व्यापारियों से केवल बातों से हरि-धन खरीदा नहीं जा सकता॥ २॥
The dealer in the Lord's Jewels purchases the wealth of the Lord's jewels; the dealer in cheap glass jewels cannot acquire the Lord's wealth by empty words. ||2||
Guru Ramdas ji / Raag Suhi / / Guru Granth Sahib ji - Ang 734
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥
हरि धनु रतनु जवेहरु माणकु हरि धनै नालि अम्रित वेलै वतै हरि भगती हरि लिव लाई ॥
Hari dhanu ratanu javeharu maa(nn)aku hari dhanai naali ammmrit velai vatai hari bhagatee hari liv laaee ||
ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ । ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤ ਜੋੜੀ ਹੁੰਦੀ ਹੈ ।
हरि धन अमूल्य रत्न, जवाहर एवं माणिक्य है। हरि के भक्तों ने हरि-धन से ब्रह्ममुहूर्त में जागकर हरि में अपनी सुरति लगाई होती है।
The Lord's wealth is like jewels, gems and rubies. At the appointed time in the Amrit Vaylaa, the ambrosial hours of the morning, the Lord's devotees lovingly center their attention on the Lord, and the wealth of the Lord.
Guru Ramdas ji / Raag Suhi / / Guru Granth Sahib ji - Ang 734
ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥
हरि धनु अम्रित वेलै वतै का बीजिआ भगत खाइ खरचि रहे निखुटै नाही ॥
Hari dhanu ammmrit velai vatai kaa beejiaa bhagat khaai kharachi rahe nikhutai naahee ||
ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ ।
महामुहूर्त में बोया हुआ हरि धन भक्त खाते रहते हैं और दूसरों को खिलाते रहते हैं। परन्तु यह कभी खत्म नहीं होता।
The devotees of the Lord plant the seed of the Lord's wealth in the ambrosial hours of the Amrit Vaylaa; they eat it, and spend it, but it is never exhausted.
Guru Ramdas ji / Raag Suhi / / Guru Granth Sahib ji - Ang 734
ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥
हलति पलति हरि धनै की भगता कउ मिली वडिआई ॥३॥
Halati palati hari dhanai kee bhagataa kau milee vadiaaee ||3||
ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ ॥੩॥
लोक-परलोक में भक्तों को हरि धन की बड़ाई मिली है। ३ ।
In this world and the next, the devotees are blessed with glorious greatness, the wealth of the Lord. ||3||
Guru Ramdas ji / Raag Suhi / / Guru Granth Sahib ji - Ang 734
ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥
हरि धनु निरभउ सदा सदा असथिरु है साचा इहु हरि धनु अगनी तसकरै पाणीऐ जमदूतै किसै का गवाइआ न जाई ॥
Hari dhanu nirabhau sadaa sadaa asathiru hai saachaa ihu hari dhanu aganee tasakarai paa(nn)eeai jamadootai kisai kaa gavaaiaa na jaaee ||
ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ । ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ ।
हरिं नाम रूपी धन निर्भय एवं सदा सर्वदा स्थिर है। यह सदैव शाश्वत है और यह अग्नि, चोर, पानी एवं यमदूत इत्यादि से प्रभावित नहीं होता।
The wealth of the Fearless Lord is permanent, forever and ever, and true. This wealth of the Lord cannot be destroyed by fire or water; neither thieves nor the Messenger of Death can take it away.
Guru Ramdas ji / Raag Suhi / / Guru Granth Sahib ji - Ang 734
ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
हरि धन कउ उचका नेड़ि न आवई जमु जागाती डंडु न लगाई ॥४॥
Hari dhan kau uchakaa ne(rr)i na aavaee jamu jaagaatee danddu na lagaaee ||4||
ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ । ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ ॥੪॥
हरि धन को लूटने के लिए कोई भी लुटेरा निकट नहीं आता तथा यमराज रूपी महसूली इसे कर नहीं लगाता॥ ४॥
Thieves cannot even approach the Lord's wealth; Death, the tax collector cannot tax it. ||4||
Guru Ramdas ji / Raag Suhi / / Guru Granth Sahib ji - Ang 734
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥
साकती पाप करि कै बिखिआ धनु संचिआ तिना इक विख नालि न जाई ॥
Saakatee paap kari kai bikhiaa dhanu sancchiaa tinaa ik vikh naali na jaaee ||
ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ ।
मायावी जीवों ने पाप कर करके जो विष रूपी धन इकठ्ठा किया है, ये धन एक कदम भी उनके साथ नहीं जाता।
The faithless cynics commit sins and gather in their poisonous wealth, but it shall not go along with them for even a single step.
Guru Ramdas ji / Raag Suhi / / Guru Granth Sahib ji - Ang 734
ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥
हलतै विचि साकत दुहेले भए हथहु छुड़कि गइआ अगै पलति साकतु हरि दरगह ढोई न पाई ॥५॥
Halatai vichi saakat duhele bhae hathahu chhu(rr)aki gaiaa agai palati saakatu hari daragah dhoee na paaee ||5||
(ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ ॥੫॥
मायावी इहलोक में बड़े दुखी हुए हैं, जब यह धन उनके हाथ से निकल गया। आगे परलोक में परमात्मा के दरबार में उन्हें कोई सहारा नहीं मिला ॥ ५ ॥
In this world, the faithless cynics become miserable, as it slips away through their hands. In the world hereafter, the faithless cynics find no shelter in the Court of the Lord. ||5||
Guru Ramdas ji / Raag Suhi / / Guru Granth Sahib ji - Ang 734
ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥
इसु हरि धन का साहु हरि आपि है संतहु जिस नो देइ सु हरि धनु लदि चलाई ॥
Isu hari dhan kaa saahu hari aapi hai santtahu jis no dei su hari dhanu ladi chalaaee ||
ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ । ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ ।
हे संतजनो ! इस हरेि-धन का साहूकार हरि आप ही है। जिसे वह यह धन देता है, वही इस को लेकर अपने साथ ले जाता है।
The Lord Himself is the Banker of this wealth, O Saints; when the Lord gives it, the mortal loads it and takes it away.
Guru Ramdas ji / Raag Suhi / / Guru Granth Sahib ji - Ang 734
ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
इसु हरि धनै का तोटा कदे न आवई जन नानक कउ गुरि सोझी पाई ॥६॥३॥१०॥
Isu hari dhanai kaa totaa kade na aavaee jan naanak kau guri sojhee paaee ||6||3||10||
ਹੇ ਨਾਨਕ! (ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ । ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ ॥੬॥੩॥੧੦॥
हे नानक ! गुरु ने यही सूझ दी है कि इस हरि-धन में कभी कोई कमी नहीं आती ॥ ६ ॥ ३॥ १० ॥
This wealth of the Lord is never exhausted; the Guru has given this understanding to servant Nanak. ||6||3||10||
Guru Ramdas ji / Raag Suhi / / Guru Granth Sahib ji - Ang 734
ਸੂਹੀ ਮਹਲਾ ੪ ॥
सूही महला ४ ॥
Soohee mahalaa 4 ||
सूही महला ४ ॥
Soohee, Fourth Mehl:
Guru Ramdas ji / Raag Suhi / / Guru Granth Sahib ji - Ang 734
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥
जिस नो हरि सुप्रसंनु होइ सो हरि गुणा रवै सो भगतु सो परवानु ॥
Jis no hari suprsannu hoi so hari gu(nn)aa ravai so bhagatu so paravaanu ||
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਚੰਗੀ ਤਰ੍ਹਾਂ ਖ਼ੁਸ਼ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਹ ਮਨੁੱਖ (ਉਸ ਦੀਆਂ ਨਜ਼ਰਾਂ ਵਿਚ) ਭਗਤ ਹੈ (ਉਸ ਦੇ ਦਰ ਤੇ) ਕਬੂਲ ਹੈ ।
जिस व्यक्ति पर भगवान् सुप्रसन्न होता है, वही उसका गुणगान करता है, वही उसका सच्चा भक्त होता है एवं उसे स्वीकार होता है।
That mortal, with whom the Lord is pleased, repeats the Glorious Praises of the Lord; he alone is a devotee, and he alone is approved.
Guru Ramdas ji / Raag Suhi / / Guru Granth Sahib ji - Ang 734
ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥
तिस की महिमा किआ वरनीऐ जिस कै हिरदै वसिआ हरि पुरखु भगवानु ॥१॥
Tis kee mahimaa kiaa varaneeai jis kai hiradai vasiaa hari purakhu bhagavaanu ||1||
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਪੁਰਖ ਆ ਵੱਸਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ॥੧॥
जिसके हृदय में भगवान् बस गया है, उसकी महिमा क्या वर्णन की जाए॥ १॥
How can his glory be described? Within his heart, the Primal Lord, the Lord God, abides. ||1||
Guru Ramdas ji / Raag Suhi / / Guru Granth Sahib ji - Ang 734
ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥
गोविंद गुण गाईऐ जीउ लाइ सतिगुरू नालि धिआनु ॥१॥ रहाउ ॥
Govindd gu(nn) gaaeeai jeeu laai satiguroo naali dhiaanu ||1|| rahaau ||
ਹੇ ਭਾਈ! ਆਓ, ਚਿੱਤ ਜੋੜ ਕੇ, ਗੁਰੂ (ਦੀ ਬਾਣੀ) ਨਾਲ ਸੁਰਤ ਜੋੜ ਕੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੀਏ ॥੧॥ ਰਹਾਉ ॥
दिल लगाकर गोविन्द का गुणगान करना चाहिए तथा सतगुरु में ही ध्यान लगाना चाहिए॥ १॥ रहाउ॥
Sing the Glorious Praises of the Lord of the Universe; focus your meditation on the True Guru. ||1|| Pause ||
Guru Ramdas ji / Raag Suhi / / Guru Granth Sahib ji - Ang 734
ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥
सो सतिगुरू सा सेवा सतिगुर की सफल है जिस ते पाईऐ परम निधानु ॥
So satiguroo saa sevaa satigur kee saphal hai jis te paaeeai param nidhaanu ||
ਹੇ ਭਾਈ! ਉਹ ਗੁਰੂ (ਐਸਾ ਸਮਰਥ ਹੈ) ਕਿ ਉਸ ਪਾਸੋਂ ਸਭ ਤੋਂ ਉੱਚਾ ਖ਼ਜ਼ਾਨਾ ਮਿਲ ਜਾਂਦਾ ਹੈ, ਉਸ ਗੁਰੂ ਦੀ ਦੱਸੀ ਹੋਈ ਉਹ ਸੇਵਾ ਭੀ ਫਲ ਲਿਆਉਂਦੀ ਹੈ ।
वही सतगुरु है और उस सतगुरु की सेवा सफल है, जिससे नाम रूपी परम खजाना मिलता है।
He is the True Guru - service to the True Guru is fruitful and rewarding. By this service, the greatest treasure is obtained.
Guru Ramdas ji / Raag Suhi / / Guru Granth Sahib ji - Ang 734
ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥
जो दूजै भाइ साकत कामना अरथि दुरगंध सरेवदे सो निहफल सभु अगिआनु ॥२॥
Jo doojai bhaai saakat kaamanaa arathi duraganddh sarevade so nihaphal sabhu agiaanu ||2||
ਜੇਹੜੇ ਮਾਇਆ-ਵੇੜ੍ਹੇ ਮਨੁੱਖ ਮਾਇਆ ਦੇ ਪਿਆਰ ਵਿਚ (ਫਸ ਕੇ) ਮਨ ਦੀਆਂ ਵਾਸਨਾਂ (ਪੂਰੀਆਂ ਕਰਨ) ਦੀ ਖ਼ਾਤਰ ਵਿਸ਼ੇ ਵਿਕਾਰਾਂ ਵਿਚ ਲੱਗੇ ਰਹਿੰਦੇ ਹਨ, ਉਹ ਜੀਵਨ ਵਿਅਰਥ ਗਵਾ ਲੈਂਦੇ ਹਨ, ਉਹਨਾਂ ਦਾ ਸਾਰਾ ਜੀਵਨ ਹੀ ਆਤਮਕ ਜੀਵਨ ਵਲੋਂ ਬੇ-ਸਮਝੀ ਹੈ ॥੨॥
जो मायावी जीव द्वैतभाव में फँसकर अपनी मनोकामनाओं की पूर्ति के लिए विषय-विकारों की दुर्गन्ध को भोगते हैं, अज्ञानी हैं, और उनके सारे कर्म निष्फल हैं।॥ २॥
The faithless cynics in their love of duality and sensual desires, harbor foul-smelling urges. They are totally useless and ignorant. ||2||
Guru Ramdas ji / Raag Suhi / / Guru Granth Sahib ji - Ang 734
ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥
जिस नो परतीति होवै तिस का गाविआ थाइ पवै सो पावै दरगह मानु ॥
Jis no parateeti hovai tis kaa gaaviaa thaai pavai so paavai daragah maanu ||
ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉੱਤੇ) ਸਰਧਾ ਹੁੰਦੀ ਹੈ, ਉਸ ਦਾ ਹਰਿ-ਜਸ ਗਾਣਾ (ਹਰੀ ਦੀ ਹਜ਼ੂਰੀ ਵਿਚ) ਕਬੂਲ ਪੈਂਦਾ ਹੈ; ਉਹ ਮਨੁੱਖ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਂਦਾ ਹੈ ।
जिसे भगवान् पर श्रद्धा होती है, उसका ही स्तुतिगान स्वीकार होता है और वह दरबार में सत्कार पा लेता है।
One who has faith - his singing is approved. He is honored in the Court of the Lord.
Guru Ramdas ji / Raag Suhi / / Guru Granth Sahib ji - Ang 734
ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥
जो बिनु परतीती कपटी कूड़ी कूड़ी अखी मीटदे उन का उतरि जाइगा झूठु गुमानु ॥३॥
Jo binu parateetee kapatee koo(rr)ee koo(rr)ee akhee meetade un kaa utari jaaigaa jhoothu gumaanu ||3||
ਪਰ ਜੇਹੜੇ ਫ਼ਰੇਬੀ ਮਨੁੱਖ (ਗੁਰੂ ਉਤੇ) ਨਿਸਚਾ ਰੱਖਣ ਤੋਂ ਬਿਨਾ ਝੂਠ-ਮੂਠ ਹੀ ਅੱਖਾਂ ਮੀਟਦੇ ਹਨ (ਮਾਨੋ, ਸਮਾਧੀ ਲਾਈ ਬੈਠੇ ਹਨ) ਉਹਨਾਂ ਦਾ (ਆਪਣੀ ਉੱਚਤਾ ਬਾਰੇ) ਝੂਠਾ ਅਹੰਕਾਰ (ਆਖ਼ਰ) ਲਹਿ ਜਾਇਗਾ ॥੩॥
जो कपटी इन्सान श्रद्धा के बिना ही झूठमूठ से ऑखें बंद करते रहते हैं, उनका झूठा गुमान दूर हो जाएगा ॥ ३॥
Those who lack faith may close their eyes, hypocritically pretending and faking devotion, but their false pretenses shall soon wear off. ||3||
Guru Ramdas ji / Raag Suhi / / Guru Granth Sahib ji - Ang 734
ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥
जेता जीउ पिंडु सभु तेरा तूं अंतरजामी पुरखु भगवानु ॥
Jetaa jeeu pinddu sabhu teraa toonn anttarajaamee purakhu bhagavaanu ||
ਹੇ ਪ੍ਰਭੂ! ਜਿਤਨਾ ਭੀ (ਜੀਵਾਂ ਦਾ) ਜਿੰਦ-ਸਰੀਰ ਹੈ, ਇਹ ਸਭ ਤੇਰਾ ਦਿੱਤਾ ਹੋਇਆ ਹੈ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪ੍ਰਭੂ ਹੈਂ ।
हे भगवान् ! तू अंतर्यामी है, यह प्राण एवं शरीर इत्यादि जितना भी है, यह सब तेरा ही दिया हुआ है।
My soul and body are totally Yours, Lord; You are the Inner-knower, the Searcher of hearts, my Primal Lord God.
Guru Ramdas ji / Raag Suhi / / Guru Granth Sahib ji - Ang 734
ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
दासनि दासु कहै जनु नानकु जेहा तूं कराइहि तेहा हउ करी वखिआनु ॥४॥४॥११॥
Daasani daasu kahai janu naanaku jehaa toonn karaaihi tehaa hau karee vakhiaanu ||4||4||11||
ਹੇ ਪ੍ਰਭੂ! ਤੇਰੇ ਦਾਸਾਂ ਦਾ ਦਾਸ ਨਾਨਕ ਆਖਦਾ ਹੈ-(ਹੇ ਪ੍ਰਭੂ!) ਤੂੰ ਜੋ ਕੁਝ ਮੈਥੋਂ ਅਖਵਾਂਦਾ ਹੈਂ, ਮੈਂ ਉਹੀ ਕੁਝ ਆਖਦਾ ਹਾਂ ॥੪॥੪॥੧੧॥
नानक कहता है कि हे ईश्वर ! मैं तेरे दासों का दास हूँ, जो तू मुझ से कहलवाता है, मैं वही बखान करता हूँ॥ ४ ॥ ४॥ ११॥
So speaks servant Nanak, the slave of Your slaves; as You make me speak, so do I speak. ||4||4||11||
Guru Ramdas ji / Raag Suhi / / Guru Granth Sahib ji - Ang 734