ਸੋਲਹੇ, Solhe (Mahalla 1 3 4 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਮਾਰੂ ਸੋਲਹੇ ਮਹਲਾ ੧
ੴ ਸਤਿਗੁਰ ਪ੍ਰਸਾਦਿ ॥

ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥ ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥ ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥ ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥ ਆਪੇ ਪੁਰਖੁ ਆਪੇ ਹੀ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥ ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥ ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥ ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥ ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥ ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥ ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥

ਮਾਰੂ ਮਹਲਾ ੧ ॥
ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥ ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥ ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥ ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥ ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥ ਆਪੇ ਸਿਧ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥ ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥ ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ ਨ ਕਬਹੂ ਭੁਲਾ ॥ ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥ ਕਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥ ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥ ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ ॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥ ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥

ਮਾਰੂ ਮਹਲਾ ੧ ॥
ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥ ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥ ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥ ਤੁਝ ਹੀ ਕੀਆ ਜੰਮਣ ਮਰਣਾ ॥ ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥ ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰਥਾਏ ॥ ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥ ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥ ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥ ਐਥੈ ਗੋਇਲੜਾ ਦਿਨ ਚਾਰੇ ॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥ ਤਿਨ ਕਉ ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥ ਸਾਚੀ ਨਗਰੀ ਤਖਤੁ ਸਚਾਵਾ ॥ ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥ ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥ ਗਣਤ ਗਣੀਐ ਸਹਸਾ ਜੀਐ ॥ ਕਿਉ ਸੁਖੁ ਪਾਵੈ ਦੂਐ ਤੀਐ ॥ ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥ ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥ ਸਾਚਾ ਰਵਿ ਰਹਿਆ ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥ ਜੀਭ ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥ ਰਖਿ ਰਖਿ ਪੈਰ ਧਰੇ ਪਉ ਧਰਣਾ ॥ ਜਤ ਕਤ ਦੇਖਉ ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥ ਅੰਤ ਕਾਲਿ ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ ਤੁਧੁ ਸਾਲਾਹੀ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥

ਮਾਰੂ ਮਹਲਾ ੧ ॥
ਆਦਿ ਜੁਗਾਦੀ ਅਪਰ ਅਪਾਰੇ ॥ ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥ ਕੇਤੜਿਆ ਜੁਗ ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥ ਸਤਜੁਗਿ ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥ ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥ ਤ੍ਰੇਤੈ ਧਰਮ ਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥ ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥ ਦਇਆ ਦੁਆਪੁਰਿ ਅਧੀ ਹੋਈ ॥ ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ ਰਾਜੇ ਧਰਮੁ ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥ ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥ ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥ ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥ ਸਗਲੇ ਜਾਚਹਿ ਗੁਰ ਭੰਡਾਰੀ ॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥

ਮਾਰੂ ਮਹਲਾ ੧ ॥
ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ ਕੂੜੇ ਜਾਵੈ ॥ ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥ ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥ ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥ ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥ ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥ ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥ ਵਡੀ ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥ ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥ ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥ ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥ ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪੈ ਅਵਾਈ ॥ ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥ ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ ॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥

ਮਾਰੂ ਮਹਲਾ ੧ ॥
ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥ ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥ ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥ ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥ ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ ਸੋਈ ਬਿਧਿ ਜਾਣੈ ॥ ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥ ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ ਕਰੇ ਖੁਆਰਾ ॥ ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥ ਬੋਲਹੁ ਸਾਚੁ ਪਛਾਣਹੁ ਅੰਦਰਿ ॥ ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥ ਦੇਹੀ ਅੰਦਰਿ ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥ ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ ਸਚਿਆਰਾ ॥ ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥ ਗੁਰ ਕੇ ਸੇਵਕ ਸਤਿਗੁਰ ਪਿਆਰੇ ॥ ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥ ਆਪਿ ਤਰੈ ਜਨੁ ਪਿਤਰਾ ਤਾਰੇ ॥ ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥

ਮਾਰੂ ਮਹਲਾ ੧ ॥
ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥ ਜੁਗ ਛਤੀਹ ਤਿਨੈ ਵਰਤਾਏ ॥ ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥ ਗੁਪਤੇ ਬੂਝਹੁ ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥ ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥ ਗਰਭ ਕੁੰਡਲ ਮਹਿ ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥ ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥ ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥ ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥ ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥ ਨਾਮੁ ਵਿਸਾਰਿ ਚਲੈ ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥ ਖਾਜੈ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥ ਪਰਵਿਰਤੀ ਨਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥ ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ ਪਤਿ ਹੋਈ ॥ ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥ ਗੁਰ ਕਿਰਪਾ ਤੇ ਹੁਕਮੁ ਪਛਾਣੈ ॥ ਜੁਗਹ ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥

ਮਾਰੂ ਮਹਲਾ ੧ ॥
ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥ ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥ ਖੰਡੇ ਧਾਰ ਗਲੀ ਅਤਿ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥ ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥ ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥ ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ ਦਰਸਨੁ ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥ ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥ ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥ ਇਕਿ ਦਰਿ ਸੇਵਹਿ ਦਰਦੁ ਵਞਾਏ ॥ ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥ ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥

ਮਾਰੂ ਮਹਲਾ ੧ ॥
ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥ ਗੁਰਮੁਖਿ ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥ ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥ ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥ ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥ ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥ ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥ ਸਤਿਗੁਰੁ ਮਿਲੈ ਤ ਮਨੂਆ ਟੇਕੈ ॥ ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥ ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥

ਮਾਰੂ ਮਹਲਾ ੧ ॥
ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥ ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥ ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥ ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥ ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ ਲੈ ਚੀਨੀ ॥ ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥ ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥ ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ ਹਰਿ ਕੀ ਭਗਤਿ ਕਰਹੁ ਜਨ ਭਾਈ ॥ ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥

ਮਾਰੂ ਮਹਲਾ ੧ ॥
ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥ ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥ ਅੰਤਰਿ ਜੋਤਿ ਭਲੀ ਜਗਜੀਵਨ ॥ ਸਭਿ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥ ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉ ਪਾਇਆ ॥ ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥ ਚਾਰਿ ਨਦੀ ਅਗਨੀ ਅਸਰਾਲਾ ॥ ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥ ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥ ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥ ਜਮ ਦਰਿ ਬਾਧੇ ਮਿਲਹਿ ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥ ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥ ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥ ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥

ਮਾਰੂ ਮਹਲਾ ੧ ॥
ਸਾਚੇ ਸਾਹਿਬ ਸਿਰਜਣਹਾਰੇ ॥ ਜਿਨਿ ਧਰ ਚਕ੍ਰ ਧਰੇ ਵੀਚਾਰੇ ॥ ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥ ਵੇਕੀ ਵੇਕੀ ਜੰਤ ਉਪਾਏ ॥ ਦੁਇ ਪੰਦੀ ਦੁਇ ਰਾਹ ਚਲਾਏ ॥ ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥ ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥ ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥ ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ ॥ ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥ ਸਭ ਸਾਲਾਹੇ ਸੁਣਿ ਸੁਣਿ ਆਖੈ ॥ ਆਪੇ ਦਾਨਾ ਸਚੁ ਪਰਾਖੈ ॥ ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥ ਸੁਣਿ ਸੁਣਿ ਆਖੈ ਕੇਤੀ ਬਾਣੀ ॥ ਸੁਣਿ ਕਹੀਐ ਕੋ ਅੰਤੁ ਨ ਜਾਣੀ ॥ ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥ ਜਨਮੇ ਕਉ ਵਾਜਹਿ ਵਾਧਾਏ ॥ ਸੋਹਿਲੜੇ ਅਗਿਆਨੀ ਗਾਏ ॥ ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥ ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥ ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥ ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥ ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥ ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥ ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥ ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥ ਸਚੀ ਕਰਣੀ ਗੁਰ ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥ ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥ ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ ਰਹਹਿ ਰਜਾਈ ॥ ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥ ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥ ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥

ਮਾਰੂ ਮਹਲਾ ੧ ਦਖਣੀ ॥
ਕਾਇਆ ਨਗਰੁ ਨਗਰ ਗੜ ਅੰਦਰਿ ॥ ਸਾਚਾ ਵਾਸਾ ਪੁਰਿ ਗਗਨੰਦਰਿ ॥ ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥ ਅੰਦਰਿ ਕੋਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੁ ਸਮਾਲੇ ॥ ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥੨॥ ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥ ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੋ ਖੇਲੁ ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥ ਧਰਤਿ ਉਪਾਇ ਧਰੀ ਧਰਮ ਸਾਲਾ ॥ ਉਤਪਤਿ ਪਰਲਉ ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥ ਭਾਰ ਅਠਾਰਹ ਮਾਲਣਿ ਤੇਰੀ ॥ ਚਉਰੁ ਢੁਲੈ ਪਵਣੈ ਲੈ ਫੇਰੀ ॥ ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥ ਪੰਖੀ ਪੰਚ ਉਡਰਿ ਨਹੀ ਧਾਵਹਿ ॥ ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥ ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥ ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥ ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥ ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥ ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥ ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥ ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥

ਮਾਰੂ ਮਹਲਾ ੧ ॥
ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥ ਸੋਹਨਿ ਭਗਤ ਪ੍ਰਭੂ ਦਰਬਾਰੇ ॥ ਮੁਕਤੁ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥ ਈਸਰੁ ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥ ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥ ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥ ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥ ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥ ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥ ਗਿਆਨ ਵਿਹੂਣੀ ਭਵੈ ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥ ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹੇ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥ ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥ ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥

ਮਾਰੂ ਮਹਲਾ ੧ ॥
ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋੁਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥ ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥

ਮਾਰੂ ਮਹਲਾ ੧ ॥
ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥ ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥ ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥ ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥ ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥ ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥ ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥ ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀਂ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥ ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates