ANG 921, Guru Granth Sahib ji (hindi punjabi english)

Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥

आपणी लिव आपे लाए गुरमुखि सदा समालीऐ ॥

Aapa(nn)ee liv aape laae guramukhi sadaa samaaleeai ||

(ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤ ਦੇਂਦਾ ਹੈ । ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ ।

सच तो यह है कि वह स्वयं ही अपनी लगन में लगाता है और गुरुमुख बनकर सदा ही उसे स्मरण करना चाहिए।

He Himself is the love, and He Himself is the embrace; the Gurmukh contemplates Him forever.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

कहै नानकु एवडु दाता सो किउ मनहु विसारीऐ ॥२८॥

Kahai naanaku evadu daataa so kiu manahu visaareeai ||28||

ਨਾਨਕ ਆਖਦਾ ਹੈ ਕਿ (ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ ॥੨੮॥

नानक कहते हैं जो इतना बड़ा दाता है, उसे मन से क्यों भुलाएँ ? ॥ २८ ॥

Says Nanak, why forget such a Great Giver from the mind? ||28||

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥

जैसी अगनि उदर महि तैसी बाहरि माइआ ॥

Jaisee agani udar mahi taisee baahari maaiaa ||

ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ ।

जैसी अग्नि माता के गर्भ में है, वैसी ही वाहर माया है।

As is the fire within the womb, so is Maya outside.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥

माइआ अगनि सभ इको जेही करतै खेलु रचाइआ ॥

Maaiaa agani sabh iko jehee karatai khelu rachaaiaa ||

ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ ।

माया एवं गर्भ की अग्नि दोनों एक समान ही (दुखदायक) हैं, ईश्वर ने यह एक लीला रची हुई है।

The fire of Maya is one and the same; the Creator has staged this play.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥

जा तिसु भाणा ता जमिआ परवारि भला भाइआ ॥

Jaa tisu bhaa(nn)aa taa jammiaa paravaari bhalaa bhaaiaa ||

ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ ।

जब ईश्वरेच्छा हुई तो ही शिशु का जन्म हुआ, जिससे पूरे परिवार में खुशी का वातावरण बन गया।

According to His Will, the child is born, and the family is very pleased.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥

लिव छुड़की लगी त्रिसना माइआ अमरु वरताइआ ॥

Liv chhu(rr)akee lagee trisanaa maaiaa amaru varataaiaa ||

(ਪਰਵਾਰ ਦੇ ਜੀਵ ਉਸ ਨਵੇਂ ਜੰਮੇ ਬਾਲ ਨੂੰ ਪਿਆਰ ਕਰਦੇ ਹਨ, ਇਸ ਪਿਆਰ ਵਿਚ ਫਸ ਕੇ ਉਸ ਦੀ ਪ੍ਰਭੂ-ਚਰਨਾਂ ਨਾਲੋਂ) ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤ੍ਰਿਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ ।

जब शिशु का जन्म हुआ तो उसकी परमेश्वर से लगन छूट गई, तृष्णा लग गई और माया ने अपना हुक्म लागू कर दिया।

Love for the Lord wears off, and the child becomes attached to desires; the script of Maya runs its course.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

एह माइआ जितु हरि विसरै मोहु उपजै भाउ दूजा लाइआ ॥

Eh maaiaa jitu hari visarai mohu upajai bhaau doojaa laaiaa ||

ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ (ਫਿਰ ਅਜੇਹੀ ਹਾਲਤ ਵਿਚ ਆਤਮਕ ਆਨੰਦ ਕਿਥੋਂ ਮਿਲੇ?)

यह माया ऐसी है, जिससे जीव परमात्मा को भूल जाता है, फिर उसके मन में मोह उत्पन्न हो जाता है और द्वैतभाव लग जाता है।

This is Maya, by which the Lord is forgotten; emotional attachment and love of duality well up.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

कहै नानकु गुर परसादी जिना लिव लागी तिनी विचे माइआ पाइआ ॥२९॥

Kahai naanaku gur parasaadee jinaa liv laagee tinee viche maaiaa paaiaa ||29||

ਨਾਨਕ ਆਖਦਾ ਹੈ ਕਿ ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ ॥੨੯॥

नानक कहते हैं कि गुरु की कृपा से जिनकी ईश्वर में लगन लग गई है, उन्होंने माया में भी उसे प्राप्त कर लिया है॥ २६ ॥

Says Nanak, by Guru's Grace, those who enshrine love for the Lord find Him, in the midst of Maya. ||29||

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥

हरि आपि अमुलकु है मुलि न पाइआ जाइ ॥

Hari aapi amulaku hai muli na paaiaa jaai ||

(ਜਦ ਤਕ ਪਰਮਾਤਮਾ ਦਾ ਮਿਲਾਪ ਨਾ ਹੋਵੇ ਤਦ ਤਕ ਆਨੰਦ ਨਹੀਂ ਮਾਣਿਆ ਜਾ ਸਕਦਾ, ਪਰ) ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ ।

ईश्वर स्वयं अमूल्य है और उसका मूल्यांकन नहीं किया जा सकता।

The Lord Himself is priceless; His worth cannot be estimated.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥

मुलि न पाइआ जाइ किसै विटहु रहे लोक विललाइ ॥

Muli na paaiaa jaai kisai vitahu rahe lok vilalaai ||

ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ ।

किसी से भी उसका सही मूल्य ऑका नहीं जा सकता, कितने ही लोग उसके लिए रोते तरसते हार गए हैं।

His worth cannot be estimated, even though people have grown weary of trying.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥

ऐसा सतिगुरु जे मिलै तिस नो सिरु सउपीऐ विचहु आपु जाइ ॥

Aisaa satiguru je milai tis no siru saupeeai vichahu aapu jaai ||

(ਹਾਂ,) ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ ਅੰਦਰੋਂ ਆਪਾ-ਭਾਵ ਨਿਕਲ ਜਾਏ) ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ (ਆਪਣਾ ਆਪ ਅਰਪਣ ਕਰ ਦੇਣਾ ਚਾਹੀਦਾ ਹੈ),

यदि सतगुरु मिल जाए, तो उसे अपना सिर अर्पण कर देना चाहिए, इससे मन का अहम् दूर हो जाता है।

If you meet such a True Guru, offer your head to Him; your selfishness and conceit will be eradicated from within.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

जिस दा जीउ तिसु मिलि रहै हरि वसै मनि आइ ॥

Jis daa jeeu tisu mili rahai hari vasai mani aai ||

(ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ ।

जिसके यह दिए हुए प्राण हैं, यदि जीव उससे मिला रहे तो परमात्मा मन में स्थित हो जाता है।

Your soul belongs to Him; remain united with Him, and the Lord will come to dwell in your mind.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥

हरि आपि अमुलकु है भाग तिना के नानका जिन हरि पलै पाइ ॥३०॥

Hari aapi amulaku hai bhaag tinaa ke naanakaa jin hari palai paai ||30||

ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਕੀਮਤ ਤੋਂ ਨਹੀਂ ਮਿਲਦਾ, ਪਰ) ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ) ॥੩੦॥

हे नानक ! परमात्मा स्वयं अमूल्य है और वही भाग्यवान् है, जो उसे प्राप्त करता है॥ ३० ॥

The Lord Himself is priceless; very fortunate are those, O Nanak, who attain to the Lord. ||30||

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਰਾਸਿ ਮੇਰੀ ਮਨੁ ਵਣਜਾਰਾ ॥

हरि रासि मेरी मनु वणजारा ॥

Hari raasi meree manu va(nn)ajaaraa ||

ਪਰਮਾਤਮਾ ਦਾ ਨਾਮ ਮੇਰੀ ਰਾਸਿ-ਪੂੰਜੀ ਹੈ ਤੇ ਮੇਰਾ ਮਨ ਵਪਾਰੀ ਹੋ ਗਿਆ ਹੈ ।

हरि-नाम मेरा राशन है और मेरा मन व्यापारी हैं।

The Lord is my capital; my mind is the merchant.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥

हरि रासि मेरी मनु वणजारा सतिगुर ते रासि जाणी ॥

Hari raasi meree manu va(nn)ajaaraa satigur te raasi jaa(nn)ee ||

ਆਪਣੇ ਗੁਰੂ ਤੋਂ ਮੈਨੂੰ ਸਮਝ ਆਈ ਹੈ ਕਿ (ਆਤਮਕ ਆਨੰਦ ਦੀ ਖੱਟੀ ਖੱਟਣ ਲਈ) ਪਰਮਾਤਮਾ ਦਾ ਨਾਮ ਹੀ ਮੇਰੀ ਰਾਸਿ-ਪੂੰਜੀ (ਹੋ ਸਕਦੀ ਹੈ), ਮੇਰਾ ਮਨ (ਇਸ ਵਣਜ ਦਾ) ਵਪਾਰੀ ਬਣ ਗਿਆ ਹੈ ।

मेरा मन व्यापारी और हरि-नाम मेरी जीवन-राशन है, इस राशन का ज्ञान मुझे सतगुरु से मिला है।

The Lord is my capital, and my mind is the merchant; through the True Guru, I know my capital.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥

हरि हरि नित जपिहु जीअहु लाहा खटिहु दिहाड़ी ॥

Hari hari nit japihu jeeahu laahaa khatihu dihaa(rr)ee ||

ਤੁਸੀ ਭੀ ਪ੍ਰੇਮ ਨਾਲ ਸਦਾ ਹਰੀ ਦਾ ਨਾਮ ਜਪਿਆ ਕਰੋ, ਤੇ ਹਰ ਰੋਜ਼ (ਆਤਮਕ ਆਨੰਦ ਦਾ) ਲਾਭ ਖੱਟੋ ।

दिल से नित्य हरि-नाम को जपते रहो और प्रतिदिन नाम-रूपी लाभ प्राप्त करो।

Meditate continually on the Lord, Har, Har, O my soul, and you shall collect your profits daily.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥

एहु धनु तिना मिलिआ जिन हरि आपे भाणा ॥

Ehu dhanu tinaa miliaa jin hari aape bhaa(nn)aa ||

(ਹਰੀ-ਨਾਮ ਦਾ, ਆਤਮਕ ਆਨੰਦ ਦਾ) ਇਹ ਧਨ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਨੂੰ ਦੇਣਾ ਪ੍ਰਭੂ ਨੂੰ ਆਪ ਹੀ ਚੰਗਾ ਲੱਗਦਾ ਹੈ ।

यह नाम-धन उन्हें ही मिला है, जिन्हें परमात्मा ने स्वयं अपनी इच्छा से दिया है।

This wealth is obtained by those who are pleasing to the Lord's Will.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

कहै नानकु हरि रासि मेरी मनु होआ वणजारा ॥३१॥

Kahai naanaku hari raasi meree manu hoaa va(nn)ajaaraa ||31||

ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਮੇਰੀ ਪੂੰਜੀ ਬਣ ਗਈ ਹੈ (ਹੁਣ ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਆਨੰਦ ਦੀ ਖੱਟੀ ਖੱਟਦਾ ਹਾਂ) ॥੩੧॥

नानक कहते हैं किं हरि-नाम मेरी जीवन-राशि है और मन व्यापारी बन गया है॥ ३१ ॥

Says Nanak, the Lord is my capital, and my mind is the merchant. ||31||

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥

ए रसना तू अन रसि राचि रही तेरी पिआस न जाइ ॥

E rasanaa too an rasi raachi rahee teree piaas na jaai ||

ਹੇ (ਮੇਰੀ) ਜੀਭ! ਤੂੰ ਹੋਰ ਹੋਰ ਸੁਆਦ ਵਿਚ ਮਸਤ ਹੋ ਰਹੀ ਹੈਂ, (ਇਸ ਤਰ੍ਹਾਂ) ਤੇਰਾ ਸੁਆਦਾਂ ਦਾ ਚਸਕਾ ਦੂਰ ਨਹੀਂ ਹੋ ਸਕਦਾ ।

हे रसना ! तू अन्य रसों में लीन रहती है, पर तेरी प्यास नहीं बुझती।

O my tongue, you are engrossed in other tastes, but your thirsty desire is not quenched.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥

पिआस न जाइ होरतु कितै जिचरु हरि रसु पलै न पाइ ॥

Piaas na jaai horatu kitai jicharu hari rasu palai na paai ||

ਜਿਤਨਾ ਚਿਰ ਪਰਮਾਤਮਾ ਦੇ ਸਿਮਰਨ ਦਾ ਆਨੰਦ ਪ੍ਰਾਪਤ ਨਾ ਹੋਵੇ, (ਉਤਨਾ ਚਿਰ) ਕਿਸੇ ਹੋਰ ਥਾਂ ਤੋਂ ਸੁਆਦਾਂ ਦਾ ਚਸਕਾ ਮਿਟ ਨਹੀਂ ਸਕਦਾ ।

किसी अन्य प्रकार से तेरी प्यास नहीं बुझ सकती, जब तक तू हरि-रस को प्राप्त करके उसका पान नहीं करती।

Your thirst shall not be quenched by any means, until you attain the subtle essence of the Lord.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥

हरि रसु पाइ पलै पीऐ हरि रसु बहुड़ि न त्रिसना लागै आइ ॥

Hari rasu paai palai peeai hari rasu bahu(rr)i na trisanaa laagai aai ||

ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਮਿਲ ਜਾਏ, ਜੋ ਮਨੁੱਖ ਹਰੀ-ਸਿਮਰਨ ਦਾ ਸੁਆਦ ਮਾਣਨ ਲੱਗ ਪਏ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਪੋਹ ਸਕਦੀ ।

हरि-रस को पा कर उसका पान कर ले, चूंकि हरि-रस का पान करने से दोबारा कोई तृष्णा नहीं लगेगी।

If you do obtain the subtle essence of the Lord, and drink in this essence of the Lord, you shall not be troubled by desire again.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

एहु हरि रसु करमी पाईऐ सतिगुरु मिलै जिसु आइ ॥

Ehu hari rasu karamee paaeeai satiguru milai jisu aai ||

ਪਰ ਇਹ ਹਰੀ-ਨਾਮ ਦਾ ਆਨੰਦ ਪ੍ਰਭੂ ਦੀ ਮੇਹਰ ਨਾਲ ਮਿਲਦਾ ਹੈ (ਉਸ ਨੂੰ ਮਿਲਦਾ ਹੈ) ਜਿਸ ਨੂੰ ਗੁਰੂ ਮਿਲੇ ।

यह हरि-रस शुभ कर्मों से ही प्राप्त होता है, जिसे सतगुरु मिल जाता है।

This subtle essence of the Lord is obtained by good karma, when one comes to meet with the True Guru.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

कहै नानकु होरि अन रस सभि वीसरे जा हरि वसै मनि आइ ॥३२॥

Kahai naanaku hori an ras sabhi veesare jaa hari vasai mani aai ||32||

ਨਾਨਕ ਆਖਦਾ ਹੈ ਕਿ ਜਦੋਂ ਹਰੀ-ਸਿਮਰਨ ਦਾ ਆਨੰਦ ਮਨ ਵਿਚ ਵੱਸ ਪਏ, ਤਦੋਂ ਹੋਰ ਹੋਰ ਸਾਰੇ ਚਸਕੇ ਭੁੱਲ ਜਾਂਦੇ ਹਨ ॥੩੨॥

नानक कहते हैं कि जब परमात्मा मन में बस जाता है तो अन्य सभी रस भूल जाते हैं।॥ ३२ ॥

Says Nanak, all other tastes and essences are forgotten, when the Lord comes to dwell within the mind. ||32||

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥

ए सरीरा मेरिआ हरि तुम महि जोति रखी ता तू जग महि आइआ ॥

E sareeraa meriaa hari tum mahi joti rakhee taa too jag mahi aaiaa ||

ਮੇਰੇ ਸਰੀਰ! (ਤੂੰ ਦੁਨੀਆ ਦੇ ਪਦਾਰਥਾਂ ਵਿਚੋਂ ਅਨੰਦ ਢੂੰਢਦਾ ਹੈਂ, ਪਰ ਆਨੰਦ ਦਾ ਸੋਮਾ ਤਾਂ ਪਰਮਾਤਮਾ ਹੈ ਜੋ ਤੇਰੇ ਅੰਦਰ ਵੱਸਦਾ ਹੈ) ਤੂੰ ਜਗਤ ਵਿਚ ਆਇਆ ਹੀ ਤਦੋਂ, ਜਦੋਂ ਹਰੀ ਨੇ ਆਪਣੀ ਜੋਤਿ ਤੇਰੇ ਅੰਦਰ ਰੱਖ ਦਿੱਤੀ ।

हे मेरे शरीर ! जब परमेश्वर ने तुझ में ज्योति स्थापित की तो तू तब ही इस जगत् में आया।

O my body, the Lord infused His Light into you, and then you came into the world.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥

हरि जोति रखी तुधु विचि ता तू जग महि आइआ ॥

Hari joti rakhee tudhu vichi taa too jag mahi aaiaa ||

(ਇਹ ਯਕੀਨ ਜਾਣ ਕਿ) ਜਦੋਂ ਪਰਮਾਤਮਾ ਨੇ ਤੇਰੇ ਅੰਦਰ ਆਪਣੀ ਜੋਤਿ ਰੱਖੀ, ਤਦੋਂ ਤੂੰ ਜਗਤ ਵਿਚ ਜੰਮਿਆ ।

ईश्वर ने जब ज्योति स्थापित की तो ही तू जगत् में आया है।

The Lord infused His Light into you, and then you came into the world.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥

हरि आपे माता आपे पिता जिनि जीउ उपाइ जगतु दिखाइआ ॥

Hari aape maataa aape pitaa jini jeeu upaai jagatu dikhaaiaa ||

ਜੇਹੜਾ ਪਰਮਾਤਮਾ ਜੀਵ ਪੈਦਾ ਕਰਕੇ ਉਸ ਨੂੰ ਜਗਤ ਵਿਚ ਭੇਜਦਾ ਹੈ ਉਹ ਆਪ ਹੀ ਇਸ ਦੀ ਮਾਂ ਹੈ ਆਪ ਹੀ ਇਸ ਦਾ ਪਿਤਾ ਹੈ (ਪ੍ਰਭੂ ਆਪ ਹੀ ਮਾਪਿਆਂ ਵਾਂਗ ਜੀਵ ਨੂੰ ਹਰ ਤਰ੍ਹਾਂ ਦਾ ਸੁਖ ਦੇਂਦਾ ਹੈ, ਸੁਖ ਆਨੰਦ ਦਾ ਦਾਤਾ ਹੈ ਹੀ ਪ੍ਰਭੂ ਆਪ । ਪਰ ਜੀਵ ਜਗਤ ਵਿਚੋਂ ਮਾਇਕ ਪਦਾਰਥਾਂ ਵਿਚੋਂ ਆਨੰਦ ਭਾਲਦਾ ਹੈ) ।

वह स्वयं ही सबका माता-पिता है, जिसने प्रत्येक जीव को पैदा करके यह जगत् दिखाया है।

The Lord Himself is your mother, and He Himself is your father; He created the created beings, and revealed the world to them.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥

गुर परसादी बुझिआ ता चलतु होआ चलतु नदरी आइआ ॥

Gur parasaadee bujhiaa taa chalatu hoaa chalatu nadaree aaiaa ||

ਜਦੋਂ ਗੁਰੂ ਦੀ ਮੇਹਰ ਨਾਲ ਜੀਵ ਨੂੰ ਗਿਆਨ ਹੁੰਦਾ ਹੈ ਤਾਂ ਇਸ ਨੂੰ ਸਮਝ ਆਉਂਦੀ ਹੈ ਕਿ ਇਹ ਜਗਤ ਤਾਂ ਇਕ ਖੇਡ ਹੀ ਹੈ, ਫਿਰ ਜੀਵ ਨੂੰ ਇਹ ਜਗਤ (ਮਦਾਰੀ ਦਾ) ਇਕ ਤਮਾਸ਼ਾ ਹੀ ਦਿੱਸ ਪੈਂਦਾ ਹੈ (ਸਦਾ-ਥਿਰ ਰਹਿਣ ਵਾਲਾ ਆਤਮਕ ਆਨੰਦ ਇਸ ਵਿਚ ਨਹੀਂ ਹੋ ਸਕਦਾ) ।

गुरु की कृपा से समझा तो यह कौतुक हुआ कि यह जगत् कौतुक रूप ही नजर आया है।

By Guru's Grace, some understand, and then it's a show; it seems like just a show.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥

कहै नानकु स्रिसटि का मूलु रचिआ जोति राखी ता तू जग महि आइआ ॥३३॥

Kahai naanaku srisati kaa moolu rachiaa joti raakhee taa too jag mahi aaiaa ||33||

ਨਾਨਕ ਆਖਦਾ ਹੈ ਕਿ ਹੇ ਮੇਰੇ ਸਰੀਰ! ਜਦੋਂ ਪ੍ਰਭੂ ਨੇ ਜਗਤ-ਰਚਨਾ ਦਾ ਮੁੱਢ ਬੱਧਾ, ਤੇਰੇ ਅੰਦਰ ਆਪਣੀ ਜੋਤਿ ਪਾਈ, ਤਦੋਂ ਤੂੰ ਜਗਤ ਵਿਚ ਜਨਮਿਆ ॥੩੩॥

नानक कहते हैं कि जब परमात्मा ने सृष्टि का मूल रचा तो उसने तुझ में अपनी ज्योति स्थापित की और तब ही तू इस जगत् में आया है॥ ३३॥

Says Nanak, He laid the foundation of the Universe, and infused His Light, and then you came into the world. ||33||

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

मनि चाउ भइआ प्रभ आगमु सुणिआ ॥

Mani chaau bhaiaa prbh aagamu su(nn)iaa ||

ਆਪਣੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਦਾ ਆਉਣਾ ਮੈਂ ਸੁਣ ਲਿਆ ਹੈ (ਮੈਂ ਅਨੁਭਵ ਕਰ ਲਿਆ ਹੈ ਕਿ ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ ਹੁਣ) ਮੇਰੇ ਮਨ ਵਿਚ ਆਨੰਦ ਬਣ ਗਿਆ ਹੈ ।

प्रभु के आगमन की खुशखबरी सुनकर मन में बड़ा चाव (उमंग) उत्पन्न हो गया है।

My mind has become joyful, hearing of God's coming.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥

हरि मंगलु गाउ सखी ग्रिहु मंदरु बणिआ ॥

Hari manggalu gaau sakhee grihu manddaru ba(nn)iaa ||

ਹੇ ਮੇਰੀ ਜਿੰਦੇ! ਮੇਰਾ ਇਹ ਹਿਰਦਾ-ਘਰ ਪ੍ਰਭੂ-ਪਤੀ ਦਾ ਨਿਵਾਸ-ਅਸਥਾਨ ਬਣ ਗਿਆ ਹੈ, ਹੁਣ ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾ ।

हे मेरी सखी ! परमात्मा का मंगलगान करो, यह हृदय-घर पावन मन्दिर बन गया है।

Sing the songs of joy to welcome the Lord, O my companions; my household has become the Lord's Mansion.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

हरि गाउ मंगलु नित सखीए सोगु दूखु न विआपए ॥

Hari gaau manggalu nit sakheee sogu dookhu na viaapae ||

ਹੇ ਜਿੰਦੇ! ਸਦਾ ਪ੍ਰਭੂ ਦੀ ਵਡਿਆਈ ਦਾ ਗੀਤ ਗਾਂਦੀ ਰਹੁ, (ਇਹ ਤਰ੍ਹਾਂ) ਕੋਈ ਫ਼ਿਕਰ ਕੋਈ ਦੁੱਖ (ਆਪਣਾ) ਜ਼ੋਰ ਨਹੀਂ ਪਾ ਸਕਦਾ ।

हे सखी ! नित्य प्रभु का मंगलगान करने से कोई दुख-दर्द एवं चिंता नहीं लगती।

Sing continually the songs of joy to welcome the Lord, O my companions, and sorrow and suffering will not afflict you.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥

गुर चरन लागे दिन सभागे आपणा पिरु जापए ॥

Gur charan laage din sabhaage aapa(nn)aa piru jaapae ||

ਉਹ ਦਿਨ ਭਾਗਾਂ ਵਾਲੇ ਹੁੰਦੇ ਹਨ ਜਦੋਂ (ਮੱਥਾ) ਗੁਰੂ ਦੇ ਚਰਨਾਂ ਉਤੇ ਟਿਕੇ, ਪਿਆਰਾ ਪਤੀ-ਪ੍ਰਭੂ (ਹਿਰਦੇ ਵਿਚ) ਦਿੱਸ ਪੈਂਦਾ ਹੈ ।

वह दिन भाग्यशाली है, जब गुरु-चरणों में मन लग जाता है और प्रिय-प्रभु की अनुभूति होती है।

Blessed is that day, when I am attached to the Guru's feet and meditate on my Husband Lord.

Guru Amardas ji / Raag Ramkali / Anand Sahib (M: 3) / Guru Granth Sahib ji - Ang 921

ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥

अनहत बाणी गुर सबदि जाणी हरि नामु हरि रसु भोगो ॥

Anahat baa(nn)ee gur sabadi jaa(nn)ee hari naamu hari rasu bhogo ||

ਗੁਰੂ ਦੇ ਸ਼ਬਦ ਦੀ ਰਾਹੀਂ ਇਕ-ਰਸ ਸਿਫ਼ਤ-ਸਾਲਾਹ ਦੀ ਰੌ ਨਾਲ ਸਾਂਝ ਬਣ ਜਾਂਦੀ ਹੈ, ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਪ੍ਰਭੂ-ਮਿਲਾਪ ਦਾ ਆਨੰਦ ਮਾਣੀਦਾ ਹੈ ।

गुरु के शब्द से अनहद वाणी की जानकारी मिली है, हरि-नाम जपो एवं हरि-रस का पान करते रहो।

I have come to know the unstruck sound current and the Word of the Guru's Shabad; I enjoy the sublime essence of the Lord, the Lord's Name.

Guru Amardas ji / Raag Ramkali / Anand Sahib (M: 3) / Guru Granth Sahib ji - Ang 921

Download SGGS PDF Daily Updates ADVERTISE HERE