ANG 767, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥

अठसठि तीरथ पुंन पूजा नामु साचा भाइआ ॥

Athasathi teerath punn poojaa naamu saachaa bhaaiaa ||

ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ ।

उन्हें परमात्मा का सच्चा-नाम ही भाया है और यही उनका अड़सठ तीर्थों का स्नान, दान-पुण्य एवं पूजा है।

The sixty-eight holy places of pilgrimage, charity and worship, are found in the love of the True Name.

Guru Nanak Dev ji / Raag Suhi / Chhant / Guru Granth Sahib ji - Ang 767

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥

आपि साजे थापि वेखै तिसै भाणा भाइआ ॥

Aapi saaje thaapi vekhai tisai bhaa(nn)aa bhaaiaa ||

ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ ।

परमात्मा स्वयं ही जगत् को उत्पन्न करता है और उत्पन्न करके इसकी देखरेख करता है और उसकी इच्छा संतों को भली लगी है।

He Himself creates, establishes and beholds all, by the Pleasure of His Will.

Guru Nanak Dev ji / Raag Suhi / Chhant / Guru Granth Sahib ji - Ang 767

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

साजन रांगि रंगीलड़े रंगु लालु बणाइआ ॥५॥

Saajan raangi ranggeela(rr)e ranggu laalu ba(nn)aaiaa ||5||

ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ ॥੫॥

संतजन परमात्मा के रंग में मग्न रहते हैं और उन्होंने प्रेम रूपी गहरा लाल रंग बना लिया है॥ ५ ॥

My friends are happy in the Love of the Lord; they nurture love for their Beloved. ||5||

Guru Nanak Dev ji / Raag Suhi / Chhant / Guru Granth Sahib ji - Ang 767


ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥

अंधा आगू जे थीऐ किउ पाधरु जाणै ॥

Anddhaa aagoo je theeai kiu paadharu jaa(nn)ai ||

ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ,

हे भाई ! यदि अन्धा अर्थात् ज्ञानहीन आदमी पथ प्रदर्शक बन जाए तो वह सन्मार्ग को कैसे समझेगा।

If a blind man is made the leader, how will he know the way?

Guru Nanak Dev ji / Raag Suhi / Chhant / Guru Granth Sahib ji - Ang 767

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥

आपि मुसै मति होछीऐ किउ राहु पछाणै ॥

Aapi musai mati hochheeai kiu raahu pachhaa(nn)ai ||

ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ?

वह अपनी ओच्छी मति के कारण ठगा जा रहा है, वह सन्मार्ग कैसे पहचान सकता है?

He is impaired, and his understanding is inadequate; how will he know the way?

Guru Nanak Dev ji / Raag Suhi / Chhant / Guru Granth Sahib ji - Ang 767

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥

किउ राहि जावै महलु पावै अंध की मति अंधली ॥

Kiu raahi jaavai mahalu paavai anddh kee mati anddhalee ||

ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ;

वह सन्मार्ग पर कैसे जाए ताकि वह प्रभु का महल पा ले। उस अन्धे व्यक्ति की मति अन्धी ही होती है।

How can he follow the path and reach the Mansion of the Lord's Presence? Blind is the understanding of the blind.

Guru Nanak Dev ji / Raag Suhi / Chhant / Guru Granth Sahib ji - Ang 767

ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥

विणु नाम हरि के कछु न सूझै अंधु बूडौ धंधली ॥

Vi(nn)u naam hari ke kachhu na soojhai anddhu boodau dhanddhalee ||

ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ ।

हरि के नाम बिना उसे कुछ भी नहीं सूझता और वह जग के धंधों में ही डूबता रहता है।

Without the Lord's Name, they cannot see anything; the blind are drowned in worldly entanglements.

Guru Nanak Dev ji / Raag Suhi / Chhant / Guru Granth Sahib ji - Ang 767

ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥

दिनु राति चानणु चाउ उपजै सबदु गुर का मनि वसै ॥

Dinu raati chaana(nn)u chaau upajai sabadu gur kaa mani vasai ||

ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ ।

यदि उसके मन में गुरु का शब्द बस जाता है, उसके मन में उत्साह पैदा हो जाता हैं और मन में दिन-रात ज्ञान का उजाला बना रहता है।

Day and night, the Divine Light shines forth and joy wells up, when the Word of the Guru's Shabad abides in the mind.

Guru Nanak Dev ji / Raag Suhi / Chhant / Guru Granth Sahib ji - Ang 767

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

कर जोड़ि गुर पहि करि बिनंती राहु पाधरु गुरु दसै ॥६॥

Kar jo(rr)i gur pahi kari binanttee raahu paadharu guru dasai ||6||

ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ ॥੬॥

वह अपने दोनों हाथ जोड़कर गुरु से विनती करता है और गुरु उसे सन्मार्ग बता देता है॥ ६॥

With your palms pressed together, pray to the Guru to show you the way. ||6||

Guru Nanak Dev ji / Raag Suhi / Chhant / Guru Granth Sahib ji - Ang 767


ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥

मनु परदेसी जे थीऐ सभु देसु पराइआ ॥

Manu paradesee je theeai sabhu desu paraaiaa ||

ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ) ।

यदि मनुष्य का मन परदेसी हो जाए अर्थात् आत्मस्वरूप से बिछड़ा रहे तो उसे सारा जगत् ही पराया लगता है।

If the man becomes a stranger to God, then all the world becomes a stranger to him.

Guru Nanak Dev ji / Raag Suhi / Chhant / Guru Granth Sahib ji - Ang 767

ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥

किसु पहि खोल्हउ गंठड़ी दूखी भरि आइआ ॥

Kisu pahi kholhu ganttha(rr)ee dookhee bhari aaiaa ||

(ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ) ।

मैं किसके समक्ष अपने दुखों की गठरी खोलूं ? क्योंकि समूचा जगत् ही दुखों से भरा हुआ है

Unto whom should I tie up and give the bundle of my pains?

Guru Nanak Dev ji / Raag Suhi / Chhant / Guru Granth Sahib ji - Ang 767

ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥

दूखी भरि आइआ जगतु सबाइआ कउणु जाणै बिधि मेरीआ ॥

Dookhee bhari aaiaa jagatu sabaaiaa kau(nn)u jaa(nn)ai bidhi mereeaa ||

(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ ।

समूचा जगत् दुखों से भरा हुआ घर है, फिर मेरी दुर्दशा को कौन जान सकता है?

The whole world is overflowing with pain and suffering; who can know the state of my inner self?

Guru Nanak Dev ji / Raag Suhi / Chhant / Guru Granth Sahib ji - Ang 767

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥

आवणे जावणे खरे डरावणे तोटि न आवै फेरीआ ॥

Aava(nn)e jaava(nn)e khare daraava(nn)e toti na aavai phereeaa ||

(ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ ।

जीव के जन्म-मरण के चक्र बड़े ही भयानक हैं और यह चक्र कभी समाप्त नहीं होता।

Comings and goings are terrible and dreadful; there is no end to the rounds of reincarnation.

Guru Nanak Dev ji / Raag Suhi / Chhant / Guru Granth Sahib ji - Ang 767

ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥

नाम विहूणे ऊणे झूणे ना गुरि सबदु सुणाइआ ॥

Naam vihoo(nn)e u(nn)e jhoo(nn)e naa guri sabadu su(nn)aaiaa ||

ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ ।

जिन्हें गुरु ने शब्द (परमात्मा का नाम) नहीं सुनाया, वह नामहीन व्यक्ति उदास रहते हैं।

Without the Naam, he is vacant and sad; he does not listen to the Word of the Guru's Shabad.

Guru Nanak Dev ji / Raag Suhi / Chhant / Guru Granth Sahib ji - Ang 767

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

मनु परदेसी जे थीऐ सभु देसु पराइआ ॥७॥

Manu paradesee je theeai sabhu desu paraaiaa ||7||

(ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ॥੭॥

यदि आदमी का मन परदेसी हो जाए तो उसे सारा संसार ही पराया लगता है। ७ ।

If the mind becomes a stranger to God, then all the world becomes a stranger to him. ||7||

Guru Nanak Dev ji / Raag Suhi / Chhant / Guru Granth Sahib ji - Ang 767


ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥

गुर महली घरि आपणै सो भरपुरि लीणा ॥

Gur mahalee ghari aapa(nn)ai so bharapuri lee(nn)aa ||

ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ,

जिस व्यक्ति के ह्रदय-घर में महल का स्वामी प्रभु आ बसता है, तब वह सर्वव्यापक प्रभु में लीन हो जाता है।

One who finds the Guru's Mansion within the home of his own being, merges in the All-pervading Lord.

Guru Nanak Dev ji / Raag Suhi / Chhant / Guru Granth Sahib ji - Ang 767

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥

सेवकु सेवा तां करे सच सबदि पतीणा ॥

Sevaku sevaa taan kare sach sabadi patee(nn)aa ||

ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ ।

सेवक सेवा तो ही करता है, जब उसका मन सच्चे शब्द में मग्न हो जाता है।

The sevadar performs selfless service when he is pleased, and confirmed in the True Word of the Shabad.

Guru Nanak Dev ji / Raag Suhi / Chhant / Guru Granth Sahib ji - Ang 767

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥

सबदे पतीजै अंकु भीजै सु महलु महला अंतरे ॥

Sabade pateejai ankku bheejai su mahalu mahalaa anttare ||

ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ,

जब उसका मन शब्द में मग्न हो जाता है और हृदय नाम-रस में भीग जाता है तो उसे प्रभु का महल हृदय-घर में ही मिल जाता है।

Confirmed in the Shabad, with her being softened by devotion, the bride dwells in the Mansion of the Lord's Presence, deep within her being.

Guru Nanak Dev ji / Raag Suhi / Chhant / Guru Granth Sahib ji - Ang 767

ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥

आपि करता करे सोई प्रभु आपि अंति निरंतरे ॥

Aapi karataa kare soee prbhu aapi antti niranttare ||

(ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ ।

जो कर्तार स्वयं इस जगत् को पैदा करता है, अंत में वही उसे अपने आत्मस्वरूप में लीन कर लेता है।

The Creator Himself creates; God Himself, in the end, is endless.

Guru Nanak Dev ji / Raag Suhi / Chhant / Guru Granth Sahib ji - Ang 767

ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥

गुर सबदि मेला तां सुहेला बाजंत अनहद बीणा ॥

Gur sabadi melaa taan suhelaa baajantt anahad bee(nn)aa ||

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ ।

गुरु के शब्द द्वारा जीव का परमात्मा से मिलाप हो जाता है तो वह सुखी हो जाता है और मन में अनहद शब्द की वीणा बजती रहती है।

Through the Word of the Guru's Shabad, the mortal is united, and then embellished; the unstruck melody of the sound current resounds.

Guru Nanak Dev ji / Raag Suhi / Chhant / Guru Granth Sahib ji - Ang 767

ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥

गुर महली घरि आपणै सो भरिपुरि लीणा ॥८॥

Gur mahalee ghari aapa(nn)ai so bharipuri lee(nn)aa ||8||

ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ॥੮॥

जिसके अन्तर्मन में परमात्मा आ बसता है, तो वह प्रभु में ही समा जाता है॥ ८॥

One who finds the Guru's Mansion within the home of his own being, merges in the All-pervading Lord. ||8||

Guru Nanak Dev ji / Raag Suhi / Chhant / Guru Granth Sahib ji - Ang 767


ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥

कीता किआ सालाहीऐ करि वेखै सोई ॥

Keetaa kiaa saalaaheeai kari vekhai soee ||

ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ ।

उस संसार की सराहना क्या करते हो, जिसे भगवान् ने पैदा किया है।

Why praise that which is created? Praise instead the One who created it and watches over it.

Guru Nanak Dev ji / Raag Suhi / Chhant / Guru Granth Sahib ji - Ang 767

ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥

ता की कीमति ना पवै जे लोचै कोई ॥

Taa kee keemati naa pavai je lochai koee ||

(ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ ।

स्तुतिगान तो उस भगवान् का करो, जिसने सारे विश्व को पैदा किया है और सब की देखभाल करता रहता है।

His value cannot be estimated, no matter how much one may wish.

Guru Nanak Dev ji / Raag Suhi / Chhant / Guru Granth Sahib ji - Ang 767

ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥

कीमति सो पावै आपि जाणावै आपि अभुलु न भुलए ॥

Keemati so paavai aapi jaa(nn)aavai aapi abhulu na bhulae ||

ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ ।

यदि कोई उसका मूल्यांकन करने की कोशिश करे तो वह मूल्यांकन नहीं कर सकता। उसकी महिमा का मूल्यांकन वही कर सकता है, जिसे वह स्वयं ज्ञान प्रदान करता है।

He alone can estimate the Lord's value, whom the Lord Himself causes to know. He is not mistaken; He does not make mistakes.

Guru Nanak Dev ji / Raag Suhi / Chhant / Guru Granth Sahib ji - Ang 767

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥

जै जै कारु करहि तुधु भावहि गुर कै सबदि अमुलए ॥

Jai jai kaaru karahi tudhu bhaavahi gur kai sabadi amulae ||

(ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ ।

परमात्मा कभी भूल नहीं करता, वह तो अविस्मरणीय है। हे ईश्वर ! गुरु के अमूल्य शब्द द्वारा जो तेरी जय-जयकार करते रहते हैं, वही तुझे अच्छे लगते हैं।

He alone celebrates victory, who is pleasing to You, through the Invaluable Word of the Guru's Shabad.

Guru Nanak Dev ji / Raag Suhi / Chhant / Guru Granth Sahib ji - Ang 767

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥

हीणउ नीचु करउ बेनंती साचु न छोडउ भाई ॥

Hee(nn)au neechu karau benanttee saachu na chhodau bhaaee ||

ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ ।

हे भाई ! मैं हीन एवं नीच हूँ और यही प्रार्थना करता हूँ कि मैं कभी भी सत्य (नाम) को छोड़ न पाऊँ।

I am lowly and abject - I offer my prayer; may I never forsake the True Name, O Sibling of Destiny.

Guru Nanak Dev ji / Raag Suhi / Chhant / Guru Granth Sahib ji - Ang 767

ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

नानक जिनि करि देखिआ देवै मति साई ॥९॥२॥५॥

Naanak jini kari dekhiaa devai mati saaee ||9||2||5||

ਹੇ ਨਾਨਕ! (ਆਖ-) (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ ॥੯॥੨॥੫॥

हे नानक ! जो परमात्मा जीवों को पैदा करके उनकी देखभाल कर रहा है, वही उन्हें सुमति देता है॥ ६॥ २॥ ५ ॥

O Nanak, the One who created the creation, watches over it; He alone bestows understanding. ||9||2||5||

Guru Nanak Dev ji / Raag Suhi / Chhant / Guru Granth Sahib ji - Ang 767


ਰਾਗੁ ਸੂਹੀ ਛੰਤ ਮਹਲਾ ੩ ਘਰੁ ੨

रागु सूही छंत महला ३ घरु २

Raagu soohee chhantt mahalaa 3 gharu 2

ਰਾਗ ਸੂਹੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ' (ਛੰਦ) ।

रागु सूही छंत महला ३ घरु २

Raag Soohee, Chhant, Third Mehl, Second House:

Guru Amardas ji / Raag Suhi / Chhant / Guru Granth Sahib ji - Ang 767

ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ੴ सतिगुर प्रसादि ॥

One Universal Creator God. By The Grace Of The True Guru:

Guru Amardas ji / Raag Suhi / Chhant / Guru Granth Sahib ji - Ang 767

ਸੁਖ ਸੋਹਿਲੜਾ ਹਰਿ ਧਿਆਵਹੁ ॥

सुख सोहिलड़ा हरि धिआवहु ॥

Sukh sohila(rr)aa hari dhiaavahu ||

ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ ।

सुख सरीखा गौरवगान हरि का ध्यान करो और

Meditate on the Lord, and find peace and pleasure.

Guru Amardas ji / Raag Suhi / Chhant / Guru Granth Sahib ji - Ang 767

ਗੁਰਮੁਖਿ ਹਰਿ ਫਲੁ ਪਾਵਹੁ ॥

गुरमुखि हरि फलु पावहु ॥

Guramukhi hari phalu paavahu ||

ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ ।

गुरुमुख बन फल पा लो।

As Gurmukh, obtain the Lord's fruitful rewards.

Guru Amardas ji / Raag Suhi / Chhant / Guru Granth Sahib ji - Ang 767

ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥

गुरमुखि फलु पावहु हरि नामु धिआवहु जनम जनम के दूख निवारे ॥

Guramukhi phalu paavahu hari naamu dhiaavahu janam janam ke dookh nivaare ||

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ ।

हरि नाम का ध्यान करो, फल पा लो क्योंकि यह जन्म-जन्मांतर के दुख दूर कर देता है।

As Gurmukh,obtain the fruit of the Lord,and meditate on the Lord's Name; the pains of countless lifetimes shall be erased.

Guru Amardas ji / Raag Suhi / Chhant / Guru Granth Sahib ji - Ang 767

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥

बलिहारी गुर अपणे विटहु जिनि कारज सभि सवारे ॥

Balihaaree gur apa(nn)e vitahu jini kaaraj sabhi savaare ||

ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ ।

मैं अपने गुरु पर कोटि-कोटि बलिहारी जाता हूँ, जिसने मेरे सभी कार्य संवार दिए हैं।

I am a sacrifice to my Guru, who has arranged and resolved all my affairs.

Guru Amardas ji / Raag Suhi / Chhant / Guru Granth Sahib ji - Ang 767

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥

हरि प्रभु क्रिपा करे हरि जापहु सुख फल हरि जन पावहु ॥

Hari prbhu kripaa kare hari jaapahu sukh phal hari jan paavahu ||

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ । ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ ।

हे हरिजनो ! प्रभु कृपा करे, तो उसका नाम जपो और सुख रूपी फल पा लो।

The Lord God will bestow His Grace, if you meditate on the Lord; O humble servant of the Lord, you shall obtain the fruit of peace.

Guru Amardas ji / Raag Suhi / Chhant / Guru Granth Sahib ji - Ang 767

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥

नानकु कहै सुणहु जन भाई सुख सोहिलड़ा हरि धिआवहु ॥१॥

Naanaku kahai su(nn)ahu jan bhaaee sukh sohila(rr)aa hari dhiaavahu ||1||

ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ॥੧॥

नानक कहते हैं कि हे मेरे हरिजन भाईयो ! सुख सरीखा गौरवगान हरि का ध्यान करो।॥ १॥

Says Nanak, listen O humble Sibling of Destiny: meditate on the Lord, and find peace and pleasure. ||1||

Guru Amardas ji / Raag Suhi / Chhant / Guru Granth Sahib ji - Ang 767


ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥

सुणि हरि गुण भीने सहजि सुभाए ॥

Su(nn)i hari gu(nn) bheene sahaji subhaae ||

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ।

जो व्यक्ति गुरु उपदेशानुसार सहज ही नाम का ध्यान करते हैं,

Hearing the Glorious Praises of the Lord, I am intuitively drenched with His Love.

Guru Amardas ji / Raag Suhi / Chhant / Guru Granth Sahib ji - Ang 767

ਗੁਰਮਤਿ ਸਹਜੇ ਨਾਮੁ ਧਿਆਏ ॥

गुरमति सहजे नामु धिआए ॥

Guramati sahaje naamu dhiaae ||

ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ ।

हरि का गुणगान सुनने से उनका मन सहज-स्वभाव ही उसके प्रेम में भीग जाता है।

Under Guru's Instruction, I meditate intuitively on the Naam.

Guru Amardas ji / Raag Suhi / Chhant / Guru Granth Sahib ji - Ang 767

ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥

जिन कउ धुरि लिखिआ तिन गुरु मिलिआ तिन जनम मरण भउ भागा ॥

Jin kau dhuri likhiaa tin guru miliaa tin janam mara(nn) bhau bhaagaa ||

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ ।

प्रारम्भ से ही जिनके भाग्य में लिखा हुआ है, उन्हें ही गुरु मिला है और उनका जन्म-मरण का भय दूर हो गया है।

Those who have such pre-ordained destiny, meet the Guru, and their fears of birth and death leave them.

Guru Amardas ji / Raag Suhi / Chhant / Guru Granth Sahib ji - Ang 767


Download SGGS PDF Daily Updates ADVERTISE HERE