Pt 3 - ਸੋਲਹੇ, Part 3 - Solhe (Mahalla 1 3 4 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਮਾਰੂ ਮਹਲਾ ੩ ॥
ਸਤਿਗੁਰੁ ਸੇਵਨਿ ਸੇ ਵਡਭਾਗੀ ॥ ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥ ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥ ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥ ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥ ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ ਦੂਜਾ ਭਾਉ ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥ ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥ ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥ ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥ ਗੁਰਮੁਖਿ ਜਾਤਾ ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥

ਮਾਰੂ ਮਹਲਾ ੩ ॥
ਹਰਿ ਜੀਉ ਸੇਵਿਹੁ ਅਗਮ ਅਪਾਰਾ ॥ ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥ ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥ ਪੂਰੈ ਸਤਿਗੁਰਿ ਬੂਝਿ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥ ਕੋਟਿ ਮਧੇ ਕਿਸਹਿ ਬੁਝਾਏ ॥ ਗੁਰ ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਜੋ ਮਰਿ ਜੰਮਹਿ ਕਾਚਨਿ ਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥ ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥ ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥ ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ ਪਾਏ ॥ ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥ ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥ ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥ ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥ ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥

ਮਾਰੂ ਮਹਲਾ ੩ ॥
ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥ ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥ ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥ ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ ਮਨਮੁਖੁ ਭੂਲਾ ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥

ਮਾਰੂ ਮਹਲਾ ੩ ॥
ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥ ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥ ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥ ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥ ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥ ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥ ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥

ਮਾਰੂ ਮਹਲਾ ੩ ॥
ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥ ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥ ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥ ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ ॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥ ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥ ਸਚੈ ਨਾਮਿ ਸਦਾ ਲਿਵ ਲਾਏ ॥ ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥ ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥ ਮਨਹਠਿ ਕਰਮ ਕਰੇ ਸੋ ਛੀਜੈ ॥ ਬਹੁਤੇ ਭੇਖ ਕਰੇ ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥ ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥ ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥ ਆਵਣ ਜਾਣਾ ਸਬਦੁ ਪਛਾਣੁ ॥ ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥ ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥ ਆਪੇ ਕਰੇ ਕਰਾਏ ਆਪੇ ॥ ਆਪੇ ਵੇਖੈ ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥ ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥

ਮਾਰੂ ਮਹਲਾ ੩ ॥
ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥ ਕਾਇਆ ਕੋਟੁ ਹੈ ਆਕਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥ ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥ ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥ ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ ॥ ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥ ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥ ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥ ਆਪੇ ਸਤਿਗੁਰੁ ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥ ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥ ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥ ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥ ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥ ਪਉਣੁ ਪਾਣੀ ਹੈ ਬੈਸੰਤਰੁ ॥ ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥ ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥ ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥

ਮਾਰੂ ਮਹਲਾ ੩ ॥
ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥ ਪਾਤਾਲ ਪੁਰੀਆ ਲੋਅ ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥ ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥ ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥ ਮਨੁ ਕਠੋਰੁ ਦੂਜੈ ਭਾਇ ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥ ਲਖ ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥ ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ ॥ ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥ ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥ ਸਭੁ ਕਿਛੁ ਆਪੇ ਆਪਿ ਕਰਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥ ਸਚਾ ਸਾਹਿਬੁ ਗਹਿਰ ਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥ ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥

ਮਾਰੂ ਮਹਲਾ ੩ ॥
ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥ ਓਅੰਕਾਰਿ ਸਭ ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥ ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥ ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥ ਬਿਨੁ ਨਾਵੈ ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥ ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥ ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥ ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥ ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥ ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥ ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥ ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥ ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥ ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥

ਮਾਰੂ ਮਹਲਾ ੩ ॥
ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥ ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥ ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥ ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥ ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥ ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥ ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥ ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥ ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥

ਮਾਰੂ ਮਹਲਾ ੩ ॥
ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥ ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥ ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥ ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥ ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥ ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥ ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥ ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥

ਮਾਰੂ ਮਹਲਾ ੩ ॥
ਕਾਇਆ ਕੰਚਨੁ ਸਬਦੁ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥ ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥ ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥ ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥ ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥ ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥ ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥ ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥ ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥ ਹਉਮੈ ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥ ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥ ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥ ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥ ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥ ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥ ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ ॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥ ਕਾਇਆ ਕੋਟੁ ਪਕੇ ਹਟਨਾਲੇ ॥ ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥ ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥

ਮਾਰੂ ਮਹਲਾ ੩ ॥
ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥ ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥ ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥ ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥ ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥ ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥ ਮਾਇਆ ਮੋਹਿ ਭਰਮਿ ਨ ਪਾਏ ॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥ ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥ ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥ ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥ ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥ ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥ ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥ ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥ ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥ ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥

ਮਾਰੂ ਮਹਲਾ ੩ ॥
ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥ ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥ ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥ ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥ ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥ ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥ ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥ ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥ ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥

ਮਾਰੂ ਮਹਲਾ ੩ ॥
ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥ ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥ ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates