Pt 2 - ਸੋਲਹੇ, Part 2 - Solhe (Mahalla 1 3 4 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਮਾਰੂ ਮਹਲਾ ੧ ॥
ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥ ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥ ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥ ਰਜ ਤਮ ਸਤ ਕਲ ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥ ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥ ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥ ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥ ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥ ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥ ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥

ਮਾਰੂ ਮਹਲਾ ੧ ॥
ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥ ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥ ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥ ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥ ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥ ਤੂ ਅੰਤਰਜਾਮੀ ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥ ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮ ਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥ ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥ ਅਧਿਆਤਮ ਕਰਮ ਕਰੇ ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥ ਬੇਣੁ ਰਸਾਲ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥ ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥ ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥ ਘਰੁ ਦਰੁ ਮੰਦਰੁ ਜਾਣੈ ਸੋਈ ॥ ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥ ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥ ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥ ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥ ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

ਮਾਰੂ ਮਹਲਾ ੧ ॥
ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥ ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥ ਦੇਹੀ ਨਗਰੀ ਊਤਮ ਥਾਨਾ ॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥ ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥ ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥

ਮਾਰੂ ਮਹਲਾ ੧ ॥
ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥ ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥ ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥ ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥

ਮਾਰੂ ਮਹਲਾ ੧ ॥
ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥ ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥ ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥ ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥ ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥ ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥ ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥ ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥

ਮਾਰੂ ਮਹਲਾ ੧ ॥
ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥ ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥ ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥ ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥ ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥ ਸਤਿਗੁਰ ਸੇਵਹੁ ਸੰਕ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥ ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥ ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਹਹੁ ਕਿਉ ਖੁਲ੍ਹ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥ ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥ ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥ ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥ ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥

ਮਾਰੂ ਸੋਲਹੇ ਮਹਲਾ ੩
ੴ ਸਤਿਗੁਰ ਪ੍ਰਸਾਦਿ ॥

ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥ ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥ ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ ਵਿਕਾਰਾ ॥ ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥ ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥ ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥ ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥ ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥ ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥

ਮਾਰੂ ਮਹਲਾ ੩ ॥
ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ ਲਖ ਚਉਰਾਸੀਹ ਜੀਅ ਉਪਾਏ ॥ ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥ ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਸਰਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥ ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥ ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥ ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥ ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥ ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥ ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥ ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥ ਕਾਇਆ ਕੁਸੁਧ ਹਉਮੈ ਮਲੁ ਲਾਈ ॥ ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥ ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥ ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥ ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥ ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥ ਹਉਮੈ ਮਾਰੇ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥ ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥ ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥

ਮਾਰੂ ਮਹਲਾ ੩ ॥
ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ ਸੇਵਾ ਤੇ ਸਬਦਿ ਪਛਾਤਾ ॥ ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥ ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ ॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ ਮੈਲੁ ਕਮਾਇਆ ॥ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥

ਮਾਰੂ ਮਹਲਾ ੩ ॥
ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥ ਮਨਮੁਖ ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥ ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥ ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥ ਅਉਗਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥ ਦੁਰਮਤਿ ਖੋਟੀ ਖੋਟੁ ਕਮਾਵੈ ॥ ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥ ਆਪੇ ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥ ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥ ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥ ਦੂਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥ ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥ ਸੇ ਵਡਭਾਗੀ ਜਿਨੀ ਏਕੋ ਜਾਤਾ ॥ ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥

ਮਾਰੂ ਮਹਲਾ ੩ ॥
ਸਚੁ ਸਾਲਾਹੀ ਗਹਿਰ ਗੰਭੀਰੈ ॥ ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥ ਕਿਸੁ ਸੇਵੀ ਤੈ ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥ ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥ ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥ ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥ ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥ ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥ ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ ਨਾ ਕੋਈ ਕਰੇ ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥ ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ ॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ ਅਨਲ ਵਾਉ ਭਰਮਿ ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥ ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥

ਮਾਰੂ ਮਹਲਾ ੩ ॥
ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥ ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥ ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥ ਜੋ ਸਚਿ ਲਾਗੇ ਤਿਨ ਸਾਚੀ ਸੋਇ ॥ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥ ਗੁਰ ਕੈ ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥ ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥

ਮਾਰੂ ਮਹਲਾ ੩ ॥
ਸਚੈ ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥ ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥ ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥ ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥ ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥

ਮਾਰੂ ਮਹਲਾ ੩ ॥
ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ ਆਵਾ ਗਉਣੁ ਹੈ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥ ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥ ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥ ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥ ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥ ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥ ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥ ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ਕਾਇਆ ਨਗਰੁ ਢਹੈ ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥

ਮਾਰੂ ਸੋਲਹੇ ੩ ॥
ਆਪੇ ਕਰਤਾ ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ ਤੇਰੀ ਸਰਣਾ ॥ ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥ ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥ ਆਪੇ ਹੀਰਾ ਰਤਨੁ ਅਮੋਲੋ ॥ ਆਪੇ ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥ ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ਮਰੈ ਨ ਜੰਮੈ ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥ ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥ ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥ ਕਿਰਤੁ ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ ਮੋਖ ਦੁਆਰਾ ॥ ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥ ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ਦੂਜੈ ਭਾਇ ਘਣਾ ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥ ਹਰਿ ਕੈ ਭਾਣੈ ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥ ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥ ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥ ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥ ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥

ਮਾਰੂ ਮਹਲਾ ੩ ॥
ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥ ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥ ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates