ANG 774, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥

जनु कहै नानकु लाव पहिली आर्मभु काजु रचाइआ ॥१॥

Janu kahai naanaku laav pahilee aarambbhu kaaju rachaaiaa ||1||

ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ । ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ॥੧॥

नानक जी कहते हैं कि पहले फेरे अर्थात् भाँवर द्वारा विवाह का आरंभ कार्य रचाया है॥ १॥

Servant Nanak proclaims that, in this, the first round of the marriage ceremony, the marriage ceremony has begun. ||1||

Guru Ramdas ji / Raag Suhi / Chhant / Guru Granth Sahib ji - Ang 774


ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥

हरि दूजड़ी लाव सतिगुरु पुरखु मिलाइआ बलि राम जीउ ॥

Hari dooja(rr)ee laav satiguru purakhu milaaiaa bali raam jeeu ||

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ- (ਜੋ ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ,

मैं राम पर कुर्बान हूँ। जब (हरि के) विवाह का दूसरा फेरा (भॉवर) करवाया गया तो उसने जीव-स्त्री को सतगुरु से मिला दिया।

In the second round of the marriage ceremony, the Lord leads you to meet the True Guru, the Primal Being.

Guru Ramdas ji / Raag Suhi / Chhant / Guru Granth Sahib ji - Ang 774

ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥

निरभउ भै मनु होइ हउमै मैलु गवाइआ बलि राम जीउ ॥

Nirabhau bhai manu hoi haumai mailu gavaaiaa bali raam jeeu ||

(ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ ।

जीव-स्त्री का मन प्रभु के भय से निर्भय हो गया है और उसकी अहंत्व रूपी मैल दूर हो गई है।

With the Fear of God, the Fearless Lord in the mind, the filth of egotism is eradicated.

Guru Ramdas ji / Raag Suhi / Chhant / Guru Granth Sahib ji - Ang 774

ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥

निरमलु भउ पाइआ हरि गुण गाइआ हरि वेखै रामु हदूरे ॥

Niramalu bhau paaiaa hari gu(nn) gaaiaa hari vekhai raamu hadoore ||

ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ ।

जब उसके मन में निर्मल प्रभु का भय उत्पन्न हो गया तो उसने हरि का गुणगान किया। अब वह हरि को आसपास ही देखती है।

In the Fear of God, the Immaculate Lord, sing the Glorious Praises of the Lord, and behold the Lord's Presence before you.

Guru Ramdas ji / Raag Suhi / Chhant / Guru Granth Sahib ji - Ang 774

ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥

हरि आतम रामु पसारिआ सुआमी सरब रहिआ भरपूरे ॥

Hari aatam raamu pasaariaa suaamee sarab rahiaa bharapoore ||

(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ ।

आत्मा में ही परमात्मा है, स्वामी प्रभु सर्वव्यापक है।

The Lord, the Supreme Soul, is the Lord and Master of the Universe; He is pervading and permeating everywhere, fully filling all spaces.

Guru Ramdas ji / Raag Suhi / Chhant / Guru Granth Sahib ji - Ang 774

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥

अंतरि बाहरि हरि प्रभु एको मिलि हरि जन मंगल गाए ॥

Anttari baahari hari prbhu eko mili hari jan manggal gaae ||

(ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ ।

उस जीव-स्त्री को एक प्रभु ही अपने हृदय एवं बाहर दुनिया में बसता दिखाई देता है। हरि-भक्तों ने मिलकर जीव-स्त्री के विवाह की खुशी के गीत गाए हैं।

Deep within, and outside as well, there is only the One Lord God. Meeting together, the humble servants of the Lord sing the songs of joy.

Guru Ramdas ji / Raag Suhi / Chhant / Guru Granth Sahib ji - Ang 774

ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥

जन नानक दूजी लाव चलाई अनहद सबद वजाए ॥२॥

Jan naanak doojee laav chalaaee anahad sabad vajaae ||2||

ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ॥੨॥

हे नानक ! जब दूसरा फेरा सम्पन्न करवाया गया तो जीव-स्त्री के हृदय में आनंद शब्द गूंजने लगा ॥ २॥

Servant Nanak proclaims that, in this, the second round of the marriage ceremony, the unstruck sound current of the Shabad resounds. ||2||

Guru Ramdas ji / Raag Suhi / Chhant / Guru Granth Sahib ji - Ang 774


ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥

हरि तीजड़ी लाव मनि चाउ भइआ बैरागीआ बलि राम जीउ ॥

Hari teeja(rr)ee laav mani chaau bhaiaa bairaageeaa bali raam jeeu ||

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ ।

हे राम ! मैं तुझ पर कुर्बान हूँ। जब (हरि के) विवाह का तीसरा फेरा करवाया गया तो जीव-स्त्री के वैरागी मन में चाव पैदा हो गया।

In the third round of the marriage ceremony, the mind is filled with Divine Love.

Guru Ramdas ji / Raag Suhi / Chhant / Guru Granth Sahib ji - Ang 774

ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥

संत जना हरि मेलु हरि पाइआ वडभागीआ बलि राम जीउ ॥

Santt janaa hari melu hari paaiaa vadabhaageeaa bali raam jeeu ||

ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ ।

जब भाग्यशाली संतजनों से उसका मेल हुआ तो उसने हरि को पा लिया।

Meeting with the humble Saints of the Lord, I have found the Lord, by great good fortune.

Guru Ramdas ji / Raag Suhi / Chhant / Guru Granth Sahib ji - Ang 774

ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥

निरमलु हरि पाइआ हरि गुण गाइआ मुखि बोली हरि बाणी ॥

Niramalu hari paaiaa hari gu(nn) gaaiaa mukhi bolee hari baa(nn)ee ||

(ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ ।

जब उसने निर्मल हरि को पा लिया तो ही उसने हरि का गुणगान किया। उसने अपने मुख से हरि की वाणी उच्चरित की।

I have found the Immaculate Lord, and I sing the Glorious Praises of the Lord. I speak the Word of the Lord's Bani.

Guru Ramdas ji / Raag Suhi / Chhant / Guru Granth Sahib ji - Ang 774

ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥

संत जना वडभागी पाइआ हरि कथीऐ अकथ कहाणी ॥

Santt janaa vadabhaagee paaiaa hari katheeai akath kahaa(nn)ee ||

ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ । ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ ।

भाग्यवान जीव-स्त्री ने उन संतजनों से मिलकर अपना पति-प्रभु पा लिया और संतजन हरि की अकथनीय कहानी कथन करते रहते हैं।

By great good fortune, I have found the humble Saints, and I speak the Unspoken Speech of the Lord.

Guru Ramdas ji / Raag Suhi / Chhant / Guru Granth Sahib ji - Ang 774

ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥

हिरदै हरि हरि हरि धुनि उपजी हरि जपीऐ मसतकि भागु जीउ ॥

Hiradai hari hari hari dhuni upajee hari japeeai masataki bhaagu jeeu ||

(ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ । ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ ।

उस जीव-स्त्री के हृदय में हरि के नाम की ध्वनि पैदा हो गई है। वह हरि का जाप करती रहती है क्योंकि उसके माथे पर ऐसा भाग्य लिखा हुआ था।

The Name of the Lord, Har, Har, Har, vibrates and resounds within my heart; meditating on the Lord, I have realized the destiny inscribed upon my forehead.

Guru Ramdas ji / Raag Suhi / Chhant / Guru Granth Sahib ji - Ang 774

ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥

जनु नानकु बोले तीजी लावै हरि उपजै मनि बैरागु जीउ ॥३॥

Janu naanaku bole teejee laavai hari upajai mani bairaagu jeeu ||3||

ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ॥੩॥

नानक कहते हैं कि तीसरे फेरे में जीव-स्त्री के मन में वैराग्य उत्पन्न हो जाता है।॥ ३॥

Servant Nanak proclaims that, in this, the third round of the marriage ceremony, the mind is filled with Divine Love for the Lord. ||3||

Guru Ramdas ji / Raag Suhi / Chhant / Guru Granth Sahib ji - Ang 774


ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥

हरि चउथड़ी लाव मनि सहजु भइआ हरि पाइआ बलि राम जीउ ॥

Hari chautha(rr)ee laav mani sahaju bhaiaa hari paaiaa bali raam jeeu ||

ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ । (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ । (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ ।

हे राम ! मैं तुझ पर बलिहारी हूँ। जब (हरि के) विवाह का चौथा फेरा हुआ तो जीव-स्त्री के मन में सहज उत्पन्न हो गया और उसने अपने परमात्मा को पा लिया।

In the fourth round of the marriage ceremony, my mind has become peaceful; I have found the Lord.

Guru Ramdas ji / Raag Suhi / Chhant / Guru Granth Sahib ji - Ang 774

ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥

गुरमुखि मिलिआ सुभाइ हरि मनि तनि मीठा लाइआ बलि राम जीउ ॥

Guramukhi miliaa subhaai hari mani tani meethaa laaiaa bali raam jeeu ||

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ।

उसे गुरु द्वारा सहज स्वभाव ही प्रभु मिला है, जिसने उसके मन एवं तन में हरि मीठा लगा दिया है।

As Gurmukh, I have met Him, with intuitive ease; the Lord seems so sweet to my mind and body.

Guru Ramdas ji / Raag Suhi / Chhant / Guru Granth Sahib ji - Ang 774

ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥

हरि मीठा लाइआ मेरे प्रभ भाइआ अनदिनु हरि लिव लाई ॥

Hari meethaa laaiaa mere prbh bhaaiaa anadinu hari liv laaee ||

ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ । ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤ ਜੋੜੀ ਰੱਖਦਾ ਹੈ ।

गुरु ने जीव-स्त्री को हरि मीठा लगा दिया है और यह बात मेरे प्रभु को अच्छी लगी है।जीव-स्त्री रात-दिन हरि में ध्यानरथ रहती है।

The Lord seems so sweet; I am pleasing to my God. Night and day, I lovingly focus my consciousness on the Lord.

Guru Ramdas ji / Raag Suhi / Chhant / Guru Granth Sahib ji - Ang 774

ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥

मन चिंदिआ फलु पाइआ सुआमी हरि नामि वजी वाधाई ॥

Man chinddiaa phalu paaiaa suaamee hari naami vajee vaadhaaee ||

ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ । ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ ।

उसने मनोवांछित स्वामी पा लिया है और उसे हरि नाम की शुभ-कामनाएँ मिल रही हैं।

I have obtained my Lord and Master, the fruit of my mind's desires. The Lord's Name resounds and resonates.

Guru Ramdas ji / Raag Suhi / Chhant / Guru Granth Sahib ji - Ang 774

ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥

हरि प्रभि ठाकुरि काजु रचाइआ धन हिरदै नामि विगासी ॥

Hari prbhi thaakuri kaaju rachaaiaa dhan hiradai naami vigaasee ||

ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ ।

स्वामी प्रभु ने जीव-स्त्री से अपना विवाह करवाया है। जीव-स्त्री नाम द्वारा अपने हृदय में बहुत प्रसन्न रहती है।

The Lord God, my Lord and Master, blends with His bride, and her heart blossoms forth in the Naam.

Guru Ramdas ji / Raag Suhi / Chhant / Guru Granth Sahib ji - Ang 774

ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥

जनु नानकु बोले चउथी लावै हरि पाइआ प्रभु अविनासी ॥४॥२॥

Janu naanaku bole chauthee laavai hari paaiaa prbhu avinaasee ||4||2||

ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੪॥੨॥

नानक कहते हैं, जब विवाह का चौथा फेरा संपन्न करवाया गया तो जीव-स्त्री ने अविनाशी प्रभु को पा लिया ॥ ४॥ २॥

Servant Nanak proclaims that, in this, the fourth round of the marriage ceremony, we have found the Eternal Lord God. ||4||2||

Guru Ramdas ji / Raag Suhi / Chhant / Guru Granth Sahib ji - Ang 774


ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ੴ सतिगुर प्रसादि ॥

One Universal Creator God. By The Grace Of The True Guru:

Guru Ramdas ji / Raag Suhi / Chhant / Guru Granth Sahib ji - Ang 774

ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥

रागु सूही छंत महला ४ घरु २ ॥

Raagu soohee chhantt mahalaa 4 gharu 2 ||

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ) ।

रागु सूही छंत महला ४ घरु २ ॥

Raag Soohee, Chhant, Fourth Mehl, Second House:

Guru Ramdas ji / Raag Suhi / Chhant / Guru Granth Sahib ji - Ang 774

ਗੁਰਮੁਖਿ ਹਰਿ ਗੁਣ ਗਾਏ ॥

गुरमुखि हरि गुण गाए ॥

Guramukhi hari gu(nn) gaae ||

ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,

गुरु के सान्निध्य में हरि के ही गुण गाए हैं और

The Gurmukhs sing the Glorious Praises of the Lord;

Guru Ramdas ji / Raag Suhi / Chhant / Guru Granth Sahib ji - Ang 774

ਹਿਰਦੈ ਰਸਨ ਰਸਾਏ ॥

हिरदै रसन रसाए ॥

Hiradai rasan rasaae ||

(ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ,

हृदय एवं जिह्मा द्वारा उस महारस का ही आनंद लिया है।

In their hearts, and on their tongues, they enjoy and savor His taste.

Guru Ramdas ji / Raag Suhi / Chhant / Guru Granth Sahib ji - Ang 774

ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥

हरि रसन रसाए मेरे प्रभ भाए मिलिआ सहजि सुभाए ॥

Hari rasan rasaae mere prbh bhaae miliaa sahaji subhaae ||

(ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ ।

जिसने अपनी जिह्मा से गुणों का आनंद लिया है, वही मेरे प्रभु को भा गया है और वह सहज स्वभाव ही प्रभु से मिल गया है।

They enjoy and savor His taste, and are pleasing to my God, who meets them with natural ease.

Guru Ramdas ji / Raag Suhi / Chhant / Guru Granth Sahib ji - Ang 774

ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥

अनदिनु भोग भोगे सुखि सोवै सबदि रहै लिव लाए ॥

Anadinu bhog bhoge sukhi sovai sabadi rahai liv laae ||

ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤ ਜੋੜੀ ਰੱਖਦਾ ਹੈ ।

वह प्रतिदिन स्वादिष्ट पदार्थ सेवन करता है, सुख की नीद सोता है और शब्द में सुरति लगाकर रखता है।

Night and day, they enjoy enjoyments, and they sleep in peace; they remain lovingly absorbed in the Word of the Shabad.

Guru Ramdas ji / Raag Suhi / Chhant / Guru Granth Sahib ji - Ang 774

ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥

वडै भागि गुरु पूरा पाईऐ अनदिनु नामु धिआए ॥

Vadai bhaagi guru pooraa paaeeai anadinu naamu dhiaae ||

ਪਰ, ਹੇ ਭਾਈ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ ।

पूर्ण गुरु की प्राप्ति अहोभाग्य से ही होती है और फिर जीव रात-दिन परमात्मा के नाम का मनन करता रहता है।

By great good fortune, one obtains the Perfect Guru; night and day, meditate on the Naam, the Name of the Lord.

Guru Ramdas ji / Raag Suhi / Chhant / Guru Granth Sahib ji - Ang 774

ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥

सहजे सहजि मिलिआ जगजीवनु नानक सुंनि समाए ॥१॥

Sahaje sahaji miliaa jagajeevanu naanak sunni samaae ||1||

ਹੇ ਨਾਨਕ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ ॥੧॥

हे नानक ! जगत् का जीवन प्रभु उसे सहज स्वभाव ही मिल गया है और अब वह शून्यावस्था में शब्द में विलीन हुआ रहता है॥ १॥

In absolute ease and poise, one meets the Life of the World. O Nanak, one is absorbed in the state of absolute absorption. ||1||

Guru Ramdas ji / Raag Suhi / Chhant / Guru Granth Sahib ji - Ang 774


ਸੰਗਤਿ ਸੰਤ ਮਿਲਾਏ ॥

संगति संत मिलाए ॥

Sanggati santt milaae ||

ਹੇ ਭਾਈ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ,

प्रभु ने मुझे संतों की संगति में मिला दिया है और

Joining the Society of the Saints,

Guru Ramdas ji / Raag Suhi / Chhant / Guru Granth Sahib ji - Ang 774

ਹਰਿ ਸਰਿ ਨਿਰਮਲਿ ਨਾਏ ॥

हरि सरि निरमलि नाए ॥

Hari sari niramali naae ||

ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ।

अब हरि-नाम रूपी सरोवर में स्नान करता रहता हूँ।

I bathe in the Immaculate Pool of the Lord.

Guru Ramdas ji / Raag Suhi / Chhant / Guru Granth Sahib ji - Ang 774

ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥

निरमलि जलि नाए मैलु गवाए भए पवितु सरीरा ॥

Niramali jali naae mailu gavaae bhae pavitu sareeraa ||

ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ ।

मैंने नाम रूपी निर्मल जल में स्नान करके अपने पापों की मैल दूर कर दी है और मेरा शरीर पवित्र हो गया है।

Bathing in these Immaculate Waters, my filth is removed, and my body is purified and sanctified.

Guru Ramdas ji / Raag Suhi / Chhant / Guru Granth Sahib ji - Ang 774

ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥

दुरमति मैलु गई भ्रमु भागा हउमै बिनठी पीरा ॥

Duramati mailu gaee bhrmu bhaagaa haumai binathee peeraa ||

(ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ । (ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ ।

मेरी दुर्मति रूपी मैल निवृत्त हो गई है, मेरा भ्रम भाग गया है और अहंत्व की पीड़ा भी नाश हो गई है।

The filth of intellectual evil-mindedness is removed, doubt is gone, and the pain of egotism is dispelled.

Guru Ramdas ji / Raag Suhi / Chhant / Guru Granth Sahib ji - Ang 774

ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥

नदरि प्रभू सतसंगति पाई निज घरि होआ वासा ॥

Nadari prbhoo satasanggati paaee nij ghari hoaa vaasaa ||

ਪਰ, ਹੇ ਭਾਈ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ ।

प्रभु की करुणा-दृष्टि से मुझे सत्संगति की प्राप्ति हो गई है और मेरा आत्मस्वरूप में निवास हो गया है।

By God's Grace, I found the Sat Sangat, the True Congregation. I dwell in the home of my own inner being.

Guru Ramdas ji / Raag Suhi / Chhant / Guru Granth Sahib ji - Ang 774


Download SGGS PDF Daily Updates ADVERTISE HERE